Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 D5 punjabi channel – D5 News https://punjabi.newsd5.in Truth Seeking News Network. Fri, 27 Nov 2020 09:13:17 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png D5 punjabi channel – D5 News https://punjabi.newsd5.in 32 32 ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 1561.08 ਕਰੋੜ ਰੁਪਏ ਜਾਰੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%b1%e0%a8%96-%e0%a8%b5%e0%a9%b1%e0%a8%96/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Wed, 25 Nov 2020 14:55:26 +0000 https://punjabi.newsd5.in/?p=80991 ਚੰਡੀਗੜ੍ਹ, 25 ਨਵੰਬਰ
ਪੰਜਾਬ ਸਰਕਾਰ ਵੱਲੋਂ ਅੱਜ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਲਈ 1561.08 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿਚ 24 ਨਵੰਬਰ ਤੱਕ ਆਪਣੇ ਕਰਮਚਾਰੀਆਂ ਨੂੰ ਜਨਰਲ ਪ੍ਰਾਵੀਡੈਂਟ ਫੰਡ (ਅੰਤਿਮ ਅਤੇ ਪੇਸ਼ਗੀ)/ਗਰੁੱਪ ਇੰਸ਼ੋਰੈਂਸ ਸਕੀਮ ਦੀ ਅਦਾਇਗੀ ਲਈ 802.35 ਕਰੋੜ ਰੁਪਏ ਸ਼ਾਮਲ ਹਨ।
ਸਰਕਾਰੀ ਬੁਲਾਰੇ ਅਨੁਸਾਰ ਵਿੱਤ ਵਿਭਾਗ ਨੇ 14ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਦੇ ਕੁੱਲ 169 ਕਰੋੜ ਰੁਪਏ ਵਿੱਚੋਂ ਹੁਸ਼ਿਆਰਪੁਰ ਲਈ 94 ਕਰੋੜ ਰੁਪਏ ਤੇ ਤਰਨ ਤਾਰਨ ਲਈ 75 ਕਰੋੜ ਰੁਪਏ ਅਤੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਨੂੰ ਸੂਬੇ ਭਰ ਵਿੱਚ ਵੱਖ ਵੱਖ ਵਿਕਾਸ ਯੋਜਨਾਵਾਂ ਅਤੇ ਪ੍ਰਾਜੈਕਟ ਲਾਗੂ ਕਰਨ ਲਈ 86.60 ਕਰੋੜ ਰੁਪਏ ਜਾਰੀ ਕੀਤੇ ਹਨ।

ਹਰਿਆਣੇ ਦੇ ਕਿਸਾਨ ਬਾਰਡਰ ਟੱਪ ਵੜਗੇ ਪੰਜਾਬ ਵੱਲ,ਪੰਜਾਬ ਦੇ ਕਿਸਾਨਾਂ ਨਾਲ ਖੜ੍ਹਗੇੇ ਹਿੱਕ ਤਾਣਕੇ
ਇਨ੍ਹਾਂ ਤੋਂ ਇਲਾਵਾ ਸਟੈਂਡਰਡ ਆਬਜ਼ੇਕਟ ਆਫ਼ ਐਕਸਪੈਂਡੀਚਰ (ਐਸ.ਓ.ਈ.) ਤਹਿਤ ਬਿਜਲੀ (38.68 ਕਰੋੜ ਰੁਪਏ), ਪੈਟਰੋਲ ਤੇ ਲੁਬਰੀਕੈਂਟਸ (18.60 ਕਰੋੜ ਰੁਪਏ), ਰੈਂਟ ਰੇਟ ਐਂਡ ਟੈਕਸਜ਼ (4.19 ਕਰੋੜ ਰੁਪਏ) ਅਤੇ ਹੋਰ ਦਫ਼ਤਰੀ ਖਰਚਿਆਂ (7.84 ਕਰੋੜ) ਲਈ ਜਾਰੀ ਕੀਤੇ ਗਏ ਹਨ। ਮਹਾਤਮਾ ਗਾਂਧੀ ਨੈਸਨਲ ਰੂਰਲ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਅਧੀਨ 51.30 ਕਰੋੜ ਰੁਪਏ ਅਤੇ ਸਮਾਰਟ ਸਿਟੀ ਮਿਸ਼ਨ ਅਤੇ ਅਮਰੁਤ ਤਹਿਤ 50-50 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਟੀਡੀਐਸ ਦੀ ਅਦਾਇਗੀ ਲਈ 48 ਕਰੋੜ ਰੁਪਏ ਅਤੇ ਕੋਰਟ/ਟ੍ਰਿਬਿਊਨਲ ਕੇਸਾਂ ਦੀ ਫ਼ੀਸ ਦੀ ਅਦਾਇਗੀ ਲਈ 40 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਕਰਜ਼ਾ ਸੇਵਾਵਾਂ ਲਈ 39.96 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ 39 ਕਰੋੜ ਰੁਪਏ ਅਤੇ ਰਾਸਟਰੀ ਸਿਹਤ ਮਿਸ਼ਨ (ਐਨਐਚਐਮ) ਦੇ ਅਧੀਨ 26.42 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

