close – D5 News https://punjabi.newsd5.in Truth Seeking News Network. Wed, 12 Oct 2022 10:47:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png close – D5 News https://punjabi.newsd5.in 32 32 ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਕੌਂਸਲਰ ਗਗਨਦੀਪ ਭੱਲਾ ਹਿਰਾਸਤ ‘ਚ https://punjabi.newsd5.in/%e0%a8%ad%e0%a8%be%e0%a8%b0%e0%a8%a4-%e0%a8%ad%e0%a9%82%e0%a8%b8%e0%a8%bc%e0%a8%a3-%e0%a8%86%e0%a8%b8%e0%a8%bc%e0%a9%82-%e0%a8%a6%e0%a9%87-%e0%a8%95%e0%a8%b0%e0%a9%80%e0%a8%ac%e0%a9%80-%e0%a8%b0/ Wed, 12 Oct 2022 10:46:15 +0000 https://punjabi.newsd5.in/?p=180248 ਲੁਧਿਆਣਾ : ਵਿਜੀਲੈਂਸ ਵਿਭਾਗ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਕੌਂਸਲਰ ਗਗਨਦੀਪ ਸੰਨੀ ਭੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਇਸ ਸਬੰਧ ਵਿੱਚ ਵਿਜੀਲੈਂਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਉਸ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਪਰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਵਿਜੀਲੈਂਸ ਨੇ ਜਾਂਚ ਲਈ ਬੁਲਾਇਆ ਸੀ ਅਤੇ ਭਾਵੇਂ ਉਹ ਤਫਤੀਸ਼ ਕਰਦੇ ਰਹੇ ਅਤੇ ਵਿਜੀਲੈਂਸ ਵੱਲੋਂ ਮੰਗੇ ਗਏ ਕਈ ਦਸਤਾਵੇਜ਼ ਵੀ ਉਨ੍ਹਾਂ ਨੂੰ ਮੁਹੱਈਆ ਕਰਵਾਏ ਪਰ ਹੁਣ ਵਿਜੀਲੈਂਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

]]>
ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਪੰਜਾਬ ਦੇ ਥਰਮਲ ਪਲਾਂਟਾਂ ਦੀ ਹਾਲਤ ਕੀਤੀ ਬਦ ਤੋਂ ਬਦਤਰ: ਮਲਵਿੰਦਰ ਸਿੰਘ ਕੰਗ https://punjabi.newsd5.in/%e0%a8%aa%e0%a8%bf%e0%a8%9b%e0%a8%b2%e0%a9%80%e0%a8%86%e0%a8%82-%e0%a8%b8%e0%a8%b0%e0%a8%95%e0%a8%be%e0%a8%b0%e0%a8%be%e0%a8%82-%e0%a8%a8%e0%a9%87-%e0%a8%86%e0%a8%aa%e0%a8%a3%e0%a9%87-%e0%a8%a8/ Sat, 14 May 2022 14:23:09 +0000 https://punjabi.newsd5.in/?p=157710 -ਛੱਤੀਸਗੜ ਵਿੱਚ ਕੋਲੇ ਦੀ ਖਾਣ ਨੂੰ ਫਿਰ ਤੋਂ ਕੀਤਾ ਜਾਵੇਗਾ ਸ਼ੁਰੂ, ਪੰਜਾਬ ਨੂੰ ਮਿਲੇਗਾ ਸਾਲਾਨਾ 70 ਲੱਖ ਮੀਟਰਿਕ ਟਨ ਕੋਲਾ: ਮਲਵਿੰਦਰ ਸਿੰਘ ਕੰਗ

-ਸੌਰ ਊਰਜਾ ’ਤੇ ਵੀ ਸਰਕਾਰ ਕਰ ਰਹੀ ਹੈ ਕੰਮ, ਆਗਾਮੀ ਸਮੇਂ ’ਚ ਵੱਡੇ ਪੈਮਾਨੇ ’ਤੇ ਪੰਜਾਬ ’ਚ ਪੈਦਾ ਹੋਵੇਗੀ ਸੌਰ ਊਰਜਾ: ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਜ ’ਚ ਪੈਦਾ ਹੋਈ ਬਿਜਲੀ ਸਮੱਸਿਆ ਲਈ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ- ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਰਾਜ ਦੇ ਬਿਜਲੀ ਪੈਦਾ ਕਰਨ ਵਾਲੇ ਸਾਧਨਾਂ ਦੀ ਰੱਜ ਕੇ ਕੁਵਰਤੋਂ ਕੀਤੀ ਅਤੇ ਥਰਮਲ ਪਾਵਰ ਪਲਾਟਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ। ਇਹੀ ਕਾਰਨ ਹੈ ਕਿ ਅੱਜ ਪੰਜਾਬ ’ਚ ਬਿਜਲੀ ਦੀ ਸਮੱਸਿਆ ਪੈਦਾ ਹੋ ਗਈ ਹੈ।’

ਆਹ ਸਿੰਘ ਦੇ ਵਿਦੇਸ਼ਾ ਤੱਕ ਪੂਰੇ ਚਰਚੇ! 19 ਸਾਲਾਂ ‘ਚ ਪਾਲੀ ਮੁੱਛ, ਮੁੱਛ ਦੇਖਕੇ ਤੁਸੀ ਹੋ ਜਾਓਗੇ ਹੈਰਾਨ

ਕੰਗ ਸ਼ਨੀਵਾਰ ਨੂੰ ਇੱਥੇ ਪਾਰਟੀ ਮੁੱਖ ਦਫ਼ਤਰ ’ਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਮੌਕੇ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਸ਼ਸ਼ੀਵੀਰ ਸ਼ਰਮਾ ਵੀ ਹਾਜ਼ਰ ਸਨ। ਮਲਵਿੰਦਰ ਸਿੰਘ ਕੰਗ ਨੇ ਅੱਗੇ ਕਿਹਾ ਕਿ ਬੀਤੇ 108 ਸਾਲਾਂ ਨਾਲੋਂ ਇਸ ਸਾਲ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਰਕੇ ਇਸ ਸਾਲ ਅਪ੍ਰੈਲ ਅਤੇ ਮਈ ਮਹੀਨਿਆਂ ਵਿੱਚ 40 ਤੋਂ 45 ਫ਼ੀਸਦੀ ਵਾਧੇ ਨਾਲ 10,900 ਮੈਗਾਵਾਟ ਬਿਜਲੀ ਦੀ ਮੰਗ ਵੱਧ ਗਈ ਹੈ, ਜਦੋਂ ਕਿ ਪਿਛਲੇ ਸਾਲ ਇਨਾਂ ਦੋਵੇਂ ਮਹੀਨਿਆਂ ਵਿੱਚ ਬਿਜਲੀ ਦੀ ਮੰਗ 6500 ਮੈਗਾਵਾਟ ਸੀ।

ਜਾਣੋ! ਮਹਾਰਾਜਾ ਰਣਜੀਤ ਸਿੰਘ ਭੇਸ ਬਦਲ ਕੇ ਕਿਉਂ ਲੋਕਾਂ ’ਚ ਪਹੁੰਚੇ ਸੀ?

ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਸੂਬੇ ਵਿੱਚ ਬਿਜਲੀ ਦੀ ਮੰਗ ਪੂਰੀ ਕਰਨ ਲਈ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਲਗਾਤਾਰ ਯੋਜਨਾਵਾਂ ਬਣਾ ਰਹੇ ਹਨ। ਆਉਣ ਵਾਲੇ ਦਿਨਾਂ ਦੌਰਾਨ ਸੂਬੇ ’ਚ ਬਿਜਲੀ ਦੀ ਕੋਈ ਕਮੀ ਨਹੀਂ ਹੋਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਖਪਤ ਹਰ ਸਾਲ ਵੱਧ ਜਾਂਦੀ ਹੈ, ਪਰ ਉਹ (ਮਲਵਿੰਦਰ ਸਿੰਘ ਕੰਗ) ਵਿਸ਼ਵਾਸ ਦਿਵਾਉਂਦੇ ਹਨ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ।

ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਬਾਰੇ ਵੱਡਾ ਖ਼ੁਲਾਸਾ! ਵਕੀਲ ਨੇ ਖੋਲ੍ਹੇ ਅੰਦਰੂਨੀ ਭੇਤ!

ਮੁੱਖ ਮੰਤਰੀ ਇਸ ਪੂਰੇ ਮਾਮਲੇ ਨੂੰ ਲੈ ਕੇ ਬੇਹੱਦ ਗੰਭੀਰ ਹਨ ਅਤੇ ਉਹ ਖ਼ੁਦ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ‘ਆਪ’ ਆਗੂ ਨੇ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਬਠਿੰਡਾ ਥਰਮਲ ਦੇ 4 ਯੂਨਿਟ ਅਤੇ ਰੋਪੜ ਥਰਮਲ ਦੇ 2 ਯੂਨਿਟ ਬੰਦ ਕਰਵਾ ਕੇ ਬਿਜਲੀ ਪੈਦਾ ਕਰਨ ਦੇ ਸਾਧਨ ਖ਼ਤਮ ਕਰ ਦਿੱਤੇ ਸਨ। ਜਦੋਂ ਇਨਾਂ ਪਲਾਂਟਾਂ ਤੋਂ 800 ਮੈਗਾਵਾਟ ਬਿਜਲੀ ਪੈਦਾ ਹੁੰਦੀ ਸੀ। ਜਿਸ ਦਾ ਨੁਕਸਾਨ ਹੁਣ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।

ਮੁਹਾਲੀ ਮਾਮਲੇ ‘ਚ ਵੱਡਾ ਖੁਲਾਸਾ, ਭਾਜਪਾ ਦਾ ਨਵਾਂ ਸਿਆਸੀ ਧਮਾਕਾ, ਨਵਜੋਤ ਸਿੱਧੂ ਦਾ ਬਿਆਨ, ਪਿਆ ਖਿਲਾਰਾ!

ਕੰਗ ਨੇ ਕਿਹਾ ਕਿ ਗੁਜਰਾਤ ਦੇ ਮੁਦਰਾ ਥਰਮਲ ਪਲਾਂਟ ਨਾਲ ਪੰਜਾਬ ਸਮੇਤ ਪੰਜ ਰਾਜਾਂ ਨੂੰ ਬਿਜਲੀ ਮਿਲਦੀ ਸੀ, ਉਹ ਵੀ ਸਾਲ 2018 ਤੋਂ ਬੰਦ ਪਿਆ ਹੈ। ਇਸ ਥਰਮਲ ਪਲਾਂਟ ਨਾਲ ਪੰਜਾਬ ਨੂੰ 475 ਮੈਗਾਵਾਟ ਬਿਜਲੀ ਮਿਲਦੀ ਸੀ , ਜਿਸ ਨੂੰ ਪਿਛਲੀ ਸਰਕਾਰ ਨੇ ਬੰਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਛੱਤੀਸਗੜ ਦੇ ਪੱਛਵਾੜਾ ’ਚ ਪੰਜਾਬ ਨੂੰ 2001 ’ਚ ਕੋਲੇ ਦੀ ਖਾਣ ਅਲਾਟ ਹੋਈ ਸੀ, ਇਸ ਨੂੰ 2015 ਤੋਂ ਕਿਸੇ ਵੀ ਸਰਕਾਰ ਨੇ ਚਲਾਉਣ ਦੀ ਕੋਸ਼ਿਸ਼ ਨਹੀਂ ਕੀਤੀ।

ਸਰਕਾਰ ਨੂੰ ਪਈ ਨਵੀਂ ਬਿਪਤਾ! ‘ਆਪ’ ਦੇ ਲੀਡਰ ਹੋਏ ਬਾਗੀ! ਚੋਣਾਂ ਦੀ ਤਿਆਰੀ ’ਚ BJP | D5 Channel Punjabi

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਖਾਣ ਤੋਂ ਸਾਲਾਨਾ 70 ਲੱਖ ਮੀਟਰਿਕ ਟਨ ਕੋਲਾ ਮਿਲਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਖਾਣ ਨੂੰ ਦੁਬਾਰਾ ਸ਼ੁਰੂ ਕਰਾਉਣ ਦਾ ਫ਼ੈਸਲਾ ਕੀਤਾ ਹੈ। ਜੂਨ ਦੇ ਆਖ਼ਰੀ ਹਫ਼ਤੇ ਤੱਕ ਇਸ ਖਾਣ ’ਤੇ ਕੰਮ ਸ਼ੁਰੂ ਹੋ ਜਾਵੇਗਾ। ਖਾਣ ਦੇ ਸ਼ੁਰੂ ਹੋਣ ਨਾਲ ਪੰਜਾਬ ਨੂੰ ਸਸਤਾ ਕੋਲਾ ਮਿਲੇਗਾ ਅਤੇ ਸਰਕਾਰ ਨੂੰ 500 ਤੋਂ 600 ਕਰੋੜ ਰੁਪਏ ਦੀ ਬੱਚਤ ਹੋਵੇਗੀ। ਉਨਾਂ ਕਿਹਾ ਕਿ ਮਾਨ ਸਰਕਾਰ ਸੌਰ ਊਰਜਾ ਨੂੰ ਵੀ ਪ੍ਰਫੁਲਿਤ ਕਰਨ ਦਾ ਕੰਮ ਕਰ ਰਹੀ ਹੈ।

ਲਓ ਜੀ! ਖੇਤ ਜਾਂਦੇ ਕਿਸਾਨਾਂ ਦੀ ਹੋਣ ਲੱਗੀ ਤਲਾਸ਼ੀ!ਅਧਿਕਾਰੀਆਂ ਨੇ ਰੱਖੀਂ ਪੂਰੀ ਬਾਜ਼ ਅੱਖ!

