exposed – D5 News https://punjabi.newsd5.in Truth Seeking News Network. Sun, 15 May 2022 14:54:20 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png exposed – D5 News https://punjabi.newsd5.in 32 32 ਕਾਂਗਰਸ ਦਾ ਕਾਲ਼ਾ ਸੱਚ ਸਭ ਦੇ ਸਾਹਮਣੇ, ਧਰਮ ਦੇ ਆਧਾਰ ’ਤੇ ਪੰਜਾਬ ਨੂੰ ਵੰਡਦੀ ਚਲੀ ਆ ਰਹੀ ਸੀ: ਦਿਨੇਸ਼ ਚੱਢਾ https://punjabi.newsd5.in/%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%a6%e0%a8%be-%e0%a8%95%e0%a8%be%e0%a8%b3%e0%a8%be-%e0%a8%b8%e0%a9%b1%e0%a8%9a-%e0%a8%b8%e0%a8%ad-%e0%a8%a6%e0%a9%87-%e0%a8%b8%e0%a8%be/ Sun, 15 May 2022 14:54:20 +0000 https://punjabi.newsd5.in/?p=157911 ਕਾਂਗਰਸ ਨੇ ਆਪਣੇ ਭ੍ਰਿਸ਼ਟਾਚਾਰ ਅਤੇ ਲੁੱਟ ਨੂੰ ਛੁਪਾਉਣ ਲਈ ਜਾਤੀ ਕਾਰਡ ਖੇਡਿਆ ਅਤੇ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ: ਦਿਨੇਸ਼ ਚੱਢਾ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਦੇ ਮੁੱਦੇ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਦਿਨੇਸ਼ ਚੱਢਾ ਨੇ ਕਾਂਗਰਸ ’ਤੇ ਹਮਲਾ ਬੋਲਿਆ ਹੈ। ਚੱਢਾ ਨੇ ਕਿਹਾ ਕਿ ਸੁਨੀਲ ਜਾਖੜ ਦੇ ਅਸਤੀਫ਼ੇ ਨੇ ਕਾਂਗਰਸ ਪਾਰਟੀ ਦੀ ਜਾਤੀ ਅਤੇ ਧਾਰਮਿਕ ਰਾਜਨੀਤੀ ਦੀ ਪੋਲ ਖੋਲ੍ਹ ਦਿੱਤੀ ਹੈ। ਕਾਂਗਰਸ ਦੀ ਪੰਜਾਬ ਨੂੰ ਜਾਤ ਅਤੇ ਧਰਮ ਵਿੱਚ ਵੰਡਣ ਵਾਲੀ ਰਾਜਨੀਤੀ ਦਾ ਵਿਰੋਧ ਕਰਨ ਕਰਕੇ ਹੀ ਸੁਨੀਲ ਜਾਖੜ ਨੂੰ ਪਾਰਟੀ ਤੋਂ ਅਸਤੀਫ਼ਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਦਿਨੇਸ਼ ਚੱਢਾ ਨੇ ਕਾਂਗਰਸ ਪਾਰਟੀ ’ਤੇ ਦੋਸ਼ ਲਾਇਆ ਕਿ ਕਾਂਗਰਸ ਨੇ ਹਮੇਸ਼ਾ ਹੀ ਦੇਸ਼ ਵਿੱਚ ਜਾਤ ਅਤੇ ਧਰਮ ਦੀ ਰਾਜਨੀਤੀ ਕੀਤੀ ਹੈ ਅਤੇ ਲੋਕਾਂ ਨੂੰ ਜਾਤ ਅਤੇ ਧਰਮ ਦੇ ਆਧਾਰ ’ਤੇ ਵੰਡ ਕੇ ਸੱਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਵੀ ਉਸ ਨੇ ਚੋਣਾ ਤੋਂ ਪਹਿਲਾ ਪੰਜਾਬੀਆਂ ਨੂੰ ਵੰਡਣ ਲਈ ਜਾਤ ਤੇ ਧਰਮ ਦਾ ਕਾਰਡ ਖੇਡਿਆ ਅਤੇ ਸੁਨੀਲ ਜਾਖੜ ਨੂੰ ਸਿਰਫ਼ ਹਿੰਦੂ ਹੋਣ ਦੇ ਨਾਤੇ ਵਿਧਾਇਕਾਂ ਵੱਲੋਂ ਸਮਰਥਨ ਦੇਣ ਦੇ ਬਾਵਜੂਦ ਮੁੱਖ ਮੰਤਰੀ ਨਹੀਂ ਬਣਾਇਆ। ਸੁਨੀਲ ਜਾਖੜ ਨੂੰ ਕਾਂਗਰਸ ਦੀ ਇਸੇ ਘਟੀਆ ਰਾਜਨੀਤੀ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ।

