Lok Sabha Member Bhagwant Mann – D5 News https://punjabi.newsd5.in Truth Seeking News Network. Mon, 14 Mar 2022 17:26:03 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Lok Sabha Member Bhagwant Mann – D5 News https://punjabi.newsd5.in 32 32 ਭਗਵੰਤ ਮਾਨ ਵੱਲੋਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2%e0%a9%8b%e0%a8%95%e0%a8%be%e0%a8%82-%e0%a8%a8%e0%a9%82%e0%a9%b0-16/ Sun, 13 Mar 2022 15:58:13 +0000 https://punjabi.newsd5.in/?p=149095 ਇਸ ਦਾ ਉਦੇਸ਼ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ

ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੇ ਨਾਲ ਸਾਫ-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਦਾ ਵਾਅਦਾ ਕੀਤਾ

ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਮਾਨ ਦੀ ਅਗਵਾਈ ‘ਚ ‘ਆਪ’ ਦੇ ਰੋਡ ਸ਼ੋਅ ਮੌਕੇ ਜਨ ਸੈਲਾਬ ਉਮੜਿਆ

ਅੰਮ੍ਰਿਤਸਰ: ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ 16 ਮਾਰਚ, 2022 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਨਵੀਂ ਚੁਣੀ ਸਰਕਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਪੂਰਨ ਵਿਸ਼ਵਾਸ ਅਤੇ ਭਰੋਸਾ ਰੱਖਣ ਵਾਲੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਪ੍ਰਣ ਲੈਣ ਲਈ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ।

Gurmeet Khudian ਦਾ ਐਲਾਨ, ਖੁੱਲ੍ਹੇਗਾ 32 ਸਾਲ ਪੁਰਾਣਾ ਕੇਸ! ਪਿਤਾ ਦੇ ਕਾਤਲ ਜਾਣਗੇ ਜੇਲ੍ਹ! | D5 Channel Punjabi

ਉਨ੍ਹਾਂ ਕਿਹਾ ਕਿ ਇਹ ‘ਆਪ’ ਹੀ ਹੈ, ਜਿਸ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕਰਵਾ ਕੇ ਰੀਤ ਨੂੰ ਤੋੜਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਰਾਜ ਭਵਨ ਵਿਖੇ ਅਜਿਹੇ ਸਮਾਗਮ ਕਰਵਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਦਫਤਰਾਂ ਵਿੱਚ ਪਿਛਲੀ ਪ੍ਰਥਾ ਦੇ ਅਨੁਸਾਰ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਅਤੇ ਹੁਣ ਸਿਰਫ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ।

ਦਿੱਲੀ ਤੋਂ ‘SKM’ ਦਾ ਐਲਾਨ, ਮੁੜ ਕੱਢਣਗੇ ਟਰੈਕਟਰ ਮਾਰਚ, ਰਾਜੇਵਾਲ ਨੂੰ ਦਿੱਤਾ ਝਟਕਾ | D5 Channel Punjabi

ਲੋਕਾਂ ਦਾ ਧੰਨਵਾਦ ਕਰਦਿਆਂ ਮਾਨ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ‘ਆਪ’ ਦੀ ਅਹਿਮੀਅਤ ਨੂੰ ਘਟਾ ਕੇ ਨਵੀਂ ਸਰਕਾਰ ਬਣਾਉਣ ਲਈ ਕਮਰ ਕੱਸ ਰਹੀਆਂ ਸਨ ਪਰ ਲੋਕਾਂ ਦੀ ਏਕਤਾ ਨੇ ‘ਆਪ’ ਦੇ ਹੱਕ ‘ਚ 92 ਸੀਟਾਂ ਦੇ ਵੱਡੇ ਫਤਵੇ ਨਾਲ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। 122 ਸਿਆਸੀ ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ 27 ਪੁਲਿਸ ਵਾਹਨਾਂ ਨੂੰ ਵਾਪਸ ਲੈਣ ਸਮੇਤ 403 ਸੁਰੱਖਿਆ ਕਰਮਚਾਰੀ ਨੂੰ ਥਾਣਿਆਂ ਵਿੱਚ ਮੁੜ ਤਾਇਨਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਪੁਲਿਸ ਮੁਲਾਜ਼ਮ ਥਾਣਿਆਂ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਡਿਊਟੀਆਂ ਨਿਭਾਉਣ ਲਈ ਪੇਸ਼ੇਵਰ ਢੰਗ ਨਾਲ ਕੰਮ ਕਰਨਗੇ।

‘Bhagwant Mann’ ਨੇ ਖੁਲ੍ਹਵਾ ਲਏ ਪੁਰਾਣੇ ਕੇਸ, ਪਾਰਟੀਆਂ ‘ਚ ਪਿਆ ਵੱਡਾ ਕਲੇਸ਼, Badal-Sidhu ਨਾਲ ਹੋ ਗਈ ਮਾੜੀ!

ਉਨ੍ਹਾਂ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਪਿੰਡਾਂ/ਮੁਹੱਲਿਆਂ ਵਿੱਚ ਆਪਣੇ ਤੌਰ ‘ਤੇ ਠੀਕਰੀ ਪਹਿਰੇ (ਰਾਤ ਦੀ ਚੌਕਸੀ) ਲਾਉਣ ਲਈ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਜਦੋਂ ਕਿ ਇਹ ਪੁਲਿਸ ਕਰਮੀ ਉਹਨਾਂ ਦੀ ਰਿਹਾਇਸ਼ ਦੇ ਬਾਹਰ ਲੱਗੇ ਟੈਂਟਾਂ ਵਿੱਚ ਠਹਿਰੇ ਹੋਏ ਸਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਦੌਰਾਨ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਨੂੰ ਲੰਮੇ ਸਮੇਂ ਬਾਅਦ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਜੋ ਸਾਫ਼-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਨੂੰ ਯਕੀਨੀ ਬਣਾਏਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਮੰਤਰੀ ਅਤੇ ਵਿਧਾਇਕ ਦੁਰਵਿਵਹਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਲ੍ਹ ਭੇਜਿਆ ਜਾਵੇਗਾ।

‘Bhagwant Mann’ ਦਾ ਐਕਸ਼ਨ ਤਿਆਰ! ਖੁੱਲ੍ਹਣੀਆਂ ਬੰਦ ਫਾਇਲਾਂ! ਕਈ ਲੀਡਰਾਂ ਫਸਣਗੇ ਪੁੱਠਾ? | D5 Channel Punjabi

ਕੇਜਰੀਵਾਲ ਨੇ ਅੱਗੇ ਕਿਹਾ ਕਿ ਇਹ ਇੱਕ ਸਥਾਪਿਤ ਤੱਥ ਹੈ ਕਿ ਪੰਜਾਬੀਆਂ ਨੂੰ ਕ੍ਰਾਂਤੀ ਲਿਆਉਣ ਲਈ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਨੇ ਸੱਚਮੁੱਚ ਇੱਕ ਮਹਾਨ ਕ੍ਰਾਂਤੀ ਲਿਆ ਕੇ ਅਜਿਹਾ ਕੀਤਾ ਹੈ। ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕੇਜਰੀਵਾਲ ਨੇ ਕਿਹਾ, ”ਤੁਸੀ ਕਮਾਲ ਕਰ ਦਿੱਤਾ ਹੈ, ਮੈਂ ਪੰਜਾਬ ਨੂੰ ਪਿਆਰ ਕਰਦਾ ਹਾਂ” ਕਿਉਂਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਅਕਾਲੀ ਦਲ ਅਤੇ ਕਾਂਗਰਸ ਦੇ ਦਿੱਗਜ ਆਗੂ ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਾਰ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੋਵਾਂ ਦਾ ਸਫਾਇਆ ਕਰਨ ਵਰਗਾ ਕੰਮ ਪੰਜਾਬੀਆਂ ਤੋਂ ਇਲਾਵਾ ਕੋਈ ਨਹੀਂ ਕਰ ਸਕਦਾ।

