cabinet meeting – D5 News https://punjabi.newsd5.in Truth Seeking News Network. Thu, 28 Jul 2022 14:03:20 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png cabinet meeting – D5 News https://punjabi.newsd5.in 32 32 ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a6%e0%a9%80-%e0%a8%85%e0%a8%97%e0%a8%b5%e0%a8%be%e0%a8%88-%e0%a8%b5%e0%a8%bf%e0%a8%9a-%e0%a8%aa%e0%a9%b0%e0%a8%9c/ Thu, 28 Jul 2022 14:03:20 +0000 https://punjabi.newsd5.in/?p=169367 ਚੰਡੀਗੜ੍ਹ: ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਉਦੇਸ਼ ਨਾਲ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਾਉਣੀ ਮੰਡੀਕਰਨ ਸੀਜ਼ਨ-2022-23 ਲਈ ਝੋਨੇ ਦੀ ਮਿਲਿੰਗ ਵਾਸਤੇ ‘ਦਾ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਖਰੀਦੇ ਗਏ ਝੋਨੇ ਨੂੰ ਸੂਬੇ ਵਿਚ ਸਥਾਪਤ ਚੌਲ ਮਿੱਲਾਂ ਰਾਹੀਂ ਪੀੜ ਕੇ ਚੌਲ ਬਣਾਉਣ ਉਪਰੰਤ ਭਾਰਤੀ ਖੁਰਾਕ ਨਿਗਮ ਨੂੰ ਮੁਹੱਈਆ ਕਰਵਾਏ ਜਾ ਸਕਣ।

Punjab Police ਦੇ ਹੱਥ ਲੱਗਿਆ ਟਰੱਕ, ਅੰਦਰੋਂ ਮਿਲਿਆ ਅਜਿਹਾ ਸਮਾਨ | D5 Channel Punjabi

ਇਹ ਫੈਸਲਾ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਪੰਜਾਬ ਦੀਆਂ ਖਰੀਦ ਏਜੰਸੀਆਂ (ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ ਅਤੇ ਭਾਰਤੀ ਖੁਰਾਕ ਨਿਗਮ) ਵਲੋਂ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਖਰੀਦੇ ਜਾਣ ਵਾਲੇ ਝੋਨੇ ਦੀ ਮਿਲਿੰਗ ਨੂੰ ਸਮੇਂ ਸਿਰ ਕੇਂਦਰੀ ਪੂਲ ਵਿਚ ਭੁਗਤਾਉਣ ਲਈ ਤਿਆਰ ਕੀਤੀ ਜਾਂਦੀ ਹੈ। ਇਸ ਨੀਤੀ ਦੇ ਮੁਤਾਬਕ ਵਿਭਾਗ ਵਲੋਂ ਜਾਰੀ ਕੀਤੀ ਖਰੀਦ ਕੇਂਦਰਾਂ ਦੀ ਅਲਾਟਮੈਂਟ ਸੂਚੀ ਦੇ ਮੁਤਾਬਕ ਚੌਲ ਮਿੱਲਾਂ ਦੀ ਖਰੀਦ ਕੇਂਦਰਾਂ ਨਾਲ ਲਿਕਿੰਗ ਵੀ ਸਮੇਂ ਸਿਰ ਕਰ ਦਿੱਤੀ ਜਾਵੇਗੀ।

Sidhu Moose Wala Tattoo : Sidhu Moose Wala ਦੇ Father ਨੇ ਬਣਵਾਇਆ ਬਾਂਹ ਤੇ ਪੁੱਤ ਦਾ Tattoo

ਸੂਬੇ ਦੀਆਂ ਖਰੀਦ ਏਜੰਸੀਆਂ ਅਤੇ ਚੌਲ ਮਿੱਲਾਂ ਦਰਮਿਆਨ ਸਮਝੌਤੇ ਅਤੇ ਯੋਗਤਾ ਦੇ ਮੁਤਾਬਕ ਮੰਡੀਆਂ ਵਿੱਚੋਂ ਝੋਨਾ ਯੋਗ ਚੌਲ ਮਿੱਲਾਂ ਵਿੱਚ ਭੰਡਾਰ ਕੀਤਾ ਜਾਵੇਗਾ। ਇਹ ਨੀਤੀ ਅਤੇ ਸਮਝੌਤਾ ਨਿਰਧਾਰਤ ਕਰਦਾ ਹੈ ਕਿ ਚੌਲ ਮਿੱਲ ਮਾਲਕ ਭੰਡਾਰ ਹੋਏ ਝੋਨੇ ਦੇ ਬਣਦੇ ਚੌਲ 31 ਮਾਰਚ, 2023 ਤੱਕ ਮੁਹੱਈਆ ਕਰਨਾ ਹੋਵੇਗਾ।

Moranwali Live : ਢਾਡੀ Moranwali ਹੋਇਆ MP Mann ਨੂੰ ਸਿੱਧਾ, Punjab ’ਚ ਪਿਆ ਗਾਹ | D5 Channel Punjabi

ਸਾਉਣੀ ਮੰਡੀਕਰਨ ਸੀਜ਼ਨ-2022-23 ਇਕ ਅਕਤੂਬਰ, 2022 ਤੋਂ ਸ਼ੁਰੂ ਹੋ ਕੇ 30 ਨਵੰਬਰ ਤੱਕ ਮੁਕੰਮਲ ਹੋਵੇਗਾ। ਇਸ ਸੀਜ਼ਨ ਦੌਰਾਨ ਖਰੀਦੇ ਜਾਣ ਵਾਲੇ ਝੋਨੇ ਨੂੰ ਸੂਬੇ ਵਿਚ ਯੋਗ ਚੌਲ ਮਿੱਲਾਂ ਵਿਚ ਭੰਡਾਰ ਕੀਤੀ ਜਾਵੇਗਾ। ਜ਼ਿਕਰਯੋਗ ਹੈ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਸਾਉਣੀ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਕਸਟਮ ਮਿਲਿੰਗ ਪਾਲਿਸੀ ਜਾਰੀ ਕਰਦਾ ਹੈ ਤਾਂ ਕਿ ਭਾਰਤ ਸਰਕਾਰ ਦੇ ਤੈਅ ਨਿਯਮਾਂ ਦੇ ਮੁਤਾਬਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਨੂੰ ਪੀੜ ਕੇ ਚੌਲ ਤਿਆਰ ਕੀਤਾ ਜਾ ਸਕੇ।

PRTC News : Bus ਚਲਾਉਂਦੇ Driver ਨੂੰ ਆਇਆ Heart Attack! ਫੇਰ ਬੈਕਾਬੂ ਹੋਈ Bus ! ਹੋ ਗਿਆ ਵੱਡਾ ਹਾਦਸਾ

ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਕਾਰਜ ਯੋਜਨਾ ਨੂੰ ਮਨਜ਼ੂਰੀ

ਕੈਬਨਿਟ ਨੇ ‘ਰਿਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ’ (ਆਰ.ਡੀ.ਐਸ.ਐਸ.) ਨੂੰ ਪ੍ਰਵਾਨ ਤੇ ਲਾਗੂ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਕਾਰਜ ਯੋਜਨਾ ਨੂੰ ਅੱਜ ਮਨਜ਼ੂਰ ਕਰ ਲਿਆ। ਆਰ.ਡੀ.ਐਸ.ਐਸ. ਲਾਗੂ ਹੋਣ ਨਾਲ ਵੰਡ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਪੀ.ਐਸ.ਪੀ.ਸੀ.ਐਲ. ਦੀ ਕਾਰਜਕੁਸ਼ਲਤਾ ਅਤੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ-ਨਾਲ ਖਪਤਕਾਰਾਂ ਨੂੰ ਮਿਆਰੀ ਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣੇਗੀ। 25,237 ਕਰੋੜ ਰੁਪਏ ਦੀ ਇਸ ਕਾਰਜ ਯੋਜਨਾ ਵਿੱਚ ਡਿਸਟ੍ਰੀਬਿਊਸ਼ਨ ਦੇ ਬੁਨਿਆਦੀ ਢਾਂਚੇ, ਮੀਟਰਿੰਗ ਤੇ ਸੂਚਨਾ ਤਕਨਾਲੋਜੀ/ਐਸ.ਸੀ.ਏ.ਡੀ.ਏ ਨਾਲ ਸਬੰਧਤ ਕੰਮ ਸ਼ਾਮਲ ਹਨ।

Punjab Gangsters : ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਰ ਆਈ ਧਮਕੀ! ਅੱਗੋਂ ਮਾਤਾ ਨੇ ਬਣਾਈ Gangster ਦੀ ਰੇਲ

ਨਾਗਰਿਕ ਕੇਂਦਰਿਤ ਈਕੋ-ਸਿਸਟਮ ਕਾਇਮ ਕਰਨ ਲਈ ਐਨ.ਐਲ.ਐਸ.ਐਫ. ਨਾਲ ਸਮਝੌਤੇ ਨੂੰ ਪ੍ਰਵਾਨਗੀ

ਨਾਗਰਿਕ ਕੇਂਦਰਿਤ, ਅਗਾਂਹਵਧੂ ਗਵਰਨੈਂਸ ਈਕੋ-ਸਿਸਟਮ ਬਣਾਉਣ ਲਈ ਵਧੇਰੇ ਪੇਸ਼ੇਵਰ ਮੁਹਾਰਤ ਲਿਆਉਣ ਵਾਸਤੇ ਪੰਜਾਬ ਕੈਬਨਿਟ ਨੇ ‘ਨੱਜ ਲਾਈਫ ਸਕਿੱਲਜ਼ ਫਾਉਂਡੇਸ਼ਨ’ (ਐਨ.ਐਲ.ਐਸ.ਐਫ.) ਨਾਲ 27 ਮਹੀਨਿਆਂ ਦੇ ਵਕਫ਼ੇ ਲਈ ਸਮਝੌਤੇ ਉਤੇ ਹਸਤਾਖ਼ਰ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਇਹ ਕਦਮ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਤੌਰ ਉੱਤੇ ਫੀਡਬੈਕ ਅਤੇ ਸਹਿਯੋਗ ਦੇਣ ਵਿੱਚ ਸਹਾਈ ਸਿੱਧ ਹੋਵੇਗਾ ਜਿਸ ਨਾਲ ਤਕਨੀਕੀ ਏਕੀਕਰਨ, ਪ੍ਰਬੰਧਨ ਨਵੀਨਤਾਕਾਰੀ, ਡੇਟਾ ਮੈਨੇਜਮੈਂਟ ਅਤੇ ਹੋਰ ਖੇਤਰਾਂ ਵਿੱਚ ਵਿਭਾਗੀ ਜਾਂ ਉਪ-ਵਿਭਾਗੀ ਪਹਿਲਕਦਮੀਆਂ ਰਾਹੀਂ ਪ੍ਰੋਗਰਾਮਾਂ ਨੂੰ ਬਿਹਤਰ ਤਰੀਕੇ ਨਾਲ ਲਾਗੂ ਕਰਨ ਦੀ ਪ੍ਰਕਿਰਿਆ ਵਿੱਚ ਸੁਧਾਰ ਆਏਗਾ।

Political Battle : ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਹੋਣਗੇ ਰਿਹਾਅ | D5 Channel Punjabi

ਮੂੰਗੀ ਦੀ ਖਰੀਦ ਅਤੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਲਈ ਮਿਆਰ ਮਾਪਦੰਡਾਂ ਵਿੱਚ ਛੋਟ ਨੂੰ ਕਾਰਜ-ਬਾਅਦ ਪ੍ਰਵਾਨਗੀ

ਰਾਜ ਦੇ ਮੂੰਗੀ ਉਤਪਾਦਕਾਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਮੂੰਗੀ ਦੀ ਖਰੀਦ ਲਈ ਭਾਰਤ ਸਰਕਾਰ ਵੱਲੋਂ ਤੈਅ ਮਿਆਰ ਮਾਪਦੰਡਾਂ ਵਿੱਚ ਛੋਟ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਛੋਟਾਂ ਮੁਤਾਬਕ ਸੂਬੇ ਦੀ ਨੋਡਲ ਏਜੰਸੀ ਮਾਰਕਫੈੱਡ 7225 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਮੌਜੂਦਾ ਖਰੀਦ ਸੀਜ਼ਨ 2022-23 ਦੌਰਾਨ ਸੂਬੇ ਦੇ ਪੂਲ ਵਾਸਤੇ ਵੱਧ ਤੋਂ ਵੱਧ ਮੂੰਗੀ ਦੀ ਖਰੀਦ ਦੇ ਯੋਗ ਬਣਾਇਆ ਜਾ ਸਕੇ। ਇਸ ਨਾਲ ਉਨ੍ਹਾਂ ਕਿਸਾਨਾਂ ਨੂੰ ਮਾਲੀ ਮਦਦ ਵੀ ਮਿਲੇਗੀ, ਜਿਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਭਾਅ ਉਤੇ ਵੇਚਣੀ ਪਈ ਜਾਂ ਵੇਚਣੀ ਪਵੇਗੀ ਕਿਉਂਕਿ ਉਨ੍ਹਾਂ ਦੀ ਫ਼ਸਲ ਮਾਪਦੰਡਾਂ ਵਿੱਚ ਛੋਟ ਦੇ ਦਾਇਰੇ ਵਿੱਚ ਨਹੀਂ ਆਉਂਦੀ।

