Bhagwat maan – D5 News https://punjabi.newsd5.in Truth Seeking News Network. Fri, 13 May 2022 04:12:51 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Bhagwat maan – D5 News https://punjabi.newsd5.in 32 32 ਪੰਚਾਇਤੀ ਜ਼ਮੀਨਾਂ ਛੁਡਾਉਣ ਦੇ ਮਾਮਲੇ ‘ਤੇ ਰਾਜੇਵਾਲ ਦਾ ਸਰਕਾਰ ਖਿਲਾਫ਼ ਬਿਆਨ https://punjabi.newsd5.in/%e0%a8%aa%e0%a9%b0%e0%a8%9a%e0%a8%be%e0%a8%87%e0%a8%a4%e0%a9%80-%e0%a9%9b%e0%a8%ae%e0%a9%80%e0%a8%a8%e0%a8%be%e0%a8%82-%e0%a8%9b%e0%a9%81%e0%a8%a1%e0%a8%be%e0%a8%89%e0%a8%a3-%e0%a8%a6%e0%a9%87/ Fri, 13 May 2022 04:12:51 +0000 https://punjabi.newsd5.in/?p=157382 ਸਮਰਾਲਾ/ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਚਾਇਤੀ ਜ਼ਮੀਨਾਂ ਛੁਡਾਉਣ ਸਬੰਧੀ ਨਿਸ਼ਾਨੇ ਸਾਧੇ ਹਨ। ਰਾਜੇਵਾਲ ਨੇ ਕਿਹਾ ਕਿ ਸਰਕਾਰ ਗਰੀਬ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

Mohali ਮਾਮਲੇ ‘ਚ ਆਇਆ ਨਵਾਂ ਮੋੜ, ਫੋਜ ਦੇ ਵੱਡੇ ਅਫ਼ਸਰ ਨੇ ਖੋਲ੍ਹਤੇ ਸਾਰੇ ਪਰਦੇ | D5 Channel Punjabi

ਰਾਜੇਵਾਲ ਨੇ ਇਹ ਵੀ ਕਿਹਾ ਕਿ ਸਾਰਿਆਂ ਨੂੰ ਇਸ ਗੱਲ ਦਾ ਪਤਾ ਹੈ ਕਿ ਚੰਡੀਗੜ੍ਹ, ਨਿਊ ਚੰਡੀਗੜ੍ਹ, ਮੋਹਾਲੀ, ਜ਼ੀਰਕਪੁਰ ਅਤੇ ਨਵਾਂ ਗਾਓਂ ਦੀਆਂ ਸਾਰੀਆਂ ਸਰਕਾਰੀ ਜ਼ਮੀਨਾਂ ’ਤੇ ਰਾਜ ਦੇ ਨੇਤਾਵਾਂ ਅਤੇ ਹੋਰ ਕਈ ਵੱਡੇ ਅਧਿਕਾਰੀਆਂ ਦਾ ਕਬਜ਼ਾ ਹੈ ਨਾ ਕਿ ਕਿਸਾਨਾਂ ਦਾ।

ਲਓ ਸਰਕਾਰ ਨੇ ਕਰਤਾ ਉਹੀ ਕੰਮਜਿਸ ਦੀ ਸੀ ਲੋਕਾਂ ਨੂੰ ਉਡੀਕ| D5 Channel Punjabi

ਰਾਜੇਵਾਲ ਨੇ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਕਮਿਸ਼ਨ ਅਤੇ ਸਾਬਕਾ ਡੀ.ਜੀ.ਪੀ. ਚੰਦਰ ਸ਼ੇਖਰ ਦੀਆਂ ਰਿਪੋਰਟਾਂ ਵਿੱਚ ਇਸ ਵੱਡੇ ਘਪਲੇ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੋਈ ਹੈ। ਰਾਜੇਵਾਲ ਨੇ ਇਹ ਵੀ ਕਿਹਾ ਕਿ ਸਰਕਾਰ ਵੱਡੇ ਮਹਾਰਥੀਆਂ ‘ਤੇ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ।

