Haryana Farmers – D5 News https://punjabi.newsd5.in Truth Seeking News Network. Thu, 07 Apr 2022 16:58:02 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Haryana Farmers – D5 News https://punjabi.newsd5.in 32 32 12 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਲਈ ਸੁਹਿਰਦ ਜੱਥੇਬੰਦੀਆਂ ਦੀ ਸੱਦੀ ਮੀਟਿੰਗ https://punjabi.newsd5.in/meeting-called-by-12-farmers-organisations-to-unite-organisations-on-single-platform/ Thu, 07 Apr 2022 14:52:47 +0000 https://punjabi.newsd5.in/?p=152063 ਲੁਧਿਆਣਾ – ਸੰਯੁਕਤ ਕਿਸਾਨ ਮੋਰਚਾ ਦੀ ਏਕਤਾ ਨੂੰ ਬਚਾਅ ਕੇ ਮਜ਼ਬੂਤ ਕਰਨ ਲਈ ਯਤਨਸ਼ੀਲ ਕਿਸਾਨ ਜਥੇਬੰਦੀਆਂ ਦੀ ਇਕ ਜਰੂਰੀ ਮੀਟਿੰਗ ਕਿਸਾਨ ਆਗੂ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 12 ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ.ਐਸ.ਪੀ.ਦੇ ਸਵਾਲ’ ‘ਤੇ ਅਤੇ ਹੋਰ ਮੰਗਾਂ ਨੂੰ ਲੈ ਕੇ ਦਿੱਤੇ 11 ਤੋਂ 17 ਅਪ੍ਰੈਲ ਤੱਕ ਪ੍ਰਚਾਰ ਹਫਤਾ ਮਨਾਉਣ ਦੇ ਸੱਦੇ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ।

ਮੀਟਿੰਗ ਵਿੱਚ ਕੁਝ ਕਿਸਾਨ ਆਗੂਆਂ ਦੀ ਪ੍ਰਧਾਨਗੀ ਹੇਠ ਹੋਈ ਸੰਯੁਕਤ ਸਮਾਜ ਮੋਰਚਾ ਦੀ ਮੀਟਿੰਗ ਮਗਰੋਂ ਆਏ ਪ੍ਰੈਸ ਬਿਆਨ ਨਾਲੋਂ ਇਨ੍ਹਾਂ 12 ਕਿਸਾਨ ਜਥੇਬੰਦੀਆਂ ਨੇ ਦੂਰੀ ਬਣਾਉਂਦੇ ਹੋਏ ਆਪਣੇ ਆਪ ਨੂੰ ਜਨਤਕ ਕਿਸਾਨ ਜਥੇਬੰਦੀ ਵਜੋਂ ਸਰਗਰਮ ਰਹਿਣ ਦੇ ਪ੍ਰਾਣ ਨੂੰ ਦੁਹਰਾਇਆ ਹੈ।

ਮੀਟਿੰਗ ਵਿੱਚ ਪੰਜਾਬ ਵਿੱਚ ਖੇਤੀ ਮੋਟਰਾਂ ਦੀ ਬਿਜਲੀ ਦੇ ਲੱਗ ਰਹੇ ਕੱਟ ਦੀ ਸਥਿਤੀ ਉੱਪਰ ਗਹਿਰੀ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਖੇਤੀ ਮੋਟਰਾਂ ਨੂੰ ਪ੍ਰਤੀ ਦਿਨ ਘੱਟੋ-ਘੱਟ 6 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ। ਮੀਟਿੰਗ ਨੇ ਦਿਨੋਂ ਦਿਨ ਵੱਧ ਰਹੀ ਮਹਿੰਗਾਈ ,ਡੀਜ਼ਲ ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਨੂੰ ਸਰਕਾਰਾਂ ਵੱਲੋਂ ਲੋਕਾਂ ਵਿਰੁੱਧ ਵਿੱਢਿਆ ਹਮਲਾ ਕਰਾਰ ਦਿੰਦੇ ਹੋਏ ਇਹ ਵਾਧਾ ਵਾਪਸ ਲੈਣ ਦੀ ਮੰਗ ਕੀਤੀ।

ਮੀਟਿੰਗ ਵਿੱਚ  ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਪਾਣੀ ਅਤੇ ਰੱਖ-ਰਖਾਅ ਦੇ ਅਧਿਕਾਰਾਂ ਤੇ ਡਾਕਾ ਮਾਰਨ ਦੇ ਇਰਾਦੇ ਨਾਲ ਲਿਆਉਂਦੇ ਡੈਮ ਸਕਿਓਰਟੀ ਐਕਟ 2021 ਨੂੰ ਰੱਦ ਕਰਨ ਦੀ ਮੰਗ ਦੇ ਨਾਲ ਨਾਲ ਕੇਂਦਰੀਕਰਨ ਦੇ ਯਤਨਾਂ ਵਿਰੁੱਧ ਪਿੰਡ ਪੱਧਰ ਤੇ ਲਾਮਬੰਦੀ ਦੇ ਯਤਨ ਜਾਰੀ ਰੱਖਣ ਦਾ ਇਰਾਦਾ ਦੁਹਰਾਇਆ ਗਿਆ।

12 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਕਰਦੇ ਹੋਏ 11 ਅਪ੍ਰੈਲ ਨੂੰ ਮੁੱਲਾਂਪੁਰ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੁਲਾਈ ਹੈ।ਕਿਸਾਨ ਮੋਰਚੇ ਦੀ ਏਕਤਾ ਲਈ ਜਨਤਕ ਕਿਸਾਨ ਜਥੇਬੰਦੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹੋਏ ਆਗੂਆਂ ਨੇ ਸਪਸ਼ਟ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਕ-ਮੁੱਠ ਸੀ ਅਤੇ ਇਕ-ਮੁੱਠ ਰਹੇਗਾ।

ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ,ਰਾਮਿੰਦਰ ਸਿੰਘ ਪਟਿਆਲਾ ,ਕੁੱਲ ਹਿੰਦ ਕਿਸਾਨ ਸਭਾ ਦੇ ਬਲਦੇਵ ਸਿੰਘ ਨਿਹਾਲਗੜ੍ਹ ,ਲਖਵੀਰ ਸਿੰਘ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ,ਭਾਰਤੀ ਕਿਸਾਨ ਯੂਨੀਅਨ(ਕਾਦੀਆਂ) ਦੇ ਵੀਰਪਾਲ ਸਿੰਘ ਢਿੱਲੋਂ, ਬੀ.ਕੇ.ਯੂ.(ਦੋਆਬਾ) ਦੇ ਸਤਨਾਮ ਸਿੰਘ ਸਾਹਨੀ, ਦਵਿੰਦਰ ਸਿੰਘ ਸੰਧੂ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਡਾ. ਸਤਨਾਮ ਸਿੰਘ ਅਜਨਾਲਾ, ਜੈਪਾਲ ਸਿੰਘ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਕਿਰਨਜੀਤ ਸਿੰਘ ਸੇਖੋਂ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਮੁਕੇਸ਼ ਚੰਦਰ, ਰਾਜਵਿੰਦਰ ਸਿੰਘ, ਦੋਆਬਾ ਕਿਸਾਨ ਕਮੇਟੀ ਦੇ ਜੰਗਵੀਰ ਸਿੰਘ ਚੌਹਾਨ, ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਫੁਰਮਾਨ ਸਿੰਘ ਸੰਧੂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬੂਟਾ ਸਿੰਘ ਬੁਰਜ ਗਿੱਲ ਅਤੇ ਗੁਰਦੀਪ ਸਿੰਘ ਰਾਮਪੁਰਾ ਸ਼ਾਮਲ ਸਨ।

]]>
ਹਰਿਆਣਾ ਤੋਂ ਬਾਅਦ ਕਿਸਾਨਾਂ ਦੀ ਦਿੱਲੀ ਪੁਲਿਸ ਨਾਲ ਖੜ੍ਹਕੀ https://punjabi.newsd5.in/%e0%a8%b9%e0%a8%b0%e0%a8%bf%e0%a8%86%e0%a8%a3%e0%a8%be-%e0%a8%a4%e0%a9%8b%e0%a8%82-%e0%a8%ac%e0%a8%be%e0%a8%85%e0%a8%a6-%e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a6/ Fri, 27 Nov 2020 05:49:44 +0000 https://punjabi.newsd5.in/?p=81104 ਨਵੀਂ ਦਿੱਲੀ : ਖੇਤੀ ਬਿੱਲਾਂ ਦੇ ਖਿਲਾਫ਼ ਪੰਜਾਬ – ਹਰਿਆਣਾ ਦੇ ਕਿਸਾਨਾਂ ਦਾ ਹੱਲਾ ਬੋਲ ਜਾਰੀ ਹੈ। ਪੂਰੀ ਰਾਤ ਕਿਸਾਨ ਸੋਨੀਪਤ ‘ਚ ਡਟੇ ਰਹੇ ਅਤੇ ਹੁਣ ਦਿੱਲੀ ਦੇ ਵੱਲ ਕੂਚ ਕਰ ਰਹੇ ਹਨ। ਦਿੱਲੀ ਦੀਆਂ ਸਾਰੀਆਂ ਸੀਮਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ-ਗੁਰੂਗ੍ਰਾਮ ਬਾਰਡਰ ‘ਤੇ ਲੰਬਾ ਜਾਮ ਦੇਖਣ ਨੂੰ ਮਿਲ ਰਿਹਾ ਹੈ।

🔴LIVE ਕਿਸਾਨਾਂ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਝੁਕੀ ਕੇਂਦਰ ਸਰਕਾਰ!ਖੇਤੀ ਕਾਨੂੰਨਾਂ ‘ਤੇ ਲਿਆ ਫੈਸਲਾ!ਅੰਦੋਲਨ ਤੋਂ ਡਰੀ

ਪੁਲਿਸ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਕਰ ਰਹੀ ਹੈ। ਬਾਰਡਰ ‘ਤੇ ਸੀਆਈਐਸਐਫ ਦੇ ਜਵਾਨ ਭਾਰੀ ਗਿਣਤੀ ‘ਚ ਤੈਨਾਤ ਹਨ। ਸਿੰਘੁ ਬਾਰਡਰ ‘ਤੇ ਕਿਸਾਨਾਂ ਅਤੇ ਪੁਲਿਸ ਦੇ ਵਿੱਚ ਗੱਲਬਾਤ ਹੋਈ। ਪੁਲਿਸ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀ ਨਾਲ ਪ੍ਰਦਰਸ਼ਨ ਕਰਨਗੇ। ਸਿੰਘੁ ਬਾਰਡਰ ‘ਤੇ ਪੁਲਿਸ ਨੇ ਕਿਸਾਨਾਂ ਦੀ ਭੀੜ ਨੂੰ ਤਿੱਤਰ – ਬਿੱਤਰ ਕਰਨ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ।

]]>