Deprecated: Creation of dynamic property Stionic_Admin::$option_onesignal is deprecated in /home/admin1/public_html/punjabi/wp-content/plugins/hostingcrow-core/admin/class-stionic-admin.php on line 30 Deprecated: Creation of dynamic property TieLabs_Instagram_Feed::$helper is deprecated in /home/admin1/public_html/punjabi/wp-content/plugins/tielabs-instagram/tielabs-instagram.php on line 69 Deprecated: Creation of dynamic property TieLabs_Instagram_Feed::$account is deprecated in /home/admin1/public_html/punjabi/wp-content/plugins/tielabs-instagram/tielabs-instagram.php on line 70 Deprecated: Creation of dynamic property TieLabs_Instagram_Feed::$api is deprecated in /home/admin1/public_html/punjabi/wp-content/plugins/tielabs-instagram/tielabs-instagram.php on line 71 Notice: Function _load_textdomain_just_in_time was called incorrectly. Translation loading for the rocket domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/admin1/public_html/punjabi/wp-includes/functions.php on line 6260 Deprecated: Creation of dynamic property WP_Rocket\Engine\Preload\SitemapPreloadSubscriber::$options is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 26 Deprecated: Creation of dynamic property WP_Rocket\Engine\Preload\SitemapPreloadSubscriber::$sitemap_preload is deprecated in /home/admin1/public_html/punjabi/wp-content/plugins/wp-rocket/inc/Engine/Preload/SitemapPreloadSubscriber.php on line 27 Warning: Cannot modify header information - headers already sent by (output started at /home/admin1/public_html/punjabi/wp-content/plugins/free-comments-for-wordpress-vuukle/free-comments-for-wordpress-vuukle.php:1) in /home/admin1/public_html/punjabi/wp-includes/feed-rss2.php on line 8 Guru Gobind Singh – D5 News https://punjabi.newsd5.in Truth Seeking News Network. Sat, 03 Sep 2022 06:06:53 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Guru Gobind Singh – D5 News https://punjabi.newsd5.in 32 32 ਮੁੱਖ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%97%e0%a9%81%e0%a8%b0%e0%a9%82-%e0%a8%97%e0%a9%8b%e0%a8%ac/ Deprecated: Creation of dynamic property Free_Comments_For_Wordpress_Vuukle_Public::$settings is deprecated in /home/admin1/public_html/punjabi/wp-content/plugins/free-comments-for-wordpress-vuukle/public/class-free-comments-for-wordpress-vuukle-public.php on line 142 Sat, 03 Sep 2022 06:06:53 +0000 https://punjabi.newsd5.in/?p=174197 ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਸਰਕਾਰ

ਪ੍ਰੋਜੈਕਟ ਦੀ ਸਥਾਪਨਾ ਨਾਲ ਪੈਟਰੋਕੈਮੀਕਲ ਹੱਬ ਵਜੋਂ ਉਭਰੇਗਾ ਪੰਜਾਬ

ਪੰਜਾਬ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ

ਪਵਿੱਤਰ ਨਗਰੀ ਤਲਵੰਡੀ ਸਾਬੋ ਦਾ ਸਰਬਪੱਖੀ ਵਿਕਾਸ ਕਰਨ ਦਾ ਐਲਾਨ

ਤਲਵੰਡੀ ਸਾਬੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ।

Bharat Bhushan Ashu ਨੂੰ ਲੈਕੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਕਾਂਗਰਸੀ ਹੋਏ ਹੈਰਾਨ | D5 Channel Punjabi

ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਰ ਕਰਿਦਆਂ ਕਿਹਾ ਕਿ ਐਚ.ਐਮ.ਈ.ਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰੋਜੈਕਟ ਹੈ ਅਤੇ ਇਕੋ ਥਾਂ ‘ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ। ਉਨ੍ਹਾਂ ਕਿਹਾ ਕਿ ਰਿਫਾਇਨਰੀ ਭਾਰਤ ਪੜਾਅ-VI ਦੇ ਅਨੁਕੂਲ ਆਵਾਜਾਈ ਫਿਊਲਜ਼ ਜਿਵੇਂ ਮੋਟਰ ਸਪਿਰਟ ਅਤੇ ਹਾਈ-ਸਪੀਡ ਡੀਜ਼ਲ ਆਦਿ ਦਾ ਉਤਪਾਦਨ ਕਰਦੀ ਹੈ ਅਤੇ ਇਸਨੂੰ ਉੱਤਰੀ ਭਾਰਤ ਦੀ ਊਰਜਾ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ ਪੈਟਰੋ ਕੈਮੀਕਲ ਹੱਬ ਵਜੋਂ ਸਥਾਪਿਤ ਕਰੇਗਾ ਅਤੇ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ ਹੋਰ ਸਮਾਜਿਕ-ਆਰਥਿਕ ਲਾਭ ਪ੍ਰਦਾਨ ਕਰੇਗਾ।

