conducted – D5 News https://punjabi.newsd5.in Truth Seeking News Network. Mon, 20 Jun 2022 09:03:19 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png conducted – D5 News https://punjabi.newsd5.in 32 32 ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ https://punjabi.newsd5.in/%e0%a8%b2%e0%a9%b0%e0%a8%97%e0%a8%b0-%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%b0%e0%a8%be%e0%a8%ae%e0%a8%a6%e0%a8%be%e0%a8%b8-%e0%a8%9c%e0%a9%80-%e0%a8%b5/ Mon, 20 Jun 2022 09:03:19 +0000 https://punjabi.newsd5.in/?p=163760 ਅੰਮ੍ਰਿਤਸਰ : ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸੇਵਾ ਦਾ ਵੱਡਾ ਮਹੱਤਵ ਹੈ।
ਉਨ੍ਹਾਂ ਕਿਹਾ ਕਿ ਗੁਰੂ ਦੇ ਦਰ ’ਤੇ ਨਿਸ਼ਕਾਮ ਭਾਵਨਾ ਨਾਲ ਕੀਤੀ ਸੇਵਾ ਵਿਅਰਥ ਨਹੀਂ ਜਾਂਦੀ। ਉਨ੍ਹਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਨਿਭਾਅ ਰਹੇ ਮੁਲਾਜਮਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖੀ ਦੀਆਂ ਪਰੰਪਰਾਵਾਂ ਮਾਨਵਤਾ ਦੇ ਭਲੇ ਅਨੁਕੂਲ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਗੁਰਪ੍ਰੀਤ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਪਰਮਜੀਤ ਸਿੰਘ, ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਰਿਆੜ, ਅਕਾਊਂਟੈਂਟ ਸ. ਉਪਕਾਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸੀ।
]]>
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ’ਚ ਲਗਾਏ 18 ਰੋਜਾ ਗੁਰਮਤਿ ਸਿਖਲਾਈ ਕੈਂਪ https://punjabi.newsd5.in/%e0%a8%b6%e0%a8%b9%e0%a9%80%e0%a8%a6-%e0%a8%b8%e0%a8%bf%e0%a9%b1%e0%a8%96-%e0%a8%ae%e0%a8%bf%e0%a8%b6%e0%a8%a8%e0%a8%b0%e0%a9%80-%e0%a8%95%e0%a8%be%e0%a8%b2%e0%a8%9c-%e0%a8%a6%e0%a9%87-%e0%a8%b5/ Wed, 08 Jun 2022 11:06:59 +0000 https://punjabi.newsd5.in/?p=162069 ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ ਸਮੇਂ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ ਆਯੋਜਤ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਗੁਰਮਤਿ ਸਿਖਲਾਈ ਕੈਂਪ ਲਗਾ ਕੇ ਬੱਚਿਆਂ, ਨੌਜਵਾਨਾਂ ਅਤੇ ਸੰਗਤਾਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸੇ ਤਹਿਤ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦੇ ਸਹਿਯੋਗ ਨਾਲ ਹਲਕਾ ਅਟਾਰੀ ਦੇ 17 ਪਿੰਡਾਂ ਵਿਚ ਗੁਰਮਤਿ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ 18 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੱਚਿਆਂ ਅਤੇ ਸੰਗਤਾਂ ਨੂੰ ਗੁਰਬਾਣੀ ਸੰਥਿਆ, ਸਿੱਖ ਇਤਿਹਾਸ, ਰਹਿਤ ਮਰਿਯਾਦਾ, ਕੀਰਤਨ, ਤਬਲਾ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਦਸਤਾਰ ਅਤੇ ਗਤਕੇ ਦੀ ਸਿਖਲਾਈ ਵੀ ਦਿੱਤੀ।