ਸਰਕਾਰ ਦੀ ‘ਸੋਲਰ ਐਨਰਜੀ ਕਾਰਪੋਰੇਸ਼ਨ ਆਫ਼ ਇੰਡੀਆ’ ਨਾਲ ਗੱਲਬਾਤ ਚੱਲ ਰਹੀ ਹੈ। ਪੰਜਾਬ ਨੂੰ ਆਗਾਮੀ ਸਮੇਂ ਵਿੱਚ ਕਲੀਨ ਅਤੇ ਗਰੀਨ ਊਰਜਾ ਮਿਲਣ ਦੇ ਨਾਲ ਨਾਲ ਜਨਤਾ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

]]>
ਭਗਵੰਤ ਮਾਨ ਵੱਲੋਂ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ਨੂੰ ਨੱਥ ਪਾਉਣ ਲਈ ਐਸ.ਐਸ.ਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਐਸ.ਟੀ.ਐਫ. ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ https://punjabi.newsd5.in/%e0%a8%a8%e0%a8%b6%e0%a8%be-%e0%a8%a4%e0%a8%b8%e0%a8%95%e0%a8%b0%e0%a8%be%e0%a8%82-%e0%a8%a8%e0%a9%82%e0%a9%b0-cm-%e0%a8%a6%e0%a9%80-%e0%a8%b8%e0%a9%99%e0%a8%a4-%e0%a8%9a%e0%a8%bf%e0%a8%a4%e0%a8%be/ Thu, 12 May 2022 10:24:24 +0000 https://punjabi.newsd5.in/?p=157239 ਓਟ ਕਲੀਨਿਕਾਂ ਦੀ ਗਿਣਤੀ 208 ਤੋਂ ਤੁਰੰਤ ਵਧਾ ਕੇ ਵਧਾ ਕੇ 500 ਕੀਤੀ ਜਾ ਰਹੀ

ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨਾਲੋਜੀ ਨੂੰ ਪ੍ਰਫੁੱਲਤ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ

ਲੋਕਾਂ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਮੁੱਖ ਮੰਤਰੀ ਦਫ਼ਤਰ ਦਾ ਵਿਸਥਾਰ ਕਰਨ ਤਹਿਤ ਉਲੀਕਿਆ ‘ਤੁਹਾਡੀ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ

ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਸਮੂਹ ਐਸ.ਐਸ.ਪੀਜ਼/ਪੁਲਿਸ ਕਮਿਸ਼ਨਰਾਂ ਨੂੰ ਡਰੱਗ ਮਾਫੀਆ ਚਲਾ ਰਹੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕਰਨ ਵਾਸਤੇ ਸਾਂਝੀ ਕਾਰਵਾਈ ਵਿੱਢਣ ਲਈ ਨਸ਼ਾ ਵਿਰੋਧੀ ਟਾਸਕ ਫੋਰਸ (ਐਸ.ਟੀ.ਐਫ.) ਨਾਲ ਤਾਲਮੇਲ ਕਰਕੇ ਕੰਮ ਕਰਨ ਦੇ ਹੁਕਮ ਦਿੱਤੇ। ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਦੀ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਸੂਬੇ ਦੇ ਕਿਸੇ ਵੀ ਹਿੱਸੇ ਤੋਂ ਨਸ਼ੇ ਦੀ ਸਪਲਾਈ ਦੀ ਕੋਈ ਵੀ ਘਟਨਾ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਇਸ ਲਈ ਸਿੱਧੇ ਤੌਰ ਉਤੇ ਸਬੰਧਤ ਐਸ.ਐਸ.ਪੀ. ਜਾਂ ਪੁਲਿਸ ਕਮਿਸ਼ਨਰ ਦੀ ਜੁਆਬਦੇਹੀ ਤੈਅ ਹੋਵੇਗੀ।

 

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਨਸ਼ਿਆਂ ਦੀ ਤਸਕਰੀ ਬਾਰੇ ਕੋਈ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸ ਉਪਰ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕਿਸੇ ਵੀ ਕੀਮਤ ‘ਤੇ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਬਚਾਉਣ ਲਈ ਇਸ ਦੀ ਸਪਲਾਈ ਲਾਈਨ ਨੂੰ ਤੋੜਨਾ ਪਵੇਗਾ। ਸੂਬੇ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਰਧਾਰਿਤ ਸਮੇਂ ਦੌਰਾਨ ਖਾਸ ਕਰਕੇ ਵਪਾਰਕ ਵਸੂਲੀ ਦੇ ਮਾਮਲਿਆਂ ਵਿੱਚ ਚਲਾਨ ਪੇਸ਼ ਨਾ ਹੋਣ ਕਾਰਨ ਜ਼ਮਾਨਤ ਹੋ ਜਾਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

STF Reconstitution : Bhagwant Mann ਸਾਰੇ ਵਿਧਾਇਕਾਂ ਦੀ ਲਗਾਊ ਕਲਾਸ, ਸੱਦਲੇ ਚੰਡੀਗੜ੍ਹ | D5 Channel Punjabi

ਨਸ਼ਾ ਤਸਕਰਾਂ ਨਾਲ ਘਿਓ-ਖਿਚੜੀ ਹੋਣ ਵਾਲੇ ਲੋਕਾਂ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਕਸੂਰਵਾਰ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਲਈ ਕਾਰਗਰ ਵਿਧੀ ਤਿਆਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਬਰਾਮਦਗੀ ਦੌਰਾਨ ਜ਼ਬਤ ਕੀਤੇ ਗਏ ਨਸ਼ਿਆਂ ਦੀ ਕੀਮਤ ਕੌਮਾਂਤਰੀ ਬਜ਼ਾਰ ਵਿੱਚ ਨਸ਼ਰ ਨਾ ਕਰਨ ਲਈ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਕਿਉਂਕਿ ਇਹ ਪ੍ਰਕਿਰਿਆ ਭੋਲੇ-ਭਾਲੇ ਲੋਕਾਂ ਨੂੰ ਛੇਤੀ ਪੈਸਾ ਕਮਾਉਣ ਲਈ ਆਕਰਸ਼ਿਤ ਕਰਦੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜ਼ਬਤ ਕੀਤੀ ਗਈ ਮਾਤਰਾ, ਬਰਾਮਦਗੀ ਵਾਲੀ ਥਾਂ ਅਤੇ ਮੁਲਜ਼ਮਾਂ ਦੇ ਵੇਰਵਿਆਂ ਸਬੰਧੀ ਬਾਕੀ ਜਾਣਕਾਰੀ ਜਨਤਕ ਕੀਤੀ ਜਾ ਸਕਦੀ ਹੈ।

STF Reconstitution : ਨਸ਼ਾ ਵੇਚਣ ਵਾਲਿਆਂ ਨੂੰ ਲੈ Bhagwant Mann ਦਾ ਵੱਡਾ ਬਿਆਨ, ਘਰੋਂ ਕੱਢ-ਕੱਢ ਚੱਕ ਲਿਆੳਣੇ ਥਾਣੇ

