Central – D5 News https://punjabi.newsd5.in Truth Seeking News Network. Fri, 03 Jun 2022 09:33:29 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Central – D5 News https://punjabi.newsd5.in 32 32 ‘ਪਰਿਵਾਰ ਦੀ ਇੱਛਾ ਮੁਤਾਬਿਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ’ https://punjabi.newsd5.in/%e0%a8%aa%e0%a8%b0%e0%a8%bf%e0%a8%b5%e0%a8%be%e0%a8%b0-%e0%a8%a6%e0%a9%80-%e0%a8%87%e0%a9%b1%e0%a8%9b%e0%a8%be-%e0%a8%ae%e0%a9%81%e0%a8%a4%e0%a8%be%e0%a8%ac%e0%a8%bf%e0%a8%95-%e0%a8%b8%e0%a8%bf/ Fri, 03 Jun 2022 09:33:29 +0000 https://punjabi.newsd5.in/?p=161303 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਮੁਤਾਬਿਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂਸੇਵਾਲਾ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਜਿਨ੍ਹਾਂ ਛੇਤੀ ਹੋ ਸਕੇ ਇਸ ਮਾਮਲੇ ਦੀ ਪੜਤਾਲ ਕਰਵਾ ਕੇ ਅਸਲੀਅਤ ਬਾਹਰ ਲਿਆਂਦੀ ਜਾ ਸਕੇ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਚੁੱਕਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜ ਦਿਨ ਬੀਤਣ ਦੇ ਬਾਵਜੂਦ ਪੰਜਾਬ ਪੁਲਿਸ ਮੁਲਜ਼ਮਾ ਨੂੰ ਕਾਬੂ ਨਹੀਂ ਕਰ ਸਕੀ ਹੈ।

ਸਿੱਧੂ ਮੂਸੇਵਾਲਾ ਦੇ ਕਾ+ਤਿਲ ਗ੍ਰਿਫਤਾਰ? ਮਾਨ ਸਰਕਾਰ ਦਾ ਵੱਡਾ ਫੈਸਲਾ | D5 Channel Punjabi

ਇਸ ਕਰਕੇ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੁਨੀਆਂ ਭਾਰ ਵਿੱਚ ਮਸ਼ਹੂਰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਹੋਣਾ ਪੰਜਾਬ ਸਰਕਾਰ ਦੇ ਸੁਰੱਖਿਆਂ ਪ੍ਰਬੰਧਾਂ ਤੇ ਸਵਾਲ ਖੜ੍ਹਾ ਕਰਦਾ ਹੈ। ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਲੋਕਾਂ ਦੀ ਸੁਰੱਖਿਆ ਵਾਪਸ ਲੈਣ ਸੰਬਧੀ ਜਾਣਕਾਰੀ ਜਨਤਕ ਕਰਨਾ ਗੈਰਜ਼ਿੰਮੇਵਾਰੀ ਵਾਲਾ ਵਤੀਰਾ ਹੈ।

Sidhu Moose Wala ਦੇ ਕਤਲ ਦਾ ਵੱਡਾ ਖੁਲਾਸਾ, ਵੇਖੋ ਕਿੰਨੇ ਸਮੇਂ ਬਾਅਦ ਹੋਈ ਮੂਸੇਵਾਲੇ ਦੀ ਮੌਤ| D5 Channel Punjabi

ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੀ ਅਮਨ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ। ਦਿਨ-ਦਿਹਾੜੇ ਵਾਪਰ ਰਹੀਆਂ ਗੈਂਗਵਾਰ,ਕਤਲ ਅਤੇ ਅਪਰਾਧਿਕ ਵਾਰਦਾਤਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ। ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਅਜੋਕੇ ਸਮੇਂ ਦੀ ਵੱਡੀ ਲੋੜ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਇੱਛਾ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੂੰ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆਂ ਜਾ ਸਕੇ।