ਇਸ ਦੌਰਾਨ ਜਿਥੇ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਗਈਆਂ, ਉਥੇ ਸਕੂਲਾਂ ਵਿਚ ਬੱਚਿਆਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦਿੱਤੀ। ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਪਿੰਡਾਂ ਅੰਦਰ ਘਰ-ਘਰ ਜਾ ਕੇ ਵੀ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਕੀਤੀ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਧਾਰਮਿਕ ਪੁਸਤਕਾਂ ਵੀ ਵੰਡੀਆਂ। ਇਨ੍ਹਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪਿੰਡ ਪੱਧਰ ’ਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਤੇ ਲਿਖਤੀ ਪ੍ਰੀਖਿਆ ਵੀ ਲਈ ਗਈ। ਇਸ ਦੌਰਾਨ 100 ਦੇ ਕਰੀਬ ਬੱਚਿਆਂ ਅਤੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਦਾ ਪ੍ਰਣ ਕੀਤਾ।
ਗੁਰਮਤਿ ਕੈਂਪ ਦੀ ਸਮਾਪਤੀ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰਿੰਸੀਪਲ ਬੀਬੀ ਮਨਜੀਤ ਕੌਰ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਹਾਜ਼ਰੀ ਭਰੀ ਅਤੇ ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਸਮੇਂ 100 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਪ੍ਰੋ. ਅਮਰਜੀਤ ਕੌਰ, ਪ੍ਰੋ. ਰਵੇਲ ਸਿੰਘ, ਪ੍ਰੋ. ਕੁਲਰਾਜ ਸਿੰਘ, ਭਾਈ ਦਿਲਪ੍ਰੀਤ ਸਿੰਘ, ਪ੍ਰਚਾਰਕ ਭਾਈ ਅਮਰ ਸਿੰਘ, ਭਾਈ ਇੰਦਰਜੀਤ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ, ਭਾਈ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। 
]]>
‘ਚੋਣ ਜਾਬਤੇ ਦੌਰਾਨ ਪੰਜਾਬ ਕਮਿਊਨੀਕੇਸ਼ਨ ਲਿਮਟਿਡ ਮੋਹਾਲੀ ਦੀ ਇਮਾਰਤ ਵੇਚਣ ਦੀ ਹੋਵੇ ਉਚ ਪੱਧਰ ਜਾਂਚ’ https://punjabi.newsd5.in/%e0%a8%9a%e0%a9%8b%e0%a8%a3-%e0%a8%9c%e0%a8%be%e0%a8%ac%e0%a8%a4%e0%a9%87-%e0%a8%a6%e0%a9%8c%e0%a8%b0%e0%a8%be%e0%a8%a8-%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%ae%e0%a8%bf/ Sat, 05 Mar 2022 04:34:03 +0000 https://punjabi.newsd5.in/?p=147961 ਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਕੋਲ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਇਮਾਰਤ ਵੇਚਣ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਚੀਮਾ ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਆਦਰਸ਼ ਚੋਣ ਜਾਬਤੇ ਦੌਰਾਨ ਪੀ.ਸੀ.ਐਲ. ਦੀ ਇਮਾਰਤ ਵੇਚਣ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਬਣਦੀ ਯੋਗ ਕਾਰਵਾਈ ਕੀਤੀ ਜਾਵੇ।

