chief electoral officer punjab – D5 News https://punjabi.newsd5.in Truth Seeking News Network. Sat, 12 Mar 2022 09:35:47 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png chief electoral officer punjab – D5 News https://punjabi.newsd5.in 32 32  ਚੋਣ ਕਮਿਸ਼ਨ ਭਾਰਤ ਵੱਲੋਂ ਚੋਣ ਜ਼ਾਬਤਾ ਹਟਾਉਣ ਸਬੰਧੀ ਹੁਕਮ ਜਾਰੀ https://punjabi.newsd5.in/%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%ad%e0%a8%be%e0%a8%b0%e0%a8%a4-%e0%a8%b5%e0%a9%b1%e0%a8%b2%e0%a9%8b%e0%a8%82-%e0%a8%9a%e0%a9%8b%e0%a8%a3-%e0%a9%9b/ Sat, 12 Mar 2022 09:35:47 +0000 https://punjabi.newsd5.in/?p=148916 ਚੰਡੀਗੜ੍ਹ : ਚੋਣ ਕਮਿਸ਼ਨ ਭਾਰਤ ਵੱਲੋਂ ਅੱਜ ਇਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਹੋਇਆ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਪੰਜਾਬ ਸਰਕਾਰ ਦੇ  ਮੁੱਖ ਸਕੱਤਰ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ  ਚੋਣ ਕਮਿਸ਼ਨ ਭਾਰਤ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਸਬੰਧੀ ਨਤੀਜੇ ਐਲਾਨੇ ਜਾ ਚੁੱਕੇ ਹਨ, ਇਸ ਲਈ ਪੰਜਾਬ। ਰਾਜ ਵਿੱਚੋਂ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।

]]>
ਵੋਟਰ ਪਹਿਚਾਣ ਦੇ ਸਬੂਤ ਵਜੋ‘ ਫੋਟੋ ਪਹਿਚਾਣ ਪੱਤਰ ਜਾਂ ਹੋਰ ਅਧਿਕਾਰਤ ਦਸਤਾਵੇਜ ਜ਼ਰੂਰ ਨਾ ਲਿਜਾਣ : ਡਾ. ਐਸ. ਕਰੁਣਾ ਰਾਜੂ https://punjabi.newsd5.in/%e0%a8%b5%e0%a9%8b%e0%a8%9f%e0%a8%b0-%e0%a8%aa%e0%a8%b9%e0%a8%bf%e0%a8%9a%e0%a8%be%e0%a8%a3-%e0%a8%a6%e0%a9%87-%e0%a8%b8%e0%a8%ac%e0%a9%82%e0%a8%a4-%e0%a8%b5%e0%a8%9c%e0%a9%8b-%e0%a8%ab/ Sat, 19 Feb 2022 16:12:14 +0000 https://punjabi.newsd5.in/?p=146411 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਡਾ. ਐਸ. ਕਰੁਣਾ ਰਾਜੂ ਨੇ ਵੋਟਰਾਂ ਨੂੰ ਫੋਟੋ ਪਹਿਚਾਣ ਪੱਤਰ ਪੋਲਿੰਗ ਸਟੇਸਨ ਵਿਖੇ ਲਿਜਾਣ ਲਈ ਕਿਹਾ ਹੈ।

Punjab Election : Congress ਹਾਈਕਮਾਨ ਦਾ ਵੱਡਾ ਐਕਸ਼ਨ, ਮਹਿਲਾ ਵਿਧਾਇਕਾ ਨਾਲ ਜੱਗੋ ਤੇਰਵੀਂ | D5 Channel Punjabi

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ. ਕਰੁਣਾ ਰਾਜੂ ਨੇ ਇਹ ਵੀ ਕਿਹਾ ਕਿ ਜਿੰਨਾਂ ਵੋਟਰਾਂ ਕੋਲ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ,ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ,ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ,ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਿਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

]]>
ਮੁੱਖ ਚੋਣ ਅਫਸਰ ਪੰਜਾਬ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%9a%e0%a9%8b%e0%a8%a3-%e0%a8%85%e0%a8%ab%e0%a8%b8%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a9%b1%e0%a8%b2%e0%a9%8b%e0%a8%82-2/ Sat, 19 Feb 2022 14:49:29 +0000 https://punjabi.newsd5.in/?p=146399 ਚੰਡੀਗੜ੍ਹ: ਪੰਜਾਬ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸੂਬੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕੀ ਉਹ ਭਾਰਤੀ ਲੋਕਤੰਤਰ ਦੇ ਇਸ ਮਹਾ ਉਤਸਵ ਵਿੱਚ ਵਧ ਚੜ ਕੇ ਹਿੱਸਾ ਲੈਣ ਅਤੇ ਭਾਰਤੀ ਸੰਵਿਧਾਨ ਵੱਲੋਂ ਦਿੱਤੇ ਗਏ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ। ਉਨਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ, ਵੱਲੋਂ ਵੋਟ ਦੇ ਅਧਿਕਾਰ ਨੂੰ ਸਿੱਧੇ ਜਾਂ ਅਸਿੱਧੇ ਢੰਗ ਨਾਲ ਪ੍ਰਭਾਵਿਤ ਕਰਨ ਲਈ ਰਿਸ਼ਵਤ ਜਾਂ ਕਿਸੇ ਵਸਤੂ ਬਦਲੇ ਵੋਟ ਪਾਉਣ ਜਾਂ ਵੋਟ ਪਾਉਣ ਤੋਂ ਰੋਕਣਾ ਜਾਂ ਵੋਟਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਨਾ ਲੋਕ ਪ੍ਰਤੀਨਿੱਧ ਕਾਨੂੰਨ 1951 ਦੀ ਧਾਰਾ 123 ਦੀ ਉਲੰਘਣਾ ਹੈ।

