Kartarpur border – D5 News https://punjabi.newsd5.in Truth Seeking News Network. Wed, 17 Nov 2021 05:45:16 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Kartarpur border – D5 News https://punjabi.newsd5.in 32 32 ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%a8%e0%a8%be%e0%a8%a8%e0%a8%95-%e0%a8%a6%e0%a9%87%e0%a8%b5-%e0%a8%9c%e0%a9%80-%e0%a8%a6%e0%a8%be-%e0%a8%97%e0%a9%81/ Wed, 17 Nov 2021 05:45:16 +0000 https://punjabi.newsd5.in/?p=132600 ਅਟਾਰੀ: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਿਆ।ਸਿੱਖ ਸ਼ਰਧਾਲੂਆ ਦਾ ਇਹ ਜਥਾ ਅਟਾਰੀ-ਵਾਹਗਾ ਸਰਹੱਦ ‘ਤੇ ਸਥਿਤ ਆਈ.ਸੀ.ਪੀ. ਤੋਂ ਸੜਕ ਦੇ ਰਸਤੇ ਪਾਕਿਸਤਾਨ ਰਵਾਨਾ ਹੋਇਆ।

ਕਿਸਾਨਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਸਰਕਾਰ ਨਾਲ ਹੋਵੇਗੀ ਮੀਟਿੰਗ, ਹੋਣਗੇ ਕਈ ਮਸਲਿਆਂ ਦੇ ਹੱਲ !

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਜਾ ਰਹੇ ਸਾਰੇ ਸ਼ਰਧਾਲੂਆਂ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਦੇਖ ਕੇ ਕਸਟਮ ਅਤੇ ਇਮੀਗ੍ਰੇਸ਼ਨ ਦਫ਼ਤਰ ਜਾਣ ਦਿੱਤਾ ਜਾ ਰਿਹਾ ਹੈ।

]]>
19 ਨਵੰਬਰ ਨੂੰ ਬੀਬੀ ਜਗੀਰ ਕੌਰ ਦੀ ਅਗਵਾਈ ’ਚ ਵਿਸ਼ੇਸ਼ ਜਥਾ ਜਾਵੇਗਾ ਸ੍ਰੀ ਕਰਤਾਰਪੁਰ ਸਾਹਿਬ https://punjabi.newsd5.in/19-%e0%a8%a8%e0%a8%b5%e0%a9%b0%e0%a8%ac%e0%a8%b0-%e0%a8%a8%e0%a9%82%e0%a9%b0-%e0%a8%ac%e0%a9%80%e0%a8%ac%e0%a9%80-%e0%a8%9c%e0%a8%97%e0%a9%80%e0%a8%b0-%e0%a8%95%e0%a9%8c%e0%a8%b0-%e0%a8%a6%e0%a9%80/ Tue, 16 Nov 2021 11:21:40 +0000 https://punjabi.newsd5.in/?p=132558 ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੁਲ੍ਹਣ ’ਤੇ ਖੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਦਿਨ ਉਹ (ਬੀਬੀ ਜਗੀਰ ਕੌਰ) ਖੁਦ ਕਰਤਾਰਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਜਥਾ ਲੈ ਕੇ ਜਾਣਗੇ। ਭਾਰਤ ਸਰਕਾਰ ਵੱਲੋਂ ਲਾਂਘਾ ਖੋਲ੍ਹੇ ਜਾਣ ਦੇ ਕੀਤੇ ਐਲਾਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਸ੍ਰੀ ਸੁਭਰਾਮਣੀਅਮ ਜੈਸ਼ੰਕਰ ਦਾ ਧੰਨਵਾਦ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖੇ ਗਏ ਸਨ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਵੱਡਾ ਉਪਰਾਲਾ, ਪਿੰਡ ਵਾਸੀਆਂ ਨੂੰ ਮਿਲਿਆ ਵੱਡਾ ਸਹਿਯੋਗ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 19 ਨਵੰਬਰ ਨੂੰ ਆ ਰਿਹਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਮਨਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪ੍ਰਕਾਸ਼ ਪੁਰਬ ਵਾਲੇ ਦਿਨ ਉਹ ਖ਼ੁਦ ਸ੍ਰੀ ਕਰਤਾਰਪੁਰ ਸਾਹਿਬ ਪਾਸਿਕਤਾਨ ਵਿਖੇ ਵਿਸ਼ਾਲ ਜਥਾ ਲੈ ਕੇ ਜਾਣਗੇ। ਇਸ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਲਿਜਾਏ ਜਾ ਰਹੇ ਜਥੇ ਦਾ ਸਾਰਾ ਖਰਚ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ 19 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਜਥੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਆਪਣੀ ਕਾਰਵਾਈ ਮੁਕੰਮਲ ਕਰਨ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ, ਜਿਸ ਦੇ ਭੋਗ 19 ਨਵੰਬਰ ਨੂੰ ਪਾਏ ਜਾਣਗੇ।

