Father Death – D5 News https://punjabi.newsd5.in Truth Seeking News Network. Sat, 29 Jan 2022 04:52:18 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Father Death – D5 News https://punjabi.newsd5.in 32 32  ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ https://punjabi.newsd5.in/%e0%a8%ad%e0%a8%be%e0%a8%88-%e0%a8%ac%e0%a8%b2%e0%a8%b5%e0%a9%b0%e0%a8%a4-%e0%a8%b8%e0%a8%bf%e0%a9%b0%e0%a8%98-%e0%a8%b0%e0%a8%be%e0%a8%9c%e0%a9%8b%e0%a8%86%e0%a8%a3%e0%a8%be-%e0%a8%a8%e0%a9%82/ Fri, 28 Jan 2022 15:03:35 +0000 https://punjabi.newsd5.in/?p=143331 ਪਟਿਆਲਾ : ਇਸ ਵੇਲੇ ਦੀ ਵੱਡੀ ਖਬਰ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਪੈਰੋਲ ਮਿਲ ਗਈ ਹੈ। ਦਰਅਸਲ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਿਤਾ ਦੀ ਮੌਤ ਹੋ ਗਈ ਹੈ। ਜਿਸ ਦਾ ਅਤਿਮ ਸਸਕਾਰ 31 ਜਨਵਰੀ ਨੂੰ ਕੀਤਾ ਜਾਵੇਗਾ।

ਅਕਾਲੀਆਂ ਦੇ ਬੰਦੇ ਪੱਟਣ ਲੱਗੀ ਭਾਜਪਾ, ਬਾਗੀ ਆਗੂ ਨੇ ਕਰਤੇ ਖ਼ੁਲਾਸੇ, ਬਾਦਲਾਂ ਦੀ ਹੋਈ ਛੁੱਟੀ! ||D5 Channel Punjabi

ਜਿਸ ਦੇ ਚੱਲਦਿਆਂ ਭਾਈ ਰਾਜੋਆਣਾ ਨੂੰ ਇਕ ਘੰਟੇ ਲਈ ਪੈਰੋਲ ਮਿਲੀ ਤਾਂ ਜੋ ਉਹ ਆਪਣੇ ਪਿਤਾ ਦੇ ਅੰਤਿਮ ਰਸਮਾਂ ‘ਚ ਸ਼ਾਮਲ ਹੋ ਸਕਣ। ਦੱਸ ਦਈਏ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਚ ਜੇਲ੍ਹ ਚ ਬੰਦ ਹਨ।

 

]]>
ਮਸ਼ਹੂਰ ਗਾਇਕ Sajjan Adeeb ਨੂੰ ਪਿਆ ਵੱਡਾ ਘਾਟਾ, ਪਿਤਾ ਦਾ ਦੇਹਾਂਤ https://punjabi.newsd5.in/%e0%a8%ae%e0%a8%b6%e0%a8%b9%e0%a9%82%e0%a8%b0-%e0%a8%97%e0%a8%be%e0%a8%87%e0%a8%95-sajjan-adeeb-%e0%a8%a8%e0%a9%82%e0%a9%b0-%e0%a8%aa%e0%a8%bf%e0%a8%86-%e0%a8%b5%e0%a9%b1%e0%a8%a1%e0%a8%be-%e0%a8%98/ Tue, 28 Sep 2021 06:02:30 +0000 https://punjabi.newsd5.in/?p=124056 ਚੰਡੀਗੜ੍ਹ : ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਗਾਇਕ ਸੱਜਣ ਅਦੀਬ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਸੱਜਣ ਅਦੀਬ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਹੈ। ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ”ਪਿਤਾ ਬੇਟੇ ਦਾ ਰਿਸ਼ਤਾ ਬਹੁਤ ਅਹਿਮ ਹੁੰਦਾ। ਬਾਪੂ ਇਕ ਤੁਸੀ ਹੀ ਜੋ ਮੈਨੂੰ ਆਪਣੇ ਤੋਂ ਵੱਧ ਕਾਮਯਾਬ ਦੇਖਣਾ ਚਾਹੁੰਦੇ ਸੀ। ਬੱਸ ਬਾਪੂ ਇੰਨਾ ਹੀ ਸਫ਼ਰ ਸੀ ਆਪਣਾ ਇੱਕਠਿਆਂ ਦਾ। ਤੇਰੇ ਹੁੰਦਿਆਂ ਕਦੇ ਕੋਈ ਫਿਕਰ ਨੀ ਸੀ, ਹੁਣ ਜ਼ਿੰਦਗੀ ਬੋਝ ਲੱਗਦੀ ਆ। ਇਹੀ ਅਰਦਾਸ ਕਰਦਾ ਪ੍ਰਮਾਤਮਾ ਤੁਹਾਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ।”