🔴LIVE | ਹਰਿਆਣਾ ਬਾਰਡਰ ‘ਤੇ ਇਕੱਠੇ ਹੋਏ ਕਿਸਾਨ,ਦੇਖੋ ਸਿੱਧਾ Live
ਵਿੱਤ ਵਿਭਾਗ ਨੇ ਨੌਜਵਾਨਾਂ ਨੂੰ ਸਮਾਰਟ ਫੋਨਾਂ ਦੀ ਵੰਡ ਲਈ 25 ਕਰੋੜ ਰੁਪਏ, ਹੜ੍ਹ ਰੋਕੂ ਪ੍ਰਾਜੈਕਟਾਂ ਲਈ 23.59 ਕਰੋੜ ਰੁਪਏ ਤੋਂ ਇਲਾਵਾ ਅਨੁਸੂਚਿਤ ਜਾਤੀਆਂ/ਪਛੜੇ ਵਰਗਾਂ ਦੀ ਭਲਾਈ ਲਈ ਸ਼ਗਨ ਸਕੀਮ ਤਹਿਤ 19.54 ਕਰੋੜ ਰੁਪਏ ਜਾਰੀ ਕੀਤੇ ਹਨ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ.) ਅਧੀਨ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਪ੍ਰੋਗਰਾਮ ਲਈ 14 ਕਰੋੜ ਰੁਪਏ ਅਤੇ ਤਕਨੀਕੀ ਸਿੱਖਿਆ ਲਈ 7.01 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਫੰਡ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਰੇ ਵਿਭਾਗਾਂ ਨੂੰ ਜਾਰੀ ਕੀਤੇ ਗਏ ਹਨ ਤਾਂ ਜੋ ਉਹ ਕੋਵਿਡ -19 ਮਹਾਂਮਾਰੀ ਕਰਕੇ ਸੂਬੇ ਦੀ ਡਾਂਵਾਡੋਲ ਹੋ ਚੁੱਕੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਲਈ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ ਲਈ ਆਪਣੀਆਂ ਕੋਸ਼ਿਸ਼ਾਂ ਨੂੰ ਤੇਜ਼ ਕਰ ਸਕਣ।

