Chairman Sukhwinder Singh Bindra – D5 News https://punjabi.newsd5.in Truth Seeking News Network. Tue, 31 Aug 2021 13:47:23 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Chairman Sukhwinder Singh Bindra – D5 News https://punjabi.newsd5.in 32 32 ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ 16 ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ https://punjabi.newsd5.in/%e0%a8%aa%e0%a9%80-%e0%a8%b5%e0%a8%be%e0%a8%88-%e0%a8%a1%e0%a9%80-%e0%a8%ac%e0%a9%80-%e0%a8%a6%e0%a9%87-%e0%a8%9a%e0%a9%87%e0%a8%85%e0%a8%b0%e0%a8%ae%e0%a9%88%e0%a8%a8-%e0%a8%b5%e0%a9%b1%e0%a8%b2/ Tue, 31 Aug 2021 13:47:23 +0000 https://punjabi.newsd5.in/?p=119273 ਚੰਡੀਗੜ੍ਹ,:ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ 16 ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ।ਇਹ ਖੇਡ ਕਿੱਟਾਂ ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਹਲਕੇ ਦੇ ਪਿੰਡ ਬਲੀਏਵਾਲ, ਮਿਆਣੀ, ਰਤਨਗੜ੍ਹ, ਫ਼ਤਹਿਗੜ੍ਹ ਜੱਟਾਂ, ਫ਼ਤਹਿਗੜ੍ਹ ਗੁੱਜਰਾਂ, ਜਿਓਣੇਵਾਲ, ਬੂਥਗੜ੍ਹ, ਕਾਲਸਾ ਕਲਾਂ, ਕਾਲਸਾ ਖ਼ੁਰਦ, ਹਾਦੀਵਾਲ, ਸੱਤੇਆਣਾ, ਭੂਪਨਾ, ਘੁਮਾਣਾ, ਮਹਿਲ ਘੁਮਾਣਾ, ਖਾਨਪੁਰ ਅਤੇ ਬਹਾਦਰਪੁਰ ਦੇ ਨੌਜਵਾਨਾਂ ਨੂੰ ਸੌਂਪੀਆਂ ਗਈਆਂ।
ਵੱਖ-ਵੱਖ ਪਿੰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿਉਂਕਿ ਅਜਿਹਾ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਸੇ ਮਿਸ਼ਨ ਤਹਿਤ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਪਾਸੇ ਲਾਉਣ ਅਤੇ ਸਮਾਜ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੁਫ਼ਤ ਖੇਡ ਕਿੱਟਾਂ ਵੰਡਣ, ਟੂਰਨਾਮੈਂਟ ਕਰਾਉਣ, ਖਿਡਾਰੀਆਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਾਉਣ, ਕੋਚਾਂ ਦੀ ਨਿਯੁਕਤੀ ਕਰਨ ਅਤੇ ਬੁਨਿਆਦੀ ਢਾਂਚਾ ਉਸਾਰ ਕੇ ਪੰਜਾਬ ਭਰ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਜਿਹੇ ਉਪਰਾਲੇ ਵੱਡੀ ਪੱਧਰ ‘ਤੇ ਕਰ ਰਹੀ ਹੈ। ਹਾਲ ਹੀ ਵਿੱਚ ਸਰਕਾਰ ਨੇ ਉਲੰਪਿਕ ਖੇਡਾਂ ਦੇ ਤਮਗ਼ਾ ਜੇਤੂਆਂ ਅਤੇ ਇਨ੍ਹਾਂ ਵੱਕਾਰੀ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਕਰੀਬ 30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਆ ਹੈ।ਸ੍ਰੀ ਬਿੰਦਰਾ ਨੇ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਦਾ ਸਾਥ ਦੇਣ ਦਾ ਵੀ ਸੱਦਾ ਦਿੱਤਾ।
]]>
ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ  https://punjabi.newsd5.in/%e0%a8%aa%e0%a9%80-%e0%a8%b5%e0%a8%be%e0%a8%88-%e0%a8%a1%e0%a9%80-%e0%a8%ac%e0%a9%80-%e0%a8%9a%e0%a9%87%e0%a8%85%e0%a8%b0%e0%a8%ae%e0%a9%88%e0%a8%a8-%e0%a8%a8%e0%a9%87-%e0%a8%85%e0%a9%b0%e0%a8%a4/ Tue, 29 Jun 2021 11:00:10 +0000 https://punjabi.newsd5.in/?p=110228 ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਇਆ ਜਾ ਰਿਹਾ ਹੈ ਟੂਰਨਾਮੈਟ
ਪੈਰਾ-ਸ਼ੂਟਰ ਅਮਨਦੀਪ ਸਿੰਘ ਨੂੰ 11000 ਰੁਪਏ ਦਾ ਚੈੱਕ ਸੌਂਪਿਆ
ਚੰਡੀਗੜ੍ਹ/ਲੁਧਿਆਣਾ : ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਰੱਖ ਬਾਗ਼ ਵਿਖੇ ਸਥਾਨਕ ਸ਼ੂਟਿੰਗ ਰੇਂਜ ਵਿੱਚ ਇੱਕ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕੀਤਾ। ਇਸ ਮੁਕਾਬਲੇ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਪੀਵਾਈਡੀਬੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਇਆ ਜਾ ਰਿਹਾ ਹੈ। ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਨੌਜਵਾਨਾਂ ਦੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਜੋ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ ਅਤੇ ਆਪਣੇ ਸੂਬੇ ਅਤੇ ਪਰਿਵਾਰ ਦਾ ਨਾਂ ਰੌਸ਼ਨ ਕਰ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਜੋ ਪੰਜਾਬ ਨੂੰ ਖੇਡਾਂ ਪੱਖੋਂ ਦੇਸ਼ ਦਾ ਮੁੱਖ ਕੇਂਦਰ ਬਣਾਇਆ ਜਾ ਸਕੇ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਖੇਡਾਂ ਵਿਚ ਬਿਹਤਰ ਪ੍ਰਦਰਸ਼ਨ ਲਈ ਪੂਰੀ ਲਗਨ ਅਤੇ ਮਿਹਨਤ ਨਾਲ ਖੇਡਾਂ ਖੇਡਣ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਵਿਸ਼ਵ ਭਰ ਦੇ ਖੇਡ ਮੁਕਾਬਲਿਆਂ ਵਿੱਚ ਮੱਲ੍ਹਾਂ ਮਾਰ ਸਕਣ। ਚੇਅਰਮੈਨ ਨੇ ਲੁਧਿਆਣਾ ਦੇ ਸੂਬਾ ਪੱਧਰੀ ਸੋਨ ਤਗਮਾ ਜੇਤੂ ਪੈਰਾ-ਸ਼ੂਟਰ ਅਮਨਦੀਪ ਸਿੰਘ ਨੂੰ 11000 ਰੁਪਏ ਦਾ ਚੈੱਕ ਸੌਂਪਿਆ ਅਤੇ ਉਸ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਅਮਨਦੀਪ ਨੇ ਆਪਣੀ ਸਖਤ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਮੱਲ੍ਹਾਂ ਮਾਰੀਆਂ ਹਨ।
ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਖਿਡਾਰੀਆਂ ਨੂੰ ਵਿਸ਼ੇਸ਼ ਗੁਣਾਂ ਨਾਲ ਨਿਵਾਜਿਆ ਜਾਂਦਾ ਹੈ ਅਤੇ ਉਨ੍ਹਾਂ ਵਿਚੋਂ ਇਕ ਟੀਮ ਭਾਵਨਾ ਹੈ ਜੋ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰ ਸਕਦੀ ਹੈ।ਉਹਨਾਂ ਖਿਡਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਖਿਡਾਰੀਆਂ ਨੂੰ ਇਸ ਮੈਗਾ-ਈਵੈਂਟ ਵਿਚ ਵੱਡੇ ਪੱਧਰ ‘ਤੇ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਖੇਡ ਅਫਸਰ ਰਵਿੰਦਰ ਸਿੰਘ ਅਤੇ ਕੋਚ ਗੁਰਜੀਤ ਸਿੰਘ, ਪ੍ਰਿਆ, ਹਰਵੀਨ ਸਿੰਘ, ਗੁਰਵਿੰਦਰ ਸਿੰਘ ਜੌਲੀ, ਦੇਵ ਅਗਰਵਾਲ ਅਤੇ ਨਿਤਿਨ ਟੰਡਨ ਸ਼ਾਮਲ ਸਨ।
]]>