CEO Punjab – D5 News https://punjabi.newsd5.in Truth Seeking News Network. Tue, 15 Feb 2022 12:57:43 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png CEO Punjab – D5 News https://punjabi.newsd5.in 32 32 ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ 424.42 ਕਰੋੜ ਕੀਮਤ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-2022-%e0%a8%aa%e0%a9%b0%e0%a8%9c-4/ Mon, 14 Feb 2022 15:19:12 +0000 https://punjabi.newsd5.in/?p=145623 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ, ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਚੋਣ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ 13 ਫਰਵਰੀ, 2022 ਤੱਕ 424.42 ਕਰੋੜ ਰੁਪਏ ਦੀ ਕੀਮਤ ਦਾ ਸਾਮਾਨ ਜ਼ਬਤ ਕੀਤਾ ਹੈ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਪੰਜਾਬ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 29.57 ਕਰੋੜ ਰੁਪਏ ਦੀ 49.25 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰਾਂ, ਇਨਫੋਰਸਮੈਂਟ ਵਿੰਗਾਂ ਨੇ 324.56 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 29.69 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1528 ਕਮਜੋਰ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ 4290 ਵਿਅਕਤੀਆਂ ਦੀ ਸ਼ਨਾਖਤ ਗੜਬੜੀ ਕਰਨ ਵਾਲੇ ਸੰਭਾਵੀ ਸਰੋਤਾਂ ਵਜੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਨਾਂ ਵਿਅਕਤੀਆਂ ਵਿੱਚੋਂ 3753 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ 2450 ਵਿਅਕਤੀਆਂ ਨੂੰ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਵਾਲੀਆਂ ਧਾਰਾਵਾਂ ਤਹਿਤ ਗਿ੍ਰਫਤਾਰ ਗਿਆ ਹੈ।

ਚੋਣਾਂ ਤੋਂ ਪਹਿਲਾਂ ਕਿਸਾਨਾਂ ‘ਤੇ ਮਾਮਲਾ ਦਰਜ,Navjot Sidhu ‘ਤੇ ਹੋਵੇਗੀ ਕਾਰਵਾਈ! Modi ਦੇ ਬਿਆਨ ਨੇ ਭਖਾਈ ਸਿਆਸਤ

ਉਨਾਂ ਅੱਗੇ ਦੱਸਿਆ ਕਿ ਸਾਰੇ 3135 ਕੇਸਾਂ ਵਿੱਚ ਗੈਰ-ਜਮਾਨਤੀ ਵਾਰੰਟ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਸੂਬੇ ਭਰ ਵਿੱਚ 26705 ਨਾਕੇ ਲਗਾਏ ਗਏ ਹਨ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਰਾਜ ਵਿੱਚ ਹੁਣ ਤੱਕ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ 379565 ਹਥਿਆਰ ਜਮਾਂ ਕਰਵਾਏ ਜਾ ਚੁੱਕੇ ਹਨ। ਜਦੋਂ ਕਿ ਸੂਬੇ ਵਿੱਚ 127 ਬਿਨਾਂ ਲਾਇਸੈਂਸ ਦੇ ਹਥਿਆਰ ਜ਼ਬਤ ਕੀਤੇ ਗਏ ਹਨ।

]]>
ਚੋਣ ਕਮਿਸ਼ਨ ਭਾਰਤ ਵਲੋਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ : ਸੀ.ਈ.ਉ. ਡਾ. ਰਾਜੂ https://punjabi.newsd5.in/%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b8%e0%a8%bc%e0%a8%a8-%e0%a8%ad%e0%a8%be%e0%a8%b0%e0%a8%a4-%e0%a8%b5%e0%a8%b2%e0%a9%8b%e0%a8%82-%e0%a8%a1%e0%a8%bf%e0%a8%aa%e0%a8%9f-2/ Sat, 12 Feb 2022 14:35:37 +0000 https://punjabi.newsd5.in/?p=145343 ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਡਿਪਟੀ ਸੁਪਰੀਟਡੈਂਟ ਆਫ਼ ਪੁਲਿਸ ਮਲੇਰਕੋਟਲਾ ਪਵਨਜੀਤ ਦਾ ਤਬਾਦਲਾ ਕਰ ਦਿੱਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਮਨਦੀਪ ਸਿੰਘ (56/ਪੀ.ਆਰ.) ਨੂੰ ਨਵਾਂ ਡੀ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

