Cm Face Bhagwant Maan – D5 News https://punjabi.newsd5.in Truth Seeking News Network. Sat, 19 Feb 2022 15:53:29 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Cm Face Bhagwant Maan – D5 News https://punjabi.newsd5.in 32 32 ਬਿਨਾਂ ਕਿਸੇ ਭਰਮ ਜਾਂ ਦਬਾਅ ਦੇ ਪਾਓ ਵੋਟ – ਭਗਵੰਤ ਮਾਨ https://punjabi.newsd5.in/%e0%a8%ac%e0%a8%bf%e0%a8%a8%e0%a8%be%e0%a8%82-%e0%a8%95%e0%a8%bf%e0%a8%b8%e0%a9%87-%e0%a8%ad%e0%a8%b0%e0%a8%ae-%e0%a8%9c%e0%a8%be%e0%a8%82-%e0%a8%a6%e0%a8%ac%e0%a8%be%e0%a8%85-%e0%a8%a6%e0%a9%87/ Sat, 19 Feb 2022 15:53:29 +0000 https://punjabi.newsd5.in/?p=146404 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੂਰੀ ਆਜ਼ਾਦੀ ਨਾਲ ਵੋਟ ਪਾਓ। ਆਪਣੀ ਵੋਟ ਜਿਸ ਮਰਜੀ ਨੂੰ ਪਾਓ, ਪਰ ਬਿਨਾਂ ਕਿਸੇ ਦਬਾਅ, ਭਰਮ ਅਤੇ ਲਾਲਚ ‘ਚ ਪਏ ਵੋਟ ਪਾਓ। ਮਾਨ ਨੇ ਮਤਦਾਨ ਦਾ ਮਤਲਬ ਦੱਸਦਿਆਂ ਕਿਹਾ ਕਿ ਮਤ ਦਾ ਮਤਲਬ ਹੈ ਅਕਲ (ਬੁੱਧੀ ) ਦਾਨ ਦਾ ਮਤਲਬ ਦੇਣਾ ਹੈ। ਬੁੱਧੀ ਦਾ ਦਾਨ ਕਰਨਾ ਮਤਦਾਨ ਹੁੰਦਾ ਹੈ। ਇਸ ਲਈ ਸਮਝਦਾਰੀ ਅਤੇ ਸੁਤੰਤਰਤਾ ਨਾਲ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਵੋਟ ਪਾਓ।

Punjab Election : ਚੋਣਾਂ ਤੋਂ ਪਹਿਲਾਂ ਖੱਟਰ ਸਰਕਾਰ ਨੂੰ ਝਟਕਾ! PM Modi ਨੇ ਸੱਦੀ ਮੀਟਿੰਗ | D5 Channel Punjabi

ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਵੋਟ ਪਾਉਣ ਦਾ ਸਾਡਾ ਜਮਹੂਰੀ ਅਧਿਕਾਰ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਦਿੱਤਾ ਹੈ। ਇਸ ਲਈ ਵੋਟਿੰਗ ਨੂੰ ਗੰਭੀਰਤਾ ਨਾਲ ਲਓ ਅਤੇ ਹਰ ਹਾਲਤ ਵਿੱਚ ਵੋਟ ਪਾਓ। ਵੋਟ ਪਾਕੇ ਹੀ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਫਲ ਹੋਵੇਗੀ।

Punjab Election : Congress ਹਾਈਕਮਾਨ ਦਾ ਵੱਡਾ ਐਕਸ਼ਨ, ਮਹਿਲਾ ਵਿਧਾਇਕਾ ਨਾਲ ਜੱਗੋ ਤੇਰਵੀਂ | D5 Channel Punjabi

ਮਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰੋ ਅਤੇ ਘਰ ਦੇ ਵੱਡੇ-ਬਜ਼ੁਰਗਾਂ ਨੂੰ ਪੋਲਿੰਗ ਬੂਥ ‘ਤੇ ਲੈ ਕੇ ਜਾ ਕੇ ਵੋਟ ਪਾਉਣ। ਇਸ ਵਾਰ ਇੰਨੀ ਵੱਡੀ ਗਿਣਤੀ ਵਿਚ ਵੋਟਾਂ ਪਾਉਣੀਆਂ ਹਨ ਕਿ ਆਜ਼ਾਦ ਭਾਰਤ ਵਿਚ ਸਭ ਤੋਂ ਵੱਧ ਵੋਟ ਪ੍ਰਤੀਸ਼ਤਤਾ ਲਈ ਪੰਜਾਬ ਦਾ ਨਾਂ ਇਤਿਹਾਸ ਵਿਚ ਦਰਜ ਹੋ ਜਾਵੇ।

]]>
ਝਾੜੂ ਦਾ ਬਟਨ ਦਬਾਓ, ਹੋਵੇਗਾ ਅਕਾਲੀ-ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਦਾ ਸਫਾਇਆ-ਭਗਵੰਤ ਮਾਨ https://punjabi.newsd5.in/%e0%a8%9d%e0%a8%be%e0%a9%9c%e0%a9%82-%e0%a8%a6%e0%a8%be-%e0%a8%ac%e0%a8%9f%e0%a8%a8-%e0%a8%a6%e0%a8%ac%e0%a8%be%e0%a8%93-%e0%a8%b9%e0%a9%8b%e0%a8%b5%e0%a9%87%e0%a8%97%e0%a8%be-%e0%a8%85%e0%a8%95/ Mon, 14 Feb 2022 14:58:20 +0000 https://punjabi.newsd5.in/?p=145610 ਭਗਵੰਤ ਮਾਨ ਨੇ ਸੁਲਤਾਨਪੁਰ ਲੋਧੀ ‘ਚ ‘ਆਪ’ ਉਮੀਦਵਾਰ ਸੱਜਣ ਸਿੰਘ ਚੀਮਾ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕੀਤੀ ਝਾੜੂ ਦਾ ਬਟਨ ਦਬਾ ਕੇ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ

