inquiry – D5 News https://punjabi.newsd5.in Truth Seeking News Network. Fri, 23 Sep 2022 04:42:10 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png inquiry – D5 News https://punjabi.newsd5.in 32 32 ‘ਆਪ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣ ਰਾਜਪਾਲ’ https://punjabi.newsd5.in/%e0%a8%86%e0%a8%aa-%e0%a8%b5%e0%a9%b1%e0%a8%b2%e0%a9%8b%e0%a8%82-%e0%a8%87%e0%a8%b8%e0%a8%a6%e0%a9%87-%e0%a8%b5%e0%a8%bf%e0%a8%a7%e0%a8%be%e0%a8%87%e0%a8%95%e0%a8%be%e0%a8%82-%e0%a8%a6%e0%a9%80-2/ Fri, 23 Sep 2022 04:42:10 +0000 https://punjabi.newsd5.in/?p=177050 ਜੇਕਰ ਆਪ ਸੱਚਮੁੱਚ ਲੋਕਾਂ ਦਾ ਭਰੋਸਾ ਪਰਖਣਾ ਚਾਹੁੰਦੀ ਹੈ ਤਾਂ ਉਹ ਵਿਧਾਨ ਸਭਾ ਭੰਗ ਕਰ ਕੇ ਤਾਜ਼ਾ ਚੋਣਾਂ ਕਰਵਾਏ : ਬਿਕਰਮ ਸਿੰਘ ਮਜੀਠੀਆ

ਕੇਸ ਦੀ ਐਫ ਆਈ ਆਰ ਦੀ ਕਾਪੀ ਕੀਤੀ ਜਾਰੀ, ਕਿਹਾ ਕਿ 9 ਦਿਨਾਂ ਵਿਚ ਇਕ ਵੀ ਗ੍ਰਿਫਤਾਰੀ ਨਹੀਂ ਹੋਈ

ਡੀ ਜੀ ਪੀ ਨੂੰ ਆਖਿਆ ਕਿ 25 ਕਰੋੜ ਰੁਪਏ ਹਰੇਕ ਨੁੰ ਰਿਸ਼ਵਤ ਦੀ ਪੇਸ਼ਕਸ਼ ਦਾ ਦਾਅਵਾ ਕਰਨ ਵਾਲੇ ਆਪ ਵਿਧਾਇਕਾਂ ਦੇ ਮੋਬਾਈਲ ਜ਼ਬਤ ਕਰ ਕੇ ਉਹਨਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਇਸਦੇ ਵਿਧਾਇਕਾਂ ਦੀ ਖਰੀਦੋ ਫਰੋਖ਼ਤ ਕਰਨ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣ ਅਤੇ ਕਿਹਾ ਕਿ ਸਿਰਫ ਪਾਰਦਰਸ਼ੀ ਜਾਂਚ ਹੀ ਕੇਸ ਦੀ ਸੱਚਾਈ ਸਾਹਮਣੇ ਲਿਆ ਸਕਦੀ ਹੈ। ਅਕਾਲੀ ਆਗੂ ਨੇ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਜਾਂਚ ਹੋਣੀ ਚਾਹੀਦੀ ਹੈ ਕਿ ਕੀ ਕਿਸੇ ਭਾਜਪਾ ਆਗੂ ਜਾਂ ਕਿਸੇ ਵਿਚੋਲੇ ਨੇ ਆਪ ਵਿਧਾਇਕਾਂ ਨੂੰ ਹਰੇਕ ਲਈ 25 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਜਿਹੋ ਜਿਹਾ ਦਾਅਵਾ ਮੰਤਰੀਆਂ ਸ੍ਰੀ ਹਰਪਾਲ ਚੀਮਾ ਤੇ ਸ੍ਰੀ ਅਮਨ ਅਰੋੜਾ ਨੇ ਕੀਤਾ ਸੀ। ਉਹਨਾਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਫਿਰ ਕੇਸ ਵਿਚ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਆਪ ਵੱਲੋਂ ਲਗਾਏ ਦੋਸ਼ ਗਲਤ ਪਾਏ ਜਾਂਦੇ ਹਨ ਤਾਂ ਫਿਰ ਮੰਤਰੀਆਂ ਦੇ ਨਾਲ ਨਾਲ ਉਹਨਾਂ ਵਿਧਾਇਕਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਹਨਾਂ ਨੇ ਲੋਕਾਂ ਨੂੰ ਮੁਰਖ ਬਣਾਇਆ ਤੇ ਲੋਕਾਂ ਦੇ ਫਤਵੇ ਦਾ ਅਪਮਾਨ ਕੀਤਾ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਦੀਆਂ ਤਰਜੀਹਾਂ ’ਤੇ ਰਾਜਨੀਤੀ ਡਰਾਮਾ ਕਰਨ ਵਾਸਤੇ ਸੱਦੇ ਵਿਸ਼ੇਸ਼ ਸੈਸ਼ਨ ਲਈ ਪ੍ਰਵਾਨਗੀ ਵਾਪਸ ਲੈ ਕੇ ਬਿਲਕੁਲ ਸਹੀ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਥੇ ਹੀ ਰੁਕਣ ਨਹੀਂ ਚਾਹੀਦਾ ਬਲਕਿ ਦੋਸ਼ਾਂ ਦੀ ਕੇਂਦਰੀ ਏਜੰਸੀ ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣੇ ਚਾਹੀਦੇ ਹਨ।
ਵਿਸ਼ਵਾਸ ਮਤਾ ਪਾਸ ਕਰਨ ਲਈ ਵਿਸ਼ੇਸ਼ ਸੈਸ਼ਨ ਸੱਦਣ ਪਿੱਛੇ ਤਰਕ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਸੱਚਮੁੱਚ ਲੋਕਾਂ ਦਾ ਸਰਕਾਰ ’ਤੇ ਵਿਸ਼ਵਾਸ ਪਰਖਣਾ ਚਾਹੁੰਦੀ ਹੈ ਤਾਂ ਫਿਰ ਇਸਨੂੰ ਵਿਧਾਨ ਸਭਾ ਭੰਗ ਕਰ ਕੇ ਤੁਰੰਤ ਨਵੇਂ ਸਿਰੇ ਤੋਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ। ਇਹ ਹੀ ਇਸਦੀ ਲੋਕਪ੍ਰਿਅਤਾ ਦੀ ਅਸਲ ਪਰਖ ਹੋਵੇਗੀ।