ਮੌਤ ਦੇ ਮੂੰਹ ‘ਚੋਂ ਨਿਕਲੀਆਂ ਕੁੜੀਆਂ, ਯੂਕਰੇਨ ’ਚ ਮੱਚੀ ਤਬਾਹੀ ਦੀ ਦੱਸੀ ਸੱਚਾਈ | D5 Channel Punjabi

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਲਾਟ ਨੰਬਰ ਸੀ 134, ਇੰਡਸਟਰੀਅਲ ਏਰੀਆ ਫੇਜ਼ 8 ਮੋਹਾਲੀ ‘ਚ ਬਣੀ ਇਮਾਰਤ ਨੂੰ ਪੰਜਾਬ ਚੋਣਾ 2022 ਦੌਰਾਨ ਬਿਨਾਂ ਕਿਸੇ ਉਚਿਤ ਕਾਰਵਾਈ ਤੋਂ ਵੇਚ ਦਿੱਤਾ ਗਿਆ ਹੈ, ਜੋ ਸਰਕਾਰੀ ਨਿਯਮਾਂ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ। ਉਨਾਂ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਇੰਪਲਾਈਜ਼ ਯੂਨੀਅਨ ਮੋਹਾਲੀ ਵੱਲੋਂ ਇਮਾਰਤ ਵੇਚਣ ਦਾ ਸਖ਼ਤ ਵਿਰੋਧ ਕੀਤਾ ਜਾਂਦਾ ਰਿਹਾ ਹੈ, ਇਸ ਲਈ ਇਮਾਰਤ ਵੇਚਣਾ ਮੁਲਾਜ਼ਮਾਂ ਅਤੇ ਸੂਬੇ ਦੇ ਲੋਕਾਂ ਨਾਲ ਵੱਡਾ ਧੋਖ਼ਾ ਹੈ।

ਰਾਣਾ ਸੋਢੀ ਖਿਲਾਫ਼ FIR, ਨਤੀਜਿਆਂ ਤੋਂ ਪਹਿਲਾਂ BJP ਨੂੰ ਝਟਕਾ D5 Channel Punjabi

ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਮੁੱਲ ਵੇਚਿਆ ਗਿਆ ਹੈ, ਪਰ ਆਮ ਆਦਮੀ ਪਾਰਟੀ ਮੁੱਢ ਤੋਂ ਸਰਕਾਰੀ ਜਾਇਦਾਦਾਂ ਵੇਚਣ ਦਾ ਸਖ਼ਤ ਵਿਰੋਧ ਕਰਦੀ ਆਈ ਹੈ। ਉਨਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵੇਚੀਆਂ ਗਈਆਂ ਸਰਕਾਰੀ ਜਾਇਦਾਦਾਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇਗੀ।

]]>
NIA ਨੇ ਵੱਖ – ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ https://punjabi.newsd5.in/nia-%e0%a8%a8%e0%a9%87-%e0%a8%b5%e0%a9%b1%e0%a8%96-%e0%a8%b5%e0%a9%b1%e0%a8%96-%e0%a8%a5%e0%a8%be%e0%a8%b5%e0%a8%be%e0%a8%82-%e0%a8%a4%e0%a9%87-%e0%a8%95%e0%a9%80%e0%a8%a4%e0%a9%80-%e0%a8%9b/ Sat, 19 Feb 2022 10:51:57 +0000 https://punjabi.newsd5.in/?p=146392 ਨਵੀਂ ਦਿੱਲੀ : ਐੱਨ.ਆਈ.ਏ. ਨੇ ਜੰਮੂ-ਕਸ਼ਮੀਰ ਅੱਤਵਾਦ ਸਾਜ਼ਿਸ਼ ਮਾਮਲੇ ‘ਚ ਅੱਜ ਜੰਮੂ-ਕਸ਼ਮੀਰ ਅਤੇ ਰਾਜਸਥਾਨ ‘ਚ ਅੱਠ ਥਾਵਾਂ ‘ਤੇ ਛਾਪੇਮਾਰੀ ਕੀਤੀ। ਏਜੰਸੀ ਨੇ ਸੋਪੋਰ, ਕੁਪਵਾੜਾ, ਸ਼ੋਪੀਆਂ, ਰਾਜੌਰੀ, ਬਡਗਾਮ, ਜੰਮੂ-ਕਸ਼ਮੀਰ ਦੇ ਗੰਦਰਬਲ ਅਤੇ ਰਾਜਸਥਾਨ ਦੇ ਜੋਧਪੁਰ ਜ਼ਿਲ੍ਹਿਆਂ ਵਿਚ ਤਲਾਸ਼ੀ ਲਈ।

]]>
ਸ਼੍ਰੋਮਣੀ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ  https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2%e0%a8%88-%e0%a8%9c%e0%a8%be/ Fri, 04 Feb 2022 09:20:39 +0000 https://punjabi.newsd5.in/?p=144174 ਅੰਮ੍ਰਿਤਸਰ :  ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਜੋ 9 ਤੇ 10 ਫਰਵਰੀ 2022 ਨੂੰ ਲਏ ਜਾ ਰਹੇ ਸਨ, ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਜੋ ਇਸ ਵਾਰ 9 ਅਤੇ 10 ਫਰਵਰੀ ਨੂੰ ਹੋਣੀ ਸੀ।
