Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30
Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69
Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70
Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71
Notice: Function _load_textdomain_just_in_time was called incorrectly . Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260
Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26
Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27
Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8
cabinet ministers – D5 News
https://punjabi.newsd5.in
Truth Seeking News Network.
Tue, 20 Sep 2022 04:10:28 +0000
en-US
hourly
1
https://wordpress.org/?v=7.1.3
https://punjabi.newsd5.in/wp-content/uploads/2023/03/cropped-cropped-logo-final-32x32.png
cabinet ministers – D5 News
https://punjabi.newsd5.in
32
32
-
‘ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ 27 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ’
https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a8%b2%e0%a9%8b%e0%a8%82-%e0%a8%b2%e0%a9%8b%e0%a8%95%e0%a8%be%e0%a8%82-%e0%a8%a8%e0%a9%82-2/
Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142
Tue, 20 Sep 2022 04:10:28 +0000
https://punjabi.newsd5.in/?p=176606
ਪਰਾਲੀ ਦੀ ਸਾਂਭ- ਸੰਭਾਲ ਅਤੇ ਪਰਾਲੀ ਨਾ ਸਾੜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਂਝੀ ਰਣਨੀਤੀ ਉਲੀਕਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੀਤ ਹੇਅਰ, ਅਮਨ ਅਰੋੜਾ ਅਤੇ ਹਰਜੋਤ ਬੈਂਸ ਨੇ ਮਾਹਿਰਾਂ ਨਾਲ ਕੀਤੀ ਮੀਟਿੰਗ
ਯੂਨੀਵਰਸਿਟੀਆਂ, ਕਾਲਜਾਂ ਅਤੇ ਸਕੂਲਾਂ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਵਲੰਟੀਅਰਾਂ ਦੇ ਸਹਿਯੋਗ ਨਾਲ ਪਿੰਡ ਪੱਧਰ ਤੱਕ ਕੀਤੀਆਂ ਜਾਣਗੀਆਂ ਜਾਗਰੂਕਤਾ ਰੈਲੀਆਂ
ਸਬਸਿਡੀ ‘ਤੇ ਹੈਪੀ ਸੀਡਰ ਲੈਣ ਲਈ ਕਿਸਾਨਾਂ ਨੂੰ ਅਪਾਲਈ ਕਰਨ ਲਈ 15 ਦਿਨ ਦਾ ਸਮਾਂ ਹੋਰ ਵਧਾਇਆ
ਪੰਜਾਬ ਸਰਕਾਰ ਪਰਾਲੀ ਨੂੰ ਬਾਲਣ ਵਜੋਂ ਵਰਤਣ ਵਾਲੇ ਉਦਯੋਗਾਂ ਨੂੰ ਉਤਸ਼ਾਹਿਤ ਕਰੇਗੀ
ਚੰਡੀਗੜ੍ਹ, 19 ਸਤੰਬਰ: ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਇਸ ਨਾਲ ਜੁੜੇ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਅਦਾਰਿਆਂ ਨਾਲ ਮਿਲ ਕੇ ਸਾਂਝੀ ਰਣਨੀਤੀ ਉਲੀਕਣ ਦੇ ਮੱਦੇਨਜ਼ਰ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਉੱਚੇਰੀ ਸਿੱਖਿਆ ਅਤੇ ਵਾਤਾਵਰਣ ਮੰਤਰੀ ਮੀਤ ਹੇਅਰ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਅਤੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ ਨੇ ਮਾਹਿਰਾਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਉਪਰੰਤ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਉੱਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ 27 ਸਤੰਬਰ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ‘ਮੈਗਾ’ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ।ਉਨ੍ਹਾਂ ਦੱਸਿਆ ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ ਯੂਨੀਵਰਸਿਟੀ ਅਤੇ ਕਾਲਜਾਂ ਦੇ ਨੌਜਵਾਨਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਅਤੇ ਪਰਾਲੀ ਨੂੰ ਮਿੱਟੀ ਵਿਚ ਹੀ ਜਜ਼ਬ ਕਰਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ 29 ਸਤੰਬਰ ਨੂੰ ਗੁਰੁ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਟਰੇਨਿੰਗ ਪ੍ਰੋਗਰਾਮ ਕਰਵਾਏ ਜਾਣਗੇ।