ਇਸ ਦੌਰਾਨ ਸਰਦਾਰ ਮਜੀਠੀਆ ਨੇ ਇਸ ਰਿਸ਼ਵਤਖੋਰੀ ਮਾਮਲੇ ਵਿਚ ਦਰਜ ਹੋਈ ਐਫ ਆਈ ਆਰ ਪਹਿਲੀ ਵਾਰ ਲੋਕਾਂ ਸਾਹਮਣੇ ਪੇਸ਼ ਕੀਤੀ। ਐਫ ਆਈ ਆਰ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਕੇਸ ਦਰਜ ਹੋਏ ਨੂੰ 9 ਦਿਨ ਬੀਤ ਚੁੱਕੇ ਹਨ ਪਰ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਕੇਸ ਵਿਚ ਹਾਲੇ ਤੱਕ ਇਕ ਵੀ ਗ੍ਰਿਫਤਾਰੀ ਨਹੀਂ ਹੋਈ। ਉਹਨਾਂ ਇਹ ਵੀ ਦੱਸਿਆ ਕਿ ਇਹ ਐਫ ਆਈ ਆਰ ਅਣਪਛਾਤੇ ਲੋਕਾਂ ਖਿਲਾਫ ਦਰਜ ਕਰਵਾਈ ਗਈ ਹੈ ਹਾਲਾਂਕਿ ਆਪ ਵਿਧਾਇਕਾਂ ਦੇ ਦਾਅਵੇ ਮੁਤਾਬਕ ਉਹਨਾਂ ਨੂੰ ਭਾਜਪਾ ਆਗੂਆਂ ਤੇ ਇਹਨਾਂ ਦੇ ਵਿਚੋਲਿਆਂ ਦੇ ਫੋਨ ਆਏ ਸਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਐਫ ਆਈ ਆਰ ਵਿਚ ਆਪ ਵਿਧਾਇਕ ਸ਼ੀਤਲ ਅੰਗੂਰਾਲ ’ਤੇ ਹਮਲੇ ਜਾਂ ਉਹਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਕੋਈ ਜ਼ਿਕਰ ਨਹੀਂ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਹਨਾਂ ਹਾਲਾਤਾਂ ਲਈ ਦੋ ਕਾਰਣ ਹੋ ਸਕਦੇ ਹਨ। ਉਹਨਾਂ ਕਿਹਾ ਕਿ ਜਾਂ ਤਾਂ ਐਫ ਆਈ ਆਰ ਵਿਚ ਕੋਈ ਠੋਸ ਆਧਾਰ ਨਹੀਂ ਹੈ ਤੇ ਇਸੇ ਕਾਰਨ ਕੇਸ ਵਿਚ ਕੋਈ ਕਾਰਵਾਈ ਨਹੀਂ ਹੋਈ ਜਾਂ ਫਿਰ ਸੂਬਾ ਪੁਲਿਸ ਮੁਖੀ ਨੇ ਜਿਹਨਾਂ ਨੂੰ ਇਹ ਮਾਮਲਾ ਸੌਂਪਿਆ ਗਿਆ, ਨੇ ਇਸ ਮਾਮਲੇ ਨਾਲ ਨਜਿੱਠਣ ਵਿਚ ਅਯੋਗਤਾ ਵਿਖਾਈ ਹੈ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਡੀ ਜੀ ਪੀ ਉਹਨਾਂ ਆਪ ਵਿਧਾਇਕਾਂ ਦੇ ਮੋਬਾਈਲ ਫੋਨ ਜ਼ਬਤ ਕਰਨ ਜਿਹਨਾਂ ਨੇ ਰਿਸ਼ਵਤ ਦੇਣ ਦੀ ਪੇਸ਼ਕਸ਼ ਦੇ ਦੋਸ਼ ਲਗਾਏ ਹਨ ਤੇ ਇਹਨਾਂ ਮੋਬਾਈਲਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ।