]]>
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ https://punjabi.newsd5.in/%e0%a8%86%e0%a8%a6%e0%a8%b0%e0%a8%b8%e0%a8%bc-%e0%a8%9a%e0%a9%8b%e0%a8%a3-%e0%a8%9c%e0%a8%bc%e0%a8%be%e0%a8%ac%e0%a8%a4%e0%a8%be-%e0%a8%b2%e0%a8%be%e0%a8%97%e0%a9%82-%e0%a8%b9%e0%a9%8b%e0%a8%a3-6/ Thu, 10 Feb 2022 13:49:26 +0000 https://punjabi.newsd5.in/?p=145043 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਕੇਜਰੀਵਾਲ ਤੇ CM ਚੰਨੀ ‘ਚ ਖੜਕੀ ਫਿਰ ਭਖਿਆ ਮਾਹੌਲ, ਵਿਰੋਧੀ ਕਹਿੰਦੇ ਹੁਣ ਆਇਆ ਸਵਾਦ

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3897 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3235 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2148 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਰੇ ਹੀ 3049 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 23320 ਨਾਕੇ ਲਾਏ ਗਏ ਹਨ।

Punjab ਫੇਰੀ ਤੋਂ ਪਹਿਲਾਂ Modi ਹੋਇਆ Live, ਵੇਖੋ ਕੀ ਦਿੱਤੀ ਲੋਕਾਂ ਨੂੰ ਸੌਗਾਤ | D5 Channel Punjabi

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,79,170 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

]]>
ਰਾਜਨੀਤਕ ਪਾਰਟੀਆਂ ਅਤੇ ਚੋਣ ਲੜੇ ਰਹੇ ਉਮੀਦਵਾਰ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਸਮਾਂ ਸੀਮਾਂ ਪੁੱਗਣ ਤੋਂ ਪਹਿਲਾਂ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਪ੍ਰਕਾਸ਼ਤ ਕਰਵਾਉਣ: ਮੁੱਖ ਚੋਣ ਅਧਿਕਾਰੀ ਡਾ. ਰਾਜੂ https://punjabi.newsd5.in/%e0%a8%b0%e0%a8%be%e0%a8%9c%e0%a8%a8%e0%a9%80%e0%a8%a4%e0%a8%95-%e0%a8%aa%e0%a8%be%e0%a8%b0%e0%a8%9f%e0%a9%80%e0%a8%86%e0%a8%82-%e0%a8%85%e0%a8%a4%e0%a9%87-%e0%a8%9a%e0%a9%8b%e0%a8%a3-%e0%a8%b2/ Tue, 08 Feb 2022 15:34:19 +0000 https://punjabi.newsd5.in/?p=144826 ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪ੍ਰਕਾਸ਼ਤ ਕਰਾਉਣ ਲਈ ਨਿਰਧਾਰਤ ਸਮੇਂ ਤੋਂ ਖੁੱਝਣਾ ਨਹੀਂ ਚਾਹੀਦਾ।

ਉਨਾਂ ਦੱਸਿਆ ਕਿ ਅਖਬਾਰਾਂ ਅਤੇ ਟੈਲੀਵਿਜ਼ਨ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨ ਦੀ ਅੰਤਿਮ ਮਿਤੀ 8 ਫਰਵਰੀ, 2022 ਨੂੰ ਸਮਾਪਤ ਹੋ ਗਈ ਹੈ।

ਭਾਰਤੀ ਚੋਣ ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਲਈ ਤਿੰਨ ਵਾਰ ਅਖਬਾਰਾਂ ਅਤੇ ਟੈਲੀਵਿਜ਼ਨਾਂ ਵਿੱਚ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨਾ ਲਾਜ਼ਮੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨਾ ਹੋਵੇਗਾ।

