celebrate – D5 News https://punjabi.newsd5.in Truth Seeking News Network. Wed, 31 Aug 2022 06:01:36 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png celebrate – D5 News https://punjabi.newsd5.in 32 32 ਤਾਲਿਬਾਨ ‘ਚ ਅੱਜ ਰਾਸ਼ਟਰੀ ਛੁੱਟੀ ਦਾ ਐਲਾਨ https://punjabi.newsd5.in/%e0%a8%a4%e0%a8%be%e0%a8%b2%e0%a8%bf%e0%a8%ac%e0%a8%be%e0%a8%a8-%e0%a8%9a-%e0%a8%85%e0%a9%b1%e0%a8%9c-%e0%a8%b0%e0%a8%be%e0%a8%b8%e0%a8%bc%e0%a8%9f%e0%a8%b0%e0%a9%80-%e0%a8%9b%e0%a9%81%e0%a9%b1/ Wed, 31 Aug 2022 06:01:36 +0000 https://punjabi.newsd5.in/?p=173718 ਕਾਬੁਲ : ਅਫ਼ਗਾਨਿਸਤਾਨ ਤੋਂ ਵਿਦੇਸ਼ੀ ਫੌਜਾਂ ਦੀ ਵਾਪਸੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਤਾਲਿਬਾਨ ਨੇ ਦੇਸ਼ ‘ਚ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ ਹੈ। ਤਾਲਿਬਾਨ ਨੇ ਬੁੱਧਵਾਰ 31 ਅਗਸਤ ਨੂੰ ਰਾਸ਼ਟਰੀ ਛੁੱਟੀ ਘੋਸ਼ਿਤ ਕੀਤੀ ਅਤੇ ਰਾਜਧਾਨੀ ਕਾਬੁਲ ਨੂੰ 20 ਸਾਲਾਂ ਦੀ ਭਿਆਨਕ ਲੜਾਈ ਤੋਂ ਬਾਅਦ ਅਫ਼ਗਾਨਿਸਤਾਨ ਤੋਂ ਅਮਰੀਕੀ ਅਗਵਾਈ ਵਾਲੇ ਸੈਨਿਕਾਂ ਦੀ ਵਾਪਸੀ ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਰੰਗੀਨ ਰੋਸ਼ਨੀਆਂ ਨਾਲ ਸਜਾਇਆ ਗਿਆ।

ਅੰਨਾ ਹਜ਼ਾਰੇ ਦੀ ਚਿੱਠੀ ਨੇ ਲਿਆਂਦਾ ਸਿਆਸੀ ਭੂਚਾਲ, ਕੇਜਰੀਵਾਲ ਬਾਰੇ ਵੱਡੇ ਖੁਲਾਸੇ | D5 Channel Punjabi

ਪਿਛਲੇ ਸਾਲ 2021 ‘ਚ ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ ‘ਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਬਾਅਦ 30 ਅਗਸਤ ਦੀ ਅੱਧੀ ਰਾਤ ਨੂੰ ਅਮਰੀਕੀ ਫੌਜੀਆਂ ਨੇ ਅਫ਼ਗਾਨਿਸਤਾਨ ਨੂੰ ਛੱਡ ਦਿੱਤਾ ਸੀ।

 

 

]]>
ਪੰਜਾਬ ਸਰਕਾਰ ਸ਼ਹੀਦਾਂ ਦੀ ਵਿਰਾਸਤ ਅਤੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b6%e0%a8%b9%e0%a9%80%e0%a8%a6%e0%a8%be%e0%a8%82-%e0%a8%a6%e0%a9%80-%e0%a8%b5%e0%a8%bf%e0%a8%b0/ Sun, 15 May 2022 10:24:24 +0000 https://punjabi.newsd5.in/?p=157854 ਸਮਾਜ ਵਿੱਚੋ ਭ੍ਰਿਸ਼ਟਾਚਾਰ, ਨਸ਼ਾਖੋਰੀ, ਕੰਨਿਆ ਭਰੂਣ ਹੱਤਿਆ ਅਤੇ ਅਨਪੜ੍ਹਤਾ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨਾ ਹੀ ਸਹੀਦਾਂ ਨੂੰ ਸੱਚੀ ਸਰਧਾਂਜਲੀ : ਹਰਜੋਤ ਸਿੰਘ ਬੈਂਸ

ਸ਼ਹੀਦ ਸੁਖਦੇਵ ਦੇ ਜਨਮ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ

ਚੰਡੀਗੜ੍ਹ/ਲੁਧਿਆਣਾ : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਖਣਨ ਅਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ। ਸ਼੍ਰੀ ਬੈਂਸ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ’ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਸਾਰੇ ਵਿਧਾਇਕ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ, ਸ੍ਰੀ ਅਸੋਕ ਪਰਾਸਰ ਪੱਪੀ, ਸ੍ਰੀ ਕੁਲਵੰਤ ਸਿੰਘ ਸਿੱਧੂ, ਸ੍ਰੀ ਦਲਜੀਤ ਸਿੰਘ ਗਰੇਵਾਲ, ਸ੍ਰੀ ਮਦਨ ਲਾਲ ਬੱਗਾ, ਸ੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ, ਸ੍ਰੀ ਮਨਵਿੰਦਰ ਸਿੰਘ ਗਿਆਸਪੁਰਾ, ਸ੍ਰੀ ਜੀਵਨ ਸਿੰਘ ਸੰਗੋਵਾਲ, ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਸ੍ਰੀ ਹਾਕਮ ਸਿੰਘ ਠੇਕੇਦਾਰ ਆਦਿ ਹਾਜਰ ਸਨ।

ਰਾਜਾ ਵੜਿੰਗ ’ਤੇ ਜਾਖੜ ’ਚ ਖੜਕੀ! ਫਿਰ ਪਿਆ ਨਵਾਂ ਸਿਆਪਾ? ਹਾਈਕਮਾਨ ਹੋਈ ਪਰੇਸ਼ਾਨ

ਸ਼ਹੀਦ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਬੈਂਸ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਉਨ੍ਹਾਂ ਦਾ ਜਨਮ 15 ਮਈ, 1907 ਲੁਧਿਆਣਾ ਸਹਿਰ ਦੇ ਨੌਘਰਾਂ ਮੁਹੱਲੇ ਵਿੱਚ ਆਪਣੇ ਜੱਦੀ ਘਰ ਵਿੱਚ ਹੋਇਆ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ’ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ। ਉਹਨਾਂ ਲਾਲਾ ਲਾਜਪਤ ਰਾਏ ਵੱਲੋ ਸੁਰੂ ਕੀਤੇ ਗਏ ਨੈਸ਼ਨਲ ਕਾਲਜ ਲਾਹੌਰ ਵਿਖੇ ਵੀ ਨੌਜਵਾਨਾਂ ਨੂੰ ਦੇਸ਼ ਆਜ਼ਾਦ ਕਰਵਾਉਣ ਲਈ ਸਿੱਖਿਅਤ ਕੀਤਾ ਅਤੇ ਲਾਹੌਰ ਵਿਖੇ ‘ਨੌਜਵਾਨ ਭਾਰਤ ਸਭਾ’ ਬਣਾਈ, ਜੋ ਕਿ ਹੋਰਨਾਂ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਨੂੰ ਅਜ਼ਾਦ ਕਰਾਉਣ ਲਈ ਸੰਘਰਸ਼ ਵਿੱਚ ਕੁੱਦਣ ਲਈ ਪ੍ਰੇਰਦੀ ਸੀ।