‘Bhagwant Maan’ ਦੀ ਸਰਕਾਰ ਬਣਦਿਆਂ ਸਿੱਖਾਂ ਨੂੰ ਤੋਹਫਾ,ਜੜ੍ਹੋਂ ਪੱਟੇ ਅਕਾਲੀ-ਕਾਂਗਰਸੀ, ਖੁੱਲ੍ਹਣਗੀਆਂ ਬੰਦ ਰਿਪੋਰਟਾਂ

ਕੇਜਰੀਵਾਲ ਨੇ ਦੁਹਰਾਇਆ ਕਿ ਅਸੀਂ ਜਲਦੀ ਹੀ ਭ੍ਰਿਸ਼ਟਾਚਾਰ ਦੀ ਅਲਾਮਤ ਤੋਂ ਮੁਕਤ ਪੰਜਾਬ (ਰੰਗਲਾ ਪੰਜਾਬ) ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਬੇਈਮਾਨ ਅਤੇ ਦਾਗੀ ਸਿਆਸਤਦਾਨਾਂ ਤੋਂ ਛੁਟਕਾਰਾ ਮਿਲੇਗਾ, ਜੋ ਸੂਬੇ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ। ਕੇਜਰੀਵਾਲ ਨੇ ਲੋਕਾਂ ਨੂੰ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਮੌਕੇ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਛੋਟੇ ਭਰਾ ਭਗਵੰਤ ਮਾਨ ਹੀ ਨਹੀਂ, ਸਗੋਂ ਸਾਰੇ ਪੰਜਾਬ ਵਾਸੀ ਵੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਹੁਣ ਤੋਂ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ, ਇਸ ਤੋਂ ਇਲਾਵਾ ਸਾਰੀਆਂ ਗਾਰੰਟੀਆਂ/ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕੀਤਾ ਜਾਵੇਗਾ।

Sukhbir Badal ਦਊ ਪ੍ਰਧਾਨਗੀ ਤੋਂ ਅਸਤੀਫ਼ਾ ? ਚੋਣਾਂ ‘ਚ ਵੱਡੀ ਹਾਰ ਦਾ ਨਿਕਲਿਆ ਇਹ ਨਤੀਜਾ! | D5 Channel Punjabi

ਹਾਲਾਂਕਿ ਉਨ੍ਹਾਂ ਕਿਹਾ ਕਿ ਕੁਝ ਗਰੰਟੀਆਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਲਾਗੂ ਹੋ ਜਾਣਗੀਆਂ ਜਦਕਿ ਬਾਕੀਆਂ ਨੂੰ ਸਮਾਂ ਲੱਗ ਸਕਦਾ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ, ਨਵੇਂ ਚੁਣੇ ਗਏ ਵਿਧਾਇਕ, ਸੀਨੀਅਰ ਆਗੂ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। ਰੋਡ ਸ਼ੋਅ ਦੌਰਾਨ ਉਮੜਿਆ ਜਨ ਸੈਲਾਬ: ਵਿਧਾਨ ਸਭਾ ਚੋਣਾਂ-2022 ਦੌਰਾਨ ਹਾਲ ਹੀ ਵਿੱਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੱਢੇ ਗਏ ਰੋਡ ਸ਼ੋਅ ਦੌਰਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਜਨ ਸੈਲਾਬ ਉਮੜਿਆ।

BIG Breaking : ਬਿਨਾਂ Security ਘਰ ਪਰਤਿਆ Bhagwant Mann, ਸਾਰੇ ਦੇਖ ਰਹਿ ਗਏ ਹੈਰਾਨ, | D5 Channel Punjabi

ਸੜਕਾਂ ਦੇ ਦੋਵੇਂ ਪਾਸੇ ਖੜ੍ਹੇ ਲੋਕ ਫੁੱਲਾਂ ਦੀ ਵਰਖਾ ਕਰ ਰਹੇ ਸਨ ਅਤੇ ਜੋਸ਼ ਨਾਲ ‘ਇਨਕਲਾਬ ਜ਼ਿੰਦਾਬਾਦ, ਭਾਰਤ ਮਾਤਾ ਦੀ ਜੈ ਅਤੇ ਬੋਲੇ ਸੋ ਨਿਹਾਲ…’ ਦੇ ਨਾਅਰੇ ਲਗਾਉਂਦੇ ਹੋਏ ਤਖ਼ਤੀਆਂ, ਝੰਡੇ ਅਤੇ ਤਿਰੰਗੇ ਫੜ ਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦੋਵਾਂ ਆਗੂਆਂ ਨੇ ‘ਆਪ’ ਨੂੰ ਇੰਨਾ ਵੱਡਾ ਫਤਵਾ ਦੇ ਕੇ ਸੂਬੇ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਏ ਲਿਖਣ ਵਿਚ ਉਨ੍ਹਾਂ ਦੇ ਭਰਵੇਂ ਸਹਿਯੋਗ ਲਈ ਹੱਥ ਹਿਲਾ ਕੇ ਲੋਕਾਂ ਦਾ ਧੰਨਵਾਦ ਕੀਤਾ। ਦੇਸ਼ ਭਗਤੀ ਦਾ ਗੀਤ ‘ਰੰਗ ਦੇ ਬਸੰਤੀ ਚੋਲਾ’ ਵਜਾਉਂਦੇ ਸਾਊਂਡ ਸਿਸਟਮ ਨਾਲ ਲਗਾਏ ਹੋਏ ਫੁੱਲਾਂ ਨਾਲ ਸਜੇ ਵਾਹਨਾਂ ਦੇ ਕਾਫਲੇ ਦੇ ਰੂਪ ਵਿਚ ਕੱਢੇ ਗਏ ਰੋਡ ਸ਼ੋਅ ਨੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਲੋਕਾਂ ਵਿਚ ਭਾਰੀ ਉਤਸ਼ਾਹ ਭਰਿਆ। ਸਥਾਨਕ ਕਚਹਿਰੀ ਚੌਕ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖੁੱਲ੍ਹੇ ਵਾਹਨ ਵਿੱਚ ਸਵਾਰ ਹੋਏ ਅਤੇ ਇਹ ਰੋਡ ਸ਼ੋਅ 4-ਐੱਸ ਚੌਕ ਵਿਖੇ ਸਮਾਪਤ ਹੋਇਆ।

]]>
ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a8%96%e0%a9%81%e0%a8%b6%e0%a8%b9%e0%a8%be%e0%a8%b2%e0%a9%80-%e0%a8%b2%e0%a8%88-%e0%a8%97%e0%a9%81%e0%a8%b0%e0%a9%82-%e0%a8%95/ Sun, 13 Mar 2022 15:47:09 +0000 https://punjabi.newsd5.in/?p=149088 ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ

ਸ੍ਰੀ ਅੰਮ੍ਰਿਤਸਰ /ਚੰਡੀਗੜ: ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁ੍ਰੱਕਰਾਨਾ ਕਰਨ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਵਿੱਚ ਪਹੁੰਚੇ। ਦੋਵਾਂ ਆਗੂਆਂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ ਅਤੇ ਦੁਰਗਿਆਣਾ ਮੰਦਰ ਵਿੱਚ ਨੱਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।

ਕਬੱਡੀ ਖਿਡਾਰੀ ਸੰਦੀਪ ਨੰਗਲ ਦਾ ਕਤਲ,LIVE ਵੀਡੀਓ ਆਈ ਸਾਹਮਣੇ, ਲੋਕਾਂ ਨੂੰ ਪਈਆਂ ਭਾਜੜਾਂ| D5 Channel Punjabi

ਐਤਵਾਰ ਨੂੰ ਸਵੇਰੇ ਸ੍ਰੀ ਅੰਮ੍ਰਿਤਸਰ ਪਹੁੰਚੇ ‘ਆਪ’ ਆਗੂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਨੱਤਮਸਤਕ ਹੋਏ ਅਤੇ ਉਨਾਂ ਪੰਜਾਬ ‘ਚ ਵਿਧਾਨ ਸਭਾ ਚੋਣਾ ਵਿੱਚ ‘ਆਪ’ ਨੂੰ ਮਿਲੀ ਵੱਡੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ। ‘ਆਪ’ ਆਗੂਆਂ ਨੇ ਹਰਿਮੰਦਰ ਸਾਹਿਬ ‘ਚ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਬੱਲ ਬਖਸ਼ਣ ਦੀ ਦੁਆ ਕੀਤੀ।