-NAV GILL

]]>
ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ https://punjabi.newsd5.in/%e0%a8%95%e0%a9%8b%e0%a8%b5%e0%a8%bf%e0%a8%a1-%e0%a8%ae%e0%a8%b9%e0%a8%be%e0%a8%82%e0%a8%ae%e0%a8%be%e0%a8%b0%e0%a9%80-%e0%a8%a6%e0%a9%87-%e0%a8%ae%e0%a9%b1%e0%a8%a6%e0%a9%87%e0%a8%a8%e0%a9%9b/ Wed, 18 Nov 2020 14:25:00 +0000 https://punjabi.newsd5.in/?p=80546 ਚੰਡੀਗੜ੍ਹ, 18 ਨਵੰਬਰ
ਕੋਵਿਡ-19 ਮਹਾਂਮਾਰੀ ਕਾਰਨ ਪਏ ਵਿਘਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਦੇ ਅਮਲ ਨੂੰ 30 ਜੂਨ, 2021 ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਖੇਤੀਬਾੜੀ ਸਿੱਖਿਆ ਬਾਰੇ ਸੂਬਾਈ ਕੌਂਸਲ ਦਾ ਮੁੱਖ ਉਦੇਸ਼ ਸੂਬੇ ਵਿੱਚ ਕਾਲਜਾਂ/ਯੂਨੀਵਰਸਿਟੀਆਂ ਵੱਲੋਂ ਦਿੱਤੀ ਜਾਣ ਵਾਲੀ ਖੇਤੀਬਾੜੀ ਸਿੱਖਿਆ ਤੇ ਸਿਖਲਾਈ ਦੇਣ ਲਈ ਘੱਟੋ-ਘੱਟ ਮਾਪਦੰਡਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਨਿਰਧਾਰਤ ਕਰਨਾ ਹੈ।

ਕੈਂਸਰ ਨੂੰ ਲੈ ਕੇ ਆਹ ਡਾਕਟਰ ਦਾ ਵੱਡਾ ਐਲਾਨ ! ਆਖਰੀ ਸਾਹ ‘ਤੇ ਪਏ ਮਰੀਜ਼ਾਂ ਲਈ ਜਾਗੀ ਉਮੀਦ
ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਨੂੰ ਜਨਵਰੀ, 2018 ਵਿੱਚ ਨੋਟੀਫਾਈ ਕੀਤੀ ਗਿਆ ਸੀ ਅਤੇ ਖੇਤੀਬਾੜੀ ਸਿੱਖਿਆ ਦੇ ਰਹੀਆਂ ਸੰਸਥਾਵਾਂ ਵੱਲੋਂ ਘੱਟੋ-ਘੱਟ ਦਿਸ਼ਾ-ਨਿਰਦੇਸ਼ ਨੂੰ ਇਕ ਜਨਵਰੀ, 2020 ਤੱਕ ਪੂਰਾ ਕੀਤਾ ਜਾਣਾ ਸੀ।
ਕੌਂਸਲ ਨੂੰ ਸੂਬੇ ਵਿੱਚ ਉਨ੍ਹਾਂ ਕਾਲਜਾਂ/ਸੰਸਥਾਵਾਂ/ਵਿਭਾਗਾਂ ਨੂੰ ਮਾਨਤਾ ਦੇ ਕੇ ਖੇਤੀਬਾੜੀ ਸਿੱਖਿਆ ਨੂੰ ਰੈਗੂਲੇਟ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ ਜੋ ਖੇਤੀਬਾੜੀ ਵਿਦਿਅਕ ਡਿਗਰੀ ਪ੍ਰੋਗਰਾਮਾਂ ਨੂੰ ਚਲਾਉਣ ਲਈ ਨਿਰਧਾਰਤ ਨਿਯਮਾਂ ਅਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ।

