arriving – D5 News https://punjabi.newsd5.in Truth Seeking News Network. Mon, 23 May 2022 10:47:35 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png arriving – D5 News https://punjabi.newsd5.in 32 32 ਜਾਪਾਨ ਪਹੁੰਚੇ PM ਮੋਦੀ ਨੇ ਜਾਪਾਨੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ https://punjabi.newsd5.in/%e0%a8%9c%e0%a8%be%e0%a8%aa%e0%a8%be%e0%a8%a8-%e0%a8%aa%e0%a8%b9%e0%a9%81%e0%a9%b0%e0%a8%9a%e0%a9%87-pm-%e0%a8%ae%e0%a9%8b%e0%a8%a6%e0%a9%80-%e0%a8%a8%e0%a9%87-%e0%a8%9c%e0%a8%be%e0%a8%aa%e0%a8%be/ Mon, 23 May 2022 10:47:35 +0000 https://punjabi.newsd5.in/?p=159414 ਟੋਕੀਓ/ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਵਿਚ ਜਾਪਾਨੀ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ 30 ਤੋਂ ਵੱਧ ਜਾਪਾਨੀ ਕੰਪਨੀਆਂ ਦੇ ਉੱਚ ਅਧਿਕਾਰੀਆਂ ਅਤੇ ਸੀਈਓਜ਼ ਨਾਲ ਗੱਲਬਾਤ ਕੀਤੀ।

ਨਵਜੋਤ ਸਿੱਧੂ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ, ਸਲਾਹਕਾਰ ਨੇ ਦੱਸਿਆ ਸੱਚ | D5 Channel Punjabi

ਜਾਪਾਨੀ ਕਾਰੋਬਾਰੀ ਨੇਤਾਵਾਂ ਨੂੰ ਵਪਾਰ ਕਰਨ ਵਿਚ ਆਸਾਨੀ ਨੂੰ ਬਿਹਤਰ ਬਣਾਉਣ ਲਈ ਭਾਰਤ ਦੁਆਰਾ ਕੀਤੇ ਗਏ ਹਾਲ ਹੀ ਦੇ ਸੁਧਾਰਾਂ ਤੋਂ ਜਾਣੂ ਕਰਵਾਇਆ, ਅਤੇ ਉਨ੍ਹਾਂ ਨੂੰ ‘ਮੇਕ ਇਨ ਇੰਡੀਆ ਫਾਰ ਦਿ ਵਰਲਡ’ ਲਈ ਸੱਦਾ ਦਿੱਤਾ ਹੈ।

]]>
ਯੂਕਰੇਨ ਤੋਂ ਭਾਰਤ ਪਹੁੰਚੇ ਵਿਦਿਆਰਥੀਆਂ ਨੇ ਜ਼ਾਹਿਰ ਕੀਤੀ ਚਿੰਤਾ  https://punjabi.newsd5.in/%e0%a8%af%e0%a9%82%e0%a8%95%e0%a8%b0%e0%a9%87%e0%a8%a8-%e0%a8%a4%e0%a9%8b%e0%a8%82-%e0%a8%ad%e0%a8%be%e0%a8%b0%e0%a8%a4-%e0%a8%aa%e0%a8%b9%e0%a9%81%e0%a9%b0%e0%a8%9a%e0%a9%87-%e0%a8%b5%e0%a8%bf/ Wed, 23 Feb 2022 05:23:32 +0000 https://punjabi.newsd5.in/?p=146819 ਨਵੀਂ ਦਿੱਲੀ/ਯੂਕਰੇਨ : ਯੂਕਰੇਨ ਤੋਂ ਭਾਰਤ ਪਹੁੰਚੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਕਰੇਨ ‘ਚ ਸਥਿਤੀ ਆਮ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਦੂਤਾਵਾਸ ਦੀ ਸਲਾਹ ਦੀ ਪਾਲਣਾ ਕੀਤੀ ਹੈ ਅਤੇ ਵਾਪਸ ਭਾਰਤ ਆਏ ਹਾਂ। ਵਿਦਿਆਰਥੀਆਂ ਦਾ ਕਹਿਣਾ ਆਨਲਾਈਨ ਕਲਾਸਾਂ ਜਾਰੀ ਰਹਿ ਸਕਦੀਆਂ ਹਨ।

Khabran Da Sira : BJP ਦੀ ਰੈਲੀ ‘ਚ ਕਿਸਾਨਾਂ ਨੇ ਛੱਡੇ ਅਵਾਰਾ ਡੰਗਰ, ਬਾਗੀ ਹੋਇਆ BJP ਦਾ MP ! ਕਾਂਗਰਸ ‘ਚ ਘਮਾਸਾਣ

