Dr. Baljit Kaur – D5 News https://punjabi.newsd5.in Truth Seeking News Network. Sun, 12 Feb 2023 10:40:45 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Dr. Baljit Kaur – D5 News https://punjabi.newsd5.in 32 32 ਕੈਬਨਿਟ ਮੰਤਰੀ ਬਲਜੀਤ ਕੌਰ ਨੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਕੀਤਾ ਸਫ਼ਲ ਅਪ੍ਰੇਸ਼ਨ https://punjabi.newsd5.in/%e0%a8%95%e0%a9%88%e0%a8%ac%e0%a8%a8%e0%a8%bf%e0%a8%9f-%e0%a8%ae%e0%a9%b0%e0%a8%a4%e0%a8%b0%e0%a9%80-%e0%a8%ac%e0%a8%b2%e0%a8%9c%e0%a9%80%e0%a8%a4-%e0%a8%95%e0%a9%8c%e0%a8%b0-%e0%a8%a8%e0%a9%87/ Sun, 12 Feb 2023 10:40:45 +0000 https://punjabi.newsd5.in/?p=196443 ਪਿੰਡ ਲੱਧੂਵਾਲਾ ਜਿਲਾ ਫਾਜ਼ਿਲਕਾ ਦੇ ਦੋਵੇਂ ਵਿਅਕਤੀ ਹੁਣ ਪੂਰੀ ਤਰਾਂ ਦੇਖ ਸਕਦੇ ਹਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਮੰਤਵ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫ਼ਾਜ਼ਿਲਕਾ ਦੇ ਦੋ ਨੇਤਰਹੀਣ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੀਤਾ ਜੋ ਕਿ ਪੂਰੀ ਤਰਾਂ ਨਾਲ ਸਫ਼ਲ ਰਿਹਾ। ਕੈਬਿਨੇਟ ਮੰਤਰੀ ਅੱਜ ਇਹਨਾਂ ਦੋਹਾਂ ਦਾ ਹਾਲ ਚਾਲ ਪੁੱਛਣ ਲਈ ਆਏ ਸਨ।
ਵੱਡੇ ਪੱਤਰਕਾਰ ਨੇ ਸੁਲਝਾਈ ਤਾਣੀ, ਇਸ ਤਰਾਂ ਹੋਣਗੇ ਬੰਦੀ ਸਿੰਘ ਰਿਹਾਅ, ਸੁਣੋ ਕਹਿੜੀ ਸਰਕਾਰ ਨੂੰ ਲੈਣਾ ਪਊ ਐਕਸ਼ਨ?
ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਪਿੰਡ ਲੱਧੂਵਾਲਾ ਫਾਜਿਲਕਾ ਤੋਂ ਇੱਕ ਸਾਲ ਤੋਂ ਚਿੱਟੇ ਮੋਤੀਏ ਕਰਕੇ ਅੱਖਾਂ ਦੀ ਰੌਸ਼ਨੀ ਗਵਾ ਚੁੱਕੇ ਸਨ। ਇਹ ਲੋਕ ਗਰੀਬੀ ਕਰਕੇ ਅਣਗੌਲੇ ਰਹਿ ਗਏ ਸਨ ਇਹਨਾ ਮਰੀਜ਼ਾਂ ਨੂੰ ਇੱਕ ਸੰਸਥਾ ਦੁਆਰਾ ਲਿਆਂਦਾ ਗਿਆ ਸੀ।  ਉਨਾਂ ਦਸਿਆ ਕਿ ਇਹ ਦੋਵੇਂ ਪਤੀ ਪਤਨੀ ਦਾ ਇੱਕ ਮਹੀਨੇ ਪਹਿਲਾਂ ਅੱਖਾਂ ਦਾ ਅਪ੍ਰੇਸ਼ਨ ਕੀਤਾ ਸੀ ਜੋ ਕਿ ਪੂਰੀ ਤਰ੍ਹਾਂ ਕਾਮਯਾਬ ਰਿਹਾ ਅਤੇ ਇਹ ਦੰਪਤੀ ਜ਼ਿੰਦਗੀ ਦੇ ਰੰਗ ਦੇਖਣਯੋਗ ਹੋ ਗਏ ਹਨ।
ਪੈਰੋਲ ’ਤੇ ਆਏ ਬੰਦੀ ਸਿੰਘ ਦਾ ਵੱਡਾ ਬਿਆਨ! ਕੌਂਮੀ ਇਨਸਾਫ਼ ਮੋਰਚੇ ਵਾਲੇ ਹੋਏ ਹੈਰਾਨ! ਬੀਜੇਪੀ ਦੇ ਲੀਡਰ ਹੋਏ ਖੁਸ਼!
ਕੈਬਿਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਰਜ ਅਤੇ ਕਵਿਤਾ ਦੋਨੋ ਪਤੀ ਪਤਨੀ ਅੱਜ ਆਪ ਚੱਲ ਕੇ ਆਪਣੀ ਦੂਜੀ ਅੱਖ ਦੇ ਅਪ੍ਰੇਸ਼ਨ ਲਈ ਆਏ ਸਨ । ਉਨਾਂ ਕਿਹਾ ਕਿ ਇਹਨਾਂ ਦੋਵਾਂ ਦਾ ਦੂਜੀ ਅੱਖ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਜੋ ਕਿ ਸਫਲਤਾ ਪੂਰਵਕ ਹੋ ਗਿਆ ਹੈ।  ਉਨਾਂ ਕਿਹਾ ਕਿ ਇਹ ਲੋਕ ਜ਼ਿੰਦਗੀ ਵਿੱਚ ਹਮੇਸ਼ਾ ਅੱਗੇ ਵੱਧ ਕੇ ਕੰਮ ਕਰਨ ਲਈ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਵਿਅਕਤੀ ਹੁਣ ਪੂਰੀ ਤਰ੍ਹਾਂ ਆਪਣੀਆਂ ਅੱਖਾਂ ਨਾਲ ਸਮਾਜ ਨੂੰ ਵੇਖ ਸਕਦੇ ਹਨ ਅਤੇ ਆਪਣਾ ਚੰਗਾ ਜੀਵਨ ਜਿਉਣ ਦੇ ਕਾਬਲ ਹੋ ਗਏ ਹਨ। ਇਸ ਮੌਕੇ ਸ੍ਰੀ ਗੁਰੂ ਨਾਨਕ ਸਾਹਿਬ ਸਰਬ ਸਾਂਝਾ ਮੋਦੀਖਾਨਾ ਸਮਾਜ ਦੇ ਉੱਘੇ ਵਿਅਕਤੀਆਂ ਤੋਂ ਇਲਾਵਾ ਹੋਰ ਸਮਾਜ ਸੇਵਕ ਵੀ ਹਾਜ਼ਰ ਸਨ।