ਸਾਬਕਾ ਮੰਤਰੀ ਨੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੂੰ ਵੀ ਬੇਨਤੀ ਕੀਤੀ ਕਿ ਉਹ ਉਹਨਾਂ ਖਿਲਾਫ ਲੱਗੇ ਦੋਸ਼ਾਂ ਦਾ ਸਪਸ਼ਟੀਕਰਨ ਦੇਣ ਅਤੇ ਇਸ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਨ। ਉਹਨਾਂ ਕਿਹਾ ਕਿ ਇਹ ਸ੍ਰੀ ਸ਼ਰਮਾ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ। ਸਰਦਾਰ ਮਜੀਠੀਆ ਨੇ 27 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਸੱਦਣ ਨੂੰ ਵੀ ਸ਼ੱਕੀ ਰਕਾਰ ਦਿੰਦਿਆਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਸਦਾ ਮਕਸਦ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਤੈਅ ਕੀਤੇ ਏਜੰਡੇ ਨੂੰ ਅੱਗੇ ਤੋਰਨਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ, ਕਾਲੀ ਦੇਵੀ ਮੰਦਿਰ ਪਟਿਆਲਾ ਵਿਖੇ ਹੋਏ ਫਿਰਕੂ ਝੜੱਪ, ਅਗਨੀਪਥ ਸਕੀਮ, ਸਤਲੁਜ ਯਮੁਨਾ ਲਿੰਕ ਨਹਿਰ, ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੁੰ ਕਮਜ਼ੋਰ ਕਰਨ, 1000 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ, ਖੇਤੀਬਾੜੀ ਸੰਕਟ ਜਾਂ ਫਿਰ ਅਧਿਆਪਕਾਂ ’ਤੇ ਹੋਏ ਅੰਨੇ ਤਸ਼ੱਦਦ ’ਤੇ ਚਰਚਾ ਵਾਸਤੇ ਵਿਸ਼ੇਸ਼ ਸੈਸ਼ਨ ਨਹੀਂ ਦੱਸਿਆ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਸਰਕਾਰ ਰਾਜਨੀਤੀ ਕਰ ਰਹੀ ਹੈ ਤੇ ਉਸਨੂੰ ਕਿਸਾਨਾਂ, ਸਰਕਾਰੀ ਮੁਲਾਜ਼ਮਾਂ, ਬੇਰੋਜ਼ਗਾਰ ਨੌਜਵਾਨਾਂ, ਅਧਿਆਪਕਾਂ, ਗਰੀਬਾਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਮੁਸ਼ਕਿਲਾਂ ਦੀ ਕੋਈ ਪਰਵਾਹ ਨਹੀਂ ਹੈ।