ਆਹ ਮੁਟਿਆਰ ਕੁੜੀ ਦੇ ਸੌਂਕ ਨੇ ਤੋੜੇ ਰਿਕਾਰਡ! 45 ਅਵਾਰਾ ਕੁੱਤਿਆਂ ਨੂੰ ਰੱਖਦੀ ਨਾਲ, ਦੂਰ-ਦੂਰ ਤੱਕ ਹੋਣ ਲੱਗੇ ਚਰਚੇ

 ਸ੍ਰੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇਸ਼ ਦੇ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਹਨਾਂ ਦੇ ਸੁਪਨਿਆਂ ਨੂੰ ਸਕਾਰ ਕਰਨ ਲਈ ਵਚਨਬੱਧ ਹੈ, ਜਿਨਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

ਸਿੱਧੂ ਤੇ ਜਾਖੜ ਹੋਣਗੇ ਇੱਕਠੇ ? ਕੈਪਟਨ ਵੀ ਦਊ ਸਾਥ! ਕਾਂਗਰਸ ਦਾ ਹਊ ਸਫਾਇਆ !

ਸ੍ਰੀ ਬੈਂਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਦਿਹਾੜੇ ਇਸ ਲਈ ਮਨਾਏ ਜਾਂਦੇ ਹਨ, ਤਾਂ ਜੋ ਲੋਕ ਖਾਸ ਕਰਕੇ ਨੌਜਵਾਨ ਵਰਗ ਦੇਸ਼ ਭਗਤੀ ਦੀ ਭਾਵਨਾ ਗ੍ਰਹਿਣ ਕਰ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਰਖਵਾਲੀ ਅਤੇ ਉਨਾਂ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ। ਇਸ ਤੋ ਪਹਿਲਾਂ  ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਿਤ ਸਹੀਦ ਸੁਖਦੇਵ ਦੇ ਜੱਦੀ ਘਰ ਮੁਹੱਲਾ ਨੌਘਰਾਂ ਜਾ ਕੇ ਸਹੀਦ ਸੁਖਦੇਵ ਨੂੰ ਸਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਜਾ ਰਹੇ ਹਵਨ ਸਮਾਗਮ ਵਿੱਚ ਵੀ ਸਮੂਲੀਅਤ ਕੀਤੀ।ਇਸ ਉਪਰੰਤ ਸ੍ਰੀ ਹਰਜੋਤ ਸਿੰਘ ਬੈਂਸ ਨੂੰ ਲੁਧਿਆਣਾ ਪੁਲਿਸ ਦੀ ਟੁਕੜੀ ਵੱਲੋ ਗਾਰਡ ਆਫ ਆਨਰ ਵੀ ਗੁਰੂ ਨਾਨਕ ਦੇਵ ਭਵਨ ਵਿਖੇ ਦਿੱਤਾ ਗਿਆ।

Sunil Jakhar Today : ਮਾਨ ਦਾ ਵੱਡਾ ਐਕਸ਼ਨ! ਮੰਤਰੀਆਂ, ਵਿਧਾਇਕਾਂ ਦੀ ਜਾਂਚ, Jakhar ਨੂੰ BJP ਵੱਲੋਂ ਔਫਰ

ਇਸ ਮੌਕੇ ਡਾ. ਮੰਜੂ ਮਲਹੋਤਰਾ ਰਿਟਾਇਰਡ ਪ੍ਰੋਫੈਸਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਸ਼ਹੀਦ ਸੁਖਦੇਵ ਜੀ ਦੇ ਜੀਵਨ ਬਾਰੇ ਬੜੇ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨਾਂ ਸ਼ਹੀਦ ਜੀ ਦੇ ਜੀਵਨ ਬਾਰੇ ਕਈ ਨਵੇਂ ਤੱਥ ਪੇਸ਼ ਕੀਤੇ। ਇਸ ਤੋ ਇਲਾਵਾ ਇਸਮੀਤ ਅਕੈਡਮੀ ਦੇ ਵਿਦਿਆਰਥੀਆਂ ਵੱਲੋ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋ ਪਹੁੰਚੇ ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਜਿਲ੍ਹਾ ਪ੍ਰਸ਼ਾਸਨ ਵੱਲੋ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਆਪ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਸ੍ਰੀ ਅਮਨਦੀਪ ਸਿੰਘ ਮੋਹੀ, ਸ੍ਰੀ ਅਹਿਬਾਬ ਸਿੰਘ ਗਰੇਵਾਲ, ਸ੍ਰੀ ਗੁਰਜੀਤ ਸਿੰਘ ਗਿੱਲ, ਸ੍ਰੀ ਦੁਪਿੰਦਰ ਸਿੰਘ, ਜਿਲ੍ਹਾ ਪ੍ਰਧਾਨ (ਸ਼ਹਿਰੀ) ਸੁਰੇਸ ਗੋਇਲ, ਜਿਲ੍ਹਾ ਪ੍ਰਧਾਨ (ਦਿਹਾਤੀ) ਸ੍ਰੀ ਹਰਭੁਪਿੰਦਰ ਸਿੰਘ ਧਰੌੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਏ.ਡੀ.ਸੀ. ਖੰਨਾ ਸ੍ਰੀ ਅਮਰਜੀਤ ਸਿੰਘ ਬੈਂਸ, ਐਸ.ਡੀ.ਐਮ ਰਾਏਕੋਟ ਸ੍ਰੀ ਗੁਰਬੀਰ ਸਿੰਘ ਕੋਹਲੀ ਅਤੇ ਐਸ.ਡੀ.ਐਮ. ਲੁਧਿਆਣਾ ਪੂਰਬੀ ਸ੍ਰੀ ਗੁਰਸਿਮਰਨ ਸਿੰਘ ਢਿੱਲੋ ਤੋ ਇਲਾਵਾ ਹੋਰ ਵੀ ਹਾਜਰ ਸਨ।

 

]]>
ਕਿਰਤੀਆਂ ਦਾ ਕੌਮਾਂਤਰੀ ਦਿਵਸ-ਮਈ ਦਿਵਸ ਮਨਾਇਆ https://punjabi.newsd5.in/%e0%a8%95%e0%a8%bf%e0%a8%b0%e0%a8%a4%e0%a9%80%e0%a8%86%e0%a8%82-%e0%a8%a6%e0%a8%be-%e0%a8%95%e0%a9%8c%e0%a8%ae%e0%a8%be%e0%a8%82%e0%a8%a4%e0%a8%b0%e0%a9%80-%e0%a8%a6%e0%a8%bf%e0%a8%b5%e0%a8%b8/ Sun, 01 May 2022 10:52:21 +0000 https://punjabi.newsd5.in/?p=155501 ਚੰਡੀਗੜ੍ਹ: ਏਟਕ, ਚੰਡੀਗੜ੍ਹ ਅਤੇ ਸੀ. ਟੀ. ਯੂ. ਵਰਕਰਜ਼ ਯੂਨੀਅਨ ਵਲੋਂ ਕਿਰਤੀਅਾਂ ਦਾ ਕੌਮਾਂਤਰੀ ਦਿਵਸ ਸੀ. ਟੀ.ਯੂ ਵਰਕਸ਼ਾਪ-2 ਵਿਖੇ ਮਨਾਇਆ ਗਿਆ। ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਸਾਥੀ ਰਾਜ ਕੁਮਾਰ- ਪ੍ਰਧਾਨ, ਏਟਕ, ਧਰਮਿੰਦਰ ਸਿੰਘ ਰਾਹੀ- ਪ੍ਰਧਾਨ ਸੀ. ਟੀ. ਯੂ. ਵਰਕਰਜ਼ ਯੂਨੀਅਨ, ਦੇਵੀ ਦਿਆਲ ਸ਼ਰਮਾ, ਦਰਬਾਰਾ ਸਿੰਘ ਅਤੇ ਦਵਿੰਦਰ ਸਿੰਘ ਨੇ ਅਦਾ ਕੀਤੀ, ਜਿਸ ਦੌਰਾਨ ਵਰਕਰ ਸਾਥੀਆਂ ਨੇ ਅਕਾਸ਼ ਗੁੰਜਾਊ ਨਾਅਰੇ ਲਾ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਪੇਸ਼ ਕੀਤੀ।