]]>
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਿਲੀ ਰਾਹਤ: ਡਾ. ਬਲਜੀਤ ਕੌਰ https://punjabi.newsd5.in/anganwadi-workers-and-helpers-got-relief-with-the-transfer-through-transparent-process-dr-baljit-kaur195167-2/ Thu, 02 Feb 2023 12:29:53 +0000 https://punjabi.newsd5.in/?p=195167 ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਜੋ ਕਿ ਆਪਣੇ ਘਰਾਂ ਤੋ ਦੂਰ ਆਂਗਣਵਾੜੀ ਸੈਂਟਰਾਂ ਵਿੱਚ ਸੇਵਾ ਨਿਭਾ ਰਹੀਆਂ ਸਨ,  ਨੂੰ ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰ  ਜੋ ਲੰਬੇ ਸਮੇਂ ਤੋਂ ਆਪਣੇ ਘਰਾਂ ਤੋ 150-200 ਕਿਲੋਮੀਟਰ ਦੂਰ ਕੰਮ ਕਰ ਰਹੀਆਂ ਸੀ, ਜਿਸ ਕਾਰਣ ਉਹਨਾਂ ਦਾ ਸਫ਼ਰ ਵਿੱਚ ਕਾਫੀ ਸਮਾਂ ਬਰਬਾਦ ਹੁੰਦਾ ਸੀ। ਉਹ ਆਪਣੇ ਪਰਿਵਾਰ ਦੀ ਸਹੀ ਢੰਗ ਨਾਲ ਦੇਖਭਾਲ ਨਹੀ ਕਰ ਸਕਦੀਆਂ ਸਨ।
Government Scheme ਦਾ ਲਾਭ ਲੈਣ ਵਾਲੇ ਸਾਵਧਾਨ, ਸਰਕਾਰ ਦੀ ਜਾਂਚ ’ਚ ਹੋਏ ਵੱਡੇ ਖੁਲਾਸੇ | D5 Channel Punjabi
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ।  ਇਸ ਤਹਿਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ  ਦੀਆਂ ਮੁਸ਼ਕਿਲਾਂ ਅਤੇ ਉਹਨਾਂ ਦੇ ਪਰਿਵਾਰ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਰਦਰਸ਼ੀ ਢੰਗ ਨਾਲ ਬਦਲੀਆਂ ਕਰਕੇ ਰਾਹਤ ਦਿੱਤੀ ਗਈ ਹੈ। ਮੰਤਰੀ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਤੋਂ ਆਸ ਪ੍ਰਗਟਾਈ ਹੈ ਕਿ ਉਹ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੀਆਂ।