ਚੱਢਾ ਨੇ ਕਿਹਾ ਕਿ 2017 ਵਿੱਚ ਚੋਣਾਂ ਜਿੱਤਣ ਤੋਂ ਬਾਅਦ ਸਾਢੇ ਚਾਰ ਸਾਲ ਤੱਕ ਕਾਂਗਰਸ ਦੀ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਕਾਂਗਰਸੀ ਆਗੂਆਂ ਨੇ ਬਾਦਲਾਂ ਦੀ ਤਰ੍ਹਾਂ ਪੰਜਾਬ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਕਾਰੋਬਾਰ ਨੂੰ ਚਲਾਇਆ ਅਤੇ ਪੈਸਾ ਕਮਾਇਆ। ਜਦੋਂ ਜਨਤਾ ਕਾਂਗਰਸ ਸਰਕਾਰ ਦੀ ਸਚਾਈ ਸਮਝ ਗਈ ਤਾਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸ ਨੇ ਜਾਤ ਦਾ ਕਾਰਡ ਖੇਡਿਆ ਅਤੇ ਮੁੱਖ ਮੰਤਰੀ ਬਦਲਣ ਦਾ ਡਰਾਮਾ ਕੀਤਾ।

ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਵੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਦੀ ਧਰਤੀ ’ਤੇ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਦੇ ਬੀਜ ਨਹੀਂ ਬੀਜੇ ਜਾ ਸਕਦੇ। ਇੱਥੋਂ ਦੇ ਲੋਕਾਂ ਨੇ ਹਮੇਸ਼ਾ ਹੀ ਇਸ ਤਰ੍ਹਾਂ ਦੀ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਹੈ। ਪੰਜਾਬ ਵਿੱਚ ਕਾਂਗਰਸ ਹੀ ਨਹੀਂ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਧਾਰਮਿਕ ਏਜੰਡਾ ਕਦੇ ਸਫਲ ਨਹੀਂ ਹੋ ਸਕਦਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕਾਂਗਰਸ, ਭਾਜਪਾ ਅਤੇ ਹੋਰ ਪਾਰਟੀਆਂ ਦੇ ਧਾਰਮਿਕ ਏਜੰਡਿਆਂ ਤੋਂ ਸਾਵਧਾਨ ਰਹਿਣ, ਤਾਂਕਿ ਪੰਜਾਬ ’ਚ ਅਮਨ- ਸ਼ਾਂਤੀ ਅਤੇ ਭਾਈਚਾਰੇ ਦਾ ਮਾਹੌਲ ਹਮੇਸ਼ਾ ਬਣਿਆ ਰਹੇ।

]]>
CM ਚੰਨੀ ਦੇ ਹਲਕਾ ਚਮਕੌਰ ਸਾਹਿਬ ‘ਚ ਗ਼ੈਰਕਾਨੂੰਨੀ ਮਾਈਨਿੰਗ ਦਾ ਖੁਲਾਸਾ, ਕੇਜਰੀਵਾਲ ਨੇ ਪੁੱਛਿਆ – ਕੀ ਕਾਂਗਰਸ ਕਰੇਗੀ ਕਾਰਵਾਈ? https://punjabi.newsd5.in/cm-%e0%a8%9a%e0%a9%b0%e0%a8%a8%e0%a9%80-%e0%a8%a6%e0%a9%87-%e0%a8%b9%e0%a8%b2%e0%a8%95%e0%a8%be-%e0%a8%9a%e0%a8%ae%e0%a8%95%e0%a9%8c%e0%a8%b0-%e0%a8%b8%e0%a8%be%e0%a8%b9%e0%a8%bf%e0%a8%ac-%e0%a8%9a/ Sat, 04 Dec 2021 10:57:55 +0000 https://punjabi.newsd5.in/?p=135768 ਨਵੀਂ ਦਿੱਲੀ/ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਚਮਕੌਰ ਸਾਹ‍ਿਬ ਦੇ ਜ‍ਿੰਦਨਪੁਰ ਪਿੰਡ ‘ਚ ਗ਼ੈਰਕਾਨੂੰਨੀ ਮਾਈਨਿੰਗ ਦਾ ਖੁਲਾਸਾ ਕੀਤਾ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਆਪ’ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖਮੰਤਰੀ ਤੇ ਜ਼ੁਬਾਨੀ ਹਮਲਾ ਕਰਦੇ ਹੋਏ ਟਵੀਟ ਕੀਤਾ ਹੈ।