ਭਗਵੰਤ ਮਾਨ ਨੇ ਸਿਹਤ ਅਤੇ ਪੁਲਿਸ ਵਿਭਾਗਾਂ ਨੂੰ ਮਾਮੂਲੀ ਅਪਰਾਧੀਆਂ ਪ੍ਰਤੀ ਸੁਧਾਰਵਾਦੀ ਪਹੁੰਚ ਅਪਣਾਉਣ ਉਤੇ ਧਿਆਨ ਕੇਂਦਰਿਤ ਕਰਨ ਲਈ ਨੇੜਿਓਂ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਨਸ਼ੇ ਵਿਚ ਗ੍ਰਸਤ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ 5 ਤੋਂ 6 ਕਿਲੋਮੀਟਰ ਦੇ ਦਾਇਰੇ ਵਿੱਚ ਇਲਾਜ ਲਈ ਸੁਖਾਲੀ ਪਹੁੰਚ ਪ੍ਰਾਪਤ ਕਰਨ ਲਈ ਓ.ਓ.ਏ.ਟੀ. ਕਲੀਨਿਕਾਂ ਦੀ ਗਿਣਤੀ ਮੌਜੂਦਾ 208 ਤੋਂ ਵਧਾ ਕੇ ਤੁਰੰਤ 500 ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ੇ ਦੀ ਅਲਾਮਤ ਨੂੰ ਤਿਆਗ ਚੁੱਕੇ ਨੌਜਵਾਨਾਂ ਦੀਆਂ ਸੇਵਾਵਾਂ ਲੈਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਜਿਸ ਤਹਿਤ ਉਹ ਨਸ਼ੇ ਦੇ ਆਦੀ ਲੋਕਾਂ ਨਾਲ ਨਸ਼ੇ ਛੱਡਣ ਬਾਰੇ ਆਪਣੇ ਜੀਵਨ ਦੇ ਤਜਰਬਿਆਂ ਨੂੰ ਸਾਂਝਾ ਕਰਨਗੇ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਮਦਦਗਾਰ ਸਾਬਤ ਹੋਵੇਗਾ।

Ugrahan Live : Joginder Ugrahan ਦਾ ਵੱਡਾ ਧਮਾਕਾ! ਚੰਡੀਗੜ੍ਹ ਤੋਂ ਕਰਤਾ ਐਲਾਨ | D5 Channel Punjabi

ਉਨ੍ਹਾਂ ਡੀ.ਜੀ.ਪੀ. ਨੂੰ ਜਾਂਚ ਪ੍ਰਣਾਲੀ ਵੀ ਮਜ਼ਬੂਤ ਕਰਨ ਲਈ ਕਿਹਾ ਤਾਂ ਜੋ ਡਰੱਗ ਮਾਫੀਆ ਵਿੱਚ ਸ਼ਾਮਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਮਿਸਾਲੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਦਮ ਹੋਰਨਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਵਿਕਰੀ ਵਿੱਚ ਸ਼ਾਮਲ ਹੋਣ ਤੋਂ ਤੌਬਾ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਡਰੱਗ ਮਾਫੀਆ ਵਿੱਚ ਸ਼ਾਮਲ ਲੋਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਸਬੰਧੀ ਢਿੱਲੀ ਰਫ਼ਤਾਰ ‘ਤੇ ਚਿੰਤਾ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਰੇਕ ਮਹੀਨੇ ਜ਼ਬਤ ਕੀਤੀਆਂ ਜਾਇਦਾਦਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਉਸ ਅਨੁਸਾਰ ਉਨ੍ਹਾਂ ਨੂੰ ਜਾਣੂੰ ਕਰਵਾਉਂਦੇ ਰਹਿਣ ਲਈ ਕਿਹਾ।

VIP Security in Punjab : ਐਕਸ਼ਨ ਮੋਡ ‘ਚ Bhagwant Mann, ਲੈ ਲਿਆ ਬਹੁਤ ਵੱਡਾ ਫੈਸਲਾ, ਸਾਵਧਾਨ ਹੋ ਜਾਣ ਲੀਡਰ

ਨਸ਼ਿਆਂ ਦੀ ਰੋਕਥਾਮ ਦੇ ਕਦਮਾਂ ਵਜੋਂ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰਾਂ/ਜ਼ਿਲ੍ਹਾ ਪੁਲਿਸ ਮੁਖੀਆਂ ਤੋਂ ਇਲਾਵਾ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼. ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਖਾਸ ਕਰਕੇ ਵੱਧ ਪ੍ਰਭਾਵਿਤ ਪਿੰਡਾਂ ਦੇ ਨਿਰੰਤਰ ਦੌਰੇ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸੇ ਤਰ੍ਹਾਂ ਪਿੰਡਾਂ ਤੇ ਵਾਰਡਾਂ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਦੀ ਕਾਇਆ ਕਲਪ ਕਰਨ ਦੇ ਨਾਲ-ਨਾਲ ਖੇਡ ਗਤੀਵਿਧੀਆਂ, ਟੂਰਨਾਮੈਂਟਾਂ ਅਤੇ ਯੁਵਕ ਮੇਲੇ ਕਰਵਾਉਣ ਲਈ ਉਪਰਾਲੇ ਤੇਜ਼ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਲੋਕਾਂ ਵਿੱਚ ਭਰੋਸੇ ਦੀ ਭਾਵਨਾ ਪੈਦਾ ਕਰਨ ਲਈ ਹਰੇਕ ਜ਼ਿਲ੍ਹੇ ਵਿਚ ਨਸ਼ਾ ਮੁਕਤ ਪਿੰਡ ਐਲਾਨਿਆ ਜਾਣਾ ਚਾਹੀਦਾ ਹੈ।

ਖੁੱਲ੍ਹੇ ਕਮਰੇ ‘ਚ ਮੈਡਮਾਂ ਕਰਦੀਆਂ ਸੀ ਐਸ਼, ਭੱਜਕੇ ਕਮਰੇ ਅੰਦਰ ਵੜਿਆ MLA Labh Singh Ugoke | D5 Channel Punjabi

ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ। ਭਗਵੰਤ ਮਾਨ ਨੇ ਇਨ੍ਹਾਂ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਜਿਸ ਬਾਰੇ ਇਸ ਨੂੰ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ।

BJP News : ਲਓ BJP ਨੇ ਖੇਡੀ ਵੱਡੀ ਗੇਮ! Bhagwant Mann ਹੋਇਆ ਸਖ਼ਤ, ਜਥੇਬੰਦੀਆਂ ਦੇ ਸੰਘਰਸ਼ ਦਾ ਐਲਾਨ

ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਗਾਇਕਾਂ ਨੂੰ ਆਪਣੇ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ ਜੋ ਅਕਸਰ ਨੌਜਵਾਨਾਂ ਖਾਸ ਕਰਕੇ ਛੇਤੀ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਨੂੰ ਵਿਗਾੜਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਤਾਂ ਉਨ੍ਹਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ। ਇਸ ਉਪਰੰਤ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਵਿਆਪਕ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ ਅਤੇ ਇਸ ਤੋਂ ਇਲਾਵਾ ਕਿਸਾਨਾਂ ਨੂੰ ਗਰਮੀ ਰੁੱਤ ਦੀ ਮੂੰਗੀ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ ਜਿਸ ਨਾਲ ਫਸਲੀ ਵਿਭਿੰਨਤਾ ਨੂੰ ਹੁਲਾਰਾ ਮਿਲੇਗਾ।