Bhagwant Mann ਨੇ ਦਿੱਤੀ ਵੱਡੀ ਖੁਸ਼ਖਬਰੀ, ਬਾਗੋ-ਬਾਗ ਕਰਤੇ Kisan | D5 Channel Punjabi

ਜਿਨ੍ਹਾਂ ਕਿਸਾਨਾਂ ਦੀ ਉਪਜ ਮਾਪਦੰਡਾਂ ਵਿੱਚ ਛੋਟ ਦੇ ਦਾਇਰੇ ਵਿੱਚ ਵੀ ਨਹੀਂ ਆਵੇਗੀ ਅਤੇ ਜਿਨ੍ਹਾਂ ਨੂੰ ਆਪਣੀ ਫ਼ਸਲ 31 ਜੁਲਾਈ 2022 ਤੱਕ ਖੁੱਲ੍ਹੀ ਮੰਡੀ ਵਿੱਚ ਵੇਚਣੀ ਪਵੇਗੀ, ਉਨ੍ਹਾਂ ਨੂੰ ਪ੍ਰਤੀ ਕੁਇੰਟਲ ਵੱਧ ਤੋਂ ਵੱਧ ਇਕ ਹਜ਼ਾਰ ਰੁਪਏ ਦਿੱਤੇ ਜਾਣਗੇ। ਇਹ ਪਹਿਲਕਦਮੀ ਉਨ੍ਹਾਂ ਕਿਸਾਨਾਂ ਉਤੇ ਵੀ ਲਾਗੂ ਹੋਵੇਗੀ, ਜਿਨ੍ਹਾਂ ਪਹਿਲਾਂ ਹੀ ਆਪਣੀ ਫ਼ਸਲ ਖੁੱਲ੍ਹੀ ਮੰਡੀ ਵਿੱਚ ਐਮ.ਐਸ.ਪੀ. ਤੋਂ ਘੱਟ ਭਾਅ ਉਤੇ ਵੇਚ ਦਿੱਤੀ ਹੈ।

Sidhu Moosewala ਦਾ ਕਤਲ ‘ਚ ਵੱਡੀ ਸਫਲਤਾਮ ਸ਼ੂਟਰਾਂ ‘ਤੇ ਵੱਡੀ ਕਾਰਵਾਈ | D5 Channel Punjabi

ਸੂਬਾ ਸੰਕਟ ਰਾਹਤ ਫੰਡ ਲਈ ਮਨਜ਼ੂਰੀ

ਕੁਦਰਤੀ ਆਫ਼ਤਾਂ ਦੇ ਜ਼ੋਖਮ ਨੂੰ ਘਟਾਉਣ ਲਈ ਵਿਸ਼ੇਸ਼ ਉਪਾਵਾਂ ਦੀ ਸ਼ੁਰੂਆਤ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਸੂਬਾ ਸੰਕਟ ਰਾਹਤ ਫੰਡ (ਐਸ.ਡੀ.ਐਮ.ਐਫ) ਹੋਂਦ ਵਿਚ ਲਿਆਉਣ ਲਈ ਮੰਨਜ਼ੂਰੀ ਦੇ ਦਿੱਤੀ ਗਈ ਹੈ। ਇਸ ਫੰਡ ਦੇ ਹੋਂਦ ਵਿਚ ਆਉਣ ਨਾਲ ਕੁਦਰਤੀ ਸੰਕਟਾਂ ਨਾਲ ਨਿਪਟਣ ਅਤੇ ਉਨ੍ਹਾਂ ਦੇ ਜ਼ੋਖਮਾਂ ਨੂੰ ਘਟਾਉਣ ਲਈ ਪੰਜਾਬ ਸਰਕਾਰ ਦੁਆਰਾ ਕੀਤੇ ਜਾਂਦੇ ਯਤਨਾਂ ਨੂੰ ਹੋਰ ਬਲ ਮਿਲੇਗਾ।

BIG News : ਥਾਣੇ ‘ਚ ਆ ਗਿਆ ਸ਼ੂਟਰ Deepal Mundi ਦਾ ਫ਼ੋਨ! ਦਿੱਤੀ ਸ਼ਰੇਆਮ ਧਮਕੀ | D5 Channel Punjabi

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਅਤੇ ਆਜ਼ਾਦੀ ਦਾ ਮਹਾਂਉਤਸਵ ਮਨਾਉਣ ਲਈ ਉਮਰ ਕੈਦੀਆਂ ਦੀ ਸਜ਼ਾ ਮੁਆਫ਼ੀ ਲਈ ਵਿਸ਼ੇਸ਼ ਕੇਸ ਭੇਜਣ ਨੂੰ ਮੰਨਜ਼ੂਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਵਜ਼ਾਰਤ ਦੁਆਰਾ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਉਮਰ ਕੈਦ ਸਜ਼ਾ ਯਾਫਤਾ/ਕੈਦੀਆਂ ਦੀ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ 15 ਅਗਸਤ, 2022 ਨੂੰ ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਆਜ਼ਾਦੀ ਦੇ ਮਹਾਂਉਤਸਵ ਵਜੋਂ ਮਨਾਉਣ ਲਈ ਸੂਬੇ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਕੈਦੀਆਂ ਦੇ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਵੱਲੋਂ ਮਨਜ਼ੂਰੀ ਦੇਣ ਤੋਂ ਬਾਅਦ ਸਜ਼ਾ ਘਟਾਉਣ ਦੇ ਇਹ ਵਿਸ਼ੇਸ਼ ਮਾਮਲੇ ਸੰਵਿਧਾਨ ਦੀ ਧਾਰਾ 161 ਤਹਿਤ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।

Smriti Irani Accuses : Parliament ‘ਚ ਭਖ ਗਿਆ ਮਾਹੌਲ, BJP ਮੰਤਰੀ ਦੀ ਖੜ੍ਹਕੀ | D5 Channel Punjabi

 ਰੁਜ਼ਗਾਰ ਪੈਦਾਵਾਰ ਤੇ ਸਿਖਲਾਈ ਵਿਭਾਗ ਦੀ ਸਲਾਨਾ ਪ੍ਰਸ਼ਾਸਨਿਕ ਰਿਪੋਰਟ

ਵਜ਼ਾਰਤ ਵੱਲੋਂ ਸਾਲ 2020-21 ਲਈ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੀ ਸਲਾਨਾ ਪ੍ਰਸ਼ਾਸਨਿਕ ਰਿਪਰੋਟ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

]]>
CM ਮਾਨ ਨੇ ਵਿਧਾਨ ਸਭਾ ਇਜਲਾਸ ਵਿਚਾਲੇ ਹੀ ਸੱਦੀ ਕੈਬਨਿਟ ਮੀਟਿੰਗ https://punjabi.newsd5.in/cm-%e0%a8%ae%e0%a8%be%e0%a8%a8-%e0%a8%a8%e0%a9%87-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%87%e0%a8%9c%e0%a8%b2%e0%a8%be%e0%a8%b8-%e0%a8%b5%e0%a8%bf%e0%a8%9a/ Fri, 24 Jun 2022 06:48:12 +0000 https://punjabi.newsd5.in/?p=164302 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਕਰ ਕਰਨਾ ਬਣਦਾ ਹੈ ਕਿ ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ਦੀ ਮੀਟਿੰਗ ਵੀ ਸੱਦ ਲਈ ਹੈ।