ਡਾ: ਰਾਜੂ ਨੇ ਅੱਗੇ ਦੱਸਿਆ ਕਿ ਸ਼ਡਿਊਲ ਅਨੁਸਾਰ ਦੂਸਰਾ ਇਸ਼ਤਿਹਾਰ ਨਾਮਜ਼ਦਗੀ ਵਾਪਸ ਲੈਣ ਦੇ 5ਵੇਂ ਤੋਂ 8ਵੇਂ ਦਿਨ ਦੇ ਵਿਚਕਾਰ ਦਿੱਤਾ ਜਾ ਸਕਦਾ ਹੈ। ਜਦੋਂ ਕਿ, ਤੀਜਾ ਇਸ਼ਤਿਹਾਰ 9ਵੇਂ ਦਿਨ ਤੋਂ ਪ੍ਰਚਾਰ ਦੇ ਆਖਰੀ ਦਿਨ (ਚੋਣਾਂ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ ) ਤੱਕ ਦਿੱਤਾ ਜਾ ਸਕਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰਾਂ ਨੂੰ ਇਹ ਘੋਸ਼ਣਾ ਪੱਤਰ ਕਿਸੇ ਖੇਤਰੀ ਅਖਬਾਰ ਵਿੱਚ 12 ਫੌਂਟ ਸਾਈਜ਼ ਵਿੱਚ ਤਿੰਨ ਵਾਰ ਢੁਕਵੀਂ ਥਾਂ ’ਤੇ ਛਪਵਾਉਣਾ ਹੋਵੇਗਾ। ਉਨਾਂ ਕਿਹਾ ਕਿ ਡੀਏਵੀਪੀ/ਆਡਿਟ ਬਿਊਰੋ ਆਫ਼ ਸਰਕੂਲੇਸ਼ਨ ਦੁਆਰਾ ਦੱਸੇ ਰਿਕਾਰਡ ਮੁਤਾਬਕ ਇਸ਼ਤਿਹਾਰ 75000 ਤੋਂ ਵੱਧ ਸਰਕੂਲੇਸ਼ਨ ਵਾਲੇ ਘੱਟੋ-ਘੱਟ ਇੱਕ ਰਾਸ਼ਟਰੀ ਰੋਜ਼ਾਨਾ ਅਖਬਾਰ ਵਿੱਚ ਅਤੇ ਘੱਟੋ-ਘੱਟ 25000 ਦੇ ਸਰਕੂਲੇਸ਼ਨ ਵਾਲੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਖੇਤਰੀ ਵਰਨਾਕੂਲਰ ਰੋਜ਼ਾਨਾ ਅਖਬਾਰ ਵਿੱਚ ਖੇਤਰੀ ਭਾਸ਼ਾ ਵਿੱਚ ਪ੍ਰਕਾਸ਼ਤ ਹੋਣਾ ਚਾਹੀਦਾ ਹੈ।

ਉਨਾਂ ਕਿਹਾ ਕਿ ਟੀਵੀ ਚੈਨਲਾਂ ਵਲੋਂ ਵੀ ਨਿਰਧਾਰਿਤ ਫਾਰਮੈਟ ਵਿੱਚ ਘੱਟੋ-ਘੱਟ ਸੱਤ ਸੈਕਿੰਡ ਲਈ ਸਵੇਰੇ 8:00 ਵਜੇ ਤੋਂ ਰਾਤ 10:00 ਵਜੇ ਤੱਕ ਖੇਤਰੀ ਭਾਸ਼ਾ ਜਾਂ ਅੰਗਰੇਜ਼ੀ ਵਿੱਚ ਇਸ ਦਾ ਪ੍ਰਸਾਰਣ ਕੀਤਾ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਦੋਸ਼ੀ ਨਹੀਂ ਸਿੱਧ ਹੋਏ ਹਨ ਜਾਂ ਉਨਾਂ ਵਿਰੁੱਧ ਕੋਈ ਅਪਰਾਧਿਕ ਕੇਸ ਲੰਬਿਤ ਨਹੀਂ ਹੈ, ਉਨਾਂ ਨੂੰ ਅਜਿਹੇ ਇਸ਼ਤਿਹਾਰ ਪ੍ਰਕਾਸ਼ਤ ਕਰਨ ਦੀ ਲੋੜ ਨਹੀਂ ਹੈ।