-NAV GILL

]]>
ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ https://punjabi.newsd5.in/%e0%a8%9c%e0%a9%80-%e0%a8%90%e0%a8%b8-%e0%a8%a1%e0%a9%80-%e0%a8%aa%e0%a9%80-%e0%a8%a6%e0%a9%87-2-%e0%a8%ab%e0%a9%80%e0%a8%b8%e0%a8%a6%e0%a9%80-%e0%a8%b5%e0%a8%be%e0%a8%a7%e0%a9%82-%e0%a8%89%e0%a8%a7/ Wed, 18 Nov 2020 13:53:14 +0000 https://punjabi.newsd5.in/?p=80540 ਚੰਡੀਗੜ੍ਹ, 18 ਨਵੰਬਰ
ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।
ਵੱਖ-ਵੱਖ ਮੰਚਾਂ ਉਤੇ ਉਦਯੋਗਪਤੀਆਂ ਵੱਲੋਂ ਉਠਾਈ ਮੰਗ ਨੂੰ ਸਵਿਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਵਿੱਚ ਨਵਾਂ ਨਿਯਮ 53-ਏ ਸ਼ਾਮਲ ਕਰਨ ਦਾ ਫੈਸਲਾ ਕਰ ਕੇ ਉਦਯੋਗਾਂ ਦੇ ਪਾਲਣਾ ਕਰਨ ਦੇ ਬੋਝ ਨੂੰ ਘਟਾਉਣ ਲਈ ਇਲੈਕਟ੍ਰਾਨਿਕ/ਡਿਜੀਟਲ ਫਾਰਮੈਟ ਵਿੱਚ ਰਜਿਸਟਰਾਂ ਨੂੰ ਬਣਾਈ ਰੱਖਣ ਦੀ ਆਗਿਆ ਦੇ ਦਿੱਤੀ।

ਜਥੇਦਾਰ ਦੇ ਬਿਆਨ ‘ਤੇ ਢੀਂਡਸੇ ਦਾ ਆਇਆ ਵੱਡਾ ਬਿਆਨ?ਬਾਦਲਾਂ ‘ਤੇ SGPC ਦਾ ਦੱਸਿਆ ਸੱਚ?
ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿੱਚ ਮੱਦਦ ਕਰੇਗੀ ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿੱਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿੱਚ ਇਹ 2 ਫੀਸਦੀ ਵਾਧੂ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ ਅਧੀਨ ਲਾਇਸੈਂਸ ਆਪਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।
ਕੈਬਨਿਟ ਵੱਲੋਂ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ:-
ਪੰਜਾਬ ਵਜ਼ਾਰਤ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ 2020 (ਪੰਜਾਬ ਐਕਟ ਨੰਬਰ 10 ਆਫ 2020) ਤਹਿਤ ਬੋਰਡ ਦਾ ਉਦੇਸ਼ ਰੋਜ਼ਾਨਾ ਦੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਹੈ।

🔴Live | ਚੰਡੀਗੜ੍ਹ ਤੋਂ 30 ਕਿਸਾਨ ਜਥੇਬੰਦੀਆਂ ਦੀ ਸਿੱਧੀ ਮੀਟਿੰਗ,ਕੇਂਦਰ ਖਿਲਾਫ ਲਿਆ ਵੱਡਾ ਫੈਸਲਾ?
ਤੇਲੰਗਾਨਾ ਸੂਬੇ ਦੀ ਤਰਜ਼ ਉਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ, 2020 (ਪੰਜਾਬ ਐਕਟ ਨੰਬਰ 10 ਆਫ 2020) 17 ਅਪਰੈਲ 2020 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਦਾ ਉਦੇਸ਼ ਕੈਦੀਆਂ ਨੂੰ ਉਸਾਰੂ ਕੰਮਾਂ ਵਾਲੇ ਪਾਸੇ ਲਗਾ ਕੇ ਕੈਦੀਆਂ ਆਧਾਰਿਤ ਆਰਥਿਕ ਗਤੀਵਿਧੀਆਂ ਨੂੰ ਵਧਾਉਂਦਿਆਂ ਸਵੈ-ਨਿਰਭਰ ਮਾਡਲ ਨੂੰ ਅਪਣਾਉਣਾ ਹੈ। ਇਸ ਦਾ ਮੰਤਵ ਕੈਦੀਆਂ ਦੇ ਮਨੋਵਿਗਿਆਨਕ ਸੁਧਾਰ, ਹੁਨਰ ਆਦਿ ਦੀਆਂ ਵੱਖ-ਵੱਖ ਸੁਧਾਰ ਅਤੇ ਭਲਾਈ ਦੀਆਂ ਗਤੀਵਿਧੀਆਂ ਲਈ ਫੰਡ ਸਰੋਤ ਪੈਦਾ ਕਰਨਾ ਹੈ ਜਿਸ ਨਾਲ ਸੂਬੇ ਦੇ ਖਜ਼ਾਨੇ ਉਤੇ ਬੋਝ ਘਟੇਗਾ।
ਜ਼ਿਕਰਯੋਗ ਹੈ ਕਿ 8 ਸਤੰਬਰ, 2020 ਨੂੰ ਹੋਈ ਨੋਟੀਫਿਕੇਸ਼ਨ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਸਥਾਪਤ ਕੀਤਾ ਗਿਆ ਸੀ।
ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ ਵਿੱਚ 20 ਫੀਸਦੀ ਵਾਧੇ ਨੂੰ ਮਨਜ਼ੂਰੀ:-
ਇਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ/ਰਿਟੇਨਰਸ਼ਿਪ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ 20 ਫੀਸਦੀ ਕਰਦਿਆਂ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤਾ ਹੈ।