MLA Baljinder Kaur ਨੂੰ ਇਨਸਾਫ਼, ਮਹਿਲਾ ਕਮਿਸ਼ਨ ਨੇ ਲਿਆ ਵੱਡਾ ਐਕਸ਼ਨ! | D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਿਫਾਇਨਰੀ ਸੂਬੇ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਨੇ ਰਿਫਾਈਨਰੀ ਦੇ ਪ੍ਰਬੰਧਕਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਨੌਕਰੀਆਂ ਜ਼ਿਆਦਾਤਰ ਸਥਾਨਕ ਨੌਜਵਾਨਾਂ ਨੂੰ ਦਿੱਤੀਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਿਫਾਇਨਰੀ ਨੂੰ ਸੂਬੇ ਵਿੱਚ ਯੋਗ ਹੁਨਰਮੰਦ ਨੌਜਵਾਨਾਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਬਾ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਇਸ ਦੀ ਵਿਵਸਥਾ ਕਰਵਾਏਗੀ।

Canaad Punjabi News: ਪੰਜਾਬਣ ਦੀ ਬਹਾਦਰੀ, ਅੱਗੇ – ਅੱਗੇ ਭਜਾਏ ਹਮਲਾਵਰ, ਇਕੱਲੀ ਪੈ ਗਈ ਮਗਰ | D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਇਸ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ ਪਰ ਸੂਬਾ ਸਰਕਾਰ ਵੱਲੋਂ ਅਜਿਹੇ ਕਿਸੇ ਵੀ ਨਾਪਾਕ ਇਰਾਦੇ ਨੂੰ ਸਫਲ ਨਹੀਂ ਹੋਣ ਦੇਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Khabran Da Sira : Sukhbir ਨੇ ਛੱਡੀ ਪ੍ਰਧਾਨਗੀ! ਨਵੇਂ ਪ੍ਰਧਾਨ ਦੀ ਚੋਣ! Congress ਲਈ ਮੁਸੀਬਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਪਰ ਵਿਰੋਧੀ ਧਿਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਪਣੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਜਾਰੀ ਰੱਖੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਮੁਕੰਮਲ ਯੋਜਨਾ ਉਲੀਕੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਅਮਿਤ ਰਤਨ, ਪ੍ਰੋ: ਬਲਜਿੰਦਰ ਕੌਰ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਜਗਸੀਰ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

]]>
ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ https://punjabi.newsd5.in/%e0%a8%a5%e0%a8%b0%e0%a8%ae%e0%a8%b2-%e0%a8%aa%e0%a8%b2%e0%a8%be%e0%a8%82%e0%a8%9f-%e0%a8%a6%e0%a9%87-%e0%a8%9a%e0%a9%8b%e0%a8%a5%e0%a9%87-%e0%a8%af%e0%a9%82%e0%a8%a8%e0%a8%bf%e0%a8%9f-%e0%a8%9a/ Fri, 29 Apr 2022 15:47:42 +0000 https://punjabi.newsd5.in/?p=155263 ਬਿਜਲੀ ਮੰਤਰੀ ਨੇ ਥਰਮਲ ਪਲਾਂਟ ਵਿਖੇ ਚੋਥੇ ਯੂਨਿਟ ਦੀ ਟੈਸਟਿੰਗ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ

ਤਲਵੰਡੀ ਸਾਬੋ ਵਿਖੇ ਵੀ ਵਧਾਇਆ ਗਿਆ 660 ਮੈਗਾਵਾਟ ਬਿਜਲੀ ਦਾ ਉਤਪਾਦਨ

ਚੰਡੀਗੜ/ਰੂਪਨਗ: ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ ਚੱਢਾ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੇਕਟਰ ਸ. ਬਲਦੇਵ ਸਿੰਘ ਸਰਾਂ ਵੀ ਸਨ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਲਾਨਾ ਮੇਨਟੈਨਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ।