Breaking News : ਕਿਸਾਨ ਉਮੀਦਵਾਰ ਨੇ ਛੱਡੀ ਸੀਟ, Simarnjit Mann ਦੀ ਕਰਤੀ ਹਿਮਾਇਤ, Deep Sidhu ਕਰਕੇ ਲਿਆ ਫੈਸਲਾ

ਇਸ ਕਾਨੂੰਨ ਅਨੁਸਾਰ ਰਿਸ਼ਵਤ ਦੇ ਰੂਪ ਵਿੱਚ ਸਿਰਫ ਪੈਸੇ ਨੂੰ ਹੀ ਨਹੀਂ ਮੰਨਿਆ ਜਾਂਦਾ ਸਗੋਂ ਹਰੇਕ ਤਰਾਂ ਦੇ ਮਨੋਰੰਜਨ ਦੇ ਸਾਧਨ ਅਤੇ ਹਰੇਕ ਤਰਾਂ ਦੀ ਨੌਕਰੀ ਦੇਣਾ ਵੀ ਇਸ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਵੋਟਰ ਨੂੰ ਪ੍ਰਭਾਵਿਤ ਕਰਨ ਲਈ ਸੱਟ ਚੋਟ ਦਾ ਡਰ ਦੇਣਾ, ਸਮਾਜਿਕ ਬਾਈਕਾਟ ਜਾਂ ਕਿਸੇ ਜਾਤੀ ਜਾਂ ਸਮੂਹ ਵਿੱਚੋਂ ਛੇਕਣਾ ਆਦਿ, ਅਧਿਆਤਮਕ ਡਰ ਦਿਖਾਣਾ ਵੀ ਇਸ ਕਾਨੂੰਨ ਦੀ ਉਲੰਘਣਾ ਮੰਨਿਆ ਗਿਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਲੈ ਕੇ ਜਾਣ ਲਈ ਗੱਡੀਆਂ ਜਾਂ ਹੋਰ ਕੋਈ ਸਾਧਨ ਸਿੱਧੇ ਜਾਂ ਅਸਿੱਧੇ ਢੰਗ ਨਾਲ ਉਮੀਦਵਾਰ ਜਾਂ ਉਸਦਾ ਚੋਣ ਏਜੰਟ ਜਾਂ ਕੋਈ ਹੋਰ ਵਿਅਕਤੀ ਜਿਸਨੂੰ ਕਿ ਉਮੀਦਵਾਰ ਜਾਂ ਉਸਦੇ ਚੋਣ ਏਜੰਟ ਵੱਲੋਂ ਸਹਿਮਤੀ ਦਿੱਤੀ ਗਈ ਹੋਵੇ ਵੱਲੋਂ, ਮੁਹਈਆ ਕਰਵਾਉਣਾ ਵੀ ਇਸ ਧਾਰਾ ਦੀ ਉਲੰਘਣਾ ਹੈ।

Breaking News : CM Channi ਖ਼ਿਲਾਫ਼ ਨਵਾਂ ਕੇਸ ਦਾਇਰ, ਵੋਟਿੰਗ ਤੋਂ ਪਹਿਲਾਂ ਵਧੀਆਂ ਮੁਸੀਬਤਾਂ | D5 Channel Punjabi

ਡਾ. ਰਾਜੂ ਨੇ ਕਿਹਾ ਕਿ ਚਲਣ-ਫਿਰਨ ਵਿੱਚ ਅਸਮਰਥ ਵੋਟਰਾਂ ਦੀ ਸਹੂਲਤ ਲਈ ਵੋਟ ਪਾਉਣ ਲਈ ਜਾਣ ਅਤੇ ਵਾਪਿਸ ਘਰ ਆਉਣ ਵਾਸਤੇ ਗੱਡੀ ਦੀ ਸਹੂਲਤ, ਵੀਲ ਚੇਅਰ, ਵੋਟ ਬੂਥ ਤੱਕ ਜਾਣ ਲਈ ਸਹਾਇਕ ਵੱਜੋਂ ਵਲੰਟੀਅਰ ਦੀ ਸਹੁਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਡਬਲਯੂ.ਡੀ. ਵੋਟਰਜ਼ ਲਈ ਰੈਂਪ ਦੀ ਸਹੂਲਤ ਅਤੇ ਬਿਨਾਂ ਲਾਈਨ ਵਿੱਚ ਲੱਗੇ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਮੁੱਖ ਚੋਣ ਅਫਸਰ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਜੇਕਰ ਵੋਟ ਬਦਲੇ ਕੋਈ ਵਿਅਕਤੀ ਉਨਾਂ ਨੂੰ ਪੈਸਾ, ਦਾਰੂ, ਨਸ਼ੀਲਾ ਪਦਾਰਥ ਜਾਂ ਉਪਰੋਕਤ ਵਿੱਚੋਂ ਕੋਈ ਲਾਲਚ ਜਾਂ ਡਰ ਦੇਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੀ ਸ਼ਿਕਾਇਤ ਸੀਵਿਜਲ ਐਪ ਜਾਂ ਵੋਟਰ ਹੈਲਪਲਾਈਨ ਨੰ 1950 ਤੇ ਤੁਰੰਤ ਸ਼ਿਕਾਇਤ ਦਰਜ਼ ਕਰਨ।

