Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 capt amrinde singh – D5 News https://punjabi.newsd5.in Truth Seeking News Network. Mon, 25 Jan 2021 04:22:13 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png capt amrinde singh – D5 News https://punjabi.newsd5.in 32 32 ਖੇਤੀ ਕਾਨੂੰਨਾਂ ਤੇ ਉਚ ਤਾਕਤੀ ਕਮੇਟੀ ਬਾਰੇ ਆਪ ਵੱਲੋਂ ਸਾਂਝੇ ਕੀਤੇ ਦਸਤਾਵੇਜ਼ਾਂ ਨੇ ਉਨਾਂ ਦੇ ਹੀ ਝੂਠ ਦਾ ਪਰਦਾਫਾਸ਼ ਕੀਤਾ https://punjabi.newsd5.in/%e0%a8%96%e0%a9%87%e0%a8%a4%e0%a9%80-%e0%a8%95%e0%a8%be%e0%a8%a8%e0%a9%82%e0%a9%b0%e0%a8%a8%e0%a8%be%e0%a8%82-%e0%a8%a4%e0%a9%87-%e0%a8%89%e0%a8%9a-%e0%a8%a4%e0%a8%be%e0%a8%95%e0%a8%a4%e0%a9%80/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Mon, 25 Jan 2021 04:18:27 +0000 https://punjabi.newsd5.in/?p=88244 ਆਪ ਵੱਲੋਂ ਸਾਂਝੀਆਂ ਕੀਤੀਆਂ ਐਡਿਟ ਵੀਡਿਓਜ਼ ਨੇ ਆਪ ਦੀ ਨਿਰਾਸ਼ਾ ਤੇ ਧੋਖੇਬਾਜ਼ੀ ਦੀ ਹੱਦ ਦਿਖਾਈ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਆਪ ਵੱਲੋਂ ਢੀਠਤਾ ਨਾਲ ਬੋਲੇ ਜਾ ਰਹੇ ਝੂਠਾਂ ’ਤੇ ਵਿਅੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਪਾਰਟੀ ਵੱਲੋਂ ਉਨਾਂ ਖਿਲਾਫ ਲਗਾਏ ਗਏ ਬੇਬੁਨਿਆਦ ਦੋਸ਼ਾਂ ਦੀ ਹਮਾਇਤ ਵਿੱਚ ਸਾਂਝੇ ਕੀਤੇ ਗੈਰ ਸਬੂਤ ਉਨਾਂ ਦੀ ਨਿਰਾਸ਼ਾ ਨੂੰ ਹੀ ਦਰਸਾਉਦੇ ਹਨ। ਇਸ ਦੇ ਨਾਲ ਹੀ ਰਾਜਨੀਤੀ ਤੋਂ ਪ੍ਰੇਰਿਤ ਏਜੰਡੇ ਨੂੰ ਅੱਗੇ ਵਧਾਉਣ ਲਈ ਉਨਾਂ ਵੱਲੋਂ ਬੋਲੇ ਜਾ ਰਹੇ ਝੂਠਾਂ ਦਾ ਵੀ ਪਰਦਾਫਾਸ਼ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ (ਮੁੱਖ ਮੰਤਰੀ ਦੇ ਬਿਆਨ) ਦੀ ਅੰਤਿਮ ਕਮੇਟੀ ਮੈਂਬਰਾਂ ਦੀ ਲਿਸਟ ਜਾਰੀ ਕਰਨ ਬਾਰੇ ਐਡਿਟ ਕੀਤੀ ਵੀਡਿਓ ਦਾ ਚੋਣਵਾਂ ਹਿੱਸਾ ਸਾਂਝਾ ਕਰਕੇ ਆਪ ਦੇ ਬੁਲਾਰੇ ਨੇ ਆਪਣੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਕੋਲ ਬੋਲੇ ਜਾਂਦੇ ਝੂਠ ਦੇ ਪੁਲੰਦਿਆਂ ਦੀ ਲੜੀ ਵਿੱਚ ਇਕ ਹੋਰ ਵਾਧਾ ਕੀਤਾ ਹੈ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਿੱਧ ਕਰਦੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਵੱਲੋਂ ਸੂਬੇ ਵਿੱਚ ਆਪਣੇ ਰਾਜਸੀ ਏਜੰਡੇ ਨੂੰ ਵਧਾਉਣ ਦੀ ਬੇਚੈਨੀ ਨੇ ਜ਼ੋਰ ਫੜ ਲਿਆ ਹੈ ਜਿੱਥੇ ਉਨਾਂ ਨੂੰ ਵੋਟਰਾਂ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਅਤੇ ਉਸ ਤੋਂ ਬਾਅਦ ਹੋਈਆਂ ਹਰੇਕ ਚੋਣਾਂ ਵਿੱਚ ਗੈਰ-ਸਨਮਾਨਯੋਗ ਤਰੀਕੇ ਨਾਲ ਰੱਦ ਕਰ ਦਿੱਤਾ ਸੀ।

ਹੁਣੇ ਹੁਣੇ ਕਿਸਾਨ ਜਥੇਬੰਦੀਆਂ ਨੇ ਲਿਆ ਵੱਡਾ ਫੈਸਲਾ. 26 ਜਨਵਰੀ ਤੋਂ ਪਹਿਲਾ ਧਮਾਕਾ, ਮੋਦੀ ਵੀ ਹੈਰਾਨ !