ਸੁਲਤਾਨਪੁਰ ਲੋਧੀ (ਕਪੂਰਥਲਾ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਮਾਨ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ‘ਚ ਵੱਖ-ਵੱਖ ਥਾਵਾਂ ‘ਤੇ ‘ਆਪ’ ਉਮੀਦਵਾਰ ਸੱਜਣ ਸਿੰਘ ਚੀਮਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।

Kejriwal ਨੇ ਖ਼ੁਸ਼ ਕੀਤੇ ਲੋਕ, Modi ਤੋਂ ਵੀ ਵੱਡਾ ਤੋਹਫ਼ਾ ਦਿੱਤਾ! ਹਿੱਲੀ ਸਿਆਸਤ! | D5 Channel Punjabi

ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚ ਰਹੇ ਸਨ ਅਤੇ ਥਾਂ-ਥਾਂ ਤੋਂ ਉਨ੍ਹਾਂ ਦਾ ਸਵਾਗਤ ਕਰ ਰਹੇ ਸਨ। ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ।

Akali Dal BSP Manifesto : Akali Dal – BSP ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ, ਜਾਰੀ ਕੀਤਾ ਚੋਣ ਮੈਨੀਫੈਸਟੋ,

ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜ਼ਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸਨ। ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ।

ਹੋਰਾਂ ਉਮੀਦਵਾਰਾਂ ਨੂੰ ਤੋਲਦੇ ਲੱਡੂ-ਸਿੱਕਿਆਂ ਨਾਲ,ਆਹ ਉਮੀਦਵਾਰ ਨੂੰ ਸੋਨੇ ਨਾਲ ਕਰਤਾ ਮਾਲੋ-ਮਾਲ |D5 Channel Punjabi

ਸਾਨੂੰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸ਼ਾ ਤੋਂ ਜਾਣੂ ਹੈ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸ਼ੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ।

]]> ਸਾਰੀਆਂ ਸਮੱਸਿਆਵਾਂ ਦੀ ਜੜ ਮਾਫੀਆ ਅਤੇ ਭ੍ਰਿਸ਼ਟਾਚਾਰ: ਭਗਵੰਤ ਮਾਨ https://punjabi.newsd5.in/%e0%a8%b8%e0%a8%be%e0%a8%b0%e0%a9%80%e0%a8%86%e0%a8%82-%e0%a8%b8%e0%a8%ae%e0%a9%b1%e0%a8%b8%e0%a8%bf%e0%a8%86%e0%a8%b5%e0%a8%be%e0%a8%82-%e0%a8%a6%e0%a9%80-%e0%a8%9c%e0%a9%9c-%e0%a8%ae%e0%a8%be/ Thu, 10 Feb 2022 15:29:03 +0000 https://punjabi.newsd5.in/?p=145051 ਬਾਬਾ ਬਕਾਲਾ (ਅੰਮ੍ਰਿਤਸਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਮਾਫੀਆ ਪੰਜਾਬ ਦੀ ਸਾਰੀਆਂ ਸਮੱਸਿਆਵਾਂ ਦੀ ਜੜ ਹੈ। ਰਿਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਜਿਸ ਕਾਰਨ ਆਮ ਆਦਮੀ ਦਿਨ ਪ੍ਰਤੀ ਦਿਨ ਗਰੀਬ ਹੁੰਦਾ ਜਾ ਰਿਹਾ ਹੈ, ਅਤੇ ਭ੍ਰਿਸ਼ਟਾਚਾਰੀ ਆਗੂਆਂ ਦੀ ਸੰਪਤੀ ਦੁਗਣੀ ਹੁੰਦੀ ਜਾ ਰਹੀ ਹੈ।

Bhagwant Mann ਨੇ ਛੱਡਿਆ ਚੋਣ ਪ੍ਰਚਾਰ, ਗਰਜਿਆ ਲੋਕ ਸਭਾ ’ਚ, ਕਿਸਾਨਾਂ ਦਾ ਹੁਣ ਮਿਲੂ ਬਕਾਇਆ | D5 Channel Punjabi

ਪੰਜਾਬ ਨੂੰ ਬਚਾਉਣ ਲਈ ਸਭ ਤੋਂ ਪਹਿਲਾ ਭ੍ਰਿਸ਼ਟ ਅਤੇ ਮਾਫੀਆ ਆਗੂਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਾ ਪਵੇਗਾ, ਅਤੇ ਇਹ ਕੰਮ ਇਸ ਵਾਰ ਪੰਜਾਬ ਦੀ ਜਨਤਾ ਚੋਣਾਂ ਵਿਚ ਕਰਕੇ ਦਿਖਾਵੇਗੀ। ਵੀਰਵਾਰ ਨੂੰ ਭਗਵੰਤ ਮਾਨ ਨੇ ਬਾਬਾ ਬਕਾਲਾ ਵਿਧਾਨ ਸਭਾ ਦੇ ਵੱਖ-ਵੱਖ ਪਿੰਡਾਂ ‘ਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਤੋਂ ‘ਆਪ’ ਦੇ ਉਮੀਦਵਾਰ ਦਲਬੀਰ ਸਿੰਘ ਟੌਂਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ ਲੋਕਾਂ ਵਿੱਚ ਮਾਨ ਦੇ ਪ੍ਰਤੀ ਭਾਰੀ ਉਤਸ਼ਾਹ ਸੀ ਅਤੇ ਫੁੱਲ ਦੀ ਵਰਖਾ ਕਰਕੇ ਮਾਨ ਦਾ ਸਵਾਗਤ ਕੀਤਾ ਗਿਆ।