]]>
ਧੁਨੀ ਪ੍ਰਦੂਸ਼ਣ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੂੰ 12 ਨੋਟਿਸ ਜਾਰੀ: ਮੁੱਖ ਚੋਣ ਅਧਿਕਾਰੀ ਡਾ. ਰਾਜੂ https://punjabi.newsd5.in/%e0%a8%a7%e0%a9%81%e0%a8%a8%e0%a9%80-%e0%a8%aa%e0%a9%8d%e0%a8%b0%e0%a8%a6%e0%a9%82%e0%a8%b6%e0%a8%a3-%e0%a8%95%e0%a8%b0%e0%a8%a8-%e0%a8%b2%e0%a8%88-%e0%a8%b5%e0%a9%b1%e0%a8%96-%e0%a8%b5%e0%a9%b1/ Mon, 14 Feb 2022 15:08:05 +0000 https://punjabi.newsd5.in/?p=145616 ਚੰਡੀਗੜ੍ਹ: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫਸਰ ਦੇ ਦਫਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ (ਸੀ.ਈ.ਓ.) ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸਨ (ਈ.ਸੀ.ਆਈ.) ਦੀਆਂ ਹਦਾਇਤਾਂ ਨੂੰ ਲਾਗੂ ਕਰਦੇ ਹੋਏ ਚੋਣ ਪ੍ਰਚਾਰ ਦੌਰਾਨ ਹੋਣ ਵਾਲੇ ਧੁਨੀ ਪ੍ਰਦੂਸਣ ਦੀ ਤੇ ਨਜ਼ਰਸਾਨੀ ਕਰਨ ਲਈ ਹਰੇਕ ਜ਼ਿਲੇ ਵਿੱਚ ਪੀਪੀਸੀਬੀ ਤੋਂ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

 ਉਨਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਹੁਣ ਤੱਕ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਧੁਨੀ ਪ੍ਰਦੂਸ਼ਣ ਫੈਲਾਉਣ ਲਈ 12 ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 5 ਨੋਟਿਸ, ਕਾਂਗਰਸ ਨੂੰ 3, ਅਕਾਲੀ-ਬਸਪਾ ਨੂੰ 2, ਪੀਐੱਲਸੀ-ਭਾਜਪਾ ਨੂੰ 1 ਨੋਟਿਸ ਅਤੇ ਆਜਾਦ ਉਮੀਦਵਾਰ ਪਰਮਜੀਤ ਸਿੰਘ ਨੂੰ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਡਾ: ਰਾਜੂ ਨੇ ਅੱਗੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪੰਜਾਬ ਭਰ ਵਿੱਚ ਚੋਣ ਪ੍ਰਚਾਰ ਦੌਰਾਨ ਲਗਾਤਾਰ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।

]]>
ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ https://punjabi.newsd5.in/%e0%a8%ad%e0%a8%be%e0%a8%b0%e0%a8%a4%e0%a9%80-%e0%a8%9a%e0%a9%8b%e0%a8%a3-%e0%a8%95%e0%a8%ae%e0%a8%bf%e0%a8%b6%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%96%e0%a8%b0%e0%a9%9c/ Mon, 14 Feb 2022 04:18:21 +0000 https://punjabi.newsd5.in/?p=145465 ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾਕਟਰ ਐਸ ਕਰੁਣਾ ਰਾਜੂ ਨੇ ਦਸਿਆ ਕਿ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਨੰਬਰ 52 ਖਰੜ ਪੋਲਿੰਗ ਸਟੇਸ਼ਨ ਨੰਬਰ 262,263 ਅਤੇ 266  ਦੀ ਇਮਾਰਤ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ।

Khabran Da Sira :PM Modi ਦੀ ਪੰਜਾਬ ਫੇਰੀ, ਕਿਸਾਨਾਂ ਦਾ ਐਲਾਨ, ਲੋਕਾਂ ਨੇ ਭਜਾਏ ਲੀਡਰ, BJP ਆਗੂ ਦੀ ਭੰਨੀ ਗੱਡੀ !

