Girl Education – D5 News https://punjabi.newsd5.in Truth Seeking News Network. Sun, 31 Jan 2021 03:08:07 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Girl Education – D5 News https://punjabi.newsd5.in 32 32 ਪੰਜਾਬ ਸਰਕਾਰ ਵੱਲੋਂ ਲੜਕੀਆਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਉਪਰਾਲੇ: ਨਾਗਰਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2%e0%a9%9c%e0%a8%95%e0%a9%80%e0%a8%86%e0%a8%82/ Sun, 31 Jan 2021 03:08:07 +0000 https://punjabi.newsd5.in/?p=89263 ਫ਼ਤਹਿਗੜ੍ਹ ਸਾਹਿਬ, 31 ਜਨਵਰੀ
ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਸ਼੍ਰੀ ਕੁਲਜੀਤ ਸਿੰਘ ਨਾਗਰਾ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਨਿਭਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਲੋਕਾਂ ਨਾਲ ਵਾਅਦਾ ਸੀ ਕਿ ਰੋਜ਼ਗਾਰ ਦਿੱਤਾ ਜਾਵੇਗਾ ਤੇ ਉਹ ਨਿਭਾਇਆ ਜਾ ਰਿਹਾ ਹੈ। ਇਸ ਵਾਅਦੇ ਨੂੰ ਪੂਰਾ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਖੋਲ੍ਹੇ ਗਏ ਸਨ।
ਫਤਿਹਗੜ੍ਹ ਸਾਹਿਬ ਵਿਖੇ ਇਹ ਬਿਊਰੋ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਿਹਾ ਹੈ। ਲੜਕੀਆਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਉਪਰਾਲੇ ਜਾਰੀ ਹਨ। ਫਤਿਹਗੜ੍ਹ ਸਾਹਿਬ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਰੀਏ ਸਾਲ 2020 ਦੌਰਾਨ ਜ਼ਿਲ੍ਹੇ ਦੀਆਂ ਕਰੀਬ 2100 ਲੜਕੀਆਂ ਨੂੰ ਵੱਖ ਵੱਖ ਖੇਤਰਾਂ ਵਿੱਚ ਨੌਕਰੀ ਮਿਲੀ ਤੇ ਕਰੀਬ 2600 ਲਈ ਸਵੈ ਰੋਜ਼ਗਾਰ ਸ਼ੁਰੂ ਕਰਵਾ ਕੇ ਦਿੱਤਾ ਗਿਆ।
ਇਸ ਮੌਕੇ ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੁਜ਼ਗਾਰ ਸਬੰਧੀ ਜਾਣਕਾਰੀ ਹਾਸਲ ਕਰਨ ਲਈ PRGKAM ਪੋਰਟਲ ਤੇ ਆਪਣਾ ਨਾਮ ਦਰਜ ਕਰਨ ਅਤੇ ਆਪਣੀ ਪ੍ਰੋਫਾਈਲ ਨੂੰ ਅਪਡੇਟ ਵੀ ਕਰਨ। ਇਸ ਤੋਂ ਇਲਾਵਾ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਦੇ ਹੈਲਪਲਾਈਨ ਤੇ ਸੰਪਰਕ ਕਰਕੇ ਵੀ ਆਪਣਾ ਨਾਮ PRGKAM  ਪੋਰਟਲ ਤੇ ਦਰਜ ਕਰਵਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰਜਿਸਟਰ ਕਰਨ ਲਈ ਰੋਜ਼ਗਾਰ ਵਿਭਾਗ ਜ਼ਰੀਏ PRGKAM ਪੋਰਟਲ ਸ਼ੁਰੂ ਕੀਤਾ ਗਿਆ ਸੀ, ਜਿਸ ‘ਤੇ ਕੋਈ ਵੀ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਅਨੁਸਾਰ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ।
ਪ੍ਰਾਰਥੀ ਵੱਲੋਂ www.pgrkam.com ਪੋਰਟਲ ‘ਤੇ ਆਪਣਾ ਮੋਬਾਇਲ ਨੰਬਰ ਭਰਨ ਉਪਰੰਤ ਓ.ਟੀ.ਪੀ. ਜਨਰੇਟ ਹੁੰਦਾ ਹੈ ਜਿਸਨੂੰ ਦਰਜ ਕਰਨ ਤੋਂ ਬਾਅਦ ਪ੍ਰਾਰਥੀ ਦੇ ਮੋਬਾਇਲ ਫੋਨ ਤੇ ਯੂਜ਼ਰਨੇਮ ਅਤੇ ਪਾਸਵਰਡ ਪ੍ਰਾਪਤ ਹੁੰਦਾ ਹੈ, ਜਿਸ ਰਾਹੀਂ ਲਾਗਇਨ ਕਰਕੇ ਪ੍ਰਾਰਥੀ ਆਪਣੀ ਯੋਗਤਾ ਅਤੇ ਹੋਰ ਵੇਰਵੇ ਦਰਜ ਕਰ ਸਕਦਾ ਹੈ।
ਪ੍ਰਾਰਥੀ ਘਰ ਬੈਠੇ ਹੀ ਆਪਣਾ ਨਾਮ ਇਸ ਪੋਰਟਲ ਤੇ ਦਰਜ ਕਰਕੇ ਰੋਜ਼ਗਾਰ ਸਬੰਧੀ ਮੌਕਿਆਂ, ਰੁਜ਼ਗਾਰ ਮੇਲਿਆਂ ਅਤੇ ਹੋਰ ਰੋਜ਼ਗਾਰ ਨਾਲ ਸਬੰਧਤ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ। ਇਸ ਪੋਰਟਲ ਤੇ ਦਰਜ ਹੋਣ ਉਪਰੰਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਕਰੀਅਰ ਕਾਉਂਸਲਿੰਗ, ਪਲੇਸਮੈਂਟ ਕੈਂਪ ਅਤੇ ਰੋਜ਼ਗਾਰ ਮੇਲੇ ਆਦਿ ਸਬੰਧੀ ਜਾਣਕਾਰੀ ਐੱਸ.ਐਮ.ਐੱਸ. ਰਾਹੀਂ ਪ੍ਰਾਪਤ ਹੋ ਜਾਂਦੀ ਹੈ।
ਉਹਨਾਂ ਨੌਜਵਾਨਾਂ ਤੇ ਖਾਸ ਕਰ ਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਰੋਜ਼ਗਾਰ ਸਬੰਧੀ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਜ਼ਰੂਰ ਲੈਣ। ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਕਿਉਕਿ ਜੇ ਔਰਤਾਂ ਜਾਂ ਲੜਕੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਤਾਂ ਹੀ ਸਮਾਜ ਦਾ ਪੱਧਰ ਵੀ ਉੱਚਾ ਚੁੱਕਿਆ ਜਾਵੇਗਾ।
N.G.
]]>