]]>
ਦੇਸ਼- ਵਿਦੇਸ਼ ਵਿੱਚ ਵਸੇ ਪੰਜਾਬੀਆਂ ਦਾ ਧੰਨਵਾਦ : ਭਗਵੰਤ ਮਾਨ https://punjabi.newsd5.in/%e0%a8%a6%e0%a9%87%e0%a8%b6-%e0%a8%b5%e0%a8%bf%e0%a8%a6%e0%a9%87%e0%a8%b6-%e0%a8%b5%e0%a8%bf%e0%a9%b1%e0%a8%9a-%e0%a8%b5%e0%a8%b8%e0%a9%87-%e0%a8%aa%e0%a9%b0%e0%a8%9c%e0%a8%be%e0%a8%ac%e0%a9%80/ Thu, 10 Mar 2022 15:28:33 +0000 https://punjabi.newsd5.in/?p=148696 -ਵੋਟਰਾਂ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬੀ ਨਿਭਾਈ, ਹੁਣ ਜ਼ਿੰਮੇਵਾਰੀ ਨਿਭਾਉਣ ਦੀ ਵਾਰੀ ਸਾਡੀ: ਭਗਵੰਤ ਮਾਨ

-ਸਾਡੀ ਨੀਅਤ ਚੰਗੀ ਹੈ, ਯਕੀਨ ਰੱਖੋ ਇੱਕ ਮਹੀਨੇ ‘ਚ ਬਦਲਾਅ ਦਿਖਣ ਲੱਗੇਗਾ: ਭਗਵੰਤ ਮਾਨ

-ਪਹਿਲਾਂ ਪੰਜਾਬ ਮੋਤੀ ਮਹੱਲ, ਸਿਸਵਾਂ ਫਾਰਮ ਹਾਊਸ ਅਤੇ ਵੱਡੀਆਂ ਹਵੇਲੀਆਂ ਤੋਂ ਚਲਦਾ ਸੀ, ਹੁਣ ਪਿੰਡਾਂ ਮੁਹੱਲਿਆਂ ਤੋਂ ਚੱਲੇਗਾ: ਭਗਵੰਤ ਮਾਨ

-ਬੇਰੁਜ਼ਗਾਰੀ ਦੂਰ ਕਰਨਾ ਪ੍ਰਮੁੱਖਤਾ, ਪਹਿਲੀ ਕਲਮ ਬੇਰੁਜ਼ਗਾਰੀ ਦੂਰ ਕਰਨ ਲਈ ਚਲਾਵਾਂਗਾ: ਭਗਵੰਤ ਮਾਨ

-ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ‘ਚ ਭਗਵੰਤ ਮਾਨ ਚੁਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਸੰਗਰੂਰ/ ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਦੇਸ਼- ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ‘ਚੋਂ ਬੇਰੁਜ਼ਗਾਰੀ ਦੂਰ ਕਰਨਾ ਉਸ ਦਾ ਪਹਿਲਾ ਕੰਮ ਹੈ ਅਤੇ ਪਹਿਲੀ ਕਲਮ ਬੇਰੁਜ਼ਗਾਰੀ ਦੂਰ ਕਰਨ ਲਈ ਚਲਾਈ ਜਾਵੇਗੀ। ਮਾਨ ਸੰਗਰੂਰ ਸਥਿਤ ਘਰ ਵਿਖੇ ਪਹੁੰਚੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰ ਰਹੇ ਹਨ ਅਤੇ ਇਸ ਸਮੇਂ ਉਨਾਂ ਨਾਲ ਮਾਤਾ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਮੌਜ਼ੂਦ ਸਨ। ਭਗਵੰਤ ਮਾਨ ਨੇ ਵੱਡੀ ਗਿਣਤੀ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ, ”ਪੰਜਾਬ ਦੇ ਵੋਟਰਾਂ ਨੇ ਆਪਣੀ ਜ਼ਿੰਮੇਵਾਰੀ ਬਾਖ਼ੂਬ ਨਿਭਾਈ ਹੈ ਅਤੇ ਹੁਣ ਜ਼ਿੰਮੇਵਾਰੀ ਨਿਭਾਉਣ ਦੀ ਵਾਰੀ ਉਨਾਂ (ਮਾਨ) ਦੀ ਹੈ। ਸਾਡੀ ਨੀਅਤ ਚੰਗੀ ਹੈ, ਇਸ ਲਈ ਪੰਜਾਬ ਦੇ ਲੋਕਾਂ ਨੇ ਸਾਡੇ ‘ਤੇ ਭਰੋਸਾ ਕੀਤਾ ਹੈ।

