dyal singh kolianwali – D5 News https://punjabi.newsd5.in Truth Seeking News Network. Mon, 15 Mar 2021 10:01:15 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png dyal singh kolianwali – D5 News https://punjabi.newsd5.in 32 32 ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਪ੍ਰਗਟ https://punjabi.newsd5.in/%e0%a8%9c%e0%a8%a5%e0%a9%87%e0%a8%a6%e0%a8%be%e0%a8%b0-%e0%a8%a6%e0%a8%bf%e0%a8%86%e0%a8%b2-%e0%a8%b8%e0%a8%bf%e0%a9%b0%e0%a8%98-%e0%a8%95%e0%a9%8b%e0%a8%b2%e0%a8%bf%e0%a8%86%e0%a8%82%e0%a8%b5/ Mon, 15 Mar 2021 10:01:15 +0000 https://punjabi.newsd5.in/?p=95575 ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਦੌਰਾਨ ਜਥੇਦਾਰ ਕੋਲਿਆਂਵਾਲੀ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਮਿਤ ਸ਼ੋਕ ਸਭਾ ਦੌਰਾਨ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਵਿਛੜੀ ਰੂਹ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਇਸ ਸਮੇਂ ਅਰਦਾਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਕਲਿਆਂਵਾਲੀ ਦੇ ਚਲਾਣੇ ਨੂੰ ਪੰਥਕ ਘਾਟਾ ਦੱਸਿਆ।
ਉਨ੍ਹਾਂ ਆਖਿਆ ਕਿ ਜਥੇਦਾਰ ਦਿਆਲ ਸਿੰਘ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸਨ, ਜਿਨ੍ਹਾਂ ਨੇ ਸੰਸਥਾ ਦੀ ਬੇਹਤਰੀ ਲਈ ਕਾਰਜ ਕੀਤੇ। ਉਹ ਲੰਮਾਂ ਸਮਾਂ ਸ਼੍ਰੋਮਣੀ ਕਮੇਟੀ ਦੀ ਉੱਚ ਤਾਕਤੀ ਕਾਰਜਕਾਰਨੀ ਕਮੇਟੀ ਵਿਚ ਵੀ ਸ਼ਾਮਲ ਰਹੇ ਅਤੇ ਪ੍ਰਬੰਧਕੀ ਸੁਧਾਰਾਂ ਸਬੰਧੀ ਵਡਮੁੱਲੀ ਰਾਇ ਦਿੰਦੇ ਰਹੇ। ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ. ਬਿੱਕਰ ਸਿੰਘ ਚੰਨੂ ਸਾਬਕਾ ਸੀਨੀਅਰ ਮੀਤ ਪ੍ਰਧਾਨ, ਸ. ਗੁਰਤੇਜ ਸਿੰਘ ਢੱਡੇ ਅਤੇ ਸ. ਸੁਖਦਰਸ਼ਨ ਸਿੰਘ ਮਰਾੜ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਵੀ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ ਤੇ ਸ. ਦਰਸ਼ਨ ਸਿੰਘ ਸ਼ੇਰਖਾਂ, ਮੈਂਬਰ ਸ਼੍ਰੋਮਣੀ ਕਮੇਟੀ ਸ. ਕੇਵਲ ਸਿੰਘ ਬਾਦਲ, ਸੰਤ ਬਲਬੀਰ ਸਿੰਘ ਘੁੰਨਸ, ਸ. ਜਸਮੇਰ ਸਿੰਘ ਲਾਛੜੂ, ਸ. ਜਰਨੈਲ ਸਿੰਘ ਮੰਡਵਾਲਾ, ਸ. ਸੁਰਜੀਤ ਸਿੰਘ ਗੜ੍ਹੀ, ਬਾਬਾ ਟੇਕ ਸਿੰਘ ਧਨੋਲਾ, ਸ. ਗੁਰਮੇਲ ਸਿੰਘ ਸੰਗਤਪੁਰਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਿੰਦਰ ਕੌਰ, ਸ. ਗੁਰਪਾਲ ਸਿੰਘ ਗੋਰਾ, ਸ. ਹਰਦੇਵ ਸਿੰਘ ਰੋਗਲਾ, ਸ. ਮਲਕੀਤ ਸਿੰਘ ਚੰਗਾਲ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਹਰਪਾਲ ਸਿੰਘ ਜੱਲ੍ਹਾ, ਸ. ਚਰਨ ਸਿੰਘ ਆਲਮਗੀਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਸ. ਸੁਰਜੀਤ ਸਿੰਘ ਰਾਏਪੁਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਦਰਸ਼ਨ ਸਿੰਘ ਜਲਾਲਾਬਾਦ, ਬੀਬੀ ਜਸਪਾਲ ਕੌਰ, ਸ. ਗੁਰਲਾਲ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਖਬੀਰ ਸਿੰਘ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।
]]>
Breaking :  SAD ਪਾਰਟੀ ਦੇ ਸੀਨੀਅਰ ਨੇਤਾ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਲੰਬੀ ਬਿਮਾਰੀ ਦੇ ਚੱਲਦਿਆਂ ਦੇਹਾਂਤ https://punjabi.newsd5.in/breaking-sad-%e0%a8%aa%e0%a8%be%e0%a8%b0%e0%a8%9f%e0%a9%80-%e0%a8%a6%e0%a9%87-%e0%a8%b8%e0%a9%80%e0%a8%a8%e0%a9%80%e0%a8%85%e0%a8%b0-%e0%a8%a8%e0%a9%87%e0%a8%a4%e0%a8%be-%e0%a8%9c%e0%a8%a5/ Mon, 15 Mar 2021 04:06:46 +0000 https://punjabi.newsd5.in/?p=95459 ਪਟਿਆਲਾ  :  ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦਾ ਅੱਜ ਸਵੇਰੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।