]]>
ਕੇਂਦਰੀ ਸਭਾ ਦੀ ਕਾਰਜਕਾਰਨੀ ਵੱਲੋਂ ਅਹਿਮ ਫ਼ੈਸਲੇ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%b8%e0%a8%ad%e0%a8%be-%e0%a8%a6%e0%a9%80-%e0%a8%95%e0%a8%be%e0%a8%b0%e0%a8%9c%e0%a8%95%e0%a8%be%e0%a8%b0%e0%a8%a8%e0%a9%80-%e0%a8%b5/ Thu, 19 May 2022 14:12:22 +0000 https://punjabi.newsd5.in/?p=158700 ਚੰਡੀਗੜ੍ਹ: ਪੰਜਾਬੀ ਲੇਖਕ ਸਭਾ (ਰਜਿ) ਦੀ ਕਾਰਜਕਾਰਨੀ ਦੀ ਮੀਟਿੰਗ ਸ਼੍ਰੀ ਦਰਸ਼ਨ ਬੁੱਟਰ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਉਨ੍ਹਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਕਰਮ ਸਿੰਘ ਵਕੀਲ, ਵਰਗਿਸ ਸਲਾਮਤ, ਦੀਪ ਦੇਵਿੰਦਰ ਸਿੰਘ, ਧਰਵਿੰਦਰ ਸਿੰਘ ਔਲਖ, ਡਾ. ਸੁਰਜੀਤ ਬਰਾੜ, ਜਸਪਾਲ ਮਾਨਖੇੜਾ, ਮੱਖਣ ਕੁਹਾੜ, ਗੁਰਨਾਮ ਕੰਵਰ, ਡਾ. ਗੁਲਜ਼ਾਰ ਸਿੰਘ ਪੰਧੇਰ, ਮੂਲ ਚੰਦ ਸ਼ਰਮਾ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਮੀਤ ਕਲਰਮਾਜਰੀ, ਜੈਨਿੰਦਰ ਚੌਹਾਨ, ਸੇਲੰਿਦਰਜੀਤ ਸਿੰਘ ਰਾਜਨ, ਸੁਸ਼ੀਲ ਦੁਸਾਂਝ, ਦੀਪਕ ਸ਼ਰਮਾ ਚਨਾਰਥਲ, ਅਸ਼ਵਨੀ ਬਾਗੜੀਆ, ਤਰਲੋਚਨ ਝਾਂਡੇ, ਡਾ. ਸੰਤੋਖ ਸਿੰਘ ਸੁੱਖੀ, ਭਗਵਾਨ ਢਿੱਲੋਂ ਅਤੇ ਮੰਗਤ ਚੰਚਲ ਆਦਿ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਪਿਛਲੇ ਅਰਸੇ ਵਿਚ ਸਦੀਵੀ ਵਿਛੋੜਾ ਦੇ ਗਏ ਸਾਹਿਤਕਾਰਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

1988 Road Rage Case : Sidhu ਨੂੰ ਸਜ਼ਾ ਹੋਣ ਤੋਂ ਬਾਅਦ, ਪੀੜਤ ਪਰਿਵਾਰ ਦਾ ਪਹਿਲਾਂ ਬਿਆਨ || D5 Channel Punjabi

ਕੇਂਦਰੀ ਸਭਾ ਦੇ ਪ੍ਰਧਾਨ ਸ੍ਰੀ ਦਰਸ਼ਨ ਸਿੰਘ ਬੁੱਟਰ ਨੇ ਆਏ ਹੋਏ ਹਾਜ਼ਰ ਮੈਂਬਰਾਂ ਦਾ ਸਵਾਗਤ ਕੀਤਾ।ਉਨ੍ਹਾਂ ਨੇ ਆਪਣੀ ਪਤਨੀ ਦੀ ਯਾਦ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਨੂੰ 5,100/- ਰੁਪਏ ਵਿਸ਼ੇਸ਼ ਮਦਦ ਅਤੇ ਭਾਸ਼ਾ ਵਿਭਾਗ, ਪੰਜਾਬ ਵੱਲੋਂ ਕੇਂਦਰੀ ਸਭਾ ਲਈ ਮਿਲੀ ਮਾਲੀ ਮਦਦ 5,000/- ਰੁਪਏ ਸਭਾ ਨੂੰ ਭੇਂਟ ਕੀਤੇ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਪਿਛਲੇ ਸਮੇਂ ਵਿਚ ਕੇਂਦਰੀ ਵੱਲੋਂ ਕੀਤੇ ਸੈਮੀਨਾਰ ਅਤੇ ਜਥੇਬੰਦਕ ਕੰਮਾਂ ਬਾਰੇ ਚਾਨਣਾ ਪਾਇਆ। ਮੀਟਿੰਗ ਦੌਰਾਨ ਉਨ੍ਹਾਂ ਨੇ ਕੇਂਦਰੀ ਸਭਾ ਦੀ ਮਾਲੀ ਹਾਲਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਬੀਜ ਲੈਣ ਤੋਂ ਪਹਿਲਾਂ ਕਿਸਾਨ ਆਹ ਗੱਲ ਵੱਲ ਦੇਣ ਧਿਆਨ, ਨਹੀਂ ਵੱਜ ਸਕਦੀ ਹੈ ਵੱਡੀ ਠੱਗੀ

ਏਜੰਡਿਆਂ ਉਤੇ ਵਿਚਾਰ ਵਟਾਂਦਰੇ ਉਪਰੰਤ ਸਰਬਸੰਮਤੀ ਨਾਲ ਹੇਠ ਲਿਖੇ ਫੈਸਲੇ ਕੀਤੇ ਗਏ:- ੳ) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦਾ ਜਨਰਲ ਇਜਲਾਸ 09.10.2022 ਨੂੰ ਬੁਲਾਇਆ ਜਾਵੇਗਾ। ਅ) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਤਿੰਨ ਸਾਲਾਂ ਬਾਅਦ ਹੋਣ ਵਾਲੀ ਚੋਣ 13.11.2022 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਕੀਤੀ ਜਾਵੇਗੀ। ੲ) ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੀ ਮੈਂਬਰਸ਼ਿਪ ਦਾ ਨਵੀਨੀਕਰਨ 15.08.2022 ਤਕ ਮੁਕੰਮਲ ਕੀਤਾ ਜਾਵੇਗਾ। ਕੇਦਰੀ ਸਭਾ ਦੀ ਮੈਂਬਰਸ਼ਿਪ ਦੀ ਪੜਤਾਲ ਕਰਨ ਲਈ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਪ੍ਰਧਾਨ, ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ, ਡਾ. ਸਰਬਜੀਤ ਸਿੰਘ ਅਤੇ ਸੁਸ਼ੀਲ ਦੁਸਾਂਝ ਨੂੰ ਸ਼ਾਮਿਲ ਕੀਤਾ ਗਿਆ।