ਜਿਸ ਤੋਂ ਬਾਅਦ ਇਹ ਨੌਜ਼ਵਾਨ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਬਸਿਡੀ ‘ਤੇ ਹੈਪੀ ਸੀਡਰ ਲੈਣ ਲਈ ਕਿਸਾਨਾਂ ਨੂੰ ਅਪਾਲਈ ਕਰਨ ਲਈ 15 ਦਿਨ ਦਾ ਸਮਾਂ ਵਧਾਇਆ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਹੈਪੀ ਸੀਡਰ ਲੈ ਕੇ ਪਰਾਲੀ ਨੂੰ ਬਿਨਾਂ ਸਾੜੇ ਕਣਕ ਦੀ ਬਿਜਾਈ ਕਰ ਸਕਣ।ਇਸ ਤੋਂ ਇਲਾਵਾ ਪਰਾਲੀ ਨੂੰ ਮਿੱਟੀ ਵਿਚ ਬਿਨਾਂ ਸਾੜੇ ਜਜ਼ਬ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਤਜ਼ਰਬੇ ਦੇ ਤੌਰ ‘ਤੇ ਪਾਇਲਟ ਪ੍ਰੋਜੈਕਟ ਵਜੋਂ 5000 ਏਕੜ ਵਿਚ ਡੀ-ਕੰਪੋਜ਼ਰ ਦੇ ਘੋਲ ਦਾ ਛਿੜਕਾਅ ਕੀਤਾ ਜਾਵੇਗਾ।ਉਨ੍ਹਾਂ ਨਾਲ ਹੀ ਦੱਸਿਆ ਕਿ ਬਲਾਕ ਪੱਧਰ ‘ਤੇ ਖੇਤੀਬਾੜੀ ਅਫਸਰਾਂ ਨੂੰ 5-10 ਹੈਪੀ ਸੀਡਰ ਮਸ਼ੀਨਾ ਦਿੱਤੀਆਂ ਗਈਆਂ ਹਨ।ਇਹ ਮਸ਼ੀਨਾਂ ਛੋਟੇ ਕਿਸਾਨ ਮੁਫਤ ਵਿਚ ਵਰਤ ਸਕਣਗੇ।
ਉੱਚੇਰੀ ਸਿੱਖਿਆ ਅਤੇ ਵਾਤਵਰਣ ਮੰਤਰੀ ਮੀਤ ਹੇਅਰ ਨੇ ਪੱਤਰਕਾਰ ਸੰਮੇਲਨ ਦੌਰਾਨ ਪਰਾਲੀ ਨੂੰ ਬਾਲਣ ਬਣਾ ਕੇ ਬਿਜਲੀ ਪੈਦਾ ਕਰਨ ਵਾਲੇ ਪਲਾਂਟ ਲਗਾਉਣ ਦੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਅਜਿਹੇ ਵਾਤਾਵਰਣ ਪੱਖੀ (ਈਕੋ ਫਰੈਂਡਲੀ) ਉਦਯੋਗਾਂ ਨੂੰ ਪੰਜਾਬ ਸਰਕਾਰ ਵਲੋਂ ੳਤੁਸ਼ਾਹਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਕਾਰਜ ਵਿਧੀ ਰਾਹੀਂ ਕਿਸਾਨਾਂ ਨੂੰ ਪ੍ਰਤੀ ਏਕੜ 3000 ਰੁਪਏ ਸਹਾਇਤਾ ਵੀ ਮਿਲਦੀ ਹੈ। ਇਸ ਦੇ ਨਾਲ ਹੀ ੳਨ੍ਹਾਂ ਦੱਸਿਆ ਕਿ ਇੱਟਾਂ ਵਾਲੇ ਭੱਠਿਆਂ ਨੂੰ ਕੁਝ ਫੀਸਦੀ ਬਾਲਣ ਪਰਾਲੀ ਨੂੰ ਲੈਣਾ ਲਾਜ਼ਮੀ ਕਰਨ ਦੇ ਨਾਲ ਨਾਲ ਹੋਰ ਉਦਯੋਗਾਂ ਲਈ ਵੀ ਅਜਿਹਾ ਲਾਜ਼ਮੀ ਕਰਨ ਉੱਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਮੰਟਿੰਗ ਦੌਰਾਨ ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਸਮੇਤ ਸਾਰੇ ਮੰਤਰੀਆਂ ਨੇ ਕਿਹਾ ਕਿ ਪੰਜਾਬ ਦੀ ਸਾਢੇ ਤਿੰਨ ਕਰੋੜ ਵਸੋਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਵਾਤਾਵਰਣ ਪ੍ਰਦਾਨ ਕਰਨ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ਹੈ।ਮੰਤਰੀ ਸਮੂਹ ਨੇ ਲੋੜ ‘ਤੇ ਜੋਰ ਦਿੱਤਾ ਕਿ ਪਰਾਲੀ ਨੂੰ ਮਿੱਟੀ ਵਿਚ ਬਿਨਾਂ ਸਾੜੇ ਮਿਲਾਉਣ, ਬਾਲਣ ਦੇ ਤੌਰ ‘ਤੇ ਵਰਤਣ ਅਤੇ ਪਰਾਲੀ ਨੂੰ ਖਾਦ ਦੇ ਤੌਰ ‘ਤੇ ਤਿਆਰ ਕਰਨ ਨੂੰ ਉਸ਼ਾਹਿਤ ਕਰਨ ਤੋਂ ਇਲਾਵਾ ਹੋਰ ਢੰਗ ਤਰੀਕੇ ਪਰਾਲੀ ਦੀ ਸਾਂਭ- ਸੰਭਾਲ ਲਈ ਲੱਭਣ ‘ਤੇ ਜੋਰ ਦੇਣ ਦੀ ਲੋੜ ਹੈ।
ਇਸ ਮੀਟਿੰਗ ਵਿਚ ਫਾਰਮਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ ਆਦਰਸ਼ ਪਾਲ ਵਿਗ ਤੇ ਮੈਂਬਰ ਸਕੱਤਰ ਇੰਜੀਨੀਅਰ ਕਰੁਨੇਸ਼ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐਸ ਐਸ ਗੋਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ, ਏ. ਡੀ.ਜੀ.ਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਸੰਭਾਲਣ ਅਤੇ ਬਾਲਣ ਵਜੋਂ ਵਰਤੋ ਲਈ ਵਿਚਾਰ ਪੇਸ਼ ਕੀਤੇ।
]]>
-
ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵੇਂ ਚੇਅਰਮੈਨ ਨੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਮੀਤ ਹੇਅਰ ਦੀ ਮੌਜੂਦਗੀ ‘ਚ ਸੰਭਾਲਿਆ ਅਹੁਦਾ
https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%96%e0%a8%be%e0%a8%a6%e0%a9%80-%e0%a8%85%e0%a8%a4%e0%a9%87-%e0%a8%97%e0%a9%8d%e0%a8%b0%e0%a8%be%e0%a8%ae-%e0%a8%89%e0%a8%a6%e0%a8%af%e0%a9%8b/
Fri, 09 Sep 2022 13:19:18 +0000
https://punjabi.newsd5.in/?p=175179
ਚੰਡੀਗੜ੍ਹ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਇੰਦਰਜੀਤ ਸਿੰਘ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਸ੍ਰੀ ਅਮਨ ਅਰੋੜਾ ਅਤੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।