Mohali Firing : Mohali ਧਮਾਕੇ ਤੋਂ ਬਾਅਦ ਹੁਣ ਹੋਈ ਫਾਇ+ਰਿੰਗ, ਚੱਲੀਆਂ ਤਾੜ-ਤਾੜ ਗੋ+ਲੀਆਂ! | D5 Channel Punjabi

ਸੂਬੇ ਭਰ ਦੇ ਲੋਕਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਸ਼ਾਸਨ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਨੂੰ ਸਾਂਝਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਦੇ ਵਿਸਥਾਰ ਵਜੋਂ ਹਰ ਵਿਧਾਨ ਸਭਾ ਹਲਕੇ ਵਿੱਚ ਜਲਦ ਹੀ ਇੱਕ ਸਮਰਪਿਤ ਦਫ਼ਤਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਲੋਕਾਂ ਦੇ ਉਨ੍ਹਾਂ ਕੰਮਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ ਜਿਹਨਾਂ ਨੂੰ ਤੁਰੰਤ ਅੰਤਰ-ਵਿਭਾਗੀ ਦਖਲ ਦੀ ਜ਼ਰੂਰਤ ਹੁੰਦੀ ਹੈ। ਇਹ ‘ਤੁਹਾਡੀ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਉਲਝੇ ਹੋਏ ਕਈ ਮੁੱਦਿਆਂ ਨੂੰ ਉਨ੍ਹਾਂ ਦੀ ਸੰਤੁਸ਼ਟੀ ਮੁਤਾਬਕ ਤੁਰੰਤ ਹੱਲ ਕਰਨ ਵਿੱਚ ਮਦਦ ਕਰੇਗਾ।

VIP Security : ਲਓ ਮੋਦੀ ਨੇ ਦਿੱਤੀ ਵੱਡੀ ਖੁਸ਼ਖਬਰੀ,Bhagwant Mann ਦੀ ਬਾਦਲਾਂ ‘ਤੇ ਕਾਰਵਾਈ | D5 Channel Punjabi

ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡੀ.ਜੀ.ਪੀ. ਵੀ.ਕੇ. ਭਾਵਰਾ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ, ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਪ੍ਰੀਤ ਸਿੱਧੂ ਅਤੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

 

]]>
ਗੈਂਗਸਟਰ ਜੈਪਾਲ ਭੁੱਲਰ ਦਾ ਨੇੜਲਾ ਸਾਥੀ Singer Harbir Singh Sohal ਅਸਲੇ ਸਮੇਤ ਗ੍ਰਿਫ਼ਤਾਰ https://punjabi.newsd5.in/%e0%a8%97%e0%a9%88%e0%a8%82%e0%a8%97%e0%a8%b8%e0%a8%9f%e0%a8%b0-%e0%a8%9c%e0%a9%88%e0%a8%aa%e0%a8%be%e0%a8%b2-%e0%a8%ad%e0%a9%81%e0%a9%b1%e0%a8%b2%e0%a8%b0-%e0%a8%a6%e0%a8%be-%e0%a8%a8%e0%a9%87/ Fri, 08 Apr 2022 06:58:16 +0000 https://punjabi.newsd5.in/?p=152145 ਮੋਹਾਲੀ : ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਨੇੜਲੇ ਸਾਥੀ ਹਰਵੀਰ ਸਿੰਘ ਸੋਹਲ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਪੁਲਸੀਏ ਦਾ ਵੱਡਾ ਕਾਰਨਾਮਾ, ਮੌਕੇ ’ਤੇ ਬਣ ਗਈ ਵੀਡੀਓ, ਹੋਈ ਵਾਇਰਲ, ਪਿਆ ਰੌਲਾ| D5 Channel Punjabi

ਹਰਬੀਰ ਸਿੰਘ ਸੋਹਲ ਗੀਤਕਾਰ ਅਤੇ ਗਾਇਕ ਵੀ ਹੈ। ਪੁਲਿਸ ਮੁਤਾਬਿਕ ਜੈਪਾਲ ਭੁੱਲਰ ਵਲੋਂ ਮਾਰੀਆਂ ਗਈਆਂ ਡਕੈਤੀਆਂ ਅਤੇ ਕਾਰੋਬਾਰੀਆਂ ਕੋਲੋਂ ਲਈ ਫਿਰੌਤੀ ਤੋਂ ਹਰਵੀਰ ਸਿੰਘ ਸੋਹਲ ਦੇ ਨਾਂਅ ‘ਤੇ ਜਾਇਦਾਦਾਂ ਖ਼ਰੀਦੀਆਂ ਸਨ।

 

]]>
ਸ਼ਰਾਬ ਪੀਣ ਵਾਲਿਆਂ ਲਈ ਮਾੜੀ ਖ਼ਬਰ, ਇਸ ਦਿਨ ਤੋਂ ਬੰਦ ਰਹਿਣਗੇ ਠੇਕੇ https://punjabi.newsd5.in/%e0%a8%b6%e0%a8%b0%e0%a8%be%e0%a8%ac-%e0%a8%aa%e0%a9%80%e0%a8%a3-%e0%a8%b5%e0%a8%be%e0%a8%b2%e0%a8%bf%e0%a8%86%e0%a8%82-%e0%a8%b2%e0%a8%88-%e0%a8%ae%e0%a8%be%e0%a9%9c%e0%a9%80-%e0%a9%99%e0%a8%ac/ Sun, 06 Feb 2022 05:22:39 +0000 https://punjabi.newsd5.in/?p=144415 ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸੂਬੇ ‘ਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ‘ਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਠੇਕੇ ਬੰਦ ਕਰ ਦਿੱਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ।

Punjab News : ਸ਼ਰਾਬ ਪੀਣ ਵਾਲਿਆਂ ਲਈ ਮਾੜੀ ਖ਼ਬਰ, ਚੋਣ ਕਮਿਸ਼ਨ ਦਾ ਫੈਸਲਾ, ਵੇਚਣ ‘ਤੇ ਲਗਾਈ ਪਾਬੰਦੀ

ਪੰਜਾਬ ‘ਚ 20 ਫਰਵਰੀ ਨੂੰ ਵਿਧਾਨ ਚੋਣਾਂ ਸਭਾ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਸੂਬੇ ‘ਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਹੁਣ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰਕੇ ਇਸ ਬਾਬਤ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਵਲੋਂ ਵੋਟਿੰਗ ਦੌਰਾਨ ਡਰਾਏ ਡੇਅ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

 

]]>
‘ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’ https://punjabi.newsd5.in/%e0%a8%97%e0%a9%81%e0%a8%b0%e0%a8%a6%e0%a9%81%e0%a8%86%e0%a8%b0%e0%a8%be-%e0%a8%b8%e0%a9%8d%e0%a8%b0%e0%a9%80-%e0%a8%ac%e0%a9%b0%e0%a8%97%e0%a8%b2%e0%a8%be-%e0%a8%b8%e0%a8%be%e0%a8%b9%e0%a8%bf/ Wed, 22 Sep 2021 05:27:05 +0000 https://punjabi.newsd5.in/?p=123008 ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ਾਂ ਨੂੰ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਮਨੁੱਖਤਾ ਦੇ ਅਧਿਆਤਮਕ ਕੇਂਦਰ ਹਨ ਅਤੇ ਇਥੋਂ ਮਾਨਵ ਭਲਾਈ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦੇ ਆਦੇਸ਼ ਦਿੱਲੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਪ੍ਰਗਾਉਣ ਵਾਲੇ ਹਨ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ।

Khabran Da Sira🔴LIVE : ਅੰਡਾਨੀ ਕੋਲੋਂ ਮਿਲੀ 21000 ਕਰੋੜ ਦੀ ਹੈਰੋਇਨ, ਬੁਰੀ ਤਰ੍ਹਾਂ ਫਸਿਆ ਮੋਦੀ

ਉਨ੍ਹਾਂ ਆਖਿਆ ਕਿ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਮੁਆਫ਼ੀ ਵੀ ਮੰਗੇ। ਉਨ੍ਹਾਂ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਇਹ ਉਹੀ ਗੁਰਦੁਆਰਾ ਸਾਹਿਬਾਨ ਹਨ, ਜੋ ਕੋਰੋਨਾ ਦੌਰਾਨ ਲੋਕਾਂ ਨੂੰ ਲੰਗਰ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਉਂਦੇ ਸਨ। ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਕੋਰੋਨਾ ਦੌਰਾਨ ਨਿਭਾਈਆਂ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ ਜਾ ਚੁੱਕੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਅੱਜ ਉਸੇ ਗੁਰੂ ਘਰ ਨੂੰ ਬੰਦ ਕਰਨ ਲਈ ਐਸਡੀਐਮ ਨੇ ਹੁਕਮ ਜਾਰੀ ਕਰ ਦਿੱਤੇ ਹਨ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੋਰੋਨਾ ਦੇ ਬਹਾਨੇ ਹੇਠ ਸਿੱਖਾਂ ਨੂੰ ਦਬਾਉਣ ਦਾ ਯਤਨ ਕੀਤਾ ਗਿਆ ਹੈ, ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ।

ਹਰਿਮੰਦਰ ਸਾਹਿਬ ਆਪਣੀ ਟੀਮ ਨਾਲ ਪਹੁੰਚੇ ਮੁੱਖ ਮੰਤਰੀ ਚੰਨੀ, ਅੱਜ ਕਰਨਗੇ ਕਈ ਮੁੱਦਿਆਂ ‘ਤੇ ਫੈਸਲਾ ?

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਮਸ਼ੀਨ ਦੀ ਲਪੇਟ ’ਚ ਆਉਣ ਨਾਲ ਸੇਵਾਦਾਰ ਦੀ ਮੌਤ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵਾਪਰੇ ਦੁਖਦਾਈ ਹਾਦਸੇ ਜਿਸ ਵਿਚ ਇਕ ਸੇਵਾਦਾਰ ਦੀ ਮੌਤ ਗਈ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਲੰਗਰ ਘਰ ਵਿਖੇ ਆਟੇ ਵਾਲੀ ਮਸ਼ੀਨ ’ਤੇ ਸੇਵਾ ਨਿਭਾਅ ਰਹੇ ਸੇਵਾਦਾਰ ਭਾਈ ਬਲਰਾਜ ਸਿੰਘ ਦੀ ਮਸ਼ੀਨ ਵਿਚ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਬੀਬੀ ਜਗੀਰ ਕੌਰ ਨੇ ਸੇਵਾਦਾਰ ਦੀ ਮੌਤ ਨੂੰ ਦੁਖਦਾਈ ਕਰਾਰ ਦਿੰਦਿਆਂ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

CM ਚੰਨੀ ਦਾ ਵੱਡਾ ਬਿਆਨ, ਬੇਅਦਬੀ ਦੇ ਦੋਸ਼ੀ ਜਾਣਗੇ ਜੇਲ੍ਹ! ! ਹਰ ਮੁੱਦੇ ਦਾ ਹੋਵੇਗਾ ਹੱਲ: ਸਿੱਧੂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੇਵਾ ਕਰਦਿਆਂ ਭਾਈ ਬਲਰਾਜ ਸਿੰਘ ਦੀ ਦੁਖਦਾਈ ਮੌਤ ਨਾਲ ਸ਼੍ਰੋਮਣੀ ਕਮੇਟੀ ਪਰਿਵਾਰ ਨੂੰ ਗਹਿਰਾ ਸਦਮਾ ਪੁੱਜਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਰਾਜ ਸਿੰਘ ਦਾ ਪਰਿਵਾਰ ਸ਼੍ਰੋਮਣੀ ਕਮੇਟੀ ਦਾ ਆਪਣਾ ਪਰਿਵਾਰ ਹੈ ਅਤੇ ਉਨ੍ਹਾਂ ਦੇ ਦੁੱਖ ਵਿਚ ਅਸੀਂ ਸ਼ਰੀਕ ਹਾਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਬਲਰਾਜ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

]]>
ਅਰੁਨਾ ਚੌਧਰੀ ਵੱਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼ https://punjabi.newsd5.in/%e0%a8%85%e0%a8%b0%e0%a9%81%e0%a8%a8%e0%a8%be-%e0%a8%9a%e0%a9%8c%e0%a8%a7%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a8%be%e0%a8%b0%e0%a9%87-%e0%a8%86%e0%a8%82/ Sat, 05 Jun 2021 05:07:50 +0000 https://punjabi.newsd5.in/?p=107063 ਚੰਡੀਗੜ੍ਹ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ੍ਰੀਮਤੀ ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ ਲਈ ਸੁਰੱਖਿਆ ਉਪਾਅ ਦੱਸਿਆ ਅਤੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸ਼ਨ ਅਤੇ ਹੋਰ ਸਮੱਗਰੀ ਲਗਾਤਾਰ ਘਰ-ਘਰ ਵੰਡੀ ਜਾਵੇਗੀ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਪੋਸ਼ਣ ਸੰਬੰਧੀ ਦਿੱਤੀ ਜਾ ਰਹੀ ਸਹਾਇਤਾ ਪ੍ਰਭਾਵਤ ਨਾ ਹੋ ਸਕੇ। ਉਹਨਾਂ ਰਾਸ਼ਨ ਵੰਡ ਦੌਰਾਨ ਸਾਰੇ ਸਿਹਤ ਪ੍ਰੋਟੋਕੋਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਕ ਦੂਰੀਆਂ ਬਣਾਈ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਪੰਜਾਬ ਦੇ ਆਹ ਸ਼ਹਿਰ ਦਾ ਹੋਇਆ ਬੁਰਾ ਹਾਲ ! ਲੋਕਾਂ ਦਾ ਰਹਿਣਾ ਹੋਇਆ ਔਖਾ !

