Kultar Singh Sandhawan – D5 News https://punjabi.newsd5.in Truth Seeking News Network. Sun, 27 Nov 2022 12:37:52 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Kultar Singh Sandhawan – D5 News https://punjabi.newsd5.in 32 32 ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਦੇ ਦੇਹਾਂਤ’ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ https://punjabi.newsd5.in/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%b5%e0%a9%b1%e0%a8%b2%e0%a9%8b/ Sun, 27 Nov 2022 12:37:52 +0000 https://punjabi.newsd5.in/?p=186924 ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਜੈਤੋ ਤੋਂ ਵਿਧਾਇਕ ਅਮੋਲਕ ਸਿੰਘ ਦੇ ਮਾਤਾ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਰਦਾਰਨੀ ਕਰਤਾਰ ਕੌਰ ਦਾ ਸਸਕਾਰ 28 ਨਵੰਬਰ ਦਿਨ ਸੋਮਵਾਰ ਨੂੰ 12 ਵਜੇ ਰਾਮ ਬਾਗ ਕੋਟਕਪੂਰਾ ਵਿਖੇ ਕੀਤਾ ਜਾਵੇਗਾ।

ਸਿੰਘ ’ਤੇ ਕਿਸਾਨੀ ਅੰਦਲੋਨ ਦੌਰਾਨ ਹੋਏ 8 ਪਰਚੇ, ਜਥੇਬੰਦੀਆਂ ਨੇ ਨਹੀਂ ਫੜੀ ਸੀ ਬਾਂਹ

ਆਪਣੇ ਸ਼ੋਕ ਸੰਦੇਸ਼ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ, ‘‘ਮੈਨੂੰ ਸਰਦਾਰਨੀ ਕਰਤਾਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜੋ ਆਪਣੇ ਪਰਿਵਾਰ ਲਈ ਪ੍ਰੇਰਣਾ ਅਤੇ ਊਰਜਾ ਦਾ ਸਰੋਤ ਸਨ’’। ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਸੰਧਵਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

]]>
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਪੰਜਾਬ ਦੇ ਉੱਦਮੀ ਕਿਸਾਨਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ   https://punjabi.newsd5.in/%e0%a8%aa%e0%a8%b0%e0%a8%be%e0%a8%b2%e0%a9%80-%e0%a8%a8%e0%a9%82%e0%a9%b0-%e0%a8%85%e0%a9%b1%e0%a8%97-%e0%a8%a8%e0%a8%be-%e0%a8%b2%e0%a8%be%e0%a8%89%e0%a8%a3-%e0%a8%b5%e0%a8%be%e0%a8%b2%e0%a9%87/ Sun, 30 Oct 2022 05:13:18 +0000 https://punjabi.newsd5.in/?p=182916 ਕੁਲਤਾਰ ਸਿੰਘ ਸੰਧਵਾਂ ਵੱਲੋਂ  ਬਾਬੇ ਨਾਨਕ ਦੇ ਫਲਸਫੇ ਨੂੰ ਅਧਾਰ ਬਣਾ ਕੇ ਖੇਤੀ ਕਰਨ ਦਾ ਹੋਕਾ  
ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਪਿੰਡ-ਪਿੰਡ, ਘਰ-ਘਰ ਪਹੁੰਚਾਉਣ ਦਾ ਸੱਦਾ
ਚੰਡੀਗੜ੍ਹ/ ਐਸ ਏ ਐਸ ਨਗਰ : ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਤੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਹੀ ਅੱਜ ਪੰਜਾਬ ਸਰਕਾਰ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨ ਵਿਕਾਸ ਚੈਂਬਰ, ਏਅਰਪੋਰਟ ਚੌਂਕ, ਐੱਸ ਏ ਐੱਸ ਨਗਰ (ਮੋਹਾਲੀ) ਵਿਖੇ ਪਰਾਲੀ ਨੂੰ ਅੱਗ ਨਾ ਲਾ ਕੇ, ਵਾਤਾਵਰਣ ਦੀ ਰੱਖਿਆ ਕਰਨ ਵਾਲੇ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਲਗਭੱਗ 150 ਕਿਸਾਨ ਜਿਨ੍ਹਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਨੂੰ ਸਨਮਾਨਿਤ ਕੀਤਾ ਗਿਆ।
ਸਪੀਕਰ ਪੰਜਾਬ ਵਿਧਾਨ ਸਭਾ ਸ੍ਰੀ ਕੁਲਤਾਰ ਸਿੰਘ ਸੰਧਾਵਾਂ ਨੇ ਕਿਹਾ ਕਿ ਜਿਸ ਨੂੰ ਰੋਕਣ ਲਈ ਲੋਕ ਅੱਗੇ ਆ ਜਾਣ ਉਦੋਂ ਉਸ ਦਾ ਨਤੀਜਾ ਨਿਕਲ ਕੇ ਸਾਹਮਣੇ ਆਉਂਦਾ ਹੈ। ਉਨਾਂ ਕਿਹਾ ਸਮਾਗਮ ਵਿੱਚ ਆਏ ਕਿਸਾਨ ਵੀਰਾਂ ਨੇ ਇਹ ਸਾਬਿਤ ਕਰਤਾ ਕਿ ਬਾਬੇ ਨਾਨਕ ਦੀ ਸਿੱਖਿਆ ਤੇ ਚਲ ਕੇ ਵੀ ਖੇਤੀ ਕੀਤੀ ਜਾ ਸਕਦੀ ਹੈ। ਉਨਾਂ ਵੱਲੋਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਜੋ ਪੰਜਾਬ ਦੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਿਤ ਰਹਿਤ ਬਣਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਰਲੀ ਪਰਤ ਵਿੱਚ ਮੌਜੂਦ ਹੋਰ ਸੂਖਮ ਜੀਵਾਂ ਦੇ ਨਾਲ-ਨਾਲ ਇਸ ਦੀ ਜੈਵਿਕ ਗੁਣਵੱਤਾ ਦਾ ਵੀ ਨੁਕਸਾਨ ਹੁੰਦਾ ਹੈ। ਦੋਸਤਾਨਾਂ ਕੀੜੀਆਂ ਦੇ ਨੁਕਸਾਲ ਕਾਰਨ ਦੁਸ਼ਮਣ ਕੀੜੀਆਂ ਦਾ ਪ੍ਰਕੋਪ ਵੱਧਿਆ ਹੈ ਅਤੇ ਨਤੀਜੇ ਵਜੋਂ ਫਸਲਾਂ ਨੂੰ ਬਿਮਾਰੀਆਂ ਦਾ ਵਧੇਰੇ ਖਤਰਾ ਹੈ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਪੰਜਾਬ ਸਰਕਾਰ ਅਤੇ ਅਧਿਕਾਰੀਆਂ ਵੱਲੋਂ ਦਿੱਤੇ ਜਾ ਰਹੇ ਸੁਨੇਹੇ ਨੂੰ ਕਬੂਲ ਕਰਦੇ ਹੋਏ ਪਰਾਲੀ ਨੂੰ ਅੱਗ ਲਾਉਣਾ ਛੱਡ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਅਜਿਹੀ ਕੌਮ ਹੈ ਜਿਸ ਨੂੰ ਅਸੀਂ ਪਿਆਰ ਨਾਲ ਤਾਂ ਸਮਝਾ ਸਕਦੇ ਹਾਂ ਪਰ ਧੱਕਾ ਇਨ੍ਹਾਂ ਨਾਲ ਕੀਤਾ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹੋਣ ਵਾਲੇ ਧੂੰਏਂ ਦਾ ਸਭ ਤੋਂ ਪਹਿਲਾਂ ਨੁਕਸਾਨ ਕਿਸਾਨ ਭਰਾਵਾਂ ਦੇ ਅਪਣੇ ਪਰਿਵਾਰਾਂ ਪਿੰਡਾਂ ਨੂੰ ਪਹੁੰਚਦਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਦੂਸ਼ਣ ਕਾਰਣ ਸਿਰਫ ਫੇਫੜਿਆਂ ਨੂੰ ਨੁਕਸਾਨ ਹੀ ਨਹੀਂ ਪਹੁੰਚਦਾ ਸਗੋਂ ਸਿਹਤ ਦੀਆਂ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਮਨੁੱਖ ਨੂੰ ਚਿੰਬੜ ਜਾਂਦੀਆਂ ਹਨ। ਉਨ੍ਹਾਂ  ਇਸ ਗੱਲ ਦੀ ਖੁਸ਼ੀ ਵੀ ਪ੍ਰਗਟਾਈ ਕਿ ਨੌਜਵਾਨ ਪੀਡ਼੍ਹੀ ਸੁਚੇਤ ਹੋ ਰਹੀ ਹੈ ਅਤੇ ਹਰਿਆਵਲ ਮੁਹਿੰਮ ਦੇ ਤਹਿਤ ਉਨ੍ਹਾਂ ਵੱਲੋਂ ਹੁਣ ਪੌਦੇ ਲਾਉਣ  ਦੀ ਮੁਹਿੰਮ ਵਿਚ ਵੱਧ ਚਡ਼੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਅਤੇ ਦਰੱਖਤ ਵੱਡੀ ਮਾਤਰਾ ਵਿਚ ਲਾਏ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਸਦਕਾ ਪੰਜਾਬੀਅਤ ਜਗ੍ਹਾ ਜਗ੍ਹਾ ਤੇ ਮਿੰਨੀ ਜੰਗਲ ਲਗਾਏ ਜਾ ਰਹੇ ਹਨ।
ਇਸ ਸਮਾਰੋਹ ਵਿੱਚ ਖੇਤੀਬਾੜੀ ਮਹਿਕਮੇ ਦੇ ਮਾਹਿਰਾਂ ਵੱਲੋਂ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ, ਇਸ ਨੂੰ ਕਿਵੇਂ ਰੋਕਿਆ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸਮਾਰੋਹ ਵਿੱਚ ਪਰਾਲੀ ਦੀ ਅੱਗ ਤੋਂ ਹੋਣ ਵਾਲੇ ਨੁਕਸਾਨ ਨੂੰ ਦੱਸਦਾ ਹੋਇਆ ਕਲਾਕਾਰਾਂ ਵੱਲੋਂ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ ਅਤੇ ਨਾੜ ਨੂੰ ਅੱਗ ਨਾ ਲਗਾਣਉਣ ਵਾਲੇ ਕਿਸਾਲਾ ਵੱਲੋਂ ਆਪਣੇ ਤਜੁਰਬੇ ਅਤੇ ਇਸ ਤੋਂ ਹੋਣ ਵਾਲੇ ਫਾਇਦੇ ਸਮਾਰੋਹ ਵਿੱਚ ਸ਼ਾਮਿਲ ਪੱਤਵੰਤੇ ਸਜਣਾ ਨਾਲ ਸਾਂਝੇ ਕੀਤੇ ਗਏ।
ਸਮਾਗਮ ਵਿੱਚ ਉਨ੍ਹਾਂ ਉੱਦਮੀ ਕਿਸਾਨਾਂ ਜਿਨ੍ਹਾਂ ਨੇ ਲੰਬੇ ਸਮੇਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ ਵੱਲੋਂ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ। ਇਨ੍ਹਾਂ ਵਿੱਚ  ਗੁਰਪ੍ਰੀਤ ਸਿੰਘ ਚੰਦਬਾਜਾ, ਸੁਰਜੀਤ ਸਿੰਘ ਸਾਧੂਗੜ੍ਹ,  ਰਣਜੀਤ ਸਿੰਘ ਬਸੀ ਪਠਾਣਾਂ ਘੁਮੰਡਗਡ਼੍ਹ, ਕਾਬਲ ਸਿੰਘ ਚੁਗਾਵਾਂ ਨੇ ਕਿਸਾਨ ਭਰਾਵਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤੀ ਕੀਤੀ ਜਾਂਦੀ ਹੈ ਅਤੇ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਗਿਆ ਅਤੇ ਉਨ੍ਹਾਂ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਇਆ ਹੈ।
