houses – D5 News https://punjabi.newsd5.in Truth Seeking News Network. Thu, 01 Sep 2022 05:57:07 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png houses – D5 News https://punjabi.newsd5.in 32 32 ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੰਗਲੈਂਡ ਦੀ ਪਾਰਲੀਮੈਂਟ ਦਾ ਕੀਤਾ ਦੌਰਾ https://punjabi.newsd5.in/%e0%a8%b8%e0%a9%b0%e0%a8%a4-%e0%a8%ac%e0%a8%b2%e0%a8%ac%e0%a9%80%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%80%e0%a8%9a%e0%a9%87%e0%a8%b5%e0%a8%be%e0%a8%b2-%e0%a8%a8%e0%a9%87/ Thu, 01 Sep 2022 05:53:12 +0000 https://punjabi.newsd5.in/?p=173876 ਲੰਡਨ/ਨਵੀਂ ਦਿੱਲੀ : ਵਿਦੇਸ਼ ਦੌਰੇ ‘ਤੇ ਗਏ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹੀਂ ਦਿਨੀਂ ਬਰਤਾਨੀਆ ਫੇਰੀ ‘ਤੇ ਹਨ। ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਵੱਲੋਂ ਸੰਤ ਸੀਚੇਵਾਲ ਨੂੰ ਬਰਤਾਨੀਆ ਦੀ ਪਾਰਲੀਮੈਂਟ ਦੇ ਦੋਹਾਂ ਸਦਨਾਂ ਦੀ ਫੇਰੀ ਪੁਆਈ ਗਈ। ਢੇਸੀ ਨੇ ਸੰਤ ਸੀਚੇਵਾਲ ਨੂੰ ਪਾਰਲੀਮੈਂਟ ਦੇ ਦੋਹਾਂ ਸਦਨਾਂ ਦੇ ਕੰਮਕਾਜੀ ਢਾਂਚੇ ਅਤੇ ਕਾਰਵਾਈ ਤੋਂ ਜਾਣੂ ਕਰਵਾਇਆ।

ਮਾਨ ਸਰਕਾਰ ਦੇ ਹੱਕ ‘ਚ ਸੜਕਾਂ ‘ਤੇ ਉੱਤਰੇ ਲੋਕ, ਵਿਰੋਧ ਦੀ ਬਜਾਏ ਦਿੱਤਾ ਸਾਥ D5 Channel Punjabi

ਜ਼ਿਕਰਯੋਗ ਹੈ ਕਿ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਸੰਤ ਸੀਚੇਵਾਲ ਪਹਿਲੀ ਵਾਰ ਇੰਗਲੈਂਡ ਆਏ ਹਨ। ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸਿੱਖ ਚਿੰਤਕ ਭਗਵਾਨ ਸਿੰਘ ਜੌਹਲ, ਮਨਜੀਤ ਸਿੰਘ ਸ਼ਾਲਾਪੁਰ, ਜਸਵਿੰਦਰ ਸਿੰਘ ਕਾਲਾ ਤੇ ਮਨਜੀਤ ਸਿੰਘ ਭੋਗਲ ਦੀ ਹਾਜ਼ਰੀ ਵਿੱਚ ਸੰਤ ਸੀਚੇਵਾਲ ਨੇ ਤਨਮਨਜੀਤ ਢੇਸੀ ਵੱਲੋਂ ਬਰਤਾਨੀਆ ਦੀ ਪਾਰਲੀਮੈਂਟ ਵਿੱਚ ਮਨੁੱਖੀ ਅਧਿਕਾਰਾਂ ਦੀ ਲੜੀ ਜਾ ਰਹੀ ਲੜਾਈ ਸਬੰਧੀ ਮੁਬਾਰਕਬਾਦ ਪੇਸ਼ ਕੀਤੀ।

Khabran Da Sira : Church ਭੰਨਤੋੜ ਮਾਮਲਾ, CM Mann ਦਾ Action ਸਾਬਕਾ DGP ਦਾ ਲੱਗਿਆ ਨੰਬਰ,

