Capacity building Training – D5 News https://punjabi.newsd5.in Truth Seeking News Network. Wed, 24 Mar 2021 09:59:50 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Capacity building Training – D5 News https://punjabi.newsd5.in 32 32 ਨਵ ਨਿਯੁਕਤ ਅਧਿਆਪਕਾਂ ਦੀ ਸਮਰੱਥਾ ਦੇ ਨਿਰਮਾਣ ਲਈ ਸਿਖਲਾਈ ਸ਼ੁਰੂ https://punjabi.newsd5.in/%e0%a8%a8%e0%a8%b5-%e0%a8%a8%e0%a8%bf%e0%a8%af%e0%a9%81%e0%a8%95%e0%a8%a4-%e0%a8%85%e0%a8%a7%e0%a8%bf%e0%a8%86%e0%a8%aa%e0%a8%95%e0%a8%be%e0%a8%82-%e0%a8%a6%e0%a9%80-%e0%a8%b8%e0%a8%ae%e0%a8%b0/ Wed, 24 Mar 2021 09:59:50 +0000 https://punjabi.newsd5.in/?p=96939 ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਹਾਲ ਹੀ ਵਿੱਚ ਨਿਯੁਕਤ ਕੀਤੇ ਗਏ ਅਧਿਆਪਕਾਂ ਦੀ ਸਮਰੱਥਾ ਦੇ ਨਿਰਮਾਣ ਲਈ ਅੱਜ ਤੋਂ ਸਿਖਲਾਈ ਆਰੰਭ ਹੋ ਗਈ ਹੈ। ਇਸ ਤੋਂ ਪਹਿਲਾਂ ਇਨਾਂ ਅਧਿਆਪਕਾਂ ਨੂੰ ਪਿਛਲੇ ਦਿਨੀ ਡੀ.ਐਮਜ਼/ਸਟੇਟ ਰਿਸੋਰਸ ਪਰਸਨ ਅਤੇ ਰਿਸੋਰਸ ਟੀਚਰਾਂ ਵੱਲੋਂ ਵੀ ਚਾਰ ਦਿਨ ਦੀ ਮੁਢਲੀ ਟ੍ਰੇਨਿਗ ਦਿੱਤੀ ਗਈ ਸੀ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵ- ਨਿਯੁਕਤ ਅਧਿਆਪਕਾਂ ਦੇ ਸਮਰੱਥਾ ਨਿਰਮਾਣ ਲਈ ਚਾਰ ਦਿਨਾਂ ਸਿਖਲਾਈ ਅੱਜ ਸਵੇਰੇ ਸ਼ੁਰੂ ਹੋਈ ਅਤੇ ਇਹ 27 ਮਾਰਚ 2021 ਤੱਕ ਜਾਰੀ ਰਹੇਗੀ ਇਹ ਸਿਖਲਾਈ ਸਵਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਦਿੱਤੀ ਜਾ ਰਹੀ ਹੈ। ਸਿਖਲਾਈ ਦੇਣ ਦਾ ਪ੍ਰਬੰਧ ਵੱਖ ਵੱਖ ਜ਼ਿਲਿਆਂ ਦੀਆਂ ਜ਼ਿਲਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟ) ਵਿੱਚ ਕੀਤਾ ਗਿਆ ਹੈ। ਬੁਲਾਰੇ ਅਨੁਸਾਰ ਸਿਖਲਾਈ ਦੇ ਦੌਰਾਨ ਕੋਵਿਡ-19 ਸਬੰਧੀ ਹਦਾਇਤੀ ਦੀ ਪਾਲਣਾ ਨੂੰ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।
]]>