Sukhbir Badal ਖ਼ਿਲਾਫ਼ ਵੱਡੀ ਬਗਾਵਤ, ਖੋਲ੍ਹਿਆ ਪੱਕਾ ਮੋਰਚਾ,ਪ੍ਰਧਾਨਗੀ ਤੋਂ ਉੱਤਾਰਿਆ ਜਾਵੇਗਾ? | D5 Channel Punjabi

ਇਸ ਮੌਕੇ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਸਿੱਧ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ‘ਚ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਖੂਨ ਨਾਲ ਸੰਜੋਏ ਜੱਲਿਆਂ ਵਾਲੇ ਬਾਗ ਪਹੁੰਚੇ ਅਤੇ ਉਨਾਂ ਸ਼ਹੀਦੀ ਸਮਾਰਕ ‘ਤੇ ਫੁੱਲ ਅਰਪਣ ਕਰਕੇ ਜੰਗੇ ਆਜ਼ਾਦੀ ਦੇ ਯੋਧਿਆਂ ਨੂੰ ਸਰਧਾਂਜਲੀ ਭੇਂਟ ਕੀਤੀ।

ਕੇਂਦਰ ਦਾ ਵੱਡਾ ਫੈਸਲਾ, ਸਿੱਖਾਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ, ਸਿੱਖੀ ਖ਼ਿਲਾਫ਼ ਬਣਿਆ ਕਾਨੂੰਨ ਰੱਦ! D5 Channel Punjabi

ਜੱਲਿਆਂ ਵਾਲੇ ਬਾਗ ‘ਚ ‘ਆਪ’ ਆਗੂਆਂ ਨੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਅਤੇ ਇਨਕਲਾਬ ਦੀ ਲੋਅ ਨੂੰ ਹੋਰ ਬੁਲੰਦ ਕਰਨ ਦਾ ਅਹਿਦ ਲਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ, ਨਵੇਂ ਚੁਣੇ ਪਾਰਟੀ ਵਿਧਾਇਕ, ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

]]>
ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਉਕਸਾਅ ਅਤੇ ਭੜਕਾਅ ਰਹੀ ਹੈ : ਭਗਵੰਤ ਮਾਨ https://punjabi.newsd5.in/%e0%a8%ae%e0%a9%8b%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%b2%e0%a8%97%e0%a8%be%e0%a8%a4%e0%a8%be%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6/ Sun, 06 Mar 2022 12:43:44 +0000 https://punjabi.newsd5.in/?p=148134 ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਉਕਸਾਉਣ ਅਤੇ ਭੜਕਾਉਣ ਦੇ ਯਤਨ ਕਰ ਰਹੀ ਹੈ। ਜਿਸ ਦੀ ਤਾਜ਼ਾ ਮਿਸਾਲ ਸੂਬੇ ਦੀ ਰਾਜਧਾਨੀ ਚੰਡੀਗੜ ਦੇ ਕਾਰੋਬਾਰੀ ਅਦਾਰੇ ‘ਚੰਡੀਗੜ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਕੇ ਪੇਸ਼ ਕੀਤੀ ਗਈ ਹੈ। ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰਨਾ ਬੰਦ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਦੇ ਯਤਨਾਂ ਤੋਂ ਗਰੇਜ ਕਰਨ, ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਲੋਕਾਂ ਨੇ ਲੰਮਾ ਸਮਾਂ ਵਧੀਕੀਆਂ ਦਾ ਸੰਤਾਪ ਹੰਢਾਇਆ ਹੈ।

Farmers Protest News: ਕਿਸਾਨਾਂ ਦਾ ਤਕੜਾ ਐਲਾਨ, ਹਿੱਲੇਗੀ ਮੁੜ ਮੋਦੀ ਦੀ ਸਰਕਾਰ! ਦਿੱਲੀ ਵਰਗਾ ਲੱਗੇਗਾ ਮੁੜ ਮੋਰਚਾ?

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ ’ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਅਸੰਤੋਸ਼ ਪੈਦਾ ਹੋ ਰਿਹਾ ਹੈ। ਮਾਨ ਨੇ ਕਿਹਾ, ‘‘ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਣੇ ਭਾਖੜਾ ਬਿਆਸ ਡੈਮ ਅਤੇ ਰਾਜਧਾਨੀ ਚੰਗੀਗੜ ਵਿਚੋਂ ਸੂਬੇ ਦੀ ਹਿੱਸੇਦਾਰੀ ਅਤੇ ਦਾਅਵੇਦਾਰੀ ਖ਼ਤਮ ਕਰ ਰਹੀ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਅਤੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲੀਸ ਨੂੰ ਹਟਾਉਣ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ‘ਚੰਡੀਗੜ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਲਿਆ ਹੈ, ਜਦੋਂ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੇ ਕਰੀਬ 112 ਡਾਕਟਰਾਂ ਨੂੰ ਚੰਡੀਗੜ ਦੇ ਸਿਹਤ ਵਿਭਾਗ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।’’

CITCO MD Issue : ਮੋਦੀ ਦਾ ਪੰਜਾਬ ਨਾਲ ਨਵਾਂ ਧੱਕਾ, ਖੋਹਿਆ ਇੱਕ ਹੋਰ ਅਧਿਕਾਰ, ਪੈ ਗਿਆ ਰੌਲਾ | D5 Channel Punjabi

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ ਵਿੱਚ ਹਰ ਤਰਾਂ ਦੀਆਂ ਸੇਵਾਵਾਂ ਅਤੇ ਪ੍ਰਬੰਧਨ ਵਿੱਚ ਪੰਜਾਬ ਦਾ 60 ਫ਼ੀਸਦੀ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ ਦੇ ਅਫ਼ਸਰਾਂ, ਪੁਲੀਸ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੇਵਾਵਾਂ ਵਿੱਚ ਪੰਜਾਬ ਤੋਂ ਆਈ.ਏ.ਐਸ, ਆਈ.ਪੀ.ਐਸ, ਪੁਲੀਸ ਮੁਲਾਜ਼ਮ, ਅਧਿਆਪਕ, ਡਾਕਟਰ ਅਤੇ ਹੋਰ ਮੁਲਾਜ਼ਮ ਡੈਪੂਟੇਸ਼ਨ ’ਤੇ ਲਏ ਜਾਂਦੇ ਸਨ। ਉਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਪੰਜਾਬ ਵਿਚੋਂ ਲਏ ਜਾਂਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਡੈਪੂਟੇਸ਼ਨ ਜਬਰਦਸਤੀ ਖ਼ਤਮ ਕਰ ਰਹੀ ਹੈ, ਇਸੇ ਲਈ ਮੋਦੀ ਸਰਕਾਰ ਨੇ ਸਿਟਕੋ ਦੇ ਐਮ.ਡੀ ਦੇ ਅਹੁਦੇ ’ਤੇ ਨਿਯੁਕਤ ਪੰਜਾਬ ਕੇਡਰ ਦੀ ਅਧਿਕਾਰੀ ਜਸਵਿੰਦਰ ਕੌਰ ਨੂੰ ਹਟਾ ਕੇ ਕੇਂਦਰੀ ਕੇਡਰ ਦੀ ਅਧਿਕਾਰੀ ਪੂਰਵਾ ਗਰਗ ਨੂੰ ਨਿਯੁਕਤ ਕਰ ਦਿੱਤਾ ਹੈ। ਜੋ ਸਰਾਸਰ ਪੰਜਾਬ ਨਾਲ ਧੱਕਾ ਅਤੇ ਵਧੀਕੀ ਹੈ।

ਕੇਂਦਰ ਦਾ Punjab ਨੂੰ ਝਟਕਾ, ਜੇਲ੍ਹ ’ਚ Majithia ’ਤੇ ਵੱਡਾ ਐਕਸ਼ਨ, Kisan Morcha ਦਾ ਐਲਾਨ| D5 Channel Punjabi

