investigation – D5 News https://punjabi.newsd5.in Truth Seeking News Network. Thu, 06 Oct 2022 06:13:17 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png investigation – D5 News https://punjabi.newsd5.in 32 32 CM ਮਾਨ ਨੇ ਅਮਰੀਕਾ ‘ਚ 4 ਭਾਰਤੀਆਂ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ https://punjabi.newsd5.in/cm-%e0%a8%ae%e0%a8%be%e0%a8%a8-%e0%a8%a8%e0%a9%87-%e0%a8%85%e0%a8%ae%e0%a8%b0%e0%a9%80%e0%a8%95%e0%a8%be-%e0%a8%9a-4-%e0%a8%ad%e0%a8%be%e0%a8%b0%e0%a8%a4%e0%a9%80%e0%a8%86%e0%a8%82-%e0%a8%a6/ Thu, 06 Oct 2022 06:13:17 +0000 https://punjabi.newsd5.in/?p=179181 ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਵਿਚ 4 ਭਾਰਤੀਆਂ ਦੇ ਹੋਏ ਕਤਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖਬਰ ਨਾਲ ਦਿਲ ਬਹੁਤ ਦੁਖੀ ਹੋਇਆ ਹੈ। ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰੀ ਤੋਂ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

]]>
‘ਹੁਣ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਦੀ ਖੈਰ ਨਹੀਂ’ https://punjabi.newsd5.in/%e0%a8%b9%e0%a9%81%e0%a8%a3-%e0%a8%a8%e0%a8%95%e0%a8%b2%e0%a9%80-%e0%a8%b0%e0%a8%be%e0%a8%b6%e0%a8%a8-%e0%a8%95%e0%a8%be%e0%a8%b0%e0%a8%a1-%e0%a8%ac%e0%a8%a3%e0%a8%be%e0%a8%89%e0%a8%a3-%e0%a8%b5/ Tue, 06 Sep 2022 05:53:47 +0000 https://punjabi.newsd5.in/?p=174562 ਚੰਡੀਗੜ੍ਹ : ਪੰਜਾਬ ‘ਚ ਗਰੀਬ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰ ਵਲੋਂ ਡਿਪੂਆਂ ‘ਤੇ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਰਾਸ਼ਨ ਕਾਰਡ ਬਣਾਏ ਗਏ ਹਨ ਪਰ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਬਹੁਤ ਸਾਰੇ ਅਮੀਰ ਲੋਕ ਵੀ ਲੈ ਰਹੇ ਹਨ, ਜਿਸ ਨਾਲ ਬਥੇਰੇ ਗਰੀਬ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਰਹੇ ਹਨ। ਗ਼ਰੀਬਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਾਲੇ ਅਜਿਹੇ ਨਕਲੀ ਰਾਸ਼ਨ ਕਾਰਡ ਬਣਵਾਉਣ ਵਾਲਿਆਂ ਦੀ ਹੁਣ ਖੈਰ ਨਹੀਂ।

ਪੁਲਿਸ ਦੇ ਅੜਿੱਕੇ ਚੜ੍ਹੇ ਪੁਲਸੀਏ, ਅੱਧੀ ਰਾਤ ਨੂੰ ਕਰਦੇ ਸੀ ਗਲਤ ਕੰਮ,ਵੱਡੀ ਕਾਰਵਾਈD5 Channel Punjabi

ਮਾਨ ਸਰਕਾਰ ਨੇ ਅਧਿਕਾਰੀਆਂ ਨੂੰ ਨਕਲੀ ਰਾਸ਼ਨ ਕਾਰਡ ਜਾਂਚਣ ਲਈ ਹੁਕਮ ਦੇ ਦਿੱਤੇ ਹਨ। ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਨਕਲੀ ਰਾਸ਼ਨ ਕਾਰਡਾਂ ‘ਤੇ ਹੁਣ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਅਜਿਹੇ ਕਾਰਡ ਜਾਂਚ ਲਈ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ, ਉਨ੍ਹਾਂ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

]]>
‘ਸਿੱਧੂ ਮੂਸੇਵਾਲਾ’ ਨੂੰ ਮਾਰਨ ਲਈ ਹੋਇਆ ਸੀ 1 ਕਰੋੜ ‘ਚ ਸੌਦਾ https://punjabi.newsd5.in/%e0%a8%b8%e0%a8%bf%e0%a9%b1%e0%a8%a7%e0%a9%82-%e0%a8%ae%e0%a9%82%e0%a8%b8%e0%a9%87%e0%a8%b5%e0%a8%be%e0%a8%b2%e0%a8%be-%e0%a8%a8%e0%a9%82%e0%a9%b0-%e0%a8%ae%e0%a8%be%e0%a8%b0/ Sat, 09 Jul 2022 06:05:34 +0000 https://punjabi.newsd5.in/?p=166454 ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਹਰ ਦਿਨ ਨਵੇਂ ਖੁਲਾਸੇ ਹੁੰਦੇ ਹੋਏ ਨਜ਼ਰ ਆ ਰਹੇ ਹਨ।ਹੁਣ ਸ਼ਾਰਪ ਸ਼ੂਟਰ ਪ੍ਰਿਅਵਰਤ ਫ਼ੌਜੀ ਵੱਲੋਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਸ ਨੇ ਪੁਲਿਸ ਦੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇਕ ਕਰੋੜ ਰੁਪਏ ‘ਚ ਸੌਦਾ ਹੋਇਆ ਸੀ ਅਤੇ ਇਸ ਦੇ ਨਾਲ ਹੀ ਹਰੇਕ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਦਿੱਤੇ ਗਏ ਸਨ। ਇਸ ਤੋਂ ਇਲਾਵਾ ਰੇਕੀ ਕਰਨ ਅਤੇ ਹੋਰ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦਿੱਤੇ ਗਏ ਸਨ।