ਕੌਣ ਹੈ Balwinder Jattana ? Moosewala ਨੇ ਗਾਣੇ ‘ਚ ਕਿਉਂ ਕੀਤਾ ਜ਼ਿਕਰ? | D5 Channel Punjabi

ਮੀਟਿੰਗ ਦੁਪਹਿਰ 12:30 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿਲਾਂ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਸਕਦੀ ਹੈ। ਦੱਸ ਦਈਏ ਕਿ ਵਿਧਾਨ ਸਭਾ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਇੱਕ ਵਿਧਾਇਕ ਇੱਕ ਪੈਨਸ਼ਨ ਦੇ ਬਿਲ ਸਰਕਾਰ ਵੱਲੋਂ ਪੇਸ਼ ਕੀਤੇ ਜਾਣੇ ਹਨ।

]]>
ਪੰਜਾਬ ਕੈਬਨਿਟ ਮੀਟਿੰਗ ਜਾਰੀ, ਕੈਬਨਿਟ ਬੈਠਕ ਤੋਂ ਬਾਅਦ ਕਿਸਾਨਾਂ ਨਾਲ ਗੱਲ ਕਰਨਗੇ CM ਮਾਨ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a9%88%e0%a8%ac%e0%a8%a8%e0%a8%bf%e0%a8%9f-%e0%a8%ae%e0%a9%80%e0%a8%9f%e0%a8%bf%e0%a9%b0%e0%a8%97-%e0%a8%9c%e0%a8%be%e0%a8%b0%e0%a9%80/ Wed, 18 May 2022 05:46:13 +0000 https://punjabi.newsd5.in/?p=158359 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਕੈਬਨਿਟ ਮੀਟਿੰਗ ਜਾਰੀ ਹੈ। ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਕਿਸਾਨਾਂ ਨਾਲ ਮੀਟਿੰਗ ਕਰਨਗੇ। ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਿਕਲਣ ਦੀ ਸੰਭਾਵਨਾ ਹੈ।

]]>
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ https://punjabi.newsd5.in/cm-%e0%a8%ae%e0%a8%be%e0%a8%a8-%e0%a8%a8%e0%a9%87-%e0%a8%b8%e0%a9%b1%e0%a8%a6%e0%a9%80-%e0%a8%95%e0%a9%88%e0%a8%ac%e0%a8%a8%e0%a8%bf%e0%a8%9f-%e0%a8%ae%e0%a9%80%e0%a8%9f%e0%a8%bf%e0%a9%b0%e0%a8%97/ Wed, 27 Apr 2022 11:17:48 +0000 https://punjabi.newsd5.in/?p=154926 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਮਈ ਨੂੰ ਸ਼ਾਮ 4 ਵਜੇ ਆਪਣੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦਾ ਅਗਾਊਂ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ।

]]>
ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ https://punjabi.newsd5.in/%e0%a8%ae%e0%a9%b0%e0%a8%a4%e0%a8%b0%e0%a9%80-%e0%a8%ae%e0%a9%b0%e0%a8%a1%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0/ Wed, 05 Jan 2022 05:20:43 +0000 https://punjabi.newsd5.in/?p=140823 ਮੰਤਵ ਦਾ ਉਦੇਸ਼ ਨੌਕਰੀਆਂ, ਵਿਦੇਸ਼ਾਂ ਵਿੱਚ ਰੋਜ਼ਗਾਰ ਅਤੇ ਪੜ੍ਹਾਈ, ਹੁਨਰ ਸਿਖਲਾਈ, ਸਵੈ-ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਨੂੰ ਯਕੀਨੀ ਬਣਾਉਣ

ਚੰਡੀਗੜ੍ਹ : ਕੇਂਦਰਿਤ ਅਤੇ ਨਤੀਜਾਮੁਖੀ ਪਹੁੰਚ ਅਪਣਾਉਣ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ) 2022’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਇਸ ਸਕੀਮ ਦਾ ਉਦੇਸ਼ ਨੌਕਰੀਆਂ, ਨਿੱਜੀ ਖੇਤਰ ਦੀਆਂ ਨੌਕਰੀਆਂ, ਵਿਦੇਸ਼ਾਂ ਵਿੱਚ ਰੁਜ਼ਗਾਰ, ਵਿਦੇਸ਼ਾਂ ਵਿੱਚ ਪੜ੍ਹਾਈ, ਹੁਨਰ ਸਿਖਲਾਈ ਸਮੇਤ ਹੁਨਰ ਸਿਖਲਾਈ, ਸਵੈ-ਰੁਜ਼ਗਾਰ, ਉੱਦਮ ਅਤੇ ਉੱਦਮੀਆਂ ਦੇ ਵਿਕਾਸ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੌਂਸਲਿੰਗ ਅਤੇ ਕੋਚਿੰਗ ਸਮੇਤ ਗਾਰੰਟੀਸ਼ੁਦਾ ਰੋਜ਼ਗਾਰ ਯਕੀਨੀ ਬਣਾਉਣਾ ਹੈ। ਸੂਬਾ ਪੱਧਰ ‘ਤੇ ‘ਪ੍ਰਗਤੀ’ ਨੂੰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ, ਸੀ-ਪਾਈਟ, ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਰਾਹੀਂ ਲਾਗੂ ਕੀਤਾ ਜਾਵੇਗਾ।

Khabran Da Sira : ਮੋਦੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਦਾ ਐਕਸ਼ਨ, BJP ਆਗੂ ਦਾ ਬਿਆਨ, ਭਗਵੰਤ ਮਾਨ ਬਣੇਗਾ CM ?

ਇਸ ਤੋਂ ਇਲਾਵਾ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਪ੍ਰਗਤੀ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੇ ਸਮੁੱਚੇ ਨਿਯੰਤਰਣ ਅਤੇ ਨਿਗਰਾਨੀ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਵੱਲੋਂ ਲਾਗੂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਡੀ ਗਿਣਤੀ ਨੌਜਵਾਨ ਅਜਿਹੇ ਹਨ ਜੋ ਵੱਖ-ਵੱਖ ਕਾਰਨਾਂ ਕਰਕੇ ਰੋਜ਼ਗਾਰ ਪ੍ਰਾਪਤ ਨਹੀਂ ਕਰ ਪਾ ਰਹੇ ਹਨ। ਕਈ ਵਾਰ ਅਜਿਹੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਨਹੀਂ ਹੁੰਦੀ ਜਾਂ ਕਈ ਵਾਰ ਉਨ੍ਹਾਂ ਕੋਲ ਲੋੜੀਂਦੀ ਸਲਾਹ ਅਤੇ ਮਾਰਗਦਰਸ਼ਨ ਨਹੀਂ ਹੁੰਦਾ। ਬੇਰੁਜ਼ਗਾਰੀ ਦੇ ਮੁੱਦੇ ਦਾ ਹੱਲ ਲੱਭਣ ਅਤੇ ਸਥਿਤੀ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਤੁਰੰਤ ਮੁਹੱਈਆ ਕਰਵਾਈਆਂ ਜਾ ਸਕਣ ਵਾਲੀਆਂ ਸੰਭਾਵੀ ਸੁਵਿਧਾਵਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਲਈ, ਮੌਜੂਦਾ ਯੋਜਨਾ ‘ਪ੍ਰਗਤੀ-2022’ ਤਿਆਰ ਕੀਤੀ ਗਈ ਹੈ ਤਾਂ ਜੋ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਭਦਾਇਕ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੰਭਵ ਸਹੂਲਤ ਮੁਹੱਈਆ ਕਰਵਾਇਆ ਜਾ ਸਕੇ।

