CAPT AMARINDER – D5 News https://punjabi.newsd5.in Truth Seeking News Network. Fri, 19 Mar 2021 11:30:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png CAPT AMARINDER – D5 News https://punjabi.newsd5.in 32 32 ‘Walk The Talk’, ਕੈਪਟਨ ਅਮਰਿੰਦਰ ਦਾ ਜਨਰਲ ਬਾਜਵਾ ਨੂੰ ਜਵਾਬ https://punjabi.newsd5.in/walk-the-talk-%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%a6%e0%a8%be-%e0%a8%9c%e0%a8%a8%e0%a8%b0%e0%a8%b2-%e0%a8%ac/ Fri, 19 Mar 2021 11:30:27 +0000 https://punjabi.newsd5.in/?p=96313 ਕੈਪਟਨ ਅਮਰਿੰਦਰ ਸਿੰਘ ਦੀ ਜਨਰਲ ਬਾਜਵਾ ਨੂੰ ਨਸੀਹਤ, ਅਮਨ ਦੇ ਮੁੱਦੇ ‘ਤੇ ਫੋਕੇ ਵਾਅਦਿਆਂ ਵਾਲੀ ਲਫ਼ਾਜ਼ੀ ਛੱਡੋ, ਅਮਲ ਕਰੋ

ਚੰਡੀਗੜ੍ਹ : ਪਾਕਿਸਤਾਨ ਵੱਲੋਂ ਮਦਦ ਪ੍ਰਾਪਤ ਅਤਿਵਾਦ ਨੂੰ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਦੇ ਆਮ ਵਾਂਗ ਹੋਣ ਵਿੱਚ ਸਭ ਤੋਂ ਵੱਡਾ ਅੜਿੱਕਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਭਾਰਤ ਨਾਲ ਅਮਨ ਦੇ ਮੁੱਦੇ ਉਤੇ ਲੱਛੇਦਾਰ ਭਾਸ਼ਣ ਦੇਣ ਦੀ ਬਜਾਏ ਪੁਖਤਾ ਕਾਰਵਾਈ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੂੰ ਪਹਿਲਾਂ ਆਈ.ਐਸ.ਆਈ. ਨੂੰ ਕੰਟਰੋਲ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਹੀ ਭਾਰਤ-ਪਾਕਿ ਰਿਸ਼ਤਿਆਂ ਵਿੱਚ ਸਥਿਰਤਾ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਪ੍ਰਤੀ ਨਰਮ ਰੁਖ਼ ਭਾਰਤ ਨੂੰ ਉਦੋਂ ਤੱਕ ਵਾਰਾ ਨਹੀਂ ਖਾ ਸਕਦਾ, ਜਦੋਂ ਤੱਕ ਪਾਕਿਸਤਾਨ ਆਪਣੇ ਫੋਕੇ ਵਾਅਦਿਆਂ ਦੀ ਥਾਂ ਪੁਖ਼ਤਾ ਅਮਲਾਂ ਨਾਲ ਆਪਣੀ ਸੰਜੀਦਗੀ ਸਾਬਤ ਨਹੀਂ ਕਰ ਦਿੰਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ”ਸਰਹੱਦ ਪਾਰ ਤੋਂ ਭਾਰਤ ਵਿੱਚ ਘੁਸਪੈਠ ਹਾਲੇ ਵੀ ਜਾਰੀ ਹੈ ਅਤੇ ਸਰਹੱਦਾਂ ਉਤੇ ਰੋਜ਼ਾਨਾ ਭਾਰਤੀ ਫੌਜੀ ਮਾਰੇ ਜਾ ਰਹੇ ਹਨ। ਪਾਕਿਸਤਾਨ ਤੋਂ ਹਰ ਰੋਜ਼ ਡਰੋਨਾਂ ਰਾਹੀਂ ਪੰਜਾਬ ਵਿੱਚ ਹਥਿਆਰ ਤੇ ਹੈਰੋਇਨ ਪਹੁੰਚਾਈ ਜਾ ਰਹੀ ਹੈ। ਮੇਰੇ ਸੂਬੇ ਵਿੱਚ ਰੋਜ਼ਾਨਾ ਗੜਬੜੀਆਂ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਪਹਿਲਾਂ ਇਹ ਸਭ ਕੁੱਝ ਰੁਕਣਾ ਚਾਹੀਦਾ ਹੈ ਤਾਂ ਹੀ ਅਸੀਂ ਅਮਨ ਲਈ ਗੱਲਬਾਤ ਕਰ ਸਕਾਂਗੇ।”

ਨੌਜਵਾਨ ਨੇ ਕੀਤਾ ਵੱਡਾ ਕਾਰਨਾਮਾ, ਪਿੰਡ ‘ਚ ਲੱਗਿਆ ਦੇਖਣ ਵਾਲਿਆਂ ਦਾ ਮੇਲਾ,ਵਿਦੇਸ਼ਾਂ ਤੱਕ ਪਈਆਂ ਧੁੰਮਾਂ