ਪੰਜਾਬਵਾਸੀ ਭਰੋਸਾ ਰੱਖਣ, ਇੱਕ ਮਹੀਨੇ ਵਿੱਚ ਹੀ ਬਦਲਾਅ ਦਿਖਣ ਲੱਗੇਗਾ।” ਉਨਾਂ ਕਿਹਾ ਕਿ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਬਾਬੂਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸਰਕਾਰੀ ਮੁਲਾਜ਼ਮ ਬੁੱਧਵਾਰ ਅਤੇ ਵੀਰਵਾਰ ਦਾ ਬਹਾਨਾ ਬਣਾ ਕੇ ਆਪਣਾ ਕੰਮ ਨਹੀਂ ਰੋਕ ਸਕਣਗੇ ਅਤੇ ਹੁਣ ਸਰਕਾਰੀ ਬਾਬੂ ਪਿੰਡਾਂ ਤੇ ਮੁਹੱਲਿਆਂ ਦੇ ਚੱਕਰ ਲਾਉਣਗੇ। ਲੋਕਾਂ ਦੇ ਘਰ ਆ ਕੇ ਕੰਮ ਕਰਨਗੇ। ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਆਗੂਆਂ ਨੇ ਉਨਾਂ ਬਾਰੇ ਮਾੜੇ ਸ਼ਬਦ ਬੋਲੇ ਅਤੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ। ਪਰ ਹੁਣ ਵਿਰੋਧੀ ਆਗੂ ਪੌਣੇ ਤਿੰਨ ਕਰੋੜ ਪੰਜਾਬੀਆਂ ਦੀ ਇੱਜ਼ਤ ਕਰਨ ਲੱਗ ਪੈਣਗੇ। ਉਨਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਮੋਤੀ ਮਹੱਲ, ਸਿਸਵਾਂ ਫਾਰਮ ਹਾਊਸ ਅਤੇ ਵੱਡੀ ਹਵੇਲੀਆਂ ਤੋਂ ਚਲਦਾ ਸੀ, ਪਰ ਹੁਣ ਪੰਜਾਬ ਦੀ ਸਰਕਾਰ ਪਿੰਡਾਂ ਅਤੇ ਮੁਹੱਲਿਆਂ ਤੋਂ ਚੱਲੇਗੀ।