ਪਰੰਤੂ ਕੋਰੋਨਾ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ। ਅਜਿਹੇ ਹਲਾਤਾਂ ਕਰਕੇ ਧਾਰਮਿਕ ਪ੍ਰੀਖਿਆ ਦੇ ਪੇਪਰ ਕਰਵਾਉਣੇ ਅਸੰਭਵ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ/ਕਾਲਜ ਖੁੱਲਣ ਸਬੰਧੀ ਨਵੇਂ ਆਦੇਸ਼ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਾਰੀਕਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।
]]>
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%a8%e0%a9%87-%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0/ Wed, 08 Dec 2021 08:13:14 +0000 https://punjabi.newsd5.in/?p=136436 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਨ ਕਰਵਾਇਆ ਅਤੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸਕ ਪ੍ਰਸੰਗ ਨੂੰ ਸੰਗਤ ਨਾਲ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਮਾਰਗ ਦਰਸ਼ਨ ਹੈ ਜੋ ਮਜ਼ਲੂਮਾਂ ਦੇ ਹੱਕ ਵਿਚ ਖੜ੍ਹਨ ਦਾ ਸੁਨੇਹਾ ਦਿੰਦੀ ਹੈ।
ਉਨ੍ਹਾਂ ਸੰਗਤਾਂ ਨੂੰ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਵੀ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਨਿਸ਼ਾਨ ਸਿੰਘ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਕਾਬਲ ਸਿੰਘ ਆਦਿ ਮੌਜੂਦ ਸਨ। ਇਸੇ ਦੌਰਾਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾ ਸਮੇਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਸ਼ਬਦੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ, ਜਦਕਿ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਵੀ ਸੰਗਤ ਨੂੰ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।
]]>
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਗਾਇਨ ਅਤੇ ਲਿਖਤੀ ਮੁਕਾਬਲੇ ਕਰਵਾਏ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%b0%e0%a8%be%e0%a8%ae%e0%a8%a6%e0%a8%be%e0%a8%b8-%e0%a8%9c%e0%a9%80-%e0%a8%a6%e0%a9%87-%e0%a8%aa%e0%a9%8d%e0%a8%b0-2/ Fri, 01 Oct 2021 10:00:34 +0000 https://punjabi.newsd5.in/?p=124775 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਸ਼ਬਦ ਵਿਚਾਰ, ਕਵਿਤਾ, ਕਵੀਸ਼ਰੀ ਅਤੇ ਲਿਖਤੀ ਮੁਕਾਬਲੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ। ਦੱਸਣਯੋਗ ਹੈ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸ਼ਬਦ ਵਿਚਾਰ ਮੁਕਾਬਲੇ ਵਿਚ 21 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਕਵਿਤਾ ਮੁਕਾਬਲੇ ਵਿਚ 36 ਸਕੂਲ, ਕਵੀਸ਼ਰੀ ਮੁਕਾਬਲੇ ਵਿਚ 22 ਅਤੇ ਲਿਖਤੀ ਇਮਤਿਹਾਨ ’ਚ 40 ਸਕੂਲਾਂ ਦੇ ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਨੇਤਰਹੀਣ ਬੱਚੇ ਵੀ ਸ਼ਾਮਲ ਹੋਏ।
ਸ਼ਬਦ ਵਿਚਾਰ ਮੁਕਾਬਲੇ ਵਿਚ ਜੱਜਮੈਂਟ ਦੀ ਸੇਵਾ ਭਾਈ ਗੁਰਮਿੰਦਰ ਸਿੰਘ ਰਿਸਰਚ ਫੈਲੋ ਗੁਰੂ ਨਾਨਕ ਦੇਵ ਯੂਨੀਵਰਸਿਟੀ, ਭਾਈ ਅਰਮਨਜੀਤ ਸਿੰਘ ਰਿਸਰਚ ਸਕਾਲਰ, ਭਾਈ ਅਮਰ ਸਿੰਘ ਪ੍ਰਚਾਰਕ ਨੇ ਨਿਭਾਈ। ਇਸੇ ਤਰ੍ਹਾਂ ਕਵਿਤਾ ਮੁਕਾਬਲੇ ਵਿਚ ਜੱਜਮੈਂਟ ਦੀ ਸੇਵਾ ਸ. ਸੁਰਿੰਦਰ ਸਿੰਘ ਨਿਮਾਣਾ, ਬੀਬੀ ਰਾਜਵਿੰਦਰ ਕੌਰ ਤੇ ਬੀਬੀ ਮਨਜੀਤ ਸਿੰਘ ਪਹੂਵਿੰਡ ਨੇ ਅਤੇ ਕਵੀਸ਼ਰੀ ਮੁਕਾਬਲੇ ਸਮੇਂ ਭਾਈ ਜੋਗਾ ਸਿੰਘ ਭਾਗੋਵਾਲੀ ਕਵੀਸ਼ਰ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ ਅਤੇ ਪ੍ਰੋ. ਸੁਖਵਿੰਦਰ ਸਿੰਘ ਨੇ ਨਿਭਾਈ। ਇਨ੍ਹਾਂ ਸਾਰੇ ਮੁਕਾਬਲਿਆਂ ਵਿੱਚੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਗੁਰਪੁਰਬ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਕਾਬਲ ਸਿੰਘ ਸੁਪਰਵਾਈਜ਼ਰ, ਡਾ. ਰਣਜੀਤ ਕੌਰ ਪੰਨਵਾਂ, ਡਾ. ਸਿਮਰਨਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਪਲਵਿੰਦਰ ਕੌਰ, ਸ. ਕਰਮਜੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਮੌਜੂਦ ਸਨ।
]]>
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ https://punjabi.newsd5.in/%e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%95%e0%a8%ae%e0%a9%87%e0%a8%9f%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a9%8d%e0%a8%b0%e0%a9%80-4/ Fri, 24 Sep 2021 11:21:34 +0000 https://punjabi.newsd5.in/?p=123500 ਅੰਮ੍ਰਿਤਸਰ  : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ 75 ਸਕੂਲ ਅਤੇ ਕਾਲਜਾਂ ਦੇ 350 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਵਰਗ ਬਣਾਏ ਗਏ ਸਨ, ਜਿਸ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲਾ ਵਰਗ, ਨੌਵੀਂ ਤੋਂ ਬਾਰ੍ਹਵੀਂ ਤੱਕ ਦੂਸਰਾ ਵਰਗ ਅਤੇ ਗ੍ਰੈਜੂਏਸ਼ਨ ਪੱਧਰ ਦੇ ਵਿਦਿਆਰਥੀਆਂ ਦਾ ਤੀਸਰਾ ਵਰਗ ਬਣਾਇਆ ਗਿਆ ਸੀ। ਵਿਦਿਆਰਥੀਆਂ ਨੂੰ ਦਿੱਤੇ ਗਏ ਵਿਸ਼ਿਆਂ ਵਿਚ ਦਰਸ਼ਨੀ ਸਿੰਘਣੀ ਦੀ ਤਸਵੀਰ, ਸਿੱਖ ਸਾਜ਼ ਰਬਾਬ/ਦਿਲਰੁਬਾ, ਲੰਗਰ ਸੇਵਾ ਦਾ ਦ੍ਰਿਸ਼, ਸ. ਸ਼ਾਮ ਸਿੰਘ ਅਟਾਰੀ, ਬਾਬਾ ਬਘੇਲ ਸਿੰਘ, ਭਗਤ ਪੂਰਨ ਸਿੰਘ, ਭਾਈ ਲਛਮਣ ਸਿੰਘ ਧਾਰੋਵਾਲੀ, ਸ. ਤੇਜਾ ਸਿੰਘ ਸਮੁੰਦਰੀ ਹਾਲ ਅਤੇ ਗੁਰੂ ਕੇ ਬਾਗ ਦੇ ਮੋਰਚੇ ਨੂੰ ਦਰਸਾਉਂਦੇ ਦ੍ਰਿਸ਼ ਸ਼ਾਮਲ ਸਨ।

