basis – D5 News https://punjabi.newsd5.in Truth Seeking News Network. Sun, 15 May 2022 14:54:20 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png basis – D5 News https://punjabi.newsd5.in 32 32 ਕਾਂਗਰਸ ਦਾ ਕਾਲ਼ਾ ਸੱਚ ਸਭ ਦੇ ਸਾਹਮਣੇ, ਧਰਮ ਦੇ ਆਧਾਰ ’ਤੇ ਪੰਜਾਬ ਨੂੰ ਵੰਡਦੀ ਚਲੀ ਆ ਰਹੀ ਸੀ: ਦਿਨੇਸ਼ ਚੱਢਾ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a8%be-%e0%a8%95%e0%a8%be%e0%a8%b3%e0%a8%be-%e0%a8%b8%e0%a9%b1%e0%a8%9a-%e0%a8%b8%e0%a8%ad-%e0%a8%a6%e0%a9%87-%e0%a8%b8%e0%a8%be/ Sun, 15 May 2022 14:54:20 +0000 https://punjabi.newsd5.in/?p=157911 ਕਾਂਗਰਸ ਨੇ ਆਪਣੇ ਭ੍ਰਿਸ਼ਟਾਚਾਰ ਅਤੇ ਲੁੱਟ ਨੂੰ ਛੁਪਾਉਣ ਲਈ ਜਾਤੀ ਕਾਰਡ ਖੇਡਿਆ ਅਤੇ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ: ਦਿਨੇਸ਼ ਚੱਢਾ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਾਂਗਰਸ ’ਤੇ ਹਮਲਾ ਬੋਲਿਆ ਹੈ। ਚੱਢਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੇ ਕਾਂਗਰਸ ਪਾਰਟੀ ਦੀ ਜਾਤੀ ਅਤੇ ਧਾਰਮਿਕ ਰਾਜਨੀਤੀ ਦੀ ਪੋਲ ਖੋਲ੍ਹ ਦਿੱਤੀ ਹੈ। ਕਾਂਗਰਸ ਦੀ ਪੰਜਾਬ ਨੂੰ ਜਾਤ ਅਤੇ ਧਰਮ ਵਿੱਚ ਵੰਡਣ ਵਾਲੀ ਰਾਜਨੀਤੀ ਦਾ ਵਿਰੋਧ ਕਰਨ ਕਰਕੇ ਹੀ ਸੁਨੀਲ ਜਾਖੜ ਨੂੰ ਪਾਰਟੀ ਤੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਦਿਨੇਸ਼ ਚੱਢਾ ਨੇ ਕਾਂਗਰਸ ਪਾਰਟੀ ’ਤੇ ਦੋਸ਼ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਹੀ ਦੇਸ਼ ਵਿੱਚ ਜਾਤ ਅਤੇ ਧਰਮ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡ ਕੇ ਸੱਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਵੀ ਉਸ ਨੇ ਚੋਣਾ ਤੋਂ ਪਹਿਲਾ ਪੰਜਾਬੀਆਂ ਨੂੰ ਵੰਡਣ ਲਈ ਜਾਤ ਤੇ ਧਰਮ ਦਾ ਕਾਰਡ ਖੇਡਿਆ ਅਤੇ ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਦੇ ਨਾਤੇ ਵਿਧਾਇਕਾਂ ਵੱਲੋਂ ਸਮਰਥਨ ਦੇਣ ਦੇ ਬਾਵਜੂਦ ਮੁੱਖ ਮੰਤਰੀ ਨਹੀਂ ਬਣਾਇਆ। ਸੁਨੀਲ ਜਾਖੜ ਨੂੰ ਕਾਂਗਰਸ ਦੀ ਇਸੇ ਘਟੀਆ ਰਾਜਨੀਤੀ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ।

ਚੱਢਾ ਨੇ ਕਿਹਾ ਕਿ 2017 ਵਿੱਚ ਚੋਣਾਂ ਜਿੱਤਣ ਤੋਂ ਬਾਅਦ ਸਾਢੇ ਚਾਰ ਸਾਲ ਤੱਕ ਕਾਂਗਰਸ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਕਾਂਗਰਸੀ ਆਗੂਆਂ ਨੇ ਬਾਦਲਾਂ ਦੀ ਤਰ੍ਹਾਂ ਪੰਜਾਬ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਕਾਰੋਬਾਰ ਨੂੰ ਚਲਾਇਆ ਅਤੇ ਪੈਸਾ ਕਮਾਇਆ। ਜਦੋਂ ਜਨਤਾ ਕਾਂਗਰਸ ਸਰਕਾਰ ਦੀ ਸਚਾਈ ਸਮਝ ਗਈ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਨੇ ਜਾਤ ਦਾ ਕਾਰਡ ਖੇਡਿਆ ਅਤੇ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ।

ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਦੀ ਧਰਤੀ ’ਤੇ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਨਹੀਂ ਬੀਜੇ ਜਾ ਸਕਦੇ। ਇੱਥੋਂ ਦੇ ਲੋਕਾਂ ਨੇ ਹਮੇਸ਼ਾ ਹੀ ਇਸ ਤਰ੍ਹਾਂ ਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਹੈ। ਪੰਜਾਬ ਵਿੱਚ ਕਾਂਗਰਸ ਹੀ ਨਹੀਂ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਧਾਰਮਿਕ ਏਜੰਡਾ ਕਦੇ ਸਫਲ ਨਹੀਂ ਹੋ ਸਕਦਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ, ਭਾਜਪਾ ਅਤੇ ਹੋਰ ਪਾਰਟੀਆਂ ਦੇ ਧਾਰਮਿਕ ਏਜੰਡਿਆਂ ਤੋਂ ਸਾਵਧਾਨ ਰਹਿਣ, ਤਾਂਕਿ ਪੰਜਾਬ ’ਚ ਅਮਨ- ਸ਼ਾਂਤੀ ਅਤੇ ਭਾਈਚਾਰੇ ਦਾ ਮਾਹੌਲ ਹਮੇਸ਼ਾ ਬਣਿਆ ਰਹੇ।

]]>
‘ਸਮਾਜ ਨੂੰ ਜਾਤੀ ਅਤੇ ਧਰਮ ‘ਤੇ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਪਾਰਟੀ ਦਾ ਇਤਿਹਾਸ’ https://punjabi.newsd5.in/%e0%a8%b8%e0%a8%ae%e0%a8%be%e0%a8%9c-%e0%a8%a8%e0%a9%82%e0%a9%b0-%e0%a8%9c%e0%a8%be%e0%a8%a4%e0%a9%80-%e0%a8%85%e0%a8%a4%e0%a9%87-%e0%a8%a7%e0%a8%b0%e0%a8%ae-%e0%a8%a4%e0%a9%87-%e0%a8%b5%e0%a9%b0/ Thu, 17 Jun 2021 10:48:15 +0000 https://punjabi.newsd5.in/?p=108753 ਪਵਿੱਤਰ-ਅਪਵਿੱਤਰ ਸੀਟ ਦੇ ਮਾਮਲੇ ‘ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ

ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਸ਼ੁਰੂ ਕੀਤਾ ਮਰਨ ਵਰਤ

ਲੁਧਿਆਣਾ :  ਪੰਜਾਬ ਦੀ ਪਵਿੱਤਰ ਧਰਤੀ ਦੀਆਂ ਕੁੱਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵੱਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫਤਰ ਪੈਦਾ ਕਰਨ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਵਿਖੇ ਜਬਰਦਸਤ ਰੋਸ ਪ੍ਰਦਰਸਨ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੁਤਲੇ ਫੂਕੇ। ਧਰਨੇ ਵਿੱਚ ਪਹੁੰਚੇ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਰਿਹਾ ਹੈ ਕਿ ਉਹ ਸਮਾਜ ਨੂੰ ਧਰਮ ਅਤੇ ਜਾਤੀ ਦੇ ਨਾਮ ‘ਤੇ ਵੰਡ ਕੇ ਰਾਜਨੀਤੀ ਕਰਦੀ ਰਹੀ ਹੈ।

ਕਾਂਗਰਸੀ ਲੀਡਰ ਦਾ ਕਾਰਾ!ਧਰਨੇ ਚੋਂ ਕੱਢ-ਕੱਢ ਕੁੱਟੇ ਆਗੂ,ਪੁਲਿਸ ਸਾਹਮਣੇ ਚੱਲੀਆਂ ਡਾਂਗਾਂ ਤੇ ਇੱਟਾਂ ||

