Deadlock – D5 News https://punjabi.newsd5.in Truth Seeking News Network. Thu, 12 Nov 2020 06:12:42 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Deadlock – D5 News https://punjabi.newsd5.in 32 32 ਕਿਸਾਨਾਂ ਦੇ ਹੱਕ ‘ਚ ਨਿੱਤਰੇ ਸੰਨੀ ਦਿਓਲ ! https://punjabi.newsd5.in/sunny-deol-tweet-on-farmers/ Thu, 12 Nov 2020 05:51:59 +0000 https://punjabi.newsd5.in/?p=80162 ਗੁਰਦਾਸਪੁਰ : ਗੁਰਦਾਸਪੁਰ ਤੋਂ ਸਾਂਸਦ ਅਤੇ ਅਦਾਕਾਰ ਸੰਨੀ ਦਿਓਲ ਨੇ ਖੇਤੀ ਕਾਨੂੰਨਾਂ ਤੋਂ ਨਾਰਾਜ਼ ਚੱਲ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਂ ਖੁੱਲ੍ਹਾ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ ਸਾਰੀ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 13 ਨਵੰਬਰ ਨੂੰ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਦਿੱਲੀ ‘ਚ ਹੋਣ ਵਾਲੀ ਗੱਲਬਾਤ ‘ਚ ਹਿੱਸਾ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੇ ਸੱਦੇ ‘ਤੇ ਫੈਸਲਾ ਲੈਣ ਲਈ ਕਿਸਾਨ ਸੰਗਠਨਾਂ ਨੇ ਬੈਠਕ ਬੁਲਾਈ ਹੈ।

ਉਨ੍ਹਾਂ ਲਿਖਿਆ ਕਿ ਪੰਜਾਬ ਦੇ ਹਾਲਾਤ ਨੂੰ ਧਿਆਨ ‘ਚ ਰੱਖਦੇ ਹੋਏ ਸੰਗਠਨਾਂ ਦੇ ਆਗੂ ਇਸ ਸੱਦੇ ਨੂੰ ਸਵੀਕਾਰ ਕਰਨ ਅਤੇ ਬੈਠਕ ‘ਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਲਿਖਿਆ ਕਿ ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਸਮੱਸਿਆ, ਵਿਵਾਦ ਤੇ ਮੰਗਾਂ ਦਾ ਹੱਲ ਗੱਲਬਾਤ ਨਾਲ ਹੀ ਨਿਕਲਿਆ ਹੈ। ਇਸ ਲਈ ਕਿਸਾਨ ਇਸ ਸੱਦੇ ਨੂੰ ਅਸਵੀਕਾਰ ਨਾ ਕਰਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਹਿੱਤ ਚਿੰਤਕ ਹਨ।

]]>