BREAKING-ਹੁਣੇ ਲੱਗਿਆ ਬਾਦਲਾਂ ਨੂੰ ਵੱਡਾ ਝਟਕਾ!ਜਥੇਦਾਰ ਨਾਲ ਵਾਪਰਿਆ ਭਾਣਾ

ਜਾਣਕਾਰੀ ਲਈ ਦੱਸ ਦਈਏ ਕਿ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀਨੀਅਰ ਨੇਤਾ ਦਾ ਦਿੱਲੀ ‘ਚ ਇਲਾਜ ਚੱਲ ਰਿਹਾ ਸੀ। ਉਥੇ ਹੀ ਉਨ੍ਹਾਂ ਦੇ  ਦੇਹਾਂਤ ਤੋਂ ਬਾਅਦ ਹਲਕਾ ਲੰਬੀ ‘ਚ ਸੋਗ ਦੀ ਲਹਿਰ ਹੈ।

]]>
ਪ੍ਰਕਾਸ਼ ਸਿੰਘ ਬਾਦਲ ਵੀ ਨਹੀਂ ਬਚਾ ਸਕੇ ਆਪਣੇ ਸਾਥੀ ਨੂੰ! ਹੱਥਾਂ ‘ਚ ਪਾਈਆਂ ਬੇੜੀਆਂ, ਬਦਲੇ ਸਿਆਸਤ ਦੇ ਰੰਗ (ਵੀਡੀਓ) https://punjabi.newsd5.in/dyal-singh-kolianwali-2/ Tue, 18 Dec 2018 03:49:44 +0000 https://punjabi.newsd5.in/?p=38685 ਮੋਹਾਲੀ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਨਜ਼ਦੀਕੀ ਦਿਆਲ ਸਿੰਘ ਕੋਲਿਆਂਵਾਲੀ ਨੂੰ ਸੋਮਵਾਰ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਬਠਿੰਡਾ ਵਿਜੀਲੈਂਸ ਟੀਮ ਨੇ ਅਦਾਲਤ ਸਾਹਮਣੇ ਕੋਲਿਆਂਵਾਲੀ ਦੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਇਸ ਮੰਗ ‘ਤੇ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਖਾਸ ਹਦਾਇਤਾਂ ਨਾਲ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਕੋਲਿਆਂਵਾਲੀ ਬਠਿੰਡਾ ਨਹੀਂ ਬਲਕਿ ਮੋਹਾਲੀ ਹੀ ਰਹਿਣਗੇ।ਇਸ ਦੇ ਨਾਲ ਹੀ ਅਦਾਲਤ ਨੇ ਕੋਲਿਆਂਵਾਲੀ ਤੋਂ ਪੁੱਛਗਿੱਛ ਕਰਨ ਲਈ ਵੀ ਪ੍ਰਤੀ ਦਿਨ ਸਿਰਫ ਦੋ ਘੰਟੇ ਦਾ ਸਮਾਂ ਦਿੱਤਾ।