]]>
ਮੁੰਡਕਾ ਅਗਨੀਕਾਂਡ : ਕੇਜਰੀਵਾਲ ਨੇ ਦਿੱਤੇ ਮੈਜਿਸਟ੍ਰੇਟ ਜਾਂਚ ਦੇ ਹੁਕਮ https://punjabi.newsd5.in/%e0%a8%ae%e0%a9%81%e0%a9%b0%e0%a8%a1%e0%a8%95%e0%a8%be-%e0%a8%85%e0%a8%97%e0%a8%a8%e0%a9%80%e0%a8%95%e0%a8%be%e0%a8%82%e0%a8%a1-%e0%a8%95%e0%a9%87%e0%a8%9c%e0%a8%b0%e0%a9%80%e0%a8%b5%e0%a8%be/ Sat, 14 May 2022 08:10:22 +0000 https://punjabi.newsd5.in/?p=157612 ਨਵੀਂ ਦਿੱਲੀ :  ਰਾਸ਼ਟਰੀ ਰਾਜਧਾਨੀ ਦੇ ਪੱਛਮੀ ਇਲਾਕੇ ‘ਚ ਮੁੰਡਕਾ ਮੈਟਰੋ ਸਟੇਸ਼ਨ ਦੇ ਕੋਲ ਸਥਿਤ ਚਾਰ ਮੰਜ਼ਿਲਾ ਵਪਾਰਕ ਇਮਾਰਤ ‘ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗ ਗਈ ਸੀ। ਇਸ ਘਟਨਾ ਸਥਾਨ’ਤੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਿਵੰਦ ਕੇਜਰੀਵਾਲ ਨੇ ਮੁੰਡਕਾ ਸਥਿਤ ਇਕ ਵਪਾਰਕ ਇਮਾਰਤ ’ਚ ਅੱਗ ਲੱਗਣ ਦੀ ਘਟਨਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸ਼ਨੀਵਾਰ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਸ ਘਟਨਾ ’ਚ 27 ਲੋਕਾਂ ਦੀ ਮੌਤ ਹੋਈ ਹੈ।

Punjab Congress Dispute : Sunil Jakhar ਕੱਢੇਗਾ ਮਨ ਦੀ ਭੜਾਸ!, ਮਾਪਿਆਂ ਨੂੰ ਚੜ੍ਹਿਆ ਗੋਡੇ-ਗੋਡੇ ਚਾਅ,

ਕੇਜਰੀਵਾਲ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਲਾਤ ਦਾ ਜਾਇਜ਼ਾ ਲੈਣ ਲਈ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ‘‘ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਗ ਇੰਨੀ ਭਿਆਨਕ ਸੀ ਅਤੇ ਲਾਸ਼ਾਂ ਇਸ ਹੱਦ ਤੱਕ ਝੁਲਸ ਗਈਆਂ ਸਨ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਲਾਪਤਾ ਲੋਕਾਂ ਅਤੇ ਮ੍ਰਿਤਕਾਂ ਦੀ ਪਛਾਣ ਲਈ ਮਦਦ ਮੁਹੱਈਆ ਕਰਵਾ ਰਹੀ ਹੈ। ਦੱਸ ਦੇਈਏ ਕਿ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸ਼ੁੱਕਰਵਾਰ ਰਾਤ ਘਟਨਾ ਵਾਲੀ ਥਾਂਦਾ ਦੌਰਾ ਕੀਤਾ ਸੀ।

 

]]>
ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a8%9f%e0%a8%bf%e0%a8%86%e0%a8%b2%e0%a8%be-%e0%a8%9a-%e0%a8%b9/ Fri, 29 Apr 2022 16:04:27 +0000 https://punjabi.newsd5.in/?p=155270 ਸੂਬੇ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਵਚਨਬੱਧਤਾ ਦੁਹਰਾਈ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਸਾਬਕਾ ਮੁੱਖ ਮੰਤਰੀ ਦੱਬੀ ਬੈਠੇ ਨੇ ਜ਼ਮੀਨਾਂ! ਵੱਡੀ Report ਹੋਈ ਜਨਤਕ, ਆਹ ਲੀਡਰ ਫਸ ਗਏ ਕਸੂਤੇ | D5 Channel Punjabi

ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਸ਼ਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ਼ ਦਿੱਤੇ।

BIG News : ਨਸ਼ੇ ਦੇ ਮੁੱਦੇ ’ਤੇ Raja Warring ਨੇ ਮੰਨੀ ਗਲ਼ਤੀ, ਖੋਲ੍ਹੇ ਵੱਡੇ ਰਾਜ | D5 Channel Punjabi

ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ਼ ਭਰ ਦੇ ਸਭ ਤੋਂ ਸ਼ਾਂਤਮਈ ਸੂਬਿਆਂ ਵਿੱਚੋਂ ਇੱਕ ਹੈ।

Power Crisis ’ਤੇ ਵੱਡਾ ਫੈਸਲਾ! ਪੁਲਿਸ ਨਾਲ ਖਹਿਬੜੇ ਕਿਸਾਨ, ਲੱਥੀਆਂ ਪੱਗਾਂ | D5 Channel Punjabi

ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

Khabran Da Sira : ਮਾਨ ਸਰਕਾਰ ਦੀ ਵੱਡੀ ਕਾਰਵਾਈ, ਲੀਡਰਾਂ ਨੂੰ ਪਈਆਂ ਭਾਜੜਾਂ ! D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸ਼ਮਣ ਤਾਕਤਾਂ ਇਸ ਨੂੰ ਨਿਸ਼ਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖ਼ਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜ੍ਹਨ ਦਿੱਤਾ ਗਿਆ।

Patiala ’ਚ ਹੋਏ ਕਾਂਡ ਦੀ ਅਸਲ ਸੱਚਾਈ! ਘਟਨਾ ’ਚ ਆਹ ਬੰਦਿਆਂ ਦਾ ਹੈ ਹੱਥ? | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖ਼ਤ ਘਾਲਣਾ ਘਾਲੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ਼ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਡੀ.ਜੀ.ਪੀ. ਵੀ.ਕੇ. ਭਾਵਰਾ ਸ਼ਾਮਲ ਸਨ।

]]>
‘ਚੋਣ ਜਾਬਤੇ ਦੌਰਾਨ ਪੰਜਾਬ ਕਮਿਊਨੀਕੇਸ਼ਨ ਲਿਮਟਿਡ ਮੋਹਾਲੀ ਦੀ ਇਮਾਰਤ ਵੇਚਣ ਦੀ ਹੋਵੇ ਉਚ ਪੱਧਰ ਜਾਂਚ’ https://punjabi.newsd5.in/%e0%a8%9a%e0%a9%8b%e0%a8%a3-%e0%a8%9c%e0%a8%be%e0%a8%ac%e0%a8%a4%e0%a9%87-%e0%a8%a6%e0%a9%8c%e0%a8%b0%e0%a8%be%e0%a8%a8-%e0%a8%aa%e0%a9%b0%e0%a8%9c%e0%a8%be%e0%a8%ac-%e0%a8%95%e0%a8%ae%e0%a8%bf/ Sat, 05 Mar 2022 04:34:03 +0000 https://punjabi.newsd5.in/?p=147961 ਹਰਪਾਲ ਸਿੰਘ ਚੀਮਾ ਨੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਲਿਖਿਆ ਪੱਤਰ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ.ਐਸ. ਕਰੁਣਾ ਰਾਜੂ ਕੋਲ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਇਮਾਰਤ ਵੇਚਣ ਖ਼ਿਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਚੀਮਾ ਨੇ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਆਦਰਸ਼ ਚੋਣ ਜਾਬਤੇ ਦੌਰਾਨ ਪੀ.ਸੀ.ਐਲ. ਦੀ ਇਮਾਰਤ ਵੇਚਣ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਬਣਦੀ ਯੋਗ ਕਾਰਵਾਈ ਕੀਤੀ ਜਾਵੇ।

ਮੌਤ ਦੇ ਮੂੰਹ ‘ਚੋਂ ਨਿਕਲੀਆਂ ਕੁੜੀਆਂ, ਯੂਕਰੇਨ ’ਚ ਮੱਚੀ ਤਬਾਹੀ ਦੀ ਦੱਸੀ ਸੱਚਾਈ | D5 Channel Punjabi