ਪੁਰਾਣੇ ਸਾਥੀ ਨੇ ਫਸਾਇਆ ਭਗਵੰਤ ਮਾਨ ? ਕੋਰਟ ’ਚ ਹੋਣਾ ਪਵੇਗਾ ਪੇਸ਼

ਬੁਲਾਰਿਆਂ ਵਿਚ ਉਪਰੋਕਤ ਤੋਂ ਇਲਾਵਾ ਸਤਿਆਵੀਰ, ਬੁਧੀ ਰਾਮ, ਦਿਲਬਾਗ ਸਿੰਘ, ਨਸੀਬ ਜਾਖੜ, ਦਵਿੰਦਰ ਸਿੰਘ, ਨਾਇਬ ਸਿੰਘ, ਦਰਬਾਰਾ ਸਿੰਘ, ਕਰਮ ਸਿੰਘ ਵਕੀਲ, ਸੁਰਜੀਤ ਕੌਰ ਕਾਲੜਾ, ਹਰਮਿੰਦਰ ਸਿੰਘ ਕਾਲੜਾ, ਚਰਨਜੀਤ ਢੀਂਡਸਾ, ਜੋਗਿੰਦਰ ਸ਼ਰਮਾ, ਸੁਰਿੰਦਰ ਕਾਲੀਰਮਨਾ, ਪਰਲਾਦ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਕਰਤਾਰ ਪਾਲ ਅਤੇ ਸਤਿੰਦਰ ਸਿੰਘ ਸ਼ਾਮਲ ਸਨ। ਸਮਾਗਮ ਦੌਰਾਨ ਬੁਲਾਰੇ ਸਾਥੀਆਂ ਨੇ ਕਿਰਤ ਦਿਵਸ ਦੇ ਸ਼ਹੀਦਾਂ ਵਲੋਂ ਦਿੱਤੇ ਬਲੀਦਾਨ, ਕਿਰਤੀਆਂ ਲਈ ਪਾਏ ਵਡਮੁਲੇ ਯੋਗਦਾਨ ਅਤੇ ਕਿਰਤੀਆਂ ਦੀ ਅਜੋਕੀ ਹਾਲਤ ਬਾਰੇ ਵਿਚਾਰ ਪੇਸ਼ ਕੀਤੇ।

Bhagwant Mann ਨੇ ਦਿੱਤੇ ਸਖ਼ਤ ਹੁਕਮ, Patiala ’ਚ ਲੋਕਾਂ ਦਾ ਘਰੋਂ ਬਾਹਰ ਆਉਣਾ ਬੰਦ? | D5 Channel Punjabi

ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਕਾਮਾ ਮਾਰੂ ਨੀਤੀਆਂ ਦੀ ਆਲੋਚਨਾ ਕਰਦੇ ਕਿਹਾ ਕਿ ਸਰਕਾਰ ਕੁਰਬਾਨੀਆਂ ਦੇ ਕੇ 8 ਘੰਟੇ ਦੀ ਦਿਹਾੜੀ ਵਾਲੇ ਹੱਕ ਨੂੰ ਆਨੀਂ-ਬਹਾਨੀਂ ਰੱਦ ਕਰਕੇ 12-14 ਘੰਟੇ ਦੀ ਦਿਹਾੜੀ ਬਣਾਉਣਾ ਲੋਚਦੀ ਹੈ ਪਰ ਕਿਰਤੀਆਂ ਦਾ ਏਕਾ ਇਸ ਨੂੰ ਸਫਲ ਨਹੀਂ ਹੋਣ ਦੇਵੇਗਾ। ਅੱਜ ਦਾ ਕਾਮਾ ਸੁਚੇਤ ਅਤੇ ਆਪਣੇ ਹੱਕਾਂ ਲਈ ਜਾਗਰੂਕ ਹੈ। ਸਮਾਗਮ ਦੌਰਾਨ 150 ਨੇੜੇ ਸਾਥੀ ਸ਼ਾਮਿਲ ਹੋਏ। ਮੰਚ ਸੰਚਾਲਨ ਜੋਗਿੰਦਰ ਸਿੰਘ ਜਨਰਲ ਸਕੱਤਰ, ਸੀ. ਟੀ. ਯੂ. ਵਰਕਰਜ਼ ਯੂਨੀਅਨ ਨੇ ਕੀਤਾ। ਅੰਤ ਵਿਚ ਰਾਜ ਕੁਮਾਰ, ਪ੍ਰਧਾਨ ਏਟਕ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।

]]>
“ਦੁਨੀਆਂ ਭਰ ਦੇ ਮਜ਼ਦੂਰੋ ਇੱਕ ਹੋ ਜਾਵੋ” ਦੇ ਨਾਅਰੇ ਨਾਲ ਟੋਲ ਪਲਾਜ਼ਾ ਕਰਮਚਾਰੀਆਂ ਨੇ ਮਨਾਇਆ ਮਜ਼ਦੂਰ ਦਿਵਸ https://punjabi.newsd5.in/%e0%a8%a6%e0%a9%81%e0%a8%a8%e0%a9%80%e0%a8%86%e0%a8%82-%e0%a8%ad%e0%a8%b0-%e0%a8%a6%e0%a9%87-%e0%a8%ae%e0%a8%9c%e0%a8%bc%e0%a8%a6%e0%a9%82%e0%a8%b0%e0%a9%8b-%e0%a8%87%e0%a9%b1%e0%a8%95-%e0%a8%b9/ Sun, 01 May 2022 10:43:55 +0000 https://punjabi.newsd5.in/?p=155498 ਬਹਾਦੁਰਗੜ੍ਹ: ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਤੇ ਪੈਂਦੇ ਧਰੇੜੀ ਜੱਟਾਂ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਮੈਂਬਰਾਂ ਨੇ ਮਈ ਦਿਵਸ ਦਿਹਾੜੇ ਨੂੰ ਮਨਾਉਂਦੇ ਹੋਏ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਝੰਡੇ ਲਹਿਰਾਉਣ ਦੀ ਰਸਮ ਅਦਾ ਕੀਤੀ, ਅੰਤਰਰਾਸ਼ਟਰੀ ਮਜ਼ਦੂਰ ਦਿਵਸ ਜਿਸ ਨੂੰ ਮਈ ਦਿਵਸ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਇਸਦੀ ਸ਼ੁਰੂਆਤ 1886 ਵਿੱਚ ਸ਼ਿਕਾਗੋ ਵਿੱਚ ਉਸ ਸਮੇਂ ਹੋਈ ਸੀ, ਜਦੋਂ ਮਜ਼ਦੂਰਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਮਜ਼ਦੂਰ ਇਕੱਠੇ ਹੋਕੇ ਮੰਗ ਕਰ ਰਹੇ ਸਨ ਕਿ ਇੱਕ ਦਿਹਾੜੀ ਵਿੱਚ ਕੰਮ ਦੇ ਘੰਟੇ 8 ਘੰਟੇ ਹੋਣ ਅਤੇ ਹਫਤੇ ਵਿੱਚ ਇੱਕ ਦਿਨ ਦੀ ਛੁੱਟੀ ਹੋਵੇ।