BIG News : ਨਸ਼ੇ ਦੇ ਮੁੱਦੇ ’ਤੇ Raja Warring ਨੇ ਮੰਨੀ ਗਲ਼ਤੀ, ਖੋਲ੍ਹੇ ਵੱਡੇ ਰਾਜ | D5 Channel Punjabi

ਜਿਸ ਉਪਰੰਤ ਮੌਕੇ ‘ਤੇ ਹਾਜਰ ਸ. ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਥਰਮਲ ਪਲਾਂਟ ਵਿਖੇ ਤੀਜਾ ਯੂਨਿਟ 28 ਅਪ੍ਰੈਲ ਨੂੰ ਚਾਲੂ ਕੀਤਾ ਗਿਆ ਜਦ ਕਿ ਚੌਥਾ ਯੂਨਿਟ ਅੱਜ ਹੀ ਚਾਲੂ ਹੋਣ ਨਾਲ ਇਹ ਪਲਾਂਟ ਆਪਣੀ ਪੂਰੀ ਸਮੱਰਥਾ ਦੇ ਨਾਲ ਬਿਜਲੀ ਦੀ ਸਪਲਾਈ ਕਰੇਗਾ। ਉਨਾਂ ਕਿਹਾ ਕਿ ਚੌਥੇ ਯੂਨਿਟ ਦੇ ਚਾਲੂ ਹੋਣ ਨਾਲ 210 ਮੈਗਾਵਾਟ ਬਿਜਲੀ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਵੇਗਾ ਅਤੇ ਤਲਵੰਡੀ ਸਾਬੋ ਵਿਖੇ ਵੀ 660 ਮੈਗਾਵਾਟ ਬਿਜਲੀ ਦੀ ਪੈਦਾਵਾਰ ਨੂੰ ਵਧਾਇਆ ਗਿਆ ਹੈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਇਸ ਮੌਕੇ ‘ਤੇ ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿੱਚ ਆਪ ਖੁੱਦ ਨਿੱਜੀ ਤੌਰ ‘ਤੇ ਜਾ ਕੇ ਯੂਨਿਟਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਥਰਮਲ ਪਲਾਂਟ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦ ਕਿ ਕਾਂਗਰਸ ਸਰਕਾਰ ਨੇ ਜਨਵਰੀ 2018 ਵਿੱਚ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਜੜੋਂ ਖਤਮ ਕਰਵਾ ਦਿੱਤਾ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਕੋਈ ਯਤਨ ਵੀ ਨਹੀਂ ਕੀਤੇ।

Fazilka News : Navjot Sidhu ਦਾ ਵੱਡਾ ਸਿਆਸੀ ਧਮਾਕਾ! ਹਾਈਕਮਾਨ ਦੀਆਂ ਹਿੱਲੀਆਂ ਜੜ੍ਹਾਂ | D5 Channel Punjabi

ਜਿਸ ਨਾਲ ਬਿਜਲੀ ਦੇ ਉਤਪਾਦਨ ਨੂੰ ਫਰਕ ਤਾ ਪਿਆ ਹੈ ਨਾਲ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਵੀ ਆਪਣੀ ਨੌਕਰੀ ਤੋਂ ਹੱਥ ਧੌਣਾ ਪਿਆ। ਉਨਾਂ ਸੂਬੇ ਦੇ ਕਿਸਾਨਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜਲਦ ਬਿਜਲੀ ਦੀ ਸਪਲਾਈ ਨੂੰ ਨਿਯਮਤ ਕੀਤਾ ਜਾਵੇਗਾ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਣਥੱਕ ਯਤਨ ਕਰ ਰਹੀਂ ਹੈ।

Fatehgarh News : ਬਿਜਲੀ ਤੋਂ ਬਾਅਦ ਹੁਣ ਆਹ ਗਰੰਟੀ ਵੀ ਪੂਰੀ, ਸਰਕਾਰ ਨੇ ਦਿੱਤੀ ਖੁਸ਼ਖਬਰੀ | D5 Channel Punjabi

ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਲਈ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ ਕੀਤੀ ਹੈ। ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੇ ਪੂਲ ਵਿੱਚੋਂ ਵੀ ਬਿਜਲੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੋਲੇ ਦੀ ਸਪਲਾਈ ਨੂੰ ਨਿਰਵਿਘਨ ਕਰਨ ਲਈ ਕਿਹਾ ਹੈ।

Canada ਸਰਕਾਰ ਦਾ ਫੈਸਲਾ ਦਿੱਤੀ ਖੁਸ਼ਖ਼ਬਰੀ, ਨਵੀਂ ਨੀਤੀ ਲਾਗੂ, ਮਿਲੂ ਸਿੱਧੀ ਨੌਕਰੀ | D5 Channel Punjabi

ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿਖੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਡੀ.ਐਮ. ਸ. ਗੁਰਵਿੰਦਰ ਜੌਹਲ, ਚੀਫ ਇੰਜੀਨੀਅਰ ਜੀ.ਜੀ.ਐਸ.ਟੀ.ਪੀ. ਸ਼੍ਰੀ ਰਵੀ ਵੰਦਵਾ, ਜਨਰੇਸ਼ਨ ਡਾਇਰੈਕਟਰ ਸ਼੍ਰੀ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

]]>
ਖੁਦ ਨੂੰ ਗੁਰੂ ਗੋਬਿੰਦ ਸਿੰਘ ਦੱਸਣ ਵਾਲਾ ਚੜ੍ਹਿਆ ਪੁਲਿਸ ਦੇ ਧੱਕੇ!ਸਿੱਖ ਸੰਗਤ ਨੇ ਵੀ ਕਰਤਾ ਵੱਡਾ ਐਲਾਨ ! https://punjabi.newsd5.in/%e0%a8%96%e0%a9%81%e0%a8%a6-%e0%a8%a8%e0%a9%82%e0%a9%b0-%e0%a8%97%e0%a9%81%e0%a8%b0%e0%a9%82-%e0%a8%97%e0%a9%8b%e0%a8%ac%e0%a8%bf%e0%a9%b0%e0%a8%a6-%e0%a8%b8%e0%a8%bf%e0%a9%b0%e0%a8%98-%e0%a8%a6/ Wed, 11 Nov 2020 05:36:33 +0000 https://punjabi.newsd5.in/?p=80085 ਸੰਗਰੂਰ : ਲੋਕਾਂ ਨੂੰ ਆਪਣੇ ਪਿੱਛੇ ਲਾਉਣ ਲਈ ਪਾਖੰਡਬਾਦ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ। ਜਿਸ ਦੀ ਹੱਦ ਉਸ ਸਮੇਂ ਪਾਰ ਹੋ ਗਈ ਜਦੋਂ ਇੱਕ ਸੰਗਰੂਰ ਜਿਲ੍ਹੇ ਦੇ ਪਿੰਡ ਬਲਰਾਂ ਦਾ ਮਲਕੀਤ ਸਿੰਘ ਆਪਣੇ- ਆਪ ਨੂੰ ਗੁਰੂ ਗੋਬਿੰਦ ਸਿੰਘ ਦੱਸਦਾ ਸੀ ‘ਤੇ ਜਿਸ ਨੇ ਇੱਕ ਯੂ-ਟਿਊਬ ਚੈਨਲ ਵੀ ਬਣਇਆ ਹੋਇਆ ਹੈ। ਉਸ ਨੇ ਇੱਕ ਇਮਾਰਤ ਬਣਾਕੇ ਉਸ ਨੂੰ ਸੱਚਖੰਡ ਵੀ ਬਣਾਇਆ ਹੋਇਆ ਹੈ।

🔴LIVE🔴ਕਾਂਗਰਸ ‘ਚ ਪਈ ਫੁੱਟ! ਸਿੱਧੂ ਦੀ ਕੁਰਸੀ ਪੱਕੀ! ਕਿਸਾਨਾਂ ਦੇ ਹੱਕ ‘ਚ ਆਇਆ ਵੱਡਾ ਫੈਸਲਾ!