ਮੋਦੀ ਦੀ ਰੈਲੀ ਤੋਂ ਪਹਿਲਾਂ ਭੜਕੇ ਕਿਸਾਨ ਪਾੜੇ ਰੈਲੀ ਦੇ ਪੋਸਟਰ, ਪੁੱਟੇ ਬੀਜੇਪੀ ਦੇ ਝੰਡੇ D5 Channel Punjabi

ਸਬ-ਤਹਿਸੀਲਾਂ ਮਹਿਲ ਕਲਾਂ ਅਤੇ ਫਤਿਹਗੜ੍ਹ ਚੂੜੀਆਂ ਨੂੰ ਤਹਿਸੀਲ/ਸਬ-ਡਵੀਜ਼ਨ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ
ਨਾਗਰਿਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਆਸ-ਪਾਸ ਦੇ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਬਰਨਾਲਾ ਜ਼ਿਲ੍ਹੇ ਵਿੱਚ ਸਬ-ਤਹਿਸੀਲ ਮਹਿਲ ਕਲਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਫਤਿਹਗੜ੍ਹ ਚੂੜੀਆਂ ਨੂੰ ਤਹਿਸੀਲਾਂ/ਉਪ-ਡਿਵੀਜ਼ਨਾਂ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਵੀਂ ਅਪਗ੍ਰੇਡ ਕੀਤੀ ਗਈ ਤਹਿਸੀਲ/ਸਬ-ਡਵੀਜ਼ਨ ਮਹਿਲ ਕਲਾਂ ਵਿੱਚ ਦੋ ਕਾਨੂੰਗੋ ਸਰਕਲ, 19 ਪਟਵਾਰ ਸਰਕਲ ਅਤੇ 27 ਪਿੰਡ ਹੋਣਗੇ ਜਦਕਿ ਫਤਿਹਗੜ੍ਹ ਚੂੜੀਆਂ ਵਿੱਚ ਦੋ ਕਾਨੂੰਗੋ ਸਰਕਲ, 20 ਪਟਵਾਰ ਸਰਕਲ ਅਤੇ 62 ਪਿੰਡ ਹੋਣਗੇ।

ਕਿਸਾਨਾਂ ਨੇ ਫਿਰ ਲਾਇਆ ਮੋਰਚਾ,ਮੋਦੀ ਦੀ ਰੈਲੀ ਤੋਂ ਪਹਿਲਾਂ ਸੜਕਾਂ ਜਾਮ D5 Channel Punjabi

ਮੌਜੂਦਾ ਮਿਡ ਡੇ ਮੀਲ ਵਰਕਰਾਂ ਦੀ ਉਜਰਤ 2200 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਰੁਪਏ ਕਰਨ ਦੀ ਮਨਜ਼ੂਰੀ
ਮਿਡ ਡੇਅ ਮੀਲ ਸਕੀਮ ਦੇ ਸੁਚਾਰੂ ਅਤੇ ਪ੍ਰਭਾਵੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਮਿਡ ਡੇ ਮੀਲ ਸਕੀਮ (60:40) ਅਧੀਨ ਕੰਮ ਕਰ ਰਹੇ ਮੌਜੂਦਾ ਮਿਡ ਡੇ ਮੀਲ ਵਰਕਰਾਂ (ਕੁੱਕ-ਕਮ-ਹੈਲਪਰ) ਦੀ ਉਜਰਤ ਇਕ ਸਾਲ ਵਿੱਚ 12 ਮਹੀਨਿਆਂ ਲਈ 2200 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਮਿਡ ਡੇ ਮੀਲ ਪ੍ਰੋਗਰਾਮ ਤਹਿਤ ਅਜਿਹੇ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕਰਕੇ ਉਹਨਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰਨਾ ਹੈ ਤਾਂ ਜੋ ਇਹ ਕਰਮਚਾਰੀ ਆਪਣੀਆਂ ਡਿਊਟੀਆਂ ਹੋਰ ਕੁਸ਼ਲਤਾ ਨਾਲ ਨਿਭਾ ਸਕਣ। ਜ਼ਿਕਰਯੋਗ ਹੈ ਕਿ ਸਕੀਮ ਅਧੀਨ ਇਸ ਸਮੇਂ 42,205 ਕਰਮਚਾਰੀ ਹਨ ਜਿਨ੍ਹਾਂ ਨੂੰ 2200 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ। ਉਕਤ ਕਾਮਿਆਂ ਨੂੰ ਛੁੱਟੀਆਂ ਕੱਟਣ ਤੋਂ ਬਾਅਦ ਸਾਲ ਵਿੱਚ ਸਿਰਫ਼ 10 ਮਹੀਨਿਆਂ ਲਈ ਨਿਰਧਾਰਤ ਉਜਰਤ ਦਾ ਭੁਗਤਾਨ ਕੀਤਾ ਜਾਂਦਾ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਅਜਿਹੇ ਕਾਮਿਆਂ ਦੀ ਤਨਖ਼ਾਹ 1000 ਰੁਪਏ ਪ੍ਰਤੀ ਮਹੀਨਾ ਤੈਅ ਕੀਤੀ ਹੈ ਅਤੇ ਕੇਂਦਰ ਸਰਕਾਰ ਇਸ ਤੈਅ ਰਕਮ ਦੇ ਆਧਾਰ ‘ਤੇ ਆਪਣੇ 60 ਫ਼ੀਸਦੀ ਹਿੱਸੇ ਦੀ ਅਦਾਇਗੀ ਕਰਦੀ ਹੈ। ਦੂਜੇ ਸ਼ਬਦਾਂ ਵਿਚ, ਕੇਂਦਰ ਸਰਕਾਰ ਸਾਲ ਵਿਚ 10 ਮਹੀਨਿਆਂ ਲਈ ਪ੍ਰਤੀ ਕਰਮਚਾਰੀ ਪ੍ਰਤੀ ਮਹੀਨਾ ਸਿਰਫ 600 ਰੁਪਏ ਦਾ ਯੋਗਦਾਨ ਪਾਉਂਦੀ ਹੈ। ਹਾਲਾਂਕਿ ਇਨ੍ਹਾਂ ਮਜ਼ਦੂਰਾਂ ਦੀ ਤੰਗੀ ਨੂੰ ਦੇਖਦਿਆਂ ਸੂਬਾ ਸਰਕਾਰ ਪਹਿਲਾਂ ਹੀ 2200 ਰੁਪਏ ਪ੍ਰਤੀ ਮਹੀਨਾ ਤਨਖਾਹ ਦੇ ਰਹੀ ਹੈ। ਇਸ ਤਰ੍ਹਾਂ ਅਜਿਹੇ ਕਾਮਿਆਂ ਨੂੰ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਰਾਸ਼ੀ ਤੋਂ ਵੱਧ ਸੂਬਾ ਸਰਕਾਰ ਵੱਲੋਂ 1200 ਰੁਪਏ ਪ੍ਰਤੀ ਮਹੀਨਾ ਅਦਾ ਕੀਤੇ ਜਾ ਰਹੇ ਹਨ।ਜੇਕਰ ਸਾਰੇ 42,205 ਕੁੱਕ ਵਰਕਰਾਂ ਨੂੰ ਸਾਲ ਦੇ 12 ਮਹੀਨਿਆਂ ਲਈ 3000 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦੀ ਤਜਵੀਜ਼ ਹੈ ਤਾਂ ਸਾਲ ਦੇ 10 ਮਹੀਨਿਆਂ ਲਈ ਪ੍ਰਤੀ ਮਹੀਨਾ 3.376 ਕਰੋੜ ਰੁਪਏ ਅਤੇ ਦੋ ਮਹੀਨਿਆਂ ਲਈ 25.32 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਲਈ ਸਰਕਾਰੀ ਖਜ਼ਾਨੇ ‘ਤੇ ਕੁੱਲ ਮਿਲਾ ਕੇ 59.08 ਕਰੋੜ ਰੁਪਏ ਦਾ ਸਾਲਾਨਾ ਵਾਧੂ ਵਿੱਤੀ ਬੋਝ ਪਵੇਗਾ।