ਡਾ: ਰਾਜੂ ਨੇ ਜ਼ਿਲਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ’ਤੇ ਤਿੱਖੀ ਨਜ਼ਰ ਰੱਖਣ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਅਪਰਾਧਿਕ ਪਿਛੋਕੜ ਸਬੰਧੀ ਇਸ਼ਤਿਹਾਰ ਪ੍ਰਕਾਸ਼ਤ ਕਰ ਰਹੇ ਹਨ ਜਾਂ ਨਹੀਂ ਅਤੇ ਇਸ ਸਬੰਧੀ ਪੂਰਾ ਰਿਕਾਰਡ ਰੱਖਿਆ ਜਾਵੇ।

]]>
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 319.29 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ https://punjabi.newsd5.in/%e0%a8%86%e0%a8%a6%e0%a8%b0%e0%a8%b8%e0%a8%bc-%e0%a8%9a%e0%a9%8b%e0%a8%a3-%e0%a8%9c%e0%a8%bc%e0%a8%be%e0%a8%ac%e0%a8%a4%e0%a8%be-%e0%a8%b2%e0%a8%be%e0%a8%97%e0%a9%82-%e0%a8%b9%e0%a9%8b%e0%a8%a3-3/ Fri, 04 Feb 2022 14:34:29 +0000 https://punjabi.newsd5.in/?p=144263 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 3 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 319.29 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 18000 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

]]>
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 316.66 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ https://punjabi.newsd5.in/%e0%a8%86%e0%a8%a6%e0%a8%b0%e0%a8%b8%e0%a8%bc-%e0%a8%9a%e0%a9%8b%e0%a8%a3-%e0%a8%9c%e0%a8%bc%e0%a8%be%e0%a8%ac%e0%a8%a4%e0%a8%be-%e0%a8%b2%e0%a8%be%e0%a8%97%e0%a9%82-%e0%a8%b9%e0%a9%8b%e0%a8%a3-2/ Thu, 03 Feb 2022 11:54:25 +0000 https://punjabi.newsd5.in/?p=144101 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 2 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 316.66  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 16 ਕਰੋੜ ਰੁਪਏ ਦੀ 29.63 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।

Breaking News: Bains ’ਤੇ Supreme Court ਦਾ ਵੱਡਾ ਫੈਸਲਾ, ਜਬਰ ਜਨਾਹ ਮਾਮਲੇ ‘ਚ ਅਹਿਮ ਖ਼ਬਰ| D5 Channel Punjabi

ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 278.58 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 20.47 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1215 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2956 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2219 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ।

Punjab Election : Sukhbir Badal ਦਾ Exclusive Speech, ਮਾਂਜ ਕੇ ਰੱਖਤੇ ਵਿਰੋਧੀ | D5 Channel Punjabi

ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1097 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸਾਰੇ ਹੀ 2793 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 17220 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,76,925 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 76 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

]]> ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 97 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%a6%e0%a9%87-%e0%a8%ae-2/ Wed, 02 Feb 2022 14:37:14 +0000 https://punjabi.newsd5.in/?p=143966 ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,76,542 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੁੰਚ ਕਰਨੀ ਹੋਵੇਗੀ ।

Khabran Da Sira : MSP ‘ਤੇ ਸਰਕਾਰ ਦਾ ਫੈਸਲਾ, ਪੰਜਾਬ ਆਉਣਗੇ ਮੋਦੀ, ਗੁੱਥਮ-ਗੁੱਥਾ ਹੋਏ ਭਾਜਪਾਈ, ਕਾਂਗਰਸ ਨੂੰ ਝਟਕਾ

ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

Punjab Congress : ਹੋ ਗਿਆ ਓਹੀ ਕੰਮ ਜੀਹਦਾ ਸੀ ਡਰ, ਕਾਂਗਰਸ ‘ਚ ਬਗਾਵਤ ! ਕਾਂਗਰਸ ਨੂੰ ਹੁਣ ਤੱਕ ਦਾ ਵੱਡਾ ਝਟਕਾ!