ਗਲਤ ਕੰਮ ਕਰਨ ਦੇ ਚੱਕਰ ‘ਚ ਗ੍ਰਿਫ਼ਤਾਰ ਵੱਡਾ ਕਾਂਗਰਸੀ ਲੀਡਰ! | D5 Channel Punjabi

ਪ੍ਰਿਅਵਰਤ ਫ਼ੌਜੀ ਅਤੇ ਕਸ਼ਿਸ਼ ਤੋਂ ਪੁੱਛਗਿੱਛ ਦੌਰਾਨ ਇਹ ਵੱਡੀ ਗੱਲ ਨਿਕਲ ਕੇ ਸਾਹਮਣੇ ਆਈ ਹੈ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਹੁਣ ਤੱਕ 3 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ‘ਚ ਪ੍ਰਿਅਵਰਤ ਫ਼ੌਜੀ, ਕੁਲਦੀਪ ਉਰਫ਼ ਕਸ਼ਿਸ਼ ਅਤੇ ਅੰਕਿਤ ਸਿਰਸਾ ਸ਼ਾਮਲ ਹਨ। ਦਿੱਲੀ ਦੇ ਸਪੈੱਸ਼ਲ ਪੁਲਿਸ ਸੈੱਲ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 6 ਸ਼ਾਰਪ ਸ਼ੂਟਰਾਂ ਵੱਲੋਂ ਕੀਤਾ ਗਿਆ ਹੈ।

Bhagwant Mann Marriage : CM ਮਾਨ ਨੇ ਕਰਤੀ ਵਿਆਹ ਦੀ ਪਾਰਟੀ | D5 Channel Punjabi

ਪ੍ਰਿਅਵਰਤ ਅਤੇ ਕਸ਼ਿਸ ਨੂੰ ਪੰਜਾਬ ਪੁਲਿਸ ਵੱਲੋਂ ਪੰਜਾਬ ਲਿਆਂਦਾ ਗਿਆ ਹੈ, ਜੋ ਕਿ ਇਸ ਸਮੇਂ ਰਿਮਾਂਡ ‘ਤੇ ਹਨ। ਰਿਮਾਂਡ ਦੌਰਾਨ ਸ਼ੂਟਰਾਂ ਵੱਲੋਂ ਲਗਾਤਾਰ ਵੱਡੇ ਖ਼ੁਲਾਸੇ ਕੀਤੇ ਜਾ ਰਹੇ ਹਨ। ਇਸ ਕਤਲਕਾਂਡ ‘ਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਲਈ ਵੀ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿੱਥੋਂ ਆਏ ਸਨ।

]]>
ਗ੍ਰਹਿ ਮੰਤਰਾਲੇ ਨੇ NIA ਨੂੰ ਸੌਂਪੀ ਉਦੈਪੁਰ ਕਤਲਕਾਂਡ ਦੀ ਜਾਂਚ  https://punjabi.newsd5.in/%e0%a8%97%e0%a9%8d%e0%a8%b0%e0%a8%b9%e0%a8%bf-%e0%a8%ae%e0%a9%b0%e0%a8%a4%e0%a8%b0%e0%a8%be%e0%a8%b2%e0%a9%87-%e0%a8%a8%e0%a9%87-nia-%e0%a8%a8%e0%a9%82%e0%a9%b0-%e0%a8%b8%e0%a9%8c%e0%a8%82%e0%a8%aa/ Wed, 29 Jun 2022 08:43:10 +0000 https://punjabi.newsd5.in/?p=165082 ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੈਪੁਰ ‘ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ।

Bishnoi Remand : Lawrence Bishnoi ਨੇ Police ਸਾਹਮਣੇ ਕੀਤਾ ਖੁਲਾਸਾ! | D5 Channel Punjabi

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਟਵੀਟ ‘ਚ ਕਿਹਾ ਗਿਆ ਹੈ ਗਿਆ ਹੈ ਕਿ ਗ੍ਰਹਿ ਮੰਤਰਾਲੇਲ਼ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੇਪੁਰ ‘ਚ ਕਨ੍ਹਈਆ ਲਾਲ ਤੇਲੀ ਦੇ ਕਤਲ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਐੱਨ.ਆਈ.ਏ. ਤੋਂ ਇਸ ਮਾਮਲੇ ‘ਚ ਕਿਸ ਨੇ ਵੀ ਸੰਗਠਨ ਜਾਂਚ ਇਸ ਦੇ ਕੌਮਾਂਤਰੀ ਲਿੰਕ ਹੋਣ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।” ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਗਲਵਾਰ ਸ਼ਾਮ ਹੀ ਇਸ ਘਟਨਾ ਦੀ ਜਾਂਚ ਲਈ ਐਡੀਸ਼ਨਲ ਪੁਲਿਸ ਡਾਇਰੈਕਟਰ ਜਨਰਲ (ਏ.ਟੀ.ਐੱਸ. ਐੱਸ.ਓ.ਜੀ.) ਅਸ਼ੋਕ ਰਾਠੌੜ ਦੀ ਪ੍ਰਧਾਨਗੀ ‘ਚ 4 ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ।