ਮਾਨ ਨੇ ਕਿਹਾ ਕਿ ਜਿਨਾਂ ਲੋਕਾਂ ਨੇ ‘ਆਪ’ ਨੂੰ ਵੋਟ ਨਹੀਂ ਪਾਈ ਉਨਾਂ ਨੂੰ ਕਿਸੇ ਵੀ ਤਰਾਂ ਡਰਨ ਦੀ ਲੋੜ ਨਹੀਂ ਹੈ ਅਤੇ ਉਹ (ਮਾਨ) ਸਾਰਿਆਂ ਦੇ ਮੁੱਖ ਮੰਤਰੀ ਹਨ, ਕਿਉਂਕਿ ਆਪਣੀ ਪਸੰਦ ਅਨੁਸਾਰ ਵੋਟ ਪਾਉਣਾ ਹਰੇਕ ਵਿਅਕਤੀ ਦਾ ਲੋਕਤੰਤਰਿਕ ਅਧਿਕਾਰ ਹੈ। ‘ਆਪ’ ਦੀ ਸਰਕਾਰ ਪੌਣੇ ਤਿੰਨ ਕਰੋੜ ਪੰਜਾਬੀਆਂ ਦੀ ਭਲਾਈ ਲਈ ਕੰਮ ਕਰੇਗੀ ਅਤੇ ਪੰਜਾਬ ਨੂੰ ਮੁੱੜ ਤੋਂ ਖੁਸ਼ਹਾਲ ਪੰਜਾਬ ਬਣਾਵਾਂਗੇ। ਉਨਾਂ ਕਿਹਾ ਕਿ ਬੇਰੁਜ਼ਗਾਰੀ ਵੱਡਾ ਮੁੱਦਾ ਹੈ। ਬੇਰੁਜ਼ਗਾਰ ਨੌਜਵਾਨ ਮਜ਼ਬੂਰ ਹੋ ਕੇ ਨਸ਼ੇ ਵਿੱਚ ਡੁੱਬ ਰਹੇ ਹਨ ਜਾਂ ਵਿਦੇਸ਼ਾਂ ਨੂੰ ਜਾ ਰਹੇ ਹਨ। ਮਹਿੰਗੀ ਸਿੱਖਿਆ ਅਤੇ ਰੁਜ਼ਗਾਰ ਦੀ ਘਾਟ ਕਾਰਨ ਪੰਜਾਬ ਦਾ ਪੈਸਾ ਅਤੇ ਪ੍ਰਤਿਭਾ ਵਿਦੇਸ਼ਾਂ ਨੂੰ ਜਾਂਦੇ ਹਨ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਤੋਂ ਬਾਅਦ ਪਹਿਲੇ ਦਿਨ ਹੀ ਆਪਣੀ ਕਲਮ ਬੇਰੁਜ਼ਗਾਰੀ ਦੂਰ ਕਰਨ ਲਈ ਚਲਵਾਂਗਾ। ਨੌਜਵਾਨਾਂ ਦੇ ਹੱਥਾਂ ਵਿੱਚੋਂ ਟੀਕੇ ਖੋਹ ਕੇ ਟਿਫਨ ਫੜਾਉਣੇ ਹਨ ਅਤੇ ਚੰਗੀ ਸਿੱਖਿਆ ਦੇਣੀ ਜ਼ਰੂਰੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਹੁਣ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਅਤੇ ਹੋਰ ਆਗੂਆਂ ਦੀਆਂ ਤਸਵੀਰਾਂ ਨਹੀਂ ਲੱਗਣਗੀਆਂ। ਸਰਕਾਰੀ ਦਫ਼ਤਰਾਂ ਵਿੱਚ ਹੁਣ ਸ਼ਹੀਦ ਏ ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਲੱਗਣਗੀਆਂ। ਭਗਤ ਸਿੰਘ ਨੇ ਆਪਣੀ ਜਾਨ ਕੁਰਬਾਨ ਕਰਕੇ ਆਜ਼ਾਦੀ ਦਿਵਾਈ ਅਤੇ ਆਜ਼ਾਦੀ ਮਿਲਣ ਤੋਂ ਬਾਅਦ ਬਾਬਾ ਸਾਹਿਬ ਨੇ ਦੇਸ ਦਾ ਸੰਵਿਧਾਨ ਲਿਖ ਕੇ ਆਜ਼ਾਦੀ ਅਤੇ ਸਮਾਨਤਾ ਦਾ ਹੱਕ ਦਿੱਤਾ। ਇਸ ਲਈ ਸਾਡੀ ਜ਼ਿੰਮੇਵਾਰੀ ਹੈ ਕਿ ਇਨਾਂ ਮਹਾਨ ਲੋਕਾਂ ਦੇ ਸੁਫ਼ਨਿਆਂ ਨੂੰ ਕਾਮਯਾਬ ਕਰੀਏ। ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਇਨਕਲਾਬ ਨੂੰ ਜ਼ਿੰਦਾ ਰੱਖਿਆ ਹੈ ਅਤੇ ਉਨਾਂ ਨੂੰ ਪੰਜਾਬੀਆਂ ‘ਤੇ ਮਾਣ ਹੈ। ਇਨਕਲਾਬ ਦੇ ਨਾਅਣੇ ਲਾਉਣ ਨਾਲ ਭਗਤ ਸਿੰਘ ਦੀ ਆਤਮਾ ਨੂੰ ਸਕੂਨ ਮਿਲਦਾ ਹੈ। ਇੱਕ ਪੰਜਾਬੀ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਹੈ ਕਿ ਭਗਤ ਸਿੰਘ ਦੇ ਰਸਤੇ ‘ਤੇ ਚੱਲੀਏ। ਉਨਾਂ ਕਿਹਾ ਕਿ ਪਹਿਲਾਂ ਪੰਜਾਬ ਦਾ ਮੁੱਖ ਮੰਤਰੀ ਰਾਜਭਵਨ ਵਿੱਚ ਸਹੁੰ ਚੁਕਦਾ ਸੀ, ਪਰ ਉਹ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ ਅਤੇ ਤਰੀਕ ਦਾ ਐਲਾਨ ਜਲਦੀ ਕੀਤਾ ਜਾਵੇਗਾ।

]]>
ਭਦੌੜ ਤੋਂ ਕਾਂਗਰਸ ਦਾ ਕਰੋੜਪਤੀ ਗਰੀਬ ਬੰਦਾ ਚੋਣ ਲੜ ਰਿਹਾ, ਪਰ ਭਦੌੜ ਵਾਲੇ ਆਪਣੇ ਪੁੱਤ ਲਾਭ ਸਿੰਘ ਉਗੋਕੇ ਨੂੰ ਹੀ ਜਿਤਾਉਣਗੇ : ਭਗਵੰਤ ਮਾਨ https://punjabi.newsd5.in/%e0%a8%ad%e0%a8%a6%e0%a9%8c%e0%a9%9c-%e0%a8%a4%e0%a9%8b%e0%a8%82-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a8%be-%e0%a8%95%e0%a8%b0%e0%a9%8b%e0%a9%9c%e0%a8%aa%e0%a8%a4/ Tue, 15 Feb 2022 14:16:31 +0000 https://punjabi.newsd5.in/?p=145810 ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਾਂ: ਲਾਭ ਸਿੰਘ ਉਗੋਕੇ