Punjab ਫੇਰੀ ਤੋਂ ਪਹਿਲਾਂ Modi ਹੋਇਆ Live, ਵੇਖੋ ਕੀ ਦਿੱਤੀ ਲੋਕਾਂ ਨੂੰ ਸੌਗਾਤ | D5 Channel Punjabi

ਇਸ ਮੌਕੇ ਮਾਨ ਦੇ ਨਾਲ ਪਾਰਟੀ ਦੇ ਉਮੀਦਵਾਰ, ਸੂਬੇ ਪੱਧਰੀ ਅਤੇ ਸਥਾਨਕ ਆਗੂ ਮੌਜੂਦ ਸਨ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੀ ਅਲੋਚਨਾ ਕਰਦਿਆਂ ਬਿਨਾਂ ਕਿਸੇ ਦਾ ਨਾਂਅ ਲਏ ਕਿਹਾ ਕਿ ਗਰੀਬ ਅਤੇ ਆਮ ਆਦਮੀ ਦਾ ਚਾਹੇ ਜਿੰਨਾ ਡਰਾਮਾ ਕਰ ਲੈਣ, ਪੰਜਾਬ ਦੇ ਲੋਕ ਇਸ ਵਾਰ ਭ੍ਰਿਸ਼ਟ ਅਤੇ ਮਾਫੀਆ ਆਗੂਆਂ ਨੂੰ ਨਹੀਂ ਚੁਣਨਗੇ। ਪੰਜਾਬ ਨੂੰ ਮਾਫੀਆ ਸਰਕਾਰ ਦੀ ਨਹੀਂ, ਇੱਕ ਇਮਾਨਦਾਰ ਸਰਕਾਰ ਦੀ ਜ਼ਰੂਰਤ ਹੈ। ਇਸ ਲਈ ਪੰਜਾਬ ਦੀ ਜਨਤਾ ਚੰਗੇ ਅਤੇ ਇਮਾਨਦਾਰ ਲੋਕਾਂ ਨੂੰ ਹੀ ਚੁਣੇਗੀ।

Bhagwant Mann ਨੇ ਖੇਡਿਆ ਸਿਆਸੀ ਦਾਅ, ਸ਼ੁਰੂ ਕੀਤੀ ਨਵੀਂ ਕੈਂਪੇਨ, ਲੋਕ ਕੀਤੇ ਬਾਗੋ-ਬਾਗ | D5 Channel Punjabi

ਮਾਨ ਨੇ ਕਿਹਾ ਕਿ ਆਗੂਆਂ ਅਤੇ ਨਸ਼ਾ ਮਾਫੀਆਂ ਨਾਲ ਗੱਠਜੋੜ ਕਾਰਨ ਪੂਰੇ ਪੰਜਾਬ ਵਿੱਚ ਹਰ ਜਗਾ ਧੜੱਲੇ ਨਾਲ ਚਿੱਟਾ ਵਿਕਦਾ ਹੈ। ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਅੰਦਰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ, ਕਿਉਂਕਿ ਉਨਾਂ ਨੂੰ ਸੱਤਾ ਦੀ ਸੁਰੱਖਿਆ ਪ੍ਰਾਪਤ ਹੈ। ਨਸ਼ਾ ਮਾਫੀਆ ਅਤੇ ਸੱਤਾਧਾਰੀ ਆਗੂਆਂ ਨੇ ਮਿਲ ਕੇ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦੀ ਦੀ ਕਗਾਰ ‘ਤੇ ਖੜਾ ਕਰ ਦਿੱਤਾ ਹੈ। ਇਸ ਗੱਠਜੋੜ ਨੂੰ ਤੋੜਾਂਗੇ ਅਤੇ ਪੰਜਾਬ ਤੋਂ ਨਸ਼ਾ ਮਾਫੀਆ ਖ਼ਤਮ ਕਰਾਂਗੇ। ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਬਚਾਵਾਂਗੇ ਅਤੇ ਉਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢਾਂਗੇੇ। ਚੰਗੀ ਸਿੱਖਿਆ ਅਤੇ ਰੁਜ਼ਗਾਰ ਵੀ ਦੇਵਾਂਗੇ।

Dhuri Seat : Kejriwal ਦੀ ਪਤਨੀ ਤੇ ਬੇਟੀ ਦਾ ਧਮਾਕਾ! ਹੁਣ ਧੂਰੀ ’ਚ ਪੱਟਣਗੇ ਧੂੜਾਂ, ਕਰਤਾ ਦਿੱਲੀ ਤੋਂ ਵੱਡਾ ਐਲਾਨ

ਮਾਨ ਨੇ ਕਿਹਾ ਕਿ ਸਰਕਾਰੀ ਲੁੱਟ ਅਤੇ ਭ੍ਰਿਸ਼ਟਾਚਾਰ ਤੋਂ ਪੰਜਾਬ ਦੀ ਜਨਤਾ ਹੁਣ ਤੰਗ ਆ ਚੁੱਕੀ ਹੈ। ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਪੈਸੇ ਤੋਂ ਕੋਈ ਕੰਮ ਨਹੀਂ ਹੁੰਦਾ। ਪੈਸੇ ਦੇਣ ‘ਤੇ ਵੀ ਸਮੇਂ ਸਿਰ ਕੰਮ ਨਹੀਂ ਹੁੰਦਾ। ਆਮ ਆਦਮੀ ਪਾਰਟੀ ਦੀ ਸਰਕਾਰ ਦਫਤਰਾਂ ਦੀ ਵਿਵਸਥਾ ਬਦਲੇਗੀ ਅਤੇ ਉਸ ਨੂੰ ਰਿਸ਼ਵਤ ਦਾ ਕੈਸ਼ ਕੁਲੈਕਸ਼ਨ ਕੇਂਦਰ ਦੀ ਥਾਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਵਾਲੀ ਥਾਂ ਬਣਾਵਾਂਗੇ। ਅਸੀਂ ਪੰਜਾਬ ਵਿੱਚੋਂ ਮਾਫੀਆ ਅਤੇ ਭ੍ਰਿਸ਼ਟਾਚਾਰ ਪੂਰੀ ਤਰਾਂ ਖ਼ਤਮ ਕਰਾਂਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਾਂਗੇ।