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ. ਐਸ. ਨਗਰ ਨੂੰ ਹਦਾਇਤ ਕੀਤੀ ਹੈ ਕਿ ਇਸ ਸਬੰਧੀ ਕੀਤੀ ਜਾਣ ਵਾਲੀ ਅਗਲੇਰੀ ਕਾਰਵਾਈ ਹੈਂਡਬੁੱਕ ਫ਼ਾਰ ਰਿਟਰਨਿੰਗ ਅਫ਼ਸਰ 2019 ਦੇ ਚੈਪਟਰ 2 ਵਿੱਚ ਦੱਸੀ ਗਈ ਪ੍ਰਕ੍ਰਿਆ ਨੂੰ ਅਪਣਾਇਆ ਜਾਵੇ ਅਤੇ ਇਸ ਸਬੰਧੀ ਰਾਜਨੀਤਿਕ ਪਾਰਟੀਆਂ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਜਾਵੇ।

]]>
ਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 10440 ਸ਼ਿਕਾਇਤਾਂ ’ਚੋਂ 7408 ਦਾ 100 ਮਿੰਟਾਂ ’ਚ ਨਿਪਟਾਰਾ ਕੀਤਾ: ਮੁੱਖ ਚੋਣ ਅਧਿਕਾਰੀ ਡਾ: ਰਾਜੂ https://punjabi.newsd5.in/%e0%a8%b8%e0%a9%80%e0%a8%b5%e0%a8%bf%e0%a8%9c%e0%a8%bf%e0%a8%b2-%e0%a8%ae%e0%a9%8b%e0%a8%ac%e0%a8%be%e0%a8%88%e0%a8%b2-%e0%a8%90%e0%a8%aa-%e0%a8%a4%e0%a9%87-%e0%a8%aa%e0%a9%8d%e0%a8%b0/ Thu, 10 Feb 2022 15:48:29 +0000 https://punjabi.newsd5.in/?p=145055 ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਵੀਰਵਾਰ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 10440 ਸ਼ਿਕਾਇਤਾਂ ਪਾ੍ਰਪਤ ਹੋਈਆਂ, ਜਿਨਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 7408 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 49 ਮਿੰਟ 39 ਸੈਕਿੰਡ ਵਿੱਚ ਅਤੇ 92 ਫੀਸਦੀ ਸ਼ੁੱਧਤਾ ਦਰਾਂ ਨਾਲ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

Punjab ਫੇਰੀ ਤੋਂ ਪਹਿਲਾਂ Modi ਹੋਇਆ Live, ਵੇਖੋ ਕੀ ਦਿੱਤੀ ਲੋਕਾਂ ਨੂੰ ਸੌਗਾਤ | D5 Channel Punjabi

ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 498 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 448 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 50 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 300 ਸ਼ਿਕਾਇਤਾਂ ਪ੍ਰਾਪਤ ਹੋਈਆਂ , ਜਿਨਾਂ ’ਚੋਂ 278 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 22 ਪ੍ਰਕਿਰਿਆ ਅਧੀਨ ਹਨ। ਉਨਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2193 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2053 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 139 ਪ੍ਰਕਿਰਿਆ ਅਧੀਨ ਹਨ। ਇਸੇ ਤਰਾਂ ਹੋਰ ਸਰੋਤਾਂ ਰਾਹੀਂ 2130 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2119 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 11 ਪ੍ਰਕਿਰਿਆ ਅਧੀਨ ਹਨ।

ਕੇਜਰੀਵਾਲ ਤੇ CM ਚੰਨੀ ‘ਚ ਖੜਕੀ ਫਿਰ ਭਖਿਆ ਮਾਹੌਲ, ਵਿਰੋਧੀ ਕਹਿੰਦੇ ਹੁਣ ਆਇਆ ਸਵਾਦ

ਜ਼ਿਕਰਯੋਗ ਹੈ, ਕੋਈ ਵੀ ਨਾਗਰਿਕ ਸੀਵਿਜਿਲ ਮੋਬਾਈਲ ਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜੋ ਕਿ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਦੇ ਨਾਲ ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦਾ ਸਮਾਂ, ਆਧਾਰਤ ਸਬੂਤ ਪ੍ਰਦਾਨ ਕਰਦਾ ਹੈ। ਸ਼ਿਕਾਇਤ ਉਪਰੰਤ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਕਰਨਾ ਯਕੀਨੀ ਬਣਾਉਂਦਾ ਹੈ।