ਭਦੌੜ (ਬਰਨਾਲਾ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਸਭ ਤੋਂ ਚਰਚਿਤ ਵਿਧਾਨ ਸਭਾ ਹਲਕਾ ਭਦੌੜ ਵਿੱਚ ਪਾਰਟੀ ਉਮੀਦਵਾਰ ਲਾਭ ਸਿੰਘ ਉਗੋਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,”ਆਮ ਆਦਮੀ ਪਾਰਟੀ ਨੇ ਆਮ ਘਰ ਦੇ ਮੁੰਡੇ ਲਾਭ ਸਿੰਘ ਉਗੋਕੇ ਨੂੰ ਟਿੱਕਟ ਦੇ ਕੇ ਭਦੌੜ ਮੈਦਾਨ ਵਿੱਚ ਉਤਾਰਿਆ ਹੈ, ਜਿਸ ਦੇ ਮੁਕਾਬਲੇ ਕਾਂਗਰਸ ਪਾਰਟੀ ਦਾ ਕਰੋੜਪਤੀ ਗਰੀਬ ਬੰਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਲੜ ਰਿਹਾ ਹੈ।

ਆਹ ਰੈਲੀ ਲੋਕ ਰੱਖਣਗੇ ਯਾਦ, ਕਰਤੇ ਫਰਮਾਨ ਜਾਰੀ, ਲੋਕਾਂ ਦਾ ਠਾਠਾਂ ਮਾਰਦਾ ਇਕੱਠ, ਵੇਖਕੇ ਹਿੱਲੇ ਵਿਰੋਧੀ !

ਪਰ ਮੈਨੂੰ ਵਿਸ਼ਵਾਸ਼ ਹੈ ਕਿ ਭਦੌੜ ਵਾਲੇ ਆਪਣੇ ਪੁੱਤ ਲਾਭ ਸਿੰਘ ਉਗੋਕੇ ਨੂੰ ਹੀ ਜਿਤਾਉਣਗੇ।” ਮੰਗਲਵਾਰ ਨੂੰ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਲਾਭ ਸਿੰਘ ਉਗੋਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਵੱਖ- ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨਾਂ ਕਿਹਾ,”ਭਦੌੜ ਵਿਧਾਨ ਸਭਾ ਹਲਕੇ ‘ਤੇ ਦੁਨੀਆਂ ਦੀਆਂ ਨਜ਼ਰਾਂ ਹਨ। ਭਦੌੜ ਕਰਾਂਤੀਕਾਰੀਆਂ ਦੀ ਧਰਤੀ ਹੈ, ਇੱਥੋਂ ਬਲਵੰਤ ਗਾਰਗੀ ਜਿਹੇ ਮਹਾਂਰਥੀ ਪੈਦਾ ਹੋਏ ਹਨ। ਹੁਣ 20 ਤਰੀਕ ਨੂੰ ਭਦੌੜ ਵਾਲਿਆਂ ਨੇ ਲਾਭ ਸਿੰਘ ਉਗੋਕੇ ਨੂੰ ਜਿੱਤਾ ਕੇ ਕਰਾਂਤੀ ਲਿਆਉਣੀ ਹੈ।

Punjab Election: CM Channi ਦਾ ‘AAP’ ‘ਤੇ ਤਿੱਖਾ ਹਮਲਾ, ਹੁਣ ਤੱਕ ਦੀ Exclusive Speech | D5 Channel Punjabi