]]>
ਹੁਸ਼ਿਆਰਪੁਰ ‘ਚ ਮਿਲੀਆਂ ਗਊਆਂ ਦੀਆਂ ਲਾਸ਼ਾਂ, ਮਨੋਨੀਤ CM Bhagwant Mann ਨੇ DGP ਨੂੰ ਦਿੱਤੇ ਜਾਂਚ ਦੇ ਆਦੇਸ਼  https://punjabi.newsd5.in/%e0%a8%b9%e0%a9%81%e0%a8%b6%e0%a8%bf%e0%a8%86%e0%a8%b0%e0%a8%aa%e0%a9%81%e0%a8%b0-%e0%a8%9a-%e0%a8%ae%e0%a8%bf%e0%a8%b2%e0%a9%80%e0%a8%86%e0%a8%82-%e0%a8%97%e0%a8%8a%e0%a8%86%e0%a8%82-%e0%a8%a6/ Sun, 13 Mar 2022 05:15:50 +0000 https://punjabi.newsd5.in/?p=148955 ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ‘ਚ ਉਸ ਸਮੇਂ ਮਾਹੌਲ ਤਣਾਅਪੂਰਣ ਹੋ ਗਿਆ ਜਦੋਂ ਜਿਲ੍ਹੇ ਦੇ ਟਾਂਡਾ ਉੜਮੁੜ ‘ਚ 20 ਗਾਵਾਂ ਮਰੀਆਂ ਮਿਲੀਆਂ। ਜਾਣਕਾਰੀ ਮੁਤਾਬਕ ਸਾਰੀਆਂ ਗਊਆਂ ਦੇ ਧੜ ਅਤੇ ਸਿਰ ਅਲੱਗ – ਅਲੱਗ ਮਿਲੇ ਹਨ। ਜਿਸ ਤੋਂ ਬਾਅਦ ਲੋਕਾਂ ‘ਚ ਬੇਹੱਦ ਨਾਰਾਜ਼ਗੀ ਹੈ।

Khabran Da Sira : ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਾ ਐਕਸ਼ਨ, DGP ਨੂੰ ਦਿੱਤੇ ਆਰਡਰ, ਕਸੂਤੇ ਫਸਾਏ ਮੰਤਰੀ

ਉਥੇ ਹੀ ਹੁਣ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸੂਬੇ ਦੇ ਡੀਜੀਪੀ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਡੀਜੀਪੀ ਨੂੰ ਹਦਾਇਤਾਂ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਰਤੀ ਅਨਸਰ ਅਜਿਹੀਆਂ ਅਣਮਨੁੱਖੀ ਕਾਰਵਾਈਆਂ ਤੋਂ ਦੂਰ ਰਹਿਣ ਕਿਉਂਕਿ ਅਮਨ ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਅਪਰਾਧਾਂ ਨੂੰ ਅੰਜਾਮ ਦੇ ਕੇ ਸੂਬੇ ਦਾ ਅਮਨ-ਸ਼ਾਂਤੀ ਵਾਲਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਡੀਜੀਪੀ ਨੂੰ ਇਹ ਵੀ ਕਿਹਾ ਕਿ ਅਜਿਹੇ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਹੋਰਨਾਂ ਨੂੰ ਰੋਕਣ ਲਈ ਗਊਆਂ ਦੇ ਸਿਰ ਕਲਮ ਕਰਨ ਵਾਲੇ ਪਾਏ ਜਾਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਧਰ, ਮਾਨ ਨੇ ਕਿਹਾ ਕਿ ਇਸ ਨਾ ਮੁਆਫ਼ੀਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਜਿਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਹਾਲਾਤ ਵਿੱਚ ਸੰਜਮ ਵਰਤਣ ਕਿਉਂਕਿ ਸੂਬਾ ਪੁਲਿਸ ਨੂੰ ਪਹਿਲਾਂ ਹੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।

]]>
‘ਸੱਤ ਸਾਲਾਂ ਬਾਅਦ ਵੀ ਕੋਈ ਜਾਂਚ ਕਮੇਟੀ, ਸੀਬੀਆਈ ਅਤੇ ਜਾਂਚ ਪੈਨਲ ਬੇਅਦਬੀ ਦੇ ਮਾਮਲੇ ‘ਚ ਇਨਸਾਫ਼ ਨਹੀਂ ਦੇ ਪਾਇਆ’ https://punjabi.newsd5.in/%e0%a8%b8%e0%a9%b1%e0%a8%a4-%e0%a8%b8%e0%a8%be%e0%a8%b2%e0%a8%be%e0%a8%82-%e0%a8%ac%e0%a8%be%e0%a8%85%e0%a8%a6-%e0%a8%b5%e0%a9%80-%e0%a8%95%e0%a9%8b%e0%a8%88-%e0%a8%9c%e0%a8%be%e0%a8%82%e0%a8%9a/ Fri, 21 Jan 2022 06:55:47 +0000 https://punjabi.newsd5.in/?p=142401 -ਦੋਸ਼: ਜਿਵੇਂ ਹੀ ਜਾਂਚ ਸਹੀ ਰਸਤੇ ‘ਤੇ ਆਉਂਦੀ ਹੈ, ਉਸ ਨੂੰ ਖ਼ਾਰਜ ਕਰ ਦਿੱਤਾ ਜਾਂਦਾ

-ਸੰਗਤ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣਾ ‘ਆਪ’ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੋਵੇਗੀ: ਹਰਪਾਲ ਚੀਮਾ