ਉਨ੍ਹਾਂ ਕਿਹਾ ਕਿ ਦੁਨੀਆ ਦੇ ਕਿਸੇ ਵੀ ਦੇਸ਼ ਵਿੱਚ ਹੁੰਦੇ ਅਣਮਨੁੱਖੀ ਵਰਤਾਰਿਆਂ ਖਿਲਾਫ਼ ਤਨਮਨਜੀਤ ਸਿੰਘ ਢੇਸੀ ਸੱਚ ਦੀ ਆਵਾਜ਼ ਬਣਦੇ ਹਨ। ਸੰਤ ਸੀਚੇਵਾਲ ਨੇ ਢੇਸੀ ਨਾਲ ਗੱਲਬਾਤ ਕਰਦਿਆਂ ਵੱਧ ਰਹੀ ਆਲਮੀ ਤਪਸ਼ ‘ਤੇ ਵੀ ਡੂੰਘੀ ਚਿੰਤਾ ਜ਼ਾਹਿਰ ਕੀਤੀ। ਮੈਂਬਰ ਪਾਰਲੀਮੈਂਟ ਢੇਸੀ ਨੇ ਆਪਣੇ ਰੁਝੇਵਿਆਂ ਨੂੰ ਭੁੱਲ ਕੇ ਸਾਰਾ ਦਿਨ ਸੰਤ ਸੀਚੇਵਾਲ ਤੇ ਮਹਿਮਾਨਾਂ ਦੀ ਆਓ ਭਗਤ ਲੇਖੇ ਲਾਇਆ। ਉਨ੍ਹਾਂ ਲੰਡਨ ਦੀਆਂ ਇਤਿਹਾਸਕ ਥਾਵਾਂ ਵੀ ਦਿਖਾਈਆਂ।

Firozpur : ਪੁਲਿਸ ਨੇ ਫੇਰਿਆਂ ਤੋਂ ਚੁੱਕੀ ਲਾੜੀ, ਰਿਸ਼ਤੇਦਾਰਾਂ ਨੂੰ ਥਾਣੇ ‘ਚ ਕੀਤਾ ਬੰਦ, | D5 Channel Punjabi

ਉਨ੍ਹਾਂ ਕਿਹਾ ਕਿ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਕੰਮਾਂ ਅੱਗੇ ਸਭ ਕੁਝ ਬੌਣਾ ਹੈ, ਜਿਨ੍ਹਾਂ ਦੇ ਸਿਰਤੋੜ ਯਤਨਾਂ ਸਦਕਾ ਪੰਜਾਬ ਵਿੱਚ ਵਾਤਾਵਰਣ ਲਹਿਰ ਦਾ ਪਿੜ ਬੱਝਾ ਹੈ। ਇਸ ਸਮੇਂ ਗੱਲਬਾਤ ਕਰਦਿਆਂ ਮਨਜੀਤ ਸਿੰਘ ਸ਼ਾਲਾਪੁਰੀ ਨੇ ਕਿਹਾ ਕਿ ਜੇ ਸੰਤ ਸੀਚੇਵਾਲ ਵਰਗੇ ਹੀਰੇ ਪੰਜਾਬ ਦੀ ਧਰਤੀ ‘ਤੇ ਮੌਜੂਦ ਹਨ ਤਾਂ ਬਰਤਾਨੀਆ ਦੀ ਧਰਤੀ ਦਾ ਹੀਰਾ ਤਨਮਨਜੀਤ ਸਿੰਘ ਢੇਸੀ ਹਨ। ਦੋਵਾਂ ਸ਼ਖਸੀਅਤਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਡਿਆਈ ਲਈ ਲਫਜ਼ਾਂ ਦੀ ਥੁੜ੍ਹ ਮਹਿਸੂਸ ਹੋਣ ਲੱਗਦੀ ਹੈ। ਉਨ੍ਹਾਂ ਜਿੱਥੇ ਸੰਤ ਸੀਚੇਵਾਲ ਨੂੰ ਖੁਸ਼ਆਮਦੀਦ ਕਿਹਾ, ਉੱਥੇ ਤਨਮਨਜੀਤ ਢੇਸੀ ਵੱਲੋਂ ਉਨ੍ਹਾਂ ਲੇਖੇ ਲਾਏ ਦਿਨ ਲਈ ਧੰਨਵਾਦ ਵੀ ਕੀਤਾ।

 

 

 

 

 

 