ਮੋਦੀ ਦੇ ਪਹੁੰਚਣ ਤੋਂ ਪਹਿਲਾਂ ਧਮਾਕਾ! ਜਥੇਬੰਦੀਆਂ ਨੇ ਕਰਤੀ ਸਿੱਧੀ ਸਪੋਟ, ਇਕੱਠੇ ਲੜ੍ਹਨਗੇ ਚੋਣਾਂ ||

ਗੱਲਬਾਤ/ਆਪਸੀ ਸਹਿਮਤੀ ਰਾਹੀਂ ਜ਼ਮੀਨ ਦੀ ਪ੍ਰਾਪਤੀ ਸਬੰਧੀ 18 ਮਈ, 2016 ਦੀ ਨੋਟੀਫਿਕੇਸ਼ਨ ਦੇ ਪੈਰਾ ਨੰਬਰ 2 ਵਿੱਚ ਸੋਧ ਕਰਨ ਦੀ ਪ੍ਰਵਾਨਗੀ
ਗੱਲਬਾਤ/ਆਪਸੀ ਸਹਿਮਤੀ ਰਾਹੀਂ ਜ਼ਮੀਨ ਦੀ ਪ੍ਰਾਪਤੀ ਸਬੰਧੀ ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ 18 ਮਈ, 2016 ਦੀ ਅਧਿਸੂਚਨਾ ਦੇ ਪੈਰਾ ਨੰ. 2 ਵਿੱਚ ‘ਦਿ ਰਾਈਟ ਟੂ ਫੇਅਰ ਕੰਪੰਨਸ਼ੇਸ਼ਨ ਐਂਡ ਟਰਾਂਸਪਰੈਂਸੀ ਇੰਨ ਲੈਂਡ ਐਕੂਜੀਸ਼ਨ, ਰੀਹੈਬੀਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਦੀ ਧਾਰਾ 28 ਨੂੰ ਸ਼ਾਮਲ ਕਰਨ ਦੀ ਹੱਦ ਤੱਕ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਜ਼ਮੀਨ ਮਾਲਕਾਂ ਨੂੰ ਉਚਿਤ ਰਾਹਤ ਮਿਲ ਸਕੇ।

ਲਓ Majithia ਕਰਤਾ ਖੁਸ਼! ਬਾਦਲਾਂ ਨੇ ਲਾਤੀ ਪੱਕੀ ਸਕੀਮ, Sidhu – Randhawa ਰਹਿ ਗਏ ਦੇਖਦੇ | D5 Channel Punjabi

ਸੁਰਤਾਪੁਰ ਫਾਰਮ ਵਿਖੇ ਅਣਅਧਿਕਾਰਤ ਕਾਬਜ਼ਕਾਰਾਂ ਨੂੰ ਪੀ.ਐਸ.ਸੀ.ਐਲ.ਡੀ.ਐਫ.ਸੀ. ਨਾਲ ਸਬੰਧਤ ਜ਼ਮੀਨ ਦੀ ਅਲਾਟਮੈਂਟ ਲਈ ਨੀਤੀ ਮਨਜ਼ੂਰ
ਮੰਤਰੀ ਮੰਡਲ ਨੇ ਰੂਪਨਗਰ ਜ਼ਿਲ੍ਹੇ ਦੀ ਤਹਿਸੀਲ ਚਮਕੌਰ ਸਾਹਿਬ ਦੇ ਸੁਰਤਾਪੁਰ ਫਾਰਮ (ਪਿੰਡ ਵੱਡਾ ਸੁਰਤਾਪੁਰ, ਛੋਟਾ ਸੁਰਤਾਪੁਰ, ਘੜੀਸਪੁਰ, ਰਾਮਗੜ੍ਹ, ਟੱਪਰੀਆਂ ਬੂਥਗੜ੍ਹ) ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਣਅਧਿਕਾਰਤ ਕਾਬਜ਼ਕਾਰਾਂ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਲ.ਡੀ.ਐਫ.ਸੀ.) ਨਾਲ ਸਬੰਧਤ ਜ਼ਮੀਨ ਦੀ ਅਲਾਟਮੈਂਟ ਲਈ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਗਰੀਬ ਬੇਜ਼ਮੀਨੇ, ਛੋਟੇ ਅਤੇ ਸੀਮਾਂਤ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਜੋ 10 ਸਾਲਾਂ ਤੋਂ ਵੱਧ ਸਮੇਂ ਤੋਂ ਕਾਰਪੋਰੇਸ਼ਨ ਦੀਆਂ ਜ਼ਮੀਨਾਂ ‘ਤੇ ਕਾਸ਼ਤ ਕਰ ਰਹੇ ਹਨ (ਗਿਰਦਾਵਰੀ ਉਨ੍ਹਾਂ ਦੇ ਨਾਂ ‘ਤੇ ਹੋਣੀ ਹੈ) ਅਤੇ ਆਪਣੀਆਂ ਜ਼ਮੀਨਾਂ ਦੀ ਵਾਜਬ ਕੀਮਤ ਪ੍ਰਾਪਤ ਕਰਨ ਲਈ ਨਿਗਮ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਜੋ ਕਿ ਇਸ ਸਮੇਂ ਨਾਜਾਇਜ਼ ਕਬਜ਼ੇ ਅਧੀਨ ਹੈ।ਜ਼ਿਕਰਯੋਗ ਹੈ ਕਿ ਨਿਗਮ ਵੱਲੋਂ ਜ਼ਮੀਨ ਖਾਲੀ ਕਰਵਾਉਣ ਲਈ ਪਬਲਿਕ ਪਰਿਸਿਜ਼ (ਅਣਅਧਿਕਾਰਤ ਕਾਬਜ਼ਕਾਰਾਂ ਦੀ ਬੇਦਖਲੀ) ਐਕਟ, 1971 ਤਹਿਤ 60 ਅਦਾਲਤੀ ਕੇਸ ਦਰਜ ਹਨ।

