indian ministers – D5 News https://punjabi.newsd5.in Truth Seeking News Network. Wed, 28 Nov 2018 05:07:03 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png indian ministers – D5 News https://punjabi.newsd5.in 32 32 ਇਮਰਾਨ ਖਾਨ ਅੱਜ ਰੱਖਣਗੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ https://punjabi.newsd5.in/kartarpur-corridor-3/ Wed, 28 Nov 2018 05:05:19 +0000 https://punjabi.newsd5.in/?p=36340 ਸਿੱਖ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਲਈ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਤਾਰਪੁਰ ਕਾਰੀਡੋਰ ਦਾ ਨੀਂਹ ਪੱਥਰ ਰੱਖਣਗੇ। ਇਸ ਸਮਾਗਮ ‘ਚ ਹਰਸਿਮਰਤ ਕੌਰ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਐੱਸ.ਜੀ.ਪੀ.ਸੀ.ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਕਈ ਸਿਆਸੀ ਆਗੂ ਸ਼ਾਮਲ ਹੋਣਗੇ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਟੱਕ ਲਾ ਕੇ ਕਰਤਾਰਪੁਰ ਵਿਖੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਮਾਗਮ ‘ਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਪਾਕਿਸਤਾਨ ਪੁਹੰਚ ਚੁੱਕੇ ਹਨ।

Read Also ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਨੂੰ ਲੈਕੇ ਸਿੱਧੂ ਨੂੰ ਇਮਰਾਨ ਖਾਨ ਦਾ ਇੱਕ ਹੋਰ ਸੱਦਾ,

ਪਾਕਿਸਤਾਨ ਸਰਕਾਰ ਵਲੋਂ ਭੇਜੇ ਗਏ ਸੱਦੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਤੁਹਾਨੂੰ ਦੱਸ ਦਈਏ ਕਿ ਭਾਰਤ ਅਤੇ ਪਾਕਿਸਤਾਨ ਆਪੋ-ਆਪਣੀ ਜ਼ਮੀਨ ‘ਤੇ ਵਿਸ਼ੇਸ਼ ਗਲਿਆਰੇ ਦੀ ਉਸਾਰੀ ਸ਼ੁਰੂ ਕਰਨਗੇ ਅਤੇ ਕੌਮਾਂਤਰੀ ਸਰਹੱਦ ‘ਤੇ ਦੋਵਾਂ ਨੂੰ ਜੋੜਿਆ ਜਾਵੇਗਾ। ਭਾਰਤ ਵਿੱਚ ਤਕਰੀਬਨ ਦੋ ਕਿਲੋਮੀਟਰ ਅਤੇ ਪਾਕਿਸਤਾਨ ਵਿੱਚ ਤਕਰੀਬਨ ਤਿੰਨ ਕਿਲੋਮੀਟਰ ਤੱਕ ਲੰਮਾ ਗਲਿਆਰਾ ਉਸਾਰਿਆ ਜਾਵੇਗਾ, ਜਿਸ ਵਿੱਚ ਦੋ ਪੁਲ ਵੀ ਬਣਾਏ ਜਾਣਗੇ। ਇਸ ਪ੍ਰਾਜੈਕਟ ਦੀ ਅੰਦਾਜ਼ਨ ਲਾਗਤ 16 ਕਰੋੜ ਰੁਪਏ ਹੈ।ਭਾਰਤ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਮੁਤਾਬਕ ਚਾਰ ਮਹੀਨਿਆਂ ਤਕ ਭਾਰਤ ਆਪਣੇ ਵਾਲੇ ਪਾਸੇ ਇਸ ਗਲਿਆਰੇ ਦੀ ਉਸਾਰੀ ਪੂਰੀ ਕਰ ਲਵੇਗਾ।

ਉੱਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਤਾਬਕ ਇਸ ਲਾਂਘੇ ਥਾਣੀਂ ਬਗ਼ੈਰ ਪਾਸਪੋਰਟ ਅਤੇ ਵੀਜ਼ਾ ਦੇ ਕੋਈ ਵੀ ਸ਼ਰਧਾਲੂ ਕਰਤਾਰਪੁਰ ਸਾਹਿਬ ਜਾ ਸਕਦਾ ਹੈ ਅਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮਹਾਨ ਅਸਥਾਨ ਦੇ ਦਰਸ਼ਨ ਕਰ ਸਕਦਾ ਹੈ। ਬੇਸ਼ੱਕ ਇਸ ਗਲਿਆਰੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਲਈ ਵੀਜ਼ਾ ਲੈਣ ਦੀ ਲੋੜ ਨਹੀਂ ਪਰ ਇਹ ਵੀ ਤੈਅ ਕੀਤਾ ਜਾਵੇਗਾ ਕਿ ਕਿਹੜੇ ਪਛਾਣ ਪੱਤਰਾਂ ਨਾਲ ਗੁਆਂਢੀ ਮੁਲਕ ਵਿੱਚ ਦਾਖ਼ਲਾ ਮਿਲੇਗਾ ਜਾਂ ਇਸ ਦੀ ਲੋੜ ਨਹੀਂ ਪਵੇਗੀ, ਇਸ ਦਾ ਫੈਸਲਾ ਵੀ ਹੋਣਾ ਹੈ। ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਗਲਿਆਰੇ ਨੂੰ ਸਹੀ ਢੰਗ ਨਾਲ ਸ਼ੁਰੂ ਕਰ ਦਿੱਤਾ ਜਾਵੇਗਾ।

]]>