ਇਸ ਨਾਲ ਮਲਕੀਤ ਸਿੰਘ ਦੇ ਚਾਰ ਬੱਚੇ ਵੀ ਹਨ ਜਿਨ੍ਹਾਂ ਨੂੰ ਉਹ ਚਾਰ ਸ਼ਾਹਿਬਜਾਦੇ ਦੱਸ ਦਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਦੀ ਘਰਵਾਲੀ ਹਰਪ੍ਰੀਤ ਕੌਰ ਨੇ ਵੀ ਆਪਣੇ ਪਤੀ ਉਪਰ ਕੁੱਟਮਾਰ ਤੇ ਇਸ ਤੋਂ ਇਲਾਵਾ ਹੋਰ ਵੀ ਕਈ ਗੰਭੀਰ ਇਲਜ਼ਾਮ ਲਗਾਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਅਮਰੀਕ ਸਿੰਘ ਨੇ ਕਿਹਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਧਰਤੀ ‘ਤੇ ਇੱਕ ਵਾਰ ਹੀ ਆਏ ਸੀ।

13 ਦੀ ਮੀਟਿੰਗ ਤੋਂ ਪਹਿਲਾਂ ਕਰਤਾ ਕਿਸਾਨਾਂ ਨੇ ਵੱਡਾ ਐਲਾਨ !ਭਾਜਪਾ ਦੇ ਲੀਡਰਾਂ ਸਮੇਤ ਮੋਦੀ ਨੂੰ ਛਿੜੀ ਕੰਬਣੀ !

ਜਿਸ ਤੋਂ ਬਾਅਦ ਹੁਣ ਸਿੱਖ ਆਪਣਾ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦੇ ਹਨ ਇਸ ਨੇ ਧਰਾਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਸਬੰਧੀ ਇਸ ਉਪਰ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਬਾਰੇ ਮੌਕੇ ‘ਤੇ ਪਹੁੰਚੇ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਲਕੀਤ ਸਿੰਘ ਨੂੰ ਪੁਲਿਸ ਨੇ ਬਣਦੀਆਂ ਧਾਰਾ ਲਾ ਕੇ ਹਿਰਾਸਤ ‘ਚ ਲ਼ੈ ਲਿਆ ਹੈ। ਜਿਸ ਤੋਂ ਬਆਦ ਅਗਲੀ ਕਾਰਵਾਈ ਜਾਰੀ ਹੈ।

ਕਿਸਾਨਾਂ ਨੇ ਦੀਵਾਲੀ ਤੋਂ ਪਹਿਲਾਂ ਹੀ ਕਰਤਾ ਵੱਡਾ ਐਲਾਨ !ਮੋਦੀ ਨੂੰ ਮਹਿੰਗਾ ਪੈਣਾ ਇਹ ਸੰਘਰਸ਼ !

ਮਲਕੀਤ ਸਿੰਘ ਕਾਫੀ ਸਮੇਂ ਤੋਂ ਸਿੱਖ ਧਰਮ ਦੀਆਂ ਭਾਵਨਾਂ ਨੂੰ ਠੇਸ ਪਹੁੰਚਾ ਰਿਹਾ ਸੀ। ਇਸ ਤੋਂ ਇਲਾਵਾ ਕਈ ਸਿੱਖ ਪ੍ਰਚਾਰਕਾਂ ਬਾਰੇ ਵੀ ਗਲਤ ਸ਼ਬਦਾਬਲੀ ਵਰਤੀ ਸੀ। ਮਲਕੀਤ ਸਿੰਘ ਉਪਰ ਇਸ ਦੀ ਘਰਵਾਲੀ ਹਰਪ੍ਰੀਤ ਕੌਰ ਵੱਲੋਂ ਨਜ਼ਾਇਜ ਸਬੰਧਾਂ ਦੇ ਇਲਜ਼ਾਮ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਦੀ ਕਾਰਵਈ ਤੋਂ ਬਾਅਦ ਹੋਰ ਕੀ-ਕੀ ਸਾਹਮਣੇ ਆਉਦਾ ਹੈ।