2020-21 ਲਈ ਸ਼ਹਿਰੀ ਹਵਾਬਾਜ਼ੀ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸਾਲ 2020-21 ਲਈ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ 57ਵੀਂ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

]]>
9 December ਨੂੰ Punjab Bhawan ‘ਚ ਹੋਵੇਗੀ Cabinet Meeting, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ https://punjabi.newsd5.in/9-december-%e0%a8%a8%e0%a9%82%e0%a9%b0-punjab-bhawan-%e0%a8%9a-%e0%a8%b9%e0%a9%8b%e0%a8%b5%e0%a9%87%e0%a8%97%e0%a9%80-cabinet-meeting-%e0%a8%95%e0%a8%88-%e0%a8%85%e0%a8%b9%e0%a8%bf%e0%a8%ae/ Sat, 04 Dec 2021 09:13:04 +0000 https://punjabi.newsd5.in/?p=135760 9 December ਨੂੰ Punjab Bhawan ‘ਚ ਹੋਵੇਗੀ Cabinet Meeting, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ।

 

]]>
Punjab Bhawan ‘ਚ ਅੱਜ ਦੁਪਹਿਰ 3 : 30 ਵਜੇ ਹੋਵੇਗੀ Cabinet Meeting, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ https://punjabi.newsd5.in/punjab-bhawan-%e0%a8%9a-%e0%a8%85%e0%a9%b1%e0%a8%9c-%e0%a8%a6%e0%a9%81%e0%a8%aa%e0%a8%b9%e0%a8%bf%e0%a8%b0-3-30-%e0%a8%b5%e0%a8%9c%e0%a9%87-%e0%a8%b9%e0%a9%8b%e0%a8%b5%e0%a9%87%e0%a8%97%e0%a9%80-c/ Wed, 01 Dec 2021 06:12:03 +0000 https://punjabi.newsd5.in/?p=135259 Punjab Bhawan ‘ਚ ਅੱਜ ਦੁਪਹਿਰ 3 : 30 ਵਜੇ ਹੋਵੇਗੀ Cabinet Meeting, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ।

 

]]>
ਅੱਜ 8 ਵਜੇ ਹੋਵੇਗੀ ਪਹਿਲੀ ਕੈਬਨਿਟ ਮੀਟਿੰਗ https://punjabi.newsd5.in/%e0%a8%85%e0%a9%b1%e0%a8%9c-8-%e0%a8%b5%e0%a8%9c%e0%a9%87-%e0%a8%b9%e0%a9%8b%e0%a8%b5%e0%a9%87%e0%a8%97%e0%a9%80-%e0%a8%aa%e0%a8%b9%e0%a8%bf%e0%a8%b2%e0%a9%80-%e0%a8%95%e0%a9%88%e0%a8%ac%e0%a8%a8/ Mon, 20 Sep 2021 10:49:22 +0000 https://punjabi.newsd5.in/?p=122812 ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਅੱਜ ਕੈਬਨਿਟ ਦੀ ਗੈਰ ਰਸਮੀ ਬੈਠਕ ਹੋਈ। ਹੁਣ ਰਾਤ 8 ਵਜੇ ਰਸਮੀ ਮੀਟਿੰਗ ਹੋਵੇਗੀ, ਜਿਸ ‘ਚ ਕਈ ਵੱਡੇ ਐਲਾਨ ਹੋ ਸਕਦੇ ਹਨ। ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਕੈਬਨਿਟ ਦੀ ਬੈਠਕ ‘ਚ ਤਮਾਮ ਫੈਸਲੇ ਲਏ ਜਾਣਗੇ। ਚਾਰ ਵੱਡੇ ਮੁੱਦਿਆਂ ‘ਤੇ ਫ਼ੈਸਲਾ ਅੱਜ ਹੀ ਆਵੇਗਾ। ਕੀ ਹੋਵੇਗਾ ਇਸਦੀ ਜਾਣਕਾਰੀ ਮੁੱਖਮੰਤਰੀ ਹੀ ਦੇਣਗੇ।

ਮੁੱਖ ਮੰਤਰੀ ਚੰਨੀ ਦਾ ਪਹਿਲਾ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤੀ ਖੁਸ਼ਖਬਰੀ | D5 Channel Punjabi

ਦੱਸ ਦਈਏ ਮੁੱਖ ਮੰਤਰੀ ਚੰਨੀ ਨੇ ਅੱਜ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਗਰੀਬ ਦੇ ਪਾਣੀ ਦਾ ਕਨੈਕਸ਼ਨ ਨਹੀਂ ਕੱਟੇਗਾ। ਸਾਰੇ ਗਰੀਬਾਂ ਨੂੰ ਪਾਣੀ ਮੁਫ਼ਤ ਮਿਲੇਗਾ। ਇਸ ਤੋਂ ਇਲਾਵਾ ਰੇਤ ਮਾਫੀਆ ‘ਤੇ ਅੱਜ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਰੇਟ ਵੀ ਘੱਟ ਕੀਤੇ ਜਾਣਗੇ।