]]>
ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਵਾਲੇ ਸੀ.ਡੀ.ਪੀ.ਓ.ਅਜਨਾਲਾ ਨੂੰ ਕੀਤਾ ਮੁਅੱਤਲ: ਡਾ. ਬਲਜੀਤ ਕੌਰ https://punjabi.newsd5.in/cdpo-ajnala-suspended-demanding-bribe-from-anganwadi-worker-dr-baljit-kaur/ Wed, 01 Feb 2023 12:20:42 +0000 https://punjabi.newsd5.in/?p=195026 ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ ‘ਚ ਸੀ.ਡੀ.ਪੀ.ਓ. ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ  ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ.ਡੀ.ਪੀ.ਓ. ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨ੍ਹਾ ਵਜ੍ਹਾ ਉਸਨੂੰ ਤੰਗ ਤੇ ਪਰੇਸ਼ਾਨ ਕਰਦਾ ਸੀ। ਜਿਸ ਕਾਰਨ  ਆਂਗਨਵਾੜੀ ਵਰਕਰ ਵੱਲੋ ਅਸਤੀਫਾ ਦੇ ਦਿੱਤਾ ਸੀ।
ਲਓ SGPC ਮੈਂਬਰ ਦਾ ਪਿਆ ਪੰਗਾ, ਗੁੱਸੇ ’ਚ ਕੱਢਤੀ ਬਾਦਲ ਸਾਹਬ ਨੂੰ ਗਾਲ੍ਹ, ਮੁਆਫ਼ੀ ਮੰਗ ਛੁਡਵਾਇਆ ਖਹਿੜਾ
ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਹ ਵੀ ਦੱਸਿਆ ਕਿ ਆਂਗਨਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ। ਜਿਸ ਕਰਕੇ ਉਨ੍ਹਾਂ ਵੱਲੋ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿੱਚ ਬਖਸ਼ਿਆ ਨਹੀ ਜਾਵੇਗਾ।

]]>
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਲਈ ਸਖੀ ਵਨ ਸਟਾਪ ਸੈਂਟਰ ਬਿਹਤਰੀਨ ਉਪਰਾਲਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%aa%e0%a9%b0%e0%a8%9c%e0%a8%be%e0%a8%ac-%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be/ Mon, 19 Dec 2022 11:41:29 +0000 https://punjabi.newsd5.in/?p=189671 ਕਿਹਾ, ਹੁਣ ਤੱਕ 11,500 ਲੋੜਵੰਦ ਔਰਤਾਂ ਤੇ ਲੜਕੀਆਂ ਨੂੰ ਮੁਹੱਈਆ ਕਰਵਾਈ ਜਾ ਚੁੱਕੀ ਹੈ ਸਹਾਇਤਾ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ  ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ  11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।
Punjab Vigilance : ਫਸਿਆ Captain ਦਾ ਕਰੀਬੀ Bharat Inder Chahal, Vigilance ਦਾ ਐਕਸ਼ਨ | D5 Channel Punjabi
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਨ ਸਟਾਪ ਸੈਂਟਰ ਸਕੀਮ ਅਧੀਨ ਪੰਜਾਬ ਦੇ ਹਰ ਜਿਲ੍ਹੇ ਵਿਚ ਇੱਕ ਵਨ ਸਟਾਪ ਸੈਂਟਰ ਖੋਲਿਆ ਗਿਆ ਹੈ। ਜਿਥੇ ਕਿਸੇ ਵੀ ਤਰਾਂ ਦੀ ਹਿੰਸਾ ਨਾਲ ਪੀੜਤ ਔਰਤਾਂ ਨੂੰ ਅਪਾਤਕਾਲੀਨ ਸਮੇਂ ਵਿਚ ਇੱਕ ਹੀ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀ ਮੁਫਤ ਸੇਵਾਵਾਂ ਜਿਵੇਂ ਕਿ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਿਕ ਅਤੇ ਕਾਉਂਸਲਿੰਗ ਆਦਿ ਦੀ ਸਹਾਇਤਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਪੰਜਾਬ ਵਾਪਸ ਪਰਤੇ Charanjit Singh Channi, ਵਿਰੋਧੀਆਂ ਨੇ ਖਿੱਚੀ ਤਿਆਰੀ, ਹੋ ਸਕਦੀ ਹੈ ਕਾਰਵਾਈ?