ਉਨ੍ਹਾਂ ਕਿਹਾ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਦੀਆਂ ਕੁਝ ਵਿਧਾਨ ਸਭਾ ਸੀਟਾਂ ਨੂੰ ਪਵਿੱਤਰ ਅਤੇ ਅਪਵਿੱਤਰ ਕਹਿਣ ਦਾ ਆਮ ਆਦਮੀ ਪਾਰਟੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ, ਕਿਉਂਕਿ ਸਾਡੇ ਲਈ ਤਾਂ ਸਾਰੇ ਪੰਜਾਬ ਸਮੇਤ ਪੂਰਾ ਦੇਸ ਹੀ ਪਵਿੱਤਰ ਹੈ। ਇਸ ਮੌਕੇ ਤੇ ਬੀਬਾ ਸਰਬਜੀਤ ਕੌਰ ਮਾਣੂੰਕੇ ਅਤੇ ਐਸ. ਸੀ.  ਵਿੰਗ ਦੇ  ਸੂਬਾ ਉਪ ਪ੍ਰਧਾਨ ਜੀਵਨ ਸਿੰਘ ਸੰਗੋਵਾਲ ਨੇ ਦਲਿਤ ਬੱਚਿਆਂ ਦੀ ਸਕਾਲਰਸਪਿ ਮਾਮਲੇ ਤੇ ਲੁਧਿਆਣਾ ਵਿਖੇ ਮਰਨ ਵਰਤ ਸ਼ੁਰੂ ਕੀਤਾ। ਆਪ ਆਗੂਆਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਾਤਾਂ ਪਾਤਾਂ ਅਤੇ ਧਰਮਾਂ ਤੋਂ ਉੱਪਰ ਉੱਠ ਕੇ “ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ” ਅਤੇ “ਅਵਲ ਅੱਲਾ ਨੂਰ ਉਪਾਇਆ ਕੁਦਰਤ ਕੇ ਸਭ ਬੰਦੇ” ਦਾ ਪਾਠ ਪੜ੍ਹਾਇਆ ਹੈ। ਪਰ ਕਾਂਗਰਸ ਪਾਰਟੀ ਦੇ ਆਗੂਆਂ ਦੀ ਮੱਤ ਗੁਰੂ ਸਾਹਿਬਾਨ ਦੁਆਰਾ ਦਿੱਤੇ ਸੰਦੇਸ਼ ਅਤੇ ਦਿਖਾਏ ਰਾਹ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ, ਜੋ ਅੱਜ ਸਿੱਖ ਪੰਥ ਦੀ ਮੁਦੱਈ ਬਣ ਰਹੀ ਹੈ ਨੇ ਹੀ ਸ੍ਰੀ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਉੱਤੇ ਹਮਲਾ ਕਰਵਾ ਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਸਨ। ਅਸਲ ਵਿੱਚ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਤਰ੍ਹਾਂ ਹੀ ਕਾਂਗਰਸ ਪਾਰਟੀ ਵੀ ਧਰਮ ਦੀ ਰਾਜਨੀਤੀ ਕਰਕੇ ਵੋਟਾਂ ਬਟੋਰਨ ਦੀ ਨੀਤੀ ਉੱਤੇ ਕਾਰਜ ਕਰਦੀ ਰਹੀ ਹੈ।

BREAKING-ਜੈਪਾਲ ਭੁੱਲਰ ਦੇ ਐਂਨਕਾਉਂਟਰ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਹੁਣ ਦਲਿਤਾਂ ਦੇ ਮਸੀਹਾ ਬਣਨ ਦਾ ਝੂਠਾ ਨਾਟਕ ਕਰਦੇ ਹਨ, ਜਦੋਂ ਕਿ ਆਪਣੀ ਸਰਕਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਦਲਿਤਾਂ ਉੱਤੇ ਵੱਖ ਵੱਖ ਤਰ੍ਹਾਂ ਦੇ ਅੱਤਿਆਚਾਰ ਕੀਤੇ, ਵਿਦਿਆਰਥੀਆਂ ਦੇ ਵਜੀਫਾ ਰਕਮ ਵਿੱਚ ਘੁਟਾਲਾ ਕੀਤਾ ਅਤੇ ਨੌਜਵਾਨਾਂ ਦੀਆਂ ਨੌਕਰੀਆਂ ਦਾ ਕੋਟਾ ਹੀ ਖਤਮ ਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਦਲਿਤਾਂ ਪ੍ਰਤੀ ਘਟੀਆ ਸੋਚ ਦਾ ਪ੍ਰਗਟਾਵਾ ਕਰਦੇ ਹੋਏ ਵਿਧਾਨ ਸਭਾ ਸੀਟਾਂ ਨੂੰ ਵੀ ਪਵਿੱਤਰ ਅਤੇ ਅਪਵਿੱਤਰ ਦੱਸ ਰਹੇ ਹਨ। ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿੱਚ ਗੰਭੀਰ ਹੁੰਦੇ ਤਾਂ ਬਿੱਟੂ ਦੁਆਰਾ ਦਿੱਤੇ ਬਿਆਨ ਦੀ ਨਿਖੇਧੀ ਕਰਦੇ ਅਤੇ ਉਸ ਖਲਿਾਫ ਸਖਤ ਕਾਰਵਾਈ ਕਰਦੇ। ਜਕਿਰਯੋਗ ਹੈ ਕਿ ਕਾਂਰਗਸ ਪਾਰਟੀ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਵਜੀਫਾ ਰਾਸੀ ਵਿੱਚ ਕੀਤੇ ਘੁਟਾਲੇ ਖਿਲਾਫ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਭੁੱਖ ਹੜਤਾਲ ਸੁਰੂ ਕੀਤੀ ਹੋਈ ਹੈ।

]]>