SHO ਨੇ ਡਿਪਟੀ ਮੇਅਰ ਦੇ ਮਾਰਿਆ ਸੀ ਥੱਪੜ, ਪਿਆ ਮਹਿੰਗਾ, ਵੱਡੀ ਕਾਰਵਾਈ D5 Channel Punjabi

ਪੇਂਟਿੰਗ ਮੁਕਾਬਲਿਆਂ ਵਿਚ ਜੱਜਮੈਂਟ ਲਈ ਸ. ਹਰਦੀਪ ਸਿੰਘ, ਸ. ਜਸਪਾਲ ਸਿੰਘ ਤੇ ਸ. ਮਨਦੀਪ ਸਿੰਘ ਨੇ ਸੇਵਾ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਇਸ ਪੇਂਟਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸਰੋਕਾਰਾਂ ਨਾਲ ਸਬੰਧਤ ਤਸਵੀਰਾਂ ਬਣਾਈਆਂ ਹਨ। ਉਨ੍ਹਾਂ ਦੱਸਿਆ ਕਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਅਤੇ ਆਉਣ-ਜਾਣ ਦਾ ਕਿਰਾਇਆ ਵੀ ਦਿੱਤਾ ਜਾਵੇਗਾ।

ਲਓ ਕੈਪਟਨ ਛੱਡੂ ਕਾਂਗਰਸ, ਨਵਜੋਤ ਸਿੱਧੂ ਦਾ ਜਵਾਬ! D5 Channel Punjabi

ਇਸੇ ਦੌਰਾਨ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 27 ਸਤੰਬਰ ਨੂੰ ਹੋਣ ਵਾਲਾ ਲਿਖਤੀ ਇਮਤਿਹਾਨ ਹੁਣ 1 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸੁਪਰਵਾਈਜ਼ਰ ਸ. ਕਾਬਲ ਸਿੰਘ, ਡਾ. ਰਣਜੀਤ ਕੌਰ ਪੰਨਵਾਂ, ਡਾ. ਸਿਮਰਨਜੀਤ ਕੌਰ, ਡਾ. ਹਰਪ੍ਰੀਤ  ਕੌਰ , ਬੀਬੀ ਗੁਰਮੀਤ  ਕੌਰ , ਬੀਬੀ ਕਿਰਨਦੀਪ ਕੌਰ, ਸ. ਅਰਮਨਜੀਤ ਸਿੰਘ, ਸ. ਸੁਰਜੀਤ ਸਿੰਘ ਰਾਣਾ, ਸ. ਜਸਪਾਲ ਸਿੰਘ ਆਦਿ ਹਾਜ਼ਰ ਸਨ। ਇਨ੍ਹਾਂ ਮੁਕਾਬਲਿਆਂ ਦੌਰਾਨ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ।

]]>
‘ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ ਮਿਤੀ 21.08.2021 ਨੂੰ ਲਈ ਜਾਵੇਗੀ’ https://punjabi.newsd5.in/%e0%a8%b5%e0%a9%88%e0%a8%9f%e0%a8%b0%e0%a8%a8%e0%a8%b0%e0%a9%80-%e0%a8%87%e0%a9%b0%e0%a8%b8%e0%a8%aa%e0%a9%88%e0%a8%95%e0%a8%9f%e0%a8%b0-%e0%a8%a6%e0%a9%80-%e0%a8%ad%e0%a8%b0%e0%a8%a4%e0%a9%80/ Fri, 13 Aug 2021 10:48:15 +0000 https://punjabi.newsd5.in/?p=116727 ਚੰਡੀਗੜ੍ਹ : ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ।
ਇਸ ਸਬੰਧੀ ਬੋਰਡ ਦੇ ਚੇਅਰਮੈਨ  ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021 ਰਾਹੀਂ ਵੈਟਰਨਰੀ ਇੰਸਪੈਕਟਰ ਦੀਆਂ 866 ਆਸਾਮੀਆਂ ਭਰਨ ਲਈ ਮਿਤੀ 22.08.2021 ਨੂੰ ਲਿਖਤੀ ਪ੍ਰੀਖਿਆ ਲਈ ਜਾਣੀ ਸੀ, ਪ੍ਰੰਤੂ ਕੁੱਝ ਤਕਨੀਕੀ/ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆ ਨੂੰ ਹੁਣ ਮਿਤੀ 21.08.2021 ਨੂੰ ਹੋਵੇਗੀ।
