Jaideep Singh Death – D5 News https://punjabi.newsd5.in Truth Seeking News Network. Mon, 24 Aug 2020 07:53:45 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Jaideep Singh Death – D5 News https://punjabi.newsd5.in 32 32 ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a8%9f%e0%a8%bf%e0%a8%86%e0%a8%b2%e0%a8%be-%e0%a8%a6/ Mon, 24 Aug 2020 07:53:45 +0000 https://punjabi.newsd5.in/?p=73603 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਦੇ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 28 ਵਰ੍ਹਿਆਂ ਦੇ ਜੈ ਦੀਪ ਦਾ ਕੱਲ੍ਹ ਪਟਿਆਲਾ ਵਿਖੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਮਾਤਾ-ਪਿਤਾ ਤੇ ਇਕ ਭੈਣ ਛੱਡ ਗਿਆ। ਜੈ ਦੀਪ ਜਿਸ ਨੇ ਪਹਿਲਾਂ ਦੈਨਿਕ ਭਾਸਕਰ ਤੇ ਦੈਨਿਕ ਸਵੇਰਾ ਗਰੁੱਪ ਲਈ ਸੇਵਾਵਾਂ ਨਿਭਾਈਆਂ, ਦਾ ਕੋਵਿਡ-19 ਪੌਜ਼ੀਟਿਵ ਪਾਏ ਜਾਣ ਤੋਂ ਬਾਅਦ ਕੁਝ ਦਿਨਾਂ ਬਾਅਦ ਹੀ ਦੇਹਾਂਤ ਹੋ ਗਿਆ।

🔴 LIVE 🔴ਖਾਲਿਸਤਾਨੀਆਂ ਨੇ ਫੇਰ ਕਰਤਾ ਮੋਗਾ ‘ਚ ਵੱਡਾ ਕਾਂਡ,ਕਾਂਗਰਸ ਪ੍ਰਧਾਨ ਦੀ ਖਿਸਕੀ ਕੁਰਸੀ

ਉਸ ਦੀ ਰਿਪੋਰਟ 18 ਅਗਸਤ ਨੂੰ ਪਾਜ਼ੇਟਿਵ ਆਈ ਸੀ ਜਿਸ ਤੋਂ ਬਾਅਦ ਉਹ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਸੀ। ਕੱਲ੍ਹ ਸ਼ਾਮ ਉਸ ਨੇ ਆਖਰੀ ਸਾਹ ਲਿਆ। ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਜੈ ਦੀਪ ਨੂੰ ਸਮਰਪਿਤ ਪੱਤਰਕਾਰ ਦੱਸਦਿਆਂ ਕਿਹਾ ਕਿ ਉਹ ਇੱਕ ਵਧੀਆ ਫੋਟੋਗ੍ਰਾਫਰ ਸਨ ਜਿਨ੍ਹਾਂ ਨੂੰ ਫੋਟੋ ਪੱਤਰਕਾਰੀ ਦੀ ਡੂੰਘੀ ਸਮਝ ਸੀ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ।

Babbu Maan || Sidhu Moose Wala || Audio Viral || Viral Call Recording

ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜੈ ਦੀਪ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੁਖੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਸੂਬਾ ਸਰਕਾਰ ਤਰਫੋਂ ਸੋਮਵਾਰ ਦੀ ਸਵੇਰ ਜੈ ਦੀਪ ਦੇ ਅੰਤਿਮ ਸੰਸਕਾਰ ਮੌਕੇ ਮ੍ਰਿਤਕ ਦੇਹ ਨੂੰ ਸ਼ਰਧਾਂਜਲੀ ਭੇਂਟ ਕੀਤੀ।

]]>