Patiala – ਹੁਣੇ-ਹੁਣੇ ਪਟਿਆਲਾ ਕਾਂਡ ’ਚ ਆਇਆ ਨਵਾਂ ਮੋੜ! ਮੁੱਖ ਦੋਸ਼ੀ ਨੇ ਦੱਸਿਆ ਸੱਚ !

ਇਸ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਬੰਬ ਚਲਾ ਦਿੱਤਾ ਅਤੇ ਬਾਅਦ ਵਿੱਚ ਪੁਲਿਸ ਫਾਈਰਿੰਗ ਵਿੱਚ ਕੁਝ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕੁਝ ਪੁਲਿਸ ਵਾਲੇ ਵੀ ਮਾਰੇ ਗਏ। ਇਸਤੋਂ ਬਾਅਦ 1889 ਵਿੱਚ ਪੈਰਿਸ ਵਿੱਚ ਅੰਤਰਰਾਸ਼ਟਰੀ ਮਹਾਂਸਭਾ ਦੀ ਦੂਜੀ ਬੈਠਕ ਵਿੱਚ ਫਰੈਂਚ ਕ੍ਰਾਂਤੀ ਨੂੰ ਯਾਦ ਕਰਦੇ ਹੋਏ ਇੱਕ ਪ੍ਰਸਤਾਵ ਪਾਰਿਤ ਕੀਤਾ ਗਿਆ ਕਿ ਇਸਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿੱਚ ਮਨਾਇਆ ਜਾਵੇ, ਉਸ ਸਮੇਂ ਤੋਂ ਹੀ ਦੁਨੀਆਂ ਦੇ 80 ਦੇਸ਼ਾਂ ਵਿੱਚ ਮਈ ਦਿਵਸ ਨੂੰ ਰਾਸ਼ਟਰੀ ਛੁੱਟੀ ਘੋਸ਼ਿਤ ਕੀਤਾ ਗਿਆ ਅਤੇ ਇਸਨੂੰ ਰਾਸ਼ਟਰ ਪੱਧਰ ਤੇ ਮਨਾਇਆ ਜਾਣ ਲੱਗ ਪਿਆ।

Patiala ਕਾਂਡ ਤੋਂ ਬਾਅਦ SSP Avneet kaur Sidhu ਦੀ ਧਮਾਕੇਦਾਰ Interview | D5 Channel Punjabi

ਭਾਰਤ ਵਿੱਚ 1923 ਤੋਂ ਇਸਨੂੰ ਰਾਸ਼ਟਰੀ ਪੱਧਰ ਤੇ ਮਨਾਇਆ ਜਾਣ ਲੱਗਾ। ਇਤਿਹਾਸਕ ਨਜ਼ਰ ਨਾਲ ‘ਦੁਨੀਆਂ ਦੇ ਮਜ਼ਦੂਰੋਂ ਇੱਕ ਹੋਵੋ’ ਦੇ ਨਾਰੇ ਨੂੰ ਦੇਖੀਏ ਤਾਂ ਉਸ ਸਮੇਂ ਵੀ ਦੁਨੀਆਂ ਦੇ ਲੋਕ ਦੋ ਖੇਮਿਆਂ ਵਿੱਚ ਵੰਡੇ ਹੋਏ ਸੀ। ਅਮੀਰ ਅਤੇ ਗਰੀਬ ਦੇਸ਼ਾਂ ਵਿੱਚ ਫਰਕ ਸੀ। ਸਾਰੇ ਦੇਸ਼ਾਂ ਵਿੱਚ ਕੁਸ਼ਲ ਅਤੇ ਗੈਰ-ਕੁਸ਼ਲ ਮਜ਼ਦੂਰ ਇਕੱਠੇ ਟ੍ਰੇਡ ਯੂਨੀਅਨਾਂ ਵਿੱਚ ਭਾਗੀਦਾਰ ਨਹੀਂ ਸੀ। ਬੇਸ਼ਕ 01 ਮਈ ਦਾ ਦਿਨ ਅੰਤਰਰਾਸ਼ਟਰੀ ਮਜਦੂਰ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਵੱਖ ਵੱਖ ਥਾਵਾਂ ਤੇ ਮਜ਼ਦੂਰਾਂ ਦੀ ਮਾੜ੍ਹੀ ਹਾਲਤ ਤੇ ਚਿੰਤਾ ਪ੍ਰਗਟ ਕੀਤੀ ਜਾਂਦੀ ਹੈ ਅਤੇ ਇਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਕੀਮਾਂ ਬਣਾਈਆਂ ਜਾਂਦੀਆਂ ਹਨ।

ਪਿਓ ਦੀ ਲਾਲਸਾ ਪੂਰੀ ਕਰਨ ਲਈ ਬੱਚੇ ਨੇ ਚੱਕਿਆ ਵੱਡਾ ਕਦਮ | D5 Channel Punjabi

ਇਹਨਾਂ ਮਜਦੂਰਾਂ ਨੂੰ ਜੋਖਿਮ ਭਰੇ ਕੰਮ ਕਰਨ ਕਾਰਨ ਕਈ ਤਰਾਂ ਦੀਆਂ ਬਿਮਾਰੀਆਂ ਵੀ ਲੱਗ ਚੁਕੀਆਂ ਹਨ ਪਰ ਮਾਲਕਾਂ ਵਲੋਂ ਇਹਨਾਂ ਤੋਂ ਸਿਰਫ ਕੰਮ ਲੈਣ ਤੱਕ ਹੀ ਮਤਲਬ ਰੱਖਿਆ ਜਾਦਾ ਹੈ। ਬੇਸੱਕ ਸਰਕਾਰ ਵਲੋਂ ਮਜਦੂਰਾਂ ਦੀ ਭਲਾਈ ਲਈ ਵੱਖ ਵੱਖ ਵਿਭਾਗ ਬਣਾਏ ਗਏ ਹਨ ਪਰ ਮਜਦੂਰਾਂ ਦੇ ਇਨਸਾਫ ਅਤੇ ਭਲਾਈ ਲਈ ਬਣਾਏ ਗਏ ਬੋਰਡ ਅਤੇ ਵਿਭਾਗ ਵੀ ਬਹੁਤੀ ਵਾਰ ਮਜ਼ਦੂਰਾਂ ਦੀ ਥਾਂ ਅਪਣੇ ਹੀ ਅਧਿਕਾਰੀਆਂ ਅਤੇ ਆਗੂਆਂ ਦਾ ਭਲਾ ਕਰਨ ਵਿੱਚ ਲਾਭ ਮਹਿਸੂਸ ਕਰਦੇ ਹਨ, ਪਿਛਲੇ ਸਮੇਂ ਦੋਰਾਨ ਵਾਪਰੀਆਂ ਅਦਸੁਖਾਵੀਂ ਘਟਨਾਵਾਂ ਨੇ ਸਾਬਤ ਕਰ ਦਿਤਾ ਹੈ ਕਿ ਸਰਕਾਰਾਂ ਮਜਦੂਰਾਂ ਦੀ ਸੁਰਖਿਆ ਲਈ ਕਿੰਨੀ ਕੁ ਗੰਭੀਰ ਹਨ।