🔴LIVE🔴ਪ੍ਰਧਾਨ ਮੰਤਰੀ ਮੋਦੀ ਦਾ ਕਿਸਾਨਾਂ ਬਾਰੇ ਵੱਡਾ ਬਿਆਨ, ਭਾਰਤ ਬੰਦ ਦਾ ਅਸਰ

ਸੱਜਣ ਅਦੀਬ ਵੱਲੋਂ ਸਾਂਝੀ ਕੀਤੀ ਗਈ ਇਸ ਜਾਣਕਾਰੀ ਤੋਂ ਬਾਅਦ ਅਦਾਕਾਰਾ ਪਾਇਲ ਰਾਜਪੂਤ, ਮਿਸਟਾਬਾਜ਼ ਅਤੇ ਹੋਰ ਕਈ ਪੰਜਾਬੀ ਸਿਤਾਰਿਆਂ ਨੇ ਸੱਜਣ ਅਦੀਬ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।

ਪੰਜਾਬ ਕਾਂਗਰਸ ‘ਚ ਛਿੜਿਆ ਨਵਾਂ ਪੰਗਾ ! ਹੁਣ ਅੜਿਆ ਨਵਾਂ ਪੇਚ ! D5 Channel Punjabi

ਸੱਜਣ ਅਦੀਬ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ਨੂੰ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ‘ਇਸ਼ਕਾਂ ਦੇ ਲੇਖੇ’ ਗੀਤ ਨਾਲ ਉਨ੍ਹਾਂ ਨੂੰ ਕਾਮਯਾਬੀ ਮਿਲੀ ਅਤੇ ਇਹ ਗੀਤ ਕਾਫ਼ੀ ਹਿੱਟ ਹੋਇਆ। ਅੱਜ ਵੀ ਉਨ੍ਹਾਂ ਦਾ ਇਹ ਗੀਤ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹਿਆ ਹੋਇਆ ਹੈ। ਸੱਜਣ ਅਦੀਬ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ।

]]>
ਪੰਜਾਬੀ ਗਾਇਕ ਤੇ ਅਦਾਕਾਰ ਹਰੀਸ਼ ਵਰਮਾ ਨੂੰ ਵੱਡਾ ਸਦਮਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac%e0%a9%80-%e0%a8%97%e0%a8%be%e0%a8%87%e0%a8%95-%e0%a8%a4%e0%a9%87-%e0%a8%85%e0%a8%a6%e0%a8%be%e0%a8%95%e0%a8%be%e0%a8%b0-%e0%a8%b9%e0%a8%b0%e0%a9%80/ Wed, 18 Aug 2021 08:03:31 +0000 https://punjabi.newsd5.in/?p=117368 ਚੰਡੀਗੜ੍ਹ  : ਪੰਜਾਬੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਹਰੀਸ਼ ਵਰਮਾ ਨੂੰ ਵੱਡਾ ਸਦਮਾ ਲੱਗਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਹਰੀਸ਼ ਵਰਮਾ ਦੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਫ਼ਿਲਮ ਨਿਰਦੇਸ਼ਕ ਹਰਪ੍ਰੀਤ ਸਿੰਘ ਹੈਰੀ ਭੱਟੀ ਨੇ ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕਰ ਦਿੱਤੀ ਹੈ। ਹੈਰੀ ਭੱਟੀ ਨੇ ਪੋਸਟ ’ਚ ਲਿਖਿਆ, ‘ਸਾਡੇ ਸਾਰਿਆਂ ਲਈ ਦੁੱਖ ਦੀ ਖ਼ਬਰ ਹੈ ਕਿ ਪੰਜਾਬੀ ਫ਼ਿਲਮ ਇੰਡਸਟਰੀ ਦੇ ਅਦਾਕਾਰ ਹਰੀਸ਼ ਵਰਮਾ ਦੇ ਪਿਤਾ ਜੀ ਸਵਰਗਵਾਸ ਹੋ ਗਏ ਹਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖ਼ਸ਼ੇ। ਇਸ ਦੁੱਖ ਦੀ ਘੜੀ ’ਚ ਪੂਰੀ ਫ਼ਿਲਮ ਇੰਡਸਟਰੀ ਉਨ੍ਹਾਂ ਦੇ ਨਾਲ ਖੜ੍ਹੀ ਹੈ।’