ਮਾਨ ਨੇ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ’ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਭਾਜਪਾ ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ’ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ। ਭਗਵੰਤ ਮਾਨ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ, ਜਿਨਾਂ ਨੇ ਪੰਜਾਬ ਦੇ ਹੱਕਾਂ ’ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ। ਉਨਾਂ ਭਾਜਪਾ ਨਾਲ ਚੋਣ ਗੱਠਜੋੜ ਕਾਰਨ ਵਾਲੀ ਸਾਬਕਾ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮੌਜੂਦਾ ਧਿਰਾਂ ਸੁਖਦੇਵ ਸਿੰਘ ਢੀਂਡਸਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਮੋਦੀ ਸਰਕਾਰ ਨੂੰ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਤੋਂ ਰੋਕਣ।

Khabran Da Sira : ਕੇਂਦਰ ਦਾ Punjab ਨੂੰ ਝਟਕਾ, ਜੇਲ੍ਹ ’ਚ ਮਜੀਠੀਆ ’ਤੇ ਵੱਡਾ ਐਕਸ਼ਨ, ਹਿੱਲੀ ਸਰਕਾਰ

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਦੀ ਸੁਰੱਖਿਆ ਅਤੇ ਬਹਾਲੀ ਲਈ ਵਚਨਬੱਧ ਹੈ ਅਤੇ 10 ਮਾਰਚ ਨੂੰ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਸੁਪਰੀਮ ਕੋਰਟ ਤੱਕ ਲੜਾਈ ਲੜੇਗੀ।

]]>
ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ: ਭਗਵੰਤ ਮਾਨ https://punjabi.newsd5.in/%e0%a8%af%e0%a9%81%e0%a9%b1%e0%a8%a7-%e0%a8%97%e0%a9%8d%e0%a8%b0%e0%a8%b8%e0%a8%bf%e0%a8%a4-%e0%a8%af%e0%a9%82%e0%a8%95%e0%a8%b0%e0%a9%87%e0%a8%a8-%e0%a8%b5%e0%a8%bf%e0%a9%b1%e0%a8%9a-%e0%a8%ab/ Wed, 02 Mar 2022 15:14:15 +0000 https://punjabi.newsd5.in/?p=147660 ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ ਹੈ। ਦੂਤਾਵਾਸ ਦੀ ਅਸਪੱਸ਼ਟ ਸਲਾਹ ਅਤੇ ਮੋਦੀ ਸਰਕਾਰ ਦਾ ਢਿੱਲਾ ਰਵਈਆ ਫਸੇ ਵਿਦਿਆਰਥੀਆਂ ਨੂੰ ਮਹਿੰਗਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਇਹ ਸਮਾਂ ਵਾਹੋ- ਵਾਹੀ ਅਤੇ ਰਾਜਨੀਤੀ ਕਰਨ ਦਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਾਵਾਸ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਅਤੇ ਫਸੇ ਵਿਦਿਆਰਥੀਆਂ ਨੂੰ ਯੂਕਰੇਨ ਦੇ ਪੜੌਸੀ ਦੇਸ਼ਾਂ ਦੀਆਂ ਸਰਹੱਦਾਂ ਤੱਕ ਪਹੁੰਚਣ ਲਈ ਸਪੱਸ਼ਟ ਸਲਾਹ ਅਤੇ ਸਾਧਨ ਪ੍ਰਦਾਨ ਕਰਨੇ ਚਾਹੀਦੇ ਹਨ।

BIG News (Kisan Andolan) : ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕਿਸਾਨ ਕਰਤੇ ਬਾਗੋ- ਬਾਗ | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਫਸੇ ਵਿਦਿਆਰਥੀਆਂ ਲਈ ਪੱਛਮੀ ਸਰਹੱਦਾਂ ਤੱਕ ਪਹੁੰਚਣਾ ਅਸੰਭਵ ਹੈ। ਖਾਰਕੀਵ ਅਤੇ ਸੂਮੀ ਜਿਹੇ ਸ਼ਹਿਰ ਰੂਸੀ ਸੀਮਾ ਪਾਸ ਹੈ, ਇਸ ਲਈ ਭਾਰਤ ਸਰਕਾਰ ਰੂਸ ਨੂੰ ਯੁੱਧ ਰੋਕਣ ਦੀ ਅਪੀਲ ਕਰੇ ਅਤੇ ਵਿਦਿਆਰਥੀਆਂ ਨੂੰ ਕੱਢਣ ਲਈ ਗੱਲਬਾਤ ਕਰਕੇ ਠੋਸ ਰਸਤਾ ਖੋਜੇ। ਮਾਨ ਨੇ ਕਿਹਾ ਕਿ ਫਸੇ ਵਿਦਿਆਰਥੀਆਂ ਨੂੰ ਬੇਹੱਦ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ। ਰੋਮਾਨੀਆਂ, ਪੋਲੈਂਡ, ਹੰਗਰੀ ਅਤੇ ਸਲੋਵਾਕੀਆ ਦੀਆਂ ਸਰਹੱਦਾਂ ਤੱਕ ਪਹੁੰਚਣ ਲਈ ਕੋਈ ਸਾਧਨ ਨਹੀਂ ਮਿਲ ਰਿਹਾ ਹੈ। ਯੂ.ਐਨ.ਐਸ.ਸੀ ‘ਚ ਭਾਰਤ ਦੇ ਰੁੱਖ ਕਾਰਨ ਹੁਣ ਵਿਦਿਆਰਥੀਆਂ ਨੂੰ ਸਥਾਨਕ ਲੋਕਾਂ ਦੇ ਭੇਦਭਾਵ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾ ਦਾ ਪ੍ਰਚਾਰ ਛੱਡ ਕੇ ਆਪਣਾ ਧਿਆਨ ਯੂਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ‘ਤੇ ਕੰਮ ਕਰਨਾ ਚਾਹੀਦਾ ਹੈ।

BBMB Issue : ਮੋਦੀ ਸਰਕਾਰ ਦਾ ਪੰਜਾਬੀਆਂ ਨਾਲ ਧੋਖਾ, Ukraine ਹੋਇਆ ਮਜ਼ਬੂਤ, Russia ਨੂੰ ਪਈ ਬਿਪਤਾ!

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੁੱਧ ਸ਼ੁਰੂ ਹੋਣ ਅਤੇ ਰੂਸੀ ਹਮਲੇ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਆਉਣ ਦੀ ਅਪੀਲ ਕਰਦੀ ਰਹੀ ਹੈ। ਪਰ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਸਾਰੇ ਵੱਡੇ ਆਗੂ ਇਸ ਮੁੱਦੇ ਨੂੰ ਹੱਲ ਕਰਨ ਦੀ ਥਾਂ ਯੂ.ਪੀ. ਵਿਧਾਨ ਸਭਾ ਦੇ ਚੋਣ ਪ੍ਰਚਾਰ ‘ਚ ਮਸਤ ਹਨ। ਭਾਜਪਾ ਆਗੂਆਂ ਨੇ 20 ਹਜ਼ਾਰ ਵਿਦਿਆਰਥੀਆਂ ਦੇ ਜੀਵਨ ਨੂੰ ਦਾਅ ‘ਤੇ ਲਾ ਕੇ ਚੋਣ ਪ੍ਰਚਾਰ ਨੂੰ ਪ੍ਰਮੁੱਖਤਾ ਦਿੱਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਲਈ ਯੂਕਰੇਨ ਛੱਡਣ ਦੀ ਪਹਿਲੀ ਆਇਡਵਾਇਜ਼ਰੀ ਵੀ ਬਹੁਤ ਦੇਰ ਨਾਲ ਆਈ। ਫਿਰ ਨਿੱਜੀ ਜਹਾਜ ਕੰਪਨੀਆਂ ਨੇ ਕਿਰਾਇਆ ਤਿੰਨ ਗੁਣਾ ਵਧਾ ਦਿੱਤਾ, ਪਰ ਮੋਦੀ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਰਹੀ। ਜਦੋਂ ਮਾਮਲਾ ਹੱਥਾਂ ਤੋਂ ਬਾਹਰ ਹੋ ਗਿਆ ਤਾਂ ਵਾਹੋ ਵਾਹ ਖੱਟਣ ਲਈ ਮੋਦੀ ਸਰਕਾਰ ਨਿਕਾਸੀ ਮੁਹਿੰਮ ਦਾ ਨਾਂ ‘ਮਿਸ਼ਨ ਗੰਗਾ’ ਦੇ ਕੇ ਇਸ ਮਾਮਲੇ ਦਾ ਰਾਜਨੀਤਿਕ ਲਾਭ ਚੁੱਕਣ ਲੱਗੀ ਹੈ। ਮੋਦੀ ਸਰਕਾਰ ਦਾ ਇਹ ਰਵਈਆ ਬੇਹੱਦ ਮਾੜਾ ਅਤੇ ਨਿਰਾਸ਼ਾਜਨਕ ਹੈ।