Punjab Congress : ਕਾਂਗਰਸੀ ਲੀਡਰਾਂ ਦਾ ਲੱਗੂ ਨੰਬਰ! ਪ੍ਰਧਾਨ ਨੇ ਦਿੱਤਾ ਬਿਆਨ | D5 Channel Punjabi

ਗੈਰ ਸੰਗਠਿਤ ਖੇਤਰ ਵਿੱਚ ਕੰਮ ਕਰਦੇ ਕਰੋੜ੍ਹਾਂ ਮਜਦੂਰਾਂ ਨੂੰ ਅਜੇ ਤੱਕ 01 ਮਈ ਦੇ ਦਿਹਾੜ੍ਹੇ ਬਾਰੇ ਵੀ ਪੂਰੀ ਜਾਣਕਾਰੀ ਨਹੀਂ ਹੈ ਅਤੇ ਨਾਂ ਹੀ ਕਿਸੇ ਸਰਕਾਰੀ ਅਧਿਕਾਰੀ ਨੇ ਇਹਨਾਂ ਵੱਲ ਦੇਖਿਆ ਹੈ। ਇਨ੍ਹਾਂ ਮਜਦੂਰਾਂ ਲਈ 01 ਮਈ ਮਜਦੂਰ ਦਿਵਸ ਦਾ ਕਦੋਂ ਮਹੱਤਵ ਹੋਉਗਾ ਇਹ ਅਜੇ ਤੱਕ ਵੀ ਇੱਕ ਵੱਡੀ ਬੁਝਾਰਤ ਹੀ ਹੈ। ਜੇਕਰ ਅਸੀਂ ਸੱਚਮੁਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਹੈ ਤਾਂ ਸਾਨੂੰ ਸਭਨੂੰ ਮਿਲਕੇ ਮਜ਼ਦੂਰਾਂ ਦੀ ਵਿਗੜਦੀ ਹਾਲਤ ਵਿੱਚ ਸੁਧਾਰ ਲਿਆਉਣ ਲਈ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।

Patiala ਮਾਮਲੇ ’ਚ ਹੋ ਗਈ ਵੱਡੀ ਕਾਰਵਾਈ, ਖ਼ਤਰਨਾਕ ਸਾਜਿਸ਼ ਹੋਈ ਪਰਦਾਫ਼ਾਸ਼! ਹੋ ਗਏ ਵੱਡੇ ਖੁਲਾਸੇ | D5 Channel Punjabi

01 ਮਈ ਦਾ ਦਿਹਾੜਾ ਮਨਾਉਣ ਦਾ ਅਸਲੀ ਮਕਸਦ ਉਦੋਂ ਹੀ ਪੂਰਾ ਹੋਵੇਗਾ ਜਦੋਂ ਮਜਦੂਰਾਂ ਦੇ ਹੱਕ ਪੂਰੀ ਤਰਾਂ ਸੁਰਖਿਅਤ ਹੋਣਗੇ, ਉਨ੍ਹਾ ਦੀ ਹੋ ਰਹੀ ਲੁਟ ਖਸੁਟ ਬੰਦ ਹੋਵੇਗੀ। ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂ ਵਰਿੰਦਰ ਕੁਮਾਰ, ਗੁਰਪ੍ਰੀਤ ਸਿੰਘ,ਸਵਰਨ ਸਿੰਘ, ਵਿਕਰਮਜੀਤ ਸਿੰਘ, ਸੁਖਵਿੰਦਰ ਸਿੰਘ, ਆਦਿ ਹਾਜ਼ਰ ਸਨ