ਸ੍ਰੀ ਮਾਨ ਨੂੰ ਵਧਾਈ ਦਿੰਦਿਆਂ ਦੋਵਾਂ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬੋਰਡ ਨਵੀਆਂ ਉਚਾਈਆਂ ਛੂਹੇਗਾ। ਉਨ੍ਹਾਂ ਨੇ ਨਵੇਂ ਚੇਅਰਮੈਨ ਨੂੰ ਉਨ੍ਹਾਂ ਦੇ ਹਰ ਯਤਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਆਪਣੇ ਸੰਬੋਧਨ ਵਿੱਚ ਨਵੇਂ ਚੇਅਰਮੈਨ ਨੇ ਕਿਹਾ ਕਿ ਖਾਦੀ ਬੋਰਡ ਇੱਕ ਅਹਿਮ ਸੰਸਥਾ ਹੈ ਜੋ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬੋਰਡ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਹਰ ਸੰਭਵ ਯਤਨ ਕਰੇਗਾ।ਉਨ੍ਹਾਂ ਕਿਹਾ ਕਿ ਬੋਰਡ ਦੇ ਕੰਮਕਾਜ ਨੂੰ ਨਤੀਜਾ-ਮੁਖੀ ਅਤੇ ਉੱਚ ਪੇਸ਼ੇਵਰਾਨਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਇਕਾਈਆਂ ਨੂੰ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।
ਇਸ ਮੌਕੇ ਵਿਧਾਇਕ ਸ੍ਰੀ ਦਵਿੰਦਰ ਸਿੰਘ ਲਾਡੀ ਢੋਸ ਅਤੇ ਅੰਮ੍ਰਿਤਪਾਲ ਸਿੰਘ, ਵਣ ਨਿਗਮ ਦੇ ਚੇਅਰਮੈਨ ਸ੍ਰੀ ਰਾਕੇਸ਼ ਪੁਰੀ, ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਅਤੇ ਹੋਰ ਹਾਜ਼ਰ ਸਨ।
]]>
-
ਮਾਨ ਸਰਕਾਰ ਨੇ ਕੀਤੀ ਵਿਭਾਗਾਂ ਦੀ ਵੰਡ
https://punjabi.newsd5.in/%e0%a8%ae%e0%a8%be%e0%a8%a8-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%95%e0%a9%80%e0%a8%a4%e0%a9%80-%e0%a8%b5%e0%a8%bf%e0%a8%ad%e0%a8%be%e0%a8%97%e0%a8%be%e0%a8%82/
Tue, 05 Jul 2022 07:54:46 +0000
https://punjabi.newsd5.in/?p=165888
ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਦਾ ਪਹਿਲਾ ਵਿਸਥਾਰ ਹੋ ਗਿਆ ਹੈ। ਕੱਲ੍ਹ ਮਾਨ ਮੰਤਰੀ ਮੰਡਲ ‘ਚ ਪੰਜਾਬ ਨਵੇਂ ਮੰਤਰੀ ਸ਼ਾਮਿਲ ਹੋਏ ਹਨ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗ ਵੀ ਵੰਡ ਦਿੱਤੇ ਗਏ ਹਨ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ।
ਆਹੁਦਾ ਸੰਭਾਲਦੇ ਹੀ ਨਵੇਂ DGP Gaurav Yadav ਦਾ ਐਕਸ਼ਨ? Gangsters ਦਾ ਹੋਊ ਸਫ਼ਾਇਆ | D5 Channel Punjabi
ਜਾਣਕਾਰੀ ਮੁਤਾਬਿਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਅਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਇੰਦਰਬੀਰ ਸਿੰਘ ਨਿੱਝਰ ਨੂੰ ਲੋਕਲ ਬਾਡੀਜ਼, ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ, ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਅਨਮੋਲ ਗਗਨ ਮਾਨ ਨੂੰ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦਿੱਤਾ ਗਿਆ ਹੈ।
]]>
-
ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ
https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%95%e0%a9%88%e0%a8%ac%e0%a8%a8%e0%a8%bf%e0%a8%9f-2/
Thu, 30 Jun 2022 09:04:26 +0000
https://punjabi.newsd5.in/?p=165215
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵੱਲੋਂ ਮੰਤਰੀਆਂ ਨਾਲ ਚਲਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੈਟਰੋਲ ਪੰਪ ‘ਤੇ ਪੈਟਰੋ ਕਾਰਡ ਦੀ ਸਹੂਲਤ ਉਪਲਬਧ ਹੋਣ ‘ਤੇ ਹੀ ਗੱਡੀ ਵਿੱਚ ਤੇਲ ਪੁਆਉਣਗੇ, ਪੰਪ ਤੋਂ ਮਿਲੀ ਕੰਪਿਊਟਰਾਈਜ਼ ਪਰਚੀ ‘ਤੇ ਗੱਡੀ ਦਾ ਨੰਬਰ ਲਾਜ਼ਮੀ ਪੁਆਉਣ, ਆਪਣੇ ਪੈਟਰੋਲ/ਡੀਜ਼ਲ ਦੇ ਬਿੱਲ ਲਾਗਬੁੱਕ ਭਰਨ ਉਪਰੰਤ ਹਰ ਮਹੀਨੇ ਦੀ 5 ਤਰੀਕ ਤੱਕ ਪੰਪ ਤੋਂ ਮਿਲੀਆਂ ਦੋਵੇਂ ਪਰਚੀਆਂ ਕੰਪਿਊਟਰਾਈਜ਼ਡ ਅਤੇ ਮੈਨੂਅਲ ਸਣੇ ਪੂਰਨ ਤੌਰ ‘ਤੇ ਮੁਕੰਮਲ ਅਤੇ ਤਸਦੀਕ ਕਰਵਾ ਕੇ ਜਮ੍ਹਾਂ ਕਰਵਾਉਣ ਅਤੇ ਸਮਰੀ ਸ਼ੀਟ ਉਤੇ ਰਕਮ ਦੇ ਨਾਲ-ਨਾਲ ਪੈਸੇ ਵੀ ਲਿਖਣ।
ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਮਹੀਨੇ ਦਾ ਬਿੱਲ ਮਿੱਥੀ ਮਿਤੀ ਤੱਕ ਨਾ ਜਮ੍ਹਾਂ ਹੋਣ ਦੀ ਸੂਰਤ ਵਿੱਚ ਪੈਟਰੋ ਕਾਰਡ ਨੂੰ ਬਲਾਕ ਕਰ ਦਿੱਤਾ ਜਾਵੇਗਾ ਅਤੇ ਪੈਟਰੋ ਕਾਰਡ ਦੇ ਗੁੰਮ ਹੋਣ ਦੀ ਸੂਰਤ ਵਿੱਚ ਡਰਾਈਵਰ ਤੋਂ ਪੈਸੇ ਜਮ੍ਹਾਂ ਕਰਵਾਏ ਜਾਣਗੇ।ਡਰਾਈਵਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਤੈਅ ਹੱਦ ਤੋਂ ਵੱਧ ਤੇਲ ਨਾ ਪੁਆਇਆ ਜਾਵੇ। ਅਜਿਹਾ ਕਰਨ ਦੀ ਸੂਰਤ ਵਿੱਚ ਜ਼ਿੰਮੇਵਾਰੀ ਡਰਾਈਵਰ ਦੀ ਹੋਵੇਗੀ। ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਉਹ ਸਮਰੀ ਸ਼ੀਟ ਉਤੇ ਸਾਰੀ ਜਾਣਕਾਰੀ ਜਿਵੇਂ ਕਿ ਡਰਾਈਵਰ ਦਾ ਨਾਮ, ਮੋਬਾਈਲ ਨੰਬਰ, ਗੱਡੀ ਨੰਬਰ ਅਤੇ ਗੱਡੀ ਦੇ ਅਲਾਟੀ ਮੰਤਰੀ ਦਾ ਨਾਮ ਅਤੇ ਮੀਟਰ ਰੀਡਿੰਗ ਸ਼ੁਰੂ ਤੋਂ ਖ਼ਤਮ ਤੱਕ ਸਹੀ ਅਤੇ ਸਾਫ਼-ਸੁਥਰੀ ਭਰੀ ਜਾਵੇ ਅਤੇ ਡਰਾਈਵਰ ਦੇ ਹਸਤਾਖ਼ਰ ਅਤੇ ਬਟਾਲੀਅਨ ਨੰਬਰ ਲਿਖਿਆ ਹੋਵੇ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਗੱਡੀਆਂ ਉਤੇ ਤਾਇਨਾਤ ਸਬੰਧਤ ਡਰਾਈਵਰਾਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਪੈਟਰੋ ਕਾਰਡ ਦੀ ਸਹੂਲਤ ਨੂੰ ਨਿਰਵਿਘਨ ਚਲਾਇਆ ਜਾ ਸਕੇ।
]]>
-
‘ਆਪ’ ਦੇ 10 ਮੰਤਰੀ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਭਲਕੇ ਸਹੁੰ ਚੁੱਕਣਗੇ- ਮਾਨ
https://punjabi.newsd5.in/%e0%a8%86%e0%a8%aa-%e0%a8%a6%e0%a9%87-10-%e0%a8%ae%e0%a9%b0%e0%a8%a4%e0%a8%b0%e0%a9%80-%e0%a8%95%e0%a9%88%e0%a8%ac%e0%a8%a8%e0%a8%bf%e0%a8%9f-%e0%a8%ae%e0%a9%b0%e0%a8%a4%e0%a8%b0%e0%a9%80/
Fri, 18 Mar 2022 16:04:09 +0000
https://punjabi.newsd5.in/?p=149743
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ 10 ਮੰਤਰੀ 19 ਮਾਰਚ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ। ਭਲਕੇ ਸਹੁੰ ਚੁੱਕਣ ਵਾਲੇ ਮੰਤਰੀਆਂ ਦੇ ਨਾਮ ‘ਮਾਨ’ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਦੱਸੇ ਹਨ।
]]>
-
ਪੰਜਾਬ ਦੇ ਕੁਝ ਕੈਬਨਿਟ ਮੰਤਰੀ ਅੱਜ ਅਮਿਤ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ
https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%95%e0%a9%81%e0%a8%9d-%e0%a8%95%e0%a9%88%e0%a8%ac%e0%a8%a8%e0%a8%bf%e0%a8%9f-%e0%a8%ae%e0%a9%b0%e0%a8%a4%e0%a8%b0%e0%a9%80/
Mon, 01 Feb 2021 06:36:30 +0000
https://punjabi.newsd5.in/?p=89437
ਨਵੀਂ ਦਿੱਲੀ : ਪੰਜਾਬ ਕੈਬਨਿਟ ਦੇ ਕੁਝ ਮੰਤਰੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਕਿਸਾਨਾਂ ਅਤੇ ਸਰਹੱਦੀ ਇਲਾਕੇ ਮਾਮਲਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਉਥੇ ਹੀ ਕਿਸਾਨੀ ਅੰਦੋਲਨ ਦਰਮਿਆਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਲ ਪਾਰਟੀ ਮੀਟਿੰਗ ਬੁਲਾਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਦੇਖੋ ! ਆਹ ਹਾਲ ਹੋ ਗਿਆ ਦੀਪ ਸਿੱਧੂ ਦਾ! ਫੁੱਟ-ਫੁੱਟ ਕੇ ਰੋਇਆ ਦੀਪ ਸਿੱਧੂ!ਕੀਤੀ ਭਾਵੁਕ ਅਪੀਲ!
ਉਨ੍ਹਾਂ ਆਖਿਆ ਹੈ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ 2 ਫਰਵਰੀ ਨੂੰ ਆਲ ਪਾਰਟੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਲਿਹਾਜ਼ਾ ਸਾਰੀਆਂ ਪਾਰਟੀਆਂ ਨੂੰ ਮੌਜੂਦਾ ਸਮੇਂ ਦੀ ਅਹਿਮੀਅਤ ਨੂੰ ਦੇਖਦੇ ਹੋਏ ਸਿਆਸਤ ਤੋਂ ਉਪਰ ਉੱਠ ਕੇ ਸੋਚਣ ਦੀ ਲੋੜ ਹੈ।
]]>
-
CM ਕੈਪਟਨ ਅੱਜ ਕਰਨਗੇ ਕੈਬਨਿਟ ਮੰਤਰੀਆਂ ਨਾਲ ਬੈਠਕ
https://punjabi.newsd5.in/cm-%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a9%b1%e0%a8%9c-%e0%a8%95%e0%a8%b0%e0%a8%a8%e0%a8%97%e0%a9%87-%e0%a8%95%e0%a9%88%e0%a8%ac%e0%a8%a8%e0%a8%bf%e0%a8%9f-%e0%a8%ae%e0%a9%b0/
Mon, 21 Dec 2020 05:33:23 +0000
https://punjabi.newsd5.in/?p=83388
ਚੰਡੀਗੜ੍ਹ : ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਰੇ ਕੈਬਨਿਟ ਮੰਤਰੀਆਂ ਨੂੰ ਬੈਠਕ ਲਈ ਸੱਦਾ ਦਿੱਤਾ ਹੈ। ਇਸ ਬੈਠਕ ‘ਚ Body Election, ਕਿਸਾਨੀ ਅੰਦੋਲਨ ਅਤੇ ਆੜਤੀਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ ਸਮੇਤ ਕਈ ਅਹਿਮ ਵਿਸ਼ਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਮੁੱਖਮੰਤਰੀ ਦਫ਼ਤਰ ਵੱਲੋਂ ਸਾਰੇ ਕੈਬਨਿਟ ਮੰਤਰੀਆਂ ਨੂੰ ਪੱਤਰ ਭੇਜ ਕੇ ਮੁੱਖ ਮੰਤਰੀ ਦੀ ਰਿਹਾਇਸ਼ ‘ਚ ਬੈਠਕ ਦਾ ਸੱਦਾ ਭੇਜਿਆ ਗਿਆ ਹੈ।