]]>
ਹੱਕਾਂ ‘ਤੇ ਡਾਕਾ ਹੈ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਅਹਿਮੀਅਤ ਘਟਾਉਣਾ: ਭਗਵੰਤ ਮਾਨ https://punjabi.newsd5.in/%e0%a8%b9%e0%a9%b1%e0%a8%95%e0%a8%be%e0%a8%82-%e0%a8%a4%e0%a9%87-%e0%a8%a1%e0%a8%be%e0%a8%95%e0%a8%be-%e0%a8%b9%e0%a9%88-%e0%a8%ac%e0%a9%80-%e0%a8%ac%e0%a9%80-%e0%a8%90%e0%a9%b1%e0%a8%ae-%e0%a8%ac/ Fri, 25 Feb 2022 12:38:52 +0000 https://punjabi.newsd5.in/?p=147130 ਕੇਂਦਰ ਦੇ ਹਮਲਿਆਂ ਲਈ ਪੰਜਾਬ ਦੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਸਰਕਾਰਾਂ ਬਰਾਬਰ ਜ਼ਿੰਮੇਵਾਰ – ਮਾਨ

ਮੋਦੀ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੀ ਕਿਸਾਨ ਅੰਦੋਲਨ ਦੌਰਾਨ ਬਣੀ ਪੰਜਾਬ ਅਤੇ ਹਰਿਆਣਾ ਦੀ ਭਾਈਚਾਰਕ ਸਾਂਝ: ਭਗਵੰਤ ਮਾਨ

ਪ੍ਰਧਾਨ ਮੰਤਰੀ ਤੱਕ ਉਠਾਵਾਂਗੇ ਬੀ.ਬੀ.ਐੱਮ.ਬੀ. ਸਮੇਤ ਪੰਜਾਬ ਦੇ ਹੱਕ-ਹਕੂਕਾਂ ਵਾਲੇ ਸਾਰੇ ਮਸਲੇ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ ਪੰਜਾਬ ਦੇ ਹੱਕਾਂ ਉੱਤੇ ਇੱਕ ਹੋਰ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ, ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।

Hijab Row (Amiteshwar): ਦਸਤਾਰ ਉਤਾਰਨ ਦੀ ਗੱਲ ਦਾ ਮਾਮਲਾ ਭੱਖਿਆ,Sikh ਸੰਗਤ ’ਚ ਭਾਰੀ ਰੋਸ | D5 Channel Punjabi

ਭਗਵੰਤ ਮਾਨ ਨੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਗਿਣਮਿਥ ਕੇ ਘਟਾਈ ਜਾ ਰਹੀ ਅਹਿਮੀਅਤ ਵਾਲੀ ਕੇਂਦਰੀ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਫ਼ੈਸਲੇ ਸਮੇਤ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ। ਭਗਵੰਤ ਮਾਨ ਅਨੁਸਾਰ, “ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ।” ਮਾਨ ਨੇ ਕਿਹਾ, “ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜਿਸ਼ਾਂ ਹੋਈਆਂ।

Ukraine ‘ਤੇ ਹੋਏ ਹਮਲੇ ਦਾ ਸੇਕ ਪਹੁੰਚਿਆ ਭਾਰਤ, ਆਮ ਲੋਕਾਂ ‘ਤੇ ਪਵੇਗੀ ਭਾਰੀ ਮਾਰ, ਲੋਕਾਂ ਦਾ ਰੋ-ਰੋ ਬੁਰਾ ਹਾਲ!

ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ।” ਭਗਵੰਤ ਮਾਨ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਬੁੱਕਤ ਘਟਣ ਪਿੱਛੇ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕਾਂ ‘ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਚੂੰ ਹੀ ਨਹੀਂ ਕੀਤੀ, ਕਿਉਂਕਿ ਇਹਨਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਕੇ ਰਹੇ, ਜਿਸਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ।

Ukraine ’ਚ ਹਲਾਤ ਹੋਰ ਹੋਏ ਮਾੜੇ, Student ਪਹੁੰਚੇ ਭਾਰਤੀ ਰਾਜਦੂਤ ਦੇ ਘਰ, ਭਾਰਤੀ ਰਾਜਦੂਤ ਨੇ ਫੜ੍ਹੀ ਬਾਂਹ

ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਜੁੜਿਆ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਲੈ ਕੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਹੱਕ ‘ਚ ਦਿੱਤੇ ਗਏ ਫਤਵੇ ਦਾ 10 ਮਾਰਚ ਨੂੰ ਐਲਾਨ ਹੋਣ ਤੋਂ ਬਾਅਦ ਪੰਜਾਬ ਦੇ ਹੱਕ-ਹਕੂਕਾਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਪੰਜਾਬ ਦੇ ਹਿੱਤਾਂ ਦੀ ਹਰ ਪੱਖੋਂ ਰਾਖੀ ਲਈ ਪੂਰੀ ਵਾਹ ਲਗਾਈ ਜਾਵੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਬਣੀ ਪੰਜਾਬ ਅਤੇ ਹਰਿਆਣਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਨੂੰ ਆਪਸ ‘ਚ ਉਲਝਾਉਣ ਲਈ ਅਨੇਕਾਂ ਤਰ੍ਹਾਂ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ, ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨਾ ਵੀ ਇਸੇ ਸਾਜਿਸ਼ ਦਾ ਹਿੱਸਾ ਹੈ, ਜਿਸ ਬਾਰੇ ਜਨਤਾ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।

]]>
ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ https://punjabi.newsd5.in/%e0%a8%af%e0%a9%82%e0%a8%95%e0%a8%b0%e0%a9%87%e0%a8%a8-%e0%a8%9a-%e0%a8%ab%e0%a8%b8%e0%a9%87-%e0%a8%aa%e0%a9%b0%e0%a8%9c%e0%a8%be%e0%a8%ac%e0%a9%80%e0%a8%86%e0%a8%82-%e0%a8%a6%e0%a9%80-%e0%a8%ae/ Fri, 25 Feb 2022 12:14:28 +0000 https://punjabi.newsd5.in/?p=147127 ‘ਆਪ’ ਸੰਸਦ ਨੇ ਜਾਰੀ ਕੀਤਾ ਵਟਸਐੱਪ ਨੰਬਰ

ਸਾਰੇ ਫਸੇ ਭਾਰਤੀਆਂ ਦੀ ਸੁਰੱਖਿਅਤ ਅਤੇ ਮੁਫ਼ਤ ਘਰ ਵਾਪਸੀ ਯਕੀਨੀ ਬਣਾਏ ਮੋਦੀ ਸਰਕਾਰ: ਭਗਵੰਤ ਮਾਨ

ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

Ukraine ਤੇ Russia ਦੀ ਲੜਾਈ ਦਾ ਅਸਰ, ਭਾਰਤ ’ਚ ਵਧਣ ਲੱਗੀ ਮਹਿੰਗਾਈ, ਵਪਾਰੀਆਂ ਦਾ ਹੋ ਸਕਦਾ ਹੈ ਵੱਡਾ ਨੁਕਸਾਨ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਤੋਂ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਨ। ਭਗਵੰਤ ਮਾਨ ਨੇ ਪਹਿਲਾ ਵੀ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਉਹ ਯੂਕਰੇਨ ਵਿੱਚ ਫਸੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਵਾਪਿਸ ਲਿਆਉਣ।

ਆਂ ਦਾ ਹੋ ਸਕਦਾ ਹੈ ਵੱਡਾ ਨੁਕਸਾਨ

Bhagwant Mann said that students from different districts of Punjab were studying in Ukraine and their parents were concerned about the safety of their children. Russia’s invasion of Ukraine has left more than 18,000 Indians stranded, and most of them are students. Bhagwant Mann had earlier demanded from the Modi government to bring back all the students stranded in Ukraine free and safe.