ਮੁੱਖ ਮੰਤਰੀ ਨੇ 1964 ਵਿੱਚ ਪੱਛਮੀ ਕਮਾਂਡ ਵਿੱਚ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਦੇ ਏ.ਡੀ.ਸੀ. ਵਜੋਂ ਆਪਣੇ ਨਿੱਜੀ ਤਜਰਬਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਦਾ ਭਰੋਸਾ ਜਿੱਤਣ ਲਈ ਪਾਕਿਸਤਾਨ ਨੂੰ ਅਮਨ ਦੀ ਕੋਸ਼ਿਸ਼ ਦੀ ਪੇਸ਼ਕਸ਼ ਲਈ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ”ਉਦੋਂ ਸਾਨੂੰ ਪੱਛਮੀ ਸਰਹੱਦ ਤੋਂ ਰੋਜ਼ਾਨਾ ਗੋਲੀਬਾਰੀ ਤੇ ਗੜਬੜੀ ਦੀਆਂ ਰਿਪੋਰਟਾਂ ਮਿਲਦੀਆਂ ਸਨ, ਜਿਵੇਂ ਕਿ ਹੁਣ ਮਿਲ ਰਹੀਆਂ ਹਨ।” ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗੱਲ ਜ਼ਰੂਰੀ ਹੈ ਕਿ ਸਿਰਫ਼ ਬਾਜਵਾ ਨਹੀਂ, ਸਗੋਂ ਸਮੁੱਚੀ ਪਾਕਿਸਤਾਨੀ ਫੌਜੀ ਲੀਡਰਸ਼ਿਪ ਭਾਰਤ ਨਾਲ ਸ਼ਾਂਤੀ ਦਾ ਰਾਹ ਪੱਧਰਾ ਕਰਨ ਤੇ ਬੀਤੇ ਦੀਆਂ ਗੱਲਾਂ ਭੁਲਾਉਣ ਵਾਲੇ ਵਿਚਾਰ ਦੇ ਪੱਖ ਵਿੱਚ ਆਏ। ਉਨ੍ਹਾਂ ਕਿਹਾ ਕਿ ਭਾਰਤ ਨੇ ਕਦੀ ਵੀ ਦੋਵਾਂ ਮੁਲਕਾਂ ਵਿਚਾਲੇ ਅਮਨ ਦੇ ਰਾਹ ਵਿੱਚ ਅੜਿੱਕਾ ਨਹੀਂ ਡਾਹਿਆ, ਜਦੋਂ ਕਿ ਪਾਕਿਸਤਾਨ ਵੱਲੋਂ ਹੀ ਇਹ ਅੜਿੱਕੇ ਡਾਹੇ ਗਏ ਹਨ।

ਲਓ ਸਰਕਾਰ ਕਿਸਾਨਾਂ ਦੀ ਗੱਲ ਮੰਨਣ ਨੂੰ ਤਿਆਰ!ਜਥੇਬੰਦੀਆਂ ਨੇ ਸਟੇਜ ਤੋਂ ਸੁਣਾਈ ਵੱਡੀ ਖੁਸ਼ਖਬਰੀ

ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਦੇ ਅਮਨ ਪ੍ਰਸਤਾਵਾਂ ਉਤੇ ਭਾਰਤ ਤਾਂ ਹੀ ਯਕੀਨ ਤੇ ਹੁੰਗਾਰਾ ਭਰ ਸਕਦਾ ਹੈ, ਜਦੋਂ ਇਨ੍ਹਾਂ ਸਵਾਲਾਂ ਦਾ ਜਵਾਬ ਮਿਲ ਜਾਵੇ ਕਿ ਕੀ ਉਥੇ ਸਾਰੇ ਜਨਰਲ ਬਾਜਵਾ ਵੱਲੋਂ ਪ੍ਰਗਟਾਏ ਵਿਚਾਰਾਂ ਨਾਲ ਇਤਫ਼ਾਕ ਰੱਖਦੇ ਹਨ? ਕੀ ਉਹ ਸਾਰੇ ਅਤਿਵਾਦੀ ਗਰੁੱਪਾਂ ਦੀ ਸਭ ਤਰ੍ਹਾਂ ਦੀ ਮਦਦ ਤੋਂ ਫੌਰੀ ਹੱਥ ਖਿੱਚਦੇ ਹਨ? ਕੀ ਉਹ ਆਈ.ਐਸ.ਆਈ. ਨੂੰ ਭਾਰਤ ਵਿਚਲੀਆਂ ਸਾਰੀਆਂ ਗਤੀਵਿਧੀਆਂ ਬੰਦ ਕਰਨ ਲਈ ਕਹਿ ਸਕਦੇ ਹਨ? ਅਮਨ ਲਈ ਕੋਈ ਸ਼ਰਤ ਨਾ ਹੋਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ ਦਾ ਹਮਾਇਤੀ ਰਿਹਾ ਹੈ ਅਤੇ ਸਾਰੇ ਭਾਰਤੀ ਅਮਨ ਚਾਹੁੰਦੇ ਹਨ ਪਰ ਭਾਰਤ ਆਪਣੀ ਸੁਰੱਖਿਆ ਅਤੇ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਵਿੱਚ ਬਣੇ ਹਾਲਾਤ ਅਤੇ ਪਾਕਿਸਤਾਨ ਦੀ ਚੀਨ ਨਾਲ ਵਧਦੀ ਗੰਢ-ਤੁੱਪ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਹੋਰ ਸਰਹੱਦਾਂ ਉਤੇ ਵੀ ਭਾਰਤ ਲਈ ਖ਼ਤਰੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਸੱਚੀ-ਮੁੱਚੀ ਭਾਰਤ ਨਾਲ ਅਮਨ ਲਈ ਸੰਜੀਦਾ ਹੈ ਤਾਂ ਉਸ ਨੂੰ ਚੀਨ ਨੂੰ ਇਹ ਸਪੱਸ਼ਟ ਤੇ ਠੋਕਵਾਂ ਸੁਨੇਹਾ ਦੇਣਾ ਪਵੇਗਾ ਕਿ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਉਤੇ ਕਿਸੇ ਵੀ ਤਰ੍ਹਾਂ ਦਾ ਜ਼ੋਖ਼ਮ ਸਹੇੜਨ ਵੇਲੇ ਉਹ (ਪਾਕਿਸਤਾਨ) ਨਾਲ ਨਹੀਂ ਖੜ੍ਹੇਗਾ।