BIG BREAKINGਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਲਈ ਮਾੜੀ ਖ਼ਬਰ,
ਗੌਰਤਲਬ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਦਫਤਰ, ਆਮ ਰਾਜ ਪ੍ਰਬੰਧ, ਗ੍ਰਹਿ ਮਾਮਲੇ ਤੇ ਨਿਆਂ, ਜਲ ਸਰੋਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੇਂਡੂ ਵਿਕਾਸ ਤੇ ਪੰਚਾਇਤ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 11 ਆਰਜੀ ਅਸਾਮੀਆਂ ਦੀ ਰਚਨਾ ਕੀਤੀ ਗਈ ਸੀ।
ਸ਼ੁਰੂਆਤ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਨੂੰ 35,000 ਰੁਪਏ ਪੱਕੀ ਤਨਖਾਹ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ 5 ਦਸੰਬਰ, 2016 ਨੂੰ ਕੈਬਨਿਟ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਤਨਖਾਹ ਵਧਾਉਂਦਿਆਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਸੀ। ਸਾਲ 2016 ਤੋਂ ਬਾਅਦ ਇਸ ਪੱਕੀ ਤਨਖਾਹ/ਰਿਟੇਨਰਸ਼ਿਪ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।
-NAV GILL

]]>
ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ https://punjabi.newsd5.in/%e0%a8%97%e0%a9%b0%e0%a8%a8%e0%a8%be-%e0%a8%96%e0%a9%8b%e0%a8%9c-%e0%a8%a4%e0%a9%87-%e0%a8%b5%e0%a8%bf%e0%a8%95%e0%a8%be%e0%a8%b8-%e0%a8%95%e0%a9%87%e0%a8%82%e0%a8%a6%e0%a8%b0-%e0%a8%95%e0%a8%b2/ Tue, 17 Nov 2020 15:06:50 +0000 https://punjabi.newsd5.in/?p=80438 ਚੰਡੀਗੜ੍ਹ, 17 ਨਵੰਬਰ
ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।
ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ ਗੁਰਦਾਸਪੁਰ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚ ਬਾਹਰ ਕੱਢ ਸਕਣ ਲਈ ਸਭ ਤੋਂ ਵੱਧਾ ਸੰਭਾਵਨਾਵਾਂ ਰੱਖਦੀ ਹੈ।

