jagbir singh brar – D5 News https://punjabi.newsd5.in Truth Seeking News Network. Mon, 16 Aug 2021 10:32:14 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png jagbir singh brar – D5 News https://punjabi.newsd5.in 32 32 ਸੁਖਬੀਰ ਬਾਦਲ ਦਾ ਵੱਡਾ ਐਲਾਨ, ਜਲੰਧਰ ਕੈਂਟ ਤੋਂ ਜਗਬੀਰ ਬਰਾੜ ਹੋਣਗੇ ਅਕਾਲੀ ਦਲ ਦੇ ਉਮੀਦਵਾਰ https://punjabi.newsd5.in/%e0%a8%b8%e0%a9%81%e0%a8%96%e0%a8%ac%e0%a9%80%e0%a8%b0-%e0%a8%ac%e0%a8%be%e0%a8%a6%e0%a8%b2-%e0%a8%a6%e0%a8%be-%e0%a8%b5%e0%a9%b1%e0%a8%a1%e0%a8%be-%e0%a8%90%e0%a8%b2%e0%a8%be%e0%a8%a8-%e0%a8%9c/ Mon, 16 Aug 2021 10:32:14 +0000 https://punjabi.newsd5.in/?p=117136 ਜਲੰਧਰ : ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੁੰਦਿਆਂ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਗਬੀਰ ਸਿੰਘ ਬਰਾੜ ਨੂੰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਜਲੰਧਰ ਕੈਂਟ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਵਿਖੇ ਜਗਬੀਰ ਸਿੰਘ ਬਰਾੜ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਉਮੀਦਵਾਰ ਦਾ ਐਲਾਨ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਜਨਰਲ ਸੈਕਟਰੀ ਵੀ ਨਿਯੁਕਤ ਕੀਤਾ।

BIG NEWS ਜਨਰਲ ਸਕੱਤਰ ਬਣਨ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾ ਬਿਆਨ D5 Channel Punjabi

ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਪਾਰਟੀ ਨੂੰ ਜਿਤਾ ਕੇ ਅੱਗੇ ਲੈ ਕੇ ਆਈਏ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਨੇ 13 ਵਾਅਦੇ ਕੀਤੇ ਹਨ, ਉਹ ਉਨ੍ਹਾਂ ਵਾਅਦਿਆਂ ਨੂੰ ਸਰਕਾਰ ਬਣਨ ’ਤੇ ਜ਼ਰੂਰ ਪੂਰਾ ਕਰਨਗੇ। ਜਿਵੇਂ ਅੱਸੀ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਸਨ, ਹੁਣ ਵੀ ਸਰਕਾਰ ਬਣਨ ’ਤੇ ਸਾਰੇ ਵਾਅਦੇ ਪੂਰੇ ਕਰਾਂਗੇ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਸੀ।

]]>