ਮੁੱਖ ਮੰਤਰੀ ਨੇ ਕਿਹਾ, ‘‘ਜੇ ਉਹ ਇਹ ਸੋਚਦੇ ਹਨ ਕਿ ਉਹ ਛੇੜਛਾੜ ਕਰਕੇ ਬਣਾਈ ਵੀਡਿਓ ਸਾਂਝੀ ਕਰਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਲੈਣਗੇ ਤਾਂ ਆਪ ਆਗੂ ਮੇਰੇ ਵਿਸ਼ਵਾਸ ਤੋਂ ਵੱਧ ਕੇ ਸੂਬੇ ਬਾਰੇ ਇੰਨੇ ਜ਼ਿਆਦਾ ਅਣਜਾਨ ਹੈ ਜਿਨਾਂ ਕਿ ਮੈਂ ਸੋਚਦਾ ਸੀ।’’ ਉਨਾਂ ਕਿਹਾ ਕਿ ਅਸਲ ਵਿੱਚ ਆਪ ਨੂੰ ਪੰਜਾਬ ਵਿੱਚ ਪੈਰ ਜਮਾਉਣ ਲਈ ਅਜਿਹੀਆਂ ਹੋਛੀਆਂ ਚਾਲਾਂ ਚੱਲਣ ਦੀ ਇਸ ਲਈ ਲੋੜ ਪੈਂਦੀ ਹੈ ਕਿਉਕਿ ਉਨਾਂ ਕੋਲ ਪੰਜਾਬ ਲਈ ਠੋਸ ਏਜੰਡਾ ਹੀ ਨਹੀਂ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਪ ਬੁਲਾਰੇ ਜਿਸ ਦੀ ਪੰਜਾਬ ਦੇ ਰਾਜਸੀ ਖੇਤਰ ਵਿੱਚ ਕੋਈ ਹਸਤੀ ਨਹੀਂ, ਨੂੰ ਸਵਾਲ ਕੀਤਾ ਕਿ ਉਹ 7 ਅਗਸਤ 2019 ਤਰੀਕ ਦੀ ਉਚ ਤਾਕਤੀ ਕਮੇਟੀ ਮੈਂਬਰਾਂ ਦੀ ਅੰਤਿਮ ਸੂਚੀ ਸਾਂਝੀ ਕਰਕੇ ਕੀ ਸਿੱਧ ਕਰਨਾ ਚਾਹੁੰਦੇ ਹਨ ਜਦੋਂ ਕਿ ਅਸਲੀ ਕਮੇਟੀ (ਪੰਜਾਬ ਨੂੰ ਛੱਡ ਕੇ) ਅਸਲ ਵਿੱਚ 15 ਜੂਨ 2019 ਨੂੰ ਬਣੀ ਸੀ। ਉਨਾਂ ਕਿਹਾ ਕਿ ਆਪ ਬੁਲਾਰੇ ਵੱਲੋਂ ਸਾਂਝੇ ਕੀਤੇ ਦਸਤਾਵੇਜ਼ਾਂ ਵਿੱਚ ਇਹ ਤਰੀਕਾਂ ਸਾਫ ਸਪੱਸ਼ਟ ਹੁੰਦੀਆਂ ਹਨ।

26 ਦੀ ਪਰੇਡ ਤੋਂ ਪਹਿਲਾਂ ਹੀ ਰਾਜੇਵਾਲ ਨੇ ਕਰਤਾ ਵੱਡਾ ਐਲਾਨ !ਸੁਣ ਦਿੱਲੀ ਪੁਲਿਸ ਵੀ ਹੋਈ ਹੈਰਾਨ !