– ਕਿਹਾ, ਬੇਅਦਬੀ ਮਾਮਲਿਆਂ ‘ਚ ਇਨਸਾਫ਼ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਖ਼ੁਸ਼ੀ ਦੇਵੇਗਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬਾਦਲ ਦੀ ਅਗਵਾਈ ਵਾਲੀ ਅਕਾਲੀ- ਭਾਜਪਾ ਸਰਕਾਰ, ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ‘ਤੇ ਪਿਛਲੇ 7 ਸਾਲਾਂ ਤੋਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਦੋਸ਼ ਲਾਇਆ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਹੋਈ ਅਤੇ ਫਿਰ ਇਨਸਾਫ਼ ਮੰਗ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਸਿੱਖਾਂ ਨੂੰ ਮਾਰ ਦਿੱਤਾ ਗਿਆ। ਇਨ੍ਹਾਂ ਸਾਰੀਆਂ ਦੁਖਦਾਈ ਘਟਨਾਵਾਂ ਨੂੰ 7 ਸਾਲ ਬੀਤ ਗਏ, ਪਰ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ.ਬੀ.ਆਈ ਜਾਂਚ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਅਯੋਗ ਦਾ ਗਠਨ ਕੀਤਾ ਗਿਆ, ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਕਿਉਂਕਿ ਜਿਵੇਂ ਹੀ ਜਾਂਚ ਸਹੀ ਰਸਤੇ ‘ਤੇ ਆਉਂਦੀ ਹੈ ਤਾਂ ਇੱਕ ਵਿਸ਼ੇਸ਼ ਰਾਜਨੀਤਿਕ ਪਰਿਵਾਰ ਦੇ ਇਸ਼ਾਰੇ ‘ਤੇ ਇਸ ਜਾਂਚ ਨੂੰ ਖ਼ਾਰਜ ਕਰ ਦਿੱਤਾ ਜਾਂਦਾ ਹੈ।

BIG News : ਚੋਣਾਂ ਨੇ ਸਿਆਸੀ ਲੀਡਰਾਂ ਦੀ ਮਾਰੀ ਮੱਤ!ਪ੍ਰਚਾਰ ਲਈ ਲੀਡਰਾਂ ਨੇ ਟੱਪੀਆਂ ਹੱਦਾਂ, ਦੇਖੋ ਕਰਵਾਉਦੇਂ ਆਹ ਕੰਮ!

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ, ”ਬੇਅਦਬੀ ਅਤੇ ਪੁਲੀਸ ਗੋਲੀ ਕਾਂਡ ਦੀ ਜਾਂਚ ਇੱਕ ਨਿਸ਼ਚਿਤ ਦਿਸ਼ਾ ਵੱਲ ਜਾਂਦੀ ਹੈ ਅਤੇ ਇਹ ਦਿਸ਼ਾ ਇੱਕ ਰਾਜਨੀਤਿਕ ਪਰਿਵਾਰ ਅਤੇ ਉਸ ਦੇ ਸਹਿਯੋਗੀਆਂ ਲਈ ਠੀਕ ਨਹੀਂ ਬੈਠਦੀ , ਜਿਸ ਕਰਕੇ ਜਾਂ ਤਾਂ ਜਾਂਚ ਰਿਪੋਰਟ ਦੇ ਕੁੱਝ ਭਾਗ ਨੂੰ ਨਹੀਂ ਮੰਨਿਆ ਜਾਂਦਾ ਜਾਂ ਫਿਰ ਪੂਰੀ ਜਾਂਚ ਰਿਪੋਰਟ ਨੂੰ ਹੀ ਰੱਦ ਕਰ ਦਿੱਤਾ ਜਾਂਦਾ ਹੈ। ਇਹ ਸਭ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੀ ਗਿਣੀ-ਮਿਥੀ ਸਾਜ਼ਿਸ਼ ਤਹਿਤ ਕੀਤਾ ਜਾਂਦਾ, ਕਿਉਂਕਿ ਬਾਦਲ ਅਤੇ ਕੈਪਟਨ- ਕਾਂਗਰਸ ਦਾ ਇੱਕ ਦੂਜੇ ਨੂੰ ਬਚਾਉਣ ਦਾ ਲੰਮਾ ਇਤਿਹਾਸ ਰਿਹਾ ਹੈ।” ਚੀਮਾ ਨੇ ਕਿਹਾ ਕਿ ਇਹ ਕੇਵਲ ਪੰਜਾਬ ‘ਚ ਸਿੱਖ ਧਰਮ ਦਾ ਮਾਮਲਾ ਨਹੀਂ ਹੈ, ਸਗੋਂ ਹਿੰਦੂ ਤੇ ਇਸਲਾਮ ਧਰਮ ਦਾ ਵੀ ਹੈ ਕਿਉਂਕਿ ਸਾਲ 2015 ਤੇ 2017 ਵਿਚਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਇਲਾਵਾ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਦੀਆਂ ਬੇਅਦਬੀ ਕਰਨ ਦੀਆਂ ਕਰੀਬ 170 ਘਟਨਾਵਾਂ ਹੋਈਆਂ ਹਨ। ਐਨਾ ਹੀ ਨਹੀਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਕਈ ਤਰਾਂ ਦੇ ਪੋਸਟਰ ਵੀ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਵੱਡੇ ਦੁੱਖ ਦੀ ਗੱਲ ਹੈ ਬੇਅਦਬੀ ਦੀਆਂ ਘਟਨਾਵਾਂ ਕਾਂਗਰਸ ਪਾਰਟੀ ਦੇ ਸ਼ਾਸਨ ਦੌਰਾਨ ਵੀ ਬੰਦ ਨਹੀਂ ਹੋਈਆਂ ਅਤੇ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ, ਜਿਸ ਕਾਰਨ ਦੋਸ਼ੀਆਂ ਦੇ ਹੌਸਲੇ ਬੁਲੰਦ ਹੋਏ ਹਨ।

SSM : Kisan ਜਥੇਬੰਦੀਆਂ ਦਾ ਵੱਡਾ ਐਲਾਨ! ਕੜਾਕੇ ਦੀ ਠੰਡ ’ਚ ਸਰਕਾਰ ਨੂੰ ਲਿਆਤੇ ਪਸੀਨੇ! | D5 Channel Punjabi