Read Also ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਕੋਲਿਆਂਵਾਲੇ ਦੇ ਵਕੀਲ ਅਨੁਸਾਰ ਅਦਾਲਤ ਨੇ ਨਿਰਦੇਸ਼ ਮੁਤਾਬਿਕ ਕੋਲਿਆਂਵਾਲੀ ਤੋਂ ਪੁੱਛਗਿੱਛ ਇੱਕ ਵਕੀਲ ਸਾਹਮਣੇ ਹੀ ਹੋਏਗੀ। ਵਿਜੀਲੈਂਸ ਨੇ ਕੋਲਿਆਂਵਾਲੀ ‘ਤੇ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ।ਇਸ ਤੋਂ ਬਾਅਦ ਕੋਲਿਆਂਵਾਲੀ ਰੂਪੋਸ਼ ਹੋ ਗਏ ਸਨ, ਇਸ ਦੌਰਾਨ 25 ਜੁਲਾਈ ਨੂੰ ਕੋਲਿਆਂਵਾਲੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਹਾਸਿਲ ਕਰ ਲਈ ਸੀ।ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਗਏ ਸਨ ਜਿਥੇ ਅਦਾਲਤ ਨੇ ਉਹਨਾਂ ਦੀ ਅਗਾਉਂ ਜ਼ਮਾਨਤ ਦੀ ਅਪੀਲ ਨੂੰ ਰੱਦ ਕਰ ਦਿੱਤਾ।

]]>
ਅਕਾਲੀ ਦਲ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝਟਕਾ, ਬਾਦਲ ਦਾ ਖ਼ਾਸਮ-ਖ਼ਾਸ ਆਇਆ ਪੁਲਿਸ ਅੜਿੱਕੇ (ਵੀਡੀਓ) https://punjabi.newsd5.in/%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%a8%e0%a9%82%e0%a9%b0-%e0%a8%b9%e0%a9%81%e0%a8%a3-%e0%a8%a4%e0%a9%b1%e0%a8%95-%e0%a8%a6%e0%a8%be-%e0%a8%b8%e0%a8%ad-%e0%a8%a4/ Sat, 15 Dec 2018 04:42:53 +0000 https://punjabi.newsd5.in/?p=38193 ਚੰਡੀਗੜ੍ਹ : ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਅਦਾਲਤ ਨੇ ਕੋਲਿਆਂਵਾਲੀ ਨੂੰ ਜੇਲ੍ਹ ਭੇਜ ਦਿੱਤਾ ਹੈ। ਕੋਲਿਆਂਵਾਲੀ ਉੱਪਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲੱਗੇ ਸਨ। ਪਿਛਲੇ ਦਿਨੀਂ ਉਨ੍ਹਾਂ ਨੂੰ ਦੇਸ਼ ਦੀ ਸਰਬਉੱਚ ਅਦਾਲਤ ਤੋਂ ਵੀ ਅਗਾਊਂ ਜ਼ਮਾਨਤ ਨਹੀਂ ਸੀ ਮਿਲੀ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਫ਼ਤੇ ਅੰਦਰ ਸਮਰਪਣ ਕਰਨ ਦੇ ਹੁਕਮ ਸਨ। ਬਾਦਲਾਂ ਦੇ ਖ਼ਾਸ-ਮ-ਖ਼ਾਸ ਕੋਲਿਆਂਵਾਲੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਬਠਿੰਡਾ ਵਿਜੀਲੈਂਸ ਬਿਊਰੋ ਨੇ ਦਰਜ ਕੀਤਾ ਸੀ ਅਤੇ ਹੁਣ ਵਿਜੀਲੈਂਸ ਦੀ ਟੀਮ ਭਲਕੇ ਮੋਹਾਲੀ ਅਦਾਲਤ ਵਿੱਚ ਰਿਮਾਂਡ ਲਈ ਬਿਨੈ ਕਰੇਗੀ ਤਾਂ ਜੋ ਕੋਲਿਆਂਵਾਲੀ ਤੋਂ ਪੁੱਛ ਗਿੱਛ ਕੀਤੀ ਜਾ ਸਕੇ।