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਟਰਾਂ ਵਿੱਚ  11,500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇੱਕ ਛੱਤ ਹੇਠ ਮੁਹੱਈਆ ਕਰਦਾ ਹੈ।

CM ਦੀ ਵਿਗੜੀ ਸਿਹਤ, ਸਾਰੇ ਪ੍ਰੋਗਰਾਮ ਰੱਦ! | D5 Channel Punjabi

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰਾਂ ਤੇ ਸੰਪਰਕ ਕਰ ਸਕਦੀ ਹੈ।

]]>
ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ https://punjabi.newsd5.in/%e0%a8%85%e0%a8%b6%e0%a9%80%e0%a8%b0%e0%a8%b5%e0%a8%be%e0%a8%a6-%e0%a8%b8%e0%a8%95%e0%a9%80%e0%a8%ae-%e0%a8%a4%e0%a8%b9%e0%a8%bf%e0%a8%a4-31736-%e0%a8%b2%e0%a8%be%e0%a8%ad%e0%a8%aa%e0%a8%be%e0%a8%a4/ Tue, 13 Dec 2022 12:11:40 +0000 https://punjabi.newsd5.in/?p=188966 ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 12090 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਵਰ੍ਹੇ ਦੌਰਾਨ 16161.31 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
Nabha Jail ਪਹੁੰਚੇ CM Bhagwant Mann, ਅਫ਼ਸਰਾਂ ਨੂੰ ਪਾਤੀਆਂ ਭਾਜੜਾਂ! | D5 Channel Punjabi
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
Ranjit Singh Brahmpura ਦਾ ਦਿਹਾਂਤ, ਨਹੀਂ ਰਹੇ Akali Dal ਦੇ ਸਰਪ੍ਰਸਤ | D5 Channel Punjabi
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ  ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

]]>
‘ਉਡਾਰੀਆਂ’ ਬਾਲ ਵਿਕਾਸ ਮੇਲੇ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਵਪੱਖੀ ਵਿਕਾਸ : ਡਾ. ਬਲਜੀਤ ਕੌਰ https://punjabi.newsd5.in/%e0%a8%89%e0%a8%a1%e0%a8%be%e0%a8%b0%e0%a9%80%e0%a8%86%e0%a8%82-%e0%a8%ac%e0%a8%be%e0%a8%b2-%e0%a8%b5%e0%a8%bf%e0%a8%95%e0%a8%be%e0%a8%b8-%e0%a8%ae%e0%a9%87%e0%a8%b2%e0%a9%87-%e0%a8%a6%e0%a8%be/ Sun, 04 Dec 2022 04:49:06 +0000 https://punjabi.newsd5.in/?p=187777 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਸ ਮੇਲੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ।

Goldy Brar ਦੀ ਗ੍ਰਿਫ਼ਤਾਰੀ ਦਾ ਅਸਲ ਸੱਚ, BJP ਆਗੂ ਕੱਢ ਲਿਆ ਸਬੂਤ, ਹੁਣ ਕੀ ਕਰੂ ਮਾਨ ਸਰਕਾਰ ?

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਦੇ ਪੂਰਨ ਵਿਕਾਸ ਨੂੰ ਲੈ ਕੇ ਦ੍ਰਿੜਤਾ ਨਾਲ ਕੰਮ ਕਰ ਰਿਹਾ ਹੈ। ਮਿਰਾਕੀ ਫਾਊਂਡੇਸ਼ਨ ਜੋ ਕਿ ਵਿਭਾਗ ਦੇ ਨਾਲ ਮਿਲ ਕੇ ਬੱਚਿਆਂ ਦੀ ਮੁੱਢਲੀ ਸਿੱਖਿਆ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ, ਦੇ ਸਹਿਯੋਗ ਨਾਲ ਸਾਰੇ ਆਂਗਣਵਾੜੀਆਂ ਵਿਚ ਹੁੰਮ ਹੁੰਮਾਂ ਕੇ ਬਾਲ ਵਿਕਾਸ ਹਫਤਾ ਮਨਾਇਆ ਗਿਆ। ਉਡਾਰੀਆਂ ਬਾਲ ਵਿਕਾਸ ਮੇਲੇ ਲਈ ਹਰ ਦਿਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਪੰਜਾਬ ਦੇ ਸਮੂਹ ਡੀ.ਪੀ.ਓਜ਼ ਤੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਉਣ ਲਈ ਇੱਕ ਵੈਬੀਨਾਰ ਆਯੋਜਿਤ ਕੀਤਾ ਗਿਆ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ “ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ” ਸਲੋਗਨ ਜ਼ਾਰੀ ਕੀਤਾ ਗਿਆ।

ਕੋਈ ਵੀ ਬੀਜ ਖ਼ਰੀਦਣ ਤੋਂ ਪਹਿਲਾਂ ਧਿਆਨ ਰੱਖਣਯੋਗ ਸਭ ਤੋਂ ਜਰੂਰੀ ਗੱਲਾਂ | D5 Channel Punjabi

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਗਏ। ਇਸ ਹਫ਼ਤੇ ਦੌਰਾਨ ਸਥਾਨਕ ਐਨ.ਜੀ.ਓਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕੀਤੇ, ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀ ਗਤੀਵਿਧੀਆਂ ਦੀ ਸ਼ੁਰੂਆਤ ਹੋਈ, ਪੋਸ਼ਣ ਦਿਨ, ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਬਾਲ ਸਰਪੰਚ ਦਿਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਗਿਆ।