ਜਿੱਤ ਵੱਲ ਵਧਿਆ ਅੰਦੋਲਨ, ਬਣੀ ਅਗਲੀ ਰਣਨੀਤੀ, ਇਕੱਠੇ ਹੋਏ ਹਜ਼ਾਰਾਂ ਕਿਸਾਨ D5 Channel Punjabi

ਉਨ੍ਹਾਂ ਦੱਸਿਆ ਕਿ ਲਾਂਘਾ ਖੁਲ੍ਹਣ ਮਗਰੋਂ ਉਨ੍ਹਾਂ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਤੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨਾਲ ਗੱਲਬਾਤ ਹੋਈ ਹੈ, ਜਿਨ੍ਹਾਂ ਨੇ 19 ਨਵੰਬਰ ਵਾਲੇ ਜਥੇ ਸਬੰਧੀ ਮੁਕੰਮਲ ਪ੍ਰਬੰਧ ਕਰਨ ਦੀ ਵਚਨਬੱਧਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਕਾਸ਼ ਪੁਰਬ ਸਬੰਧੀ ਉਥੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਲੰਗਰ ਦੀਆਂ ਰਸਦਾਂ ਵੀ ਲੈ ਕੇ ਜਾਵੇਗੀ ਅਤੇ ਇਸ ਦੇ ਨਾਲ ਹੀ ਰਾਗੀ ਜਥੇ ਤੇ ਪ੍ਰਚਾਰਕ ਵੀ ਜਥੇ ਵਿਚ ਸ਼ਾਮਲ ਹੋਣਗੇ। ਜਥੇ ਦੀ ਗਿਣਤੀ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਇਸ ਸਬੰਧੀ ਸੂਚਿਤ ਕੀਤਾ ਗਿਆ ਅਤੇ ਭਾਰਤ ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਜਥੇ ਦੇ ਮੈਂਬਰਾਂ ਦੀ ਗਿਣਤੀ ਹੋਵੇਗੀ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

]]> ਸਿੱਖਾਂ ਲਈ ਖ਼ੁਸ਼ਖਬਰੀ, ਜਲਦ ਖੁੱਲ੍ਹੇਗਾ ਕਰਤਾਰਪੁਰ ਲਾਂਘਾ https://punjabi.newsd5.in/%e0%a8%b8%e0%a8%bf%e0%a9%b1%e0%a8%96%e0%a8%be%e0%a8%82-%e0%a8%b2%e0%a8%88-%e0%a9%99%e0%a9%81%e0%a8%b6%e0%a8%96%e0%a8%ac%e0%a8%b0%e0%a9%80-%e0%a8%9c%e0%a8%b2%e0%a8%a6-%e0%a8%96%e0%a9%81%e0%a9%b1/ Tue, 16 Nov 2021 07:40:22 +0000 https://punjabi.newsd5.in/?p=132452 ਨਵੀਂ ਦਿੱਲੀ: ਸਿੱਖ ਸੰਗਤ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 19 ਨਵੰਬਰ ਨੂੰ ਹੈ।ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ ਸਕਦਾ ਹੈ।ਭਾਜਪਾ ਆਗੂ Harjit Singh Grewal ਨੇ ਇਸ ਗੱਲ ਦਾ ਦਾਅਵਾ ਕੀਤਾ ਹੈ ਕਿ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ ਜਾਵੇਗਾ।

ਅੱਧੀ ਰਾਤ ਨੂੰ ਘਰੋਂ ਬਾਹਰ ਨਿਕਲੇ ਨਵਜੋਤ ਸਿੱਧੂ, ਰਾਹ ‘ਚ ਟੱਕਰੇ ਜਥੇਬੰਦੀਆਂ ਦੇ ਆਗੂ, ਫਿਰ ਸਿੱਧੂ ਨੇ ਕਹੀ ਆਹ ਗੱਲ

ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣਗੀਆਂ।ਜਾਣਕਾਰੀ ਮੁਤਾਬਿਕ ਇਹ ਵੀ ਪਤਾ ਲੱਗਿਆ ਹੈ ਕਿ 17 ਨਵੰਬਰ ਤੋਂ ਸਵੇਰੇ 11:00 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।ਹਾਲਾਂਕਿ ਲਾਂਘਾ ਖੋਲ੍ਹਣ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਕੋਈ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