ਜਾਖੜ ਦੇ ਬੀਜੇਪੀ ‘ਚ ਸ਼ਾਮਲ ਹੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਦਾ ਵੱਡਾ ਬਿਆਨ| D5 Channel Punjabi

ਸ) ਕੇਂਦਰੀ ਸਭਾ ਦੀ ਮੈਂਬਰਸ਼ਿਪ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ 7 ਜ਼ੋਨ ਬਣਾਏ ਗਏ। ਜ਼ੋਨਾਂ ਦੇ ਕਨਵੀਨਰ ਅਤੇ ਉਨ੍ਹਾਂ ਦੇ ਸਹਿਯੋਗੀ ਵੀ ਨਿਯੂਕਤ ਕੀਤੇ ਗਏ। ਹ) ਕਰੋਨਾ ਕਾਰਨ ਕੇਂਦਰੀ ਸਭਾ ਦੇ ਜਿਨ੍ਹਾਂ ਜ਼ੋਨਾਂ ਦੀਆਂ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸਾਂ ਨਹੀਂ ਕਰਾਈਆਂ ਜਾ ਸਕੀਆਂ ਉਹ ਹੁਣ ਜੂਨ-ਜੁਲਾਈ 2022 ਵਿਚ ਕਰਾਉਣ ਲਈ ਮਤਾ ਪਾਸ ਕੀਤਾ ਗਿਆ। ਕ) ਕਰੋਨਾ ਮਹਾਂਮਾਰੀ ਕਾਰਨ ਇਸ ਵਾਰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਆਲਮੀ ਪੰਜਾਬੀ ਕਾਨਫਰੰਸ ਮਿਥੇ ਸਮੇਂ ਉਤੇ ਨਹੀਂ ਹੋ ਸਕੀ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਹ ਕਾਨਫਰੰਸ ਸਮੇਂ ਦੀ ਘਾਟ ਕਾਰਨ ਇਸ ਵਾਰ ਨਹੀਂ ਕੀਤੀ ਜਾਵੇਗੀ।

ਸਿੱਧੂ ਪਹੁੰਚਿਆ ਜੇਲ੍ਹ ? ਜਾਖੜ BJP ਚ ਸ਼ਾਮਲ || D5 Channel Punjabi

ਖ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਵਿਧਾਨ ਅਨੁਸਾਰ ਨਵਾਂ ਜੀਵਨ ਮੈਂਬਰ / ਮੈਂਬਰ ਬਣਨ ਜਾਂ ਬਣਾਉਣ ਸਮੇਂ 50/- ਰੁਪਏ ਭਵਨ ਨਿਰਮਾਣ ਫੰਡ ਲੈਣ ਜਾਂ ਨਾ ਲੈਣ ਬਾਰੇ 8 ਮੈਂਬਰੀ ਕਮੇਟੀ ਬਣਾਈ ਗਈ। ਕਮੇਟੀ ਨੇ ਸਰਬਸੰਮਤੀ ਨਾਲ ਇਹ ਰਾਸ਼ੀ ਅਗੇ ਤੋਂ ਨਾ ਲੈਣ ਦੀ ਤਜਵੀਜ਼ ਪੇਸ਼ ਕੀਤੀ। ਇਸ ਤਜਵੀਜ਼ ਨੂੰ ਕਾਰਜਕਾਰਨੀ ਵੱਲੋਂ ਸਵਿਕਾਰ ਕਰ ਲਿਆ ਗਿਆ ਅਤੇ ਇਸ ਬਾਰੇ ਜਨਰਲ ਇਜਲਾਸ ਵਿਚ ਪ੍ਰਵਾਨਗੀ ਲੈਣ ਦਾ ਫੈਸਲਾ ਵੀ ਕੀਤਾ ਗਿਆ। ਗ) ਪਿਛਲੇ ਦਿਨੀਂ ਦੇਸ਼ ਦੀ ਸਰਬਉਚ ਅਦਾਲਤ ਵੱਲੋਂ ਦੇਸ਼-ਧਰੋਹ ਦੇ ਕੇਸ ਦਰਜ ਕਰਨ ਦੇ ਰੁਝਾਨ ਨੂੰ ਰੋਕਦਿਆਂ ਸੰਬੰਧਤ ਧਾਰਾ ਦੇ ਅਮਲ ਉਤੇ ਫੌਰੀ ਰੋਕ ਲਾਈ ਗਈ ਹੈ। ਕਾਰਜਕਾਰਨੀ ਨੇ ਇਸ ਲੋਕ ਪੱਖੀ ਫ਼ੈਸਲੇ ਉਤੇ ਸੰਤੁਸ਼ਟੀ ਅਤੇ ਖੁਸ਼ੀ ਪ੍ਰਗਟ ਕੀਤੀ।

ਸਿੱਧੂ ਨੂੰ ਕੈਪਟਨ ਤੇ ਬਾਦਲਾਂ ਨਾਲ ਪੰਗਾ ਲੈਣਾ ਪਿਆ ਮਹਿੰਗਾ! ਕਾਂਗਰਸ ਖ਼ਤਮ ਕਰਨ ਦੀ ਸਿੱਧੂ ਨੇ ਰਚੀ ਸਾਜ਼ਿਸ਼?

ਕਾਰਜਕਾਰਨੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖਤਰਾ ਪਹੁੰਚਾਉਣ ਵਾਲੀਆਂ ਫ਼ਾਸੀਵਾਦੀ ਤਾਕਤਾਂ ਦੀ ਨਿਖੇਧੀ ਕੀਤੀ। ਕੇਂਦਰੀ ਸਭਾ ਨੇ ਦੇਸ਼ ਦੇ ਸਾਂਝੇ ਅਤੇ ਸੈ-ਹੋਂਦਵਾਦੀ ਸਭਿਆਚਾਰ ਨੂੰ ਸੰਭਾਲਣ ਅਤੇ ਪ੍ਰਫੁਲਤ ਕਰਨ ਉਤੇ ਵੀ ਜ਼ੋਰ ਦਿੱਤਾ। ਕਾਰਜਕਾਰਨੀ ਦੀ ਮੀਟਿੰਗ ਦੌਰਾਨ ਕੇਂਦਰੀ ਸਭਾ ਦਾ ਬੁਲਾਰਾ ਪੰਜਾਬੀ ਲੇਖਕ ਅੰਕ-97 ਵੀ ਲੋਕ ਅਰਪਿਤ ਕੀਤਾ ਗਿਆ।

]]>
ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਕੇਂਦਰ ਸਰਕਾਰ: ਮਾਲਵਿੰਦਰ ਸਿੰਘ ਕੰਗ https://punjabi.newsd5.in/%e0%a8%ac%e0%a8%be%e0%a8%ac%e0%a8%be-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%87-%e0%a8%ac%e0%a8%a3%e0%a8%be%e0%a8%8f-%e0%a8%b8%e0%a9%b0%e0%a8%b5%e0%a8%bf%e0%a8%a7%e0%a8%be/ Sat, 07 May 2022 14:22:58 +0000 https://punjabi.newsd5.in/?p=156393 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਕਾਨੂੰਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਛੁਡਾਉਣ ਅਤੇ ਸੂਬੇ ‘ਚ ਹਿੰਸਾ ਭੜਕਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜਿੰਮੇਵਾਰ ਠਹਿਰਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਕੇਂਦਰ ਸਰਕਾਰ ‘ਤੇ ਪੰਜਾਬ ‘ਚ ਸੰਪਰਦਾਇਕ ਹਿੰਸਾ ਫੈਲਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੇ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ।

ਹੁਣੇ-ਹੁਣੇ CM ਮਾਨ ਨੇ ਹੁਕਮ ਕੀਤੇ ਜਾਰੀ ! ਬੱਗਾ ਦੀ ਗ੍ਰਿਫ਼ਤਾਰੀ ‘ਆਪ’ ਨੂੰ ਪਈ ਮਹਿੰਗੀ ! D5 Channel Punjabi

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਪੁਲੀਸ ਵਿਚਕਾਰ ਹੋਈ ਤਣਾਤਨੀ ਨੇ ਨਫ਼ਰਤ ਫ਼ੈਲਾਉਣ ਵਾਲੇ ਤਜਿੰਦਰ ਪਾਲ ਸਿੰਘ ਬੱਗਾ ਜਿਹੇ ਅਸਮਾਜਿਕ ਤੱਤਾਂ ਨੂੰ ਸੁਰੱਖਿਆ ਦੇਣ ਵਾਲੀ ਭਾਜਪਾ ਦਾ ਅਸਲੀ ਚਿਹਰਾ ਦੇਸ਼ ਦੇ ਸਾਹਮਣੇ ਬੇਨਿਕਾਬ ਕਰ ਦਿੱਤਾ ਹੈ। ਭਾਜਪਾ ਵੱਲੋਂ ਅਜਿਹੇ ਅਪਰਾਧੀ ਦੀ ਮਦਦ ਕਰਨਾ ਬੇਹੱਦ ਸ਼ਰਮਨਾਕ ਹੈ। ਕੰਗ ਨੇ ਕਿਹਾ ਕਿ ਬੱਗਾ ਦੇ ਖਿਲਾਫ਼ ਪਹਿਲਾਂ ਤੋਂ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਮਾੜੀ ਬੋਲੀ ਬੋਲਣ, ਦੰਗੇ ਭੜਕਾਉਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਜਿਹੇ ਕਈ ਕੇਸ ਦਰਜ ਹਨ।