Political Battle : Russia-Ukraine ਨੇ ਮਚਾਈ ਤਬਾਹੀ! Majithia ’ਤੇ ਵੱਡਾ ਫੈਸਲਾ? | Russia-Ukrain Conflict

ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵਈਆ ਨਿਰਾਸ਼ ਕਰਨ ਵਾਲਾ ਹੈ, ਪਹਿਲਾਂ ਮਾਪਿਆਂ ਵੱਲੋਂ ਅੰਬੈਸੀ ਦਾ ਸਹਿਯੋਗ ਨਾ ਮਿਲਣ ਦੀਆਂ ਸ਼ਿਕਾਇਤਾਂ ਅਤੇ ਫਿਰ ਪ੍ਰਾਈਵੇਟ ਏਅਰਲਾਈਨਜ਼ ਵੱਲੋਂ ਏਅਰ ਟਿਕਟਾਂ ਦੇ ਤਿੰਨ-ਗੁਣਾਂ ਕਿਰਾਏ ਕਾਰਨ ਅੱਜ ਐਨੀ ਵੱਡੀ ਗਿਣਤੀ ਵਿੱਚ ਭਾਰਤੀ ਉੱਥੇ ਫਸੇ ਹੋਏ ਹਨ।

]]>
ਅਮਨ-ਅਮਾਨ ਨਾਲ ਵੋਟਾਂ ਭੁਗਤਾਉਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ: ਭਗਵੰਤ ਮਾਨ https://punjabi.newsd5.in/%e0%a8%85%e0%a8%ae%e0%a8%a8-%e0%a8%85%e0%a8%ae%e0%a8%be%e0%a8%a8-%e0%a8%a8%e0%a8%be%e0%a8%b2-%e0%a8%b5%e0%a9%8b%e0%a8%9f%e0%a8%be%e0%a8%82-%e0%a8%ad%e0%a9%81%e0%a8%97%e0%a8%a4%e0%a8%be%e0%a8%89/ Mon, 21 Feb 2022 15:24:27 +0000 https://punjabi.newsd5.in/?p=146711 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਸੂਬੇ ਭਰ ਵਿੱਚ ਅਮਨ ਸ਼ਾਂਤੀ ਨਾਲ ਵੋਟਾਂ ਭੁਗਤਾਉਣ ਲਈ ਧੰਨਵਾਦ ਕੀਤਾ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਅਤੇ ਸੂਬੇ ਵਿੱਚ ਇਮਾਨਦਾਰ ਸਰਕਾਰ ਲਿਆਉਣ ਲਈ ਵੱਡੀ ਗਿਣਤੀ ਵਿੱਚ ਮਤਦਾਨ ਕੀਤਾ ਹੈ।

BJP ਮੰਤਰੀ ਦਾ ਮੁੰਡਾ ਫਸੇਗਾ ਕਸੂਤਾ, Supreme Court ਤੱਕ ਪਹੁੰਚਿਆ ਕੇਸ, ਹੁਣ ਮਿਲੇਗਾ ਇਨਸਾਫ਼ | D5 Channel Punjabi

ਸੋਮਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਆਪਣੇ ਲੋਕਤੰਤਰਿਕ ਫ਼ਰਜ਼ ਨੂੰ ਇਮਾਨਦਾਰੀ ਨਾਲ ਨਿਭਾਇਆ ਹੈ। ਪੰਜਾਬ ਭਰ ਵਿੱਚ ਅਮਨ-ਅਮਾਨ ਨਾਲ ਨੇਪਰੇ ਚੜੀਆਂ ਚੋਣਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਪੰਜਾਬੀਆਂ ਨੇ ਆਪਣੇ ਹੱਕ ਦਾ ਇਸਤੇਮਾਲ ਇੱਕ ਚੰਗੇ ਬਦਲਾਅ ਲਈ ਕੀਤਾ ਹੈ।” ਉਹਨਾਂ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰਜ਼ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਤਨ-ਮਨ ਨਾਲ ਸੇਵਾ ਨਿਭਾਉਣ ਵਾਲੇ ਹਰ ਵਲੰਟੀਅਰ ਦੀ ਪਾਰਟੀ ਰਿਣੀ ਹੈ।

]]>
ਬਿਨਾਂ ਕਿਸੇ ਭਰਮ ਜਾਂ ਦਬਾਅ ਦੇ ਪਾਓ ਵੋਟ – ਭਗਵੰਤ ਮਾਨ https://punjabi.newsd5.in/%e0%a8%ac%e0%a8%bf%e0%a8%a8%e0%a8%be%e0%a8%82-%e0%a8%95%e0%a8%bf%e0%a8%b8%e0%a9%87-%e0%a8%ad%e0%a8%b0%e0%a8%ae-%e0%a8%9c%e0%a8%be%e0%a8%82-%e0%a8%a6%e0%a8%ac%e0%a8%be%e0%a8%85-%e0%a8%a6%e0%a9%87/ Sat, 19 Feb 2022 15:53:29 +0000 https://punjabi.newsd5.in/?p=146404 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੂਰੀ ਆਜ਼ਾਦੀ ਨਾਲ ਵੋਟ ਪਾਓ। ਆਪਣੀ ਵੋਟ ਜਿਸ ਮਰਜੀ ਨੂੰ ਪਾਓ, ਪਰ ਬਿਨਾਂ ਕਿਸੇ ਦਬਾਅ, ਭਰਮ ਅਤੇ ਲਾਲਚ ‘ਚ ਪਏ ਵੋਟ ਪਾਓ। ਮਾਨ ਨੇ ਮਤਦਾਨ ਦਾ ਮਤਲਬ ਦੱਸਦਿਆਂ ਕਿਹਾ ਕਿ ਮਤ ਦਾ ਮਤਲਬ ਹੈ ਅਕਲ (ਬੁੱਧੀ ) ਦਾਨ ਦਾ ਮਤਲਬ ਦੇਣਾ ਹੈ। ਬੁੱਧੀ ਦਾ ਦਾਨ ਕਰਨਾ ਮਤਦਾਨ ਹੁੰਦਾ ਹੈ। ਇਸ ਲਈ ਸਮਝਦਾਰੀ ਅਤੇ ਸੁਤੰਤਰਤਾ ਨਾਲ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਲਈ ਵੋਟ ਪਾਓ।

Punjab Election : ਚੋਣਾਂ ਤੋਂ ਪਹਿਲਾਂ ਖੱਟਰ ਸਰਕਾਰ ਨੂੰ ਝਟਕਾ! PM Modi ਨੇ ਸੱਦੀ ਮੀਟਿੰਗ | D5 Channel Punjabi

ਸ਼ਨੀਵਾਰ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਵੋਟ ਪਾਉਣ ਦਾ ਸਾਡਾ ਜਮਹੂਰੀ ਅਧਿਕਾਰ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਸਾਨੂੰ ਦਿੱਤਾ ਹੈ। ਇਸ ਲਈ ਵੋਟਿੰਗ ਨੂੰ ਗੰਭੀਰਤਾ ਨਾਲ ਲਓ ਅਤੇ ਹਰ ਹਾਲਤ ਵਿੱਚ ਵੋਟ ਪਾਓ। ਵੋਟ ਪਾਕੇ ਹੀ ਸਾਡੇ ਸ਼ਹੀਦਾਂ ਦੀ ਕੁਰਬਾਨੀ ਸਫਲ ਹੋਵੇਗੀ।

Punjab Election : Congress ਹਾਈਕਮਾਨ ਦਾ ਵੱਡਾ ਐਕਸ਼ਨ, ਮਹਿਲਾ ਵਿਧਾਇਕਾ ਨਾਲ ਜੱਗੋ ਤੇਰਵੀਂ | D5 Channel Punjabi