]]>
ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਨੂੰ ਸਿਸਵਾਂ ਫ਼ਾਰਮ ਹਾਊਸ ‘ਚ ਕੱਲ੍ਹ ਦਿੱਤਾ ਲੰਚ ਦਾ ਸੱਦਾ, ਦੂਰ ਹੋ ਸਕਦੇ ਹਨ ਗਿਲੇ ਸ਼ਿਕਵੇ https://punjabi.newsd5.in/%e0%a8%95%e0%a9%88%e0%a8%aa%e0%a8%9f%e0%a8%a8-%e0%a8%85%e0%a8%ae%e0%a8%b0%e0%a8%bf%e0%a9%b0%e0%a8%a6%e0%a8%b0-%e0%a8%a8%e0%a9%87-%e0%a8%a8%e0%a8%b5%e0%a8%9c%e0%a9%8b%e0%a8%a4-%e0%a8%b8%e0%a8%bf/ Tue, 16 Mar 2021 05:00:01 +0000 https://punjabi.newsd5.in/?p=95668 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬੁੱਧਵਾਰ ਨੂੰ ਲੰਚ ‘ਤੇ ਸੱਦਾ ਦਿੱਤਾ ਹੈ। ਦੋਵੇਂ ਨੇਤਾਵਾਂ ਦੀ ਮੁਲਾਕਾਤ ਕੱਲ੍ਹ ਚੰਡੀਗੜ੍ਹ ਦੇ ਸਿਸਵਾਂ ਫ਼ਾਰਮ ਹਾਊਸ ‘ਚ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੂੰ ਇੱਕ ਵਾਰ ਫਿਰ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਪਿਛਲੇ ਹਫ਼ਤੇ ਦੋਵੇਂ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ ਅਤੇ “ਸਕਾਰਾਤਮਕ ਨਤੀਜਿਆਂ” ਦੀ ਉਂਮੀਦ ਜਤਾਈ ਸੀ।

ਡੱਲੇਵਾਲ ਤੇ ਯੋਗਰਾਜ ਨੇ ਘੇਰਿਆ ਗਰੇਵਾਲ,ਪੱਤਰਕਾਰਾਂ ਸਾਹਮਣੇ ਕਰਾਈ ਤਸੱਲੀ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਬਕਾ ਮੰਤਰੀ ਮੰਡਲ ਸਾਥੀ ਨਵਜੋਤ ਸਿੰਘ ਸਿੱਧੂ ਦੇ ਵਿੱਚ ਪਿਛਲੇ 4 ਮਹੀਨਿਆਂ ‘ਚ ਲੰਚ ‘ਤੇ ਇਹ ਦੂਜੀ ਮੁਲਾਕਾਤ ਹੋਵੇਗੀ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ 25 ਨਵੰਬਰ ਨੂੰ ਲੰਚ ‘ਤੇ ਹੀ ਮੀਟਿੰਗ ਕੀਤੀ ਸੀ। ਦੋਵੇਂ ਨੇਤਾਵਾਂ ਦੇ ਵਿੱਚ ਲੰਬੇ ਸਮੇਂ ਤੋਂ ਕੁੜੱਤਣ ਚੱਲ ਰਹੀ ਹੈ। ਮੁੱਖ ਮੰਤਰੀ ਨੇ ਮਈ 2019 ‘ਚ ਸਿੱਧੂ ‘ਤੇ ਸਥਾਨਕ ਸਰਕਾਰ ਵਿਭਾਗ ਨੂੰ ‘‘ਠੀਕ ਤਰੀਕੇ ਨਾਲ ਨਾ ਸੰਭਾਲਣ’ ਦਾ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਸੀ ਕਿ ਇਸਦੇ ਕਾਰਨ ਲੋਕ ਸਭਾ ਚੋਣਾਂ ‘ਚ ਕਾਂਗਰਸ ਨੇ ਸ਼ਹਿਰੀ ਇਲਾਕਿਆਂ ‘ਚ ‘‘ਖ਼ਰਾਬ ਪ੍ਰਦਰਸ਼ਨ’ ਕੀਤਾ।

🔴LIVE|| ਰਾਜਪਾਲ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ! ਭਾਜਪਾ ਨੂੰ ਝਟਕਾ ! ਕਿਸਾਨ ਹੋਏ ਖੁਸ਼ !

ਇਸ ਇਲਜ਼ਾਮ ਤੋਂ ਬਾਅਦ ਦੋਵੇਂ ਨੇਤਾਵਾਂ ਦੇ ਸਬੰਧਾਂ ‘ਚ ਤਣਾਅ ਪੈਦਾ ਹੋ ਗਿਆ ਸੀ। ਮੰਤਰੀ ਮੰਡਲ ‘ਚ ਫੇਰਬਦਲ  ਦੇ ਦੌਰਾਨ ਸਿੱਧੂ ਤੋਂ ਅਹਿਮ ਵਿਭਾਗ ਲੈ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਹ ਕਾਂਗਰਸ ਦੀਆਂ ਸਾਰੀਆਂ ਗਤੀਵਿਧੀਆਂ ਤੋਂ ਦੂਰ ਹੋ ਗਏ ਸਨ। ਨਵਜੋਤ ਸਿੰਘ ਸਿੱਧੂ ਨੇ ਪਿਛਲੇ ਮਹੀਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਪਾਰਟੀ ‘ਚ ਸਿੱਧੂ ਦੀ ਸਰਗਰਮ ਭੂਮਿਕਾ ਨੂੰ ਲੈ ਕੇ ਚਰਚਾ ਹੋਣ ਲੱਗੀ ਸੀ।

🔴LIVE|| ਰਾਜਪਾਲ ਨੇ ਖੁਸ਼ ਕੀਤੇ ਕਿਸਾਨ!ਦਿੱਤਾ ਵੱਡਾ ਬਿਆਨ!ਲੋਕ ਸਭਾ ‘ਚ ਨਵਾਂ ਬਿੱਲ ਪੇਸ਼! ਕੈਨੇਡਾ ਤੋਂ ਆਈ ਖੁਸ਼ਖਬਰੀ!

