disturb – D5 News https://punjabi.newsd5.in Truth Seeking News Network. Fri, 29 Apr 2022 16:04:27 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png disturb – D5 News https://punjabi.newsd5.in 32 32 ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a8%9f%e0%a8%bf%e0%a8%86%e0%a8%b2%e0%a8%be-%e0%a8%9a-%e0%a8%b9/ Fri, 29 Apr 2022 16:04:27 +0000 https://punjabi.newsd5.in/?p=155270 ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ।

BIG News : ਨਸ਼ੇ ਦੇ ਮੁੱਦੇ ’ਤੇ Raja Warring ਨੇ ਮੰਨੀ ਗਲ਼ਤੀ, ਖੋਲ੍ਹੇ ਵੱਡੇ ਰਾਜ | D5 Channel Punjabi

ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ਼ ਭਰ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

Khabran Da Sira : ਮਾਨ ਸਰਕਾਰ ਦੀ ਵੱਡੀ ਕਾਰਵਾਈ, ਲੀਡਰਾਂ ਨੂੰ ਪਈਆਂ ਭਾਜੜਾਂ ! D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸ਼ਮਣ ਤਾਕਤਾਂ ਇਸ ਨੂੰ ਨਿਸ਼ਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖ਼ਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।

Patiala ’ਚ ਹੋਏ ਕਾਂਡ ਦੀ ਅਸਲ ਸੱਚਾਈ! ਘਟਨਾ ’ਚ ਆਹ ਬੰਦਿਆਂ ਦਾ ਹੈ ਹੱਥ? | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤ ਘਾਲਣਾ ਘਾਲੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸ਼ਾਮਲ ਸਨ।

]]>
ਇਹ ਸੀਸੀਟੀਵੀ ਤਸਵੀਰਾਂ ਤੁਹਾਨੂੰ ਪ੍ਰੇਸ਼ਾਨ ਕਰ ਸਕਦੀਆਂ ਨੇ, ਦੇਖੋ ਦੁਕਾਨ ‘ਤੇ ਬੈਠੇ ਬੈਠੇ ਬੰਦੇ ਨਾਲ ਕੀ ਵਾਪਰ ਗਿਆ ਭਾਣਾ https://punjabi.newsd5.in/%e0%a8%87%e0%a8%b9-%e0%a8%b8%e0%a9%80%e0%a8%b8%e0%a9%80%e0%a8%9f%e0%a9%80%e0%a8%b5%e0%a9%80-%e0%a8%a4%e0%a8%b8%e0%a8%b5%e0%a9%80%e0%a8%b0%e0%a8%be%e0%a8%82-%e0%a8%a4%e0%a9%81%e0%a8%b9%e0%a8%be-2/ Fri, 01 Mar 2019 14:24:20 +0000 https://punjabi.newsd5.in/?p=44682

]]>