ਬੇਅਬਦੀ ਮਾਮਲੇ ਨੂੰ ਲੈ ਦੇ SIT ਮੁੱਖੀ ਆਈ. ਜੀ. ਪਰਮਾਰ ਦਾ ਵੱਡਾ ਬਿਆਨ || D5 Channel Punjabi

ਕੇਜਰੀਵਾਲ ਨੇ ਕਿਹਾ ਕਿ ਚੰਨੀ ਸਾਹਿਬ ਦੇ ਆਪਣੇ ਹਲਕੇ ‘ਚ ਇੰਨੀ ਵੱਡੀ ਰੇਤਾ ਚੋਰੀ ? ਕੀ ਇਹ ਬਿਨ੍ਹਾਂ ਹਿਫਾਜ਼ਤ ਜਾਂ ਪਾਰਟਨਰਸ਼ਿਪ ਦੇ ਸੰਭਵ ਹੈ? ਕਈ ਲੋਕਾਂ ਨੇ ਇਲਜ਼ਾਮ ਲਗਾਏ ਕਿ ਚੰਨੀ ਸਾਹਿਬ ਸਭ ਤੋਂ ਵੱਡੇ ਰੇਤ ਮਾਫੀਆ ਹਨ। ਮੈਂ ਭਰੋਸਾ ਨਹੀਂ ਕੀਤਾ ਪਰ ਅੱਜ ਚੰਨੀ ਸਾਹਿਬ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਤਾਂ ਦੇਣੇ ਪੈਣਗੇ। ਕੀ ਕਾਂਗਰਸ ਕਾਰਵਾਈ ਕਰੇਗੀ?

]]>
Black Money : ਰਾਜਸਥਾਨ ‘ਚ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ‘ਚ 50 ਕਰੋੜ ਦੀ ਬਲੈਕ ਮਨੀ ਦਾ ਖੁਲਾਸਾ https://punjabi.newsd5.in/black-money-%e0%a8%b0%e0%a8%be%e0%a8%9c%e0%a8%b8%e0%a8%a5%e0%a8%be%e0%a8%a8-%e0%a8%9a-%e0%a8%87%e0%a8%a8%e0%a8%95%e0%a8%ae-%e0%a8%9f%e0%a9%88%e0%a8%95%e0%a8%b8-%e0%a8%b5%e0%a8%bf%e0%a8%ad%e0%a8%be/ Sun, 07 Nov 2021 09:41:56 +0000 https://punjabi.newsd5.in/?p=130790 ਜੈਪੁਰ : ਰਾਜਸਥਾਨ ਦੇ ਸ਼੍ਰੀ ਗੰਗਾ ਨਗਰ ‘ਚ ਕਾਂਗਰਸੀ ਨੇਤਾ ਅਤੇ ਬਿਲਡਰ ਗਰੁੱਪ ਰਿੱਧੀ-ਸਿੱਧੀ ਗਰੁੱਪ ਦੇ 33 ਟਿਕਾਣਿਆਂ ’ਤੇ ਲਗਭਗ ਹਫ਼ਤਾ ਭਰ ਚੱਲੀ ਇਨਕਮ ਟੈਕਸ ਦੀ ਛਾਪੇਮਾਰੀ ਵਿਚ 50 ਕਰੋੜ ਦੀ ਬਲੈਕ ਮਨੀ ਦਾ ਪਤਾ ਲੱਗਾ ਹੈ। ਇਹ ਕਾਰਵਾਈ 28 ਅਕਤੂਬਰ ਨੂੰ ਜੈਪੁਰ ਅਤੇ ਸ਼੍ਰੀ ਗੰਗਾ ਨਗਰ ਦੇ ਵੱਖ-ਵੱਖ ਟਿਕਾਣਿਆਂ ’ਤੇ ਕੀਤੀ ਗਈ ਸੀ। ਇਨਕਮ ਟੈਕਸ ਵਿਭਾਗ ਨੇ 2.31 ਕਰੋੜ ਰੁਪਏ ਦੀ ਨਕਦੀ ਅਤੇ 2.48 ਕਰੋੜ ਰੁਪਏ ਦੇ ਗਹਿਣੇ ਜ਼ਬਤ ਕੀਤੇ ਹਨ।