]]>
ਹਿਮਾਚਲ : ਕਿਨੌਰ ਦੇ ਸ਼ਲਖਰ ‘ਚ ਫਟਿਆ ਬੱਦਲ, ਕਈ ਘਰ ਤਬਾਹ https://punjabi.newsd5.in/%e0%a8%b9%e0%a8%bf%e0%a8%ae%e0%a8%be%e0%a8%9a%e0%a8%b2-%e0%a8%95%e0%a8%bf%e0%a8%a8%e0%a9%8c%e0%a8%b0-%e0%a8%a6%e0%a9%87-%e0%a8%b6%e0%a8%b2%e0%a8%96%e0%a8%b0-%e0%a8%9a-%e0%a8%ab%e0%a8%9f%e0%a8%bf/ Tue, 19 Jul 2022 04:36:31 +0000 https://punjabi.newsd5.in/?p=167798 ਹਿਮਾਚਲ : ਤਬਾਹੀ ਦਾ ਇਹ ਹੜ੍ਹ ਕਾਫ਼ੀ ਡਰਾਉਣਾ ਸੀ। ਤਸਵੀਰਾਂ ਅਜਿਹੀਆਂ ਸਨ ਕਿ ਦੇਖ ਕੇ ਕਿਸੇ ਦੀ ਵੀ ਰੂਹ ਕੰਬ ਜਾਵੇ। ਪਹਾੜੀ ਤੋਂ ਤੇਜ਼ੀ ਨਾਲ ਹੇਠਾਂ ਆਇਆ ਇਹ ਹੜ੍ਹ ਜਿਸ ਰਸਤੇ ਆਇਆ ਸਭ ਕੁਝ ਆਪਣੇ ਨਾਲ ਵਹਾ ਕੇ ਲੈ ਗਿਆ। ਹਿਮਾਚਲ ਦੇ ਕਿਨੌਰ ਦੇ ਸ਼ਲਖਰ ਪਿੰਡ ‘ਚ ਸੋਮਵਾਰ ਨੂੰ ਬੱਦਲ ਫਟਣ ਕਾਰਨ ਹੜ੍ਹ ਆ ਗਿਆ। ਬੱਦਲ ਫਟਣ ਤੋਂ ਬਾਅਦ ਜਦੋਂ ਪਾਣੀ ਪਹਾੜੀ ਦੀ ਚੋਟੀ ਤੋਂ ਹੇਠਾਂ ਪਹੁੰਚਿਆ ਤਾਂ ਹੋਰ ਵੀ ਤਬਾਹੀ ਮਚ ਗਈ।

ਟੁੱਟਿਆ Akali Dal, ਹੋਈ ਵੱਡੀ ਬਗਾਵਤ, Bains ਨੂੰ ਭੇਜਿਆ ਜੇਲ੍ਹ, Bishnoi ‘ਤੇ ਕਾਰਵਾਈ | D5 Channel Punjabi

ਹੜ੍ਹ ਦੇ ਵਹਾਅ ਦੀ ਆਵਾਜ਼ ਡਰਾਉਣੀ ਹੈ। ਕਿੰਨੌਰ ਦੇ ਸ਼ਾਲਖਰ ‘ਚ ਬੱਦਲ ਫਟਣ ਤੋਂ ਬਾਅਦ ਜੋ ਹੜ੍ਹ ਆਇਆ, ਸਾਰੀਆਂ ਨਦੀਆਂ ‘ਚ ਪਾਣੀ ਆ ਗਿਆ। ਘਰ ਦੇ ਨੇੜੇ ਪਾਣੀ ਕਿੰਨੀ ਤੇਜ਼ੀ ਨਾਲ ਵਹਿ ਰਿਹਾ ਹੈ? ਇੰਝ ਜਾਪਦਾ ਹੈ ਕਿ ਜਿਵੇਂ ਇਹ ਹੜ ਘਰ ਨੂੰ ਵਹਾ ਕੇ ਲੈ ਕੇ ਜਾਣ ਦੇ ਇਰਾਦੇ ਨਾਲ ਆਇਆ ਹੋਵੇ।