Farmers Protest ਭਾਜਪਾ ਆਗੂ ਤੋਂ ਸੁਣੋ ਕਿਵੇਂ ਨਿਕਲੇਗਾ ਖੇਤੀ ਕਾਨੂੰਨਾਂ ਦਾ ਹੱਲ ? D5 Channel Punjabi

ਦੱਸ ਦੇਈਏ ਕਿ ਹਰੀਸ਼ ਵਰਮਾ ਨੇ ਕੁਝ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਕਰਕੇ ਰਿਲੀਜ਼ ਹੋਣ ਤੋਂ ਲਟਕੀ ਆਪਣੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ। ਇਹ ਫ਼ਿਲਮ 10 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ ਪਰ ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਪਿਤਾ ਦੀ ਮੌਤ ਦੀ ਖ਼ਬਰ ਨਾਲ ਹਰੀਸ਼ ਨੂੰ ਵੱਡਾ ਸਦਮਾ ਲੱਗਾ ਹੈ। ਫਿਲਹਾਲ ਹਰੀਸ਼ ਦੇ ਪਿਤਾ ਦੀ ਮੌਤ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ।

]]>
ਕਿੱਥੇ ਗਈ ਇਨਸਾਨੀਅਤ? ਹੁਣ ਪਿਓ ਨੂੰ ਸਿਵਿਆਂ ‘ਚ ਛੱਡਿਆ! Punjab | Curfew | Big News https://punjabi.newsd5.in/%e0%a8%95%e0%a8%bf%e0%a9%b1%e0%a8%a5%e0%a9%87-%e0%a8%97%e0%a8%88-%e0%a8%87%e0%a8%a8%e0%a8%b8%e0%a8%be%e0%a8%a8%e0%a9%80%e0%a8%85%e0%a8%a4-%e0%a8%b9%e0%a9%81%e0%a8%a3-%e0%a8%aa%e0%a8%bf%e0%a8%93/ Wed, 08 Apr 2020 09:09:02 +0000 https://punjabi.newsd5.in/?p=64528 ਅੰਮ੍ਰਿਤਸਰ : ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਸ੍ਰੀ ਜਸਵਿੰਦਰ ਸਿੰਘ, ਜੋ ਕਿ ਬੀਤੇ ਦਿਨੀਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਕੋਵਿਡ 19 ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ, ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ। ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਏ ਸੀ ਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਸ੍ਰੀਮਤੀ ਅਰਚਨਾ, ਐਸ ਐਚ ਓ ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ਵਿਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਸ. ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ ਉਤੇ ਜਾ ਕੇ ਕਰਵਾਇਆ।  ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਗਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ।

