Appoints – D5 News https://punjabi.newsd5.in Truth Seeking News Network. Wed, 12 Jan 2022 05:59:55 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Appoints – D5 News https://punjabi.newsd5.in 32 32 PM ਸੁਰੱਖਿਆ ‘ਚ ਕੁਤਾਹੀ ਮਾਮਲਾ : ਸੁਪ੍ਰੀਮ ਕੋਰਟ ਨੇ 4 ਮੈਂਬਰੀ ਕਮੇਟੀ ਕੀਤੀ ਨਿਯੁਕਤ, ਸਾਬਕਾ ਜੱਜ Indu Malhotra ਕਰਨਗੇ ਅਗਵਾਈ https://punjabi.newsd5.in/pm-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%9a-%e0%a8%95%e0%a9%81%e0%a8%a4%e0%a8%be%e0%a8%b9%e0%a9%80-%e0%a8%ae%e0%a8%be%e0%a8%ae%e0%a8%b2%e0%a8%be-%e0%a8%b8%e0%a9%81/ Wed, 12 Jan 2022 05:55:37 +0000 https://punjabi.newsd5.in/?p=141545 ਨਵੀਂ ਦਿੱਲੀ : ਸੁਪ੍ਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ 4 ਮੈਂਬਰੀ ਕਮੇਟੀ ਨਿਯੁਕਤ ਕਰ ਦਿੱਤੀ ਹੈ। ਦੱਸ ਦਈਏ ਕਿ ਇਸ ਕਮੇਟੀ ਦਾ ਅਗਵਾਈ ਸਾਬਕਾ ਜੱਜ ਇੰਦੁ ਮਲਹੋਤਰਾ ਕਰਨਗੇ।

ਕਿਸਾਨ ਜਥੇਬੰਦੀਆਂ ਨੇ ਸੁਣਾਤਾ ਵੱਡਾ ਫੈਸਲਾ! ਵਿਰੋਧੀਆਂ ਨੂੰ ਚਾੜ੍ਹਿਆ ਕਾਂਬਾ, ਚੋਣ ਨਿਸ਼ਾਨ ’ਤੇ ਅੜੀ ਗਰਾਰੀ?

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ ‘ਤੇ ਗਏ ਸਨ। ਇੱਥੇ ਸੜਕ ਰਸਤੇ ਹੁਸੈਨੀਵਾਲਾ ਜਾਂਦੇ ਸਮੇਂ ਕੁਝ ਪ੍ਰਦਰਸ਼ਨਕਾਰੀਆਂ ਨੇ ਰਸਤਾ ਰੋਕ ਲਿਆ ਸੀ। ਇਸ ਤੋਂ ਬਾਅਦ ਪੀ.ਐੱਮ. ਮੋਦੀ ਦਾ ਕਾਫ਼ਿਲਾ 20 ਮਿੰਟ ਤੱਕ ਖੜ੍ਹਾ ਰਿਹਾ, ਜਿਸ ਤੋਂ ਬਾਅਦ ਉਹ ਬਿਨਾਂ ਰੈਲੀ ਕੀਤੇ ਵਾਪਸ ਚਲੇ ਗਏ। ਇਸ ਨੂੰ ਪੀ.ਐੱਮ. ਮੋਦੀ ਦੀ ਸੁਰੱਖਿਆ ‘ਚ ਵੱਡੀ ਅਣਗਹਿਲੀ ਦੱਸਿਆ ਜਾ ਰਿਹਾ ਹੈ।