Read Also ਹੁਣੇ ਹੁਣੇ ਬਾਦਲਾਂ ਨੂੰ ਦਿੱਲੀ ਤੋਂ ਝਟਕਾ, ਜੀ.ਕੇ. ਤੇ ਸਿਰਸਾ ਨੇ ਦਿੱਤਾ ਅਸਤੀਫ਼ਾ

ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਕੋਲਿਆਂਵਾਲੀ ’ਤੇ ਸਾਲ 2007 ਤੋਂ 2017 ਤਕ ਆਪਣੀ ਸਰਕਾਰੀ ਚੇਅਰਮੈਨੀ (ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ) ‘ਤੇ ਰਹਿੰਦਿਆਂ ਰੁਤਬੇ ਦੀ ਦੁਰਵਰਤੋਂ ਕਰਦਿਆਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਸਨ। ਵਿਜੀਲੈਂਸ ਨੇ ਕੋਲਿਆਂਵਾਲੀ ’ਤੇ 30 ਜੂਨ, 2018 ਨੂੰ ਵਸੀਲਿਆਂ ਤੋਂ ਜ਼ਿਆਦਾ ਜਾਇਦਾਦ ਬਣਾਏ ਜਾਣ ਦੇ ਇਲਜ਼ਾਮਾਂ ਤਹਿਤ ਮੁਕੱਦਮਾ ਦਰਜ ਕੀਤਾ ਸੀ।

]]>
ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਮੁਹਾਲੀ ‘ਚ ਵੀ ਰੱਦ, ਹੁਣ ਜਾਵੇਗਾ ਜੇਲ੍ਹ ਜਾਂ ਹੋਵੇਗਾ ਭਗੌੜਾ ਕਰਾਰ https://punjabi.newsd5.in/dyal-singh-kolianwali/ Thu, 06 Dec 2018 11:23:35 +0000 https://punjabi.newsd5.in/?p=37399 ਮੋਹਾਲੀ : ਕਹਿੰਦੇ ਨੇ ਕਾਨੂੰਨ ਦੇ ਹੱਥ ਬਹੁਤ ਲੰਮੇ ਹੁੰਦੇ ਨੇ। ਬੰਦਾ ਜਿੱਥੇ ਮਰਜ਼ੀ ਭੱਜ ਲਏ ਆਖਿਰਕਾਰ ਇਹ ਲੰਬੇ ਹੱਥ ਜਾਂ ਤਾਂ ਖੁਦ ਮੁਲਜ਼ਮ ਤੱਕ ਪਹੁੰਚ ਜਾਂਦੇ ਹਨ ਤੇ ਜਾਂ ਫਿਰ ਮੁਲਜ਼ਮ ਕਈ ਤਰ੍ਹਾਂ ਦੀਆਂ ਉਲਝਣਾਂ ਵਿੱਚ ਫਸ ਕੇ ਆਪ ਇਨ੍ਹਾਂ ਹੱਥਾਂ ਵਿੱਚ ਆਣ ਡਿਗਦਾ ਹੈ। ਕੁਝ ਏਹੋ ਜਿਹਾ ਹੀ ਹੋਇਆ ਹੈ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਨਾਲ, ਜਿਨ੍ਹਾਂ ਉੱਤੇ ਪੰਜਾਬ ਵਿਜੀਲੈਂਸ ਪੁਲਿਸ ਵਲੋਂ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਨ੍ਹਾਂ ਨੇ ਅਗਾਊਂ ਜ਼ਮਾਨਤ ਲਈ ਹੇਠਲੀ ਤੋਂ ਲੈ ਕੇ ਹਿੰਦੁਸਤਾਨ ਦੀ ਸਭ ਤੋਂ ਉਪਰਲੀ ਅਦਾਲਤ ਤੱਕ ਕਾਨੂੰਨੀ ਦੌੜ ਲਗਾਈ। ਸੁਪਰੀਮ ਕੋਰਟ ਨੇ ਕੋਲਿਆਂਵਾਲੀ ਨੂੰ ਇੱਕ ਹਫਤੇ ਦੀ ਅੰਤਰਿਮ ਜ਼ਮਾਨਤ ਦਿੰਦਿਆਂ ਮੁਹਾਲੀ ਦੀ ਅਦਾਲਤ ਵਿੱਚ ਜਾ ਕੇ ਪੱਕੀ ਜ਼ਮਾਨਤ ਹਾਸਲ ਕਰਨ ਲਈ ਰਾਹਤ ਤਾਂ ਦੇ ਦਿੱਤੀ ਪਰ ਇੱਥੇ ਆ ਕੇ ਵੀ ਦਿਆਲ ਸਿੰਘ ਵਲੋਂ ਲਾਈ ਗਈ ਪੱਕੀ ਜ਼ਮਾਨਤ ਦੀ ਪਟੀਸ਼ਨ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਤੇ ਆਖਰਕਾਰ ਹੁਣ ਹਾਲਾਤ ਇਹ ਬਣ ਚੁੱਕੇ ਹਨ ਕਿ ਸਾਰੀਆਂ ਅਦਾਲਤਾਂ ਵਿਚੋਂ ਨਿਰਾਸ਼ਾ ਹਾਸਲ ਹੋਣ ਤੋਂ ਬਾਅਦ ਕੋਲਿਆਂਵਾਲੀ ਨੂੰ ਕਾਨੂੰਨ ਦੇ ਲੰਮੇ ਹੱਥਾਂ ਵਿੱਚ ਆ ਕੇ ਡਿੱਗਣਾ ਹੀ ਪੈਣਾ ਹੈ।