ਮਾਨ ਨੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰੋ ਅਤੇ ਘਰ ਦੇ ਵੱਡੇ-ਬਜ਼ੁਰਗਾਂ ਨੂੰ ਪੋਲਿੰਗ ਬੂਥ ‘ਤੇ ਲੈ ਕੇ ਜਾ ਕੇ ਵੋਟ ਪਾਉਣ। ਇਸ ਵਾਰ ਇੰਨੀ ਵੱਡੀ ਗਿਣਤੀ ਵਿਚ ਵੋਟਾਂ ਪਾਉਣੀਆਂ ਹਨ ਕਿ ਆਜ਼ਾਦ ਭਾਰਤ ਵਿਚ ਸਭ ਤੋਂ ਵੱਧ ਵੋਟ ਪ੍ਰਤੀਸ਼ਤਤਾ ਲਈ ਪੰਜਾਬ ਦਾ ਨਾਂ ਇਤਿਹਾਸ ਵਿਚ ਦਰਜ ਹੋ ਜਾਵੇ।

]]>
ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ, ਸਰਕਾਰ ਬਣਾ ਕੇ ਪੰਜ ਸਾਲ ਮੌਜ ਕਰੇਗਾ: ਭਗਵੰਤ ਮਾਨ https://punjabi.newsd5.in/%e0%a8%b5%e0%a9%8b%e0%a8%9f-%e0%a8%96%e0%a8%b0%e0%a9%80%e0%a8%a6%e0%a8%a3-%e0%a8%b5%e0%a8%be%e0%a8%b2%e0%a8%be-%e0%a8%95%e0%a8%a6%e0%a9%87-%e0%a8%b2%e0%a9%8b%e0%a8%95%e0%a8%be%e0%a8%82-%e0%a8%a6/ Fri, 18 Feb 2022 15:56:11 +0000 https://punjabi.newsd5.in/?p=146285 ਇਸ ਵਾਰ ਪੰਜਾਬ ਬਚਾਉਣ ਲਈ ਵੋਟ ਜ਼ਰੂਰ ਪਾਓ, ਭ੍ਰਿਸ਼ਟਾਚਾਰ-ਮਾਫੀਆ ਖਤਮ ਕਰਨ ਲਈ ਵੋਟ ਪਾਉਣੀ ਹੈ: ਭਗਵੰਤ ਮਾਨ

ਧੂਰੀ (ਸੰਗਰੂਰ)/ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ, ”ਦੋ ਦਿਨ ਜਾਗਰੂਕ ਰਹਿ ਕੇ 20 ਤਰੀਕ ਨੂੰ ਆਪਣੀ ਇੱਕ ਇੱਕ ਵੋਟ ‘ਝਾੜੂ’ ਦੇ ਨਿਸ਼ਾਨ ‘ਤੇ ਪਾ ਆਪਣਾ ਫਰਜ਼ ਨਿਭਾਅ ਦਿਓ, ਅਗਲੇ ਪੰਜ ਸਾਲ ਉਹ(ਮਾਨ) ਆਪਣਾ ਫਰਜ਼ ਨਿਭਾਉਂਦਾ ਰਹੇਗਾ। ਪੰਜਾਬ ਨੂੰ ਮੁੜ ਹੱਸਦਾ, ਖੇਡਦਾ ਪੰਜਾਬ ਬਣਾਇਆ ਜਾਵੇਗਾ, ਪੰਜਾਬ ਦਾ ਖਾਲੀ ਖਜ਼ਾਨਾ ਭਰਿਆ ਜਾਵੇਗਾ ਅਤੇ ਹਰ ਘਰ ‘ਚ ਨੌਕਰੀ ਦੇ ਕੇ ਚੁੱਲ੍ਹਿਆਂ ਦੀ ਅੱਗ ਬਲਦੀ ਰੱਖੀ ਜਾਵੇਗੀ।” ਇਹ ਅਪੀਲ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਧੂਰੀ ਵਿੱਚ ਇੱਕ ਵੱਡੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤੀ।

Ik Meri vi Suno : Congress ਹਾਈਕਮਾਨ ਦਾ ਐਕਸ਼ਨ, ਵੱਡੇ ਆਗੂਆਂ ਦੀ ਛੁੱਟੀ, ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਫੈਸਲਾ

ਉਨ੍ਹਾਂ ਕਿਹਾ ਕਿ 20 ਤਰੀਕ ਆਪਣੀ ਕਿਸਮਤ ਆਪ ਲਿਖਣ ਦਾ ਮੌਕਾ ਹੈ। ਇਸ ਲਈ ਧੂਰੀ ਵਾਲੇ ਆਪਣੀ ਵੋਟ ‘ਝਾੜੂ’ ਦੇ ਨਿਸ਼ਾਨ ‘ਤੇ ਪਾ ਕੇ ਪੰਜਾਬ ਦੇ ਖ਼ਰਾਬ ਹੋਏ ਟਰਾਂਸਫਾਰਮ ਨੂੰ ਚੱਲਦਾ ਕਰਨਗੇ, ਜਿਸ ਨਾਲ ਸਾਰੇ ਪੰਜਾਬ ਵਿੱਚ ਚਾਨਣ ਹੋ ਜਾਵੇਗਾ। ਸ਼ੁੱਕਰਵਾਰ ਨੂੰ ਧੂਰੀ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਭ੍ਰਿਸ਼ਟ ਪਾਰਟੀਆਂ ਅੱਜ ਤੋਂ ਸ਼ਰਾਬ ਤੇ ਪੈਸੇ ਵੰਡਣਗੀਆਂ। ਪਰ ਤੁਸੀਂ ਸੁਚੇਤ ਰਹਿਣਾ ਹੈ, ਕਿਉਂਕਿ ਪੂਰੀ ਦੁਨੀਆ ਦੀ ਨਜ਼ਰ ਧੂਰੀ ਹਲਕੇ ‘ਤੇ ਟਿੱਕੀ ਹੋਈ ਹੈ। ਮਾਨ ਨੇ ਕਿਹਾ, ”ਪੰਜਾਬ ਦੇ ਲੋਕ ਪੀੜ੍ਹੀਆਂ ਤੋਂ ਵੋਟਾਂ ਪਾਉਂਦੇ ਆ ਰਹੇ ਹਨ ਅਤੇ ਰਾਜੇ- ਰਾਣੇ ਲੋਕਾਂ ਦੀਆਂ ਵੋਟਾਂ ਲੈ ਕੇ ਆਮ ਲੋਕਾਂ ਲਈ ਆਪਣੇ ਮੱਹਲਾਂ ਦੇ ਦਰਵਾਜੇ ਅੰਦਰੋਂ ਬੰਦ ਕਰ ਲੈਂਦੇ ਹਨ, ਪਰ ਹੁਣ 20 ਤਰੀਕ ਨੂੰ ਆਮ ਲੋਕ ਇਨ੍ਹਾਂ ਰਾਜਿਆਂ, ਮਹਾਰਾਜਿਆਂ ਦੇ ਮੱਹਲਾਂ ਦੇ ਦਰਵਾਜਿਆਂ ਨੂੰ ਬਾਹਰੋਂ ਜਿੰਦਰੇ ਲਾ ਦੇਣਗੇ।”

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਲੀਡਰਾਂ ਨੇ ਦਿਖਾਤਾ ਜ਼ੋਰ, ‘Bhagwant Mann’ ਨੇ ਫਿਰ ਬੰਨ੍ਹੇ ਰੰਗ | D5 Channel Punjabi