‘ਆਪ’ ਆਗੂ ਨੇ ਕਿਹਾ ਕਿ ਵਿਸ਼ੇਸ਼ ਜਾਂਚ ਕਮੇਟੀ, ਜਾਂਚ ਪੈਨਲ ਅਤੇ ਜਾਂਚ ਅਯੋਗ ਵੱਲੋਂ ਦਿੱਤੀਆਂ ਰਿਪੋਰਟਾਂ ਬੇਅਦਬੀ ਦੀ ਘਟਨਾ ਅਤੇ ਗੋਲੀ ਕਾਂਡ ਮਾਮਲਿਆਂ ਵਿੱਚ ਪੁਲੀਸ ਦੀ ਗੈਰ ਗੰਭੀਰਤਾ ਅਤੇ ਰਾਜਨੀਤਿਕ ਦਖ਼ਲਅੰਦਾਜ਼ੀ ਦਾ ਵਰਣਨ ਕਰ ਚੁੱਕੀਆਂ ਹਨ। ਇਨ੍ਹਾਂ ਹੀ ਜਾਂਚ ਰਿਪੋਰਟਾਂ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਤੇ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਕਈ ਹੋਰ ਰਾਜਨੀਤਿਕ ਆਗੂਆਂ ਦੇ ਨਾਂਅ ਉਜਾਗਰ ਕਰ ਚੁੱਕੀਆਂ ਹਨ, ਪਰ ਕਾਂਗਰਸ ਸਰਕਾਰ ਨੇ ਕਦੇ ਵੀ ਇਨ੍ਹਾਂ ਜਾਂਚ ਰਿਪੋਰਟਾਂ ਨੂੰ ਲੋਕਾਂ ਵਿੱਚ ਪੇਸ਼ ਨਹੀਂ ਕੀਤਾ ਅਤੇ ਨਾ ਹੀ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕੋਈ ਠੋਸ ਕਾਰਵਾਈ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ, ਪਰ ਉਨ੍ਹਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।

DGP ਦੇ ਮੁੰਡੇ ਦਾ Sidhu ਤੇ Channi ਨੂੰ ਝਟਕਾ, ਚੁੱਕਿਆ ਵੱਡਾ ਕਦਮ, ਅਕਾਲੀਆਂ ਨੇ ਪਾਏ ਭੰਗੜੇ | D5 Channel Punjabi

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਜਿਹੀਆਂ ਰਿਵਾਇਤੀ ਪਾਰਟੀਆਂ ਦੀ ਘਿਨੌਣੀ ਰਾਜਨੀਤੀ ਕਰਕੇ ਧਰਮ ਅਤੇ ਲੋਕਾਂ ਦੀਆਂ ਭਾਵਨਾਵਾਂ ਦਾ ਰਾਜਨੀਤਿਕ ਇਸਤੇਮਾਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2017 ਵਿੱਚ ਵੋਟਾਂ ਲੈਣ ਲਈ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਘਟਨਾ ਇਸ ਦੀ ਉਦਾਹਰਨ ਹੈ। ਚੀਮਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ ‘ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਇੱਕ ਵੱਡੀ ਜ਼ਿੰਮੇਵਾਰੀ ਹੋਵੇਗੀ। ਪੰਜਾਬ ਦੇ ਲੋਕ ਜਿਸ ਵਿਸ਼ਵਾਸ ਨਾਲ ਸੂਬੇ ‘ਚ ‘ਆਪ’ ਦੀ ਸਰਕਾਰ ਬਣਾਉਣਗੇ। ‘ਆਪ’ ਦੀ ਸਰਕਾਰ ਲੋਕਾਂ ਦੇ ਵਿਸ਼ਵਾਸ ਨੂੰ ਤੋੜੇਗੀ ਨਹੀਂ। ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਰਾਜਨੀਤਿਕ ਦਲ ਦਾ ਆਗੂ ਹੋਵੇ ਜਾਂ ਕੋਈ ਆਮ ਵਿਅਕਤੀ। ਦੋਸ਼ੀਆਂ ਨੂੰ ਸਜ਼ਾ ਦੇਣ ਦਾ ਫ਼ੈਸਲਾ ਹੀ ਨਾਨਕ ਨਾਮ ਲੇਵਾ ਸੰਗਤ ਨੂੰ ਖ਼ੁਸ਼ੀ ਦੇਵੇਗਾ।

]]>
ਤਾਮਿਲਨਾਡੂ ਹੈਲੀਕਾਪਟਰ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ, ਰਾਜਨਾਥ ਸਿੰਘ ਨੂੰ ਦਿੱਤੀ ਜਾ ਰਹੀ ਹੈ ਜਾਣਕਾਰੀ https://punjabi.newsd5.in/%e0%a8%a4%e0%a8%be%e0%a8%ae%e0%a8%bf%e0%a8%b2%e0%a8%a8%e0%a8%be%e0%a8%a1%e0%a9%82-%e0%a8%b9%e0%a9%88%e0%a8%b2%e0%a9%80%e0%a8%95%e0%a8%be%e0%a8%aa%e0%a8%9f%e0%a8%b0-%e0%a8%b9%e0%a8%be%e0%a8%a6%e0%a8%b8/ Wed, 05 Jan 2022 07:25:41 +0000 https://punjabi.newsd5.in/?p=140874 ਨਵੀਂ ਦਿੱਲੀ : ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਹਵਾਈ ਸੈਨਾ ਤੋਂ 8 ਦਸੰਬਰ ਨੂੰ ਹੋਏ ਹੈਲੀਕਾਪਟਰ ਹਾਦਸੇ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਹੈ।