ਬੱਗਾ ਮਾਮਲੇ ’ਚ ਵਕੀਲ ਨੇ ਕੀਤੇ ਖ਼ੁਲਾਸੇ, ਪੰਜਾਬ ਪੁਲਿਸ ’ਤੇ ਉੱਠੇ ਵੱਡੇ ਸਵਾਲ

ਪੰਜਾਬ ਵਿੱਚ ਵੀ ਉਸ ਖ਼ਿਲਾਫ਼ ਵਿਧਾਨ ਸਭਾ ਚੋਣਾ ਦੌਰਾਨ ਸੰਪਰਦਾਇਕ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਐਫ਼.ਆਈ.ਆਰ ਦਰਜ ਕੀਤੀ ਗਈ ਸੀ। ‘ਆਪ’ ਆਗੂ ਨੇ ਅੱਗੇ ਕਿਹਾ ਕਿ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲੀਸ ਨੇ ਨਿਯਮਾਂ ਅਨੁਸਾਰ ਪੂਰੀ ਕਾਰਵਾਈ ਕੀਤੀ ਹੈ। ਪੰਜਾਬ ਪੁਲੀਸ ਨੇ ਬੱਗਾ ਦੇ ਘਰ 5 ਵਾਰ ਨੋਟਿਸ ਭੇਜਿਆ ਸੀ। ਜਦੋਂ ਬੱਗਾ ਵੱਲੋਂ ਪੰਜੇ ਨੋਟਿਸਾਂ ਵਿੱਚੋਂ ਕਿਸੇ ਵੀ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ ਤਾਂ ਪੰਜਾਬ ਪੁਲੀਸ ਨੇ ਬੱਗਾ ਨੂੰ ਗ੍ਰਿਫ਼ਤਾਰ ਕਰਨ ਦਾ ਕਦਮ ਚੁੱਕਿਆ। ਕੰਗ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਪੁਲੀਸ ਅਤੇ ਪ੍ਰਸ਼ਾਸਨ ਦੋਵਾਂ ਨੂੰ ਆਪਣੇ ਇਸ਼ਾਰੇ ‘ਤੇ ਨਚਾ ਰਹੀ ਹੈ।

ਲੋਕਾਂ ਨੇ ਵੱਖਰੇ ਤਰੀਕੇ ਨਾਲ ਘੇਰੀ ਸਰਕਾਰ, ਯਾਦ ਕਰਵਾਇਆ ਪੁਰਾਣੀਆਂ ਸਾਰੀਆਂ ਗੱਲਾਂ

ਗ੍ਰਹਿ ਮੰਤਰੀ ਦੇ ਕਹਿਣ ‘ਤੇ ਹੀ ਦਿੱਲੀ ਅਤੇ ਹਰਿਆਣਾ ਪੁਲੀਸ ਬੱਗਾ ਨੂੰ ਜਬਰਦਸਤੀ ਪੰਜਾਬ ਪੁਲੀਸ ਕੋਲੋਂ ਛੁਡਾ ਕੇ ਲੈ ਗਈ। ਐਨਾ ਹੀ ਨਹੀਂ ਸਥਾਨਕ ਦਿੱਲੀ ਪੁਲੀਸ ਨੂੰ ਸੂਚਨਾ ਦੇਣ ਗਏ ਪੰਜਾਬ ਪੁਲੀਸ ਦੇ ਇੱਕ ਅਧਿਕਾਰੀ ਨੂੰ ਵੀ ਦਿੱਲੀ ਦੇ ਜਨਕਪੁਰੀ ਪੁਲੀਸ ਥਾਣੇ ਵਿਚ ਹਿਰਾਸਤ ‘ਚ ਰੱਖਿਆ ਗਿਆ। ਇਸੇ ਤਰ੍ਹਾਂ ਖੱਟਰ ਸਰਕਾਰ ਅਤੇ ਹਰਿਆਣਾ ਪੁਲੀਸ ਨੇ ਵੀ ਪੰਜਾਬ ਪੁਲੀਸ ਦੇ ਕੰਮਕਾਜ ‘ਚ ਅਸੰਵਿਧਾਨਿਕ ਰੂਪ ਨਾਲ ਦਖ਼ਲਅੰਦਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਲਦੀ ਦਖ਼ਲਅੰਦਾਜ਼ੀ ਕਰਨ ਅਤੇ ਭਾਜਪਾ ਨੂੰ ਸਬਕ ਸਿਖਾਉਣ ਲਈ ਪੰਜਾਬ ਸਰਕਾਰ ਵੱਲੋਂ ਮਾਣਯੋਗ ਹਾਈਕੋਰਟ ‘ਚ ਅਪੀਲ ਦਾਖ਼ਲ ਕੀਤੀ ਗਈ ਹੈ, ਕਿਉਂਕਿ ਆਮ ਆਦਮੀ ਪਾਰਟੀ ਨੂੰ ਸੰਵਿਧਾਨ ਅਤੇ ਅਦਾਲਤ ‘ਤੇ ਪੂਰਾ ਭਰੋਸਾ ਹੈ।

ਨਵੀਂ ਪਾਰਟੀ ਬਣਾਉਣ ‘ਤੇ ਸਿੱਧੂ ਦਾ ਧਮਾਕਾ! ਹਾਈਕਮਾਨ ਨੂੰ ਪਾਤੀ ਬਿਪਤਾ | D5 Channel Punjabi

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਘਟਨਾ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਜ ਕਾਂਗਰਸ ਉਸੇ ਤਜਿੰਦਰਪਾਲ ਬੱਗਾ ਦਾ ਸਾਥ ਦੇ ਰਹੀ ਹੈ, ਜਿਸ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ‘ਬਾਰ ਡਾਂਸਰ’ ਕਹਿ ਕੇ ਸੰਬੋਧਨ ਕੀਤਾ ਸੀ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ।