ਕੁਝ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਸਥਿਤੀ ਖ਼ਰਾਬ ਵੀ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਰੂਸ ‘ਚ ਯੂਕਰੇਨ ਦੀ ਸੈਨਾ ਦਾਖ਼ਲ ਹੋ ਚੁੱਕੀ ਹੈ, ਜਿਸ ਕਾਰਨ ਉੱਥੇ ਮੌਜੂਦ ਭਾਰਤੀਆਂ ਨੂੰ ਵਾਪਸ ਆਉਣ ਲਈ ਕਿਹਾ ਗਿਆ ਹੈ।

 

]]>
ਪੰਜਾਬ ਪਹੁੰਚੇ PM ਮੋਦੀ ਦਾ ਰਾਜਪਾਲ ਅਤੇ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਨੇ ਕੀਤਾ ਸਵਾਗਤ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a8%b9%e0%a9%81%e0%a9%b0%e0%a8%9a%e0%a9%87-pm-%e0%a8%ae%e0%a9%8b%e0%a8%a6%e0%a9%80-%e0%a8%a6%e0%a8%be-%e0%a8%b0%e0%a8%be%e0%a8%9c%e0%a8%aa/ Wed, 05 Jan 2022 08:23:08 +0000 https://punjabi.newsd5.in/?p=140896 ਫਿਰੋਜ਼ਪੁਰ : ਫਿਰੋਜ਼ਪੁਰ ਰੈਲੀ ਨੂੰ ਸੰਬੋਧਿਤ ਕਰਨ ਲਈ ਪੰਜਾਬ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਨਿੱਘਾ ਸਵਾਗਤ ਕੀਤਾ। ਬਾਰਿਸ਼ ਦਾ ਮੌਸਮ ਹੋਣ ਕਾਰਨ ਪੀ.ਐੱਮ. ਮੋਦੀ ਅੱਜ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਹੋਣ ਲਈ ਬਠਿੰਡਾ ਏਅਰਪੋਰਟ ਤੋਂ ਸੜਕ ਰਸਤੇ ਰਾਹੀਂ ਆਪਣੇ ਕਾਫਿਲੇ ਸਮੇਤ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ।

ਸਿਆਸੀ ਧਿਰਾਂ ਲਈ ਮੁਸੀਬਤ, ਪਿੰਡਾਂ ‘ਚ ਇਕੱਠੇ ਹੋਏ ਲੋਕ, ਲਿਆ ਵੱਡਾ ਫੈਸਲਾ D5 Channel Punjabi

ਇਸ ਦੌਰਾਨ ਬਠਿੰਡਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ, ਜਿੱਥੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਪੀ.ਐੱਮ. ਮੋਦੀ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

 

]]>
ਜਲੰਧਰ ‘ਚ ਤਿਰੰਗਾ ਯਾਤਰਾ ਦੀ ਅਗਵਾਈ ਕਰਨਗੇ ਅਰਵਿੰਦ ਕੇਜਰੀਵਾਲ https://punjabi.newsd5.in/%e0%a8%9c%e0%a8%b2%e0%a9%b0%e0%a8%a7%e0%a8%b0-%e0%a8%9a-%e0%a8%a4%e0%a8%bf%e0%a8%b0%e0%a9%b0%e0%a8%97%e0%a8%be-%e0%a8%af%e0%a8%be%e0%a8%a4%e0%a8%b0%e0%a8%be-%e0%a8%a6%e0%a9%80-%e0%a8%85%e0%a8%97/ Wed, 15 Dec 2021 06:27:49 +0000 https://punjabi.newsd5.in/?p=137595 ਅੰਮ੍ਰਿਤਸਰ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਵਿਖੇ ਹੋਣ ਜਾ ਰਹੀ ਤਿਰੰਗਾ ਯਾਤਰਾ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚ ਗਏ ਹਨ। ਕੇਜਰੀਵਾਲ ਜਲਦ ਹੀ ਜਲੰਧਰ ਲਈ ਰਵਾਨਾ ਹੋਣਗੇ ਅਤੇ ਜਲੰਧਰ ਦੇ ਵੱਖ- ਵੱਖ ਚੌਂਕਾਂ ਰਾਹੀਂ ਸ਼ਹਿਰ ਭਰ ‘ਚ ਨਿਕਲਣ ਵਾਲੀ ਤਿਰੰਗਾ ਯਾਤਰਾ ਦੀ ਅਗਵਾਈ ਕਰਨਗੇ।

ਆਹ ਕਿਸਾਨ ਨੇ ਲਾਲ ਕਿਲੇ ’ਚ ਵਾੜਿਆ ਸੀ ਟਰੈਕਟਰ! ਅੱਜ ਰਿਹਾ ਪਛਤਾਅ || D5 Channel Punjabi

ਬੀਤੇ ਦਿਨ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਹੱਥਾਂ ਵਿੱਚ ਤਿਰੰਗਾ ਫੜ ਕੇ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯਾਤਰਾ ‘ਚ ਸ਼ਮੂਲੀਅਤ ਕਰਨ। ਅੱਜ ਦੀ ਇਸ ਯਾਤਰਾ ਮਗਰੋਂ ਅਰਵਿੰਦ ਕੇਜਰੀਵਾਲ ਭਲਕੇ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ।