ਸਿੱਧੂ ਦੇ ਨਾਲ ਸੋਨੀਆ ਗਾਂਧੀ ਦੀ ਮੁਲਾਕਾਤ ਦੌਰਾਨ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਅਜਿਹੀਆਂ ਚਰਚਾਵਾਂ ਹਨ ਕਿ ਸਿੱਧੂ ਨੂੰ ਇੱਕ ਵਾਰ ਫਿਰ ਤੋਂ ਮੰਤਰੀ ਮੰਡਲ ‘ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਚੋਣਾਂ ਤੋਂ ਪਹਿਲਾਂ ਪਾਰਟੀ ਦੋਵੇਂ ਨੇਤਾਵਾਂ ਦੇ ਵਿੱਚ ਦੀ ਕੁੜੱਤਣ ਨੂੰ ਖਤਮ ਕਰਨਾਣਾ ਚਾਹੁੰਦੀ ਹੈ।

]]>
ਬਲਬੀਰ ਸਿੱਧੂ ਨੇ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ https://punjabi.newsd5.in/%e0%a8%ac%e0%a8%b2%e0%a8%ac%e0%a9%80%e0%a8%b0-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%87-50-%e0%a8%b8%e0%a8%9f%e0%a8%be%e0%a8%ab-%e0%a8%a8%e0%a8%b0%e0%a8%b8%e0%a8%be%e0%a8%82/ Wed, 09 Dec 2020 12:17:52 +0000 https://punjabi.newsd5.in/?p=82115 ਚੰਡੀਗੜ੍ਹ, 9 ਦਸੰਬਰ:

 

        ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਅੱਜ 50 ਸਟਾਫ ਨਰਸਾਂ ਨੂੰ  ਨਿਯੁਕਤੀ ਪੱਤਰ ਸੌਂਪੇ ਗਏ।

 

        ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅੱਜ ਸਟਾਫ ਨਰਸਾਂ ਦੇ 598 ਅਸਾਮੀਆਂ ਵਿਚੋਂ 50 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਪੜਾਅ ਵਾਰ ਬਾਕੀ ਰਹਿੰਦੀਆਂ ਅਸਾਮੀਆਂ ਨੂੰ ਵੀ ਜਲਦ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਹ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।

🔴LIVE|| ਕਿਸਾਨਾਂ ਨੇ ਮੀਟਿੰਗ ਕਰ ਕੀਤਾ ਵੱਡਾ ਧਮਾਕਾ, ਕੇਂਦਰ ਨੂੰ ਪਾਤੀ ਬਿਪਤਾ?

        ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵ-ਨਿਯੁਕਤ ਸਟਾਫ ਨਰਸਾਂ ਨੂੰ ਵਧਾਈ ਦਿੰਦਿਆਂ ਕਿਹਾ ਉਹ ਹਸਪਤਾਲਾਂ ਵਿੱਚ ਜਾ ਕੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਪੰਜਾਬ ਸਰਕਾਰ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ।

 

        ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਘਰ-ਘਰ ਰੋਜ਼ਗਾਰ ਯੋਜਨਾ ਸਿਹਤ ਵਿਭਾਗ ਪੰਜਾਬ ਵਲੋਂ ਸਾਲ 2017 ਤੋਂ 2019 ਤੱਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ-ਮੈਡੀਕਲ ਅਤੇ ਹੋਰ ਸਟਾਫ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3954 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਵੱਡੀ ਖ਼ਬਰ!ਕਿਸਾਨਾਂ ਅੱਗੇ ਝੁਕਿਆ ਮੋਦੀ,ਕਾਨੂੰਨ ਰੱਦ ਕਰਨ ਨੂੰ ਹੋ ਸਕਦਾ ਤਿਆਰ,ਦੇਣਗੇ ਲਿਖਤੀ?

        ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਪ੍ਰਭਦੀਪ ਕੌਰ ਜੌਹਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆ ਕਿਹਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਅਜੇ ਤੱਕ ਖਤਮ ਨਹੀਂ ਹੋਈ ਹੈ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ ਅਤੇ ਹੱਥਾਂ ਨੂੰ ਸਮੇਂ ਸਮੇਂ ਤੇ ਸਾਬਣ ਪਾਣੀ ਨਾਲ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

 