ਕਿੱਥੇ ਗਈ ਇਨਸਾਨੀਅਤ? ਹੁਣ ਪਿਓ ਨੂੰ ਸਿਵਿਆਂ ‘ਚ ਛੱਡਿਆ! Punjab | Curfew | Big News

ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਸ੍ਰੀਮਤੀ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ। ਸ੍ਰੀ ਵਿਕਾਸ ਹੀਰਾ ਐਸ ਡੀ ਐਮ ਅੰਮ੍ਰਿਤਸਰ ਇਕ ਨੇ ਦੱਸਿਆ ਕਿ ਪਹਿਲਾਂ ਹਸਪਤਾਲ ਅਤੇ ਫਿਰ ਅਸੀਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਰਾਬਤਾ ਕੀਤਾ ਸੀ, ਪਰ ਉਨਾਂ ਵੱਲੋਂ ਹਾਂ ਵਿਚ ਜਵਾਬ ਨਹੀਂ ਮਿਲਿਆ। ਉਨਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਕਿ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜਾਈ ਕਰ ਰਹੀ ਹੈ ਅਤੇ ਉਸਨੇ ਵੀ ਮ੍ਰਿਤਕ ਦੇਹ ਲੈਣ ਲਈ ਹੁੰਗਾਰਾ ਤੱਕ ਨਹੀਂ ਭਰਿਆ ਅਤੇ ਇਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ।  ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ। ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਸ੍ਰੀ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰਨ ਮੌਕੇ ਮਾਲ ਤੇ ਅੰਮ੍ਰਿਤਸਰ ਮਿਉਂਸੀਪਲ ਕਾਰਪੋਰੇਸ਼ਨ ਦੇ ਕਰਮਚਾਰੀ।

ਡਾਕਟਰਾਂ ਤੇ ਨਰਸਾਂ ਨੇ ਫੇਰ ਘੇਰਿਆ ਮੰਤਰੀ, ਕਹਿੰਦੇ – ਨਾ ਤਨਖ਼ਾਹ, ਨਾ ਮਾਸਕ ਤੇ ਨਾ ਪੀਪੀਈ ਕਿੱਟ

ਜਾਣਕਾਰੀ ਅਨੁਸਾਰ ਚਾਟੀਵਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੀ ਕੋਈ ਵੀ ਟ੍ਰੈਵਲ ਹਿਸਟਰੀ ਨਹੀਂ ਹੈ। ਮ੍ਰਿਤਕ ਜ਼ਿਲੇ ਦੇ ਇਕ ਪ੍ਰਾਈਵੇਟ ਹਸਪਤਾਲ `ਚ ਦਾਖਲ ਸੀ। ਉਹ 26 ਮਾਰਚ ਨੂੰ ਗੁਰੂ ਨਾਨਕ ਦੇਵ ਹਸਪਤਾਲ `ਚ ਖਾਂਸੀ, ਜ਼ੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਨੂੰ ਲੈ ਕੇ ਵਾਰਡ ਨੰ. 4 `ਚ ਦਾਖਲ ਹੋਏ ਸਨ। 27 ਮਾਰਚ ਨੂੰ ਸਰਕਾਰੀ ਮੈਡੀਕਲ ਕਾਲਜ ਦੀ ਲੈਬਾਰਟਰੀ `ਚੋਂ ਕਰਾਏ ਗਏ ਟੈਸਟ `ਚ ਉਨ੍ਹਾਂ ਦੀ ਰਿਪੋਰਟ ਕੋਰੋਨਾ ਨੈਗੇਟਿਵ ਆਈ ਸੀ। ਹਾਲਤ `ਚ ਸੁਧਾਰ ਨਾ ਹੁੰਦਾ ਦੇਖ ਕੇ ਉਨ੍ਹਾਂ ਨੂੰ ਇਕ ਪ੍ਰਾਈਵੇਟ ਹਸਪਤਾਲ `ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਜ਼ਿਲਾ ਪ੍ਰਸ਼ਾਸਨ ਵਲੋਂ ਬੀਤੀ ਰਾਤ ਹੀ ਉਕਤ ਮਰੀਜ਼ ਦੇ ਪਰਿਵਾਰ ਦੇ ਮੈਂਬਰਾਂ ਨੂੰ 14 ਦਿਨਾਂ ਲਈ ਕੁਆਰਿੰਟਾਈਨ ਕਰ ਦਿੱਤਾ ਹੈ।

]]>