ਅਫ਼ਸਰ ਦਾ ਕਾਰਨਾਮਾ, ਪਿੰਡ ਵਾਸੀਆਂ ਨੇ ਫਸਾਇਆ ਕਸੂਤਾ, ਸਰਪੰਚ ਦਾ ਲੱਗਿਆ ਨੰਬਰ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਸਪਤਾਹ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਵਿਭਾਗ ਵੱਲੋਂ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਗਿਆ।

CM ਮਾਨ ਨੇ ਬੋਲਿਆ ਝੂਠ-ਮਜੀਠੀਆ, ‘ਨਹੀਂ ਫੜਿਆ ਗਿਆ ਗੋਲਡੀ ਬਰਾੜ’

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਬਾਲ ਮੇਲੇ ਦੌਰਾਨ ਸੁੱਧ ਵਾਤਾਵਰਣ ਲਈ ਅਤੇ ਪ੍ਰਦੂਸ਼ਣ ਦੀ ਰੋਕਥਾਮ ਲਈ 11883 ਪੌਦੇ ਲਗਾਏ ਗਏ, ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਸੁਚੱਜੇ ਢੰਗ ਨਾਲ ਪਾਲਣ ਪੋਸ਼ਣ ਲਈ 12692 ਖਿਡੌਣੇ ਦਾਨ ਕੀਤੇ ਗਏ, ਬੱਚਿਆਂ ਦਾ ਹੋਸਲਾ ਵਧਾਉਣ ਲਈ ਉਨ੍ਹਾਂ ਵਿੱਚੋਂ 6571 ਬਾਲ ਸਰਪੰਚ ਚੁਣੇ ਗਏ ਅਤੇ ਆਂਗਣਵਾੜੀ ਸੈਂਟਰਾਂ ਵਿੱਚ 3580 ਬੱਚੇ ਨਵੇਂ ਦਾਖਲੇ ਹੋਏ।

Italy Punjabi News : Italy ਦੀ ਸਿਆਸਤ ’ਚ ਹੁਣ ਅਹਿਮ ਭੂਮਿਕਾ ਨਿਭਾਉਣਗੇ ਸਿੱਖ ਚਿਹਰੇ! | D5 Channel Punjabi

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ.ਮਾਧਵੀ ਕਟਾਰੀਆ ਨੇ ਦੱਸਿਆ ਕਿ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ‘ਉਡਾਰੀਆਂ ਬਾਲ ਵਿਕਾਸ ਮੇਲੇ’ ਦਾ ਉਦਘਾਟਨ ਹੁਸ਼ਿਆਰਪੁਰ ਦੇ ਪਿੰਡ ਢੋਲਣਵਾਲ ਦੇ ਆਂਗਣਵਾੜੀ ਸੈਂਟਰ ਵਿਚ ਕੀਤਾ ਗਿਆ ਸੀ।  ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਉਦੇਸ਼ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਹਰ ਫਰੰਟ ’ਤੇ ਅੱਗੇ ਲਿਆ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਮੇਲੇ ਦਾ ਸੂਬੇ ਭਰ ਦੇ ਪਿੰਡਾਂ ਦੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਚ ਬਹੁਤ ਉਤਸਾਹ ਸੀ। ਆਮ ਜਨਤਾ ਨੇ ਮੇਲੇ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।