ਸਿੰਘੂ ਬਾਰਡਰ ਤੋਂ ਘਰਾਂ ‘ਚ ਬੈਠੇ ਪੰਜਾਬੀਆਂ ਲਈ ਆਇਆ ਸੰਦੇਸ਼, ਸੁਣ ਘਰਾਂ ਤੋਂ ਬਾਹਰ ਨਿਕਲੇ ਲੋਕ
ਸੂਤਰਾਂ ਮੁਤਾਬਕ ਕਈ ਅਹਿਮ ਵਿਸ਼ੇ ਹਨ ਜਿਨ੍ਹਾਂ ‘ਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕੈਬਨਿਟ ਸਾਥੀਆਂ ਦੇ ਨਾਲ ਵਿਚਾਰ ਕਰਨਾ ਚਾਹੁੰਦੇ ਹਨ। ਇਸ ਬੈਠਕ ‘ਚ ਰਾਜ ‘ਚ ਹੋਣ ਵਾਲੀਆਂ Body Elections ਦੀ ਰਣਨੀਤੀ ‘ਤੇ ਵੀ ਚਰਚਾ ਹੋਣੀ ਹੈ। ਸਥਾਨਕ ਨਿਕਾਏ ਵਿਭਾਗ ਨੇ ਚੋਣ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। Body Election ਦੀ ਰਣਨੀਤੀ ਤੋਂ
ਇਲਾਵਾ ਕਿਸਾਨੀ ਅੰਦੋਲਨ ਅਤੇ ਇਸ ਨਾਲ ਪੰਜਾਬ ‘ਤੇ ਪੈ ਰਹੇ ਪ੍ਰਭਾਵਾਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।
🔴LIVE| ਭੁੱਖ ਹੜਤਾਲ ‘ਤੇ ਬੈਠੇ ਕਿਸਾਨਾਂ ਦਾ ਵੱਡਾ ਐਲਾਨ, ਝੁਕੀ ਕੇਂਦਰ ਸਰਕਾਰ, ਸਿੰਘੂ ਬਾਰਡਰ ਤੋਂ ਲਾਈਵ ਤਸਵੀਰਾਂ
ਬੈਠਕ ‘ਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਵਿਰੋਧੀ ਪੱਖ ਦੀਆਂ ਤਿਆਰੀਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਨਕਮ ਟੈਕਸ ਵਿਭਾਗ ਵੱਲੋਂ ਹਾਲ ਹੀ ‘ਚ ਰਾਜ ਦੇ ਆੜਤੀਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ ਵੀ ਵੱਡਾ ਮੁੱਦਾ ਹੈ ਅਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸਦੀ ਤਿੱਖੀ ਆਲੋਚਨਾ ਕੀਤੀ ਹੈ ।
]]>
-
ਪੰਜਾਬ ਵਜ਼ਾਰਤ ਵੱਲੋਂ ਕੋਵਿਡ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਅਹਿਮ ਅਸਾਮੀਆਂ ਨੂੰ ਮਨਜ਼ੂਰੀ
https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a9%9b%e0%a8%be%e0%a8%b0%e0%a8%a4-%e0%a8%b5%e0%a9%b1%e0%a8%b2%e0%a9%8b%e0%a8%82-%e0%a8%95%e0%a9%8b%e0%a8%b5%e0%a8%bf%e0%a8%a1-%e0%a8%a6/
Wed, 18 Nov 2020 16:43:41 +0000
https://punjabi.newsd5.in/?p=80553
ਚੰਡੀਗੜ੍ਹ, 18 ਨਵੰਬਰ
ਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਦੇ ਕਾਰਡੀਓਲੌਜੀ, ਐਂਡੋਕਰਨਲੌਜੀ, ਨਿਊਰੋਲੌਜੀ ਤੇ ਨੈਫਰੋਲੌਜੀ ਵਿੱਚ 16 ਅਸਿਸਟੈਂਟ ਪ੍ਰੋਫੈਸਰ (ਸੁਪਰ ਸਪਸ਼ੈਲਿਟੀ) ਦੀ ਸਿਰਜਣਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ।
ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਕੈਬਨਿਟ ਨੇ ਦੋਵੇਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸਿੱਧੀ ਭਰਤੀ ਦੀਆਂ ਸੁਪਰ ਸਪਸ਼ੈਲਿਟੀ ਪ੍ਰੋਫੈਸਰਾਂ ਅਤੇ ਐਸੋਸੀਏਟ ਪ੍ਰਫੈਸਰਾਂ ਦੀਆਂ ਖਾਲੀ ਪਈਆਂ 25 ਅਸਾਮੀਆਂ ਨੂੰ ਠੇਕੇ ਦੇ ਆਧਾਰ ‘ਤੇ ਐਸਿਸਟੈਂਟ ਪ੍ਰੋਫੈਸਰ ਦੀਆਂ ਅਸਾਮੀਆਂ ਵਿੱਚ ਆਰਜ਼ੀ ਤੌਰ ‘ਤੇ ਤਬਦੀਲ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ।
🔴Live | ਚੰਡੀਗੜ੍ਹ ਤੋਂ 30 ਕਿਸਾਨ ਜਥੇਬੰਦੀਆਂ ਦੀ ਸਿੱਧੀ ਮੀਟਿੰਗ,ਕੇਂਦਰ ਖਿਲਾਫ ਲਿਆ ਵੱਡਾ ਫੈਸਲਾ?
ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੱਖ-ਵੱਖ ਪੈਰਾਮੈਡੀਕਲ ਕਾਡਰ ਦੀਆਂ 168 ਤਕਨੀਕੀ ਪੋਸਟਾਂ ਨੂੰ ਵੀ ਭਰਨ ਦੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਵਿੱਚੋਂ 98 ਪੋਸਟਾਂ ਦੀ ਨਵੀਂ ਸਿਰਜਣਾ ਹੋ ਰਹੀ ਹੈ ਜਦੋਂ ਕਿ 70 ਖਾਲੀ ਅਸਾਮੀਆਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ। ਇਹ ਭਰਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਸ ਸਾਇੰਸਜ਼, ਫਰੀਦਕੋਟ ਰਾਹੀਂ ਐਨਸਥੇਸੀਆ (ਆਈ.ਸੀ.ਯੂ.), ਕਾਰਡੀਓਲੌਜੀ, ਰੇਡੀਓਲੌਜੀ, ਰੇਡੀਓਥੈਰੇਪੀ, ਫਿਜਿਓਥੈਰੇਪੀ, ਆਡੀਓਲੌਜੀ, ਸਪੀਚ, ਸਟਰਲਾਈਜੇਸ਼ਨ ਸਰਵਿਸਜ਼ ਤੇ ਆਕਸੀਜਨ/ਗੈਸ ਸਪਲਾਈ ਵਿਭਾਗਾਂ ਵਿੱਚ ਕੀਤੀ ਜਾਵੇਗੀ।
ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਤਕਨੀਸ਼ੀਅਨਾਂ ਦੀਆਂ ਵੱਖ-ਵੱਖ ਅਸਾਮੀਆਂ ਲਈ ਲੋੜੀਂਦੀਆ ਯੋਗਤਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ।
