congratulation – D5 News https://punjabi.newsd5.in Truth Seeking News Network. Sat, 12 Jun 2021 10:23:41 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png congratulation – D5 News https://punjabi.newsd5.in 32 32 ਬਸਪਾ ਨਾਲ ਗਠਜੋੜ ਤੋਂ ਬਾਅਦ ਵੱਡੇ ਬਾਦਲ ਦੀ ਵੀਡੀਓ ਵਾਇਰਲ, ਸਿਆਸਤ ‘ਚ ਮਚ ਗਿਆ ਭੂਚਾਲ! https://punjabi.newsd5.in/%e0%a8%ac%e0%a8%b8%e0%a8%aa%e0%a8%be-%e0%a8%a8%e0%a8%be%e0%a8%b2-%e0%a8%97%e0%a8%a0%e0%a8%9c%e0%a9%8b%e0%a9%9c-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-%e0%a8%b5%e0%a9%b1/ Sat, 12 Jun 2021 10:21:59 +0000 https://punjabi.newsd5.in/?p=108057 ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਕਰ ਦਿੱਤਾ ਗਿਆ ਹੈ। ਗਠਜੋੜ ਹੋਣ ਦੀ ਖ਼ੁਸ਼ੀ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੂੰ ਵਿਸ਼ੇਸ਼ ਤੌਰ ’ਤੇ ਫੋਨ ਕੀਤਾ ਅਤੇ ਇਸ ਗਠਜੋੜ ਦੀ ਵਧਾਈ ਦਿੱਤੀ। ਵਧਾਈ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਨੂੰ ਬਹੁਤ ਜਲਦ ਪੰਜਾਬ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਮਾਇਆਵਤੀ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਵੀ ਪੁੱਛਿਆ।

🔴LIVE| ਅਕਾਲੀ ਦਲ ਬਣਿਆ ‘ਹਾਥੀ ਦਾ ਸਾਥੀ’ਵੇਖੋ ਲਾਈਵ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਹੁਣ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ। ਦੋਵਾਂ ਧਿਰਾਂ ਵਿਚਾਲੇ ਸਹਿਮਤੀ ਪਹਿਲਾਂ ਹੀ ਬਣ ਗਈ ਸੀ ਪਰ ਗਠਜੋੜ ਦਾ ਰਸਮੀ ਐਲਾਨ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਵਲੋਂ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆਂ 97 ਵਿਧਾਨ ਸਭਾ ਸੀਟਾਂ ’ਤੇ ਚੋਣਾਂ ਲੜੇਗਾ, ਜਦਕਿ ਬਸਪਾ ਪੰਜਾਬ ਦੀਆਂ 20 ਸੀਟਾਂ ’ਤੇ ਚੋਣ ਲੜੇਗੀ।

]]>