]]>
ਕੇਂਦਰੀ ਸਿੱਖ ਅਜਾਇਬ ਘਰ ’ਚ ਸ਼ਹੀਦ ਭਾਈ ਦਿਲਾਵਰ ਸਿੰਘ ਤੇ ਗਿਆਨੀ ਭਗਵਾਨ ਸਿੰਘ ਦੀਆਂ ਤਸਵੀਰਾਂ ਸਥਾਪਤ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%b8%e0%a8%bf%e0%a9%b1%e0%a8%96-%e0%a8%85%e0%a8%9c%e0%a8%be%e0%a8%87%e0%a8%ac-%e0%a8%98%e0%a8%b0-%e0%a8%9a-%e0%a8%b6%e0%a8%b9/ Tue, 14 Jun 2022 09:22:16 +0000 https://punjabi.newsd5.in/?p=162873 ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਭਗਵਾਨ ਸਿੰਘ ਅਤੇ ਸ਼ਹੀਦ ਭਾਈ ਦਿਲਾਵਰ ਸਿੰਘ ਦੀਆਂ ਤਸਵੀਰਾਂ ਸ਼ੁਸੋਭਿਤ ਕੀਤੀਆਂ ਗਈਆਂ, ਜਿਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸੰਬੋਧਨ ਹੁੰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਸੇਵਾਵਾਂ ਨੂੰ ਵੇਖਦਿਆਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਉਨ੍ਹਾਂ ਆਖਿਆ ਕਿ ਸ਼ਹੀਦ ਭਾਈ ਦਿਲਾਵਰ ਸਿੰਘ ਨੇ ਸਿੱਖਾਂ ਵਿਰੁੱਧ ਤਤਕਾਲੀ ਜ਼ੁਲਮਾਂ ਨੂੰ ਠੱਲ੍ਹ ਪਾਉਣ ਲਈ ਸ਼ਹੀਦੀ ਦੇ ਕੇ ਮਿਸਾਲ ਕਾਇਮ ਕੀਤੀ।
ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਗੁਰੂ ਬਖ਼ਸ਼ਿਸ ਬਿਨਾ ਸੰਭਵ ਨਹੀਂ ਹੁੰਦਾ ਅਤੇ ਜਦੋਂ-ਜਦੋਂ ਵੀ ਕੌਮ ’ਤੇ ਜ਼ੁਲਮ ਹੋਏ ਸਿੱਖਾਂ ਨੇ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ। ਐਡਵੋਕੇਟ ਧਾਮੀ ਨੇ ਇਸ ਮੌਕੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੀਆਂ ਪੰਥਕ ਸੇਵਾਵਾਂ ਨੂੰ ਵੀ ਕੌਮ ਲਈ ਅਹਿਮ ਕਰਾਰ ਦਿੱਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ।
ਇਸ ਦੌਰਾਨ ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਭਗਵਾਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਅਮਰਜੀਤ ਸਿੰਘ ਬੰਡਾਲਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਭਗਵੰਤ ਸਿੰਘ ਸਿਆਲਕਾ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ਼ਹੀਦ ਭਾਈ ਦਿਲਾਵਰ ਸਿੰਘ ਦੇ ਦਾਦਾ ਸ. ਸੁਖਦੇਵ ਸਿੰਘ, ਉਨ੍ਹਾਂ ਦੇ ਭਰਾ ਸ. ਚਮਕੌਰ ਸਿੰਘ, ਸਿੱਖ ਆਗੂ ਸ. ਜਸਬੀਰ ਸਿੰਘ ਘੁੰਮਣ, ਪ੍ਰੋ. ਬਲਜਿੰਦਰ ਸਿੰਘ, ਭਾਈ ਬਖਸੀਸ ਸਿੰਘ ਮੁੱਖੀ ਅਖੰਡ ਕੀਰਤਨੀ ਜਥਾ, ਸ. ਮਹਾਂਬੀਰ ਸਿੰਘ ਸੁਲਤਾਨਵਿੰਡ, ਬਾਪੂ ਗੁਰਚਰਨ ਸਿੰਘ, ਜਨਰਲ ਸੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ. ਕੰਵਰਪਾਲ ਸਿੰਘ ਬਿੱਟੂ, ਡਾ. ਧਰਮਜੀਤ ਸਿੰਘ, ਸ. ਮਨਜੀਤ ਸਿੰਘ ਭੋਮਾਂ, ਭਾਈ ਸਤਨਾਮ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਸਤਨਾਮ ਸਿੰਘ ਰਿਆੜ, ਭਾਈ ਪ੍ਰੇਮ ਸਿੰਘ ਅਰਦਾਸੀਆਂ, ਸ. ਬਿਕਰਮ ਸਿੰਘ ਝੰਗੀ ਆਦਿ ਮੌਜੂਦ ਸਨ।
]]>
ਕੇਂਦਰੀ ਸਿੱਖ ਅਜਾਇਬ ਘਰ ਵਿਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0%e0%a9%80-%e0%a8%b8%e0%a8%bf%e0%a9%b1%e0%a8%96-%e0%a8%85%e0%a8%9c%e0%a8%be%e0%a8%87%e0%a8%ac-%e0%a8%98%e0%a8%b0-%e0%a8%b5%e0%a8%bf%e0%a8%9a-%e0%a8%a4/ Thu, 25 Nov 2021 09:59:35 +0000 https://punjabi.newsd5.in/?p=134149 ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਨੇ ਨਿਭਾਈਆਂ ਵੱਡੀਆਂ ਪੰਥਕ ਸੇਵਾਵਾਂ-ਬੀਬੀ ਜਗੀਰ ਕੌਰ