ਇਸ ਭਰਤੀ ਸਬੰਧੀ ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹਨ। ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ, ਜਿਵੇਂ ਕਿ ਮੱਛੀ ਪਾਲਣ ਅਫਸਰ, ਕਲਰਕ ਲੀਗਲ ਦੇ ਉਮੀਦਵਾਰਾਂ ਦੀ ਬੋਰਡ ਵੱਲੋਂ ਕੌਂਸਲਿੰਗ ਕੀਤੀ ਜਾ ਚੁੱਕੀ ਹੈ ਅਤੇ ਅਤੇ ਸਕੂਲ ਲਾਇਬਰੇਰੀਅਨ ਦੇ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 11 ਅਗਸਤ ਤੋਂ 18 ਅਗਸਤ ਤੱਕ ਕੀਤੀ ਜਾ ਰਹੀਂ ਹੈ। ਕੌਂਸਲਿੰਗ ਦੌਰਾਨ ਵਿਦਿਅਕ/ਤਕਨੀਕੀ ਯੋਗਤਾ ਰੱਖਣ ਵਾਲੇ ਯੋਗ ਉਮੀਦਵਾਰਾਂ ਦੇ ਨਾਵਾਂ ਦੀਆਂ ਸਿਫਾਰਸ਼ਾਂ ਸਬੰਧਤ ਵਿਭਾਗਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਜਲਦੀ ਹੀ ਭੇਜ ਦਿੱਤੀਆ ਜਾਣਗੀਆਂ।
]]>
ਅਫ਼ਸਰ ਕਾਡਰ ਦੀਆਂ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ 23 ਅਗਸਤ ਤੋਂ : ਪ੍ਰਮੁੱਖ ਸਕੱਤਰ ਪ੍ਰਸੋਨਲ https://punjabi.newsd5.in/%e0%a8%85%e0%a9%9e%e0%a8%b8%e0%a8%b0-%e0%a8%95%e0%a8%be%e0%a8%a1%e0%a8%b0-%e0%a8%a6%e0%a9%80%e0%a8%86%e0%a8%82-%e0%a8%b5%e0%a9%b1%e0%a8%96-%e0%a8%b5%e0%a9%b1%e0%a8%96-%e0%a8%b5%e0%a8%bf%e0%a8%ad/ Wed, 04 Aug 2021 04:23:46 +0000 https://punjabi.newsd5.in/?p=115405 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰ /ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰ /ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 23 ਅਗਸਤ 2021 ਤੋਂ 27 ਅਗਸਤ, 2021 ਤੱਕ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ, ਪੰਜਾਬ  ਦੇ ਪ੍ਰਮੁੱਖ ਸਕੱਤਰ -ਕਮ- ਵਿਭਾਗੀ ਪ੍ਰੀਖਿਆ ਕਮੇਟੀ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਇੱਥੇ ਦੱਸਿਆ ਕਿ  ਉਕਤ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਅਧਿਕਾਰੀ ਸਬੰਧਤ ਵਿਭਾਗਾਂ ਰਾਹੀਂ ਆਪਣੀਆਂ ਅਰਜ਼ੀਆਂ ਪੰਜਾਬ ਸਰਕਾਰ ,ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐਸ. ਬ੍ਰਾਂਚ) ਦੇ ਸਕੱਤਰ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਨੂੰ 10 ਅਗਸਤ, 2021 ਤੱਕ ਨਿਰਧਾਰਤ ਪ੍ਰੋਫਾਰਮਾ ਵਿੱਚ ਭੇਜ ਸਕਦੇ ਹਨ।
ਸ੍ਰੀ ਵਿਵੇਕ ਪ੍ਰਤਾਪ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸਥਿਤੀ ਵਿੱਚ ਸਿੱਧੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ,ਇਸ ਲਈ  ਸਬੰਧਤ ਬਿਨੈਕਾਰ ਖੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਨੂੰ 23-08-2021 ਤੋਂ 27-08-2021 ਨੂੰ ਹੋਣ ਵਾਲੀਆਂ ਇਨਾਂ ਪ੍ਰੀਖਿਆਵਾਂ ਲਈ, 16 ਅਗਸਤ, 2021 ਤੱਕ ਆਪਣਾ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਈ-ਮੇਲ       (pcsbranch@gmail.com) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ.-4648) ਰਾਹੀਂ ਪੀ.ਸੀ.ਐਸ. ਸ਼ਾਖਾ  ਨਾਲ  ਸੰਪਰਕ ਕਰ ਸਕਦਾ ਹੈ।
]]>