]]>
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਦਿਵਸ ਦੇ ਰੂਪ ‘ਚ ਮਨਾਇਆ ਜਾਵੇ : ਮਨੋਜ ਤਿਵਾਰੀ https://punjabi.newsd5.in/%e0%a8%9b%e0%a9%8b%e0%a8%9f%e0%a9%87-%e0%a8%b8%e0%a8%be%e0%a8%b9%e0%a8%bf%e0%a8%ac%e0%a9%9b%e0%a8%be%e0%a8%a6%e0%a8%bf%e0%a8%86%e0%a8%82-%e0%a8%a6%e0%a9%80-%e0%a8%b6%e0%a8%b9%e0%a8%be%e0%a8%a6/ Fri, 27 Dec 2019 05:38:58 +0000 https://punjabi.newsd5.in/?p=58415 ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮਨੋਜ ਤਿਵਾਰੀ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੇ ਦਿਨ ਨੂੰ ਬਾਲ ਦਿਵਸ ਦੇ ਰੂਪ ‘ਚ ਮਨਾਉਣ ਦੀ ਮੰਗ ਕੀਤੀ ਹੈ। ਅਜੇ ਤੱਕ ਦੇਸ਼ ‘ਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ‘ਤੇ ਬਾਲ ਦਿਵਸ ਮਨਾਇਆ ਜਾਂਦਾ ਹੈ।

ਭਾਜਪਾ ਸਾਂਸਦ ਮਨੋਜ ਤਿਵਾਰੀ ਨੇ ਵੀਰਵਾਰ ਨੂੰ ਪ੍ਰਧਾਨਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ,‘‘14 ਨਵੰਬਰ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮਦਿਨ ਨੂੰ ਦੇਸ਼ ‘ਚ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ, ਕਿਉਂਕਿ ਨਹਿਰੂ ਬੱਚਿਆਂ ਵਿਚ ਬਹੁਤ ਹਰਮਨ ਪਿਆਰੇ ਸਨ।

Fatehgarh Sahib ‘ਚ ਆਏ ਲੋਕਾਂ ਨੂੰ ਨਹੀਂ ਪਤਾ ਇਤਿਹਾਸ | ਉਲਟਾ ਪੱਤਰਕਾਰ ਨੂੰ ਘੇਰਿਆ

ਸਾਡੇ ਦੇਸ਼ ‘ਚ ਬੱਚਿਆਂ ਨੇ ਅਨੇਕ ਕੁਰਬਾਨੀਆਂ ਕੀਤੀਆ ਹਨ ਅਤੇ ਉਨ੍ਹਾਂ ‘ਚ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਨੇ ਦਿੱਤੀ ਹੈ।

ਮਨੋਜ ਤਿਵਾਰੀ ”ਮੇਰੇ ਵਿਚਾਰ ਵਿਚ ਉਨ੍ਹਾਂ ਦੀ ਸ਼ਹਾਦਤ ਵਾਲੇ ਦਿਨ ਨੂੰ ‘ਬਾਲ ਦਿਵਸ’ ਦੇ ਰੂਪ ਵਿਚ ਮਨਾ ਕੇ ਇਨ੍ਹਾਂ ਬਹਾਦਰ ਬੱਚਿਆਂ ਦੇ ਬਲੀਦਾਨ ਨੂੰ ਯਾਦ ਕਰਨਾ ਦੇਸ਼ ਭਰ ਦੇ ਬੱਚਿਆਂ ਲਈ ਪ੍ਰੇਰਣਾ ਸਰੋਤ ਰਹੇਗਾ।”

BREAKING | ਗੁਰਦੁਆਰੇ ‘ਚ ਤਾਬਿਆ ਬੈਠੇ ਗ੍ਰੰਥੀ ਦੇ ਮਾਰੇ ਥੱਪੜ | Video Viral

ਮਨੋਜ ਤਿਵਾਰੀ ਨੇ ਪ੍ਰਧਾਨਮੰਤਰੀ ਨੂੰ ਸੰਬੋਧਿਤ ਪੱਤਰ ‘ਚ ਅੱਗੇ ਲਿਖਿਆ ਹੈ, ‘‘ਮੇਰੀ ਤੁਹਾਨੂੰ ਬੇਨਤੀ ਹੈ ਕਿ ਬਹਾਦੁਰ ਬੱਚਿਆਂ ਦੀ ਕੁਰਬਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸ਼ਹਾਦਤ ਦੇ ਦਿਨ ਨੂੰ ਹਰ ਸਾਲ ਬਾਲ ਦਿਵਸ ਦੇ ਰੂਪ ਵਿੱਚ ਮਨਾਉਣ ਦੀ ਘੋਸ਼ਣਾ ਕੀਤੀ ਜਾਵੇ।

]]>