books – D5 News https://punjabi.newsd5.in Truth Seeking News Network. Mon, 09 May 2022 04:58:13 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png books – D5 News https://punjabi.newsd5.in 32 32 ਪੰਜਾਬ ਸਰਕਾਰ ਵੱਲੋਂ ਇਤਿਹਾਸ ਦੀਆਂ 3 ਕਿਤਾਬਾਂ ‘ਤੇ ਲਗਾਏ ਬੈਨ ਸਬੰਧੀ ਬਲਦੇਵ ਸਿੰਘ ਸਿਰਸਾ ਦਾ ਬਿਆਨ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%87%e0%a8%a4%e0%a8%bf%e0%a8%b9%e0%a8%be%e0%a8%b8/ Wed, 04 May 2022 13:51:04 +0000 https://punjabi.newsd5.in/?p=155896 ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ +2 ਦੇ ਵਿਦਿਆਰਥੀਆਂ ਨੂੰ “ਪੰਜਾਬ ਦਾ ਇਤਿਹਾਸ” ਇਤਿਹਾਸ ਦੀ ਕਿਤਾਬ ਪੜ੍ਹਾਈ ਜਾ ਰਹੀ ਹੈ ਜਿਸ ਵਿਚ ਗੁਰ ਇਤਿਹਾਸ ਅਤੇ ਕੌਮੀ ਸਿੱਖ ਯੋਧਿਆਂ ਦੇ ਜੀਵਨ ਕਾਲ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਨਾਲ ਨਾਲ ਗੁਰਬਾਣੀ ਦੇ ਸ਼ਬਦ ਜੋੜ ਵੀ ਗ਼ਲਤ ਲਿਖੇ ਹੋਏ ਹਨ।

Amritsar News : ਆਹ ਦੇਖੋ ਪੁਲਿਸ ਦਾ ਅਸਲੀ ਚਿਹਰਾ? ਕਦੇ ਨਹੀਂ ਦੇਖਿਆ ਹੋਣਾ | D5 Channel Punjabi

ਬਲਦੇਵ ਸਿੰਘ ਸਿਰਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ ਪੰਜਾਬ ਸਰਕਾਰ ਵੱਲੋਂ ਭਾਵੇਂ ਉਕਤ ਮਾਮਲੇ ਵਿਚ ਇਤਿਹਾਸ ਦੀਆਂ 3 ਕਿਤਾਬਾਂ ‘ਤੇ ਬੈਨ ਲਗਾ ਦਿੱਤਾ ਹੈ ਪਰ ਸਰਕਾਰ ਵੱਲੋਂ ਕੀਤੀਆਂ ਮੀਟਿੰਗਾਂ ਚ ਭਰੋਸਾ ਦਿੱਤਾ ਗਿਆ ਸੀ ਕਿ ਲੇਖਕਾਂ, ਪ੍ਰਕਾਸ਼ਕਾਂ ਅਤੇ ਰੀਵਿਊਕਾਰਾਂ ਤੇ ਪਰਚੇ ਦਰਜ ਕੀਤੇ ਜਾਣਗੇ ਜੋ ਕਿ ਤਿੰਨ ਮਹੀਨਿਆਂ ਤੋਂ ਅੱਜ ਤਕ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ਼ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ।

Kabaddi News : Kabaddi ਖਿਡਾਰੀ ਦੀ ਰਾਤੋਂ-ਰਾਤ ਬਦਲ ਗਈ ਕਿਸਮਤ! ਮਿਲ ਗਿਆ ਖਜ਼ਾਨਾਂ | D5 Channel Punjabi

ਸਿਰਸਾ ਨੇ ਦੱਸਿਆ ਕਿ ਭਾਵੇਂ ਅੱਜ ਪਡ਼ਤਾਲੀਆ ਅਫਸਰ ਵੱਲੋਂ ਪ੍ਰਕਾਸ਼ਕਾਂ ਅਤੇ ਲੇਖਕਾਂ ਨੂੰ ਸੱਦਿਆ ਗਿਆ ਸੀ ਪਰ ਉਸ ਦੇ ਵਿੱਚ ਵੀ ਕੋਈ ਵਧੀਆ ਕਾਰਗੁਜ਼ਾਰੀ ਨਜ਼ਰ ਨਹੀਂ ਆਈ। ਜਿਸ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਦੀ ਸਹਿਮਤੀ ਨਾਲ ਮੋਰਚੇ ਨੂੰ ਹੋਰ ਤਿੱਖਾ ਕਰਨ ਲਈ ਦੋਸ਼ੀਆਂ ਖ਼ਿਲਾਫ਼ ਪਰਚੇ ਦਰਜ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁੱਖ ਦਰਵਾਜ਼ੇ 16 ਮਈ 2022 ਨੂੰ ਸਵੇਰੇ ਅੱਠ ਵਜੇ ਬੰਦ ਕੀਤੇ ਜਾਣਗੇ ਜਿਸ ਦਾ ਜ਼ਿੰਮੇਵਾਰ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹੋਵੇਗੀ ।

Power Crisis : ਲਓ ਘਰਾਂ ਦੀ ਬੱਤੀ ਹੋਊ ਗੁੱਲ? ਨਹੀਂ ਹੋਵੇਗਾ ਬਿਜਲੀ ਦਾ ਹੱਲ? | D5 Channel Punjabi

ਬਲਦੇਵ ਸਿੰਘ ਸਿਰਸਾ ਨੇ ਮੰਗ ਕਰਦਿਆਂ ਕਿਹਾ ਕਿ ਜਿਥੇ ਤਿੰਨ ਕਿਤਾਬਾਂ ਬੈਨ ਕੀਤੀਆਂ ਗਈਆਂ ਹਨ ਉਥੇ ਹੋਰ ਵੀ ਕਈ ਲੇਖਕਾਂ ਦੀਆਂ ਕਿਤਾਬਾਂ ਜਿਨ੍ਹਾਂ ਤੇ ਰੋਕ ਲਾਉਣੀ ਜ਼ਰੂਰੀ ਹੈ ਉਹ ਵੀ ਜਲਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਗੁਰ ਇਤਿਹਾਸ ਸਿੱਖ ਕੌਮੀ ਯੋਧਿਆਂ ਅਤੇ ਗੁਰਬਾਣੀ ਦੀਆਂ ਤੁਕਾਂ ਨਾਲ ਕੋਈ ਛੇੜਛਾੜ ਨਾ ਕਰ ਸਕੇ।

ਵੱਡੀ ਖ਼ਬਰ: ਕਈ ਇਲਾਕਿਆਂ ਨੂੰ ਪਈ ਪਾਣੀ ਦੀ ਮਾਰ, ਲੋਕਾਂ ਦਾ ਰਹਿਣਾ ਹੋਇਆ ਔਖਾ, ਘਰ ਛੱਡਣ ਲਈ ਹੋਏ ਮਜ਼ਬੂਰ

ਇਸ ਦੇ ਨਾਲ ਹੀ ਬਲਦੇਵ ਸਿੰਘ ਸਿਰਸਾ ਨੇ ਇਹ ਵੀ ਕਿਹਾ ਕਿ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਇਸ ਲਈ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਪੁਸਤਕਾਂ ਸੋਧ ਕੇ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ। ਅੱਜ ਲੰਗਰ ਦੀ ਸੇਵਾ ਦੀ ਵਾਰੀ ਪਿੰਡ ਰਾਏਪੁਰ ਕਲਾਂ ਜ਼ਿਲ੍ਹਾ ਮੁਹਾਲੀ ਵੱਲੋਂ ਕੀਤੀ ਗਈ ।

]]>
ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ https://punjabi.newsd5.in/%e0%a8%b8%e0%a8%95%e0%a9%82%e0%a8%b2-%e0%a8%b8%e0%a8%bf%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2/ Wed, 03 Mar 2021 09:29:40 +0000 https://punjabi.newsd5.in/?p=93651 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਣਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਦੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਦੀ ਖਰੀਦ ਦੇ ਮੰਤਵ ਨਾਲ ਉਘੇ ਸਾਹਿਤਕਾਰ ਡਾ. ਆਤਮਜੀਤ ਦੀ ਅਗਵਾਈ ਵਿੱਚ ਸਾਹਿਤਕਾਰਾਂ ਦੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।

ਲਓ ਸਰਦਾਰ ਨੇ ਗੱਡਿਆ ਨੇਪਾਲ ‘ਚ ਕਿਸਾਨੀ ਝੰਡਾ,ਨੇਪਾਲੀਆਂ ਨੇ ਕਿਸਾਨਾਂ ਦੇ ਹੱਕ ‘ਚ ਮਾਰਿਆ ਲਲਕਾਰਾ!

ਇਸ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫਾਰਸ਼ਾਂ ਦੇ ਆਧਾਰ ’ਤੇ ਸਕੂਲਾਂ ਨੂੰ ਨਵੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਬੁਲਾਰੇ ਅਨੁਸਾਰ ਕਿਤਾਬਾਂ ਦੀ ਖਰੀਦ ਲਈ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਦੀਆਂ ਸਿਫਾਰਸ਼ ਕੀਤੀਆਂ ਕਿਤਾਬਾਂ ਵਿੱਚੋਂ ਹੀ ਖਰੀਦ ਕਰਨ ਤੋਂ ਇਲਾਵਾ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਨਿਰਦੇਸ਼ ਦਿੱਤੇ ਗਏ ਹਨ।

ਅਕਾਲੀ ਤੇ ਝਾੜੂ ਵਾਲੇ ਹੋਏ ਇਕੱਠੇ!ਫੇਰ ਚੰਡੀਗੜ੍ਹ ’ਚ ਪਾਤਾ ਗਾਹ,ਕੈਪਟਨ ਸਰਕਾਰ ਦੇ ਉੱਡੇ ਹੋਸ਼

ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫੀਸਦੀ ਡਿਸਕਾਉਟ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਕੂਲਾਂ ਨੂੰ ਨਵੀਂਆਂ ਪੁਸਤਕਾਂ ਹੀ ਖਰੀਦਣ ਲਈ ਹੀ ਆਖਿਆ ਗਿਆ ਹੈ।

]]>