        ਇਸ ਮੌਕੇ ਐਮ.ਐਲ.ਏ. ਬੱਸੀ ਪਠਾਣਾਂ ਸ.ਗੁਰਪ੍ਰੀਤ ਸਿੰਘ ਜੀ.ਪੀ. ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
-NAV GILL
]]>
ਪੰਜਾਬ ਸਰਕਾਰ ਵਲੋਂ 5 ਆਯੁਰਵੇਦਾ ਹਸਪਤਾਲਾਂ ਲਈ 32 ਉਮੀਦਵਾਰ ਭਰਤੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a8%b2%e0%a9%8b%e0%a8%82-5-%e0%a8%86%e0%a8%af%e0%a9%81%e0%a8%b0%e0%a8%b5%e0%a9%87%e0%a8%a6/ Fri, 04 Dec 2020 13:19:22 +0000 https://punjabi.newsd5.in/?p=81579 ਚੰਡੀਗੜ, 4 ਦਸੰਬਰ:
ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਆਯੂਸ਼ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸ਼ੁੱਕਰਵਾਰ ਨੂੰ ਕੌਮੀ ਸਿਹਤ ਮਿਸ਼ਨ ਤਹਿਤ 5 ਆਯੁਰਵੈਦ ਹਸਪਤਾਲਾਂ ਲਈ 32 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਦੇ 5 ਸਰਕਾਰੀ ਆਯੁਰਵੈਦ ਹਸਪਤਾਲਾਂ ਲਈ 16 ਆਯੁਰਵੈਦਿਕ ਮੈਡੀਕਲ ਅਧਿਕਾਰੀ, 8 ਉਪਵੈਦ, 5 ਮਸਾਜ਼ਰ, 2 ਕਸ਼ਾਰਸੂਤਰ ਅਟੈਂਡੈਂਟ ਅਤੇ 1 ਇਸਤਰੀ ਰੋਗ ਅਟੈਂਡੈਂਟ ਭਰਤੀ ਕੀਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਯੁਰਵੈਦਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ
।
ਇਸ ਲਈ ਪੰਜਾਬ ਵਿੱਚ 137 ਆਯੁਰਵੈਦਾ ਹੈਲਥ ਐਂਡ ਵੈਲਨੈੱਸ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੁਹਾਲੀ ਅਤੇ ਮੋਗਾ ਵਿਚ 50 ਬੈੱਡਾਂ ਦੀ ਸਮਰੱਥਾ ਵਾਲੇ 2 ਆਯੁਰਵੈਦ ਹਸਪਤਾਲਾਂ ਦਾ ਨਿਰਮਾਣ ਪ੍ਰਗਤੀ ਅਧੀਨ ਹੈ।
ਇਸ ਮੌਕੇ ਡਾਇਰੈਕਟਰ, ਆਯੁਰਵੇਦਾ ਡਾ. ਪੂਨਮ ਵਸੀਸ਼ਟ, ਸਿਹਤ ਮੰਤਰੀ ਦੇ ਓਐਸਡੀ ਸ੍ਰੀ ਬਲਵਿੰਦਰ ਸਿੰਘ, ਆਯੁਰਵੈਦ ਮੈਡੀਕਲ ਅਫ਼ਸਰ ਸ੍ਰੀ ਰਾਜੀਵ ਮਹਿਤਾ ਅਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
-NAV GILL
]]>
ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ https://punjabi.newsd5.in/%e0%a8%b0%e0%a8%be%e0%a8%9c-%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%ae%e0%a8%bf%e0%a8%8a%e0%a8%82%e0%a8%b8/ Tue, 01 Dec 2020 11:50:39 +0000 https://punjabi.newsd5.in/?p=81333 ਚੰਡੀਗੜ, 1 ਦਸੰਬਰ:
ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਅੱਜ ਪੱਤਰ ਜਾਰੀ ਕਰਕੇ ਸੂਬੇ ਦੀਆਂ ਮਿਊਂਸੀਪਲ ਕਾਰਪੋਰੇਸ਼ਨ, ਮਿਊਂਸੀਪਲ ਕੌਂਸਲ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਸ੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਨੇੜ ਭਵਿੱਖ ਵਿੱਚ ਸੂਬੇ ਦੇ 9 ਨਗਰ ਨਿਗਮਾਂ, 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ 1 ਜਨਵਰੀ, 2021 ਨੂੰ ਕੁੁਆਲੀਫਾਇੰਗ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ 9 ਦਸੰਬਰ 2020 ਤੱਕ ਤਿਆਰ ਕੀਤੀਆਂ ਜਾਣਗੀਆਂ ਅਤੇ 10 ਦਸੰਬਰ 2020 ਨੂੰ ਵੋਟਰ ਸੂਚੀਆਂ ਦਾ ਡਰਾਫਟ ਪਬਲੀਕੇਸ਼ਨ ਜਾਰੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 16 ਦਸੰਬਰ 2020 ਤੱਕ ਪੇਸ਼ ਕੀਤੇ ਜਾ ਸਕਦੇ ਹਨ, ਜਿਨਾਂ ਦਾ ਨਿਬੇੜਾ 23 ਦਸੰਬਰ 2020 ਤੱਕ ਕਰ ਦਿੱਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਛਪਾਈ 5 ਜਨਵਰੀ 2021 ਨੂੰ ਕੀਤੀ ਜਾਵੇਗੀ।
-NAV GILL
]]>
ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ https://punjabi.newsd5.in/%e0%a8%ac%e0%a8%b2%e0%a8%ac%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a8%bf%e0%a9%b1%e0%a8%a7%e0%a9%82-%e0%a8%a8%e0%a9%87-160-%e0%a8%89%e0%a8%ae%e0%a9%80%e0%a8%a6%e0%a8%b5/ Thu, 26 Nov 2020 15:04:10 +0000 https://punjabi.newsd5.in/?p=81090
ਚੰਡੀਗੜ੍ਹ, 26 ਨਵੰਬਰ
ਸਿਹਤ ਤੇ ਪਰਿਵਾਰ ਭਲਾਈ ਮੰਤਰੀ,ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ,ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਤੇ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਅੱਜ 160 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਵਿੱਚ 102 ਰੇਡੀਓਗ੍ਰਾਫਰ,52 ਓਟੀ ਅਸਿਸਟੈਂਟ ਤੇ 6 ਈਸੀਜੀ ਟੈਕਨੀਸ਼ੀਅਨ ਸ਼ਾਮਿਲ ਹਨ। ਵਿਭਾਗ ਅਧੀਨ ਸਾਰੀਆਂ ਨਿਯੁਕਤੀਆਂ ਮੈਰਿਟ ਦੇ ਆਧਾਰ `ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਵਿੱਖ ਨਵੇਂ ਨਿਯੁਕਤ ਕੀਤੇ ਗਏ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਣਾਲੀ ਦੀ ਸ਼ਾਖ਼ ਵਿੱਚ ਸੁਧਾਰ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਟਾਫ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੌਰਾਨ ਸਿਹਤ ਵਿਭਾਗ ਦੇ ਸਟਾਫ ਨੇ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਈ ਹੈ ਅਤੇ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿੱਚ ਘਰ-ਘਰ ਰੁਜ਼ਗਾਰ ਮੁਹਿੰਮ ਅਧੀਨ ਲਗਭਗ 6000 ਨੌਕਰੀਆਂ ਦਿੱਤੀਆਂ ਗਈਆਂ,ਜਿਸ ਵਿੱਚ ਰੇਗੂਲਰ ਤੌਰ ਤੇ 249 ਮਾਹਿਰ ਡਾਕਟਰ,375 ਮੈਡੀਕਲ ਅਫ਼ਸਰ,35 ਡੈਂਟਲ ਅਫਸਰਾਂ ਤੋਂ ਇਲਾਵਾ ਪੈਰਾ ਮੈਡੀਕਲ ਤੇ ਹੋਰ ਸਟਾਫ ਸ਼ਾਮਿਲ ਹੈ। ਇਸ ਤੋਂ ਇਲਾਵਾ ਐਨ.ਐਚ.ਐਮ. ਅਧੀਨ ਸਪੈਸ਼ਲਿਸਟ,ਪੈਰਾ ਮੈਡੀਕਲ ਤੇ ਹੋਰ ਸਟਾਫ ਦੀ ਭਰਤੀ ਕੀਤੀ ਗਈ ਹੈ। ਆਉਂਦੇ 4 ਮਹੀਨਿਆਂ ਵਿੱਚ ਲਗਭਗ 4000 ਹੋਰ ਨਿਯੁਕਤੀਆਂ ਕੀਤੀਆਂ ਜਾਣਗੀਆਂ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਨੇ ਨਵ-ਨਿਯੁਕਤ ਸਟਾਫ ਨੂੰ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਜੀ ਆਇਆਂ ਕਿਹਾ। ਉਨ੍ਹਾਂ ਕਿਹਾ ਕਿ ਸਭ ਦੀ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਨਿਯੁਕਤੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਕਾਫੀ ਹੱਦ ਤੱਕ ਕੰਟਰੋਲ ਕਰ ਲਿਆ ਗਿਆ ਹੈ ਅਤੇ ਇਹ ਬਿਮਾਰੀ ਅਜੇ ਖਤਮ ਨਹੀਂ ਹੋਈ ਹੈ ਅਤੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਲਈ ਕੋਰੋਨਾ ਤੋਂ ਬਚਾਅ ਲਈ ਮਾਸਕ ਪਹਿਨੋ,ਹੱਥਾਂ ਨੂੰ ਸਮੇਂ ਸਮੇਂ ਤੇ ਧੋਣ ਤੇ ਸਮਾਜਿਕ ਦੂਰੀ ਬਣਾਉਣ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ।
ਇਸ ਮੌਕੇ ਬਾਬਾ ਬਕਾਲਾ ਤੋਂ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ,ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ,ਡਾਇਰੈਕਟਰ ਕੋਆ 