Read Also ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਦੱਸ ਦੇਈਏ ਕਿ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਜੇ ਅਗਨੀਹੋਤਰੀ ਦੀ ਅਦਾਲਤ ਵਿੱਚ ਲਗਾਈ ਗਈ ਇਸ ਅਰਜ਼ੀ ਦੇ ਸਬੰਧ ਵਿਚ ਵਿਜੀਲੈਂਸ ਦੇ ਵਕੀਲਾਂ ਨੇ ਕੋਲਿਆਂਵਾਲੀ ਦੇ ਖਿਲਾਫ ਜਬਰਦਸਤ ਦਲੀਲਾਂ ਦਿੱਤੀਆਂ ਸਨ ਜਿਸ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਉਸਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਬਠਿੰਡਾ ਦੇ ਐਸਐਸਪੀ ਅਸ਼ੋਕ ਬਾਠ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਦੋਂ ਸੁਪਰੀਮ ਕੋਰਟ ਦੇ ਕੋਲਿਆਂਵਾਲੀ ਨੂੰ ਦਿੱਤੀ ਗਈ ਇੱਕ ਹਫਤੇ ਦੀ ਅੰਤਰਿਮ ਜ਼ਮਾਨਤ ਵਾਲਾ ਲਿਖਤੀ ਹੁਕਮ ਮਿਲਿਆ ਤਾਂ ਉਦੋਂ ਸਾਰਾ ਮਾਮਲਾ ਸਾਫ ਹੋਇਆ ਸੀ ਤੇ ਇਸ ਤੋਂ ਬਾਅਦ ਵਿਜੀਲੈਂਸ ਨੇ ਸਾਰੇ ਤੱਥ ਅਦਾਲਤ ਵਿੱਚ ਰੱਖ ਕੇ ਕੋਲਿਆਂਵਾਲੀ ਵਿਰੁੱਧ ਦਰਜ ਕੀਤੇ ਗਏ ਕੇਸ ਵਿਚ ਉਸਦੀ ਪੁਛਗਿਛ ਕਰਨੀ ਜਰੂਰੀ ਦੱਸੀ ਸੀ। ਹੁਣ ਕੋਲਿਆਂਵਾਲੀ ਦੀ ਮੁਹਾਲੀ ਅਦਾਲਤ ਵਲੋਂ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਬਾਅਦ ਇਹ ਤਹਿ ਹੈ ਕਿ ਜਾਂ ਤਾਂ ਉਸਨੂੰ ਆਪਣੇ ਆਪ ਨੂੰ ਕਾਨੂੰਨ ਦੇ ਲੰਮੇ ਹੱਥਾਂ ਵਿੱਚ ਦੇਣਾ ਹੀ ਪਵੇਗਾ ਤੇ ਜਾਂ ਫਿਰ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਤੋਂ ਬਾਅਦ ਉਸਦੀ ਜਾਇਦਾਦ ਕੁਰਕ ਹੋਣ ਦੀ ਤਲਵਾਰ ਵੀ ਉਸਤੇ ਲਟਕ ਜਾਵੇਗੀ।

]]>