]]> ਪਾਕਿ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਕਰਤਾਰਪੁਰ ਬਾਰਡਰ ‘ਤੇ ਖੋਲ੍ਹਿਆ ਇਮੀਗ੍ਰੇਸ਼ਨ ਕੇਂਦਰ https://punjabi.newsd5.in/%e0%a8%aa%e0%a8%be%e0%a8%95%e0%a8%bf-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87-%e0%a8%87%e0%a8%95-%e0%a8%b9%e0%a9%8b%e0%a8%b0-%e0%a8%b5%e0%a9%b1%e0%a8%a1%e0%a8%be-%e0%a8%95/ Tue, 04 Dec 2018 10:44:09 +0000 https://punjabi.newsd5.in/?p=37105 ਲਾਹੌਰ : ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿਥੇ ਕੁਝ ਦਿਨ ਪਹਿਲਾਂ ਪਾਕਿਸਤਾਨ ਸਰਕਾਰ ਨੇ ਨੀਂਹ ਪੱਥਰ ਰੱਖ ਕੇ ਸਿੱਖ ਸ਼ਰਧਾਲੂਆਂ ਦੀਆਂ ਖੁਸ਼ੀਆਂ ਨੂੰ ਦੁਗਣਾ ਕਰ ਦਿੱਤਾ ਸੀ। ਉਥੇ ਹੀ ਹੁਣ ਪਾਕਿਸਤਾਨ ਸਰਕਾਰ ਨੇ ਸਿੱਖ ਸ਼ਰਧਾਲੂਆਂ ਲਈ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਕਰਤਾਰਪੁਰ ਬਾਰਡਰ ‘ਤੇ ਇਮੀਗ੍ਰੇਸ਼ਨ ਕੇਂਦਰ ਵੀ ਖੋਲ੍ਹ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਦੇ ਡਿਪਟੀ ਡਾਇਰੈਕਟਰ ਮੁਫਖ਼ਰ ਅਦੀਲ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸਬੰਧ ‘ਚ ਐਫਆਈਏ ਨੇ ਲਾਹੌਰ ਤੋਂ 120 ਕਿਲੋਮੀਟਰ ਦੂਰ ਨਾਰੋਵਾਲ ਵਿੱਚ ਕਰਤਾਰਪੁਰ ਬਾਰਡਰ ‘ਤੇ ਇਮੀਗ੍ਰੇਸ਼ਨ ਕੇਂਦਰ ਖੋਲ੍ਹ ਦਿੱਤਾ ਹੈ।

Read Also ਦੇਖੋ ਪਾਕਿਸਤਾਨ ਤੋਂ Exclusive ਤਸਵੀਰਾਂ , ਕਰਤਾਰਪੁਰ ਲਾਂਘਾ ਨੀਂਹ ਪੱਥਰ ਦੀਆਂ ਤਿਆਰੀਆਂ ਮੁਕੰਮਲ (ਵੀਡੀਓ)

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ‘ਐਫਆਈਏ ਦੇ ਅਧਿਕਾਰੀ ਸਿੱਖ ਸ਼ਰਧਾਲੂਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨਗੇ ਤੇ ਬਾਇਓਮੈਟਰਿਕ ਪ੍ਰਣਾਲੀ ਰਾਹੀਂ ਉਨ੍ਹਾਂ ਦੀ ਸ਼ਨਾਖਤ ਕਰਨਗੇ। ਵੀਜ਼ਾ ਪ੍ਰਾਪਤ ਸਿੱਖ ਸ਼ਰਧਾਲੂਆਂ ਨੂੰ ਸ਼ਹਿਰ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਹੋਵੇਗੀ ਜਦਕਿ ਪਰਮਿਟ ਹਾਸਲ ਸ਼ਰਧਾਲੂਆਂ ਨੂੰ ਸਿਰਫ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਹੋਵੇਗੀ। ਦੱਸ ਦਈਏ ਕਿ ਸਿੱਖ ਸੰਗਤ ਵੱਲੋਂ ਕਰਤਾਰਪੁਰ ਲਾਂਘੇ ਲਈ ਦਿਨ ਰਾਤ ਅਰਦਾਸਾਂ ਕੀਤੀਆਂ ਜਾ ਰਹੀਆਂ ਸੀ ਤੇ ਹੁਣ ਇਹ ਲਾਂਘਾ ਖੁੱਲ੍ਹਣ ਨਾਲ ਸਿੱਖ ਸ਼ਰਧਾਲੂਆਂ ਵੱਲੋਂ ਪਾਕਿਸਤਾਨ ਸਥਿਤ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ।

]]>