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਨਾਨਕਸਰ ਸੀਂਘੜਾ (ਕਰਨਾਲ) ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਕੌਮ ਦਾ ਜਿਊਂਦਾ ਜਾਗਦਾ ਇਤਿਹਾਸ ਸਮੋਈ ਬੈਠਾ ਹੈ ਅਤੇ ਇਥੇ ਉਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਜਾਂਦੀਆਂ ਹਨ, ਜਿਨ੍ਹਾਂ ਨੇ ਪੰਥ ਲਈ ਵੱਡੀਆਂ ਸੇਵਾਵਾਂ ਦਿੱਤੀਆਂ ਹੋਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖ਼ਸੀਅਤਾਂ ਵਿਚ ਹੀ ਜਥੇਦਾਰ ਕੁਲਦੀਪ ਸਿੰਘ ਵਡਾਲਾ, ਬਾਬਾ ਰਾਮ ਸਿੰਘ ਅਤੇ ਬਾਬਾ ਦੀਦਾਰ ਸਿੰਘ ਵਾਲੇ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਨੇ ਹੀ ਵਿਸ਼ੇਸ਼ ਪੰਥਕ ਸੇਵਾਵਾਂ ਨਿਭਾਈਆਂ ਹਨ। ਜਥੇਦਾਰ ਕੁਲਦੀਪ ਸਿੰਘ ਵਡਾਲਾ ਜਿਥੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ, ਉਥੇ ਹੀ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ 18 ਸਾਲ ਯਤਨਸ਼ੀਲ ਰਹੇ। ਇਸੇ ਤਰ੍ਹਾਂ ਬਾਬਾ ਰਾਮ ਸਿੰਘ ਨਾਨਕਸਰ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲ ਵਾਲੇ ਸਿੱਖੀ ਨੂੰ ਪ੍ਰਣਾਏ ਹੋਏ ਮਹਾਂਪੁਰਖ ਸਨ। ਸਹਿਜ, ਸੰਜਮ ਦੇ ਧਾਰਨੀ ਇਨ੍ਹਾਂ ਮਹਾਂਪੁਰਖਾਂ ਨੇ ਜਿਥੇ ਨਾਮ ਸਿਮਰਨ ਦੁਆਰਾ ਆਪਣਾ ਜੀਵਨ ਸਫ਼ਲ ਕੀਤਾ, ਉਥੇ ਹੀ ਸੰਗਤਾਂ ਨੂੰ ਵੀ ਉੱਤਮ ਜੀਵਨ ਜਿਊਣ ਲਈ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਕੌਮ ਨੂੰ ਅਜਿਹੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਸੇ ਦੀ ਤਸਵੀਰ ਸੁਸ਼ੋਭਿਤ ਹੋਣਾ ਵੱਡਾ ਕੌਮੀ ਸਨਮਾਨ ਹੈ। ਇਸ ਮੌਕੇ ਤਿੰਨਾਂ ਸ਼ਖ਼ਸੀਅਤਾਂ ਨਾਲ ਸਬੰਧਤ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਸਪੁੱਤਰ ਸ. ਗੁਰਪ੍ਰਤਾਪ ਸਿੰਘ ਵਿਧਾਇਕ, ਸ. ਹਰਭਜਨ ਸਿੰਘ ਮਸਾਣਾਂ, ਸ. ਕੁਲਵੰਤ ਸਿੰਘ ਮੰਨਣ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਮਰਜੀਤ ਸਿੰਘ, ਸ. ਆਗਿਆਕਾਰ ਸਿੰਘ ਵਡਾਲਾ, ਸ. ਚਰਨਜੀਤ ਸਿੰਘ ਸ਼ੇਰਗਿੱਲ, ਸ. ਅਰਵਿੰਦਰ ਸਿੰਘ ਬੈਂਸ, ਬਾਬਾ ਪ੍ਰਿਤਪਾਲ ਸਿੰਘ ਹੁਸ਼ਿਆਰਪੁਰ, ਬਾਬਾ ਕਸ਼ਮੀਰ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਸਰਬਜੀਤ ਸਿੰਘ ਸੀਂਘੜਾ, ਬਾਬਾ ਕਾਨ੍ਹ ਸਿੰਘ ਗੋਨੇਆਣਾ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਭਗਵਾਨ ਸਿੰਘ, ਬਾਬਾ ਕਰਮਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਡਾ. ਸੁਖਬੀਰ ਸਿੰਘ, ਸ. ਕੰਵਰਚੜ੍ਹਤ ਸਿੰਘ ਗਿੱਲ, ਸ. ਦਿਲਰਾਜ ਸਿੰਘ ਗਿੱਲ, ਬੀਬੀ ਤੇਜਿੰਦਰ ਕੌਰ, ਬੀਬੀ ਜਗਜੀਤ ਕੌਰ ਆਦਿ ਮੌਜੂਦ ਸਨ।
]]>