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 16448 ਨਾਕੇ ਲਗਾਏ ਗਏ ਹਨ।

]]>
ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 310.89 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ https://punjabi.newsd5.in/%e0%a8%86%e0%a8%a6%e0%a8%b0%e0%a8%b8%e0%a8%bc-%e0%a8%9a%e0%a9%8b%e0%a8%a3-%e0%a8%9c%e0%a8%bc%e0%a8%be%e0%a8%ac%e0%a8%a4%e0%a8%be-%e0%a8%b2%e0%a8%be%e0%a8%97%e0%a9%82-%e0%a8%b9%e0%a9%8b%e0%a8%a3/ Tue, 01 Feb 2022 12:57:48 +0000 https://punjabi.newsd5.in/?p=143803 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 31 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 310.89 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 14.75 ਕਰੋੜ ਰੁਪਏ ਦੀ 27.86 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 275.59 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 19.19 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

Canada News : PM ਦਾ ਪ੍ਰਦਰਸ਼ਨਕਾਰੀਆਂ ਨੂੰ ਠੋਕਵਾਂ ਜਵਾਬ, ਸੜਕਾਂ ਜਾਮ, ਮਾਲ-ਦੁਕਾਨਾਂ ਬੰਦ D5 Channel Punjabi

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1203 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2903 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1949 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 799 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

D5 Punjabi Election Survey : ‘AAP’ ਨੂੰ ਵਿਦੇਸ਼ ਤੋਂ ਸਿੱਧੀ ਸਪੋਰਟ, ਜਿੱਤ ਪੱਕੀ ! ਪ੍ਰਚਾਰ ਲਈ ਆਏ NRI,

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2676 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 39 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 15722 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 376484 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 69 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

]]>
ਗੁਰਦਾਸਪੁਰ ਵਿਖੇ ਬੀਐਲਓ ਹੋਇਆ ਹਾਦਸੇ ਦਾ ਸ਼ਿਕਾਰ;ਮੁੱਖ ਚੋਣ ਅਧਿਕਾਰੀ ਅਤੇ ਦੋ ਡਿਪਟੀ ਕਮਿਸ਼ਨਰਾਂ ਵਲੋਂ ਪੀੜਤ ਨੂੰ ਫੌਰੀ ਮਦਦ  https://punjabi.newsd5.in/%e0%a8%97%e0%a9%81%e0%a8%b0%e0%a8%a6%e0%a8%be%e0%a8%b8%e0%a8%aa%e0%a9%81%e0%a8%b0-%e0%a8%b5%e0%a8%bf%e0%a8%96%e0%a9%87-%e0%a8%ac%e0%a9%80%e0%a8%90%e0%a8%b2%e0%a8%93-%e0%a8%b9%e0%a9%8b%e0%a8%87/ Tue, 01 Feb 2022 12:33:08 +0000 https://punjabi.newsd5.in/?p=143796 ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਹਸਪਤਾਲ ਜਾ ਕੇ ਪੁੱਛਿਆ ਹਾਲ-ਚਾਲ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਵੀ ਯਕੀਨੀ ਬਣਾਈ ਜਾਵੇਗੀ ਹਰ ਕਿਸਮ ਦੀ ਡਾਕਟਰੀ ਸਹਾਇਤਾ 