]]>
ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਜਾ ਸਕਣਗੇ ਰਿਟਰਨਿੰਗ ਅਫ਼ਸਰ ਦੇ ਦਫ਼ਤਰ: ਸੀ.ਈ.ਉ. ਡਾ.ਰਾਜੂ https://punjabi.newsd5.in/%e0%a8%a8%e0%a8%be%e0%a8%ae%e0%a8%9c%e0%a8%a6%e0%a8%97%e0%a9%80-%e0%a8%aa%e0%a9%b1%e0%a8%a4%e0%a8%b0-%e0%a8%a6%e0%a8%be%e0%a8%96%e0%a8%b2-%e0%a8%95%e0%a8%b0%e0%a8%a8-%e0%a8%b8%e0%a8%ae%e0%a9%87/ Mon, 24 Jan 2022 15:29:31 +0000 https://punjabi.newsd5.in/?p=142850 ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਵਲੋਂ ਜਾਰੀ ਹਦਾਇਤਾਂ ਅਨੁਸਾਰ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਉਮੀਦਵਾਰ ਨਾਲ ਦੋ ਵਿਅਕਤੀ ਹੀ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਦਸਿੱਆ ਕਿ ਭਾਰਤ ਚੋਮ ਕਮਿਸ਼ਨ ਵਲੋਂ ਪਹਿਲਾਂ ਤੋਂ ਜਾਰੀ ਹਦਾਇਤਾਂ ਵਿੱਚ ਸੋਧ ਕਰਦੋ ਹੋਏ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਪੰਜ ਤੋਂ ਘਟਾ ਕੇ ਦੋ ਕਰ ਦਿੱਤੀ ਗਈ ਹੈ ਇਸ ਦੇ ਨਾਲ ਹੀ ਨਾਮਜਦਗੀ ਪੱਤਰ ਦਾਖਲ ਕਰਨ ਜਾਣ ਲਈ ਪਹਿਲਾਂ ਤੋਂ ਤਿੰਨ ਗੱਡੀਆਂ ਦੀ ਸੰਖਿਆ ਨੂੰ ਘਟਾ ਕੇ ਦੋ ਕਰ ਦਿੱਤਾ ਗਿਆ ਹੈ।

Patiala Beadbi case : ਕੈਪਟਨ ਦੇ ਸ਼ਹਿਰ ‘ਚ ਹੋਈ Beadbi ਭਖਿਆ ਮਾਹੌਲ | D5 Channel Punjabi

ਉਹਨਾਂ ਦਸਿਆ ਕਿ ਉਮੀਦਵਾਰ ਲਈ ਨਾਮਜਦਗੀ ਪੱਤਰ ਸੀ.ਈ.ਉ./ਡੀ.ਈ.ਉ. ਦੀ ਵੈਬਸਾਇਟ ਤੇ ਵੀ ਉਪਲੰਬਧ ਕਰਵਾਇਆ ਗਿਆ ਹੈ ਜਿਸ ਨੂੰ ਉਮੀਦਵਾਰ ਔਨਲਾਈਨ ਭਰਨ ਉਪਰੰਤ ਪ੍ਰਿੰਟ ਐਫੀਡੈਵਟ ਜੋ ਕਿ ਨੋਟਰੀ ਵਲੋਂ ਤਸਦੀਕਸ਼ੁਦਾ ਐਫੀਡੈਵਟ ਨਾਲ ਨੱਥੀ ਕਰਕੇ ਜਮ੍ਹਾ ਕਰਵਾ ਸਕਦੇ ਹਨ। ਡਾ. ਰਾਜੂ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ ਨਾਮਜਦਗੀ ਪੱਤਰ ਕਰਵਾਣ ਵਾਲੇ ਉਮੀਦਵਾਰਾਂ ਨੂੰ ਸਟੈਗਰਡ ਮੈਨਰ ਵਿੱਚ ਬੁਲਾ ਕੇ ਵੀ ਨਾਮਜਦਗੀ ਪੱਤਰ ਹਾਸਲ ਕਰ ਸਕਦੇ ਹਨ ਤਾਂ ਜੋ ਇੱਕ ਸਮੇਂ ਤੇ ਹੀ ਭੀੜ ਜਮ੍ਹਾ ਨਾ ਹੋ ਸਕੇ।

Ik Meri vi Suno (Drug Case) :Majithia ਮਾਮਲੇ ‘ਚ ਵੱਡੀ ਅਪਡੇਟ, ਕੇਜਰੀਵਾਲ ਦਾ ਧਮਾਕਾ I D5 Channel Punjabi

ਉਨ੍ਹਾਂ ਦੱਸਿਆ ਕਿ ਉਮੀਦਵਾਰ ਜਮਾਨਤ ਰਾਸ਼ੀ ਆਨਲਾਈਨ ਵਿਧੀ ਰਾਹੀਂ ਜਮ੍ਹਾਂ ਕਰਵਾ ਸਕਦਾ ਹੈ ਇਸ ਤੋਂ ਇਲਾਵਾ ਖਜ਼ਾਨੇ ਵਿੱਚ ਜਮਾਨਤ ਰਾਸ਼ੀ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਉਪਲੱਬਧ ਹੈ। ਸੀ.ਈ.ਓ ਨੇ ਦੱਸਿਆ ਕਿ ਉਮੀਦਵਾਰ ਆਨਲਾਈਨ ਵਿਧੀ ਰਾਹੀਂ ਆਪਣਾ ਵੋਟਰ ਪ੍ਰਮਾਣ ਪੱਤਰ ਵੀ ਹਾਸਿਲ ਕਰ ਸਕਦਾ ਹੈ।