]]>
ਗੁਰਬਾਣੀ ਕੀਰਤਨ ਪ੍ਰਸਾਰਨ ਦੇ ਮਾਮਲੇ ‘ਚ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ ਵਫ਼ਦ ਪੁੱਜਾ ਅਕਾਲ ਤਖ਼ਤ ਸਕੱਤਰੇਤ  https://punjabi.newsd5.in/%e0%a8%97%e0%a9%81%e0%a8%b0%e0%a8%ac%e0%a8%be%e0%a8%a3%e0%a9%80-%e0%a8%95%e0%a9%80%e0%a8%b0%e0%a8%a4%e0%a8%a8-%e0%a8%aa%e0%a9%8d%e0%a8%b0%e0%a8%b8%e0%a8%be%e0%a8%b0%e0%a8%a8-%e0%a8%a6%e0%a9%87/ Sat, 07 May 2022 06:40:03 +0000 https://punjabi.newsd5.in/?p=156319 ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਤੋਂ ਇੱਕ ਨਿੱਜੀ ਟੀਵੀ ਚੈਨਲ ਦੁਆਰਾ ਪ੍ਰਸਾਰਿਤ ਕੀਤੇ ਜਾਂਦੇ ਗੁਰਬਾਣੀ ਕੀਰਤਨ ਪ੍ਰਸਾਰਨ ਨੂੰ ਬੰਦ ਕਰਾਉਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਸਿੱਖ ਸੰਸਥਾ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦਾ ਵਫ਼ਦ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜਾ।

 

]]>
Supreme Court ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਕੀਤਾ ਜਾਰੀ https://punjabi.newsd5.in/supreme-court-%e0%a8%a8%e0%a9%87-%e0%a8%95%e0%a9%87%e0%a8%82%e0%a8%a6%e0%a8%b0-%e0%a8%85%e0%a8%a4%e0%a9%87-%e0%a8%ad%e0%a8%be%e0%a8%b0%e0%a8%a4-%e0%a8%a6%e0%a9%87-%e0%a8%9a%e0%a9%8b%e0%a8%a3-%e0%a8%95/ Tue, 25 Jan 2022 07:19:04 +0000 https://punjabi.newsd5.in/?p=142890 ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਅਤੇ ਭਾਰਤ ਦੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਚੋਣ ਨਿਸ਼ਾਨ ਜ਼ਬਤ ਕਰਨ ਅਤੇ ਜਨਤਕ ਫ਼ੰਡਾਂ ਤੋਂ ਗੈਰ ਤਰਕਹੀਣ ਮੁਫ਼ਤ ਵੰਡਣ ਦਾ ਵਾਅਦਾ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੀ ਰਜਿਸਟਰੇਸ਼ਨ ਰੱਦ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

 

]]>
ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ https://punjabi.newsd5.in/%e0%a8%9c%e0%a9%80-%e0%a8%90%e0%a8%b8-%e0%a8%a1%e0%a9%80-%e0%a8%aa%e0%a9%80-%e0%a8%a6%e0%a9%87-2-%e0%a8%ab%e0%a9%80%e0%a8%b8%e0%a8%a6%e0%a9%80-%e0%a8%b5%e0%a8%be%e0%a8%a7%e0%a9%82-%e0%a8%89%e0%a8%a7/ Wed, 18 Nov 2020 13:53:14 +0000 https://punjabi.newsd5.in/?p=80540 ਚੰਡੀਗੜ੍ਹ, 18 ਨਵੰਬਰ
ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।
ਵੱਖ-ਵੱਖ ਮੰਚਾਂ ਉਤੇ ਉਦਯੋਗਪਤੀਆਂ ਵੱਲੋਂ ਉਠਾਈ ਮੰਗ ਨੂੰ ਸਵਿਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਵਿੱਚ ਨਵਾਂ ਨਿਯਮ 53-ਏ ਸ਼ਾਮਲ ਕਰਨ ਦਾ ਫੈਸਲਾ ਕਰ ਕੇ ਉਦਯੋਗਾਂ ਦੇ ਪਾਲਣਾ ਕਰਨ ਦੇ ਬੋਝ ਨੂੰ ਘਟਾਉਣ ਲਈ ਇਲੈਕਟ੍ਰਾਨਿਕ/ਡਿਜੀਟਲ ਫਾਰਮੈਟ ਵਿੱਚ ਰਜਿਸਟਰਾਂ ਨੂੰ ਬਣਾਈ ਰੱਖਣ ਦੀ ਆਗਿਆ ਦੇ ਦਿੱਤੀ।

ਜਥੇਦਾਰ ਦੇ ਬਿਆਨ ‘ਤੇ ਢੀਂਡਸੇ ਦਾ ਆਇਆ ਵੱਡਾ ਬਿਆਨ?ਬਾਦਲਾਂ ‘ਤੇ SGPC ਦਾ ਦੱਸਿਆ ਸੱਚ?
ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿੱਚ ਮੱਦਦ ਕਰੇਗੀ ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿੱਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿੱਚ ਇਹ 2 ਫੀਸਦੀ ਵਾਧੂ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ ਅਧੀਨ ਲਾਇਸੈਂਸ ਆਪਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।
ਕੈਬਨਿਟ ਵੱਲੋਂ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ:-
ਪੰਜਾਬ ਵਜ਼ਾਰਤ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ 2020 (ਪੰਜਾਬ ਐਕਟ ਨੰਬਰ 10 ਆਫ 2020) ਤਹਿਤ ਬੋਰਡ ਦਾ ਉਦੇਸ਼ ਰੋਜ਼ਾਨਾ ਦੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਹੈ।