ਚਲਦੀ ਕਾਰ ‘ਚੋਂ ਪੁਲਿਸ ਦੇਖ ਕਿਸਾਨ ਨੇ ਮਾਰੀ ਬਾਹਰ ਨੂੰ ਛਾਲ?ਫੇਰ ਮਾਰੀ ਅਜਿਹੀ ਬੜ੍ਹਕ

ਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਤੇ ਹੋਰ ਅਧਿਕਾਰੀ ਮੌਜੂਦ ਸਨ।

-NAV GILL
]]>
ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a8%bf%e0%a9%b1%e0%a8%b2%e0%a9%80-%e0%a8%b5%e0%a9%b1/ Thu, 26 Nov 2020 14:53:04 +0000 https://punjabi.newsd5.in/?p=81087 ਚੰਡੀਗੜ੍ਹ, 26 ਨਵੰਬਰ
ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।

ਚਲਦੀ ਕਾਰ ‘ਚੋਂ ਪੁਲਿਸ ਦੇਖ ਕਿਸਾਨ ਨੇ ਮਾਰੀ ਬਾਹਰ ਨੂੰ ਛਾਲ?ਫੇਰ ਮਾਰੀ ਅਜਿਹੀ ਬੜ੍ਹਕ
ਐਮ.ਐਲ. ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ ‘ਤੇ ਸਵਾਲ ਉਠਾਇਆ। ਮੁੱਖ ਮੰਤਰੀ ਨੇ ਕਿਹਾ,”ਐਮ.ਐਲ. ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?” ਉਨ੍ਹਾਂ ਕਿਹਾ,”ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।”

ਕਿਸਾਨਾਂ ਦੀ ਪੁਲਿਸ ਨਾਲ ਹੋਈ ਸਿੱਧੀ ਲੜਾਈ,ਤੋੜੇ ਸਾਰੇ ਬੈਰੀਗੇਟ ,ਮਾਰੇ ਲਲਕਾਰੇ,ਦਿੱਲੀ ਵੱਲ ਕਰਤਾ ਕੂਚ?
ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਇਸ ਕਾਰਵਾਈ ਨੂੰ ਦੁਖਦਾਇਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹਰਿਆਣਾ ਪੁਲੀਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ ‘ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ,”ਲਗਪਗ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?”