ਭਦੌੜ ਦੇ ਲੋਕ ਵੋਟਾਂ ਲਾਭ ਸਿੰਘ ਉਗੋਕੇ ਨੂੰ ਪਾਉਣਗੇ, ਪਰ ਲਾਭ ਭਗਵੰਤ ਮਾਨ ਨੂੰ ਹੋਵੇਗਾ।” ਮਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਚੰਨੀ ਵੱਲੋਂ ਜਾਇਦਾਦ ਬਦਲਣ ਦੀ ਪੇਸ਼ਕਸ਼ ਨੂੰ ਵੀ ਸਵੀਕਾਰ ਕਰਦੇ ਹਨ, ਪਰ ਚੰਨੀ ਦੇ ਨਾਲ- ਨਾਲ ਉਸ ਦੇ ਭਾਣਜਿਆਂ ਦੀ ਜਾਇਦਾਦ ਵੀ ਬਦਲ ਹੋਵੇਗੀ। ਜਿਨਾਂ ਦੇ ਘਰੋਂ 10- 10 ਕਰੋੜ ਰੁਪਏ ਅਫ਼ਸਰਾਂ ਵੱਲੋਂ ਬਰਾਮਦ ਕੀਤੇ ਗਏ ਹਨ। ਉਨਾਂ ਕਿਹਾ ਕਿ ਆਮ ਆਦਮੀ ਨੇ ਤਾਂ ਕਦੇ 10 ਕਰੋੜ ਗਿੱਟੀਆਂ ਨਹੀਂ ਗਿਣੀਆਂ ਹੋਣੀਆਂ।

Punjab ਦੀ ਆਖਰੀ ਰੈਲੀ ’ਚ Modi ਨੇ ਦਿੱਤਾ ਤੋਹਫਾ? ਬਦਲੂ ਕਿਸਾਨਾਂ ਦੀ ਕਿਸਮਤ! Dr. Manmohan Singh ਨੇ ਖੋਲ੍ਹੇ ਭੇਤ

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਤਰੀਕ ਨੂੰ ਪੰਜਾਬ ਵਿੱਚ ਨਵਾਂ ਇਤਿਹਾਸ ਸਿਰਜਣ ਦਾ ਮੌਕਾ ਹੈ। ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ ਅਤੇ ਕੁੱਟਦੇ ਵੀ ਆ ਰਹੇ ਹਨ। ਇਨਾਂ ਰਿਵਾਇਤੀ ਸਿਆਸੀ ਪਾਰਟੀਆਂ ਦੀ ਗਲਤ ਨੀਤੀਆਂ ਅਤੇ ਅਮੀਰ ਹੋਣ ਦੀ ਲਾਲਸਾ ਕਾਰਨ ਅੱਜ ਪੰਜਾਬ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜਦਾਰ ਹੈ। ਉਨਾਂ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਲੋਕ ਫੁੱਲ ਬਰਸਾ ਕੇ, ਸਿਰ ਪਲੋਸ ਕੇ ਅਤੇ ਸੈਲਫ਼ੀਆਂ ਲੈ ਕੇ ਆਪਣਾ ਪਿਆਰ ਬਰਸਾ ਰਹੇ ਹਨ, ਜਦੋਂ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨਾਲ ਹੱਥ ਮਿਲਾ ਕੇ ਆਪਣੇ ਹੱਥਾਂ ਦੀਆਂ ਉਗਲਾਂ ਗਿਣਦੇ ਹਨ ਕਿ ਪਾਈਆਂ ਛਾਪਾਂ ਪੂਰੀਆਂ ਹੀ ਹਨ।

ਹਾਦਸੇ ਤੋਂ ਪਹਿਲਾਂ Moose Wala ਨੂੰ ਆਇਆ Deep Sidhu ਦਾ ਫੋਨ, Live ਹੋਕੇ ਦੱਸਿਆ ਸਾਰਾ ਸੱਚ | D5 Channel Punjabi

ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫਰਵਰੀ ਰਿਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਖਿਲਾਫ਼ 70 ਸਾਲਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦਾ ਦਿਨ ਹੈ ਅਤੇ ਪੰਜਾਬ ਦੀ ਸਰਕਾਰ ਬਦਲਣ ਦਾ ਸੁਨਿਹਰਾ ਮੌਕਾ ਹੈ। ਇਸ ਲਈ ਸਾਰੇ ਵੋਟਰ ਆਪਣੀ ਕੀਮਤੀ ਵੋਟ ‘ਝਾੜੂ’ ਦੇ ਨਿਸ਼ਾਨ ‘ਤੇ ਪਾਉਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਨੂੰ ਜਿਤਾਉਣਗੇ, ਤਾਂ ਜੋ ਪੰਜਾਬ ਵਿੱਚ ਇੱਕ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਇਸ ਮੌਕੇ ਉਮੀਦਵਾਰ ਲਾਭ ਸਿੰਘ ਉਗੋਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਹੇ ਹਨ। ਇਸ ਲਈ ‘ਆਪ’ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਜੋ ਵੀ ਹੁਕਮ ਦੇਣਗੇ ਉਸ ਨੂੰ ਪੂਰਾ ਕੀਤਾ ਜਾਵੇਗਾ।