]]>
ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ https://punjabi.newsd5.in/%e0%a8%b8%e0%a8%be%e0%a8%95%e0%a8%be-%e0%a8%b8%e0%a9%8d%e0%a8%b0%e0%a9%80-%e0%a8%aa%e0%a9%b0%e0%a8%9c%e0%a8%be-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%80-%e0%a8%aa%e0%a8%b9/ Fri, 25 Mar 2022 11:43:20 +0000 https://punjabi.newsd5.in/?p=150557 ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਗੁਰਬਾਣੀ ਨਾਲ ਛੇੜ ਛਾੜ ਦੇ ਮਾਮਲੇ ਦੀ ਸਖ਼ਤ ਨਿਖੇਧੀ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਸ਼ਹੀਦੀ ਸਾਕਾ 30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰਿਆ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਪੰਜਾ ਸਾਹਿਬ ਦੀ ਇਸ ਪਹਿਲੀ ਸ਼ਤਾਬਦੀ ਮੌਕੇ ਭਾਰਤ ਅਤੇ ਪਾਕਿਸਤਾਨ ਵਿਖੇ ਵੱਖ-ਵੱਖ ਗੁਰਮਤਿ ਸਮਾਗਮ ਕਰਵਾਉਣ, ਧਾਰਮਿਕ ਸਾਹਿਤ ਛਪਵਾਉਣ ਆਦਿ ਸਬੰਧੀ ਵੱਖ-ਵੱਖ ਕਮੇਟੀਆਂ ਗਠਿਤ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦਾ 100 ਸਾਲਾ ਦਿਹਾੜਾ ਪੰਥਕ ਰਵਾਇਤਾਂ ਅਨੁਸਾਰ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸ਼ਤਾਬਦੀ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਅਤੇ ਵਿਉਂਤਬੰਦੀ ਲਈ ਸਬ-ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਯਤਨ ਕੀਤਾ ਜਾਵੇਗਾ ਕਿ ਇਸ ਮੌਕੇ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸ਼ਹੀਦੀ ਸਾਕੇ ਦੇ ਵੱਖ-ਵੱਖ ਪਹਿਲੂਆਂ ਅਤੇ ਸਾਹਿਤ ਅਤੇ ਡਿਜ਼ੀਟਲ ਵਿਧੀ ਰਾਹੀਂ ਵੀ ਪ੍ਰਚਾਰ ਕੀਤਾ ਜਾਵੇ।
ਧਰਮ ਪ੍ਰਚਾਰ ਕਮੇਟੀ ਵੱਲੋਂ ਅਮਰੀਕਾ ਦੀ ਇਕ ਸੰਸਥਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾ ਕੇ ਛਾਪਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।  ਐਡਵੋਕੇਟ ਧਾਮੀ ਅਨੁਸਾਰ ਧਰਮ ਪ੍ਰਚਾਰ ਕਮੇਟੀ ਨੇ ਗੁਰਬਾਣੀ ਨਾਲ ਛੇੜ-ਛਾੜ ਕਰਨ ਦੇ ਮਾਮਲੇ ਨੂੰ ਸੰਜੀਦਗੀ ਨਾਲ ਲਿਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਜਲਦ ਇਕੱਤਰਤਾ ਬੁਲਾ ਕੇ ਆਦੇਸ਼ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗੁਰਬਾਣੀ ਨੂੰ ਕੋਈ ਵੀ ਤਬਦੀਲ ਨਹੀਂ ਕਰ ਸਕਦਾ ਅਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਨੇ ਅਜਿਹਾ ਕਰਕੇ ਵੱਡੀ ਅਵੱਗਿਆ ਕੀਤੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੱਧ ਪ੍ਰਦੇਸ਼ ਵਿਖੇ ਵੱਸਦੇ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਹਰ ਸਾਲ ਦੀ ਤਰ੍ਹਾਂ ਪੰਜਾਬ ਅੰਦਰ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਾਜਸਥਾਨ ਦੇ ਅਲਵਰ ਤੋਂ ਪੁੱਜੀ ਮੰਗ ਅਨੁਸਾਰ 30 ਸਿਕਲੀਗਰ ਸਿੱਖ ਨੌਜੁਆਨਾਂ ਨੂੰ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਸ਼੍ਰੋਮਣੀ ਕਮੇਟੀ ਦੇ ਖਰਚੇ ’ਤੇ ਲਿਆ ਕੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਦਮਦਮਾ ਸਾਹਿਬ ਵਿਖੇ ਸਥਿਤ ਮਾਤਾ ਸਾਹਿਬ ਕੌਰ ਜੀ ਗਲਰਜ਼ ਕਾਲਜ ਵਿਖੇ ਅੰਮ੍ਰਿਤਧਾਰੀ ਬੱਚੀਆਂ ਨੂੰ ਮੁਫ਼ਤ ਸਿੱਖਿਆ ਦੇ ਪ੍ਰੋਗਰਾਮ ਤਹਿਤ ਹੁਣ 200 ਦੀ ਥਾਂ 250 ਬੱਚੀਆਂ ਨੂੰ ਮੁਫ਼ਤ ਵਿਦਿਆ ਦਿੱਤੀ ਜਾਵੇਗੀ। ਇਸੇ ਦੌਰਾਨ ਧਰਮ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦੇ ਨਾਲ-ਨਾਲ ਪੰਥਕ ਮਾਮਲਿਆਂ ’ਤੇ ਵੀ ਵਿਚਾਰਾਂ ਕੀਤੀਆਂ ਗਈਆਂ।
ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਪ੍ਰਿਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਵਰਿੰਦਰ ਸਿੰਘ ਠਰੂ, ਸ. ਬਿਕਰਮਜੀਤ ਸਿੰਘ ਝੰਗੀ ਆਦਿ ਮੌਜੂਦ ਸਨ।
ਕਾਰ ਸੇਵਾ ਵਾਲੇ ਮਹਾਂਪੁਰਖਾਂ ਨਾਲ ਗੁਰੂ-ਘਰਾਂ ਵਿਚ ਚੱਲਦੀਆਂ ਸੇਵਾਵਾਂ ਸਬੰਧੀ ਵਿਚਾਰਾਂ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸੇ ਦੌਰਾਨ ਅੱਜ ਕਾਰ ਸੇਵਾ ਵਾਲੇ ਮਹਾਂਪੁਰਖਾਂ ਨਾਲ ਵਿਸ਼ੇਸ਼ ਇਕੱਤਰਤਾ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਚੱਲਦੀਆਂ ਕਾਰ ਸੇਵਾਵਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਕੀਤੇ ਜਾ ਰਹੇ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀ ਬੇਨਤੀ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਮਹਾਂਪੁਰਖਾਂ ਨੇ ਚੱਲ ਰਹੀਆਂ ਕਾਰ ਸੇਵਾਵਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਕੀਤੇ ਜਾ ਚੁੱਕੇ ਕਾਰਜਾਂ ਬਾਰੇ ਵੀ ਦੱਸਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਜ਼ਰੂਰੀ ਕਾਰਜ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਜਾਣ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਕਿ ਉਹ ਵੱਧ ਤੋਂ ਵੱਧ ਕਾਰ ਸੇਵਾਵਾਂ ਵਿਚ ਸਹਿਯੋਗ ਕਰਨ ਅਤੇ ਕੀਤੇ ਜਾ ਰਹੇ ਕਾਰਜਾਂ ਦੀ ਰਿਪੋਰਟ ਸਮੇਂ ਸਮੇਂ ਦਫ਼ਤਰ ਨੂੰ ਭੇਜਦੇ ਰਹਿਣ। ਇਸ ਇਕੱਤਰਤਾ ਦੌਰਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਬਲਵਿੰਦਰ ਸਿੰਘ ਵੇਈਂਪੂਈਂ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਪਰਮਜੀਤ ਸਿੰਘ ਖਾਲਸਾ ਬਰਨਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਭਗਤ ਸਿੰਘ, ਬਾਬਾ ਭਿੰਦਾ ਸਿੰਘ, ਬਾਬ ਸੁਬੇਗ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਪ੍ਰਿਤਪਾਲ ਸਿੰਘ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ ਆਦਿ ਸਮੇਤ ਵੱਡੀ ਗਿਣਤੀ ਵਿਚ ਕਾਰ ਸੇਵਾ ਵਾਲੇ ਮਹਾਂਪੁਰਖ ਹਾਜ਼ਰ ਸਨ।
]]>
International Women’s Day ‘ਤੇ ਅਦਾਰਾ D5 Channel Punjabi ਵਲੋਂ ਆਪਣੇ ਸਮੂਹ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ https://punjabi.newsd5.in/international-womens-day-%e0%a8%a4%e0%a9%87-%e0%a8%85%e0%a8%a6%e0%a8%be%e0%a8%b0%e0%a8%be-d5-channel-punjabi-%e0%a8%b5%e0%a8%b2%e0%a9%8b%e0%a8%82-%e0%a8%86%e0%a8%aa%e0%a8%a3%e0%a9%87-%e0%a8%b8/ Tue, 08 Mar 2022 04:27:29 +0000 https://punjabi.newsd5.in/?p=148256 ਨਵੀਂ ਦਿੱਲੀ : ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਕਿਉਂਕਿ ਇਕ ਔਰਤ ਹੀ ਸਮੁੱਚੇ ਰਿਸ਼ਤਿਆਂ ਨੂੰ ਬਾਖੂਬੀ ਨਾਲ ਨਿਭਾਉਂਦੀ ਹੈ। ਔਰਤਾਂ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਇਕ ਵੱਡਮੁੱਲਾ ਯੋਗਦਾਨ ਵੀ ਹੈ।

ਯੂਕਰੇਨ ਦੇ ਹੱਕ ‘ਚ ਕੈਨੇਡਾ ਦੇ ਡਾਕਟਰ,ਚੁੱਕਿਆ ਵੱਡਾ ਕਦਮ, ਰੂਸ ਸਣੇ ਹੋਰ ਦੇਸ਼ ਵੀ ਹੈਰਾਨ! || D5 Channel Punjabi

8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਅਤੇ ਸਨਮਾਨ ਦੇਣ ਲਈ ਇਹ ਦਿਵਸ ਆਯੋਜਤ ਕੀਤਾ ਜਾ ਰਿਹਾ ਹੈ, ਕਿਉਂਕਿ ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਅਤੇ ਹੋਰ ਰਿਸ਼ਤੇ ਸ਼ਾਮਲ ਹਨ।

