jagmel singh – D5 News https://punjabi.newsd5.in Truth Seeking News Network. Tue, 19 Nov 2019 06:13:01 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png jagmel singh – D5 News https://punjabi.newsd5.in 32 32 ਦਲਿਤ ਜਗਮੇਲ ਦਾ ਅੱਜ ਹੋਵੇਗਾ ਅੰਤਿਮ ਸਸਕਾਰ,ਸਰਕਾਰ ਨੇ ਕੀਤਾ ਮੁਆਵਜਾ ਦੇਣ ਦਾ ਵਾਅਦਾ https://punjabi.newsd5.in/%e0%a8%a6%e0%a8%b2%e0%a8%bf%e0%a8%a4-%e0%a8%9c%e0%a8%97%e0%a8%ae%e0%a9%87%e0%a8%b2-%e0%a8%a6%e0%a8%be-%e0%a8%85%e0%a9%b1%e0%a8%9c-%e0%a8%b9%e0%a9%8b%e0%a8%b5%e0%a9%87%e0%a8%97%e0%a8%be-%e0%a8%85/ Tue, 19 Nov 2019 06:13:01 +0000 https://punjabi.newsd5.in/?p=56461 ਕੁਝ ਦਿਨ ਪਹਿਲਾ ਹੀ ਸੰਗਰੂਰ ਦੇ ਚੰਗਾਲੀਵਾਲਾ ਪਿੰਡ ‘ਚ ਬੇਰਹਿਮੀ ਨਾਲ ਜਗਮੇਲ ਸਿੰਘ ਦਾ ਕਤਲ ਕੀਤਾ ਗਿਆ ਸੀ |ਜਿਸਦਾ ਅੱਜ ਪਿੰਡ ਚੰਗਾਲੀਵਾਲਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਬੀਤੇ ਦਿਨ ਪਰਿਵਾਰ ਦੀ ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀਆਂ ਨਾਲ ਹੋਈ ਮੀਟਿੰਗ ‘ਚ ਸਹਿਮਤੀ ਬਣ ਗਈ ਸੀ। ਜਿਸ ਤੋਂ ਬਾਅਦ ਪਰਿਵਾਰ ਧਰਨਾ ਚੁੱਕਣ ਅਤੇ ਅੰਤਿਮ ਸਸਕਾਰ ਕਰਨ ਲਈ ਰਾਜ਼ੀ ਹੋ ਗਿਆ ਹੈ।ਇਸ ਮੁਲਾਕਾਤ ਵਿੱਚ ਸਰਕਾਰ ਨੇ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ |ਇਸ ਤੋਂ ਇਲਾਵਾ ਬੱਚਿਆਂ ਦੀ ਮੁਫ਼ਤ ਪੜ੍ਹਾਈ ਅਤੇ ਮਕਾਨ ਦੀ ਮੁਰੰਮਤ ਲਈ 1 ਲੱਖ ਰੁਪਏ ਦੇਣ ਦਾ ਵਾਅਦਾ ਵੀ ਕੀਤਾ ਹੈ।

ਇਸਨੂੰ ਵੀ ਦੇਖੋ….. Canada ਦੇ ਸਿੱਖਾਂ ਦੀ ਕਮਾਲ, Toronto ਤੋਂ Bus ਲਿਆਂਦੀ ਪੰਜਾਬ
ਕੁਝ ਦਿਨ ਪਹਿਲਾ ਪਿੰਡ ਦੇ ਕੁਝ ਵਿਅਕਤੀਆਂ ਨੇ ਜਗਮੇਲ ਸਿੰਘ ਨੂੰ 3 ਘੰਟੇ ਤੱਕ ਬੰਨ੍ਹ ਕੇ ਰੱਖਿਆ ਗਿਆ ਤੇ ਉਸ ਦੀ ਰਾਡ ਤੇ ਡੰਡਿਆਂ ਨਾਲ ਕੁੱਟ ਮਾਰ ਕੀਤੀ ਗਈ।ਇਨ੍ਹਾਂ ਹੀ ਨਹੀਂ ਉਨ੍ਹਾਂ ਵਿਅਕਤੀਆਂ ਨੇ ਨੌਜਵਾਨ ਦੀਆਂ ਲੱਤਾਂ ਦੇ ਮਾਸ ਨੂੰ ਪਲਾਸ ਨਾਲ ਨੌਚ ਦਿੱਤਾ ਅਤੇ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਪੇਸ਼ਾਬ ਪਿਲਾਇਆ ਸੀ ਤੇ ਚੰਡੀਗੜ੍ਹ ਵਿਖੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਇਨਸਾਫ ਲਈ ਪਰਿਵਾਰ ਅਤੇ ਕੁਝ ਜਥੇਬੰਦੀਆਂ ਨੇ ਧਰਨਾ ਲਗਾਇਆ|

Published by : Lovepreet kaur

]]>