🔴LIVE |ਕਿਸਾਨਾਂ ਨੇ ਭਜਾ ਭਜਾ ਕੁੱਟੀ ਹਰਿਆਣਾ ਪੁਲਿਸ, ਫੇਰ ਮਾਰੀ ਸਿੱਧੀ ਦਿੱਲੀ ‘ਚ ਐਂਟਰੀ?
ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਦੇਸ਼ ਹਿੱਤ ਵਿੱਚ ਕਿਸਾਨਾਂ ਦੇ ਸਰੋਕਾਰਾਂ ਦਾ ਸ਼ਾਂਤਮਈ ਹੱਲ ਕੱਢਣ ਲਈ ਆਖਿਆ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਪੁਲੀਸ ਬਲ ਦੀ ਵਰਤੋਂ ਦੀ ਆਲੋਚਨਾ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਦੇ ਮੁੱਦੇ ਪ੍ਰਤੀ ਆਮ ਆਦਮੀ ਪਾਰਟੀ ਦੇ ਲੀਡਰ ਦੀ ਸੰਜੀਦਗੀ ‘ਤੇ ਸੰਦੇਹ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਦੇ ਖਤਰਿਆਂ ਦਾ ਟਾਕਰਾ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਆਪਣੇ ਪੱਧਰ ‘ਤੇ ਕਾਨੂੰਨ ਲਿਆਉਣ ਵਿੱਚ ਨਾਕਾਮ ਕਿਉਂ ਰਹੀ। ਮੁੱਖ ਮੰਤਰੀ ਨੇ ਕਿਹਾ,”ਕੇਜਰੀਵਾਲ ਸਿਰਫ ਢਕਵੰਜ ਕਰ ਰਿਹਾ ਹੈ। ਅਸਲ ਵਿੱਚ ਨਾ ਤਾਂ ਉਸ ਨੂੰ ਕਿਸਾਨਾਂ ਦੀ ਪ੍ਰਵਾਹ ਹੈ ਅਤੇ ਨਾ ਹੀ ਉਨ੍ਹਾਂ ਦੀ ਰਾਖੀ ਕਰਨ ਵਿੱਚ ਕੋਈ ਦਿਲਚਸਪੀ ਹੈ।” ਉਨ੍ਹਾਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਕਿਸਾਨਾਂ ਦੀ ਚਿੰਤਾ ਹੈ ਤਾਂ ਦੋਗਲਾਪਣ ਦਿਖਾਉਣ ਦੀ ਬਜਾਏ ਉਹ ਕਿਸਾਨਾਂ ਨਾਲ ਡਟ ਕੇ ਖੜ੍ਹਨ।

-NAV GILL

]]>
ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫਾ ਪ੍ਰਵਾਨ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%87-%e0%a8%b0%e0%a8%be%e0%a8%9c%e0%a8%aa%e0%a8%be%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a9%b0%e0%a8%9c/ Thu, 26 Nov 2020 14:18:17 +0000 https://punjabi.newsd5.in/?p=81084 ਚੰਡੀਗੜ੍ਹ, 26 ਨਵੰਬਰ
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤੱਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

🔴LIVE |ਕਿਸਾਨਾਂ ਨੇ ਭਜਾ ਭਜਾ ਕੁੱਟੀ ਹਰਿਆਣਾ ਪੁਲਿਸ, ਫੇਰ ਮਾਰੀ ਸਿੱਧੀ ਦਿੱਲੀ ‘ਚ ਐਂਟਰੀ?
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ।
ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿੱਤਾ ਸੀ।

-NAV GILL

]]>
ਪੰਜਾਬ ਸਰਕਾਰ ਵੱਲੋਂ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a8%be%e0%a8%b0%e0%a8%a1-%e0%a8%85%e0%a8%9f/ Wed, 25 Nov 2020 15:14:39 +0000 https://punjabi.newsd5.in/?p=80993 ਚੰਡੀਗੜ 25 ਨਵੰਬਰ:
ਪੰਜਾਬ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੇ 28 ਨਵੰਬਰ 2020 ਨੂੰ ਹੋਣ ਵਾਲੀ ਵਾਰਡ ਅਟੈਂਡੈਂਟ ਦੀ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਵਾਰਡ ਅਟੈਂਡੈਂਟ ਦੀ ਅਸਾਮੀ ਵਾਸਤੇ ਇਸ ਪ੍ਰੀਖਿਆ ਵਿੱਚ ਲਗਭਗ ਡੇਢ ਲੱਖ ਉਮੀਦਵਾਰਾਂ ਦੇ ਹਾਜ਼ਰ ਹੋਣ ਦੀ ਉਮੀਦ ਸੀ। ਇਹ ਫੈਸਲਾ ਵੀਡੀਓ ਕਾਨਫਰੰਸ ਵਿੱਚ ਲਿਆ ਗਿਆ ਹੈ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਉਪ ਕੁਲਪਤੀ, ਸ੍ਰੀ ਰਾਜ ਬਹਾਦਰ ਵੀ ਮੌਜੂਦ ਸਨ। ਸ. ਸਿੱਧੂ ਨੇ ਦੱਸਿਆ ਕਿ ਪ੍ਰੀਖਿਆ ਦੀ ਅਗਲੀ ਤਰੀਕ ਜਲਦ ਹੀ ਘੋਸ਼ਿਤ ਕਰ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੁਹਾਲੀ ਵਿਖੇ ਨਰਸਿੰਗ ਅਤੇ ਫਾਰਮੇਸੀ ਵਿੱਚ ਬੀ.ਐੱਸ.ਸੀ ਦਾ ਕੋਰਸ ਅਗਲੇ ਸੈਸ਼ਨ ਵਿੱਚ ਸ਼ੁਰੂ ਕੀਤਾ ਜਾਵੇਗਾ।
-NAV GILL
]]>
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 1561.08 ਕਰੋੜ ਰੁਪਏ ਜਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%b1%e0%a8%96-%e0%a8%b5%e0%a9%b1%e0%a8%96/ Wed, 25 Nov 2020 14:55:26 +0000 https://punjabi.newsd5.in/?p=80991 ਚੰਡੀਗੜ੍ਹ, 25 ਨਵੰਬਰ
ਪੰਜਾਬ ਸਰਕਾਰ ਵੱਲੋਂ ਅੱਜ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਲਈ 1561.08 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿਚ 24 ਨਵੰਬਰ ਤੱਕ ਆਪਣੇ ਕਰਮਚਾਰੀਆਂ ਨੂੰ ਜਨਰਲ ਪ੍ਰਾਵੀਡੈਂਟ ਫੰਡ (ਅੰਤਿਮ ਅਤੇ ਪੇਸ਼ਗੀ)/ਗਰੁੱਪ ਇੰਸ਼ੋਰੈਂਸ ਸਕੀਮ ਦੀ ਅਦਾਇਗੀ ਲਈ 802.35 ਕਰੋੜ ਰੁਪਏ ਸ਼ਾਮਲ ਹਨ।
ਸਰਕਾਰੀ ਬੁਲਾਰੇ ਅਨੁਸਾਰ ਵਿੱਤ ਵਿਭਾਗ ਨੇ 14ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੇ ਕੁੱਲ 169 ਕਰੋੜ ਰੁਪਏ ਵਿੱਚੋਂ ਹੁਸ਼ਿਆਰਪੁਰ ਲਈ 94 ਕਰੋੜ ਰੁਪਏ ਤੇ ਤਰਨ ਤਾਰਨ ਲਈ 75 ਕਰੋੜ ਰੁਪਏ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੂੰ ਸੂਬੇ ਭਰ ਵਿੱਚ ਵੱਖ ਵੱਖ ਵਿਕਾਸ ਯੋਜਨਾਵਾਂ ਅਤੇ ਪ੍ਰਾਜੈਕਟ ਲਾਗੂ ਕਰਨ ਲਈ 86.60 ਕਰੋੜ ਰੁਪਏ ਜਾਰੀ ਕੀਤੇ ਹਨ।