ਸਰਕਾਰ ਨੇ ਦਿੱਤੀ ਵੱਡੀ ਖੁਸ਼ਖਬਰੀ, ਹੁਣੇ ਹੋਇਆ ਐਲਾਨ, ਬਾਗੋ-ਬਾਗ ਕਰਤੇ ਸਾਰੇ ਲੋਕ D5 Channel Punjabi

ਕਾਂਗਰਸੀ ਨੇਤਾ ਅਤੇ ਬਿਲਡਰ ਗਰੁੱਪ ਨਾਲ ਜੁੜੀਆਂ ਕੰਪਨੀਆਂ ਦਾ ਸ਼ਰਾਬ, ਰੇਤ ਮਾਈਨਿੰਗ ਅਤੇ ਰੀਅਲ ਐਸਟੇਟ ਦਾ ਕਾਰੋਬਾਰ ਹੈ। ਸੰਬੰਧਤ ਗਰੁੱਪ ਨੇ 35 ਕਰੋੜ ਰੁਪਏ ਦੀ ਅਣਐਲਾਨੀ ਆਮਦਨ ਮੰਨ ਕੇ ਉਸ ’ਤੇ ਇਨਕਮ ਟੈਕਸ ਦੇਣ ਦੀ ਪੇਸ਼ਕਸ਼ ਵੀ ਕਰ ਦਿੱਤੀ ਹੈ। ਇਨਕਮ ਟੈਕਸ ਵਿਭਾਗ ਨੇ ਇਹ ਰਕਮ 50 ਕਰੋੜ ਰੁਪਏ ਤੋਂ ਵੱਧ ਦੱਸੀ ਹੈ। ਇਸ ਫਰਕ ਕਾਰਨ ਫਿਲਹਾਲ ਪੇਸ਼ਕਸ਼ ਮਨਜ਼ੂਰ ਨਹੀਂ ਕੀਤੀ ਗਈ।

]]>
ਛਤੀਸਗੜ੍ਹ ਵੱਲੋਂ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਬਣਾਉਣ ਦਾ ਬਿੱਲ ਪਾਸ ਹੋਣ ਨਾਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨਾਲ ਕੀਤਾ ਧੋਖਾ ਬੇਨਕਾਬ ਹੋਇਆ : ਸੁਖਬੀਰ  ਬਾਦਲ https://punjabi.newsd5.in/%e0%a8%9b%e0%a8%a4%e0%a9%80%e0%a8%b8%e0%a8%97%e0%a9%9c%e0%a9%8d%e0%a8%b9-%e0%a8%b5%e0%a9%b1%e0%a8%b2%e0%a9%8b%e0%a8%82-%e0%a8%b8%e0%a8%be%e0%a8%b0%e0%a9%87-%e0%a8%b8%e0%a9%82%e0%a8%ac%e0%a9%87/ Fri, 30 Oct 2020 06:35:06 +0000 https://punjabi.newsd5.in/?p=79133 ਮੁੱਖ ਮੰਤੀ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਲਈ ਸੋਧ ਪੇਸ਼ ਕਰ ਕੇ ਅਤੇ ਸਾਰੇ ਸੂਬੇ ਨੂੰ ਸਰਕਾਰੀ ਮੰਡੀ ਬਣਾਉਣ ਤੋਂ ਇਨਕਾਰ ਕਰ ਕੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਰਾਜ ਵਾਲੇ ਛਤੀਸਗੜ੍ਹ ਸੂਬੇ ਵਿਚ ਸਰਕਾਰ ਵੱਲੋਂ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਬਣਾਉਣ ਲਈ ਬਿੱਲ ਪਾਸ ਕਰਨ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਧੋਖਾ ਬੇਨਕਾਬ ਹੋ ਗਿਆ ਹੈ। ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਨਾਲ ਰਲ ਕੇ ਫਿਕਸ ਮੈਚ ਖੇਡਿਆ ਅਤੇ ਕਿਸਾਨਾਂ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਨਾਲ ਪੈਣ ਵਾਲੀ ਮਾਰ ਤੋਂ ਬਚਾਅ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ।