🔴Live | ਚੰਡੀਗੜ੍ਹ ਤੋਂ 30 ਕਿਸਾਨ ਜਥੇਬੰਦੀਆਂ ਦੀ ਸਿੱਧੀ ਮੀਟਿੰਗ,ਕੇਂਦਰ ਖਿਲਾਫ ਲਿਆ ਵੱਡਾ ਫੈਸਲਾ?
ਤੇਲੰਗਾਨਾ ਸੂਬੇ ਦੀ ਤਰਜ਼ ਉਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ, 2020 (ਪੰਜਾਬ ਐਕਟ ਨੰਬਰ 10 ਆਫ 2020) 17 ਅਪਰੈਲ 2020 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਦਾ ਉਦੇਸ਼ ਕੈਦੀਆਂ ਨੂੰ ਉਸਾਰੂ ਕੰਮਾਂ ਵਾਲੇ ਪਾਸੇ ਲਗਾ ਕੇ ਕੈਦੀਆਂ ਆਧਾਰਿਤ ਆਰਥਿਕ ਗਤੀਵਿਧੀਆਂ ਨੂੰ ਵਧਾਉਂਦਿਆਂ ਸਵੈ-ਨਿਰਭਰ ਮਾਡਲ ਨੂੰ ਅਪਣਾਉਣਾ ਹੈ। ਇਸ ਦਾ ਮੰਤਵ ਕੈਦੀਆਂ ਦੇ ਮਨੋਵਿਗਿਆਨਕ ਸੁਧਾਰ, ਹੁਨਰ ਆਦਿ ਦੀਆਂ ਵੱਖ-ਵੱਖ ਸੁਧਾਰ ਅਤੇ ਭਲਾਈ ਦੀਆਂ ਗਤੀਵਿਧੀਆਂ ਲਈ ਫੰਡ ਸਰੋਤ ਪੈਦਾ ਕਰਨਾ ਹੈ ਜਿਸ ਨਾਲ ਸੂਬੇ ਦੇ ਖਜ਼ਾਨੇ ਉਤੇ ਬੋਝ ਘਟੇਗਾ।
ਜ਼ਿਕਰਯੋਗ ਹੈ ਕਿ 8 ਸਤੰਬਰ, 2020 ਨੂੰ ਹੋਈ ਨੋਟੀਫਿਕੇਸ਼ਨ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਸਥਾਪਤ ਕੀਤਾ ਗਿਆ ਸੀ।
ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ ਵਿੱਚ 20 ਫੀਸਦੀ ਵਾਧੇ ਨੂੰ ਮਨਜ਼ੂਰੀ:-
ਇਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ/ਰਿਟੇਨਰਸ਼ਿਪ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ 20 ਫੀਸਦੀ ਕਰਦਿਆਂ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤਾ ਹੈ।

BIG BREAKINGਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਮਾੜੀ ਖ਼ਬਰ,
ਗੌਰਤਲਬ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਦਫਤਰ, ਆਮ ਰਾਜ ਪ੍ਰਬੰਧ, ਗ੍ਰਹਿ ਮਾਮਲੇ ਤੇ ਨਿਆਂ, ਜਲ ਸਰੋਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੇਂਡੂ ਵਿਕਾਸ ਤੇ ਪੰਚਾਇਤ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 11 ਆਰਜੀ ਅਸਾਮੀਆਂ ਦੀ ਰਚਨਾ ਕੀਤੀ ਗਈ ਸੀ।
ਸ਼ੁਰੂਆਤ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਨੂੰ 35,000 ਰੁਪਏ ਪੱਕੀ ਤਨਖਾਹ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ 5 ਦਸੰਬਰ, 2016 ਨੂੰ ਕੈਬਨਿਟ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਤਨਖਾਹ ਵਧਾਉਂਦਿਆਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਸੀ। ਸਾਲ 2016 ਤੋਂ ਬਾਅਦ ਇਸ ਪੱਕੀ ਤਨਖਾਹ/ਰਿਟੇਨਰਸ਼ਿਪ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
-NAV GILL