]]>
‘ਵਿਧਾਨ ਸਭਾ ਵਿੱਚ ਮਾਫੀਆ ਰਾਜ ਦਾ ਚੁੱਕਾਗੇ ਮੁੱਦਾ’ https://punjabi.newsd5.in/%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%b5%e0%a8%bf%e0%a9%b1%e0%a8%9a-%e0%a8%ae%e0%a8%be%e0%a8%ab%e0%a9%80%e0%a8%86-%e0%a8%b0%e0%a8%be%e0%a8%9c-%e0%a8%a6/ Thu, 21 Jan 2021 13:44:34 +0000 https://punjabi.newsd5.in/?p=87829 ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਨਜਾਇਜ਼ ਮਾਈਨਿੰਗ ਵਾਲੀਆਂ ਥਾਵਾਂ ‘ਤੇ ਹਰਪਾਲ ਸਿੰਘ ਚੀਮਾ ਵੱਲੋਂ ਸਾਥੀਆਂ ਸਮੇਤ ਛਾਪੇਮਾਰੀ, ਕੈਪਟਨ ਨੂੰ ਦੱਸਿਆ ਮਾਈਨਿੰਗ ਮਾਫੀਆ ਦਾ ਸਰਗਨਾ

ਰੇਤ ਸਮੇਤ ਹਰ ਪ੍ਰਕਾਰ ਦੇ ਮਾਫੀਆ ਲਈ ਕੈਪਟਨ ਅਤੇ ਉਸਦੇ ਮੰਤਰੀ, ਵਿਧਾਇਕ ਜ਼ਿੰਮੇਵਾਰ : ਨੀਨਾ ਮਿੱਤਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਿੱਚ ਚਲ ਰਹੇ ਮਾਈਨਿੰਗ ਮਾਫੀਏ ਦੇ ਰਾਜ ਦਾ ਮਾਮਲਾ ਆਉਣ ਵਾਲੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਉਠਾਉਂਦੇ ਹੋਏ ਮਾਫੀਆ ਦੇ ਸਰਗਨਾ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਦਾਫਾਸ ਕਰੇਗੀ। ਇਨ੍ਹਾਂ ਪ੍ਰਗਟਾਵਾ ਅੱਜ ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਪਿੰਡਾਂ ਵਿੱਚ ਚੱਲ ਰਹੇ ਗੈਰਕਾਨੂੰਨ ਮਾਈਨਿੰਗ ਵਾਲੀਆਂ ਥਾਵਾਂ ਦਾ ਦੌਰਾ ਕਰਨ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੂਬਾ ਖਜ਼ਾਨਚੀ ਨੀਨਾ ਮਿੱਤਲ, ਗੁਰਪ੍ਰੀਤ ਸੰਧੂ, ਵਿੱਕੀ ਘਨੌਰ ਵੀ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੇ ਪਾਰਲੀਮੈਂਟ ਹਲਕੇ ਪਟਿਆਲੇ ਵਿੱਚ ਸ਼ਰਾਬ ਮਾਫੀਆ, ਮਾਈਨਿੰਗ ਮਾਫੀਆ ਤੇ ਹੋਰ ਤਰ੍ਹਾਂ ਤਰ੍ਹਾਂ ਦੇ ਮਾਫੀਆ ਕੈਪਟਨ ਅਸ਼ੀਰਵਾਦ ਨਾਲ ਚਲ ਰਿਹਾ ਹੈ।