ਵੱਡੀ ਖਬਰ! Navjot Sidhu ‘ਤੇ ਲੱਗੇ ਵੱਡੇ ਇਲਜ਼ਾਮ, ਮੁੱਖ ਮੰਤਰੀ ਨੂੰ ਪਾਈ ਬਿਪਤਾ?

ਇਕ ਵਰਚੁਅਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਛਤੀਸਗੜ੍ਹ ਤੇ ਰਾਜਸਥਾਨ ਸਰਕਾਰਾਂ ਨੇ ਇਕੋ ਜਿਹੇ ਕਾਨੂੰਨ ਪਾਸ ਕਰ ਕੇ ਆਪਣੇ ਕਿਸਾਨਾਂ ਦਾ ਬਚਾਅ ਕੀਤਾ ਹੈ ਜਦਕਿ ਦੂਜੇ ਪਾਸੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕੇਂਦਰ ਦੇ ਰਹਿਮੋ ਕਰਮ ‘ਤੇ ਛੱਡ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਜਾਣ ਬੁੱਝ ਕੇ ਕੇਂਦਰੀ ਐਕਟਾਂ ਨੂੰ ਵਪਾਰ ਵਿਸ਼ੇ ਤਹਿਤ ਸੋਧਣ ਵਾਲੇ ਬਿੱਲ ਪਾਸ ਕੀਤੇ ਜਦਕਿ ਇਹ ਵਿਸ਼ਾ ਸਾਂਝੀ ਸੂਚੀ ਹੈ ਜਦਕਿ ਬਿੱਲ ਖੇਤੀਬਾੜੀ ਵਿਸ਼ੇ ਤਹਿਤ ਲਿਆਂਦੇ ਜਾਣੇ ਚਾਹੀਦ ਸਨ ਜੋ ਕਿ ਰਾਜ ਸੂਚੀ ਦਾ ਵਿਸ਼ਾ ਹੈ ਜਿਵੇਂ ਕਿ ਛਤੀਸਗੜ੍ਹ ਸਰਕਾਰ ਨੇ ਕੀਤਾ ਹੈ। ਉਹਨਾਂ ਕਿਹਾ ਕਿ ਅਮਰਿੰਦਰ ਸਰਕਾਰ ਨੇ ਅਜਿਹਾ ਕਰ ਕੇ ਸੂਬੇ ਦੇ ਹਿੱਤ ਕੇਂਦਰ ਦੀ ਭਾਜਪਾ ਸਰਕਾਰ ਨੂੰ ਵੇਚ ਦਿੱਤੇ ਹਨ।