ਸਿਆਸੀ ਧਿਰਾਂ ਲਈ ਮੁਸੀਬਤ, ਪਿੰਡਾਂ ‘ਚ ਇਕੱਠੇ ਹੋਏ ਲੋਕ, ਲਿਆ ਵੱਡਾ ਫੈਸਲਾ D5 Channel Punjabi

ਇਸ ਹੈਲੀਕਾਪਟਰ ਹਾਦਸੇ ‘ਚ ਚੀਫ਼ ਆਫ਼ ਡਿਫੈਂਸ ਸਟਾਫ਼ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 12 ਹੋਰ ਫ਼ੌਜੀ ਮਾਰੇ ਗਏ ਸਨ। ਰਿਪੋਰਟ ਅਨੁਸਾਰ, ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਦੀ ਅਗਵਾਈ ਵਾਲੀ ਤਿੰਨ-ਸੇਵਾਵਾਂ ਦੀ ਜਾਂਚ ਟੀਮ ਨੇ ਰਾਜਨਾਥ ਸਿੰਘ ਨੂੰ ਵਿਸਤਰਿਤ ਪੇਸ਼ਕਾਰੀ ਦਿੱਤੀ ਹੈ।

]]>
ਦਲਿਤਾਂ ‘ਤੇ ਆਪਤੀਜਨਕ ਟਿੱਪਣੀ ਮਾਮਲਾ : ਕ੍ਰਿਕੇਟਰ ਯੁਵਰਾਜ ਸਿੰਘ ਜਾਂਚ ‘ਚ ਹੋਏ ਸ਼ਾਮਿਲ, ਪੁਲਿਸ ਨੂੰ ਸੌਂਪਿਆ ਫੋਨ https://punjabi.newsd5.in/%e0%a8%a6%e0%a8%b2%e0%a8%bf%e0%a8%a4%e0%a8%be%e0%a8%82-%e0%a8%a4%e0%a9%87-%e0%a8%86%e0%a8%aa%e0%a8%a4%e0%a9%80%e0%a8%9c%e0%a8%a8%e0%a8%95-%e0%a8%9f%e0%a8%bf%e0%a9%b1%e0%a8%aa%e0%a8%a3%e0%a9%80/ Tue, 07 Sep 2021 05:21:46 +0000 https://punjabi.newsd5.in/?p=120267 ਚੰਡੀਗੜ੍ਹ : ਕ੍ਰਿਕੇਟਰ ਯੁਵਰਾਜ ਸਿੰਘ ਦਲਿਤਾਂ ‘ਤੇ ਆਪਤੀਜਨਕ ਟਿੱਪਣੀ ਮਾਮਲੇ ‘ਚ ਚੱਲ ਰਹੀ ਜਾਂਚ ‘ਚ ਸਹਿਯੋਗ ਕਰ ਰਹੇ ਹਨ। ਜਿਸ ਮੋਬਾਇਲ ਫੋਨ ‘ਤੇ ਗੱਲਬਾਤ ਹੋਈ ਸੀ , ਉਹ ਵੀ ਯੁਵਰਾਜ ਨੇ ਪੁਲਿਸ ਨੂੰ ਸੌਂਪ ਦਿੱਤਾ ਹੈ। ਹਾਈਕੋਰਟ ਨੇ ਯੁਵਰਾਜ ਵੱਲੋਂ ਸੌਂਪੀ ਸਮੱਗਰੀ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Kisan Bill 2020 : ਖੱਟਰ ਨੂੰ ਬਿਪਤਾ! ਫੇਰ ਟੁੱਟਣਗੇ ਬੈਰੀਕੇਡ || D5 Channel Punjabi

ਦੱਸ ਦਈਏ ਕਿ ਯੁਵਰਾਜ ਸਿੰਘ ਨੇ ਮੰਗ ਦਾਖਲ ਕਰਦੇ ਹੋਏ ਦੱਸਿਆ ਸੀ ਕਿ 1 ਅਪ੍ਰੈਲ 2020 ਨੂੰ ਉਹ ਸੋਸ਼ਲ ਮੀਡੀਆ ‘ਤੇ ਆਪਣੇ ਸਾਥੀ ਰੋਹਿਤ ਸ਼ਰਮਾ ਦੇ ਨਾਲ ਲਾਈਵ ਚੈਟ ਕਰ ਰਹੇ ਸਨ। ਇਸ ਦੌਰਾਨ ਲੌਕਡਾਊਨ ਨੂੰ ਲੈ ਕੇ ਚਰਚਾ ਦੇ ਦੌਰਾਨ ਉਨ੍ਹਾਂ ਨੇ ਮਜ਼ਾਕ ‘ਚ ਆਪਣੇ ਦੋਸਤਾਂ ਨੂੰ ਕੁਝ ਸ਼ਬਦ ਕਹਿ ਦਿੱਤੇ ਸਨ।

ਹਸਪਤਾਲ ‘ਚ ਨਹੀਂ ਆਈ ਅੱਧਾ ਘੰਟਾ ਬਿਜਲੀ || D5 Channel Punjabi

ਇਸ ਤੋਂ ਬਾਅਦ ਇਹ ਵੀਡੀਓ ਵਾਇਰਲ ਹੋ ਗਈ ਅਤੇ ਇਸਦੇ ਨਾਲ ਇਹ ਮੈਸੇਜ ਜੋੜਿਆ ਗਿਆ ਕਿ ਇਹ ਦਲਿਤ ਵਰਗ ਦੀ ਬੇਇੱਜ਼ਤੀ ਹੈ। ਇਹ ਸਭ ਇੱਕ ਮਜ਼ਾਕ ਦਾ ਹਿੱਸਾ ਸੀ ਅਤੇ ਇਸਦਾ ਮਕਸਦ ਕਿਸੇ ਦੀ ਬੇਇੱਜ਼ਤੀ ਕਰਨਾ ਨਹੀਂ ਸੀ।