ਭਾਜਪਾ ਪ੍ਰਧਾਨ ਦਾ ਆਇਆ ਵੱਡਾ ਬਿਆਨ,ਕਿਸਾਨਾਂ ਨੇ ਵੀ ਕਰਤਾ ਵੱਡਾ ਐਲਾਨ?
ਸ. ਰੰਧਾਵਾ ਨੇ ਅੱਗੇ ਕਿਹਾ ਕਿ ਗੰਨੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਜਿਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਸ ਕੇਂਦਰ ਨੂੰ ਮਨਜ਼ੂਰੀ ਦਿੱਤੀ ਗਈ, ਨਾਲ ਗੰਨੇ ਦੀ ਕਾਸ਼ਤ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ। ਇਹ ਕਦਮ ਫਸਲੀ ਵਿਭਿੰਨਤਾ ਲਈ ਮੀਲ ਪੱਥਰ ਸਾਬਤ ਹੋਵੇਗਾ ਕਿਉਂ ਜੋ ਇਸ ਨਾਲ ਕਿਸਾਨ ਗੰਨੇ ਦੀ ਕਾਸ਼ਤ ਵੱਲ ਮੋੜਾ ਪਾਉਣਗੇ। ਇਸ ਨਾਲ ਸਹਿਕਾਰੀ ਖੰਡ ਮਿੱਲਾਂ ਨੂੰ ਵੀ ਵਧੀਆ ਕਿਸਮ ਦਾ ਗੰਨਾ ਮਿਲੇਗਾ।
ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਬੀਜ ਦੀ ਸ਼ੁੱਧਤਾ ਦੀ ਜਾਂਚ ਵਾਸਤੇ ਸ਼ੂਗਰਫੈਡ ਨੇ ਗੰਨਾ ਬੀਜ ਕੇਂਦਰ ਕੋਇੰਬਟੂਰ ਕੋਲੋਂ ਪਿਛਲੇ ਸਾਲ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਖੇਤਰ ਵਿੱਚ ਗੰਨਾ ਕਾਸ਼ਤਕਾਰਾਂ ਵੱਲੋਂ ਬੀਜੇ ਸੀਓ-0238 ਕਿਸਮ ਦੇ ਗੰਨੇ ਦਾ ਡੀ.ਐਨ.ਏ. ਟੈਸਟ ਕਰਵਾਇਆ ਸੀ। ਡੀ.ਐਨ.ਏ. ਰਿਪੋਰਟਾਂ ਤੋਂ ਪਤਾ ਚੱਲਿਆ ਕਿ ਕਿਸਾਨਾਂ ਵੱਲੋਂ ਵਰਤਿਆ ਗਿਆ ਬੀਜ ਸ਼ੁੱਧ ਨਹੀਂ ਸੀ ਬਲਕਿ ਮਿਸ਼ਰਤ ਕਿਸਮਾਂ ਸਨ ਜਿਸ ਕਾਰਨ ਇਸ ਕਿਸਮ ਦਾ ਸੂਬੇ ਵਿੱਚ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ।
ਇਸੇ ਦੌਰਾਨ ਮੀਟਿੰਗ ਵਿੱਚ ਗਵਰਨਿੰਗ ਕੌਂਸਲ ਨੇ ਇਸ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਸਹਿਕਾਰਤਾ ਮੰਤਰੀ ਜੋ ਕੌਂਸਲ ਦੇ ਚੇਅਰਮੈਨ ਵੀ ਹਨ, ਨੂੰ ਅਧਿਕਾਰਤ ਕੀਤਾ। ਕੌਂਸਲ ਨੇ ਇਹ ਵੀ ਫੈਸਲਾ ਕੀਤਾ ਕਿ ਖੇਤੀਬਾੜੀ ਮਾਹਿਰ ਤੋਂ ਇਲਾਵਾ ਸੂਬੇ ਦੇ ਦੋ ਪ੍ਰਸਿੱਧ ਅਗਾਂਹਵਧੂ ਗੰਨਾ ਕਿਸਾਨਾਂ ਨੂੰ ਗਵਰਨਿੰਗ ਕੌਂਸਲ ਲਈ ਨਾਮਜ਼ਦ ਕੀਤਾ ਜਾਵੇ।