]]>
ਪੇਡਾ ਨੇ ਵੱਖ ਵੱਖ ਅਸਾਮੀਆਂ ਲਈ ਕੀਤੀਆਂ ਸੱਤ ਪੇਸ਼ੇਵਰਾਂ ਦੀਆਂ ਨਿਯੁਕਤੀਆਂ https://punjabi.newsd5.in/%e0%a8%aa%e0%a9%87%e0%a8%a1%e0%a8%be-%e0%a8%a8%e0%a9%87-%e0%a8%b5%e0%a9%b1%e0%a8%96-%e0%a8%b5%e0%a9%b1%e0%a8%96-%e0%a8%85%e0%a8%b8%e0%a8%be%e0%a8%ae%e0%a9%80%e0%a8%86%e0%a8%82-%e0%a8%b2%e0%a8%88/ Fri, 07 Jan 2022 11:18:52 +0000 https://punjabi.newsd5.in/?p=141119 ਚੰਡੀਗੜ੍ਹ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ.ਰਾਜ ਕੁਮਾਰ ਵੇਰਕਾ  ਦੀ ਯੋਗ ਅਗਵਾਈ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ(ਪੇਡਾ) ਵਿਖੇ ਭਰਤੀ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਡਾ ਦੇ ਬੁਲਾਰੇ ਨੇ ਦੱਸਿਆ ਕਿ ਪੇਡਾ ਦੇ ਮੁੱਖ ਕਾਰਜਸਾਧਕ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਏਜੰਸੀ ਵਿੱਚ ਵੱਖ ਵੱਖ ਅਸਾਮੀਆਂ ਲਈ ਚੁਣੇ ਗਏ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੇਡਾ ਦੇ ਚੇਅਰਮੈਨ ਸ੍ਰੀ ਐਸ.ਐਸ. ਹੰਸਪਾਲ ਅਤੇ ਪੇਡਾ ਦੇ ਜੁਆਇੰਟ ਡਾਇਰੈਕਟਰ ਸ੍ਰੀ ਆਰ.ਕੇ.ਗੁਪਤਾ ਵੀ ਹਾਜ਼ਰ ਸਨ।
ਬੁਲਾਰੇ ਮੁਤਾਬਕ ਚੁਣੇ ਗਏ ਉਮੀਦਵਾਰ ਉੱਚ ਸਿੱਖਿਆ ਪ੍ਰਾਪਤ ਹਨ ਅਤੇ ਪੇਡਾ ਦੇ ਬਿਹਤਰ ਪ੍ਰਬੰਧਨ ਵਿੱਚ ਅਹਿਮ ਯੋਗਦਾਨ ਪਾਉਣਗੇ। ਸ੍ਰੀ ਐਚ.ਐਸ. ਹੰਸਪਾਲ, ਚੇਅਰਮੈਨ ਪੇਡਾ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਹ ਚੋਣ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਲੋਂ ਮੁਕਾਬਲਾ ਪ੍ਰੀਖਿਆ ਰਾਹੀਂ ਕੀਤੀ ਗਈ ਜੋ ਕਿ  ਤੋਂ ਗੇਟ ਪ੍ਰੀਖਿਆ ਤੋਂ ਘੱਟ ਨਹੀਂ ਸੀ। ਇਹ ਚੋਣ  ਸਿਰਫ ਲਿਖਤੀ ਪ੍ਰੀਖਿਆ ਦੇ ਆਧਾਰ ‘ਤੇ ਕੀਤੀ ਗਈ  ਸੀ।
]]>
ਸੀਐਮ ਕੇਜਰੀਵਾਲ ਨੇ Sonu Sood ਨੂੰ ਬਣਾਇਆ ‘Desh Ke Mentors’ ਪ੍ਰੋਗਰਾਮ ਦਾ Brand Ambassador https://punjabi.newsd5.in/%e0%a8%b8%e0%a9%80%e0%a8%90%e0%a8%ae-%e0%a8%95%e0%a9%87%e0%a8%9c%e0%a8%b0%e0%a9%80%e0%a8%b5%e0%a8%be%e0%a8%b2-%e0%a8%a8%e0%a9%87-sonu-sood-%e0%a8%a8%e0%a9%82%e0%a9%b0-%e0%a8%ac%e0%a8%a3%e0%a8%be/ Fri, 27 Aug 2021 05:01:02 +0000 https://punjabi.newsd5.in/?p=118615 ਨਵੀਂ ਦਿੱਲੀ : ਬਾਲੀਵੁਡ ਅਦਾਕਾਰ ਸੋਨੂ ਸੂਦ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ‘ਚ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਉਪ ਮੁੱਖਮੰਤਰੀ ਮਨੀਸ਼ ਸਿਸੋਦਿਆ ਵੀ ਮੌਜੂਦ ਰਹੇ। ਉਥੇ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਸੋਨੂੰ ਸੂਦ ਨੂੰ ‘Desh Ke Mentors’ ਪ੍ਰੋਗਰਾਮ ਦਾ ‘brand ambassador’ ਬਣਾਇਆ ਹੈ।

ਲੁਟੇਰੀ ਦੁਲਹਨ ਕਾਬੂ, ਕਰਵਾਏ 8 ਵਿਆਹ, ਸਾਰੇ ਲਾੜੇ ਹੋਏ ਇਕੱਠੇ, ਬਣੀ ਪੂਰੀ ਫਿਲਮੀ ਕਹਾਣੀ D5 Channel Punjabi

ਉਥੇ ਹੀ ਫ਼ਿਲਮੀ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੇ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ੍ਹਨ ਦੀਆਂ ਅਟਕਲਾਂ ਦੇ ਦਰਮਿਆਨ ਬੀਤੇ ਦਿਨ ਆਮ ਆਦਮੀ ਪਾਰਟੀ ਦਿੱਲੀ ਸਟੇਟ ਦੇ ਸੋਸ਼ਲ ਮੀਡੀਆ ਸੈੱਲ ਦੇ ਆਗੂ ਯੋਗੇਸ ਸ਼ਰਮਾ ਨੇ ਇਹ ਟਵੀਟ ਕਰ ਕੇ ਮੋਗਾ ਦੀ ਸਿਆਸਤ ਵਿਚ ‘ਹੜਕੰਪ’ ਮਚਾ ਦਿੱਤਾ ਹੈ।