ਮੁੱਖ ਮੰਤਰੀ ਨੇ ਕਿਹਾ, ‘‘ਤੁਸੀਂ ਇਸ ਫਰਕ ਨੂੰ ਬਿਲਕੁਲ ਨਹੀਂ ਸਮਝ ਸਕਦੇ ਕਿ ਪੰਜਾਬ ਸ਼ੁਰੂਆਤ ਵਿੱਚ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਸੀ ਅਤੇ ਉਨਾਂ ਵੱਲੋਂ ਨਿੱਜੀ ਤੌਰ ’ਤੇ ਕੇਂਦਰ ਨੂੰ ਇਸ ਮੁੱਦੇ ਬਾਰੇ ਲਿਖਣ ਤੋਂ ਬਾਅਦ ਕਮੇਟੀ ਦੇ ਮੈਂਬਰ ਵਜੋਂ ਬਾਅਦ ਵਿੱਚ ਸ਼ਾਮਲ ਕੀਤਾ ਗਿਆ।’’ ਮੁੱਖ ਮੰਤਰੀ ਨੇ ਪੁੱਛਿਆ, ‘‘ਅੰਤਿਮ ਸੂਚੀ, ਜਿਸ ਵਿੱਚ ਪੰਜਾਬ ਨੂੰ ਮੇਰੇ ਦਖਲ ਤੋਂ ਬਾਅਦ ਸ਼ਾਮਲ ਕੀਤਾ ਗਿਆ ਸੀ, ਦਾ ਦਿਖਾਵਾ ਕਰਨ ਤੋਂ ਬਾਅਦ ਮੈਂ ਗਲਤ ਸਾਬਤ ਕਿਵੇਂ ਹੋ ਗਿਆ।’’ ਉਨਾਂ ਕਿਹਾ ਕਿ ਉਨਾਂ ਕਦੇ ਵੀ ਇਹ ਦਾਅਵਾ ਨਹੀਂ ਕੀਤਾ ਕਿ ਪੰਜਾਬ ਪੁਨਰ ਗਠਿਤ ਕਮੇਟੀ ਵਿੱਚ ਸ਼ਾਮਲ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਜੇਕਰ ਆਮ ਆਦਮੀ ਪਾਰਟੀ ਨੇ ਮੇਰੇ ਬਿਆਨਾਂ ਦੀਆਂ ਮੁਕੰਮਲ ਵੀਡੀਓਜ਼ ਸਾਂਝੀਆਂ ਕੀਤੀਆਂ ਹੁੰਦੀਆਂ ਤਾਂ ਜੋ ਮੈਂ ਕਹਿ ਰਿਹਾ ਹਾਂ ਉਸ ਦਾ ਸੱਚ ਤਸਦੀਕ ਹੋ ਜਾਣਾ ਸੀ, ਇਸ ਤੋਂ ਜ਼ਾਹਰ ਹੁੰਦਾ ਹੈ ਕਿ ਉਨਾਂ ਨੇ ਬਹੁਤ ਸੋਚ ਸਮਝ ਕੇ ਮੇਰੇ ਬਿਆਨਾਂ ਨੂੰ ਤੋੜ ਭੰਨ ਕੇ ਪੇਸ਼ ਕੀਤਾ ਹੈ।’’ ਉਨਾਂ ਨਾਲ ਹੀ ਕਿਹਾ ਜਦੋਂ ਕਮੇਟੀ ਦੀ ਪਹਿਲੀ ਮੀਟਿੰਗ ਹੋਈ ਸੀ ਪੰਜਾਬ ਇਸ ਦਾ ਹਿੱਸਾ ਨਹੀਂ ਸੀ। ਅਤੇ ਉਸ ਤੋਂ ਬਾਅਦ ਉਨਾਂ ਦੇ ਆਦੇਸ਼ ’ਤੇ ਪੰਜਾਬ ਨੂੰ ਸ਼ਾਮਲ ਕੀਤੇ ਜਾਣ ਬਾਅਦ, ਇੱਕ ਮੀਟਿੰਗ ਹੋਈ ਜਿਸ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਵਿੱਤੀ ਮੁੱਦੇ ਵਿਚਾਰੇ ਗਏ ਸਨ ਜਦੋਂ ਕਿ ਆਖਰੀ ਵਿੱਚ ਸਿਰਫ ਖੇਤੀਬਾੜੀ ਸਕੱਤਰ ਨੂੰ ਸ਼ਮੂਲੀਅਤ ਲਈ ਸੱਦਿਆ ਗਿਆ।

ਵੱਡੀ ਖ਼ਬਰ, ਦਿੱਲੀ ਤੋਂ ਲੈ ਕੇ ਪੰਜਾਬ ਤੱਕ ਲੱਗੀਆਂ ਟਰੈਕਟਰਾਂ ਦੀਆਂ ਲਾਈਨਾਂ !

ਉਨਾਂ ਕਿਹਾ, ‘‘ਇਹ ਸਭ ਰਿਕਾਰਡ ਵਿੱਚ ਹੈ, ਜ਼ਾਹਰਾ ਤੌਰ ’ਤੇ ਆਮ ਆਦਮੀ ਪਾਰਟੀ ਇਸ ਦਾ ਪਤਾ ਲਾਉਣ ਵਿੱਚ ਵਿਸ਼ਵਾਸ ਨਹੀਂ ਰੱਖਦੀ। ਉਨਾਂ ਨਾਲ ਹੀ ਕਿਹਾ, ਆਪ ਪਾਰਟੀ ਦਾ ਬੁਲਾਰੇ ਆਪਣੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਵ-ਨਿਯੁਕਤੀ ਨੂੰ ਸਿੱਧ ਕਰਨੇ ਦੇ ਜੋਸ਼ ਵਿੱਚ ਪੂਰੀ ਪੜਤਾਲ ਕਰਨ ਵਿੱਚ ਅਸਫਲ ਰਿਹਾ ਜਾਂ ਸ਼ਾਇਦ ਉਹ ਮਹਿਜ਼ ਆਪਣੇ ਆਕਾ ਕੇਜਰੀਵਾਲ ਦੇ ਦਿਖਾਏ ਕਦਮਾਂ ’ਤੇ ਚੱਲ ਰਿਹਾ ਹੈ, ਜੋ ਕਿ ਢੀਠਤਾ ਨਾਲ ਧੋਖਾ ਦੇਣ ਦਾ ਮਾਹਿਰ ਹੈ, ਜਿਸ ਨੂੰ ਝੂਠ ਨੂੰ ਸੱਚ ਦੱਸਣ ਵਿੱਚ ਕੋਈ ਪਛਤਾਵਾ ਨਹੀਂ ਹੁੰਦਾ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਇਥੋਂ ਤੱਕ ਕਿ ਕਮੇਟੀ ਦੇ ਏਜੰਡੇ ਵਿੱਚ ਖੇਤੀਬਾੜੀ ਕਾਨੂੰਨਾਂ ਜਾਂ ਨਵੇਂ ਕਾਨੂੰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਜਿਸ ਦਾ ਹਵਾਲਾ ਆਪ ਪਾਰਟੀ ਵਲੋਂ ਆਪਣੇ ਝੂਠ ਦੇ ਸਮਰਥਨ ਵਿੱਚ ਵਾਰ-ਵਾਰ ਦਿੱਤਾ ਜਾ ਰਿਹਾ ਹੈ।

ਆਹ ਨੌਜਵਾਨ ਦੀ ਪੈਂਟਿੰਗ ਦੇਖਕੇ ਡਰੀ ਸਰਕਾਰ! ਬਣਾਈ ਅਜਿਹੀ ਚੀਜ਼ ਦੇਖਕੇ ਵੱਡੇ-ਵੱਡੇ ਲੀਡਰਾਂ ਦੇ ਉੱਡੇ ਹੋਸ਼!

ਕਮੇਟੀ ਦੀਆਂ ਸ਼ਰਤਾਂ ਦਾ ਹਵਾਲਾ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਵੀ ਰਿਕਾਰਡ ’ਤੇ ਹੈ। ਉਨਾਂ ਅੱਗੇ ਕਿਹਾ ਕਿ ਉਨਾਂ ਦੇ ਕੈਬਨਿਟ ਸਹਿਯੋਗੀ ਮਨਪ੍ਰੀਤ ਸਿੰਘ ਬਾਦਲ ਵਲੋਂ ਪਹਿਲਾਂ ਹੀ ਉਨਾਂ ਵਲੋਂ ਸ਼ਿਰਕਤ ਕੀਤੀ ਗਈ ਮੀਟਿੰਗ ਅਤੇ ਪੰਜਾਬ ਸਰਕਾਰ ਵਲੋਂ ਕੇਂਦਰ ਨੂੰ ਸੌਂਪੇ ਗਏ ਨੋਟ ਦੇ ਵੇਰਵੇ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਆਪ ਆਗੂਆਂ ਨੂੰ ਕਿਹਾ, ‘‘ਤੁਹਾਡੇ ਝੂਠੇ ਦਾਅਵੇ ਅਤੇ ਦੋਸ਼ ਰਿਕਾਰਡ ’ਤੇ ਦਰਜ ਤੱਥਾਂ ਦੇ ਸੱਚ ਨੂੰ ਝੁਠਲਾ ਨਹੀਂ ਸਕਦੇ।’’ ਆਪ ਪਾਰਟੀ ਦੇ ਬੁਲਾਰੇ ਰਾਘਵ ਚੱਢਾ ਵਲੋਂ ਆਰ.ਟੀ.ਆਈ. ਦੇ ਜੁਆਬ ਦੀ ਕਾਪੀ ਸਾਂਝੀ ਕੀਤੇ ਜਾਣ ਨੂੰ ਲੈ ਕੇ ਆਪ ਪਾਰਟੀ ’ਤੇ ਕਟਾਖਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਦਸਤਾਵੇਜ ਨੇ ਅਸਲ ’ਚ ਇਹ ਸਾਬਤ ਕੀਤਾ ਹੈ ਕਿ ਕੇਂਦਰ ਨੇ ਉੱਚ ਤਾਕਤੀ ਕਮੇਟੀ ਦੀ ਰਿਪੋਰਟ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਅੱਗੇ ਪੇਸ਼ ਕੀਤੇ ਜਾਣ ਤੋਂ ਬਗੈਰ ਹੀ ਖੇਤੀ ਕਾਨੂੰਨ ਲਿਆਂਦੇ ਅਤੇ ਲਾਗੂ ਕੀਤੇ।

ਪਾਕਿਸਤਾਨ, ਅਗਲੇ ਮਹੀਨੇ ਹੋ ਸਕਦਾ ਹੈ ਬਲੈਕ ਲਿਸਟ

ਮੁੱਖ ਮੰਤਰੀ ਨੇ ਅੱਗੇ ਕਿਹਾ, ‘‘ਮੈਂ ਹੈਰਾਨ ਹਾਂ ਕਿ ਆਪ ਦੇ ਬੁਲਾਰੇ ਨੇ ਖੁਦ ਦਸਤਾਵੇਜ ਪੜੇ ਬਗੈਰ ਹੀ ਆਪਣੇ ਇਲਜਾਮਾਂ ਦੇ ਕਥਿਤ ਸਬੂਤ ਵਜੋਂ ਮੀਡੀਆ ਸਾਹਮਣੇ ਪੇਸ ਕਰ ਦਿੱਤੇ।’’ ਆਪ ਪਾਰਟੀ ਦੇ ਇਸ ਬਿਆਨ ਕਿ ਕਾਨੂੰਨਾਂ ਨੂੰ ਲਾਗੂ ਕਰਨ ਦੀਆਂ ਸ਼ਕਤੀਆਂ ਸੂਬਿਆਂ ਨੂੰ ਦਿੱਤੀਆਂ ਜਾਣ ਦਾ ਮਜ਼ਾਕ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੰਗ ਪੂਰੀ ਤਰਾਂ ਗੈਰ ਗੰਭੀਰ ਅਤੇ ਬੇਤੁਕੀ ਹੈ ਕਿਉਂਜੋ ਉਨਾਂ ਦੀ ਆਪਣੀ ਸਰਕਾਰ ਦਿੱਲੀ ਵਿੱਚ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕਰਨ ਲਈ ਪਹਿਲਾਂ ਹੀ ਨੋਟੀਫਾਈ ਕਰ ਚੁੱਕੀ ਹੈ। ਉਨਾਂ ਕਿਹਾ, ‘‘ਜੇਕਰ ਇਹ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਮੈਚ ਫਿਕਸਿੰਗ ਦਾ ਮਾਮਲਾ ਨਹੀਂ ਤਾਂ ਮੈਂ ਹੈਰਾਨ ਕਿ ਇਹ ਹੈ ਕੀ?’’