]]>
ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ 3 ਦਸੰਬਰ ਨੂੰ ਮਲੋਟ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ https://punjabi.newsd5.in/%e0%a8%85%e0%a9%b0%e0%a8%a4%e0%a8%b0-%e0%a8%b0%e0%a8%be%e0%a8%b8%e0%a8%bc%e0%a8%9f%e0%a8%b0%e0%a9%80-%e0%a8%a6%e0%a8%bf%e0%a8%b5%e0%a8%bf%e0%a8%86%e0%a8%82%e0%a8%97-%e0%a8%a6%e0%a8%bf%e0%a8%b5/ Thu, 01 Dec 2022 11:55:29 +0000 https://punjabi.newsd5.in/?p=187449 ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ 3 ਦਸੰਬਰ ਨੂੰ ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।
Amritsar News : ਆਹਮੋ-ਸਾਹਮਣੇ Police ’ਤੇ Gangster, ਸੜਕ ’ਤੇ ਹੀ ਬਣਿਆਂ ਜੰਗ ਦਾ ਮੈਦਾਨ | D5 Channel Punjabi
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 3 ਦਸੰਬਰ ਨੂੰ ਅੰਤਰ ਰਾਸਟਰੀ ਦਿਵਿਆਂਗ ਦਿਵਸ ਅਤੇ ਰਾਜ ਪੱਧਰੀ ਸਮਾਗਮ ਮਲੋਟ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਇਸੇ ਦਿਨ ਮਲੋਟ (ਸ੍ਰੀ ਮੁਕਤਸਰ ਸਾਹਿਬ), ਸੰਗਰੂਰ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਬੈਂਕ ਕਰਜ਼ੇ ਮੁਹੱਈਆਂ ਕਰਵਾਉਣ ਸਬੰਧੀ ਕੈਂਪ ਵੀ ਲਗਾਉਣ ਜਾ ਰਹੀ ਹੈ।
Moose Wala Father Balkaur Singh ਆਪਣੀ ਜ਼ਮੀਨ ਵੇਚਣ ਨੂੰ ਤਿਆਰ, ਹੁਣ Goldy Brar ਆਈ ਸ਼ਾਮਤ | D5 Channel Punjabi
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ  ਲੱਗਭੱਗ 18.63 ਲੱਖ ਰੁਪਏ ਦੇ 90 ਟ੍ਰਾਇਸਾਈਕਲ, 29 ਵ੍ਹੀਲਚੇਅਰ, 16 ਹੇਅਰਿੰਗ ਏਡਜ਼, 9 ਤੁਰਨ ਲਈ ਖੁੰਡੀਆਂ, 7 ਸਮਾਰਟ ਕੈਨ, ਸੇਰੇਬ੍ਰਲ ਪਾਲਸੀ ਚੇਅਰ ਅਤੇ 78 ਬੈਸਾਖੀਆਂ ਕੁੱਲ 158 ਲਾਭਪਾਤਰੀਆਂ ਨੂੰ ਮੁਹੱਈਆਂ ਕਰਵਾਈਆਂ ਜਾਣਗੀਆਂ।  ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।

]]>
ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ  ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ https://punjabi.newsd5.in/%e0%a8%b8%e0%a9%b0%e0%a8%97%e0%a8%b0%e0%a9%82%e0%a8%b0-%e0%a8%ae%e0%a8%b2%e0%a9%8b%e0%a8%9f-%e0%a8%ae%e0%a8%be%e0%a8%a8%e0%a8%b8%e0%a8%be-%e0%a8%85%e0%a8%a4%e0%a9%87-%e0%a8%b2%e0%a9%81%e0%a8%a7/ Mon, 21 Nov 2022 09:42:19 +0000 https://punjabi.newsd5.in/?p=186042 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ਇੱਕ ਕਦਮ ਹੋਰ ਉਠਾਉਂਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਜਿਸ ਵਿਅਕਤੀ ਕੋਲ 40 ਫੀਸਦੀ ਜਾਂ ਉਸ ਤੋਂ ਵੱਧ ਦਾ ਅੰਗਹੀਣ ਸਰਟੀਫਿਕੇਟ ਹੈ, ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।

Jagjit Dallewal ਦੀ ਵਿਗੜੀ ਸਿਹਤ, ਧਰਨਾ ਚੁੱਕਵਾਉਣ ਦੀ ਤਿਆਰੀ ‘ਚ Police! | D5 Channel Punjabi

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਕਰਜ਼ਾ ਲੈਣ ਦਾ ਚਾਹਵਾਨ ਦਿਵਿਆਂਗ ਵਿਅਕਤੀ ਜੋ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂ.ਡੀ.ਆਈ. ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐਸ.ਸੀ.ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਕੈਬਨਿਟ ਮੰਤਰੀ ਨੇ ਦਿਵਿਆਂਗ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਲਾਭ ਉਠਾਉਣ।

Raja Warring ਦਾ Amritpal Singh ‘ਤੇ ਨਿਸ਼ਾਨਾ, ਤਸਵੀਰਾਂ ਕੀਤੀਆਂ ਜਨਤਕ ! | D5 Channel Punjabi

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ।  ਇਹਨਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।

]]>
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ https://punjabi.newsd5.in/%e0%a8%b8%e0%a8%ae%e0%a8%be%e0%a8%9c%e0%a8%bf%e0%a8%95-%e0%a8%b8%e0%a9%81%e0%a8%b0%e0%a9%b1%e0%a8%96%e0%a8%bf%e0%a8%86-%e0%a8%b5%e0%a8%bf%e0%a8%ad%e0%a8%be%e0%a8%97-%e0%a8%b5%e0%a9%b1%e0%a8%b2-2/ Fri, 18 Nov 2022 11:05:09 +0000 https://punjabi.newsd5.in/?p=185669 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਭਲਾਈ ਕਮੇਟੀ,  ਜੁਵੇਨਾਇਲ ਜਸਟਿਸ ਬੋਰਡ ਸਬੰਧੀ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 21 ਨਵੰਬਰ ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਅਤੇ ਜੁਵੇਨਾਇਲ ਜਸਟਿਸ ਬੋਰਡ ਦੇ ਮੈਂਬਰ ਦੀ ਭਰਤੀ ਕੀਤੀ ਜਾਣੀ ਹੈ ਤਾਂ ਜੋ ਸਮੇਂ ਸਿਰ ਬੱਚਿਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕਿਸਾਨਾਂ ਦੇ ਧਰਨਿਆਂ ਤੋਂ ਅੱਕੇ ਲੋਕ! ਅੱਗਿਓ! ਪੱਤਰਕਾਰ ਨੇ ਵੀ ਪੁੱਛੇ ਸਿੱਧੇ ਸਵਾਲ! ਕਿਸਾਨਾਂ ਦੀ ਆਪਸ ’ਚ ਖੜਕੀ