🔴LIVE🔴ਕੈਪਟਨ ਦਾ ਕਿਸਾਨਾਂ ਲਈ ਵੱਡਾ ਬਿਆਨ!ਕੇਂਦਰ ਨੇ ਕਿਸਾਨਾਂ ਲਈ ਜਾਰੀ ਕੀਤਾ ਨਵਾਂ ਫਰਮਾਨ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਵਾਰ ਵਾਰ ਇਹ ਕਹਿੰਦੇ ਆ ਰਹੇ ਹਨ ਕਿ ਅਜਿਹੇ ਕਾਨੂੰਨ ਬਣਾਏ ਜਾਣ ਤਾਂ ਜੋ ਕਿਸਾਨਾਂ ਦੀ ਪ੍ਰਾਈਵੇਟ ਵਪਾਰੀਆਂ ਹੱਥੋਂ ਲੁੱਟ ਨੂੰ ਰੋਕਿਆ ਜਾ ਸਕੇ ਤੇ ਕਿਸਾਨਾਂ ਦਾ ਬਚਾਅ ਹ ਸਕੇ। ਉਹਨਾਂ ਕਿਹਾ ਕਿ ਇਹ ਸੁਝਾਅ ਦਿੱਤਾ ਸੀ ਕਿ ਬਿੱਲ ਪੇਸ਼ ਕਰ ਕੇ ਸਾਰੇ ਸੂਬੇ ਨੂੰ ਇਕੋ ਸਰਕਾਰੀ ਮੰਡੀ ਬਣਾਇਆ ਜਾਵੇ ਤਾਂ ਜੋ ਤਿੰਨ ਖੇਤੀ ਕਾਨੂੰਨ ਪੰਜਾਬ ਵਿਚ ਲਾਗੂ ਹੀ ਨਾ ਹੋ ਸਕਣ । ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਕਹਿੰਦਿਆਂ ਤਜਵੀਜ਼ ਰੱਦ ਕਰ ਦਿੱਤੀ ਕਿ ਇਹ ਸਹੀ ਨਹੀਂ ਹੈ ਪਰ ਛਤੀਸਗੜ੍ਹ ਦੇ ਮੁੱਖ ਮੰਤਰੀ ਨੇ ਅਜਿਹਾ ਮਹਿਸੂਸ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੀਆਂ ਧੁਨਾਂ ‘ਤੇ ਨੱਚ ਰਹੇ ਹਨ ਅਤੇ ਉਹ ਅਜਿਹਾ ਕੁਝ ਵੀ ਨਹੀਂ ਕਰਨਾ ਚਾਹੁੰਦੇ ਜਿਸ ਨਾਲ ਕੇਂਦਰ ਨਾਰਾਜ਼ ਹੋਵੇ।

ਲਓ ਜੀ! ਹੁਣ ਨਹੀਂ ਹੋ ਸਕਦੀ ਬੇਅਦਬੀ! ਤਰੁੰਤ ਫੜਿਆ ਜਾਵੇਗਾ ਦੋਸ਼ੀ, ਲੱਭ ਲਿਆ ਪੱਕਾ ਹੱਲ !

ਬਾਦਲ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪ ਵੇਖ ਲੈਣ ਕਿ ਕੌਣ ਉਹਨਾਂ ਦੇ ਨਾਲ ਹੈ ਤੇ ਕਿਸਨੇ ਉਹਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚ ਆਰਥਿਕ ਖੜੋਤ ਸਮੇ ਮੌਜੂਦਾ ਹਾਲਾਤਾਂ ਲਈ ਆਪ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਕਾਨੂੰਨ ਖਾਰਜ ਕੀਤੇ ਹੁੰਦੇ ਅਤੇ ਇਕ ਬਿੱਲ ਪੇਸ਼ ਕਰ ਕੇ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਐਲਾਨਿਆ ਹੁੰਦਾ ਤਾਂ ਫਿਰ ਕਿਸਾਨਾਂ ਦੇ ਭਵਿੱਖ ਦਾ ਬਚਾਅ ਹੋ ਸਕਦਾ ਸੀ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਮੁੱਖ ਮੰਤਰੀ ਨੇ ਕੇਂਦਰ ਦੇ ਹੱਥਾ ਵਿਚ ਖੇਡਣ ਨੂੰ ਤਰਜੀਹ ਦਿੱਤੀ।

ਕਿਸਾਨਾਂ ਨੇ ਕੱਢਲਿਆ ਮੋਦੀ ਦੇ ਕਾਨੂੰਨਾਂ ਦਾ ਹੱਲ?ਕੇਂਦਰ ਨੇ ਝਟਕੇ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ? #Farmer