]]>
‘ਤੁਹਾਡੀ ਸੁਰੱਖਿਆ ਬਾਰੇ ਫੈਸਲਾ ਮੈਂ ਲਿਆ, ਇਸ ਲਈ ਡੀ.ਜੀ.ਪੀ. ‘ਤੇ ਉਂਗਲ ਚੁੱਕਣ ਦੀ ਬਜਾਏ ਜੇ ਕੋਈ ਸ਼ਿਕਾਇਤ ਹੈ ਤਾਂ ਮੈਨੂੰ ਲਿਖੋ’; ਕੈਪਟਨ ਅਮਰਿੰਦਰ ਸਿੰਘ ਦੀ ਬਾਜਵਾ ਨੂੰ ਨਸੀਹਤ ‘ਜਾਂ ਕਾਂਗਰਸ ਹਾਈ ਕਮਾਨ ਕੋਲ ਜਾਓ ਜਾਂ ਤੁਹਾਨੂੰ ਉਨ੍ਹਾਂ ‘ਤੇ ਵੀ ਭਰੋਸਾ ਨਹੀਂ ਰਿਹਾ’ https://punjabi.newsd5.in/%e0%a8%a4%e0%a9%81%e0%a8%b9%e0%a8%be%e0%a8%a1%e0%a9%80-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%ac%e0%a8%be%e0%a8%b0%e0%a9%87-%e0%a8%ab%e0%a9%88%e0%a8%b8%e0%a8%b2/ Tue, 11 Aug 2020 16:06:03 +0000 https://punjabi.newsd5.in/?p=72691 ਕਾਂਗਰਸੀ ਸੰਸਦ ਮੈਂਬਰ ਵੱਲੋਂ ਪੰਜਾਬ ਦੇ ਡੀ.ਜੀ.ਪੀ. ਦੀ ਨਿਰਪੱਖਤਾ ‘ਤੇ ਉਂਗਲ ਚੁੱਕੇ ਜਾਣ ਉੱਤੇ ਕਰੜਾ ਰੁੱਖ ਅਪਣਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਉਨ੍ਹਾਂ (ਸੂਬੇ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ) ਨਾਲ ਰਾਬਤਾ ਕਰਨ ਜਾਂ ਦਿੱਲੀ ਵਿਖੇ ਪਾਰਟੀ ਹਾਈ ਕਮਾਨ ਕੋਲ ਪਹੁੰਚ ਕਰਨ ਜੇ ਉਨ੍ਹਾਂ ਨੂੰ ਸੂਬਾ ਸਰਕਾਰ ਖ਼ਿਲਾਫ਼ ਕੋਈ ਸ਼ਿਕਾਇਤ ਹੈ।

ਆਹ ਡਾਕਟਰ ਨੇ ਕਰ ਲਈ ਖੋਜ,ਹੁਣ ਬਿਨਾਂ ਆਪਰੇਸ਼ਨ ਤੋਂ ਠੀਕ ਹੋਊ ਬ੍ਰੇਨ ਟਿਊਮਰ ||

ਬਾਜਵਾ ਵੱਲੋਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਲਿਖੇ ਪੱਤਰ ਦਾ ਹਰਫ਼-ਬ-ਹਰਫ਼ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਰਾਜ ਸਭਾ ਮੈਂਬਰ ਦੀ ਬੁਖਲਾਹਟ ਜ਼ਾਹਰ ਹੁੰਦੀ ਹੈ ਅਤੇ ਉਨ੍ਹਾਂ ਵੱਲੋਂ ਬੋਲਿਆ ਜਾਂਦਾ ਝੂਠ ਸਭ ਦੇ ਸਾਹਮਣੇ ਆ ਗਿਆ ਹੈ।

ਬੈਂਸ ਦੇ ਬੰਦੇ ਨੂੰ ਕੁੱਟਣ ਵਾਲੇ ਹੁਣ ਸ਼ਹਿਰ ਛੱਡ ਭੱਜਣ ਨੂੰ ਹੋਣਗੇ ਤਿਆਰ, ਬੈਂਸ ਨੇ ਮਾਰਤਾ ਲਲਕਾਰਾ,ਹੁਣ ਲਾਓ ਹੱਥ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਾਜਵਾ ਦੇ ਖੁਦ ਦੇ ਕਹਿਣ ਮੁਤਾਬਕ ਉਹ ਤਥਾਕਥਿਤ ਸਿਆਸੀ-ਪੁਲਿਸ-ਨਸ਼ੇ ਦਾ ਗਠਜੋੜ, ਨਾਜਾਇਜ਼ ਸ਼ਰਾਬ ਦਾ ਉਤਪਾਦਨ ਤੇ ਵੰਡ ਅਤੇ ਨਾਜਾਇਜ਼ ਮਾਈਨਿੰਗ ਜੋ ਕਿ ਪੰਜਾਬ ਵਿੱਚ ਸਰਕਾਰੀ ਸਰਪ੍ਰਸਤੀ ਹੇਠ ਹੋ ਰਹੀ ਹੈ, ਖ਼ਿਲਾਫ਼ ਆਵਾਜ਼ ਚੁੱਕ ਰਹੇ ਹਨ। ਪਰ ਜੇਕਰ ਸਰਕਾਰ ਨੇ ਬਾਜਵਾ ਖ਼ਿਲਾਫ਼ ਕੋਈ ਬਦਲਾ ਲਊ ਕਾਰਵਾਈ ਕਰਨੀ ਹੁੰਦੀ ਤਾਂ ਉਸ ਵੱਲੋਂ ਕੇਂਦਰ ਵੱਲੋਂ ਬਾਜਵਾ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦਾ ਇੰਤਜ਼ਾਰ ਨਾ ਕੀਤਾ ਜਾਂਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, ”ਕੀ ਅਸੀਂ ਤੁਹਾਡੇ ਵੱਲੋਂ ਹਮੇਸ਼ਾ ਸੂਬਾ ਸਰਕਾਰ ਦੀ ਆਲੋਚਨਾ ਕੀਤੇ ਜਾਣ ਨੂੰ ਬਰਦਾਸ਼ਤ ਨਹੀਂ ਕੀਤਾ?”। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੀਆਂ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦੀ ਸਰਕਾਰ ਉੱਤੇ ਬਦਲਾਖੋਰੀ ਦਾ ਇਲਜ਼ਾਮ ਨਹੀਂ ਲਾ ਸਕਦੀਆਂ।