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਚਾਹਵਾਨ ਉਮੀਦਵਾਰ ਹੋਰ ਵੇਰਵਿਆਂ ਲਈ ਵਿਭਾਗ ਦੀ ਵੈਬਸਾਈਟ https://sswcd.punjab.gov.in ‘ਤੇ ਲਾਗਇਨ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਸਾਮੀਆਂ ਨੂੰ ਭਰਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ 21 ਨਵੰਬਰ 2022 ਤੱਕ ਭੇਜ ਸਕਦੇ ਹਨ।

]]>
ਜ਼ਿਲ੍ਹਾ ਪਟਿਆਲਾ ਦੇ 12 ਵਿਅਕਤੀਆਂ ਦੇ ਰੱਦ ਕੀਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ https://punjabi.newsd5.in/%e0%a9%9b%e0%a8%bf%e0%a8%b2%e0%a9%8d%e0%a8%b9%e0%a8%be-%e0%a8%aa%e0%a8%9f%e0%a8%bf%e0%a8%86%e0%a8%b2%e0%a8%be-%e0%a8%a6%e0%a9%87-12-%e0%a8%b5%e0%a8%bf%e0%a8%85%e0%a8%95%e0%a8%a4%e0%a9%80%e0%a8%86/ Fri, 18 Nov 2022 10:50:44 +0000 https://punjabi.newsd5.in/?p=185661 ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇੱਕ ਹੁਕਮ ਜ਼ਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਆਲਮਪੁਰ ਵਾਸੀ ਊਧਮ ਸਿੰਘ ਪੁੱਤਰ ਭਗਵਾਨ ਸਿੰਘ ਅਤੇ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵੱਲੋਂ 15 ਵਿਅਕਤੀਆਂ ਵਿਰੁੱਧ ਉਨ੍ਹਾਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਸਬੰਧੀ 19 ਮਾਰਚ 2020 ਨੂੰ ਸ਼ਿਕਾਇਤ ਕੀਤੀ ਗਈ ਸੀ।
ਕਿਸਾਨਾਂ ਦੇ ਧਰਨਿਆਂ ਤੋਂ ਅੱਕੇ ਲੋਕ! ਅੱਗਿਓ! ਪੱਤਰਕਾਰ ਨੇ ਵੀ ਪੁੱਛੇ ਸਿੱਧੇ ਸਵਾਲ! ਕਿਸਾਨਾਂ ਦੀ ਆਪਸ ’ਚ ਖੜਕੀ
ਡਾ.ਬਲਜੀਤ ਕੌਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਅਪੀਲ ਨੰ: 5854 of 1994 ਵਿੱਚ ਮਿਤੀ 02.09.1994 ਨੂੰ ਦਿੱਤੇ ਫੈਸਲੇ ਦੇ ਸਨਮੁੱਖ ਸਮਾਜਿਕ ਸਥਿਤੀ ਸਰਟੀਫਿਕੇਟ ਦੀ ਸੱਚਾਈ  ਦੀ ਪੜਤਾਲ ਲਈ ਸਰਕਾਰ ਵੱਲੋਂ ਅਧਿਸੂਚਨਾ ਮਿਤੀ 10.12.2004 ਰਾਹੀਂ ਡਾਇਰੈਕਟੋਰੇਟ ਪੱਧਰ ਤੇ ਵਿਜੀਲੈਂਸ ਸੈਲ ਅਤੇ ਰਾਜ ਪੱਧਰ ਤੇ ਸਕਰੂਟਨੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਇਸ ਕਮੇਟੀ ਵੱਲੋਂ ਮਾਮਲਾ ਵਿਚਾਰਦੇ ਹੋਏ ਸਬੰਧਤ ਵਿਅਕਤੀਆਂ ਨੂੰ ਸੁਣਵਾਈ ਦੇ ਕਈ ਮੌਕੇ ਦਿੰਦਿਆਂ ਆਪਣੇ ਜਾਤੀ ਸਰਟੀਫਿਕੇਟ ਦੀਆਂ ਕਾਪੀਆਂ ਪੜਤਾਲ ਲਈ ਪੇਸ਼ ਕਰਨ ਦੇ ਹੁਕਮ ਦਿੱਤੇ ਗਏ।