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਲਿਮਟਿਡ (ਪੀ.ਸੀ.ਐਲ.) ਮੋਹਾਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਪਲਾਟ ਨੰਬਰ ਸੀ 134, ਇੰਡਸਟਰੀਅਲ ਏਰੀਆ ਫੇਜ਼ 8 ਮੋਹਾਲੀ ‘ਚ ਬਣੀ ਇਮਾਰਤ ਨੂੰ ਪੰਜਾਬ ਚੋਣਾ 2022 ਦੌਰਾਨ ਬਿਨਾਂ ਕਿਸੇ ਉਚਿਤ ਕਾਰਵਾਈ ਤੋਂ ਵੇਚ ਦਿੱਤਾ ਗਿਆ ਹੈ, ਜੋ ਸਰਕਾਰੀ ਨਿਯਮਾਂ ਅਤੇ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਹੈ। ਉਨਾਂ ਦੱਸਿਆ ਕਿ ਪੰਜਾਬ ਕਮਿਊਨੀਕੇਸ਼ਨ ਇੰਪਲਾਈਜ਼ ਯੂਨੀਅਨ ਮੋਹਾਲੀ ਵੱਲੋਂ ਇਮਾਰਤ ਵੇਚਣ ਦਾ ਸਖ਼ਤ ਵਿਰੋਧ ਕੀਤਾ ਜਾਂਦਾ ਰਿਹਾ ਹੈ, ਇਸ ਲਈ ਇਮਾਰਤ ਵੇਚਣਾ ਮੁਲਾਜ਼ਮਾਂ ਅਤੇ ਸੂਬੇ ਦੇ ਲੋਕਾਂ ਨਾਲ ਵੱਡਾ ਧੋਖ਼ਾ ਹੈ।

ਰਾਣਾ ਸੋਢੀ ਖਿਲਾਫ਼ FIR, ਨਤੀਜਿਆਂ ਤੋਂ ਪਹਿਲਾਂ BJP ਨੂੰ ਝਟਕਾ D5 Channel Punjabi

ਚੀਮਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਮੁੱਲ ਵੇਚਿਆ ਗਿਆ ਹੈ, ਪਰ ਆਮ ਆਦਮੀ ਪਾਰਟੀ ਮੁੱਢ ਤੋਂ ਸਰਕਾਰੀ ਜਾਇਦਾਦਾਂ ਵੇਚਣ ਦਾ ਸਖ਼ਤ ਵਿਰੋਧ ਕਰਦੀ ਆਈ ਹੈ। ਉਨਾਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਵੇਚੀਆਂ ਗਈਆਂ ਸਰਕਾਰੀ ਜਾਇਦਾਦਾਂ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਉਚਿਤ ਕਾਰਵਾਈ ਕੀਤੀ ਜਾਵੇਗੀ।

]]>
ਜੇਕਰ ਸਿੱਧੂ ਤੇ ਚਾਵਲਾ ਦੇ ਕੋਈ ਸਬੰਧ ਹਨ ਤਾਂ ਜਾਂਚ ਹੋਣੀ ਚਾਹੀਦੀ ਹੈ, ਨਹੀ ਤਾਂ ਸਭ… https://punjabi.newsd5.in/%e0%a8%9c%e0%a9%87%e0%a8%95%e0%a8%b0-%e0%a8%b8%e0%a8%bf%e0%a9%b1%e0%a8%a7%e0%a9%82-%e0%a8%a4%e0%a9%87-%e0%a8%9a%e0%a8%be%e0%a8%b5%e0%a8%b2%e0%a8%be-%e0%a8%a6%e0%a9%87-%e0%a8%95%e0%a9%8b%e0%a8%88/ Fri, 30 Nov 2018 12:17:03 +0000 https://punjabi.newsd5.in/?p=36667 ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੇ ਬਾਗੀ ਧਿਰ ਵਾਲੇ ਆਗੂ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਜੋ ਲੋਕ ਖਾਲਿਸਤਾਨ ਹਿਮਾਇਤੀ ਗੋਪਾਲ ਸਿੰਘ ਚਾਵਲਾ ਨਾਲ ਨਵਜੋਤ ਸਿੰਘ ਸਿੱਧੂ ਦੀ ਤਸਵੀਰ ਦੇਖਣ ਤੋਂ ਬਾਅਦ ਹੋ ਹੱਲਾ ਮਚਾ ਰਹੇ ਹਨ ਉਨ੍ਹਾਂ ਕੋਲ ਇਸ ਤੋਂ ਇਲਾਵਾ ਹੋਰ ਕੋਈ ਮੁੱਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਤਸਵੀਰ ਵਾਲੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਹਾਲਤ ਵਿੱਚ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਖਹਿਰਾ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Read Also ਇੱਕ ਹੋਰ ਕਾਂਗਰਸੀ ਅੱਜ ਪਾਕਿਸਤਾਨੋਂ ਆਏਗਾ ਵਾਪਸ, ਸਿੱਧੂ ਵਾਂਗ ਕਰੇਗਾ ਵੱਡੇ ਧਮਾਕੇ?