]]> ‘ਆਪ’ ਨੂੰ ਰੋਕਣ ਲਈ ਫਿਰ ਆਪਸ ‘ਚ ਰਲ਼ੇ ਕਾਂਗਰਸ, ਬਾਦਲ ਅਤੇ ਭਾਜਪਾ, ਲੋਟੂਆਂ ਦੇ ਇਸ ਨਾਪਾਕ ਗੱਠਜੋੜ ਤੋਂ ਸਾਵਧਾਨ ਰਹਿਣ ਪੰਜਾਬੀ : ਭਗਵੰਤ ਮਾਨ https://punjabi.newsd5.in/%e0%a8%86%e0%a8%aa-%e0%a8%a8%e0%a9%82%e0%a9%b0-%e0%a8%b0%e0%a9%8b%e0%a8%95%e0%a8%a3-%e0%a8%b2%e0%a8%88-%e0%a8%ab%e0%a8%bf%e0%a8%b0-%e0%a8%86%e0%a8%aa%e0%a8%b8-%e0%a8%9a-%e0%a8%b0%e0%a8%b3/ Tue, 08 Feb 2022 14:55:37 +0000 https://punjabi.newsd5.in/?p=144816 ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਪਾਰਟੀ ਨੇ 2017 ਵਿੱਚ ਵੀ ਰਲ-ਮਿਲ ਲੜੀਆਂ ਸਨ ਚੋਣਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ,” ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਬਾਦਲ ਆਪਸ ਵਿੱਚ ਰਲ਼ ਕੇ ਵਿਧਾਨ ਸਭਾ ਦੀਆਂ ਚੋਣਾ ਲੜ ਰਹੇ ਹਨ ਤਾਂਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਰੋਕਿਆ ਜਾਵੇ ਅਤੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਰਾਜ-ਸੱਤਾ ਸਥਾਪਤ ਰੱਖੀ ਜਾਵੇ।

ਪਰ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਰਾਜ-ਸੱਤਾ ਨੂੰ ਜੜ ਤੋਂ ਪੁੱਟ ਕੇ ‘ਆਪ’ ਦੀ ਸਰਕਾਰ ਸਥਾਪਤ ਕਰਨ ਦਾ ਫ਼ੈਸਲਾ ਕਰ ਲਿਆ ਹੈ, ਜਿਸ ਕਾਰਨ ਸਾਰੇ ਵਿਰੋਧੀ ਦਲ ਬੌਖਲਾਹਟ ‘ਚ ਆ ਗਏ ਹਨ। ” ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ, ਪਰ 70 ਸਾਲਾਂ ਤੋਂ ਵਾਰੀ ਬੰਨ ਕੇ ਪੰਜਾਬ ਨੂੰ ਲੁੱਟ ਰਹੇ ਰਿਵਾਇਤੀ ਸਿਆਸੀ ਦਲ ਕਾਂਗਰਸ ਅਤੇ ਅਕਾਲੀ ਦਲ ਬਾਦਲ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਰਲ-ਮਿਲ ਕੇ ਆਮ ਆਦਮੀ ਪਾਰਟੀ ਦਾ ਰਾਹ ਰੋਕਣ ਵਿੱਚ ਲੱਗੀਆਂ ਹੋਈਆਂ ਹਨ।

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਲੋਟੂ ਪਾਰਟੀਆਂ ਦੇ ਇਸ ਨਾਪਾਕ ਗੱਠਜੋੜ ਤੋਂ ਜ਼ਰੂਰ ਸਾਵਧਾਨ ਰਹਿਣ। ਮਾਨ ਨੇ ਵਿਧਾਨ ਸਭਾ ਚੋਣਾ 2017 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਨੇ ਦੁਬਈ ਸਮਝੌਤੇ ਤਹਿਤ ਰਲ-ਮਿਲ ਚੋਣਾ ਲੜੀਆਂ ਸਨ ਅਤੇ ਇਸੇ ਸਮਝੌਤੇ ਤਹਿਤ ਬਾਦਲਾਂ ਨੂੰ ਜਤਾਉਣ ਲਈ ਲੰਬੀ ਅਤੇ ਜਲਾਲਾਬਾਦ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੂੰ ਕਾਂਗਰਸ ਨੇ ਮੈਦਾਨ ਵਿੱਚ ਉਤਾਰਿਆ ਸੀ।