-NAV GILL
]]>
-
ਆਈ.ਟੀ., ਈ-ਕਾਮਰਸ, ਈ-ਗਵਰਨੈਂਸ ਨੂੰ ਹੁਲਾਰਾ ਦੇਣ ਲਈ ਟੈਲੀਕਾਮ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਵੀਂ ਸਿੰਗਲ ਵਿੰਡੋ ਨੀਤੀ ਨੂੰ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ
https://punjabi.newsd5.in/%e0%a8%86%e0%a8%88-%e0%a8%9f%e0%a9%80-%e0%a8%88-%e0%a8%95%e0%a8%be%e0%a8%ae%e0%a8%b0%e0%a8%b8-%e0%a8%88-%e0%a8%97%e0%a8%b5%e0%a8%b0%e0%a8%a8%e0%a9%88%e0%a8%82%e0%a8%b8-%e0%a8%a8%e0%a9%82%e0%a9%b0/
Wed, 18 Nov 2020 16:28:46 +0000
https://punjabi.newsd5.in/?p=80549
ਚੰਡੀਗੜ੍ਹ, 18 ਨਵੰਬਰ
ਸੂਚਨਾ ਤਕਨਾਲੋਜੀ, ਈ-ਗਵਰਨੈਂਸ ਤੇ ਈ-ਕਾਮਰਸ ਨੂੰ ਉਤਸ਼ਾਹਤ ਕਰਨ ਲਈ ਢੁੱਕਵਾਂ ਬੈਂਡਵਿਡਥ (ਇੰਟਰਨੈੱਟ ਰਾਹੀਂ ਡੇਟਾ ਭੇਜਣ ਦੀ ਇਕਾਈ) ਦੇਣ ਸਮੇਤ ਟੈਲੀਕਮਿਊਨੀਕੇਸ਼ਨ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਆਪਣੀ ‘ਸਿੰਗਲ ਵਿੰਡੋ ਨੀਤੀ’ ਅਧੀਨ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰ ਕਰ ਲਿਆ ਤਾਂ ਕਿ ਮੌਜੂਦਾ ਮਾਪਦੰਡਾਂ ਨੂੰ ਬਦਲਿਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੈਲੀਕਾਮ ਕੰਪਨੀਆਂ ਦੀਆਂ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ਦੇ ਵੀ ਸਮਾਂਬੱਧ ਨਵੀਨੀਕਰਨ ਦੀ ਵੀ ਸਖ਼ਤ ਹਦਾਇਤ ਕੀਤੀ।
ਕੈਬਨਿਟ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ 5 ਦਸੰਬਰ, 2013 ਅਤੇ 11 ਦਸੰਬਰ, 2015 ਨੂੰ ਨੋਟੀਫਾਈ ਹੋਈ ਟੈਲੀਕਾਮ ਨੀਤੀ ਦੀ ਥਾਂ ਲੈਣਗੇ। ਇਸ ਦੇ ਨਾਲ ਹੀ ਸੋਧੀ ਨੀਤੀ ਨੂੰ ‘ਰਾਈਟ ਆਫ ਵੇਅ ਰੂਲਜ਼, 2016’ ਨਾਲ ਜੋੜਿਆ ਗਿਆ ਹੈ।
ਕੈਂਸਰ ਨੂੰ ਲੈ ਕੇ ਆਹ ਡਾਕਟਰ ਦਾ ਵੱਡਾ ਐਲਾਨ ! ਆਖਰੀ ਸਾਹ ‘ਤੇ ਪਏ ਮਰੀਜ਼ਾਂ ਲਈ ਜਾਗੀ ਉਮੀਦ
ਇਸ ਫੈਸਲੇ ਨਾਲ ਰਜਿਸਟਰਡ ਟੈਲੀਕਾਮ ਅਪਰੇਟਰਾਂ/ਬੁਨਿਆਦੀ ਢਾਂਚਾ ਮੁਹੱਈਆ ਕਰਨ ਵਾਲਿਆਂ ਨੂੰ ਸਰਕਾਰੀ/ਪ੍ਰਾਈਵੇਟ ਇਮਾਰਤਾਂ ਤੇ ਜ਼ਮੀਨਾਂ ਉਤੇ ਟੈਲੀਕਾਮ ਟਾਵਰਜ਼/ਮਸਤੂਲ/ਖੰਭੇ ਆਦਿ ਲਾਉਣ ਲਈ ਮਨਜ਼ੂਰੀਆਂ ਮਿਲਣ ਵਿੱਚ ਤੇਜ਼ੀ ਆਏਗੀ ਅਤੇ ‘ਰਾਈਟ ਆਫ ਵੇਅ’ (ਆਰ.ਓ.ਡਬਲਯੂ.) ਕਲੀਅਰੈਂਸ ਨਾਲ ਆਪਟੀਕਲ ਫਾਈਬਰ ਕੇਬਲਜ਼ (ਤਾਰਾਂ) ਆਦਿ ਵਿਛਾਉਣ ਲਈ ਮਨਜ਼ੂਰੀਆਂ ਤੇਜ਼ ਗਤੀ ਨਾਲ ਮਿਲਣਗੀਆਂ। ਮਨਜ਼ੂਰੀਆਂ ਦੀ ਪ੍ਰਮਾਣਿਕਤਾ ਹੱਦ ਦਾ ਸਮਾਂ ਵਧਣ ਦੇ ਨਾਲ-ਨਾਲ ਹੁਣ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਤੋਂ ਐਨ.ਓ.ਸੀ. (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਦੀ ਲੋੜ ਨਹੀਂ ਹੈ। ਇਸ ਨਵੀਂ ਨੀਤੀ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਕੰਪਨੀਆਂ ਨੂੰ ਜੈਨਰੇਟਰ ਸੈੱਟ ਲਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਤੋਂ ਐਨ.ਓ.ਸੀ. ਦੀ ਲੋੜ ਵੀ ਨਹੀਂ ਰਹੇਗੀ।
ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਜ਼ਿਕਰਯੋਗ ਪਹਿਲੂ ਗਿਣਾਉਂਦਿਆਂ ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੇਂ ਉਗਰਾਹੇ ਜਾ ਰਹੇ ਵੱਖ ਵੱਖ ਖਰਚਿਆਂ ਦੀ ਥਾਂ ਮੌਜੂਦਾ ਫੀਸ ਢਾਂਚੇ ਨੂੰ ਤਰਕਸੰਗਤ ਬਣਾਇਆ ਜਾਵੇਗਾ, ਜਿਸ ਤਹਿਤ ਯਕਮੁਸ਼ਤ ਫੀਸ, ਸਾਲਾਨਾ ਯੂਜ਼ਰ ਫੀਸ, ਸ਼ੇਅਰਿੰਗ ਫੀਸ ਅਤੇ ਹਰੇਕ ਪੰਜ ਸਾਲ ਮਗਰੋਂ ਇਨ੍ਹਾਂ ਖ਼ਰਚਿਆਂ ਵਿੱਚ ਵਾਧਾ ਕਰਨ ਦੀ ਥਾਂ ਹੁਣ ਪ੍ਰਤੀ ਟਾਵਰ 10 ਹਜ਼ਾਰ ਰੁਪਏ ਪ੍ਰਬੰਧਕੀ ਫੀਸ ਵਜੋਂ ਯਕਮੁਸ਼ਤ ਲਏ ਜਾਣਗੇ। ਇਸ ਫੈਸਲੇ ਨਾਲ ਸੂਬੇ ਵਿੱਚ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚਾਲੇ ਡਿਜੀਟਲ ਖੱਪੇ ਦੀ ਪੂਰਤੀ ਵਿੱਚ ਮਦਦ ਮਿਲੇਗੀ ਅਤੇ ਇਹ ਈ-ਗਵਰਨੈਂਸ, ਈ-ਕਾਮਰਸ ਤੇ ਸੂਚਨਾ ਤਕਨਾਲੋਜੀ ਨੂੰ ਉਤਸ਼ਾਹਤ ਕਰਨ ਲਈ ਸੰਗਠਿਤ ਟੈਲੀਕਮਿਊਨੀਕੇਸ਼ਨ ਬੁਨਿਆਦੀ ਢਾਂਚਾ ਮੁਹੱਈਆ ਕਰੇਗਾ।
ਜਥੇਦਾਰ ਦੇ ਬਿਆਨ ‘ਤੇ ਢੀਂਡਸੇ ਦਾ ਆਇਆ ਵੱਡਾ ਬਿਆਨ?ਬਾਦਲਾਂ ‘ਤੇ SGPC ਦਾ ਦੱਸਿਆ ਸੱਚ?