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਦੇ ਗੋਪਾਲ ਸਿੰਘ ਚਾਵਲਾ ਨਾਲ ਕੋਈ ਨਿਜੀ ਸਬੰਧ ਹਨ ਤਾਂ ਇਸ ਵਿਸ਼ੇ ਤੇ ਜਰੂਰ ਜਾਂਚ ਕੀਤੀ ਜਾਣੀ ਚਾਹੀਦੀ ਹੈ ਪਰ ਇਹ ਉਹ ਵੇਲਾ ਹੈ ਜਦੋਂ ਸੱਤ ਦਹਾਕਿਆਂ ਦੀ ਉਡੀਕ ਤੋਂ ਬਾਅਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ ਇਸ ਵੇਲੇ ਅਕਾਲਪੁਰਖ ਦਾ ਸ਼ੁੱਕਰ ਮਨਾਉਣਾ ਚਾਹੀਦਾ ਹੈ ਨਾ ਕਿ ਅਜਿਹੀਆਂ ਗੱਲਾਂ ਕਰਕੇ ਤਣਾਅ ਪੈਦਾ ਕਰਨਾ। ਇਸ ਸਾਰੀ ਗੱਲਬਾਤ ਦੌਰਾਨ ਸੁਖਪਾਲ ਖਹਿਰਾ ਨੇ ਜਿੱਥੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਧੰਨਵਾਦ ਕੀਤਾ ਉੱਥੇ ਇਹ ਲਾਂਘਾ ਖੁੱਲ੍ਹਣ ਦਾ ਸਿਹਰਾ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਦੇਣੋ ਉਹ ਟਲਦੇ ਰਹੇ।

ਕਾਂਗਰਸੀ ਆਗੂ ਰਾਜਾ ਵੜਿੰਗ ਵਲੋਂ ਰਾਜਸਥਾਨ ’ਚ ਚੋਣ ਪ੍ਰਚਾਰ ਦੌਰਾਨ ਦਿੱਤੇ ਗਏ ਬਿਆਨ ਤੇ ਚੂੰਢੀ ਵੱਢਦਿਆਂ ਖਹਿਰਾ ਨੇ ਕਿਹਾ ਕਿ ਬੇਸ਼ੱਕ ਰਾਜਾ ਵੜਿੰਗ ਨੇ ਇਹ ਬਿਆਨ ਮਜ਼ਾਕ ਵਿੱਚ ਹੀ ਦਿੱਤਾ ਸੀ ਪਰ ਇਹ ਸੱਚ ਹੈ ਕਿ ਚੋਣ ਜਿੱਤਣ ਲਈ ਅਕਸਰ ਅਕਾਲੀ ਦਲ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਵੋਟਰਾਂ ਨੂੰ ਨਸ਼ੇ ਦਾ ਲਾਲਚ ਦੇ ਕੇ ਉਨ੍ਹਾਂ ਦੀਆਂ ਵੋਟਾਂ ਹਾਸਲ ਕਰਦੀਆਂ ਹਨ ਜੋ ਕਿ ਦੇਸ਼ ਦੀ ਚੋਣ ਪ੍ਰਣਾਲੀ ਨੂੰ ਗੰਧਲਾ ਕਰ ਰਹੀ ਹੈ।

]]>