ਚੰਡੀਗੜ੍ਹ:  ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਸੋਮਵਾਰ ਨੂੰ ਗੁਰਦਾਸਪੁਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਈ.ਟੀ.ਟੀ. ਅਧਿਆਪਕ -ਕਮ੍-ਬੂਥ ਲੈਵਲ ਅਫ਼ਸਰ (ਬੀਐੱਲਓ) ਗੁਰਵਿੰਦਰ ਸਿੰਘ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਪੇਸ਼ਕਸ਼ ਕੀਤੀ ।ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਕ  ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੀਖੋਵਾਲੀ ਦੇ ਬੂਥ ਨੰਬਰ 222 ਤੇ ਤਾਇਨਾਤ ਬੀਐੱਲਓ ਗੁਰਵਿੰਦਰ ਸੋਮਵਾਰ ਸ਼ਾਮ ਨੂੰ ਕਰੀਬ 4:15 ਵਜੇ ਘਰ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਤੋਂ ਡਿੱਗਣ ਕਰਕੇ ਉਸ ਦੇ ਸਿਰ ਤੇ ਸੱਟ ਲੱਗ ਗਈ ਅਤੇ ਉਸ ਦੀ ਬਾਂਹ ਫਰੈਕਚਰ ਹੋ ਗਈ। ਇਸ ਸਮੇਂ ਬੀਐੱਲਓ ਗੁਰਵਿੰਦਰ ਦਾ ਅਮਨਦੀਪ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ  ਹੈ।

Budget 2022 : ਜਨਤਾ ਤੇ ਮਿਹਰਬਾਨ ਹੋਈ ਸਰਕਾਰ, ਦਿੱਤਾ ਵੱਡਾ ਤੋਹਫਾ | Nirmala Sitharaman | D5 Channel Punjabi

 ਡਾ. ਰਾਜੂ ਨੇ ਕਿਹਾ , “ਜਿਵੇਂ ਹੀ ਮੈਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਸਾਡੇ ਅਧਿਕਾਰੀ ਦੇ ਹਾਦਸੇ ਬਾਰੇ ਪਤਾ ਲੱਗਿਆ, ਮੈਂ ਤੁਰੰਤ ਡੀ.ਸੀ ਅੰਮ੍ਰਿਤਸਰ ਨੂੰ ਜ਼ਖਮੀ ਬੀਐਲਓ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਨਿਯਮਤ ਤੌਰ ੋਤੇ ਅਪਡੇਟ ਕਰਨ ਲਈ ਕਿਹਾ।” ਮੁੱਖ ਚੋਣ ਅਧਿਕਾਰੀ ਡਾ: ਰਾਜੂ ਨੇ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨੂੰ ਹਰ ਤਰ੍ਹਾਂ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਅਤੇ ਬੀਐੱਲਓ ਦੇ ਇਲਾਜ ਦਾ ਸਾਰਾ ਖਰਚਾ ਰੈੱਡ ਕਰਾਸ  ਫੰਡਾਂ ਵਿੱਚੋਂ ਚੁੱਕਣ ਦੀ ਹਦਾਇਤ ਵੀ ਕੀਤੀ।

Punjab Election : Bhagwant Mann ਨੇ ਪੱਟੀਆਂ ਧੂੜਾਂ! Channi, Sidhu ਨੂੰ ਕਰਤਾ Challenge, ਝਾੜੂ ਕਰੇਗਾ ਸਫਾਇਆ

ਡਾ.ਰਾਜੂ  ਨੇ ਉਕਤ (ਗੁਰਵਿੰਦਰ) ਦੀ ਸਿਹਤ ਦਾ ਜਾਇਜ਼ਾ ਲੈਣ ਲਈ ਜ਼ਖਮੀ ਬੀ.ਐੱਲ.ਓ ਦੇ ਪਿਤਾ ਨਾਲ ਨਿੱਜੀ ਤੌਰ ਤੇ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦਾ ਭਰੋਸਾ ਦਿੱਤਾ। ਜਿਕਰਯੋਗ ਹੈ ਕਿ ਡੀਸੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਖੁਦ ਹਸਪਤਾਲ ਦਾ ਦੌਰਾ ਕਰਕੇ ਗੁਰਵਿੰਦਰ ਦਾ ਹਾਲ ਚਾਲ ਪੁੱਛਿਆ। ਗੁਰਵਿੰਦਰ ਦੇ ਪਿਤਾ ਸਾਧੂ ਸਿੰਘ ਨੇ ਫ਼ੋਨ ਤੇ ਗੱਲਬਾਤ ਕਰਦਿਆਂ ਆਪਣੇ ਪੁੱਤਰ ਦੇ ਕੀਤੇ ਜਾ ਰਹੇ ਇਲਾਜ ਤੇ ਤਸੱਲੀ ਪ੍ਰਗਟਾਂਉਦਿਆਂ ਕਿਹਾ ਕਿ ਗੁਰਵਿੰਦਰ ਠੀਕ ਹੋ ਰਿਹਾ ਹੈ । ਉਨ੍ਹਾਂ ਨੇ ਹਰ ਤਰ੍ਹਾਂ ਦੀ ਮਦਦ ਅਤੇ ਸਹਿਯੋਗ ਲਈ ਮੁੱਖ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਵੀ ਕੀਤਾ।