ਇਸ ਸਮਾਰੋਹ ਵਿੱਚ ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ. ਸਕੱਤਰ, ਵਿਗਿਆਨ ਤਕਨੀਕ ਅਤੇ ਵਾਤਾਵਰਣ ਵਿਭਾਗ, ਪੰਜਾਬ, ਪ੍ਰੋਫ. (ਡਾ.) ਅਦਰਸ਼ ਪਾਲ ਵਿਗ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ,  ਡਾ. ਸੁਖਪਾਲ ਸਿੰਘ, ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ, ਸ਼੍ਰੀ ਕਰਨੇਸ਼ ਗਰਗ, ਉਮੇਂਦਰ ਦੱਤ, ਖੇਤੀ ਵਿਰਾਸਤ ਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ, ਵਧੀਕ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਅਵਨੀਤ ਕੌਰ, ਮੈਂਬਰ ਸਕੱਤਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ਼੍ਰੀ ਲਵਨੀਤ ਕੁਮਾਰ ਦੂਬੇ, ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸ਼੍ਰੀ ਗੁਰਸ਼ਰਨ ਦਾਸ ਗਰਗ, ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਮੂਲੀਅਤ ਕੀਤੀ ਗਈ।
]]>
ਭਰੋਸਗੀ ਮਤੇ ‘ਤੇ ਰਿਜ਼ਲਟ ‘ਚ ਤਬਦੀਲੀ, ਦਰੁਸਤ ਕੀਤਾ ਗਿਆ ਵਿਧਾਨ ਸਭਾ ਦਾ ਰਿਕਾਰਡ https://punjabi.newsd5.in/%e0%a8%ad%e0%a8%b0%e0%a9%8b%e0%a8%b8%e0%a8%97%e0%a9%80-%e0%a8%ae%e0%a8%a4%e0%a9%87-%e0%a8%a4%e0%a9%87-%e0%a8%b0%e0%a8%bf%e0%a9%9b%e0%a8%b2%e0%a8%9f-%e0%a8%9a-%e0%a8%a4%e0%a8%ac%e0%a8%a6/ Mon, 17 Oct 2022 07:46:19 +0000 https://punjabi.newsd5.in/?p=180914 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਵਿਸ਼ਵਾਸ ਮਤੇ ਉਤੇ ਵੋਟਿੰਗ ਦੇ ਮਾਮਲੇ ਵਿਚ ਵਿਧਾਨ ਸਭਾ ਵਿਚ ਰਿਕਾਰਡ ਦਰੁੱਸਤ ਕਰ ਲਿਆ ਗਿਆ ਹੈ। ਵੋਟਿੰਗ ਦੌਰਾਨ 91 ਦੀ ਥਾਂ 93 ਵੋਟਾਂ ਮੰਨਿਆਂ ਗਈਆ ਸੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਸੀ ਕਿ ਕੁੱਲ 93 ਵਿਧਾਇਕ ਵੋਟਿੰਗ ਵੇਲੇ ਹਾਜ਼ਰ ਸਨ ਜਿਨ੍ਹਾਂ ਸਭ ਨੇ ਮਤੇ ਦੇ ਹੱਕ ਵਿਚ ਵੋਟਾਂ ਪਾਈਆਂ ਹਨ।

Ferozepur Jail News : Gangster ਦਾ ਕਾਰਨਾਮਾ, ਸੁਪਰਡੈਂਟ ਦੇ ਮਾਰੀ ਇੱਟ, ਮਾਹੌਲ ਹੋਇਆ ਗਰਮ| D5 Channel Punjabi