ਸ੍ਰੀ ਬਾਦਲ ਨੇ ਕੇਰਲਾ ਸਰਕਾਰ ਨੂੰ ਵੀ ਵਧਾਈ ਦਿੱਤੀ ਜਿਸਨੇ ਫਲਾਂ ਤੇ ਸਬਜ਼ੀਆਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਦਾ ਐਲਾਨ ਕੀਤਾ ਹੈ ਤੇ ਕਿਹਾ ਕਿ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਅਜਿਹਾ ਕਰਨਾ ਜ਼ਰੂਰੀ ਸੀ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਕੇਂਦਰ ਵੱਲੋਂ ਐਲਾਨੀ ਐਮ ਐਸ ਪੀ ‘ਤੇ ਫਸਲਾਂ ਦੀ ਸਰਕਾਰੀ ਖਰੀਦ ਹੋਣੀ ਯਕੀਨੀ ਬਣਾਉਣੀ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਜੇਕਰ ਕੇਂਦਰੀ ਏਜੰਸੀਆਂ ਕਿਸਾਨਾਂ ਦੀਆਂ ਜਿਣਸਾਂ ਦੀ ਖਰੀਦ ਨਹੀਂ ਕਰਦੀ ਤਾਂ ਫਿਰ ਸੂਬਾ ਸਰਕਾਰ ਨੂੰ ਆਪਣੇ ਪੱਧਰ ‘ਤੇ ਸਾਰੀ ਜਿਣਸ ਦੀ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਸਰਕਾਰ ਨੂੰ ਇਹ ਕਹਿਣਾ ਬਹੁਤ ਵੱਡੀ ਮੰਗ ਹੋਵੇਗਾ ਕਿਉਂਕਿ ਇਸਨੇ ਤਾਂ ਪਹਿਲਾਂ ਹੀ ਕੇਂਦਰੀ ਕਾਨੂੰਨਾਂ ਨੂੰ ਖਾਰਜ ਕਰਨ ਤੋਂ ਨਾਂਹ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।

ਲਓ ਕਿਸਾਨਾਂ ਨੇ ਲੱਭਲੀ ਮੋਦੀ ਦੀ ਕਮਜ਼ੋਰੀ?ਹੁਣ ਕਰਵਾਉਣਗੇ ਖੇਤੀ ਕਾਨੂੰਨ ਰੱਦ?

ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਹਾਲ ਹੀ ਵਿਚ ਦਿੱਤੇ ਬਿਆਨ ਕਿ ਅਕਾਲੀ ਦਲ ਨੇ ਕਾਂਗਰਸ ਦੇ ਦਬਾਅ ਹੇਠ ਭਾਜਪਾ ਨਾਲੋਂ ਗਠਜੋੜ ਤੋੜਿਆ ਬਾਰੇ ਪੁੱਛਣ ‘ਤੇ ਸ੍ਰੀ ਬਾਦਲ ਨੇ ਕਿਹਾ ਕਿ ਅਜਿਹੇ ਬਿਆਨ ਸ੍ਰੀ ਨੱਢਾ ਵਰਗਿਆਂ ਨੂੰ ਸੋਭਾ ਨਹੀਂ ਦਿੰਦੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੌ ਸਾਲ ਪੁਰਾਣੀ ਪਾਰਟੀ ਹੈ ਜਿਸਨੇ ਦਹਾਕਿਆਂ ਤੋਂ ਕਾਂਗਰਸ ਸਰਕਾਰ ਖਿਲਾਫ ਲੜਾਈ ਲੜੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਸ ਕਰ ਕੇ ਭਾਜਪਾ ਨਾਲੋਂ ਗਠਜੋੜ ਤੋੜਿਆ ਕਿਉਂਕਿ ਭਾਜਪਾ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਨਾਂਹ ਕਰ ਦਿੱਤੀ ਅਤੇ ਪੰਜਾਬ ਵਿਚ ਖੇਤੀਬਾੜੀ ਦੇ ਭਵਿੱਖ ਨੂੰ ਵੱਡਾ ਨੁਕਸਾਨ ਪਹੁੰਚਾਇਆ।

]]>
ਕੈਮਰੇ ਅੱਗੇ ASI ਨੂੰ ਕੀਤਾ ਨੰਗਾ! ਵੇਖਲੋ ਪੰਜਾਬ ਪੁਲਿਸ ਦੀ ਕਰਤੂਤ | Latest Video | Punjab Police https://punjabi.newsd5.in/%e0%a8%95%e0%a9%88%e0%a8%ae%e0%a8%b0%e0%a9%87-%e0%a8%85%e0%a9%b1%e0%a8%97%e0%a9%87-asi-%e0%a8%a8%e0%a9%82%e0%a9%b0-%e0%a8%95%e0%a9%80%e0%a8%a4%e0%a8%be-%e0%a8%a8%e0%a9%b0%e0%a8%97%e0%a8%be-%e0%a8%b5-2/ Wed, 26 Dec 2018 12:30:19 +0000 https://punjabi.newsd5.in/?p=39699

]]>