ਡੀਮਡ ਕਲੀਅਰੈਂਸ (ਜੇ ਕੋਈ ਪ੍ਰਸਤਾਵ ਸਰਕਾਰ ਨਿਰਧਾਰਤ ਸਮੇਂ ਵਿੱਚ ਮਨਜ਼ੂਰ ਨਹੀਂ ਕਰਦੀ ਤਾਂ ਉਸ ਨੂੰ ਮਨਜ਼ੂਰ ਹੀ ਮੰਨਿਆ ਜਾਵੇਗਾ) ਦੀ ਤਜਵੀਜ਼ ਵਾਲੀ ਇਹ ਸਿੰਗਲ ਵਿੰਡੋ ਨੀਤੀ ‘ਪੰਜਾਬ ਬਿਜ਼ਨਸ ਫਸਟ ਪੋਰਟਲ’ ਰਾਹੀਂ ਆਨਲਾਈਨ ਮਨਜ਼ੂਰੀਆਂ ਸਮਾਂਬੱਧ ਮੁਹੱਈਆ ਕਰੇਗੀ। ਸਬੰਧਤ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਸਾਰੀਆਂ ਮਨਜ਼ੂਰੀਆਂ ਲਈ ਇਕੋ-ਇਕ ਸੰਪਰਕ ਸੂਤਰ ਹੋਵੇਗਾ ਅਤੇ ਉਹ ਹੀ ਟੈਲੀਕਾਮ ਬੁਨਿਆਦੀ ਢਾਂਚਾ ਕਾਇਮ ਕਰਨ ਸਬੰਧੀ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਜ਼ਿੰਮੇਵਾਰ ਹੋਵੇਗਾ।
ਪ੍ਰਵਾਨਿਤ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਸਰਕਾਰ ਦੀਆਂ ਮਨਜ਼ੂਰੀਆਂ ਦੀ ਮਿਆਦ ਪਹਿਲਾਂ ਦੇ 10 ਸਾਲਾਂ ਤੋਂ ਵਧਾ ਕੇ 20 ਸਾਲ ਕਰ ਦਿੱਤੀ ਗਈ ਹੈ ਅਤੇ ਇਸ ਨੂੰ ਰੇਡੀਓ ਫਰੀਕੁਐਂਸੀ ਵੰਡ ਸਬੰਧੀ ਸਥਾਈ ਸਲਾਹਕਾਰ ਕਮੇਟੀ (ਐਸ.ਏ.ਸੀ.ਐਫ.ਸੀ.) ਦੀ ਮਨਜ਼ੂਰੀ ਨਾਲ ਹੀ ਸਮਾਪਤ ਕਰ ਦਿੱਤਾ ਗਿਆ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੂਰਸੰਚਾਰ ਸੇਵਾ ਪ੍ਰਦਾਨ ਕਰਨ ਵਾਲੇ/ਬੁਨਿਆਦੀ ਢਾਂਚਾ ਸੇਵਾਵਾਂ ਦੇਣ ਵਾਲੇ ਵੱਲੋਂ ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਤੋਂ ਐਸ.ਏ.ਸੀ.ਐਫ.ਸੀ. ਦੀ ਮਨਜ਼ੂਰੀ ਪਹਿਲਾਂ ਹੀ ਪ੍ਰਾਪਤ ਕਰ ਲੈਣ ਦੀ ਸੂਰਤ ਵਿੱਚ ਭਾਰਤੀ ਏਅਰਪੋਰਟ ਅਥਾਰਟੀ ਤੋਂ ਵੱਖਰੀ ਐਨ.ਓ.ਸੀ. ਦੀ ਜ਼ਰੂਰਤ ਨਹੀਂ ਹੋਵੇਗੀ।
ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ, ਕੇਂਦਰੀ ਪ੍ਰਦਸ਼ਣ ਕੰਟਰੋਲ ਬੋਰਡ ਦੀਆਂ ਦੂਰਸੰਚਾਰ ਟਾਵਰ ਸਥਾਪਤ ਕਰਨ ਸਬੰਧੀ ਹਦਾਇਤਾਂ ਅਨੁਸਾਰ 1 ਐਮ.ਵੀ.ਏ. ਸਮਰੱਥਾ ਤੱਕ ਦੇ ਜੈਨਰੇਟਰ ਸੈੱਟ ਸਥਾਪਤ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਤੋਂ ਐਨ.ਓ.ਸੀ. ਦੀ ਸ਼ਰਤ ਵੀ ਖ਼ਤਮ ਕਰ ਦਿੱਤੀ ਗਈ ਹੈ।
🔴Live | ਚੰਡੀਗੜ੍ਹ ਤੋਂ 30 ਕਿਸਾਨ ਜਥੇਬੰਦੀਆਂ ਦੀ ਸਿੱਧੀ ਮੀਟਿੰਗ,ਕੇਂਦਰ ਖਿਲਾਫ ਲਿਆ ਵੱਡਾ ਫੈਸਲਾ?