ਇਸ ‘ਤੇ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਬਸਪਾ ਦੇ ਵਿਧਾਇਕ ਡਾ. ਨਛੱਤਰਪਾਲ ਨੇ ਲਿਖਤੀ ਬੇਨਤੀ ਕਰ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿੱਖ ਕੇ ਇਸ ਰਿਕਾਰਡ ਨੂੰ ਦਰੁਸਤ ਕਰ ਦੀ ਗੱਲ ਕਹਿ ਸੀ। ਉਨ੍ਹਾਂ ਨੇ ਚਿੱਠੀ ‘ਚ ਸਾਫ਼ ਸ਼ਬਦਾਂ ‘ਚ ਕਿਹਾ ਸੀ ਕਿ , ਉਨ੍ਹਾਂ ਨੇ ਮਤੇ ਦੇ ਹੱਕ ਵਿਚ ਵੋਟਾਂ ਨਹੀਂ ਪਾਈਆਂ।

]]>
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰ ਕੀਤੀ ਕਈ ਅਹਿਮ ਮੁੱਦਿਆ ‘ਤੇ ਚਰਚਾ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%bf%e0%a8%a7%e0%a8%be%e0%a8%a8-%e0%a8%b8%e0%a8%ad%e0%a8%be-%e0%a8%a6%e0%a9%87-%e0%a8%b8%e0%a8%aa%e0%a9%80%e0%a8%95%e0%a8%b0-%e0%a8%b8/ Thu, 13 Oct 2022 10:47:52 +0000 https://punjabi.newsd5.in/?p=180374 ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕਲਤਾਰ ਸਿੰਘ ਸੰਧਵਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨਾਂ ਨੇ ਵੱਖ ਵੱਖ ਮਸਲਿਆਂ ਨੂੰ ਮੁੱਖ ਮੰਤਰੀ ਦੇ ਸਾਹਮਣੇ ਰੱਖਿਆ। ਤਸਵੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ. ਕੁਲਤਾਰ ਸਿੰਘ ਸੰਧਵਾਂ ਵਿਚਾਰ-ਚਰਚਾ ਕਰਦੇ ਹੋਏ।

]]>
ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਤੇ ਉਚ ਕਦਰਾਂ-ਕੀਮਤਾਂ ਅਪਨਾਉਣ ਦੀ ਸਲਾਹ https://punjabi.newsd5.in/%e0%a8%95%e0%a9%81%e0%a8%b2%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a9%b0%e0%a8%a7%e0%a8%b5%e0%a8%be%e0%a8%82-%e0%a8%b5%e0%a9%b1%e0%a8%b2%e0%a9%8b%e0%a8%82-10/ Mon, 03 Oct 2022 11:24:34 +0000 https://punjabi.newsd5.in/?p=178710 ਅਗਲੇ ਵਿਧਾਨ ਸਭਾ ਸੈਸ਼ਨ ਤੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਈ ਜਵੇਗੀ-ਸਪੀਕਰ
ਵਿਧਾਨ ਸਭਾ ਸਪੀਕਰ ਦੀ ਮਾਤਾ ਜੀ ਅਤੇ ਧਰਮ ਪਤਨੀ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਮਾਗਮ ਦੀ ਕਾਰਵਾਈ ਦੇਖਣ ਆਏ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਖਤ ਮਿਹਨਤ ਕਰਨ ਅਤੇ ਉਚ ਕਦਮਾਂ ਕੀਮਤਾਂ ਅਪਨਾਉਣ ਦੀ ਸਲਾਹ ਦਿੱਤੀ ਹੈ ਤਾਂ ਜੋ ਭਵਿੱਖ ਵਿੱਚ ਹੋਰ ਵੀ ਵਧੀਆ ਤਰੀਕੇ ਨਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸਮਾਗਮ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਦਨ ਦੀ ਕਾਰਵਾਈ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੱਜ 16 ਵੀਂ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਸਦਨ ਦੀ ਕਾਰਵਾਈ ਦੇਖਣ ਆਏ ਵਿਦਿਆਰਥੀਆਂ ਨੂੰ ਸ. ਸੰਧਵਾਂ ਨੇ ਦੇਸ਼ ਦਾ ਭਵਿੱਖ ਦੱਸਿਆ। ਵਿਦਿਆਰਥੀਆਂ ਨੂੰ ਸੰਬੋਧਤ ਹੁੰਦੇ ਹੋਏ  ਸੰਧਵਾਂ ਨੇ ਕਿਹਾ ਕਿ ਭਵਿੱਖ ਵਿੱਚ ਤੁਸੀਂ ਦੇਸ਼ ਦੀ ਵਾਗਡੋਰ ਸੰਭਾਲਣੀ ਹੈ। ਇਸ ਕਰਕੇ ਤੁਹਾਨੂੰ ਦ੍ਰਿੜ ਇੱਛਾ ਸ਼ਕਤੀ ਦੇ ਨਾਲ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਦਾ ਨਿਰਮਾਣ ਵਧੇਰੇ ਤੀਬਰ ਗਤੀ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਜਾਂ ਕੌਮ ਦੇ ਵਿਦਿਆਰਥੀ ਉਚ ਅਨੁਸ਼ਾਸ਼ਿਤ ਅਤੇ ਕਦਰਾਂ-ਕੀਮਤਾਂ ਵਾਲੇ ਹੋਣਗੇ, ਉਸ ਦੇਸ਼ ਜਾਂ ਕੌਮ ਦਾ ਭਵਿੱਖ ਪੂਰੀ ਤਰ੍ਹਾਂ ਸੁਰੱਖਿਅਤ ਹੋਵੇਗਾ।
ਸੰਧਵਾਂ ਨੇ ਵਿਦਿਆਰਥੀਆਂ ਦੇ ਵਿਦਿਅਕ ਟੂਰਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਉਹ ਘੁੰਮ-ਫਿਰ ਕੇ ਵਧੇਰੇ ਪ੍ਰਭਾਵੀ ਢੰਗ ਨਾਲ ਗਿਆਨ ਹਾਸਲ ਕਰ ਸਕਣ।  ਉਨ੍ਹਾਂ ਕਿਹਾ ਕਿ ਵਿਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਪ੍ਰਾਪਤੀ ਦੇ ਯਤਨਾਂ ਵਿੱਚ ਵਾਧਾ ਕਰਦੇ ਹਨ। ਇਸ ਲਈ ਇਹ ਵਿਦਿਆਰਥੀਆਂ ਦੀ ਪੜ੍ਹਾਈ ਦਾ ਲਾਜ਼ਮੀ ਹਿੱਸਾ ਹੋਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਸਪੀਕਰ ਨੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਭੋਜ ਦਿੱਤਾ। ਸ. ਸੰਧਵਾਂ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵਿਦਿਆਰਥੀਆਂ ਦੇ ਨਾਲ ਦੁਪਹਿਰ ਦਾ ਖਾਣਾ ਖਾਧਾ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦ੍ਰਿੜ ਇਰਾਦੇ ਨਾਲ ਪੜ੍ਹਾਈ ਕਰਨ ਲਈ ਆਖਿਆ। ਇਸ ਦੌਰਾਨ ਵਿਦਿਆਰਥੀ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਖੁਸ਼ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਨੇ ਪੂਰੀ ਉਤਸੁਕਤਾ ਨਾਲ ਸਦਨ ਦੀ ਕਾਰਵਾਈ ਦੇਖੀ।
ਇਸੇ ਦੌਰਾਨ ਹੀ ਵਿਧਾਨ ਸਭਾ ਦੇ ਸਪੀਕਰ ਸ. ਸੰਧਵਾਂ ਦੇ ਮਾਤਾ ਜੀ ਸ੍ਰੀਮਤੀ ਗੁਰਮੇਲ ਕੌਰ ਅਤੇ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਸੰਧਵਾਂ ਨੇ ਵੀ ਵਿਧਾਨ ਸਭਾ ਦੀ ਕਾਰਵਾਈ ਦੇਖੀ।
]]>