ਉਨ੍ਹਾਂ ਦੱਸਿਆ ਕਿ ਬਾਦਲ ਅਤੇ ਕਾਂਗਰਸ ਵਿਚਕਾਰ ਸਮਝੌਤਾ ਹੋਣ ਦੀ ਪੁਸ਼ਟੀ ਮੀਡੀਆ ਦੇ ਨਾਲ ਨਾਲ ਅਕਾਲੀ ਦਲ ਬਾਦਲ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਸਮੇਤ ਭਾਜਪਾ ਦਾ ਗੁਪਤ ਸਮਝੌਤਾ ਕੇਵਲ 2017 ਦੀਆਂ ਚੋਣਾ ਤੱਕ ਸੀਮਤ ਨਹੀਂ ਸੀ, ਸਗੋਂ ਇਨ੍ਹਾਂ ਪਾਰਟੀਆਂ ਦੇ ਕਾਲ਼ੇ ਕਾਰਨਾਮਿਆਂ ਨੂੰ ਛੁਪਾਉਣ ਅਤੇ ਅਦਾਲਤਾਂ ਵਿੱਚ ਚੱਲਦੇ ਕੇਸਾਂ ਨੂੰ ਖ਼ਤਮ ਕਰਾਉਣ ਤੱਕ ਵੀ ਸੀ, ਜੋ ਅੱਜ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਗੁਪਤ ਸਮਝੌਤੇ ਤਹਿਤ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਸੀ ਕੀਤੀ ਅਤੇ ਨਾ ਹੀ ਕੇਂਦਰ ਸਰਕਾਰ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਮਜੀਠੀਆ ਵਿਰੁੱਧ ਕੋਈ ਕਾਰਵਾਈ ਕੀਤੀ ਸੀ। ਇੱਥੋਂ ਤੱਕ ਕਿ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਅਤੇ ਗੋਲੀ ਕਾਂਡ ਬਾਰੇ ਵੀ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਇਨਸਾਫ਼ ਨਹੀਂ ਸੀ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾ ਵਿੱਚ ਹੋ ਰਹੀ ਹਾਰ ਨੂੰ ਦੇਖਦਿਆਂ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਸਮੇਤ ਭਾਜਪਾ ਨੇ ਫਿਰ ਤੋਂ ਅੰਦਰੂਨੀ ਗੱਠਜੋੜ ਕਰ ਲਿਆ ਹੈ, ਤਾਂ ਜੋ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਿਆ ਜਾਵੇ। ਮਾਨ ਨੇ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਲੋਕ ਰਾਜਸੀ ਤੌਰ ‘ਤੇ ਜਾਗਰੂਕ ਅਤੇ ਲਾਮਬੰਦ ਹੋ ਗਏ ਹਨ ਅਤੇ ਉਨ੍ਹਾਂ ਰਿਵਾਇਤੀ ਸਿਆਸੀਆਂ ਪਾਰਟੀਆਂ ਤੋਂ ਨਿਜ਼ਾਤ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਨਿਸ਼ਚਾ ਕੀਤਾ ਹੈ।

]]>
‘ਆਪ’ ਨੇ ਐਲਾਨਿਆ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ https://punjabi.newsd5.in/%e0%a8%86%e0%a8%aa-%e0%a8%a8%e0%a9%87-%e0%a8%90%e0%a8%b2%e0%a8%be%e0%a8%a8%e0%a8%bf%e0%a8%86-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%a8%e0%a9%82%e0%a9%b0/ Tue, 18 Jan 2022 06:48:12 +0000 https://punjabi.newsd5.in/?p=140772 ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਹੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਇਹ ਵੱਡਾ ਐਲਾਨ ਮੰਗਲਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਐਲਾਨ ਲਈ ਇੱਥੇ ਪ੍ਰਭਾਵਸ਼ਾਲੀ ਮੀਡੀਆ ਈਵੈਂਟ ਆਯੋਜਿਤ ਕੀਤਾ ਗਿਆ। ਜਿਸ ‘ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ ਮੰਚ ‘ਤੇ ਮੌਜੂਦ ਸਨ, ਜਦਕਿ ਭਗਵੰਤ ਮਾਨ ਦੇ ਮਾਤਾ ਜੀ ਹਰਪਾਲ ਕੌਰ ਅਤੇ ਭੈਣ ਮਨਪ੍ਰੀਤ ਕੌਰ ਨੇ ਵੀ ਭਾਵੁਕ ਸੰਬੋਧਨ ਕੀਤਾ।

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਮ ਦੀ ਰਸਮੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਹਿਰੇ ਲਈ ਪੰਜਾਬ ਦੇ ਲੋਕਾਂ ਦੀ ਰਾਇ/ਸੁਝਾਅ ਜਾਣਨ ਲਈ ਲੰਘੀ 13 ਜਨਵਰੀ ਨੂੰ ਇੱਕ ਨੰਬਰ ਜਾਰੀ ਕੀਤਾ ਸੀ, ਜਿਸ ‘ਤੇ 21 ਲੱਖ 59 ਹਜ਼ਾਰ 437 ਫ਼ੋਨ/ਮੈਸੇਜ ਦਰਜ ਹੋਏ, ਜਿੰਨਾ ‘ਚੋਂ 93.3 ਪ੍ਰਤੀਸ਼ਤ ਲੋਕਾਂ ਨੇ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਤਰਫ਼ੋਂ ਮੁੱਖ ਮੰਤਰੀ ਲਈ ਭਗਵੰਤ ਮਾਨ ਦੇ ਨਾਮ ‘ਤੇ ਮੋਹਰ ਲਗਾਈ। ਜਿਸ ਦੇ ਆਧਾਰ ‘ਤੇ ਪਾਰਟੀ ਵੱਜੋ ਮਾਣ ਨਾਲ ਭਗਵੰਤ ਮਾਨ ਦਾ ਨਾਮ ਮੁੱਖ ਮੰਤਰੀ ਵਜੋਂ ਪੇਸ਼ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ, ”ਹਰ ਪੰਜਾਬੀ ਨੂੰ ਮੇਰੇ ਛੋਟੇ ਭਾਈ ਭਗਵੰਤ ਮਾਨ ਉੱਤੇ ਮਾਣ ਹੈ।”

ਕੇਜਰੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਹੀ ਮੁੱਖ ਮੰਤਰੀ ਦੀ ਦੌੜ ਤੋਂ ਖ਼ੁਦ ਨੂੰ ਬਾਹਰ ਕਰ ਲਿਆ ਸੀ, ਲੇਕਿਨ ਕੁੱਝ ਲੋਕਾਂ ਨੇ ਫਿਰ ਵੀ ਮੇਰੇ ਨਾਮ ਦਾ ਸੁਝਾਅ ਦਿੱਤਾ। ਅਸੀਂ ਉਨਾਂ ਸਾਰੇ ਸੁਝਾਵਾਂ ਨੂੰ ਰੱਦ ਕਰ ਦਿੱਤਾ ਜਿਨਾਂ ਵਿੱਚ ਮੇਰਾ ਨਾਂ ਸੀ।  ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਅਕਸਰ ਆਪਣੇ ਬੇਟਾ-ਬੇਟੀ, ਭਾਈ-ਭਤੀਜੇ ਅਤੇ ਨੂੰਹ ਨੂੰ ਸੱਤਾ ਸੌਂਪਦੀਆਂ ਹਨ।  ਭਗਵੰਤ ਮੇਰਾ ਛੋਟਾ ਭਰਾ ਹੈ, ਜੇਕਰ ਮੈਂ ਉਸ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ ਹੁੰਦਾ ਤਾਂ ਲੋਕਾਂ ਨੇ ਕਹਿਣਾ ਸੀ ਕਿ ਅਸੀਂ ਆਪਣੇ ਭਰਾ ਨੂੰ ਬਣਾ ਦਿੱਤਾ ਹੈ।  ਇਸ ਲਈ ਅਸੀਂ ਮੁੱਖ ਮੰਤਰੀ ਦਾ ਚਿਹਰਾ ਲੱਭਣ ਲਈ ਇੱਕ ਨਵੀਂ ਲੋਕਤਾਂਤਰਿਕ ਰਿਵਾਇਤ ਸ਼ੁਰੂ ਕੀਤੀ ਹੈ। ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚਿਹਰੇ ਦੀ ਚੋਣ ਕੀਤੀ ਹੈ। ਕੇਜਰੀਵਾਲ ਨੇ ਇਹ ਵੀ ਦੱਸਿਆ ਕਿ ਸਾਢੇ 3 ਪ੍ਰਤੀਸ਼ਤ ਲੋਕਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣਿਆ।

ਭਗਵੰਤ ਮਾਨ ਦੇ ਨਾਂ ਦਾ ਐਲਾਨ  ਹੁੰਦੇ ਹੀ ਉੱਥੇ ਮੌਜੂਦ ‘ਆਪ’ ਵਰਕਰਾਂ ‘ਤੇ ਆਗੂਆਂ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ।  ਢੋਲ ਨਗਾਰੇ ਵੱਜਣ ਲੱਗੇ। ਆਪਣੇ ਨਾਂ ਦਾ ਐਲਾਨ ਸੁਣ ਕੇ ਮਾਨ ਵੀ ਭਾਵੁਕ ਹੋ ਗਏ। ਕੇਜਰੀਵਾਲ ਨੇ ਭਗਵੰਤ ਮਾਨ ਨੂੰ ਜੱਫੀ ਪਾ ਕੇ ਪਿਆਰ ‘ਤੇ ਆਪਣੀਆਂ ਸੁਭ ਕਾਮਨਾਵਾਂ ਦਿੱਤੀਆਂ। ਕੇਜਰੀਵਾਲ ਭਗਵੰਤ ਮਾਨ ਲਈ ਖ਼ਾਸ ਤਿਆਰੀ ਕਰਕੇ ਆਏ ਸਨ।  ਉਨਾਂ ਮਾਨ ਦੀ ਜ਼ਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂ ਦੀ ਵੀਡੀਓ ਚਲਵਾਈ ਅਤੇ ਇਸ ਰਾਹੀਂ ਉਨਾਂ ਦੇ ਕੁੱਝ ਕਿੱਸੇ ਲੋਕਾਂ ਨੂੰ ਦੱਸੇ ਗਏ।ਭਗਵੰਤ ਮਾਨ ਨੇ ਭਾਵੁਕ ਹੋ ਕੇ ਮੀਡੀਆ ਨੂੰ ਸੰਬੋਧਨ ਕੀਤਾ।  ਉਸ ਦੇ ਚਿਹਰੇ ‘ਤੇ ਦ੍ਰਿੜ-ਸੰਕਲਪ ਦੀ ਭਾਵਨਾ ਸਾਫ਼ ਦਿਖਾਈ ਦੇ ਰਹੀ ਸੀ। ਮਾਨ ਨੇ ਕਿਹਾ ਕਿ ਪੰਜਾਬ ਆਪਣੇ ਪੈਰਾਂ ‘ਤੇ ਖੜਾ ਹੋਣਾ ਜਾਣਦਾ ਹੈ। ਪਹਿਲਾਂ ਧਾੜਵੀਆਂ, ਫਿਰ ਅੰਗਰੇਜਾਂ, ਫਿਰ ਭ੍ਰਿਸਟ ਅਤੇ ਮੌਕਾਪ੍ਰਸਤ ਆਗੂਆਂ ਕਾਰਨ ਪੰਜਾਬ ਕਈ ਵਾਰ ਡਿੱਗਿਆ ਪਰੰਤੂ ਪੰਜਾਬੀਆਂ ਨੇ ਕਦੇ ਹੌਂਸਲਾ ਨਹੀਂ ਹਾਰਿਆ ਅਤੇ ਪੰਜਾਬ ਵਾਰ-ਵਾਰ ਖੜਾ ਹੋਇਆ ਅਤੇ ਬੁਲੰਦੀਆਂ ਨੂੰ ਛੂਹਿਆ। ਅੱਜ ਫਿਰ ਪੰਜਾਬ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰੰਤੂ ਪੰਜਾਬ ਅਤੇ ਪੰਜਾਬੀਆਂ ਨੂੰ ਮੁਸ਼ਕਲਾਂ-ਸੰਕਟਾਂ ‘ਚ ਕੱਢ ਕੇ ਖੁਸ਼ਹਾਲ ਬਣਾਉਣਾ ਹੀ ਸਾਡਾ ਮੁੱਖ ਮਕਸਦ ਹੈ। ਉਨਾਂ ਕਿਹਾ ਕਿ ਪਾਰਟੀ ਨੂੰ ਅਸੀਂ ਹਮੇਸ਼ਾ ਇੱਕ ਹੀ ਗੱਲ ਕੀਤੀ ਹੈ। ਬੇਸ਼ੱਕ ਸਾਨੂੰ ਪੋਸਟਰ ਚਿਪਕਾਉਣ ਦਾ ਕੰਮ ਦੇ ਦਿਓ, ਅਸੀਂ ਕਰਾਂਗੇ, ਬਸ਼ਰਤੇ ਕਿ ਸਾਡਾ ਪੰਜਾਬ ਠੀਕ ਕਰ ਦੇਣ।