 

]]>
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ 1500 ਕਮਰਿਆਂ ਵਾਲੀ ਬਣੇਗੀ ਸਰਾਂ -ਬੀਬੀ ਜਗੀਰ ਕੌਰ https://punjabi.newsd5.in/%e0%a8%b8%e0%a9%b1%e0%a8%9a%e0%a8%96%e0%a9%b0%e0%a8%a1-%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf%e0%a8%ae%e0%a9%b0%e0%a8%a6%e0%a8%b0-%e0%a8%b8%e0%a8%be%e0%a8%b9%e0%a8%bf-4/ Tue, 19 Oct 2021 11:07:48 +0000 https://punjabi.newsd5.in/?p=127976 -ਢੱਡਰੀਆਂ ਵਾਲੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਟਿੱਪਣੀ ਬਾਰੇ ਨਿੰਦਾ ਮਤਾ ਪਾਸ
-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ
 
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ।
ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਜਾਣ ਵਾਲੀ ਇਸ ਪੰਜ ਮੰਜ਼ਿਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵੱਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਹੂਬਹੂ ਸੰਭਾਲਦਿਆਂ ਉਸ ਦੀ ਮੁਰੰਮਤ ਕਰਵਾਈ ਜਾਵੇਗੀ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ।
ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।
 
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ 3 ਫੀਸਦੀ ਵਾਧਾ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ, ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕੋਰੋਨਾ ਦੌਰਾਨ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਬਲਦੇਵ ਸਿੰਘ ਚੂੰਘਾਂ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਅਜਮੇਰ ਸਿੰਘ ਖੇੜਾ, ਸ. ਨਵਤੇਜ ਸਿੰਘ ਕਾਉਣੀ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਹਰਭਜਨ ਸਿੰਘ ਮਸਾਣਾਂ, ਸ. ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।
]]>
JP ਨੱਢਾ ਦੇ ਘਰ ਬੈਠਕ ਲਈ ਮੰਤਰੀਆਂ ਦਾ ਪਹੁੰਚਣਾ ਸ਼ੁਰੂ, ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਵੀ ਪੁੱਜੇ https://punjabi.newsd5.in/jp-%e0%a8%a8%e0%a9%b1%e0%a8%a2%e0%a8%be-%e0%a8%a6%e0%a9%87-%e0%a8%98%e0%a8%b0-%e0%a8%ac%e0%a9%88%e0%a8%a0%e0%a8%95-%e0%a8%b2%e0%a8%88-%e0%a8%ae%e0%a9%b0%e0%a8%a4%e0%a8%b0%e0%a9%80%e0%a8%86%e0%a8%82/ Tue, 01 Dec 2020 06:26:59 +0000 https://punjabi.newsd5.in/?p=81306 ਨਵੀਂ ਦਿੱਲੀ : ਦੇਸ਼ ‘ਚ ਕਿਸਾਨ ਅੰਦੋਲਨ ਤੋਂ ਚਿੰਤਤ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੂੰ 1 ਦਸੰਬਰ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਹੈ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੇਰ ਰਾਤ ਕਿਸਾਨ ਜਥੇਬੰਦੀਆਂ ਨੂੰ ਇੱਕ ਦਸੰਬਰ ਨੂੰ ਦੁਪਹਿਰ 3 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ‘ਚ ਗੱਲਬਾਤ ਲਈ ਸੱਦਾ ਦਿੱਤਾ ਹੈ।

ਬਜ਼ੁਰਗ ਕਿਸਾਨ ਨੇ ਦਿੱਲੀ ਵੱਲ ਮੂੰਹ ਕਰ ਮਾਰੀ ਬੜ੍ਹਕ, ਨੌਜਵਾਨਾਂ ਦਾ ਵਧਾਤਾ ਹੌਂਸਲਾ, ਕਿਸਾਨਾਂ ਦਾ ਦੁਗਣਾ ਹੋਇਆ ਜੋਸ਼

ਕਿਸਾਨਾਂ ਦੇ ਨਾਲ ਮੰਤਰੀਆਂ ਦੀ ਉੱਚ ਪੱਧਰੀ ਕਮੇਟੀ ਗੱਲਬਾਤ ਕਰੇਗੀ। ਉਥੇ ਹੀ ਬੈਠਕ ਲਈ ਮੰਤਰੀ ਜੇਪੀ ਨੱਡਾ ਦੇ ਘਰ ਮੰਤਰੀਆਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਵੀ ਬੈਠਕ ‘ਚ ਸ਼ਾਮਿਲ ਹੋਣ ਲਈ ਪਹੁੰਚ ਗਏ ਹਨ।

]]>