ਕੈਬਨਿਟ ਮੰਤਰੀ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਇਸ ਬੇਹੱਦ ਘਾਤਕ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨੀ ਉਪਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਕਿਹਾ ਕਿ ਇਨ੍ਹੀਂ ਦਿਨੀਂ ਆਂਗਨਵਾੜੀ ਸੈਂਟਰ ਬੱਚਿਆਂ ਲਈ ਬੰਦ ਕਰ ਦਿੱਤੇ ਗਏ ਸਨ ਪਰ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਇਹਨਾਂ ਕੇਂਦਰਾਂ ਵਿੱਚ ਕੰਮ ਕਰ ਰਹੇ ਸਨ ਅਤੇ ਹੁਣ ਇਹ ਕੇਂਦਰ ਸਟਾਫ਼ ਲਈ ਵੀ 30 ਜੂਨ ਤੱਕ ਬੰਦ ਰਹਿਣਗੇ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਭਾਗ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਰਹਿਣ।

]]>
Jammu ਦੇ ਵਪਾਰੀ ਸੰਗਠਨ ਨੇ ਵੀਕੈਂਡ ‘ਚ ਬਾਜ਼ਾਰ ਨੂੰ ਬੰਦ ਕਰਨ ਦਾ ਕੀਤਾ ਫੈਸਲਾ https://punjabi.newsd5.in/jammu-%e0%a8%a6%e0%a9%87-%e0%a8%b5%e0%a8%aa%e0%a8%be%e0%a8%b0%e0%a9%80-%e0%a8%b8%e0%a9%b0%e0%a8%97%e0%a8%a0%e0%a8%a8-%e0%a8%a8%e0%a9%87-%e0%a8%b5%e0%a9%80%e0%a8%95%e0%a9%88%e0%a8%82%e0%a8%a1/ Sat, 24 Apr 2021 09:34:09 +0000 https://punjabi.newsd5.in/?p=101642 ਜੰਮੂ – ਕਸ਼ਮੀਰ : ਕੋਵਿਡ ਦੇ ਵੱਧਦੇ ਸੰਕਰਮਣ ਨੂੰ ਧਿਆਨ ਵਿੱਚ ਰੱਖਦੇ ਹੋਏ ਜੰਮੂ ਦੇ ਵਪਾਰੀ ਸੰਗਠਨ ਨੇ ਵੀਕੈਂਡ ‘ਚ ਬਾਜ਼ਾਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ।

ਚਲਦੀ ਮੀਟਿੰਗ ’ਚ ਮੋਦੀ ਦੇ ਕੇਜਰੀਵਾਲ ਨਾਲ ਖੜ੍ਹਕੀ!ਮੀਟਿੰਗ ਦਾ ਸੱਚ ਆਇਆ ਬਾਹਰ

ਇੱਕ ਵਿਅਕਤੀ ਨੇ ਦੱਸਿਆ ਇੱਕ ਜ਼ਿੰਮੇਵਾਰ ਵਪਾਰੀ ਸੰਗਠਨ ਹੋਣ ਦੇ ਨਾਤੇ ਅਸੀਂ ਵੀਕੈਂਡ ਲਾਕਡਾਊਨ ਦਾ ਫ਼ੈਸਲਾ ਲਿਆ ਹੈ। ਇਸਦੇ ਜ਼ਰੀਏ ਅਸੀਂ ਸਰਕਾਰ ਦੀ ਮਦਦ ਕਰਨਾ ਚਾਹੁੰਦੇ ਹਾਂ।

]]>
ਕਿਸਾਨ 24 ਘੰਟਿਆਂ ਲਈ ਬੰਦ ਕਰਨਗੇ KMP ਹਾਈਵੇਅ, ਐਂਬੂਲੈਂਸ ਨੂੰ ਮਿਲੇਗੀ ਛੋਟ https://punjabi.newsd5.in/%e0%a8%95%e0%a8%bf%e0%a8%b8%e0%a8%be%e0%a8%a8-24-%e0%a8%98%e0%a9%b0%e0%a8%9f%e0%a8%bf%e0%a8%86%e0%a8%82-%e0%a8%b2%e0%a8%88-%e0%a8%ac%e0%a9%b0%e0%a8%a6-%e0%a8%95%e0%a8%b0%e0%a8%a8%e0%a8%97%e0%a9%87-kmp/ Sat, 10 Apr 2021 04:49:55 +0000 https://punjabi.newsd5.in/?p=99371 ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਨੂੰ ਦਿੱਲੀ ਦੀਆਂ ਸੀਮਾਵਾਂ ‘ਤੇ ਵੀਰਵਾਰ ਨੂੰ 135 ਦਿਨ ਹੋ ਚੁੱਕੇ ਹਨ। ਅਜਿਹੇ ‘ਚ ਕਿਸਾਨ ਮੋਰਚਾ ਅੰਦੋਲਨ ਨੂੰ ਤੇਜ਼ ਕਰਨ ਲਈ ਅੱਜ ਕੇਐਮਪੀ ਹਾਈਵੇਅ ਨੂੰ 24 ਘੰਟਿਆ ਲਈ ਬੰਦ ਕੀਤਾ ਜਾ ਰਿਹਾ ਹੈ। ਜਾਮ ‘ਚ ਲਾਸ਼ਾਂ ਵਾਲੇ ਵਾਹਨ, ਐਬੂਲੇਂਸ, ਵਿਆਹ ਵਾਹਨ, ਜ਼ਰੂਰੀ ਚੀਜ਼ਾਂ ਵਾਲੇ ਵਾਹਨਾਂ ਨੂੰ ਛੋਟ ਦਿੱਤੀ ਜਾਵੇਗੀ। ਜੇਕਰ ਔਰਤਾਂ ਦੀ ਗੱਡੀ ਫਸ ਜਾਂਦੀ ਹੈ ਤਾਂ ਉਨ੍ਹਾਂ ਨੂੰ ਹੇਠਾਂ ਉੱਤਰਨ ਦੀ ਛੋਟ ਦਿੱਤੀ ਜਾਵੇਗੀ।

🔴LIVE| KMP ਰੋਡ ’ਤੇ ਲੰਮੇ ਪਏ ਕਿਸਾਨ,ਸਿਧਾਣਾ ਨਾਲ ਪੁਲਿਸ ਦੇ ਟਾਕਰੇ!ਟੁੱਟੇ ਬੈਰੀਕੇਟ!ਪੁਲਿਸ ਨੂੰ ਭਾਜੜਾ