ਗ਼ੌਰਤਲਬ ਹੈ ਕਿ ਪੰਜਾਬ ਸਰਕਾਰ ਨੇ 5 ਦਸੰਬਰ, 2013 ਨੂੰ ਟੈਲੀਕਾਮ ਲਾਇਸੈਂਸੀਜ਼ ਅਤੇ ਰਜਿਸਟਰਡ ਟੈਲੀਕਾਮ ਬੁਨਿਆਦੀ ਢਾਂਚਾ ਪ੍ਰੋਵਾਈਡਰਾਂ (ਟੀ.ਐਸ.ਪੀਜ਼./ਆਈ. ਪੀਜ਼) ਵੱਲੋਂ ਦੂਰਸੰਚਾਰ ਬੁਨਿਆਦੀ ਢਾਂਚੇ ਦੀ ਸਥਾਪਨਾ ਲਈ ਦੂਰਸੰਚਾਰ ਬੁਨਿਆਦੀ ਢਾਂਚੇ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜਿਸ ਵਿੱਚ 11 ਦਸੰਬਰ, 2015 ਨੂੰ ਸੋਧ ਕੀਤੀ ਗਈ ਸੀ। ਭਾਰਤ ਸਰਕਾਰ ਨੇ ਵੱਖ-ਵੱਖ ਰਾਜ ਸਰਕਾਰਾਂ ਨੂੰ ਆਪਣੀਆਂ ਦੂਰਸੰਚਾਰ ਆਰ.ਓ.ਡਬਲਯੂ. ਨੀਤੀਆਂ ਨੂੰ ਭਾਰਤ ਸਰਕਾਰ ਦੇ ‘ਰਾਈਟ ਟੂ ਵੇਅ ਰੂਲ 2016’ ਨਾਲ ਇਕਸੁਰ ਕਰਨ ਦੀ ਸਲਾਹ ਦਿੱਤੀ ਹੈ। ਉਦਯੋਗ ਅਤੇ ਵਣਜ ਵਿਭਾਗ ਨੇ ਦੂਰਸੰਚਾਰ/ਆਰ.ਓ.ਡਬਲਯੂ. ਨੀਤੀਆਂ ਨੂੰ ‘ਰਾਈਟ ਟੂ ਵੇਅ ਰੂਲ 2016’ ਨਾਲ ਇਕਸੁਰ ਕਰਨ ਦੇ ਉਦੇਸ਼ ਨਾਲ, 5 ਦਸੰਬਰ, 2013 ਅਤੇ 11 ਦਸੰਬਰ, 2015 ਦੇ ਦਿਸ਼ਾ-ਨਿਰਦੇਸ਼ਾਂ ਦੀ ਥਾਂ ਨਵੇਂ ਦੂਰਸੰਚਾਰ ਦਿਸ਼ਾ-ਨਿਰਦੇਸ਼ਾਂ ਦੀ ਤਜਵੀਜ਼ ਰੱਖੀ ਹੈ। ਕੁੱਲ 19 ਰਾਜਾਂ ਜਿਵੇਂ ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਓਡੀਸ਼ਾ ਨੇ ਆਪਣੀਆਂ ਨੀਤੀਆਂ ਨੂੰ ‘ਰਾਈਟ ਆਫ਼ ਵੇਅ ਰੂਲਜ਼, 2016’ ਨਾਲ ਲੈਅਬੱਧ ਕਰ ਲਿਆ ਹੈ।
-NAV GILL
]]>
-
ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ
https://punjabi.newsd5.in/%e0%a8%95%e0%a9%8b%e0%a8%b5%e0%a8%bf%e0%a8%a1-%e0%a8%ae%e0%a8%b9%e0%a8%be%e0%a8%82%e0%a8%ae%e0%a8%be%e0%a8%b0%e0%a9%80-%e0%a8%a6%e0%a9%87-%e0%a8%ae%e0%a9%b1%e0%a8%a6%e0%a9%87%e0%a8%a8%e0%a9%9b/
Wed, 18 Nov 2020 14:25:00 +0000
https://punjabi.newsd5.in/?p=80546
ਚੰਡੀਗੜ੍ਹ, 18 ਨਵੰਬਰ
ਕੋਵਿਡ-19 ਮਹਾਂਮਾਰੀ ਕਾਰਨ ਪਏ ਵਿਘਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਦੇ ਅਮਲ ਨੂੰ 30 ਜੂਨ, 2021 ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਖੇਤੀਬਾੜੀ ਸਿੱਖਿਆ ਬਾਰੇ ਸੂਬਾਈ ਕੌਂਸਲ ਦਾ ਮੁੱਖ ਉਦੇਸ਼ ਸੂਬੇ ਵਿੱਚ ਕਾਲਜਾਂ/ਯੂਨੀਵਰਸਿਟੀਆਂ ਵੱਲੋਂ ਦਿੱਤੀ ਜਾਣ ਵਾਲੀ ਖੇਤੀਬਾੜੀ ਸਿੱਖਿਆ ਤੇ ਸਿਖਲਾਈ ਦੇਣ ਲਈ ਘੱਟੋ-ਘੱਟ ਮਾਪਦੰਡਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਨਿਰਧਾਰਤ ਕਰਨਾ ਹੈ।
ਕੈਂਸਰ ਨੂੰ ਲੈ ਕੇ ਆਹ ਡਾਕਟਰ ਦਾ ਵੱਡਾ ਐਲਾਨ ! ਆਖਰੀ ਸਾਹ ‘ਤੇ ਪਏ ਮਰੀਜ਼ਾਂ ਲਈ ਜਾਗੀ ਉਮੀਦ
ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਨੂੰ ਜਨਵਰੀ, 2018 ਵਿੱਚ ਨੋਟੀਫਾਈ ਕੀਤੀ ਗਿਆ ਸੀ ਅਤੇ ਖੇਤੀਬਾੜੀ ਸਿੱਖਿਆ ਦੇ ਰਹੀਆਂ ਸੰਸਥਾਵਾਂ ਵੱਲੋਂ ਘੱਟੋ-ਘੱਟ ਦਿਸ਼ਾ-ਨਿਰਦੇਸ਼ ਨੂੰ ਇਕ ਜਨਵਰੀ, 2020 ਤੱਕ ਪੂਰਾ ਕੀਤਾ ਜਾਣਾ ਸੀ।
ਕੌਂਸਲ ਨੂੰ ਸੂਬੇ ਵਿੱਚ ਉਨ੍ਹਾਂ ਕਾਲਜਾਂ/ਸੰਸਥਾਵਾਂ/ਵਿਭਾਗਾਂ ਨੂੰ ਮਾਨਤਾ ਦੇ ਕੇ ਖੇਤੀਬਾੜੀ ਸਿੱਖਿਆ ਨੂੰ ਰੈਗੂਲੇਟ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ ਜੋ ਖੇਤੀਬਾੜੀ ਵਿਦਿਅਕ ਡਿਗਰੀ ਪ੍ਰੋਗਰਾਮਾਂ ਨੂੰ ਚਲਾਉਣ ਲਈ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ।
-NAV GILL
]]>