]]>
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%9a%e0%a9%8b%e0%a8%a3%e0%a8%be%e0%a8%82-%e0%a8%a6%e0%a9%87-%e0%a8%ae/ Thu, 20 Jan 2022 04:21:01 +0000 https://punjabi.newsd5.in/?p=142250 ਚੰਡੀਗੜ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ, 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੰਸਸ਼ੁਦਾ ਹਥਿਆਰ ਜਮਾਂ ਕਰਵਾਏ ਗਏ ਹਨ।  ਉਨਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 91.10 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ।

ਚੋਣਾਂ ਨੂੰ ਲੈਕੇ ਵੱਡਾ ਫੈਸਲਾ, ਰਾਜੇਵਾਲ ਗੁਰੱਪ ਦੀ ਮੀਟਿੰਗ | D5 Channel Punjabi

ਉਨਾਂ ਦੱਸਿਆ ਕਿ ਰਾਸ਼ਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸ਼ੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤੱਕ ਪਹੰੁਚ ਕਰਨੀ ਹੋਵੇਗੀ । ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਲਈ 46.66 ਕਰੋੜ ਰੁਪਏ ਦਾ ਕੀਮਤੀ ਸਮਾਨ ਜ਼ਬਤ ਕੀਤਾ ਹੈ।

ਆਹ ਬੀਬੀ ਨੇ ਤਾਂ ਸਿਰਾ ਹੀ ਲਾਤਾ, ਭਗਵੰਤ ਮਾਨ ਨੂੰ CM ਐਲਾਨਣ ਦੀ ਇੰਨੀ ਖੁਸ਼ੀ | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰਾਂ ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 16 ਲੱਖ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਾਵਈ ਕੀਤੀ ਜਾਵੇਗੀ।

ਫੇਰ ਬਦਲਿਆ ਜਥੇਬੰਦੀਆਂ ਦਾ ਫੈਸਲਾ | ਚੜੂਨੀ ਨਹੀਂ ਲੜੇਗਾ ਚੋਣ | D5 Channel Punjabi

ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 191 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

 

 

]]>
ਮੁੱਖ ਚੋਣ ਅਫਸਰ ਪੰਜਾਬ ਨੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਕੀਤੀ ਸ਼ੁਰੂ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%9a%e0%a9%8b%e0%a8%a3-%e0%a8%85%e0%a8%ab%e0%a8%b8%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%a8%e0%a9%87-%e0%a8%a8%e0%a8%b5%e0%a9%87/ Wed, 06 Oct 2021 13:55:45 +0000 https://punjabi.newsd5.in/?p=125854 ਚੰਡੀਗੜ੍ਹ:ਪੰਜਾਬ ਰਾਜ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾ 2022 ਦੇ ਲਈ ਚੋਣ ਕਮਿਸ਼ਨਰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ 18-19 ਸਾਲਾਂ ਦੇ ਨੌਜਵਾਨ ਜੋ ਕਿ ਵੋਟ ਬਣਾਉਣ ਦੇ ਯੋਗ ਹੋ ਗਏ ਹਨ ਅਤੇ ਉਨਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਬਣਾਉਣ ਲਈ http://www.voteportal.ecl.gov.in/  ਅਤੇ  http://www.nvsp.in/ ਤੇ ਰਜਿਸਟਰ ਕਰਵਾਉਣ ਅਤੇ ਜੇਕਰ ਉਨਾਂ ਦੀ ਵੋਟ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਤਾਂ ਉਹ e-EPIC ਡਾਊਨਲੋਡ ਕਰਨ।
Lakhimpur Mamla: Postmortem Report ’ਚ ਹੋਈ ਹੇਰਾਫੇਰੀ! Rahul Gandhi ਦੇ ਵੱਡੇ ਖ਼ੁਲਾਸੇ ||D5 Channel Punjabi
ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਮਿਲ ਕੇ ਇਹ ਸੁਵਿਧਾ ਵੀ ਦਿੱਤੀ ਗਈ ਹੈ ਕਿ ਜਿਹੜੇ ਨੌਜਵਾਨ ਆਪਣੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਡਰਾਈਵਿੰਗ ਟੈਸਟ ਦੇਣ ਵਾਸਤੇ ਟੈਸਟਿੰਗ ਸੈਂਟਰਾਂ ਤੇ ਆਉਂਦੇ ਹਨ, ਉਨਾਂ ਨੂੰ ਰਜਿਸਟਰ ਕਰਨ ਵਾਸਤੇ ਉਚੇਚੇ ਤੌਰ ਤੇ ਜਿੱਥੇ ਲਰਨਿੰਗ ਲਾਇਸੈਂਸ ਦੀ ਫੋਟੋ  ਹੁੰਦੀ ਹੈ ਉਥੇ ਖਾਲੀ ਪਏ ਕਾਊਂਟਰਾਂ ਤੇ  ਵੋਟਰ ਰਜਿਸਟਰ ਕਰਨ ਲਈ ਟਰਾਂਸਪੋਰਟ ਵਿਭਾਗ ਵੱਲੋਂ ਸਟਾਫ ਤੈਨਾਤ ਕਰ ਦਿੱਤਾ ਗਿਆ ਹੈ।ਇਸ ਲਈ ਮੁੱਖ ਚੋਣ ਅਫਸਰ ਪੰਜਾਬ ਰਾਜ ਦੇ ਸਾਰੇ ਉਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੇ ਆਪਣੀ ਵੋਟ ਨਹੀਂ ਬਣਾਈ ਤਾਂ ਵੱਖ ਵੱਖ ਸਥਾਨਾਂ ਤੇ ਵੋਟ ਦੀ ਰਜਿਸਟ੍ਰੇਸ਼ਨ ਕਰਨ ਲਈ ਬਣਾਈਆਂ ਗਈਆਂ ਸੁਵਿਧਾਵਾਂ ਦਾ ਲਾਭ ਉਠਾਉਂਦੇ ਹੋਏ ਆਪਣੀ ਵੋਟ ਜਲਦ ਤੋਂ ਜਲਦ ਬਣਾਉਣ।