ਸੰਯੁਕਤ ਕਿਸਾਨ ਮੋਰਚੇ ਨੇ ਇਸ ਬੰਦ ਨੂੰ ਲੈ ਕੇ ਕਿਹਾ ਹੈ, ‘‘ਅਸੀ ਸਾਰੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਬੰਦ ਦੇ ਦੌਰਾਨ ਹਾਈਵੇਅ ‘ਤੇ ਲੋਕਾਂ ਦੇ ਨਾਲ ਚੰਗਾ ਵਿਵਹਾਰ ਕੀਤਾ ਜਾਵੇਗਾ।’’ ਦਿੱਲੀ ਦੀਆਂ ਸੀਮਾਵਾਂ ‘ਤੇ ਚਲੇ ਅੰਦੋਲਨ ਨੂੰ ਕਿਸਾਨ ਇੱਕ ਮਜ਼ਬੂਤ ਧਾਰ ਦੇਣ ‘ਚ ਲੱਗੇ ਹੋਏ ਹਨ, ਇਹੀ ਵਜ੍ਹਾ ਹੈ ਕਿ ਕਿਸਾਨ ਲਗਾਤਾਰ ਨਵੀਆਂ – ਨਵੀਆਂ ਰੂਪ ਰੇਖਾ ਤਿਆਰ ਕਰ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਿਸਾਨਾਂ ਨੇ ਕਈ ਰਣਨੀਤੀ ਬਣਾਈ ਤਾਂ ਕਿ ਸਰਕਾਰ ‘ਤੇ ਦਬਾਅ ਪਾਇਆ ਜਾ ਸਕੇ,  ਪਰ ਇਸ ਸਭ ਦੇ ਬਾਵਜੂਦ ਸਰਕਾਰ ਅਤੇ ਕਿਸਾਨ ਆਗੂਆਂ ਦੇ ‘ਚ ਹੁਣ ਤੱਕ ਕੋਈ ਗੱਲ ਬਾਤ ਨਹੀਂ ਹੋਈ।

ਲਓ ਕਿਸਾਨਾਂ ਨੇ KMP ਰੋਡ ਕਰਤਾ ਜਾਮ,ਪੁਲਿਸ ਨਾਲ ਹੋਏ ਸਿੱਧੇ ਟਾਕਰੇ,ਮੁੜੀ ਪਿੱਛੇ!

ਮੋਰਚੇ ਨੇ ਦੱਸਿਆ, ‘‘ਅਸੀ ਸਾਰੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਕੇਐਮਪੀ ਬੰਦ ਦੇ ਦੌਰਾਨ ਆਮ ਨਾਗਰਿਕਾਂ ਦੇ ਨਾਲ ਚੰਗਾ ਵਰਤਾਓ ਕੀਤਾ ਜਾਵੇਗਾ ਅਤੇ ਇਹ ਸਭ  ਸ਼ਾਂਤਮਈ ਰਹੇਗਾ। ਨਾਲ ਹੀ ਅਸੀਂ ਆਮ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ  ਕਿ ਅੰਨਦਾਤਾ ਦੇ ਸਨਮਾਨ ‘ਚ ਇਸ ਪ੍ਰੋਗਰਾਮ ‘ਚ ਆਪਣਾ ਸਹਿਯੋਗ ਦਿਓ। ’ਗਾਜੀਪੁਰ ਬਾਰਡਰ ‘ਤੇ ਬੈਠੇ ਕਿਸਾਨ ਵੀ ਡਾਸਨਾ ‘ਤੇ ਪਹੁੰਚ ਹਾਈਵੇਅ ਨੂੰ ਜਾਮ ਕਰਨਗੇ। ਇਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ ਨਾਲ ਰਹਿਣਗੇ।

]]>
ਖੇਤੀ ਕਾਨੰਨਾਂ ਖਿਲਾਫ਼ ਅੱਜ ਕਿਸਾਨਾਂ ਵਲੋਂ ‘ਭਾਰਤ ਬੰਦ’ ਦਾ ਐਲਾਨ https://punjabi.newsd5.in/%e0%a8%96%e0%a9%87%e0%a8%a4%e0%a9%80-%e0%a8%95%e0%a8%be%e0%a8%a8%e0%a9%b0%e0%a8%a8%e0%a8%be%e0%a8%82-%e0%a8%96%e0%a8%bf%e0%a8%b2%e0%a8%be%e0%a9%9e-%e0%a8%85%e0%a9%b1%e0%a8%9c-%e0%a8%95%e0%a8%bf/ Fri, 26 Mar 2021 05:08:59 +0000 https://punjabi.newsd5.in/?p=97215 ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਈ ਜਥੇਬੰਦੀਆਂ ਨਾਲ ਮਿਲ ਕੇ ਸ਼ੁੱਕਰਵਾਰ ਮਤਲਬ ਕਿ ਅੱਜ ‘ਭਾਰਤ ਬੰਦ’ ਦਾ ਐਲਾਨ ਕੀਤਾ ਹੈ। ਦੇਸ਼ ਦੇ ਕਈ ਹਿੱਸਿਆਂ ’ਚ ਸ਼ੁੱਕਰਵਾਰ ਨੂੰ ਰੇਲ ਅਤੇ ਸੜਕ ਆਵਾਜਾਈ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ ਤੇ ਬਜ਼ਾਰ ਵੀ ਬੰਦ ਰਹਿਣਗੇ। 5 ਚੋਣ ਸੂਬਿਆਂ ’ਚ ਇਹ ਬੰਦ ਨਹੀਂ ਹੋਵੇਗਾ। ਕਿਸਾਨ ਮੋਰਚੇ ਦੇ ਅਨੁਸਾਰ, ਭਾਰਤ ਬੰਦ 26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਸ਼ਾਮ 6 ਵਜੇ ਤੱਕ ਚੱਲੇਗਾ। ਫਰੰਟ ਦੇ ਆਗੂ ਦਰਸ਼ਨ ਪਾਲ ਨੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਬੰਦ ਦੌਰਾਨ ਸਬਜ਼ੀਆਂ ਅਤੇ ਦੁੱਧ ਦੀ ਸਪਲਾਈ ਵੀ ਬੰਦ ਕੀਤੀ ਜਾਵੇਗੀ।

BIG BREAKING ਟਿਕਰੀ ਬਾਰਡਰ ਤੋਂ ਆਈ ਮਾੜੀ ਖ਼ਬਰ ਕਿਸਾਨ ਨਾਲ ਵਾਪਰਿਆ ਭਾਣਾ!

ਮੋਰਚੇ ਨੇ ਇੱਕ ਬਿਆਨ ਵਿੱਚ ਕਿਹਾ, ‘ਸਾਰੇ ਭਾਰਤ ਬੰਦ ਦੇ ਤਹਿਤ ਸਾਰੀਆਂ ਦੁਕਾਨਾਂ, ਮਾਲ, ਬਾਜ਼ਾਰਾਂ ਅਤੇ ਸੰਸਥਾਵਾਂ ਬੰਦ ਰਹਿਣਗੀਆਂ। ਸਾਰੇ ਪ੍ਰਮੁੱਖ ਅਤੇ ਛੋਟੇ ਰਸਤੇ ਅਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਐਂਬੂਲੈਂਸ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਭਾਰਤ ਬੰਦ ਦਾ ਅਸਰ ਦਿੱਲੀ ਵਿੱਚ ਵੀ ਵੇਖਣ ਨੂੰ ਮਿਲੇਗਾ। ”ਅੰਦੋਲਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੰਦ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਗਲਤ ਚਰਚਾ ਜਾਂ ਟਕਰਾਅ ਵਿੱਚ ਹਿੱਸਾ ਨਾ ਲੈਣ। ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੜਕ ਅਤੇ ਰੇਲ ਆਵਾਜਾਈ ਜਾਮ ਕੀਤੀ ਜਾਵੇਗੀ ਅਤੇ ਬਾਜ਼ਾਰ ਵੀ ਬੰਦ ਰਹਿਣਗੇ।

]]>