incinting factory – D5 News https://punjabi.newsd5.in Truth Seeking News Network. Sat, 07 May 2022 14:22:58 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png incinting factory – D5 News https://punjabi.newsd5.in 32 32 ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਕੇਂਦਰ ਸਰਕਾਰ: ਮਾਲਵਿੰਦਰ ਸਿੰਘ ਕੰਗ https://punjabi.newsd5.in/%e0%a8%ac%e0%a8%be%e0%a8%ac%e0%a8%be-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%87-%e0%a8%ac%e0%a8%a3%e0%a8%be%e0%a8%8f-%e0%a8%b8%e0%a9%b0%e0%a8%b5%e0%a8%bf%e0%a8%a7%e0%a8%be/ Sat, 07 May 2022 14:22:58 +0000 https://punjabi.newsd5.in/?p=156393 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਜਨਤਾ ਪਾਰਟੀ ਦੇ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਕਾਨੂੰਨ ਦੇ ਨਿਯਮਾਂ ਨੂੰ ਛਿੱਕੇ ਟੰਗ ਕੇ ਛੁਡਾਉਣ ਅਤੇ ਸੂਬੇ ‘ਚ ਹਿੰਸਾ ਭੜਕਾਉਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜਿੰਮੇਵਾਰ ਠਹਿਰਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਕੇਂਦਰ ਸਰਕਾਰ ‘ਤੇ ਪੰਜਾਬ ‘ਚ ਸੰਪਰਦਾਇਕ ਹਿੰਸਾ ਫੈਲਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੇ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ।

ਹੁਣੇ-ਹੁਣੇ CM ਮਾਨ ਨੇ ਹੁਕਮ ਕੀਤੇ ਜਾਰੀ ! ਬੱਗਾ ਦੀ ਗ੍ਰਿਫ਼ਤਾਰੀ ‘ਆਪ’ ਨੂੰ ਪਈ ਮਹਿੰਗੀ ! D5 Channel Punjabi

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ‘ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਪੁਲੀਸ ਵਿਚਕਾਰ ਹੋਈ ਤਣਾਤਨੀ ਨੇ ਨਫ਼ਰਤ ਫ਼ੈਲਾਉਣ ਵਾਲੇ ਤਜਿੰਦਰ ਪਾਲ ਸਿੰਘ ਬੱਗਾ ਜਿਹੇ ਅਸਮਾਜਿਕ ਤੱਤਾਂ ਨੂੰ ਸੁਰੱਖਿਆ ਦੇਣ ਵਾਲੀ ਭਾਜਪਾ ਦਾ ਅਸਲੀ ਚਿਹਰਾ ਦੇਸ਼ ਦੇ ਸਾਹਮਣੇ ਬੇਨਿਕਾਬ ਕਰ ਦਿੱਤਾ ਹੈ। ਭਾਜਪਾ ਵੱਲੋਂ ਅਜਿਹੇ ਅਪਰਾਧੀ ਦੀ ਮਦਦ ਕਰਨਾ ਬੇਹੱਦ ਸ਼ਰਮਨਾਕ ਹੈ। ਕੰਗ ਨੇ ਕਿਹਾ ਕਿ ਬੱਗਾ ਦੇ ਖਿਲਾਫ਼ ਪਹਿਲਾਂ ਤੋਂ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਮਾੜੀ ਬੋਲੀ ਬੋਲਣ, ਦੰਗੇ ਭੜਕਾਉਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਜਿਹੇ ਕਈ ਕੇਸ ਦਰਜ ਹਨ।