]]>
ਛਪਾਈ ਵਿੱਚ ਗਲਤੀ ਹੋਣ `ਤੇ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ: ਮੁੱਖ ਚੋਣ ਅਧਿਕਾਰੀ https://punjabi.newsd5.in/%e0%a8%9b%e0%a8%aa%e0%a8%be%e0%a8%88-%e0%a8%b5%e0%a8%bf%e0%a9%b1%e0%a8%9a-%e0%a8%97%e0%a8%b2%e0%a8%a4%e0%a9%80-%e0%a8%b9%e0%a9%8b%e0%a8%a3-%e0%a8%a4%e0%a9%87-%e0%a8%a8%e0%a8%b5%e0%a8%be%e0%a8%82/ Tue, 08 Jun 2021 14:38:17 +0000 https://punjabi.newsd5.in/?p=107597 ਚੰਡੀਗੜ੍ਹ:ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ ਇੱਥੇ ਸਪੱਸ਼ਟ ਕੀਤਾ  ਕਿ ਈ.ਆਰ.ਓ. ਦੇ ਪੱਖ ਤੋਂ ਕੀਤੀ ਗਈ ਛਪਾਈ ਸਬੰਧੀ/ ਕਲੈਰੀਕਲ ਗਲਤੀ ਨੂੰ ਦਰੁਸਤ ਕਰਨ ਦੇ ਮਾਮਲੇ ਵਿੱਚ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਵੋਟਰ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਆਮ ਤੌਰ `ਤੇ ਵੋਟਰਾਂ ਦੇ ਵੇਰਵਿਆਂ `ਚ ਫਰਕ ਚੋਣ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਦੇ  ਧਿਆਨ ਵਿੱਚ ਦੋ ਪੜਾਵਾਂ `ਤੇ ਆਉਂਦਾ ਹੈ। ਪਹਿਲਾ ਵੋਟਰ ਸੂਚੀ ਦੀ ਅੰਤਮ ਪ੍ਰਕਾਸ਼ਨਾ ਤੋਂ ਪਹਿਲਾਂ, ਡਾਟਾ ਐਂਟਰੀ ਪੜਾਅ `ਤੇ ਅਤੇ ਦੂਜਾ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ।

ਕਦੇ ਹੁੰਦੀਆਂ ਸੀ ਸਿਰਫ਼ 2 ਸਾੜੀਆਂ, ਅੱਜ ਮੋਦੀ ਨੂੰ ਟੱਕਰ ਦੇਣ ਦੀ ਤਿਆਰੀ !ਮਮਤਾ ਬੈਨਰਜੀ ਦੇ ਕਰੀਬੀ ਨੇ ਦੱਸੇ ਰਾਜ!