ਮਾਨ ਨੇ ਕਿਹਾ ਕਿ ਅੱਜ ਦਾ ਦਿਨ ਮੇਰੇ ਅਤੇ ਆਮ ਆਦਮੀ ਪਾਰਟੀ ਲਈ ਇਤਿਹਾਸਕ ਦਿਨ ਹੈ। ਅੱਜ ਤੋਂ ਸਾਡੀ ਜ਼ਿੰਮੇਵਾਰੀ ਦੁੱਗਣੀ ਹੋ ਗਈ ਹੈ। ਪਰ ਸਾਨੂੰ ਅੱਜ ਖ਼ੁਸ਼ੀ ਨਹੀਂ ਮਨਾਉਣੀ ਹੈ। ਅਸੀਂ ਉਦੋਂ ਤੱਕ ਖ਼ੁਸ਼ੀ ਨਹੀਂ ਮਨਾਵਾਂਗੇ ਜਦੋਂ ਤੱਕ ਪੰਜਾਬ ਖ਼ੁਸ਼ਹਾਲ ਨਹੀਂ ਬਣ ਜਾਂਦਾ। ਪੰਜਾਬੀਆਂ ਦੇ ਜੀਵਨ ਨੂੰ ਖ਼ੁਸ਼ਹਾਲ ਬਣਾਉਣਾ ਹੀ ਸਾਡਾ ਟੀਚਾ ਹੈ। ਅਸੀਂ ਪੰਜਾਬ ਦੀ ਖ਼ੁਸ਼ਹਾਲੀ ਵਾਪਸ ਲਿਆਵਾਂਗੇ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ‘ਚੋਂ ਕੱਢਾਂਗੇ ਅਤੇ ਮਜਬੂਰ ਹੋਕੇ  ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੇ ਰੁਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕੇ ਉਪਲਬਧ ਕਰਾਵਾਂਗੇ। ਡਾ.ਏਪੀਜੇ ਅਬਦੁਲ ਕਲਾਮ ਦੇ ਮਸ਼ਹੂਰ ਕਥਨ (ਸੁਪਨੇ ਉਹ ਨਹੀਂ ਜੋ ਸੌਣ ਤੋਂ ਬਾਅਦ ਆਉਂਦੇ ਹਨ, ਸੁਪਨੇ ਉਹ ਹੁੰਦੇ ਹਨ ਜੋ ਸਾਨੂੰ ਸੌਣ ਨਹੀਂ ਦਿੰਦੇ) ਦਾ ਹਵਾਲਾ ਦਿੰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਸੁਪਨੇ ਸਾਨੂੰ ਸੌਣ ਨਹੀਂ ਦਿੰਦੇ।  ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਸੁਪਨੇ, ਪੰਜਾਬ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਦੇ ਸੁਪਨੇ, ਨੌਜਵਾਨਾਂ ਦੇ ਹੱਥਾਂ ਤੋਂ ਟੀਕੇ ਖੋਹ ਕੇ  ਟਿਫ਼ਨ ਫੜਾਉਣ ਦੇ ਸੁਪਨੇ ਅਤੇ ਸਾਡੀਆਂ ਮਾਵਾਂ-ਭੈਣਾਂ ਨੂੰ ਮਜ਼ਬੂਤ ਅਤੇ ਆਤਮ-ਨਿਰਭਰ ਬਣਾਉਣ ਦੇ ਸੁਪਨੇ ਸਾਨੂੰ ਸੌਣ ਨਹੀਂ ਦਿੰਦੇ।