]]>
26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦੇ ਫੈਸਲੇ ਦਾ ਪੰਜਾਬੀ ਗਾਇਕ Daler Mehndi ਨੇ ਕੀਤਾ ਸਵਾਗਤ  https://punjabi.newsd5.in/26-%e0%a8%a6%e0%a8%b8%e0%a9%b0%e0%a8%ac%e0%a8%b0-%e0%a8%a8%e0%a9%82%e0%a9%b0-%e0%a8%b5%e0%a9%80%e0%a8%b0-%e0%a8%ac%e0%a8%be%e0%a8%b2-%e0%a8%a6%e0%a8%bf%e0%a8%b5%e0%a8%b8-%e0%a8%ae%e0%a8%a8/ Mon, 10 Jan 2022 08:16:40 +0000 https://punjabi.newsd5.in/?p=141405 ਪਟਿਆਲਾ/ਨਵੀਂ ਦਿੱਲੀ : ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ।

ਅਕਾਲੀ ਆਗੂ ਨੇ ਘੇਰਿਆ CM ਚੰਨੀ, ਕਾਂਗਰਸੀਆਂ ਦੀ ਕੱਢ ਲਈ ਪੁਰਾਣੀ ਫਾਈਲ, ਵੱਡੇ ਖੁਲਾਸੇ D5 Channel Punjabi

ਉਥੇ ਹੀ ਪੀਐਮ ਦੇ ਇਸ ਫੈਸਲੇ ਦਾ ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੀਐਮ ਨੇ ਹਮੇਸ਼ਾ ਸਾਬਤ ਕੀਤਾ ਹੈ ਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਹਨ। ਇਸ ਤੋਂ ਵੱਡੀ ਸੌਗਾਤ ਕਿਸੇ ਨੇ ਨਹੀਂ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਕਿਸੇ ਪਾਰਟੀ ਨਾਲ ਕੁਝ ਲੈਣਾ – ਦੇਣਾ ਨਹੀਂ ਹੈ।

]]>
ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਮਨਾਉਣ ਲਈ ਸਕੂਲਾਂ ਨੂੰ ਨਿਰਦੇਸ਼ https://punjabi.newsd5.in/%e0%a8%86%e0%a9%9b%e0%a8%be%e0%a8%a6%e0%a9%80-%e0%a8%a6%e0%a8%bf%e0%a8%b5%e0%a8%b8-%e0%a8%86%e0%a9%9b%e0%a8%be%e0%a8%a6%e0%a9%80-%e0%a8%95%e0%a8%be-%e0%a8%85%e0%a8%ae%e0%a8%b0%e0%a9%81/ Thu, 22 Jul 2021 10:16:10 +0000 https://punjabi.newsd5.in/?p=113363 ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 75ਵਾਂ ਆਜ਼ਾਦੀ ਦਿਵਸ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਨਾਂ ਦੇ ਹੇਠ ਮਨਾਉਣ ਲਈ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਨ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੁਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ 9 ਅਗਸਤ ਤੋਂ 15 ਅਗਸਤੇ ਤੱਕ ਸਕੂਲਾਂ ਵਿੱਚ ਆਨ ਲਾਈਨ ਲੇਖ, ਪੇਂਟਿੰਗ, ਗੀਤ, ਕਵਿਤਾ, ਪੋਸਟਰ ਬਨਾਉਣ ਅਤੇ ਭਾਸ਼ਣ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਮੁਕਾਬਲੇ ਆਜ਼ਾਦੀ ਸੰਘਰਸ਼ ਨਾਲ ਸਬੰਧਿਤ ਘਟਨਾਵਾਂ ਅਤੇ ਦੇਸ਼ ਭਗਤਾਂ ਦੇ ਯੋਗਦਾਨ ਦੇ ਬਾਰੇ ਆਯੋਜਿਤ ਕਰਵਾਏ ਜਾਣਗੇ। ਇਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪੱਧਰ ’ਤੇ ਸਮਾਨਿਤ ਕਰਨ ਲਈ ਵੀ ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ। ਗੌਰਤਲਬ ਹੈ ਕਿ ਭਾਰਤ ਸਰਕਾਰ ਦੇ ‘ਆਜ਼ਾਦੀ ਕਾ ਅਮਰੁਤ ਮਹਾਓਤਸਵ’ ਹੇਠ ਪਿਛਲੇ 75 ਹਫਤਿਆਂ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਇਸ ਤਰਾਂ ਦੇ ਕਈ ਮੁਕਾਬਲੇ ਕਰਵਾਏ ਹਨ।
]]>
ਨਾਰਾਜ਼ ਲੀਡਰਸ਼ਿਪ ਨੂੰ ਲੰਚ ‘ਤੇ ਮਨਾਉਗੇ ਕੈਪਟਨ https://punjabi.newsd5.in/%e0%a8%a8%e0%a8%be%e0%a8%b0%e0%a8%be%e0%a9%9b-%e0%a8%b2%e0%a9%80%e0%a8%a1%e0%a8%b0%e0%a8%b6%e0%a8%bf%e0%a8%aa-%e0%a8%a8%e0%a9%82%e0%a9%b0-%e0%a8%b2%e0%a9%b0%e0%a8%9a-%e0%a8%a4%e0%a9%87-%e0%a8%ae/ Thu, 01 Jul 2021 05:07:03 +0000 https://punjabi.newsd5.in/?p=110407 ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਕਾਂਗਰਸ ਦੇ ਨੇਤਾਵਾਂ ਨੂੰ ਇੱਕਜੁਟ ਕਰਨ ਅਤੇ ਉਨ੍ਹਾਂ ਦੀ ਮੰਗਾਂ ‘ਤੇ ਵਿਚਾਰ ਕਰਨ ਲਈ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਹਿੰਦੂ ਨੇਤਾਵਾਂ,ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀਰਵਾਰ ਲੰਚ ‘ਤੇ ਸੱਦਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੀ ਨਜ਼ਰ ਕਾਂਗਰਸ ਦੀ ਹਿੰਦੂ ਲੀਡਰਸ਼ਿਪ ‘ਤੇ ਹੈ ਅਤੇ ਇਸਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖਮੰਤਰੀ ਨੇ ਇਹ ਕਦਮ ਚੁੱਕਿਆ ਹੈ।

ਕੱਲ੍ਹ ਦਿੱਲੀ ਪੁਲਿਸ ਨੇ ਚੱਕਿਆ ਸੀ ਜਿਹੜਾ ਕਿਸਾਨ,ਅੱਜ ਉਸਦਾ ਪਰਿਵਾਰ ਆਇਆ ਕੈਮਰੇ ਅੱਗੇ || D5 Channel Punjabi