ਡਾ. ਰਾਜੂ ਨੇ ਕਿਹਾ ਕਿ ਜੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਤੋਂ ਪਹਿਲਾਂ ਈ.ਆਰ.ਓ. ਦੇ ਧਿਆਨ ਵਿੱਚ ਡਾਟਾ ਐਂਟਰੀ ਦੇ ਪੜਾਅ `ਤੇ ਛਪਾਈ ਸਬੰਧੀ / ਕਲੈਰੀਕਲ ਗਲਤੀ ਆਉਂਦੀ ਹੈ  ਤਾਂ ਈ.ਆਰ.ਓ. ਸਬੰਧਤ ਬਿਨੈਕਾਰ ਨੂੰ ਈ.ਆਰ.ਓ.-ਐਨ.ਈ.ਟੀ. ਵਿੱਚ ਫਾਰਮ -6 ਦਾ ਹਵਾਲਾ ਦੇਵੇਗਾ, ਈ.ਆਰ. ਅਪਡੇੇਸ਼ਨ ਦੀ ਪ੍ਰਕਿਰਿਆ ਨੂੰ ਉਲਟਾ ਦੇਵੇਗਾ ਅਤੇ ਫਾਰਮ -6 ਵਿਚ ਦੱਸੇ ਅਨੁਸਾਰ ਉਸੇ ਆਧਾਰ `ਤੇ ਐਂਟਰੀਆਂ ਨੂੰ ਸਹੀ ਕਰੇਗਾ।ਜੇਕਰ ਅੰਤਿਮ ਪ੍ਰਕਾਸ਼ਨ ਤੋਂ ਬਾਅਦ ਵੋਟਰ ਦੁਆਰਾ ਕਿਸੇ ਪੱਤਰ ਜਾਂ ਮੇਲ ਰਾਹੀਂ ਛਪਾਈ ਸਬੰਧੀ / ਕਲੈਰੀਕਲ ਗਲਤੀ ਈ.ਆਰ.ਓ. ਦੇ ਧਿਆਨ ਵਿੱਚ ਲਿਆਂਦੀ ਜਾਂਦੀ ਹੈ ਤਾਂ ਈ.ਆਰ.ਓ. ਵੋਟਰ ਨੂੰ ਫਾਰਮ -6 ਦਾ ਹਵਾਲਾ ਦੇਵੇਗਾ (ਜੋ ਈ.ਆਰ.ਓ.-ਨੈੱਟ ਵਿਚ ਉਪਲਬਧ ਹੈ); ਅਤੇ ਫਾਰਮ -6 ਵਿਚ ਦਰਸਾਈਆਂ ਗਈਆਂ ਐਂਟਰੀਆਂ ਅਨੁਸਾਰ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰੇਗਾ। ਜੇ ਈ.ਆਰ.ਓ. ਦੇ ਰਿਕਾਰਡ ਵਿਚ ਕੋਈ ਫਾਰਮ -6 ਉਪਲਬਧ ਨਹੀਂ ਹੈ ਜਾਂ  ਫਾਰਮ -6 ਵਿਚ ਵੋਟਰ ਦੁਆਰਾ ਖੁਦ ਗਲਤੀ ਕੀਤੀ ਜਾਂਦੀ ਹੈੈ, ਤਾਂ ਈ.ਆਰ.ਓ ਉਕਤ ਵੋਟਰ ਨੂੰ ਆਪਣੀ ਬੇਨਤੀ ਫਾਰਮ-8 ਵਿੱਚ ਪੇਸ਼ ਕਰਨ ਲਈ ਇਕ ਲਿਖਤੀ ਜਵਾਬ / ਮੇਲ ਭੇਜੇਗਾ।

ਹੁਣ ਬੱਸਾਂ ਭਰ-ਭਰ ਦਿੱਲੀ ਪਹੁੰਚੇ ਕਿਸਾਨ,ਬਾਰਡਰਾਂ ‘ਤੇ ਜਗ੍ਹਾ ਪਈ ਥੋੜ੍ਹੀ ! ਸਰਕਾਰ ਨੂੰ ਛਿੜੀ ਬਿਪਤਾ! ਸੜਕਾਂ ਜਾਮ!

ਇਸ ਸੁਨੇਹੇ ਨਾਲ ਫਾਰਮ-8 ਦੀ ਇੱਕ ਕਾਪੀ ਵੀ ਭੇਜੀ ਜਾਏਗੀ। ਜ਼ਿਕਰਯੋਗ ਹੈ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨ ਤੋਂ ਬਾਅਦ ਵੋਟਰ ਦੀ ਕਿਸੇ ਵੀ ਐਂਟਰੀ ਵਿਚ ਸੁਧਾਈ ਨਹੀਂ ਕੀਤੀ ਜਾਵੇਗੀ, ਜੇ ਫਾਰਮ-6 ਦਾ ਹਵਾਲਾ ਨਹੀਂ ਦਿੱਤਾ ਗਿਆ (ਜੇ ਉਪਲਬਧ ਹੋਵੇ) ਜਾਂ ਫਾਰਮ-6 ਉਪਲੱਬਧ ਨਾ ਹੋਣ `ਤੇ ਫਾਰਮ 8 ਪ੍ਰਾਪਤ ਨਹੀਂ ਕੀਤਾ ਗਿਆ ਜਾਂ ਵੋਟਰ ਨੇ ਖੁਦ ਫਾਰਮ-6 ਵਿੱਚ ਗਲਤੀ ਗਲਤੀ ਕੀਤੀ ਹੈ।
ਈ.ਆਰ.ਓ. ਦੇ  ਪੱਖ  ਤੋਂ ਕੀਤੀ ਗਈ ਛਪਾਈ ਸਬੰਧੀ/ਕਲੈਰੀਕਲ ਗਲਤੀ ਨੂੰ ਦਰੁਸਤ ਕਰਨ ਮਾਮਲੇ ਵਿੱਚ ਵੋਟਰ ਤੋਂ ਨਵਾਂ ਈ.ਪੀ.ਆਈ.ਸੀ. ਜਾਰੀ ਕਰਨ ਲਈ ਕੋਈ ਫੀਸ ਨਹੀਂ ਲਈ ਜਾਵੇਗੀ।

]]>