ceo of german company – D5 News https://punjabi.newsd5.in Truth Seeking News Network. Fri, 16 Sep 2022 06:02:58 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png ceo of german company – D5 News https://punjabi.newsd5.in 32 32 ਜਰਮਨ ਕੰਪਨੀ Verbio Group ਦੇ CEO ਨੂੰ ਮਿਲੇ CM Mann, ਪੰਜਾਬ ‘ਚ ਕਾਰੋਬਾਰ ਸਥਾਪਿਤ ਕਰਨ ਦਾ ਦਿੱਤਾ ਸੱਦਾ https://punjabi.newsd5.in/%e0%a8%9c%e0%a8%b0%e0%a8%ae%e0%a8%a8-%e0%a8%95%e0%a9%b0%e0%a8%aa%e0%a8%a8%e0%a9%80-verbio-group-%e0%a8%a6%e0%a9%87-ceo-%e0%a8%a8%e0%a9%82%e0%a9%b0-%e0%a8%ae%e0%a8%bf%e0%a8%b2%e0%a9%87-cm-mann/ Fri, 16 Sep 2022 06:02:58 +0000 https://punjabi.newsd5.in/?p=176120 ਬਰਲਿਨ/ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਜਰਮਨ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ (Verbio Group) ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ‘ਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ। ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ।

ਕੈਨੇਡਾ ਦਾ ਪੰਜਾਬੀਆਂ ’ਤੇ ਵੱਡਾ ਐਕਸ਼ਨ, 3 ਦਰਜ਼ਨਾਂ ਤੋਂ ਵੱਧ ਪੰਜਾਬੀ ਕਰਤੇ ਡਿਪੋਰਟ, ਸੁਣ ਮਾਪਿਆਂ ਦਾ ਹੋਇਆ ਬੁਰਾ ਹਾਲ!

ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ। ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀ.ਈ.ਓ. ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ।

ਮੂਸੇਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, ਮੋਹਾਲੀ ਫੋਰਟਿਸ ’ਚ ਦਾਖ਼ਲ

ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ’ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

]]>