Arvider Kejriwal – D5 News https://punjabi.newsd5.in Truth Seeking News Network. Tue, 15 Feb 2022 12:55:15 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Arvider Kejriwal – D5 News https://punjabi.newsd5.in 32 32 ਪਰਚਾ ਰਾਜ ਖਤਮ ਕਰਾਂਗੇ, ਸਾਰੇ ਝੂਠੇ ਪਰਚੇ ਰੱਦ ਕਰਾਂਗੇ : ਅਰਵਿੰਦ ਕੇਜਰੀਵਾਲ https://punjabi.newsd5.in/%e0%a8%aa%e0%a8%b0%e0%a8%9a%e0%a8%be-%e0%a8%b0%e0%a8%be%e0%a8%9c-%e0%a8%96%e0%a8%a4%e0%a8%ae-%e0%a8%95%e0%a8%b0%e0%a8%be%e0%a8%82%e0%a8%97%e0%a9%87-%e0%a8%b8%e0%a8%be%e0%a8%b0%e0%a9%87-%e0%a8%9d-2/ Mon, 14 Feb 2022 15:38:51 +0000 https://punjabi.newsd5.in/?p=145635 ਸ਼ਾਮ ਚੁਰਾਸੀ/ ਹੁਸ਼ਿਆਰਪੁਰ / ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਲਈ ਵਿਧਾਨ ਸਭਾ ਹਲਕਾ ਸ਼ਾਮ ਚੁਰਾਸੀ ਅਤੇ ਹੁਸ਼ਿਆਰਪੁਰ ਵਿੱਚ ਚੋਣ ਪ੍ਰਚਾਰ ਕੀਤਾ। ਵੱਖ- ਵੱਖ ਥਾਂਵਾਂ ‘ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਵੱਲੋਂ ‘ਆਪ’ ਉਮੀਦਵਾਰਾਂ ਡਾ. ਰਵਜੋਤ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਪਾਈ ਗਈ ਇੱਕ- ਇੱਕ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਪਵੇਗੀ ਅਤੇ ਪੰਜਾਬ ਵਿੱੱਚ ਇੱਕ ਇਮਾਨਦਾਰ ਸਰਕਾਰ ਬਣੇਗੀ।

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਸ਼ਾਮ ਚੁਰਾਸੀ ਵਿੱਚ ਪ੍ਰਚਾਰ ਕਰਦਿਆਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪਰਚਾ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਨੌਜਵਾਨਾਂ ‘ਤੇ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ। ਪੰਜਾਬ ਦੇ ਲੋਕ ਸਿਆਣੇ ਹਨ, ਜਦੋਂ ਲੋਕ 7 ਲੱਖ ਰੁਪਏ ਦੀ ਬੱਚਤ ਹੋਣ ਦੀ ਗੱਲ ਸਮਝ ਜਾਂਦੇ ਹਨ ਤਾਂ ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ। ਕੇਜਰੀਵਾਲ ਨੇ ਕਿਹਾ ਕਿ ਸ਼ਾਮ ਚੁਰਾਸੀ ਸਮੇਤ ਸੂਬੇ ਭਰ ‘ਚ ਹਸਪਤਾਲ ਬਣਾਏ ਜਾਣਗੇ ਅਤੇ ਪਰਲ ਸਮੇਤ ਹੋਰ ਕੰਪਨੀਆਂ ਵੱਲੋਂ ਲੋਕਾਂ ਦਾ ਲੁੱਟਿਆ ਪੈਸਾ ਲੋਕਾਂ ਨੂੰ ਵਾਪਸ ਕਰਵਾਇਆ ਜਾਵੇਗਾ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ, ਕਿਉਂਕਿ ਟੀ.ਵੀ. ਚੈਨਲ ਵਾਲੇ ਵੀ ਆਪਣੇ ਸਰਵਿਆਂ ਵਿੱਚ ਆਮ ਆਦਮੀ ਪਾਰਟੀ ਵੱਲੋਂ 65 ਸੀਟਾਂ ਜਿੱਤਣ ਦੀ ਗੱਲ ਆਖਦੇ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਾਂ ਪੰਜਾਬ ਵਿੱਚ ਇੱਕ ਮਜ਼ਬੂਤ ਅਤੇ ਇਮਾਨਦਾਰ ਸਰਕਾਰ ਬਣਾਉਣੀ ਹੈ। ਇਸ ਲਈ ਕੇਵਲ 65 ਸੀਟਾਂ ਨਹੀਂ ਸਗੋਂ 80 ਸੀਟਾਂ ਜਿੱਤਣੀਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ ‘ਝਾੜੂ’ ਨੂੰ ਪਾਵੇ ਅਤੇ ਆਪਣੇ ਰਿਸਤੇਦਾਰਾਂ, ਦੋਸਤਾਂ ਨੂੰ ਵੀ ‘ਝਾੜੂ’ ਨੂੰ ਵੋਟ ਪਾਉਣ ਦੀ ਅਪੀਲ ਕਰੇ।