ਦੂਲੋਂ ਨੇ ਮਾਰੀ ਕੈਪਟਨ ਨੂੰ ਬੜਕ,ਹਾਈਕਮਾਂਡ ਦੇ ਸਿਰ ‘ਤੇ ਦੂਲੋਂ ਮਾਰਦੈ ਟਪੂਸੀਆਂ ! ਸੁਣ ਕੈਪਟਨ ਨੂੰ ਆਉਣਗੀਆਂ ਤਰੇਲੀਆਂ

ਇਹ ਸਪਸ਼ੱਟ ਕਰਦੇ ਹੋਏ ਕਿ ਕਾਂਗਰਸੀ ਸੰਸਦ ਮੈਂਬਰ ਨੂੰ ਸੂਬੇ ਵੱਲੋਂ ਦਿੱਤੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਬਤੌਰ ਗ੍ਰਹਿ ਮੰਤਰੀ ਉਨ੍ਹਾਂ ਦਾ ਸੀ ਜੋ ਕਿ ਪੰਜਾਬ ਪੁਲਿਸ ਤੋਂ ਮਿਲੀ ਇੰਟੈਲੀਜੈਂਸ ਦੀ ਜਾਣਕਾਰੀ ‘ਤੇ ਆਧਾਰਿਤ ਸੀ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੀ.ਜੀ.ਪੀ. ਦੇ ਉੱਤੇ ਬਾਜਵਾ ਵੱਲੋਂ ਨਿੱਜੀ ਹਮਲਾ ਕਰਨਾ ਨਾ ਸਿਰਫ਼ ਗ਼ਲਤ ਹੈ ਸਗੋਂ ਕਾਂਗਰਸ ਪਾਰਟੀ, ਜਿਸ ਦੇ ਬਾਜਵਾ ਖੁਦ ਵੀ ਸੀਨੀਅਰ ਮੈਂਬਰ ਹਨ, ਦੀਆਂ ਰਵਾਇਤਾਂ ਦੇ ਬਿਲਕੁਲ ਖ਼ਿਲਾਫ਼ ਹੈ।

ਆਪਣਾ ਵਰਕਰ ਕੁੱਟੇ ਜਾਣ ਤੋਂ ਬਾਅਦ ਬੈਂਸ ਦਾ ਵੱਡਾ ਐਲਾਨ, ਪੁਲਿਸ ਦੀ ਵਧੀ ਮੁਸੀਬਤ!

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ”ਜੇਕਰ ਬਾਜਵਾ ਨੂੰ ਮੇਰੇ ਅਤੇ ਮੇਰੀ ਸਰਕਾਰ ‘ਤੇ ਕੋਈ ਭਰੋਸਾ ਨਹੀਂ ਹੈ ਤਾਂ ਉਸ ਨੇ ਪਾਰਟੀ ਹਾਈ ਕਮਾਨ ਤੱਕ ਪਹੁੰਚ ਕਰ ਕੇ ਆਪਣੇ ਗਿਲੇ-ਸ਼ਿਕਵੇ ਸਾਹਮਣੇ ਕਿਉਂ ਨਹੀਂ ਰੱਖੇ? ਕੀ ਉਸ ਨੂੰ ਪਾਰਟੀ ਹਾਈ ਕਮਾਨ ਉੱਤੇ ਵੀ ਵਿਸ਼ਵਾਸ ਨਹੀਂ ਰਿਹਾ।”
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੇ ਬੀਤੇ ਦਿਨੀਂ ਹੀ ਸਥਿਤੀ ਸਪੱਸ਼ਟ ਕਰ ਦਿੱਤੀ ਸੀ। ਇਸ ਦੇ ਬਾਵਜੂਦ ਬਾਜਵਾ ਵੱਲੋਂ ਡੀ.ਜੀ.ਪੀ. ‘ਤੇ ਨਿਸ਼ਾਨਾ ਸਾਧੇ ਜਾਣ ਨੇ ਉਨ੍ਹਾਂ ਨੂੰ ਆਪਣੀ ਉਹੀ ਗੱਲ ਦੁਹਰਾਉਣ ਲਈ ਮਜ਼ਬੂਰ ਕਰ ਦਿੱਤਾ ਹੈ ਜੋ ਕਿ ਉਨ੍ਹਾਂ ਨੇ ਕਾਂਗਰਸੀ ਸੰਸਦ ਮੈਂਬਰ ਦੀ ਸੁਰੱਖਿਆ ਸਬੰਧੀ ਪਹਿਲਾਂ ਹੀ ਸਪੱਸ਼ਟ ਕਰ ਦਿੱਤੀ ਸੀ।

ਕੈਪਟਨ ਤੇ ਬਾਜਵਾ ਦੀ ਇਕੱਠਿਆਂ ਦੀ ਪਹਿਲੀ ਧਮਾਕੇਦਾਰ Interview,ਸਟੂਡੀਓ ‘ਚ ਮਾਹੌਲ ਹੋ ਗਿਆ ਗ਼ਰਮ,ਟੁੱਟ-ਟੁੱਟ ਪਏ ਬਾਜਵਾ!