ਪੰਜਾਬ ਕਾਂਗਰਸ ਅਤੇ ਸਰਕਾਰ ‘ਚ ਹਿੰਦੂ ਲੀਡਰਸ਼ਿਪ ਦੀ ਅਣਦੇਖੀ ਦੇ ਕਾਰਨ ਨੇਤਾਵਾਂ ‘ਚ ਸਰਕਾਰ ਦੇ ਪ੍ਰਤੀ ਰੋਸ਼ ਹੈ ਕਿਉਂਕਿ ਪਿਛਲੀਆਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਅਤੇ ਹੁਣ ਨਾਗਰਿਕ ਚੋਣਾਂ ‘ਚ ਸ਼ਹਿਰੀ ਹਿੰਦੂਆਂ ਨੇ ਕਾਂਗਰਸ ‘ਚ ਭਰੋਸਾ ਜਤਾਇਆ ਸੀ ਪਰ ਸਰਕਾਰ ਬਨਣ ਤੋਂ ਬਾਅਦ ਹਿੰਦੂ ਨੇਤਾਵਾਂ ਅਤੇ ਉਨ੍ਹਾਂ ਦੇ ਮੁੱਦਿਆਂ ਦੀ ਅਣਦੇਖੀ ਦੇ ਕਾਰਨ ਨਾਰਾਜ਼ਗੀ ਵੱਧ ਰਹੀ ਹੈ। ਇਸਨੂੰ ਦੇਖਦੇ ਹੋਏ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਅਨਿਲ ਸੇਖੜੀ,ਡਾ.ਮਾਲਤੀ ਥਾਪਰ, ਉਪੇਂਦਰ ਸ਼ਰਮਾ, ਸਿਡਾਨਾ ਸਮੇਤ ਕੁਝ ਹਿੰਦੂ ਵਿਧਾਇਕ ਅਤੇ ਮੰਤਰੀਆਂ ਨੂੰ ਵੀ ਲੰਚ ‘ਤੇ ਸੱਦਾ ਦਿੱਤਾ ਹੈ।

]]>
ਰਾਕੇਸ਼ ਟਿਕੈਤ ਨੇ ਦਿੱਲੀ ਅਤੇ ਯੂਪੀ ਪੁਲਿਸ ਨੂੰ ਗਾਜੀਪੁਰ ਬਾਰਡਰ ‘ਤੇ ਹੋਲੀ ਮਨਾਉਣ ਦਾ ਦਿੱਤਾ ਸੱਦਾ https://punjabi.newsd5.in/%e0%a8%b0%e0%a8%be%e0%a8%95%e0%a9%87%e0%a8%b6-%e0%a8%9f%e0%a8%bf%e0%a8%95%e0%a9%88%e0%a8%a4-%e0%a8%a8%e0%a9%87-%e0%a8%a6%e0%a8%bf%e0%a9%b1%e0%a8%b2%e0%a9%80-%e0%a8%85%e0%a8%a4%e0%a9%87-%e0%a8%af/ Sun, 28 Mar 2021 09:26:19 +0000 https://punjabi.newsd5.in/?p=97539 ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਅਜਿਹੇ ‘ਚ ਕਿਸਾਨ ਹੋਲੀ ਵੀ ਬਾਰਡਰ ‘ਤੇ ਹੀ ਮਨਾਉਣਗੇ, ਇਸ ਦੇ ਲਈ ਕਿਸਾਨਾਂ ਦੇ ਵੱਲੋਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਬਾਰਡਰ ‘ਤੇ ਤੈਨਾਤ ਦਿੱਲੀ ਅਤੇ ਯੂਪੀ ਪੁਲਿਸ ਦੇ ਨੌਜਵਾਨਾਂ ਨੂੰ ਹੋਲੀ ਮਨਾਉਣ ਦਾ ਸੱਦਾ ਦਿੱਤਾ ਹੈ।

BREAKING-ਲਓ ਪੁਲਿਸ ਦਾ ਵੱਡਾ ਐਕਸ਼ਨ,ਭਜਾ-ਭਜਾ ਕੱਟੇ ਜਥੇਬੰਦੀਆਂ ਦੇ ਆਗੂ!

ਬੀਕੇਯੂ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ, “ਅਸੀਂ ਹੋਲੀ ਬਾਰਡਰ ‘ਤੇ ਮੌਜੂਦ ਨੌਜਵਾਨਾਂ, ਦਿੱਲੀ ਅਤੇ ਯੂਪੀ ਪੁਲਿਸ ਦੇ ਨਾਲ ਮਨਾਵਾਂਗੇ, ਉਨ੍ਹਾਂ ਦੇ ਲਈ ਪ੍ਰਬੰਧ ਕਰਾਂਗੇ ਅਤੇ ਉਨ੍ਹਾਂ ਨਾਲ ਸੰਪਰਕ ਕਰਾਂਗੇ ਅਤੇ ਉਨ੍ਹਾਂ ਨਾਲ ਮਿਲ ਕੇ ਹੋਲੀ ਮਨਾਉਣ ਲਈ ਕਹਾਂਗੇ। ਉਨ੍ਹਾਂ ਨੇ ਅੱਗੇ ਕਿਹਾ ਕਿ , ਜਦੋਂ ਹਿੰਦੁਸਤਾਨ – ਪਾਕਿਸਤਾਨ ਬਾਰਡਰ ‘ਤੇ ਤਿਉਹਾਰ ਹੁੰਦੇ ਹਨ ਤਾਂ ਬਾਰਡਰ ‘ਤੇ ਲੈਣ ਦੇਣ ਹੁੰਦਾ ਹੈ ਤਾਂ ਇੱਥੇ ਕਿਉਂ ਨਹੀਂ ਹੋ ਸਕਦਾ? ਜੇਕਰ ਨਹੀਂ ਹੁੰਦਾ ਹੈ ਤਾਂ ਗਾਜੀਪੁਰ ਬਾਰਡਰ ਨੂੰ ਪਾਕਿਸਤਾਨ ਬਾਰਡਰ ਤੋਂ ਵੀ ਜ਼ਿਆਦਾ ਖਤਰਨਾਕ ਮਾਨ ਰਹੇ ਹਾਂ।”

ਮੋਦੀ ਦੇ MLA ‘ਤੇ ਹੋਏ ਹਮਲੇ ਦਾ ਸੱਚ ਆਇਆ ਸਾਹਮਣੇ !ਹਮਲੇ ਤੋਂ ਬਾਅਦ ਭੜਕਿਆ ਵੱਡਾ ਲੀਡਰ !ਦਿੱਤੀ ਸਿੱਧੀ ਚਿਤਾਵਨੀ !

ਕੀ ਸਰਕਾਰ ਨੂੰ ਵੀ ਦਿੱਤਾ ਸੱਦਾ?
ਇਸ ਦੇ ਚਲਦੇ ਰਾਕੇਸ਼ ਡਕੈਤ ਨੇ ਕਿਹਾ ਕਿ , “ਅਸੀਂ ਸਿਰਫ ਫੋਰਸ ਦੇ ਜਵਾਨਾਂ ਨੂੰ ਸੱਦਾ ਦੇਵਾਂਗੇ, ਸਰਕਾਰ ਨੂੰ ਨਹੀਂ। ਗਾਜੀਪੁਰ ਬਾਰਡਰ ‘ਤੇ ਸਵੇਰੇ ਤੋਂ ਹੀ ਹੋਲੀ ਦੇ ਗੀਤ ਗਾਏ ਜਾ ਰਹੇ ਹਨ, ਉਥੇ ਹੀ ਢੋਲ ਦੀ ਆਵਾਜ਼ਾਂ ਵੀ ਸੁਣਾਈ ਦੇ ਰਹੀਆਂ ਹਨ। ਕਿਸਾਨਾਂ ਨੇ ਹੋਲਿਕਾ ਦਹਨ ਦੇ ਮੌਕੇ ਤੇ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦੀ ਗੱਲ ਕਹੀ ਹੈ।

]]>