]]>
Navjot Sidhu ਨੇ Jagtar Sidhu ਅਤੇ Surinder Dalla ਨੂੰ ਬਣਾਇਆ Media Advisor https://punjabi.newsd5.in/navjot-sidhu-%e0%a8%a8%e0%a9%87-jagtar-sidhu-%e0%a8%85%e0%a8%a4%e0%a9%87-surinder-dalla-%e0%a8%a8%e0%a9%82%e0%a9%b0-%e0%a8%ac%e0%a8%a3%e0%a8%be%e0%a8%87%e0%a8%86-media-advisor/ Wed, 18 Aug 2021 10:38:11 +0000 https://punjabi.newsd5.in/?p=117381 ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ 2 ਨਵੇਂ ਮੀਡੀਆ ਐਡਵਾਈਜ਼ਰ ਨਿਯੁਕਤ ਕੀਤੇ ਹਨ। ਜਿਨ੍ਹਾਂ ‘ਚ ਜਗਤਾਰ ਸਿੰਘ ਸਿੱਧੂ ਅਤੇ ਸੁਰਿੰਦਰ ਦਾ ਨਾਮ ਸ਼ਾਮਿਲ ਹੈ।

BIG NEWS ਕਿਸਾਨਾਂ ਨੇ ਘੇਰੀ ਸੁਖਬੀਰ ਬਾਦਲ ਦੀ ਗੱਡੀ, ਪੱਟਤੇ ਅਕਾਲੀ ਦਲ ਦੇ ਝੰਡੇ, ਪਾੜੇ ਬੋਰਡ! D5 Channel Punjabi

ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ, ਜਿਨ੍ਹਾਂ ਨੇ ਬੀਤੇ ਦਿਨ ਹੀ ਪੰਜਾਬ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲਿਆ ਸੀ।

]]>
ਸਿਹਤ ਵਿਭਾਗ ਵੱਲੋਂ ਭਰਤੀ ਮੁਹਿੰਮ ਦੌਰਾਨ 50 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ https://punjabi.newsd5.in/%e0%a8%b8%e0%a8%bf%e0%a8%b9%e0%a8%a4-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2%e0%a9%8b%e0%a8%82-%e0%a8%ad%e0%a8%b0%e0%a8%a4%e0%a9%80-%e0%a8%ae%e0%a9%81%e0%a8%b9/ Tue, 13 Apr 2021 10:37:35 +0000 https://punjabi.newsd5.in/?p=99879 ਚੰਡੀਗੜ੍ਹ : ਸੂਬੇ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 50 ਮੈਡੀਕਲ ਅਫ਼ਸਰਾਂ (ਸਪੈਸ਼ਲਿਸਟਾਂ) ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਵਿੱਚ 12 ਮੈਡੀਸਨ ਸਪੈਸ਼ਲਿਸਟ, 21 ਅਨੈਸਥੀਸੀਆ ਸਪੈਸ਼ਲਿਸਟ, 13 ਬਾਲ ਰੋਗ ਮਾਹਿਰ, 4 ਛਾਤੀ ਅਤੇ ਟੀ.ਬੀ. ਦੇ ਮਾਹਰ ਸ਼ਾਮਲ ਹਨ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’  ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਬੇਰੁਜ਼ਗਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੇਂਦਰ ਦਾ ਕਿਸਾਨਾਂ ਨਾਲ ਹੋਰ ਵੱਡਾ ਧੌਖਾ!ਸਿੱਧੀ ਅਦਾਇਗੀ ਦੇ ਨਾਂ ’ਤੇ ਮਾਰੀ ਠੱਗੀ?ਕਿਸਾਨਾਂ ਨੂੰ ਕਰਨਗੇ ਕੰਗਾਲ!

ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਮੈਰਿਟ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਵਿਸਾਖੀ ਦੇ ਸ਼ੁਭ ਅਵਸਰ ’ਤੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੂਬੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦਾ ਅਮਲਾ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

ਕੇਂਦਰ ਨੇ ਹੁਣੇ ਲਿਆ ਬਹੁਤ ਵੱਡਾ ਫੈਸਲਾ,ਵਿਸਾਖੀ ‘ਤੇ ਦਿੱਤਾ ਕਿਸਾਨਾਂ ਨੂੰ ਤੋਹਫਾ,ਖੁਸ਼ ਕਰਤੇ ਕਿਸਾਨ

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ.ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਨਵ ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਮਹਾਂਮਾਰੀ ਦੇ ਇਸ ਸਮੇਂ ਦੌਰਾਨ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਕੋਵਿਡ ਦੇ ਮਾਮਲੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਸਟਾਫ਼ ਕੋਲ ਸੂਬੇ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਅਤੇ ਮਹਾਂਮਾਰੀ ਦੇ ਖ਼ਾਤਮੇ ਵਿੱਚ ਯੋਗਦਾਨ ਪਾ ਕੇ ਦੇਸ਼ ਦੀ ਸੇਵਾ ਕਰਨ ਦਾ ਵਧੀਆ ਮੌਕਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਓ.ਐੱਸ.ਡੀ. ਡਾ ਬਲਵਿੰਦਰ ਸਿੰਘ, ਸੁਪਰਡੈਂਟ ਨਿਰਲੇਪ ਕੌਰ, ਮਾਸ ਮੀਡੀਆ ਅਫਸਰ ਗੁਰਮੀਤ ਸਿੰਘ ਰਾਣਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

]]>