]]>
ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a8%bf%e0%a9%b1%e0%a8%b2%e0%a9%80-%e0%a8%b5%e0%a9%b1/ Thu, 26 Nov 2020 14:53:04 +0000 https://punjabi.newsd5.in/?p=81087 ਚੰਡੀਗੜ੍ਹ, 26 ਨਵੰਬਰ
ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।

ਚਲਦੀ ਕਾਰ ‘ਚੋਂ ਪੁਲਿਸ ਦੇਖ ਕਿਸਾਨ ਨੇ ਮਾਰੀ ਬਾਹਰ ਨੂੰ ਛਾਲ?ਫੇਰ ਮਾਰੀ ਅਜਿਹੀ ਬੜ੍ਹਕ
ਐਮ.ਐਲ. ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ ‘ਤੇ ਸਵਾਲ ਉਠਾਇਆ। ਮੁੱਖ ਮੰਤਰੀ ਨੇ ਕਿਹਾ,”ਐਮ.ਐਲ. ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?” ਉਨ੍ਹਾਂ ਕਿਹਾ,”ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।”

ਕਿਸਾਨਾਂ ਦੀ ਪੁਲਿਸ ਨਾਲ ਹੋਈ ਸਿੱਧੀ ਲੜਾਈ,ਤੋੜੇ ਸਾਰੇ ਬੈਰੀਗੇਟ ,ਮਾਰੇ ਲਲਕਾਰੇ,ਦਿੱਲੀ ਵੱਲ ਕਰਤਾ ਕੂਚ?
ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਇਸ ਕਾਰਵਾਈ ਨੂੰ ਦੁਖਦਾਇਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹਰਿਆਣਾ ਪੁਲੀਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ ‘ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ,”ਲਗਪਗ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?”

🔴LIVE |ਕਿਸਾਨਾਂ ਨੇ ਭਜਾ ਭਜਾ ਕੁੱਟੀ ਹਰਿਆਣਾ ਪੁਲਿਸ, ਫੇਰ ਮਾਰੀ ਸਿੱਧੀ ਦਿੱਲੀ ‘ਚ ਐਂਟਰੀ?
ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਦੇਸ਼ ਹਿੱਤ ਵਿੱਚ ਕਿਸਾਨਾਂ ਦੇ ਸਰੋਕਾਰਾਂ ਦਾ ਸ਼ਾਂਤਮਈ ਹੱਲ ਕੱਢਣ ਲਈ ਆਖਿਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਪੁਲੀਸ ਬਲ ਦੀ ਵਰਤੋਂ ਦੀ ਆਲੋਚਨਾ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਦੇ ਮੁੱਦੇ ਪ੍ਰਤੀ ਆਮ ਆਦਮੀ ਪਾਰਟੀ ਦੇ ਲੀਡਰ ਦੀ ਸੰਜੀਦਗੀ ‘ਤੇ ਸੰਦੇਹ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਦੇ ਖਤਰਿਆਂ ਦਾ ਟਾਕਰਾ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਆਪਣੇ ਪੱਧਰ ‘ਤੇ ਕਾਨੂੰਨ ਲਿਆਉਣ ਵਿੱਚ ਨਾਕਾਮ ਕਿਉਂ ਰਹੀ। ਮੁੱਖ ਮੰਤਰੀ ਨੇ ਕਿਹਾ,”ਕੇਜਰੀਵਾਲ ਸਿਰਫ ਢਕਵੰਜ ਕਰ ਰਿਹਾ ਹੈ। ਅਸਲ ਵਿੱਚ ਨਾ ਤਾਂ ਉਸ ਨੂੰ ਕਿਸਾਨਾਂ ਦੀ ਪ੍ਰਵਾਹ ਹੈ ਅਤੇ ਨਾ ਹੀ ਉਨ੍ਹਾਂ ਦੀ ਰਾਖੀ ਕਰਨ ਵਿੱਚ ਕੋਈ ਦਿਲਚਸਪੀ ਹੈ।” ਉਨ੍ਹਾਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਕਿਸਾਨਾਂ ਦੀ ਚਿੰਤਾ ਹੈ ਤਾਂ ਦੋਗਲਾਪਣ ਦਿਖਾਉਣ ਦੀ ਬਜਾਏ ਉਹ ਕਿਸਾਨਾਂ ਨਾਲ ਡਟ ਕੇ ਖੜ੍ਹਨ।

-NAV GILL

]]>