]]>
ਚੰਡੀਗੜ੍ਹ ‘ਤੇ ਕੇਂਦਰੀ ਨੋਟੀਫਿਕੇਸ਼ਨ ਦੇ ਖਿਲਾਫ਼ ਸਿੱਧੂ, ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ https://punjabi.newsd5.in/%e0%a8%9a%e0%a9%b0%e0%a8%a1%e0%a9%80%e0%a8%97%e0%a9%9c%e0%a9%8d%e0%a8%b9-%e0%a8%a4%e0%a9%87-%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%a8%e0%a9%8b%e0%a8%9f%e0%a9%80%e0%a8%ab/ Wed, 03 Oct 2018 05:23:03 +0000 https://punjabi.newsd5.in/?p=31465 ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਲਈ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਤੇ ਚੰਡੀਗੜ੍ਹ ਪੁਲਿਸ ਦੇ ਡੀਐੱਸਪੀਜ਼ ਨੂੰ ਦਿੱਲੀ ਕੇਡਰ ਵਿੱਚ ਸ਼ਾਮਲ ਕਰਨ ਦੇ ਮੁੱਦੇ ‘ਤੇ ਅਕਾਲੀ ਦਲ ਦੇ ਵਿਰੋਧ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਇਤਰਾਜ਼ ਜਤਾਇਆ ਹੈ। ਪੰਜਾਬ ਦੇ ਸਿਆਸਤਦਾਨਾਂ ਅਨੁਸਾਰ ਚੰਡੀਗੜ੍ਹ ਪੁਲਿਸ ਦੇ ਗਜ਼ਟਿਡ ਅਫ਼ਸਰਾਂ ਨੂੰ ਦਿੱਲੀ ਪੁਲਿਸ ਹੇਠ ਲਿਆ ਕੇ ਕੇਂਦਰ ਸਰਕਾਰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਨੂੰ ਮਾਰ ਰਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਹਿਮਾਚਲ ‘ਚ ਨਵੀਂ ਵੰਡ ਤੋਂ ਬਾਅਦ ਨਵੰਬਰ 1966 ਨੂੰ ਹੋਂਦ ਵਿੱਚ ਆਇਆ ਸੀ ਤੇ ਚੰਡੀਗੜ੍ਹ ਪੰਜਾਬ-ਹਰਿਆਣਾ ਦੋਵਾਂ ਸੂਬਿਆਂ ਦੀ ਰਾਜਧਾਨੀ ਹੈ, ਇਸ ਲਈ ਦੋਵੇਂ ਸੂਬਿਆਂ ਦਾ ਇਸ ’ਤੇ ਆਪਣਾ ਹੱਕ ਹੈ।

Read Also ਅੱਜ ਤਾਂ ਨਵਜੋਤ ਸਿੱਧੂ ਨਾਲ Akali Dal ਵਾਲੀ ਹੋਈ!

ਸਿੱਧੂ ਨੇ ਕਿਹਾ ਹੈ ਕਿ ਇਸ ਤੋਂ ਵੀ ਵੱਧ ਨਮੋਸ਼ੀ ਵਾਲੀ ਗੱਲ ਇਹ ਹੈ ਕਿ ਪੰਜਾਬ ਤੋਂ ਇਕੋ-ਇਕ ਕੇਂਦਰੀ ਮੰਤਰੀ ਸੂਬੇ ਨਾਲ ਹੋ ਰਹੇ ਧੱਕੇ ‘ਤੇ ਤਮਾਸ਼ਾ ਵੇਖ ਰਹੀ ਹੈ। ਉਹ ਤਾਂ ਕੁੰਭਕਰਨ ਤੋਂ ਵੀ ਟੱਪ ਗਈ ਹੈ ਜੋ ਸਾਢੇ ਚਾਰ ਸਾਲਾਂ ਤੋਂ ਸੁੱਤੀ ਪਈ ਹੈ।ਸਿੱਧੂ ਨੇ ਇਸ ਪੱਤਰ ਵਿਚ 2012 ਵਿੱਚ ਪੀ. ਚਿਦੰਬਰਮ ਵਲੋਂ ਲਿਖੇ ਗਏ ਪੱਤਰ ਦਾ ਵੀ ਜ਼ਿਕਰ ਕੀਤਾ ਹੈ, ਜਿਸ ਵਿਚ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਨਾਲ ਧੱਕਾ ਨਹੀਂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਸਰਕਾਰ ਨੇ 25 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਚੰਡੀਗੜ੍ਹ ਪੁਲਿਸ ਦੇ ਡੀ. ਐੱਸ. ਪੀਜ਼. ਨੂੰ ਦਿੱਲੀ, ਅੰਡੇਮਾਨ, ਦਮਨ ਦੀਪ ਤੇ ਦਾਦਰ ਨਗਰ ਹਵੇਲੀ, ਯਾਨੀ ਦਾਨਿਪਸ ਦੇ ਕੇਡਰਾਂ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਦੇ ਡੀ. ਐੱਸ. ਪੀਜ਼. ਦਾ ਚੰਡੀਗੜ੍ਹ ਤੋਂ ਬਾਹਰ ਤਬਾਦਲਾ ਨਹੀਂ ਹੁੰਦਾ ਸੀ। ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਚੰਡੀਗੜ੍ਹ ਪੁਲਿਸ ਦੇ ਅਫ਼ਸਰਾਂ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵਿੱਚ ਚੁਣੌਤੀ ਦਿੱਤੀ ਹੈ। ਦੂਜੇ ਪਾਸੇ ਪੰਜਾਬ ਦੇ ਲੀਡਰਾਂ ਨੂੰ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਕਾਇਦੇ ਨਾਲ ਪੂਰੀ ਤਰ੍ਹਾਂ ਆਪਣੇ ਅਧੀਨ ਕਰਨਾ ਚਾਹੁੰਦੀ ਹੈ।

]]>