]]>
ਪੰਜਾਬ ਵਜ਼ਾਰਤ ਵੱਲੋਂ ਕੋਵਿਡ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਅਹਿਮ ਅਸਾਮੀਆਂ ਨੂੰ ਮਨਜ਼ੂਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a9%9b%e0%a8%be%e0%a8%b0%e0%a8%a4-%e0%a8%b5%e0%a9%b1%e0%a8%b2%e0%a9%8b%e0%a8%82-%e0%a8%95%e0%a9%8b%e0%a8%b5%e0%a8%bf%e0%a8%a1-%e0%a8%a6/ Wed, 18 Nov 2020 16:43:41 +0000 https://punjabi.newsd5.in/?p=80553 ਚੰਡੀਗੜ੍ਹ, 18 ਨਵੰਬਰ
ਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਕਾਰਡੀਓਲੌਜੀ, ਐਂਡੋਕਰਨਲੌਜੀ, ਨਿਊਰੋਲੌਜੀ ਤੇ ਨੈਫਰੋਲੌਜੀ ਵਿੱਚ 16 ਅਸਿਸਟੈਂਟ ਪ੍ਰੋਫੈਸਰ (ਸੁਪਰ ਸਪਸ਼ੈਲਿਟੀ) ਦੀ ਸਿਰਜਣਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਨੇ ਦੋਵੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੀ ਭਰਤੀ ਦੀਆਂ ਸੁਪਰ ਸਪਸ਼ੈਲਿਟੀ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰਫੈਸਰਾਂ ਦੀਆਂ ਖਾਲੀ ਪਈਆਂ 25 ਅਸਾਮੀਆਂ ਨੂੰ ਠੇਕੇ ਦੇ ਆਧਾਰ ‘ਤੇ ਐਸਿਸਟੈਂਟ ਪ੍ਰੋਫੈਸਰ ਦੀਆਂ ਅਸਾਮੀਆਂ ਵਿੱਚ ਆਰਜ਼ੀ ਤੌਰ ‘ਤੇ ਤਬਦੀਲ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ।

🔴Live | ਚੰਡੀਗੜ੍ਹ ਤੋਂ 30 ਕਿਸਾਨ ਜਥੇਬੰਦੀਆਂ ਦੀ ਸਿੱਧੀ ਮੀਟਿੰਗ,ਕੇਂਦਰ ਖਿਲਾਫ ਲਿਆ ਵੱਡਾ ਫੈਸਲਾ?
ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੱਖ-ਵੱਖ ਪੈਰਾਮੈਡੀਕਲ ਕਾਡਰ ਦੀਆਂ 168 ਤਕਨੀਕੀ ਪੋਸਟਾਂ ਨੂੰ ਵੀ ਭਰਨ ਦੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਵਿੱਚੋਂ 98 ਪੋਸਟਾਂ ਦੀ ਨਵੀਂ ਸਿਰਜਣਾ ਹੋ ਰਹੀ ਹੈ ਜਦੋਂ ਕਿ 70 ਖਾਲੀ ਅਸਾਮੀਆਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਭਰਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਸ ਸਾਇੰਸਜ਼, ਫਰੀਦਕੋਟ ਰਾਹੀਂ ਐਨਸਥੇਸੀਆ (ਆਈ.ਸੀ.ਯੂ.), ਕਾਰਡੀਓਲੌਜੀ, ਰੇਡੀਓਲੌਜੀ, ਰੇਡੀਓਥੈਰੇਪੀ, ਫਿਜਿਓਥੈਰੇਪੀ, ਆਡੀਓਲੌਜੀ, ਸਪੀਚ, ਸਟਰਲਾਈਜੇਸ਼ਨ ਸਰਵਿਸਜ਼ ਤੇ ਆਕਸੀਜਨ/ਗੈਸ ਸਪਲਾਈ ਵਿਭਾਗਾਂ ਵਿੱਚ ਕੀਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਤਕਨੀਸ਼ੀਅਨਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਲੋੜੀਂਦੀਆ ਯੋਗਤਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

-NAV GILL

]]>
ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ https://punjabi.newsd5.in/%e0%a8%95%e0%a9%8b%e0%a8%b5%e0%a8%bf%e0%a8%a1-%e0%a8%ae%e0%a8%b9%e0%a8%be%e0%a8%82%e0%a8%ae%e0%a8%be%e0%a8%b0%e0%a9%80-%e0%a8%a6%e0%a9%87-%e0%a8%ae%e0%a9%b1%e0%a8%a6%e0%a9%87%e0%a8%a8%e0%a9%9b/ Wed, 18 Nov 2020 14:25:00 +0000 https://punjabi.newsd5.in/?p=80546 ਚੰਡੀਗੜ੍ਹ, 18 ਨਵੰਬਰ
ਕੋਵਿਡ-19 ਮਹਾਂਮਾਰੀ ਕਾਰਨ ਪਏ ਵਿਘਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਦੇ ਅਮਲ ਨੂੰ 30 ਜੂਨ, 2021 ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਖੇਤੀਬਾੜੀ ਸਿੱਖਿਆ ਬਾਰੇ ਸੂਬਾਈ ਕੌਂਸਲ ਦਾ ਮੁੱਖ ਉਦੇਸ਼ ਸੂਬੇ ਵਿੱਚ ਕਾਲਜਾਂ/ਯੂਨੀਵਰਸਿਟੀਆਂ ਵੱਲੋਂ ਦਿੱਤੀ ਜਾਣ ਵਾਲੀ ਖੇਤੀਬਾੜੀ ਸਿੱਖਿਆ ਤੇ ਸਿਖਲਾਈ ਦੇਣ ਲਈ ਘੱਟੋ-ਘੱਟ ਮਾਪਦੰਡਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਨਿਰਧਾਰਤ ਕਰਨਾ ਹੈ।

ਕੈਂਸਰ ਨੂੰ ਲੈ ਕੇ ਆਹ ਡਾਕਟਰ ਦਾ ਵੱਡਾ ਐਲਾਨ ! ਆਖਰੀ ਸਾਹ ‘ਤੇ ਪਏ ਮਰੀਜ਼ਾਂ ਲਈ ਜਾਗੀ ਉਮੀਦ
ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਨੂੰ ਜਨਵਰੀ, 2018 ਵਿੱਚ ਨੋਟੀਫਾਈ ਕੀਤੀ ਗਿਆ ਸੀ ਅਤੇ ਖੇਤੀਬਾੜੀ ਸਿੱਖਿਆ ਦੇ ਰਹੀਆਂ ਸੰਸਥਾਵਾਂ ਵੱਲੋਂ ਘੱਟੋ-ਘੱਟ ਦਿਸ਼ਾ-ਨਿਰਦੇਸ਼ ਨੂੰ ਇਕ ਜਨਵਰੀ, 2020 ਤੱਕ ਪੂਰਾ ਕੀਤਾ ਜਾਣਾ ਸੀ।
ਕੌਂਸਲ ਨੂੰ ਸੂਬੇ ਵਿੱਚ ਉਨ੍ਹਾਂ ਕਾਲਜਾਂ/ਸੰਸਥਾਵਾਂ/ਵਿਭਾਗਾਂ ਨੂੰ ਮਾਨਤਾ ਦੇ ਕੇ ਖੇਤੀਬਾੜੀ ਸਿੱਖਿਆ ਨੂੰ ਰੈਗੂਲੇਟ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ ਜੋ ਖੇਤੀਬਾੜੀ ਵਿਦਿਅਕ ਡਿਗਰੀ ਪ੍ਰੋਗਰਾਮਾਂ ਨੂੰ ਚਲਾਉਣ ਲਈ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ।

-NAV GILL

]]>