]]> ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ https://punjabi.newsd5.in/%e0%a8%ad%e0%a8%be%e0%a8%b0%e0%a8%a4%e0%a9%80-%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%9a%e0%a9%8b%e0%a8%a3/ Sun, 30 Jan 2022 05:12:40 +0000 https://punjabi.newsd5.in/?p=143455 ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਦੌਰਾਨ ਨਕਦੀ ਦੀ ਢੋਆ- ਢੁਆਈ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਗਦੀ ਢੋਆ- ਢੁਆਈ ਬਾਰੇ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ ਅਨੁਸਾਰ ਬੈਂਕਾਂ ਨੂੰ ਇਹ ਯਕੀਨੀ ਬਨਾਉਣਾ ਹੋਵੇਗਾ ਕਿ ਉਨਾਂ ਦੀਆਂ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕਿਸੇ ਵੀ ਹਾਲਾਤ ਵਿੱਚ ਕਿਸੀ ਤੀਜੀ ਧਿਰ ਜਾਂ ਵਿਅਕਤੀ ਦੇ ਪੈਸੇ ਦੀ ਢੋਆ- ਢੁਆਈ ਨਾ ਕਰ ਰਹੀਆਂ ਹੋਣ।

D5 Punjabi Election Survey : ਲੋਕਾਂ ਦੇ ਜਵਾਬ ਨੇ ਖੁਸ਼ ਕਰਤੇ ਉਮੀਦਵਾਰ | D5 Channel Punjabi

ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਕੌਲ ਢੋਆ- ਢੁਆਈ ਕੀਤੀ ਜਾ ਰਹੀ ਨਕਦੀ ਸਬੰਧੀ ਬੈਂਕ ਵੱਲੋਂ ਜ਼ਾਰੀ ਪੱਤਰ/ਦਸਤਾਵੇਜ਼ ਜ਼ਰੂਰ ਹੋਣ ਕਿ ਉਹ ਜੋ ਨਕਦੀ ਲੈ ਜਾ ਰਹੇ ਹਨ ਉਸ ਨੂੰ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ। ਉਨਾਂ ਕਿਹਾ ਕਿ ਆਉਟ-ਸੋਰਸ ਏਜੰਸੀਆਂ/ਕੰਪਨੀਆਂ ਦੀਆਂ ਨਕਦੀ ਦੀ ਢੋਆ- ਢੁਆਈ ਕਰਨ ਵਾਲੀਆਂ ਗੱਡੀਆਂ ਉੱਤੇ ਤਾਇਨਾਤ ਮੁਲਾਜ਼ਮਾਂ ਕੋਲ ਉਨਾਂ ਦੀ ਕੰਪਨੀ/ਏਜੰਸੀ ਵੱਲੋਂ ਜ਼ਾਰੀ ਪਹਿਚਾਣ ਪੱਤਰ ਜ਼ਰੂਰ ਹੋਵੇ।

Sanyukt Samaj Morcha : ਜਥੇਬੰਦੀਆਂ ਨੇ ਬਦਲਿਆ ਫੈਸਲਾ, ਬੀਜੇਪੀ ਨੂੰ ਪਾਤੀ ਬਿਪਤਾ,ਕਰਤਾ ਨਵੇਂ ਅੰਦੋਲਨ ਦਾ ਐਲਾਨ