ਬੱਗਾ ਮਾਮਲੇ ’ਚ ਵਕੀਲ ਨੇ ਕੀਤੇ ਖ਼ੁਲਾਸੇ, ਪੰਜਾਬ ਪੁਲਿਸ ’ਤੇ ਉੱਠੇ ਵੱਡੇ ਸਵਾਲ

ਪੰਜਾਬ ਵਿੱਚ ਵੀ ਉਸ ਖ਼ਿਲਾਫ਼ ਵਿਧਾਨ ਸਭਾ ਚੋਣਾ ਦੌਰਾਨ ਸੰਪਰਦਾਇਕ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਐਫ਼.ਆਈ.ਆਰ ਦਰਜ ਕੀਤੀ ਗਈ ਸੀ। ‘ਆਪ’ ਆਗੂ ਨੇ ਅੱਗੇ ਕਿਹਾ ਕਿ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲੀਸ ਨੇ ਨਿਯਮਾਂ ਅਨੁਸਾਰ ਪੂਰੀ ਕਾਰਵਾਈ ਕੀਤੀ ਹੈ। ਪੰਜਾਬ ਪੁਲੀਸ ਨੇ ਬੱਗਾ ਦੇ ਘਰ 5 ਵਾਰ ਨੋਟਿਸ ਭੇਜਿਆ ਸੀ। ਜਦੋਂ ਬੱਗਾ ਵੱਲੋਂ ਪੰਜੇ ਨੋਟਿਸਾਂ ਵਿੱਚੋਂ ਕਿਸੇ ਵੀ ਨੋਟਿਸ ਦਾ ਜਵਾਬ ਨਹੀਂ ਦਿੱਤਾ ਗਿਆ ਤਾਂ ਪੰਜਾਬ ਪੁਲੀਸ ਨੇ ਬੱਗਾ ਨੂੰ ਗ੍ਰਿਫ਼ਤਾਰ ਕਰਨ ਦਾ ਕਦਮ ਚੁੱਕਿਆ। ਕੰਗ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਪੁਲੀਸ ਅਤੇ ਪ੍ਰਸ਼ਾਸਨ ਦੋਵਾਂ ਨੂੰ ਆਪਣੇ ਇਸ਼ਾਰੇ ‘ਤੇ ਨਚਾ ਰਹੀ ਹੈ।

ਲੋਕਾਂ ਨੇ ਵੱਖਰੇ ਤਰੀਕੇ ਨਾਲ ਘੇਰੀ ਸਰਕਾਰ, ਯਾਦ ਕਰਵਾਇਆ ਪੁਰਾਣੀਆਂ ਸਾਰੀਆਂ ਗੱਲਾਂ

ਗ੍ਰਹਿ ਮੰਤਰੀ ਦੇ ਕਹਿਣ ‘ਤੇ ਹੀ ਦਿੱਲੀ ਅਤੇ ਹਰਿਆਣਾ ਪੁਲੀਸ ਬੱਗਾ ਨੂੰ ਜਬਰਦਸਤੀ ਪੰਜਾਬ ਪੁਲੀਸ ਕੋਲੋਂ ਛੁਡਾ ਕੇ ਲੈ ਗਈ। ਐਨਾ ਹੀ ਨਹੀਂ ਸਥਾਨਕ ਦਿੱਲੀ ਪੁਲੀਸ ਨੂੰ ਸੂਚਨਾ ਦੇਣ ਗਏ ਪੰਜਾਬ ਪੁਲੀਸ ਦੇ ਇੱਕ ਅਧਿਕਾਰੀ ਨੂੰ ਵੀ ਦਿੱਲੀ ਦੇ ਜਨਕਪੁਰੀ ਪੁਲੀਸ ਥਾਣੇ ਵਿਚ ਹਿਰਾਸਤ ‘ਚ ਰੱਖਿਆ ਗਿਆ। ਇਸੇ ਤਰ੍ਹਾਂ ਖੱਟਰ ਸਰਕਾਰ ਅਤੇ ਹਰਿਆਣਾ ਪੁਲੀਸ ਨੇ ਵੀ ਪੰਜਾਬ ਪੁਲੀਸ ਦੇ ਕੰਮਕਾਜ ‘ਚ ਅਸੰਵਿਧਾਨਿਕ ਰੂਪ ਨਾਲ ਦਖ਼ਲਅੰਦਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਲਦੀ ਦਖ਼ਲਅੰਦਾਜ਼ੀ ਕਰਨ ਅਤੇ ਭਾਜਪਾ ਨੂੰ ਸਬਕ ਸਿਖਾਉਣ ਲਈ ਪੰਜਾਬ ਸਰਕਾਰ ਵੱਲੋਂ ਮਾਣਯੋਗ ਹਾਈਕੋਰਟ ‘ਚ ਅਪੀਲ ਦਾਖ਼ਲ ਕੀਤੀ ਗਈ ਹੈ, ਕਿਉਂਕਿ ਆਮ ਆਦਮੀ ਪਾਰਟੀ ਨੂੰ ਸੰਵਿਧਾਨ ਅਤੇ ਅਦਾਲਤ ‘ਤੇ ਪੂਰਾ ਭਰੋਸਾ ਹੈ।

ਨਵੀਂ ਪਾਰਟੀ ਬਣਾਉਣ ‘ਤੇ ਸਿੱਧੂ ਦਾ ਧਮਾਕਾ! ਹਾਈਕਮਾਨ ਨੂੰ ਪਾਤੀ ਬਿਪਤਾ | D5 Channel Punjabi

ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਸ ਘਟਨਾ ਵਿੱਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਅੱਜ ਕਾਂਗਰਸ ਉਸੇ ਤਜਿੰਦਰਪਾਲ ਬੱਗਾ ਦਾ ਸਾਥ ਦੇ ਰਹੀ ਹੈ, ਜਿਸ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ‘ਬਾਰ ਡਾਂਸਰ’ ਕਹਿ ਕੇ ਸੰਬੋਧਨ ਕੀਤਾ ਸੀ। ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ।

]]>