 

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਬਾਜਵਾ ਇਕੱਲੇ ਵਿਅਕਤੀ ਨਹੀਂ ਹਨ ਜਿਨ੍ਹਾਂ ਦੀ ਸੁਰੱਖਿਆ ਕੋਵਿਡ ਮਹਾਂਮਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਵਾਪਸ ਲਈ ਗਈ ਹੈ। ਇਸ ਪਿੱਛੇ ਕਾਰਨ ਇਹ ਸੀ ਕਿ ਕੋਵਿਡ ਦੀ ਸਥਿਤੀ ਨੂੰ ਵੇਖਦੇ ਹੋਏ ਅਤੇ ਸੂਬੇ ਦੇ ਹਿੱਤਾਂ ਦੇ ਮੱਦੇਨਜ਼ਰ 6500 ਪੁਲਿਸ ਮੁਲਾਜ਼ਮ ਪੂਰੇ ਸੂਬੇ ਵਿੱਚ ਸੁਰੱਖਿਆ ਡਿਊਟੀਆਂ ਤੋਂ ਵਾਪਸ ਲੈ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੋਂ ਤੱਕ ਬਾਜਵਾ ਦੀ ਗੱਲ ਹੈ ਤਾਂ ਉਪਰੋਕਤ ਵਿੱਚ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਦੀ ਗਿਣਤੀ ਸਿਰਫ਼ ਛੇ ਸੀ।

ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ, ਕੈਪਟਨ ਨੇ ਕੀਤਾ ਵੱਡਾ ਐਲਾਨ, ਮਿਲੇਗਾ ਆਹ ਵੱਡਾ ਤੋਹਫ਼ਾ

ਮੁੱਖ ਮੰਤਰੀ ਨੇ ਕਿਹਾ ਕਿ ਦੂਜੀ ਗੱਲ ਬਾਜਵਾ ਦੀ ਸੂਬਾਈ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਰਾਜ ਸਭਾ ਮੈਂਬਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ੈਡ ਸੁਰੱਖਿਆ ਅਧੀਨ ਸੀ.ਆਈ.ਐਸ.ਐਫ. ਵੱਲੋਂ 25 ਸੁਰੱਖਿਆ ਕਰਮੀ (ਸਮੇਤ ਦੋ ਐਸਕਾਰਟ ਡਰਾਈਵਰ ਤੇ ਇਕ ਸਕਾਰਪੀਓ ਕਾਰ) ਦੇਣ ਤੋਂ ਬਾਅਦ ਹੀ ਲਿਆ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੀਜੀ ਗੱਲ ਬਾਦਲਾਂ ਨੂੰ ਖਤਰੇ ਦੀ ਸੰਭਾਵਨਾ ਜਿਸ ਦੀ ਆੜ ਵਿੱਚ ਬਾਜਵਾ ਸੂਬਾ ਸਰਕਾਰ ਅਤੇ ਪੁਲਿਸ ਖਿਲਾਫ ਆਪਣੇ ਬੇਬੁਨਿਆਦ ਦੋਸ਼ਾਂ ਨੂੰ ਜਾਇਜ਼ ਠਹਿਰਾਉਣ ਲਈ ਲਗਾਤਾਰ ਬੋਲ ਰਿਹਾ ਹੈ, ਦੀ ਪਛਾਣ ਉਸੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸੀ ਜਿਸ ‘ਤੇ ਸੰਸਦ ਮੈਂਬਰ ਪੱਖਪਾਤ ਦੇ ਦੋਸ਼ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਯਕੀਨ ਕਰਨੀ ਗੈਰ ਤਰਕਸੰਗਤ ਹੈ ਕਿ ਪੁਲਿਸ ਫੋਰਸ ਜੋ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਂਦੀ ਹੈ, ਉਹ ਬਿਨਾਂ ਕਿਸੇ ਕਾਰਨ ਤੋਂ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਤੋਂ ਸੁਰੱਖਿਆ ਵਾਪਸ ਲੈ ਲਵੇ।

ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ, ਕੈਪਟਨ ਨੇ ਕੀਤਾ ਵੱਡਾ ਐਲਾਨ, ਮਿਲੇਗਾ ਆਹ ਵੱਡਾ ਤੋਹਫ਼ਾ

ਮੁੱਖ ਮੰਤਰੀ ਨੇ ਕਿਹਾ ਕਿ ਫੇਰ ਵੀ ਜੇ ਬਾਜਵਾ ਨਿੱਜੀ ਸੁਰੱਖਿਆ ਨੂੰ ਵਕਾਰ ਦਾ ਸਵਾਲ ਬਣਾ ਰਿਹਾ ਹੈ ਜਿਵੇਂ ਕਿ ਲੱਗ ਰਿਹਾ ਹੈ, ਉਸ ਦੀ ਹਊਮੇ ਇਸ ਤੱਥ ਨਾਲ ਸੰਤੁਸ਼ਟ ਹੋਣੀ ਚਾਹੀਦੀ ਹੈ ਕਿ ਉਸ ਕੋਲ 25 ਤੋਂ ਵੱਧ ਸੀ.ਆਈ.ਐਸ.ਐਫ. ਕਰਮੀ ਸੁਰੱਖਿਆ ਲਈ ਤਾਇਨਾਤ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸੱਚ ਹੈ ਕਿ 2019 ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਸੀ ਕਿ ਬਾਜਵਾ ਨੂੰ ਕੋਈ ਜ਼ੈਡ ਸੁਰੱਖਿਆ ਦੀ ਲੋੜ ਨਹੀਂ ਕਿਉਂ ਜੋ ਉਸ ਨੂੰ ”ਕੋਈ ਵਿਸ਼ੇਸ਼ ਖਤਰਾ ਦੱਸਣ ਵਾਲਾ ਕੋਈ ਇਨਪੁੱਟ ਨਹੀਂ ਹੈ।”