ਧਰਨੇ ਤੇ ਬੈਠੇ ਕਿਸਾਨਾਂ ਬਾਰੇ CM ਮਾਨ ਦਾ ਬਿਆਨ, ਕਿਸਾਨਾਂ ਨੇ ਬਣਾਈ ਅਗਲੀ ਰਣਨੀਤੀ

ਇਸ ਉਪਰੰਤ 15 ਵਿਅਕਤੀਆਂ ਵਿਚੋਂ 3 ਵੱਲੋਂ ਜਾਤੀ ਸਰਟੀਫਿਕੇਟ ਪੇਸ਼ ਕੀਤੇ ਗਏ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲਦਾਰ ਪਟਿਆਲਾ ਦੀ ਰਿਪੋਰਟ ਅਨੁਸਾਰ 12 ਵਿਅਕਤੀਆਂ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਗਏ। ਜਿਸ ਸਬੰਧੀ ਅਖਬਾਰਾਂ ਵਿੱਚ ਜਨਤਕ ਨੋਟਿਸ ਰਾਹੀਂ ਆਪਣੇ ਸਰਟੀਫਿਕੇਟ ਰਾਜ ਪੱਧਰੀ ਸਕਰੂਟਨੀ ਕਮੇਟੀ ਕੋਲ ਪੇਸ਼ ਕਰਨ ਦਾ ਇੱਕ ਹੋਰ ਮੌਕਾ ਦਿੱਤਾ, ਪ੍ਰੰਤੂ 12 ਵਿਅਕਤੀਆਂ ਵਲੋਂ ਆਪਣੇ ਜਾਤੀ ਸਰਟੀਫਿਕੇਟ ਪੇਸ਼ ਨਹੀਂ ਕੀਤੇ ਗਏ।

ਚੱਲਦੀ Naam Charcha ‘ਚ ਪਿਆ ਖਿਲਾਰਾ, ਪਾੜੇ ਡੇਰਾ ਮੁਖੀ ਦੇ ਬੋਰਡ, ਡੇਰਾ ਪ੍ਰੇਮੀ ਤੇ ਪ੍ਰਦਰਸ਼ਨਕਾਰੀ ਆਹਮੋ-ਸਾਹਮਣੇ

ਉਨ੍ਹਾਂ ਦੱਸਿਆ ਕਿ ਕਮੇਟੀ ਨੇ ਰਿਕਾਰਡ ਨੂੰ ਘੋਖਦੇ ਹੋਏ ਪਾਇਆ ਕਿ ਪਿੰਡ ਆਲਮਪੁਰ ਦੇ ਸਬੰਧਤ 12 ਵਿਅਕਤੀਆਂ ਕਸਮੀਰ ਸਿੰਘ ਪੁੱਤਰ ਇੰਦਰ ਸਿੰਘ, ਅਮਨਦੀਪ ਸਿੰਘ ਪੁੱਤਰ ਭਾਗ ਸਿੰਘ, ਵਿੱਕੀ ਪੁੱਤਰ ਭਾਗ ਸਿੰਘ, ਮਨਜੀਤ ਕੌਰ ਪਤਨੀ ਭਾਗ ਸਿੰਘ, ਅੰਗਰੇਜ ਸਿੰਘ ਪੁੱਤਰ ਕਸ਼ਮੀਰ ਸਿੰਘ, ਕੁਲਵੰਤ ਕੌਰ ਪਤਨੀ ਬਲਜੀਤ ਸਿੰਘ, ਜਸਵੰਤ ਸਿੰਘ ਪੁੱਤਰ ਸਵਰਨ ਸਿੰਘ, ਸਵਰਨ ਸਿੰਘ ਪੁੱਤਰ ਪਾਲਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਵਰਨ ਸਿੰਘ, ਬਲਵੀਰ ਕੌਰ ਪਤਨੀ ਸਵਰਨ ਸਿੰਘ, ਦਵਿੰਦਰ ਸਿੰਘ ਪੁੱਤਰ ਸੇਵਾ ਸਿੰਘ ਅਤੇ ਨਰਿੰਦਰ ਸਿੰਘ ਪੁੱਤਰ ਸੇਵਾ ਸਿੰਘ ਵੱਲੋਂ ਬਣਾਏ ਗਏ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਸਨ,  ਜਦੋਂ ਕਿ ਇਹ ਵਿਅਕਤੀ ਸਿੱਖ ਰਾਜਪੂਤ ਜਾਤੀ ਨਾਲ ਸਬੰਧ ਰੱਖਦੇ ਹਨ। ਕਮੇਟੀ ਵੱਲੋਂ ਸਬੰਧਤਾਂ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਨੂੰ ਰੱਦ ਕਰਦਿਆਂ ਗਲਤ ਤਰੀਕੇ ਨਾਲ ਬਣਾਏ ਸਰਟੀਫਿਕੇਟਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ।

]]>