Bail Hearing – D5 News https://punjabi.newsd5.in Truth Seeking News Network. Wed, 10 Aug 2022 05:10:17 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Bail Hearing – D5 News https://punjabi.newsd5.in 32 32 ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ https://punjabi.newsd5.in/%e0%a8%ac%e0%a8%bf%e0%a8%95%e0%a8%b0%e0%a8%ae-%e0%a8%ae%e0%a8%9c%e0%a9%80%e0%a8%a0%e0%a9%80%e0%a8%86-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a9%80-%e0%a9%9b%e0%a8%ae%e0%a8%be/ Wed, 10 Aug 2022 05:07:27 +0000 https://punjabi.newsd5.in/?p=171007 ਚੰਡੀਗੜ੍ਹ : ਡਰੱਗਜ਼ ਕੇਸ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆ ਸਕਣਗੇ। ਜਾਣਕਾਰੀ ਮੁਤਾਬਕ ਕਰੋੜਾਂ ਦੇ ਡਰੱਗ ਰੈਕੇਟ ਕੇਸ ‘ਚ ਜੇਲ੍ਹ ‘ਚ ਬੰਦ ਮਜੀਠੀਆ ਵੱਲੋਂ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਸੀ। 29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Khabran Da Sira : BJP ਦਾ ਸਫ਼ਾਇਆ, 164 MLA ਬਾਹਰ? PM ਦੀ ਜਾਊ ਕੁਰਸੀ? ਬੰਦੀ ਆਉਣਗੇ ਬਾਹਰ | D5 Channel Punjabi

ਇਸ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ।

]]>
ਵੱਡੀ ਖ਼ਬਰ : ਡਰੱਗ ਕੇਸ ‘ਚ ਫਸੇ Bikram Majithia ਨੂੰ ਨਹੀਂ ਮਿਲੀ ਰਾਹਤ https://punjabi.newsd5.in/%e0%a8%b5%e0%a9%b1%e0%a8%a1%e0%a9%80-%e0%a9%99%e0%a8%ac%e0%a8%b0-%e0%a8%a1%e0%a8%b0%e0%a9%b1%e0%a8%97-%e0%a8%95%e0%a9%87%e0%a8%b8-%e0%a8%9a-%e0%a8%ab%e0%a8%b8%e0%a9%87-bikram-majithia-%e0%a8%a8/ Thu, 30 Dec 2021 07:20:29 +0000 https://punjabi.newsd5.in/?p=140206 ਚੰਡੀਗੜ੍ਹ : ਡਰੱਗ ਕੇਸ ‘ਚ ਫਸੇ ਅਕਾਲੀ ਨੇਤਾ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹਾਈਕੋਰਟ ਦਾ ਰੁਖ ਅਪਣਾਉਣ ਵਾਲੇ ਮਜੀਠੀਆ ਨੂੰ ਅਜੇ ਵੀ ਰਾਹਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਗਈ ਹੈ।

ਕਿਸਾਨ ਜਥੇਬੰਦੀਆਂ ਦਾ ਆਪ ਨਾਲ ਗਠਜੋੜ? D5 Channel Punjabi

ਦੱਸਿਆ ਜਾ ਰਿਹਾ ਹੈ ਕਿ ਵਰਚੂਅਲ ਸੁਣਵਾਈ ਨਾ ਹੋਣ ਦੀ ਵਜ੍ਹਾ ਨਾਲ ਵਕੀਲ ਮੁਕੁਲ ਰੋਹਤਗੀ ਹਾਈ ਕੋਰਟ ‘ਚ ਪੇਸ਼ ਨਹੀਂ ਹੋ ਸਕੇ ਜਿਸਦੇ ਕਾਰਨ ਸੁਣਵਾਈ ਟਾਲ ਦਿੱਤੀ ਗਈ। ਯਾਨੀ ਕਿ ਹੁਣ ਮਜੀਠੀਆ ਨੂੰ 5 ਜਨਵਰੀ ਤੱਕ ਇੰਤਜ਼ਾਰ ਕਰਨਾ ਪਵੇਗਾ। ਦੱਸ ਦਈਏ ਕਿ ਮੋਹਾਲੀ ਕੋਰਟ ਦੇ ਵੱਲੋਂ ਪਹਿਲਾਂ ਹੀ ਮਜੀਠੀਆ ਦੀ ਜ਼ਮਾਨਤ ਰੱਦ ਕੀਤੀ ਜਾ ਚੁੱਕੀ ਹੈ।

 

 

 

]]>