ਬਾਜਵਾ ਦੀ ਸਕਿਓਰਿਟੀ ਵਾਪਿਸ ਲਏ ਜਾਣ ‘ਤੇ ਕੈਪਟਨ ਦਾ ਵੱਡਾ ਬਿਆਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਗ੍ਰਹਿ ਮੰਤਰਾਲੇ ਨੂੰ ਪਿਛਲੇ ਸਾਲ ਜੁਲਾਈ ਮਹੀਨੇ ਤੋਂ ਬਾਅਦ ਕੋਈ ਇੰਟੈਲੀਜੈਂਸੀ ਇਨਪੁੱਟ ਮਿਲ ਗਿਆ ਸੀ ਤਾਂ ਉਨ੍ਹਾਂ ਨੇ ਇਹ ਗੱਲ ਸੂਬਾ ਸਰਕਾਰ ਨਾਲ ਸਾਂਝੀ ਨਾ ਕਰਨ ਦਾ ਫੈਸਲਾ ਕੀਤਾ ਜਿਨ੍ਹਾਂ ਨਾਲ ਉਨ੍ਹਾਂ ਨੇ ਬਾਜਵਾ ਨੂੰ ਸੀ.ਆਈ.ਐਸ.ਐਫ. ਸੁਰੱਖਿਆ ਬਹਾਲ ਕਰਨ ਬਾਰੇ ਸਲਾਹ ਮਸ਼ਵਰਾ ਨਹੀਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਇਸ ਸਾਰੇ ਮਾਮਲੇ ਨੂੰ ਆਪਣੇ ਹੀ ਨਜ਼ਰੀਏ ਨਾਲ ਵੇਖ ਕੇ ਬਾਜਵਾ ਨੇ ਇਕ ਵਾਰ ਫੇਰ ਰਾਜਸੀ ਪ੍ਰਪੱਕਤਾ ਦੀ ਘਾਟ ਦਿਖਾਈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਉਤੇ ਖਤਰੇ ਦੀ ਸੰਭਾਵਨਾ ਦਾ ਸਿਆਸੀਕਰਨ ਕਰਨ ਦੇ ਦੋਸ਼ ਲਗਾ ਕੇ ਰਾਜ ਸਭਾ ਮੈਂਬਰ ਨੇ ਪੁਲਿਸ ਬਲ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦਾ ਬਿਹਤਰ ਰਿਕਾਰਡ ਹੈ ਅਤੇ ਜਿਹੜੀ ਪੰਜਾਬ ਅਤੇ ਇਥੋਂ ਦੇ ਲੋਕਾਂ ਦੀ ਪਿਛਲੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਅਤਿਵਾਦ, ਨਸ਼ਾ ਅਤਿਵਾਦ, ਮਾਫੀਆ ਤੇ ਗੈਂਗਸਟਰਾਂ ਤੋਂ ਰੱਖਿਆ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ, ”ਕੀ ਬਾਜਵਾ ਸੱਚੀ ਵਿਸ਼ਵਾਸ ਕਰਦਾ ਹੈ ਅਤੇ ਚਾਹੁੰਦਾ ਹੈ ਕਿ ਲੋਕ ਵਿਸ਼ਵਾਸ ਕਰਨ ਕਿ ਜਿਸ ਪੁਲਿਸ ਫੋਰਸ ਵਿੱਚ ਮਰਿਆਦਾ, ਸੁਤੰਤਰਤਾ ਤੇ ਪੇਸ਼ੇਵਾਰ ਨੈਤਿਕਤਾ ਦੀ ਘਾਟ ਹੈ ਉਸ ਨੇ ਇਹ ਸਭ ਹਾਸਲ ਕੀਤਾ?”

ਊਧਮ ਸਿੰਘ ਚੌਂਕ ਨੂੰ ਢਹਿ ਢੇਰੀ ਕਰਕੇ ਬਣੂ ਘੰਟਾ ਘਰ | ਆਹ ਕਾਂਗਰਸੀ MLA ਕਰ ਰਿਹੈ ਧੱਕਾ! ਕੈਪਟਨ ਸਾਬ੍ਹ ਗੌਰ ਕਰੋ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੀ ਕਥਿਤ ਸੂਰਮਗਤੀ, ਦ੍ਰਿੜਤਾ ਅਤੇ ਹਿੰਮਤ ਜਿਸ ਬਾਰੇ ਉਹ ਵੱਧ-ਚੜ੍ਹ ਕੇ ਗੱਲਾਂ ਕਰ ਰਿਹਾ ਹੈ, ਵਰਗੇ ਗੁਣਾਂ ਦੀ ਬਜਾਏ ਬਾਜਵਾ ਆਪਣੇ ਹੋਛੇ ਅਤੇ ਸੌੜੀ ਸਿਆਸੀ ਸੋਚ ਤੋਂ ਉਭਰੀਆਂ ਕਾਰਵਾਈਆਂ ਰਾਹੀਂ ਇਹ ਸਪੱਸ਼ਟ ਤੌਰ ਉਤੇ ਖੁਦ ਜ਼ਾਹਰ ਕਰ ਰਿਹਾ ਹੈ ਕਿ ਉਸ ਦੇ ਸਿਆਸੀ ਮੁਫਾਦ ਹਨ। ਇਹ ਬਹੁਤ ਹੀ ਸ਼ਰਮਨਾਕ ਹੈ ਖਾਸ ਕਰਕੇ ਉਦੋਂ ਜਦੋਂ ਪੰਜਾਬ ਕੋਰੋਨਾ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ।

 

pardeep kaur

]]>