]]>
Bihar ‘ਚ Mayor Shivraj Paswan ਦੀ ਗੋਲੀ ਮਾਰ ਕੇ ਹੱਤਿਆ, ਜਾਂਚ ‘ਚ ਜੁਟੀ Police https://punjabi.newsd5.in/bihar-%e0%a8%9a-mayor-shivraj-paswan-%e0%a8%a6%e0%a9%80-%e0%a8%97%e0%a9%8b%e0%a8%b2%e0%a9%80-%e0%a8%ae%e0%a8%be%e0%a8%b0-%e0%a8%95%e0%a9%87-%e0%a8%b9%e0%a9%b1%e0%a8%a4%e0%a8%bf%e0%a8%86-%e0%a8%9c/ Fri, 30 Jul 2021 06:18:24 +0000 https://punjabi.newsd5.in/?p=114594 ਕਟਿਹਾਰ : ਬਿਹਾਰ ਦੇ ਕਟਿਹਾਰ ਜ਼ਿਲ੍ਹੇ ਦੇ ਨਗਰ ਥਾਣਾ ਖੇਤਰ ‘ਚ ਵੀਰਵਾਰ ਦੀ ਰਾਤ ਮੇਅਰ ਸ਼ਿਵਰਾਜ ਪਾਸਵਾਨ ਦੀ ਅਣਪਛਾਤੇ ਮੁਲਜ਼ਮਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹੱਤਿਆ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪਾਸਵਾਨ ਰਾਤ ਨੂੰ ਕਿਤੋ ਬਾਇਕ ‘ਤੇ ਸਵਾਰ ਹੋ ਕੇ ਆ ਰਹੇ ਸਨ, ਸੰਤੋਖੀ ਚੌਂਕ ਦੇ ਕੋਲ 3 ਬਦਮਾਸ਼ਾਂ ਨੇ ਘੇਰ ਲਿਆ ਅਤੇ ਤਾਬੜਤੋੜ ਫਾਈਰਿੰਗ ਕਰ ਦਿੱਤੀ। ਗੋਲੀਬਾਰੀ ਦੀ ਆਵਾਜ਼ ਸੁਣਦਿਆਂ ਇਕੱਠੇ ਹੋਏ ਲੋਕਾਂ ਨੇ ਜਖ਼ਮੀ ਹਾਲਤ ‘ਚ ਉਨ੍ਹਾਂ ਨੂੰ ਕਟਿਹਾਰ ਮੈਡੀਕਲ ਕਾਲਜ਼ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਦਿੱਲੀ ਸਰਕਾਰ ਦੀ ਕਰਤੂਤ! ਅੰਮ੍ਰਿਤਧਾਰੀ ਸਿੱਖ ਬੀਬੀ ਨਾਲ ਕੀਤਾ ਅਜਿਹਾ ਕੰਮ ! D5 Channel Punjabi

ਕਟਿਹਾਰ ਦੇ ਪੁਲਿਸ ਡਿਪਟੀ ਸੁਪਰਡੈਂਟ ਅਮਰ ਕਾਂਤ ਝਾਂ ਨੇ ਦੱਸਿਆ ਕਿ ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪੁਲਿਸ ਸਾਰੇ ਕੋਣਾਂ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ। ਏਧਰ ਘਟਨਾ ਤੋਂ ਗੁਸਾਏ ਲੋਕਾਂ ਨੇ ਥਾਣੇ ਦੇ ਸਾਹਮਣੇ ਜੰਮਕੇ ਪ੍ਰਦਰਸ਼ਨ ਕੀਤਾ ਅਤੇ ਮੁਲਜ਼ਮਾਂ ਦੀ ਜ਼ਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜ਼ਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

]]>
‘ਕੋਟਕਪੁਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ ਸਿੰਘ ਬਾਦਲ ਦਾ ਨਾਰਕੋ ਟੈਸਟ ਜਰੂਰੀ’ https://punjabi.newsd5.in/%e0%a8%95%e0%a9%8b%e0%a8%9f%e0%a8%95%e0%a8%aa%e0%a9%81%e0%a8%b0%e0%a8%be-%e0%a8%97%e0%a9%8b%e0%a8%b2%e0%a9%80-%e0%a8%95%e0%a8%be%e0%a8%82%e0%a8%a1-%e0%a8%a6%e0%a9%80-%e0%a8%b8%e0%a8%b9%e0%a9%80/ Tue, 22 Jun 2021 10:29:46 +0000 https://punjabi.newsd5.in/?p=109218 ਅਕਾਲੀ-ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਪਾ ਰਹੇ ਹਨ ਅੜਿੱਕੇ-ਗਿਆਸਪੁਰਾ

ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜਿੰਮੇਵਾਰ

ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਤਲਬ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸਹੀ ਜਾਂਚ ਲਈ ਪ੍ਰਕਾਸ ਸਿੰਘ ਬਾਦਲ ਦਾ ਨਰਕੋ ਟੈਸਟ ਜਰੂਰ  ਕਰਾਇਆ ਜਾਵੇ। ਆਪ ਆਗੂਆਂ ਨੇ ਦੋਸ ਲਾਇਆ ਕਿ ਕੈਪਟਨ ਸਰਕਾਰ ਨਵੀਂ ਜਾਂਚ ਕਮੇਟੀ ਰਾਹੀਂ ਬਾਦਲ ਪਰਿਵਾਰ ਨੂੰ ਬਚਾਉਣ ਲਈ  ਨਾਟਕ ਕਰ ਰਹੀ ਹੈ, ਪੰਜਾਬ ਵਾਸੀਆਂ ਨੂੰ ਕੋਈ ਇਨਸਾਫ ਨਹੀਂ ਦੇ ਰਹੀ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ।