ਹੁਣੇ-ਹੁਣੇ ਲੱਗਿਆ ਮੋਦੀ ਨੂੰ ਵੱਡਾ ਝਟਕਾ,ਟੁੱਟੇਗੀ ਬੀਜੇਪੀ ਸਰਕਾਰ?ਖੁਸ਼ ਹੋਏ ਕਿਸਾਨ

ਉਨ੍ਹਾਂ ਕਿਹਾ ਕਿ ਪੰਜਾਬ ਭਰ ‘ਚ ਚਲ ਰਹੇ ਹਰ ਮਾਫੀਏ ਲਈ ਕੈਪਟਨ ਅਮਰਿੰਦਰ ਸਿੰਘ, ਮੰਤਰੀ ਅਤੇ ਵਿਧਾਇਕ ਜ਼ਿੰਮੇਵਾਰੀ ਹਨ, ਜਿਨ੍ਹਾਂ ਨੇ ਮਾਫੀਆਂ ਨਾਲ ਹਿੱਸੇਪੱਤੀ ਸਾਂਝੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ‘ਚ ਕੈਪਟਨ ਸਰਕਾਰ ਦੀਆਂ ਹਿਦਾਇਤਾਂ ਉੱਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਖਾਂ ਉੱਤੇ ਪੱਟੀ ਬੰਨੀ ਹੋਈ ਹੈ, ਪਿੰਡਾਂ ਵਿੱਚ 30-30 ਫੁੱਟ ਡੂੰਘੀ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਮੀਡੀਆ ਦੀ ਹਾਜ਼ਰੀ ਵਿੱਚ ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਮਾਈਨਿੰਗ ਮਾਫੀਆ ਦਾ ਵਿਰੋਧ ਕਰਦੇ ਹਨ ਤਾਂ ਪੁਲਿਸ ਵੱਲੋਂ ਝੂਠੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਜਾਂਦਾ ਹੈ। ਲੋਕਾਂ ਨੇ ਦੋ ਬੱਚਿਆਂ ਨੂੰ ਹਰਪਾਲ ਸਿੰਘ ਚੀਮਾ ਨਾਲ ਮਿਲਾਉਂਦੇ ਹੋਏ ਕਿਹਾ ਕਿ ਇਨ੍ਹਾਂ ਦੇ ਪਿਤਾ ਨੇ ਮਾਈਨਿੰਗ ਮਾਫੀਆ ਲਈ ਆਵਾਜ਼ ਚੁੱਕੀ ਸੀ, ਤਾਂ ਉਸ ਉੱਤੇ ਮਾਮਲਾ ਦਰਜ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਲੋਕਾਂ ਨਾਲ ਹੋ ਰਹੇ ਹਰ ਤਰ੍ਹਾਂ ਦੇ ਧੱਕੇ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪਟਿਆਲਾ ਜ਼ਿਲ੍ਹੇ ਸਮੇਤ ਪੰਜਾਬ ਭਰ ਵਿੱਚ ਚੱਲ ਰਹੇ ਮਾਫੀਆ ਰਾਜ ਦਾ ਮੁੱਦਾ ਚੁੱਕੇਗੀ।

ਕਿਸਾਨ ਅੰਦੋਲਨ ‘ਚ ਬੈਂਸ ਦੀ ਧਮਾਕੇਦਾਰ ਐਂਟਰੀ ! ਕੀਤਾ ਵੱਡਾ ਐਲਾਨ! ਪੰਜਾਬ ‘ਚ ਆਇਆ ਸਿਆਸੀ ਭੂਚਾਲ!

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਭ ਕੁਝ ਮੀਡੀਆ ਵਿੱਚ ਆਉਣ ਤੋਂ ਬਾਅਦ ਵੀ ਕੈਪਟਨ ਸਾਹਿਬ ਨੂੰ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਉੱਤੇ ਦਰਜ ਕੀਤੇ ਜਾ ਰਹੇ ਝੂਠੇ ਪਰਚਿਆਂ ਦਾ ਮਾਮਲਾ ਡੀਜੀਪੀ ਨੂੰ ਪੱਤਰ ਲਿਖਕੇ ਉਨ੍ਹਾਂ ਕੋਲ ਵੀ ਉਠਾਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੇ ਗਏ ਮਾਈਨਿੰਗ ਮਾਫੀਆ ਮਾਡਲ ਨੂੰ ਹੁਣ ਕੈਪਟਨ ਸਾਹਿਬ ਅੱਗੇ ਵਧਾ ਰਹੇ ਹਨ। ਪਹਿਲਾਂ ਮਾਫੀਆ ਤੋਂ ਬਾਦਲ ਪਰਿਵਾਰ ਮੋਟੇ ਪੈਸੇ ਲੈਂਦੇ ਰਹੇ ਅਤੇ ਹੁਣ ਕੈਪਟਨ ਸਾਹਿਬ ਆਪਣੀ ਜੇਬ ਭਰ ਰਹੇ ਹਨ। ਇਸ ਮੌਕੇ ਪੱਪੂ, ਅਮਰ ਸੈਣੀ, ਹਰਜੀਤ ਸੇਹਰਾ, ਇਸਲਾਮ ਅਲੀ, ਦਿਨੇਸ਼ ਮਹਿਤਾ, ਮਨਦੀਪ ਸਰਾਓ,  ਰਤਨੀਸ਼ ਜਿੰਦਲ ਹਾਜ਼ਰ ਸਨ।

]]>