ਉਕਤ ਨਿਯਮਾਂ ਦੀ ਪਾਲਣਾ ਇਸ ਲਈ ਕਰਨਾ ਜ਼ਰੂਰੀ ਹੈ ਕਿਉਂਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਨਾਮਜ਼ਦ ਅਧਿਕਾਰੀ (ਜ਼ਿਲਾ ਚੋਣ ਜਾਂ ਕੋਈ ਵੀ ਹੋਰ ਨਾਮਜ਼ਦ ਅਧਿਕਾਰੀ) ਜੇਕਰ ਕਿਤੇ ਨਕਦੀ ਦੀ ਢੋਆ- ਢੁਆਈ ਕਰ ਰਹੀ ਕਿਸੇ ਗੱਡੀ ਨੂੰ ਰੋਕ ਕੇ ਜਾਂਚ ਕਰਦਾ ਹੈ ਤਾਂ ਏਜੰਸੀ/ਕੰਪਨੀ ਦੇ ਮੁਲਾਜ਼ਮ ਕੈਸ਼ ਸਬੰਧੀ ਪੂਰੇ ਦਸਤਾਵੇਜ਼ ਦਿਖਾ ਸਕਣ ਅਤੇ ਇਹ ਸਾਬਿਤ ਕਰ ਸਕਣ ਕਿ ਉਨਾਂ ਨੇ ਕਿਸ ਬੈਂਕ ਤੋਂ ਕਿਸ ਮਕਸਦ ਨਾਲ ਇਹ ਨਕਦੀ ਲਈ ਹੈ ਕਿਸੇ ਏ.ਟੀ.ਐਮ. ਵਿੱਚ ਪਾਉਣਾ ਹੈ ਜਾਂ ਕਿਸੇ ਹੋਰ ਬਰਾਂਚ ਵਿੱਚ ਦੇਣਾ ਹੈ ਜਾਂ ਫਿਰ ਕਿਸੇ ਬੈਂਕ ਦੀ ਕਰੰਸੀ ਚੈਸਟ ਵਿੱਚ ਜ਼ਮਾ ਕਰਵਾਉਣਾ ਹੈ ਕਿਉਂਕਿ ਜਾਂਚ ਟੀਮ ਕੈਸ਼ ਦੀ ਗਿਣਤੀ ਕਰਕੇ ਵੀ ਜਾਂਚ ਕਰ ਸਕਦੇ ਹਨ।

ਸੰਯੁਕਤ ਸਮਾਜ ਮੋਰਚੇ ਲਈ ਵੱਡੀ ਮੁਸੀਬਤ! ਚੋਣਾਂ ਲੜਨ ’ਚ ਵੱਡਾ ਅੜਿੱਕਾ! || D5 Channel Punjabi D5 Channel Punjabi

ਡਾ. ਰਾਜੂ ਨੇ ਦੱਸਿਆ ਕਿ ਉਪਰੋਕਤ ਨਿਯਮਾਵਲੀ ਨਗਦੀ ਦੀ ਢੋਆ- ਢੁਆਈ ਬੈਂਕਾਂ ਲਈ ਤੈਅ ਕੀਤਾ ਗਿਆ ਹੈ ਜੇਕਰ ਕਿਤੇ ਗੈਰ-ਕਾਨੂੰਨੀ ਨਕਦੀ, ਵਿਦੇਸ਼ੀ ਕਰੰਸੀ ਜਾਂ ਨਕਲੀ ਭਾਰਤੀ ਕਰੰਸੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਦੀ ਸੂਚਨਾ ਜ਼ਿਲੇ ਦੇ ਸਬੰਧਤ ਵਿਭਾਗ ਨੂੰ ਤੁਰੰਤ ਦਿੱਤੀ ਜਾਵੇ। ਉਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਉਪਰੋਕਤ ਨਿਯਮਾਵਲੀ ਦੀ ਚੋਣ ਪ੍ਰਕਿ੍ਰਆ ਦੌਰਾਨ ਜੇਕਰ ਪਾਲਣਾ ਨਹੀਂ ਕੀਤੀ ਗਈ ਤਾਂ ਆਦਰਸ਼ ਚੋਣ ਜ਼ਾਬਤੇ ਅਧੀਨ ਅਤੇ ਮੌਜੂਦਾ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਈ ਜਾਵੇਗੀ।

]]>