ਕੁੰਵਰ ਵਿਜੇ ਪ੍ਰਤਾਪ ਦੇ ‘ਆਪ’ ‘ਚ ਸ਼ਾਮਲ ਹੋਣ ਦਾ ਸੱਚ ! ‘ਆਪ’ ਆਗੂ ਦੇ ਵੱਡੇ ਖੁਲਾਸੇ! ਅੰਦਰਲੀਆਂ ਗੱਲਾਂ ਆਈਆਂ ਬਾਹਰ!

ਉਨ੍ਹਾਂ ਕਿਹਾ ਕਿ ਇਹ ਸਭ ਦੋਸੀਆਂ ਨੂੰ ਬਚਾਉਣ ਲਈ ਕੇਵਲ ਜਾਂਚ ਪ੍ਰਕ੍ਰਿਆ ਦੇ ਨਾਂਅ ‘ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਜਾਂਚ ਪ੍ਰਕ੍ਰਿਆ ਪੂਰੀ ਤਰ੍ਹਾਂ ਨਾਲ ਹਮੇਸਾ ਦੇ ਲਈ ਖਤਮ ਹੋ ਜਾਵੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਨੂੰ ਲੈ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿੱਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀ ਕਾਂਡ ਦੇ ਦੋਸੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ,  ਨਾ ਹੀ ਸਾਜਿਸਘਾੜਿਆਂ ਅਤੇ ਨਾ ਹੀ ਕਿਸੇ ਦੋਸੀ ਨੂੰ ਸਜਾ ਦਿੱਤੀ ਗਈ। ਆਪ ਆਗੂ ਨੇ ਕਿਹਾ ਕੇਵਲ ਇਕ ਚੀਜ ਜਿਹੜੀ ਕੀਤੀ ਗਈ ਹੈ ਉਹ ਕੇਵਲ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ।

🔴LIVE|| ਸਿਆਸਤ ‘ਚ ਨਵਾਂ ਮੋੜ ! ਕੀ ਹੋਵੇਗਾ ਪੰਜਾਬ ਦਾ ਸਿਆਸੀ ਭਵਿੱਖ ! ਹੁਣ ਤੱਕ ਦੀ ਵੱਡੀ ਚਰਚਾ !

ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ ਲਾਉਂਦਿਆਂ ਗਿਆਸਪੁਰਾ ਨੇ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸਤਾ ਅੱਜ ਵੀ ਕਾਇਮ ਹੈ, ਜਿਸ ਨੂੰ ਆਮ ਜਨਤਾ ਜਾਣ ਚੁੱਕੀ ਹੈ ਕਿ ਅਕਾਲੀ ਕਾਂਗਰਸੀ ਮਿਲ ਕੇ ਬੇਅਦਬੀ ਦੇ ਇਨਸਾਫ ਦੇ ਰਾਹ ਵਿੱਚ ਅੜਿੱਕੇ ਪਾ ਰਹੇ ਹਨ। ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਕਿਹਾ ਕਰਦੇ ਸਨ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਕੀੜੀ ਚਲਦੀ ਵੀ ਦਿਖਾਈ ਦਿੰਦੀ ਹੈ, ਪਰ ਵੋਟਾਂ ਲੈਣ ਲਈ ਬਾਦਲ ਨੇ ਬੇਅਦਬੀ ਮਾਮਲੇ ਵਿੱਚ ਸਾਮਲ ਦੋਸੀਆਂ ਨੂੰ ਬਚਾਇਆ। ਗੁਰੂ ਦੀ ਬੇਪਤੀ ਵਿਰੁੱਧ ਇਨਸਾਫ ਮੰਗ ਰਹੀ ਸਿੱਖ ਸੰਗਤ ‘ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਕਿਹਾ ਕਿ ਸੰਗਤ ‘ਤੇ ਪੁਲੀਸ ਦੀ ਗੋਲੀ ਚੱਲਣ ਲਈ ਸਿੱਧੇ ਤੌਰ ‘ਤੇ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਜੰਿਮੇਵਾਰ ਹਨ, ਪਰ ਪੰਜਾਬ ਪੁਲੀਸ ਨੂੰ ਅਣਪਛਾਤਾ ਕਹਿ ਕੇ ਬਾਦਲ ਤੇ ਕੈਪਟਨ ਸਿੱਖ ਸੰਗਤ ਦਾ ਮੂੰਹ ਚਿੜ੍ਹਾ ਰਹੇ ਹਨ। ਸੰਧਵਾਂ ਨੇ ਕਿਹਾ ਕਿ ਇਹ ਦੁਖਾਂਤ ਪੰਜਾਬ ਵਿੱਚ ਵਾਪਰਿਆ ਸੀ, ਜੋ ਪੰਜਾਬ ਦੇ ਮੱਥੇ ‘ਤੇ ਇੱਕ ਕਲੰਕ ਹੈ ਅਤੇ ਇਸ ਕਲੰਕ ਨੂੰ ਹਟਾ ਦੇਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਬੇਅਬਦੀ ਦੇ ਦੋਸੀਆਂ, ਸਾਜਿਸਘਾੜਿਆਂ ਅਤੇ ਦੋਸੀਆਂ ਨੂੰ ਬਚਾਉਣ ਵਾਲਿਆਂ ਨੂੰ ਜਰੂਰ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ।

]]>