BIG BREAKING-ਹੁਣੇ-ਹੁਣੇ ਆਈ ਵੱਡੀ ਖ਼ਬਰ,ਬਾਦਲਾਂ ਨੂੰ ਲੱਗਿਆ ਵੱਡਾ ਝਟਕਾ
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਵਸੰਤਾਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦੇ ਡਾਇਰੈਕਟਰ ਜਨਰਲ ਸ਼ਿਵਾਜੀ ਰਾਓ ਦੇਸ਼ਮੁੱਖ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਦੇ ਮੁੱਖ ਗੰਨਾ ਸਲਾਹਕਾਰ ਡਾ.ਰਾਓਸਾਹਿਬ ਡੋਲੇ, ਸ਼ੂਗਰਫੈਡ ਪੰਜਾਬ ਦੇ ਐਮ.ਡੀ. ਪੁਨੀਤ ਗੋਇਲ, ਪੰਜਾਬ ਦੇ ਗੰਨਾ ਕਮਿਸ਼ਨਰ ਗੁਰਵਿੰਦਰ ਸਿੰਘ, ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ, ਸਹਿਕਾਰੀ ਖੰਡ ਮਿੱਲ ਅਜਨਾਲਾ ਦੇ ਜਨਰਲ ਮੈਨੇਜਰ ਕਮ ਕੇਂਦਰ ਦੇ ਕਾਰਜਕਾਰੀ ਡਾਇਰੈਕਟਰ ਸ਼ਿਵਰਾਜਪਾਲ ਸਿੰਘ ਤੇ ਸ਼ੂਗਰਫੈਡ ਦੇ ਜਨਰਲ ਮੈਨੇਜਰ (ਹੈਡ ਕੁਆਰਟਰ) ਕੰਵਲਜੀਤ ਸਿੰਘ ਹਾਜ਼ਰ ਸਨ।
-NAV GILL

]]>
ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰਾਂ ਦਾ ਪ੍ਰਬੰਧ https://punjabi.newsd5.in/%e0%a8%a8%e0%a9%88%e0%a8%b6%e0%a8%a8%e0%a8%b2-%e0%a8%9f%e0%a9%87%e0%a8%b2%e0%a9%87%e0%a8%82%e0%a8%9f-%e0%a8%96%e0%a9%8b%e0%a8%9c-%e0%a8%aa%e0%a9%8d%e0%a8%b0%e0%a9%80%e0%a8%96%e0%a8%bf%e0%a8%86/ Tue, 17 Nov 2020 13:01:05 +0000 https://punjabi.newsd5.in/?p=80432 ਚੰਡੀਗੜ੍ਹ 17 ਨਵੰਬਰ
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ਦੇ ਆਧਾਰ ’ਤੇ ਸਕੂਲ ਸਿੱਖਿਆ ਵਿਭਾਗ ਨੇ ਨੈਸ਼ਨਲ ਟੇਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-1) ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਵਾਸਤੇ ਵਿਸ਼ੇਸ਼ ਲੈਕਚਰਾਂ ਦੀ ਪ੍ਰਬੰਧ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਐਨ.ਟੀ.ਐਸ.ਈ. ਵਿੱਚ ਬੈਠਣ ਵਾਲੇ ਵਿਦਿਆਰਥੀਆਂ ਲਈ ਵਿਭਾਗ ਵੱਲੋਂ ਪ੍ਰੇਰਨਾਦਾਇਕ ਲੈਕਚਰਾਂ ਦਾ ਪ੍ਰੋਗਰਾਮ ਉਲੀਕਿਆ ਹੈ। ਇਹ ਆਨ ਲਾਈਨ ਲੈਕਚਰ 23 ਨਵੰਬਰ ਤੋਂ 28 ਨਵੰਬਰ ਤੱਕ ਰੋਜ਼ਾਨਾ ਬਾਅਦ ਦੁਪਹਿਰ 12.30 ਤੋਂ 1.30 ਤੱਕ ਹੋਇਆ ਕਰੇਗਾ। ਇਹ ਲੈਕਚਰ/ਵੈਬਨਾਰ ਯੂਟਿਊਬ ਚੈਨਲ ’ਤੇ ’ਤੇ ਹੋਵੇਗਾ। ਇਹ ਲੈਕਚਰ ਡਾ. ਗੁਲਸ਼ਨ ਸ਼ਰਮਾਂ ਵੱਲੋਂ ਦਿੱਤੇ ਜਾਣਗੇ ਜੋ ਕਿ ਕਾਰਪੋਰੇਟ ਟਰੇਨਰ ਹਨ। ਇਸ ਇਮਤਿਹਾਨ ਲਈ ਹੁਣ ਤੱਕ ਸਰਕਾਰੀ ਸਕੂਲਾਂ ਦੇ ਦਸਵੀਂ ਵਿੱਚ ਪੜ੍ਹਦੇ 32000 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ।
ਬੁਲਾਰੇ ਅਨੁਸਾਰ  ਐਨ.ਟੀ.ਐਸ.ਈ. ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਕੋਚਿੰਗ ਦੇ ਰਹੇ ਅਧਿਆਪਕਾਂ ਨੂੰ ਇਨ੍ਹਾਂ ਲੈਕਚਰਾਂ ਮੌਕੇ ਲਾਜ਼ਮੀ ਤੌਰ ’ਤੇ ਹਾਜ਼ਰ ਹੋਣ ਨੂੰ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।
-NAV GILL
]]>
ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ https://punjabi.newsd5.in/%e0%a8%b8%e0%a9%8b%e0%a8%a8%e0%a9%82%e0%a9%b0-%e0%a8%b8%e0%a9%82%e0%a8%a6-%e0%a8%b8%e0%a8%9f%e0%a9%87%e0%a8%9f-%e0%a8%86%e0%a8%88%e0%a8%95%e0%a8%a8-%e0%a8%a8%e0%a8%bf%e0%a8%af%e0%a9%81%e0%a8%95/ Mon, 16 Nov 2020 13:18:17 +0000 https://punjabi.newsd5.in/?p=80344 ਚੰਡੀਗੜ੍ਹ, 16 ਨਵੰਬਰ,

ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ।

ਹੁਣੇ-ਹੁਣੇ ਕਿਸਾਨਾਂ ਨੇ ਕੀਤੀ ਵੱਡੀ ਮੀਟਿੰਗ,ਦਿੱਤਾ ਕੇਂਦਰ ਸਰਕਾਰ ਨੂੰ ਵੱਡਾ ਝਟਕਾ?

ਉਹਨਾਂ ਦੱਸਿਆ ਕਿ ਦਫਤਰ, ਮੁੱਖ ਚੋਣ ਅਫਸਰ, ਪੰਜਾਬ ਸੂਬੇ ਵਿਚ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਲੋਕਾਂ ਵਿਚ ਚੋਣ ਪ੍ਰੀਕਿ੍ਰਆ ਸਬੰਧੀ ਜਾਗਰੂਕਤਾ ਪੈਦਾ ਹੋਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ।

ਪੰਜਾਬ ਰਾਜ ਦੇ ਮੋਗਾ ਜ਼ਿਲ੍ਹਾ ਨਾਲ ਸਬੰਧਤ  ਸ੍ਰੀ ਸੋਨੂੰ ਸੂਦ ਵੱਲੋਂ ਹਿੰਦੀ, ਤਾਮਿਲ ਤੇਲਗੂ ਕੰਨੜ, ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿਚ ਬਣੀਆਂ ਫ਼ਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। ਸ੍ਰੀ ਸੂਦ ਵੱਲੋਂ ਲੋਕ ਭਲਾਈ ਲਈ ਬਹੁਤ ਕਾਰਜ ਕੀਤੇ ਜਾ ਰਹੇ ਹਨ।

ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨਾਂ ‘ਤੇ ਪਈ ਵੱਡੀ ਬਿਪਤਾ?

ਕੋਵਿਡ ਕਾਲ ਦੌਰਾਨ ਲਾਗੂ ਲਾਕਡਾਊਨ ਦੋਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣਾ ਵਿਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੋਵਿਡ ਦੋਰਾਨ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ.ਡੀ.ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ। ਇਸ ਤੋਂ ਇਲਾਵਾ ਫਿਲਮ ਵਿਚ ਕੀਤੇ ਕੰਮ ਲਈ ਵੀ ਵੱਖ-ਵੱਖ ਰਾਜ ਸਰਕਾਰਾਂ ਵਲੋਂ ਵਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

-NAV GILL

]]>