ਅਸੀਂ ਪੰਜਾਬ ਨੂੰ ਦੇਸ ਦਾ ਤਾਜ ਬਣਾਉਣਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਇੱਕ ਖ਼ੁਸ਼ਹਾਲ ਸੂਬਾ ਬਣਾਉਣਾ ਹੈ। ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਸ਼ਾਨ ਨੂੰ ਵਾਪਸ ਲਿਆਉਣ ਲਈ ਹੀ ਰਾਜਨੀਤੀ ਵਿੱਚ ਆਏ ਹਾਂ।  ਜਦੋਂ ਵੀ ਸਾਨੂੰ ਪੰਜਾਬ ਲਈ ਕੁੱਝ ਕਰਨ ਅਤੇ ਬੋਲਣ ਦਾ ਮੌਕਾ ਮਿਲਿਆ, ਅਸੀਂ ਪੂਰੀ ਲਗਨ ਅਤੇ ਮਿਹਨਤ ਨਾਲ ਕੀਤਾ।  ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਬੁਲੰਦ ਕੀਤੀ। ਪੰਜਾਬ ਦੇ ਲੋਕਾਂ ਨੇ ਮੇਰੀ ਕਾਮੇਡੀ ਅਤੇ ਰਾਜਨੀਤੀ ਦੋਵਾਂ ਨੂੰ ਬਹੁਤ ਪਿਆਰ ਦਿੱਤਾ ਹੈ। ਮਾਨ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਬਣਨ ‘ਤੇ ਅਸੀਂ ਹਸਤਾਖ਼ਰ ਕਰਨ ਵਾਲੀ ਹਰੇ ਰੰਗ ਦੀ ਕਲਮ ਦਾ ਇਸਤੇਮਾਲ ਪੰਜਾਬ ਦੇ ਗ਼ਰੀਬ, ਦੱਬੇ-ਕੁਚਲੇ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨਾਂ ਦੇ ਹੱਕ ਅਤੇ ਅਧਿਕਾਰ ਦਿਵਾਉਣ ਲਈ ਕਰਾਂਗੇ।

ਮਾਨ ਦੀ ਮਾਂ ਅਤੇ ਭੈਣ ਹੋ ਗਈਆਂ ਭਾਵੁਕ…
ਆਮ ਲੋਕਾਂ ਦਾ ਦੁਖ-ਦਰਦ ਚੰਗੀ ਤਰਾਂ ਸਮਝਦਾ ਹੈ ਮੇਰਾ ਭਾਈ-ਭੈਣ ਮਨਪ੍ਰੀਤ ਕੌਰ
ਮਾਂ ਨੇ ਕਿਹਾ, ਜਿਸ ਤਰਾਂ ਤੁਸੀਂ ਮੇਰੇ ਬੇਟੇ ਭਗਵੰਤ ਨੂੰ ਪਿਛਲੇ ਤੀਹ ਸਾਲਾਂ ਤੋਂ ਪਿਆਰ ਅਤੇ ਸਮਰਥਨ ਦਿੱਤਾ ਹੈ, ਹੁਣ ਉਸੀ ਤਰਾਂ ਫਿਰੋ ਤੋਂ ਸਮਰਥਨ ਕਰਨਾ ਪਏਗਾ। ਪ੍ਰਮਾਤਮਾ ਪੰਜਾਬ ‘ਤੇ ਕਿਰਪਾ ਬਣਾਈ ਰੱਖੇ ਅਤੇ ਹਮੇਸ਼ਾ ਖ਼ੁਸ਼ ਰੱਖੇ। ਭਗਵੰਤ ਮਾਨ ਦੀ ਛੋਟੀ ਭੈਣ ਮਨਪ੍ਰੀਤ ਕੌਰ ਪਟਿਆਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਿਕਾ ਹੈ। ਮੁੱਖ ਮੰਤਰੀ ਲਈ ਉਸ ਦੇ ਭਰਾ ਦੇ ਨਾਂ ਦਾ ਐਲਾਨ ਹੋਣ ‘ਤੇ ਉਹ ਭਾਵੁਕ ਹੋ ਗਈ। ਉਨਾਂ ਕਿਹਾ ਕਿ ਅਸੀਂ ਇੱਕ ਬਹੁਤ ਹੀ ਸਾਧਾਰਨ ਪਰਿਵਾਰ ਵਿੱਚ ਪੈਦਾ ਹੋਏ ਅਤੇ ਪਾਲਣ ਪੋਸ਼ਣ ਹੋਇਆ ਹੈ। ਇਸੇ ਲਈ ਮੇਰਾ ਭਾਈ ਆਮ ਲੋਕਾਂ ਦੀਆਂ ਮੁਸ਼ਕਲਾਂ ਅਤੇ ਦੁੱਖ ਤਕਲੀਫ਼ਾਂ ਬਾਰੇ ਚੰਗੀ ਤਰਾਂ ਜਾਣੂ ਹੈ। ਭਾਈ ਸਾਹਿਬ ਨੇ ਆਪਣੀ ਕਾਮੇਡੀ ਵਿੱਚ ਵੀ ਸਮਾਜ ਦੀਆਂ ਸਮੱਸਿਆਵਾਂ ਨੂੰ ਉਭਾਰਿਆ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਘਰ ਵਿੱਚ ਹਮੇਸ਼ਾ ਬੋਲਦੇ ਸਨ ਕਿ ਹਾਸਾ ਉਦੋਂ ਹੀ ਆਉਂਦਾ ਹੈ ਜਦੋਂ ਢਿੱਡ ਭਰਿਆ ਹੁੰਦਾ ਹੈ। ਲੇਕਿਨ ਅੱਜ ਪੰਜਾਬ ਦਾ ਹਾਸਾ ਗ਼ਾਇਬ ਹੈ। ਇਸ ਲਈ ਲੋਕਾਂ ਨੂੰ ਹਸਾਉਣ ਲਈ ਸਾਨੂੰ ਰਾਜਨੀਤੀ ਵਿੱਚ ਆਉਣਾ ਪਵੇਗਾ।  ਮੈਨੂੰ ਯਕੀਨ ਹੈ ਕਿ ਜਿਸ ਤਰਾਂ ਉਨਾਂ ਨੇ ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹਸਾਇਆ, ਉਸੇ ਤਰਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਉਹ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਚਿਹਰੇ ‘ਤੇ ਮੁਸਕਰਾਹਟ ਲਿਆਉਣਗੇ।

]]>