ਹਰਿਆਣੇ ਦੇ ਕਿਸਾਨ ਬਾਰਡਰ ਟੱਪ ਵੜਗੇ ਪੰਜਾਬ ਵੱਲ,ਪੰਜਾਬ ਦੇ ਕਿਸਾਨਾਂ ਨਾਲ ਖੜ੍ਹਗੇੇ ਹਿੱਕ ਤਾਣਕੇ
ਇਨ੍ਹਾਂ ਤੋਂ ਇਲਾਵਾ ਸਟੈਂਡਰਡ ਆਬਜ਼ੇਕਟ ਆਫ਼ ਐਕਸਪੈਂਡੀਚਰ (ਐਸ.ਓ.ਈ.) ਤਹਿਤ ਬਿਜਲੀ (38.68 ਕਰੋੜ ਰੁਪਏ), ਪੈਟਰੋਲ ਤੇ ਲੁਬਰੀਕੈਂਟਸ (18.60 ਕਰੋੜ ਰੁਪਏ), ਰੈਂਟ ਰੇਟ ਐਂਡ ਟੈਕਸਜ਼ (4.19 ਕਰੋੜ ਰੁਪਏ) ਅਤੇ ਹੋਰ ਦਫ਼ਤਰੀ ਖਰਚਿਆਂ (7.84 ਕਰੋੜ) ਲਈ ਜਾਰੀ ਕੀਤੇ ਗਏ ਹਨ। ਮਹਾਤਮਾ ਗਾਂਧੀ ਨੈਸਨਲ ਰੂਰਲ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਅਧੀਨ 51.30 ਕਰੋੜ ਰੁਪਏ ਅਤੇ ਸਮਾਰਟ ਸਿਟੀ ਮਿਸ਼ਨ ਅਤੇ ਅਮਰੁਤ ਤਹਿਤ 50-50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਟੀਡੀਐਸ ਦੀ ਅਦਾਇਗੀ ਲਈ 48 ਕਰੋੜ ਰੁਪਏ ਅਤੇ ਕੋਰਟ/ਟ੍ਰਿਬਿਊਨਲ ਕੇਸਾਂ ਦੀ ਫ਼ੀਸ ਦੀ ਅਦਾਇਗੀ ਲਈ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਕਰਜ਼ਾ ਸੇਵਾਵਾਂ ਲਈ 39.96 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ 39 ਕਰੋੜ ਰੁਪਏ ਅਤੇ ਰਾਸਟਰੀ ਸਿਹਤ ਮਿਸ਼ਨ (ਐਨਐਚਐਮ) ਦੇ ਅਧੀਨ 26.42 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

🔴LIVE | ਹਰਿਆਣਾ ਬਾਰਡਰ ‘ਤੇ ਇਕੱਠੇ ਹੋਏ ਕਿਸਾਨ,ਦੇਖੋ ਸਿੱਧਾ Live
ਵਿੱਤ ਵਿਭਾਗ ਨੇ ਨੌਜਵਾਨਾਂ ਨੂੰ ਸਮਾਰਟ ਫੋਨਾਂ ਦੀ ਵੰਡ ਲਈ 25 ਕਰੋੜ ਰੁਪਏ, ਹੜ੍ਹ ਰੋਕੂ ਪ੍ਰਾਜੈਕਟਾਂ ਲਈ 23.59 ਕਰੋੜ ਰੁਪਏ ਤੋਂ ਇਲਾਵਾ ਅਨੁਸੂਚਿਤ ਜਾਤੀਆਂ/ਪਛੜੇ ਵਰਗਾਂ ਦੀ ਭਲਾਈ ਲਈ ਸ਼ਗਨ ਸਕੀਮ ਤਹਿਤ 19.54 ਕਰੋੜ ਰੁਪਏ ਜਾਰੀ ਕੀਤੇ ਹਨ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ.) ਅਧੀਨ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਪ੍ਰੋਗਰਾਮ ਲਈ 14 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 7.01 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਫੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਰੇ ਵਿਭਾਗਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਉਹ ਕੋਵਿਡ -19 ਮਹਾਂਮਾਰੀ ਕਰਕੇ ਸੂਬੇ ਦੀ ਡਾਂਵਾਡੋਲ ਹੋ ਚੁੱਕੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਲਈ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਸਕਣ।

-NAV GILL

]]>