ਉਨ੍ਹਾਂ ਕਿਹਾ ਕਿ ਜਦੋਂ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਦੇਸ਼ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ, ਤਾਂ ਹੀ ਅਰਵਿੰਦ ਕੇਜਰੀਵਾਲ, ਸੁਨੀਤਾ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਉਨ੍ਹਾਂ (ਮਾਨ) ਨੂੰ ਆਪਣੀ ਨੌਕਰੀ ਤੇ ਕੰਮਕਾਰ ਛੱਡ ਰਾਜਨੀਤੀ ਦੇ ਖੇਤਰ ਵਿੱਚ ਆਉਣਾ ਪਿਆ। ਭਗਵੰਤ ਮਾਨ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਪੰਜਾਬ ਦੇ ਲੋਕਾਂ ਨੇ ਭਰਪੂਰ ਸਮਰਥਨ ਦਿੱਤਾ ਹੈ ਅਤੇ ਲੋਕਾਂ ਦੀਆਂ ਉਮੀਦਾਂ ਵੀ ਬਹੁਤ ਵੱਧ ਗਈਆਂ ਹਨ। ਇਸ ਲਈ ‘ਆਪ’ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚੋਂ ਬੇਰੁਜ਼ਗਾਰੀ, ਨਸ਼ਾ, ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਖਤਮ ਕਰਨਾ ਹੈ। ਹਰੇ ਪੈਨ ਦੀ ਤਾਕਤ ਨਾਲ ਲੋਕਾਂ ਲਈ ਅਤੇ ਲੋਕਾਂ ਦੇ ਫੈਸਲੇ ਵੀ ਲੋਕਾਂ ਵੱਲੋਂ ਹੀ ਕੀਤੇ ਜਾਣਗੇ। ਮਾਨ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਪੰਜਾਬ ਦੀਆਂ ਬੱਸਾਂ ਖਾ ਗਿਆ, ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਟਰੱਕ ਖਾ ਗਿਆ। ਇਹ ਆਗੂ ਪੰਜਾਬ ਦੀ ਧਨ ਦੌਲਤ ਖਾ ਗਏ ਅਤੇ ਆਪਣੇ ਮੱਹਲ ਉਸਾਰ ਕੇ ਬਹਿ ਗਏ। ਪੰਜਾਬ ਦਾ ਚਾਂਦੀ ਰੰਗਾਂ ਪਾਣੀ ‘ਚੌਲ’ ਆ ਗਿਆ, ਜਿਸ ਨੂੰ ਪੰਜਾਬ ਦੇ ਲੋਕ ਮਹੀਨੇ ਵਿੱਚ ਇੱਕ ਦਿਨ ਖਾਂਦੇ ਹਨ।

BIG Breaking : ਚੋਣਾਂ ਤੋਂ ਪਹਿਲਾਂ ਮਿਲੀ ਅਜੀਬ ਚੀਜ਼, ਪੁਲਿਸ ਪ੍ਰਸ਼ਾਸਨ ਦੇ ਫੁੱਲੇ ਹੱਥ-ਪੈਰ | D5 Channel Punjabi

ਉਨ੍ਹਾਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਭਰਿਆ ਜਾਵੇਗਾ ਅਤੇ ਇਸ ਖਜ਼ਾਨੇ ਨਾਲ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ। ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪੈਟਰੋਲ ਪੰਪਾਂ ਦੀ ਵੰਡ ‘ਚ ਕੋਟਾ ਰੱਖਿਆ ਜਾਵੇਗਾ। ਰੁਜ਼ਗਾਰ ਪੈਦਾ ਕਰਨ ਲਈ ਸਹੂਲਤਾਂ ਅਤੇ ਆਰਥਿਕ ਮਦਦ ਦਿੱਤੀ ਜਾਵੇਗੀ। ਵਿਦੇਸ਼ ਜਾਂਦੇ ਪੰਜਾਬ ਦੇ ਤੇਜ਼ ਤਰਾਰ ਦਿਮਾਗ ਨੂੰ ਰੋਕ ਕੇ ਪੰਜਾਬ ਵਿੱਚ ਕੰਮ ਦੇਣਾ ਹੈ। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਖਰੀਦਣ ਵਾਲਾ ਕਦੇ ਲੋਕਾਂ ਦਾ ਭਲਾ ਨਹੀਂ ਕਰ ਸਕਦਾ, ਸਗੋ ਉਹ ਸਰਕਾਰ ਬਣਾ ਕੇ ਪੰਜ ਸਾਲ ਮੌਜ ਕਰੇਗਾ। ਇਸ ਵਾਰ ਪੰਜਾਬ ਬਚਾਉਣ ਲਈ ਸਾਰੇ ਲੋਕ ‘ਆਪ’ ਨੂੰ ਵੋਟ ਜ਼ਰੂਰ ਪਾਉਣਗੇ ਅਤੇ ਪੰਜਾਬ ਨੂੰ ਮੁੱੜ ਖੁਸ਼ਹਾਲ ਅਤੇ ਭੰਗੜੇ ਪਾਉਂਦਾ ਪੰਜਾਬ ਬਣਾਉਣਗੇ।

]]>
ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ: ਭਗਵੰਤ ਮਾਨ https://punjabi.newsd5.in/%e0%a8%9a%e0%a9%b0%e0%a8%a8%e0%a9%80-%e0%a8%ad%e0%a8%a6%e0%a9%8c%e0%a9%9c-%e0%a8%85%e0%a8%a4%e0%a9%87-%e0%a8%b8%e0%a9%8d%e0%a8%b0%e0%a9%80-%e0%a8%9a%e0%a8%ae%e0%a8%95%e0%a9%8c%e0%a8%b0-%e0%a8%b8/ Wed, 16 Feb 2022 16:15:34 +0000 https://punjabi.newsd5.in/?p=145961 ਮੋਰਿੰਡਾ (ਰੋਪੜ)/ ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ‘ਆਪ’ ਦੇ ਉਮੀਦਵਾਰ ਡਾ. ਚਰਨਜੀਤ ਸਿੰਘ ਦੇ ਹੱਕ ਵਿੱਚ ਮੋਰਿੰਡਾ ਵਿਖੇ ਚੋਣ ਮਾਰਚ ਕੀਤਾ। ਮਾਨ ਨੇ ਡਾ. ਚਰਨਜੀਤ ਸਿੰਘ ਲਈ ਪ੍ਰਚਾਰ ਕਰਦਿਆਂ ਕਿਹਾ ਕਿ 20 ਤਰੀਕ ਨੂੰ ਗੁੱਲੀ ਡੰਡਾ ਖੇਡਣ ਵਾਲੇ ਚੰਨੀ ਨੂੰ ਮੋਰਿੰਡਾ ਦੇ ਲੋਕਾਂ ਨੇ ਹਰਾਉਣਾ ਹੈ ਅਤੇ ‘ਆਪ’ ਦੇ ਡਾ. ਚਰਨਜੀਤ ਸਿੰਘ ਨੂੰ ਜਿਤਾਉਣਾ ਹੈ।

Deep Sidhu ਦੇ ਪਿੰਡ ਵਾਸੀ ਆਏ ਸਾਹਮਣੇ, ਪਿੰਡ ‘ਚ ਹੋਇਆ ਵੱਡਾ ਇਕੱਠ | D5 Channel Punjabi

ਬੁੱਧਵਾਰ ਨੂੰ ਮੋਰਿੰਡਾ ਵਿਖੇ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਇੱਕ ਮੌਕਾ ਹੈ ਆਪਣੇ ਬੱਚਿਆਂ ਅਤੇ ਪੰਜਾਬ ਦੀ ਕਿਸਮਤ ਬਦਲਣ ਦਾ। ਸਿੱਖਿਆ ਅਤੇ ਇਲਾਜ ਵਿਵਸਥਾ ਠੀਕ ਕਰਨ ਦਾ। ਮਾਫੀਆ ਅਤੇ ਭ੍ਰਿਸ਼ਟਾਚਾਰ ਖਤਮ ਕਰਨ ਦਾ। ਬਿਜਲੀ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਦਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਕਿਸਾਨਾਂ ਨੂੰ ਕਰਜ਼ੇ ਤੋਂ ਮੁੱਕਤੀ ਦਿਵਾਉਣ ਦਾ । ਇਸ ਲਈ 20 ਫਰਵਰੀ ਨੂੰ ਸਭ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ ਅਤੇ ‘ਆਪ’ ਦੀ ਸਰਕਾਰ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਾਮਲ ਹੋਵੇਗੀ।

Breaking News: Bhagwant Mann ਦੀ ਐਂਟਰੀ ਤੋਂ ਡਰਿਆ Captain! Patiala ’ਚ ਲਾਤੀ ਧਾਰਾ 144| D5 Channel Punjabi

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ਪਰਿਵਰਤਨ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਸੁਨੇਹਾ ਦੇ ਰਹੀ ਹੈ। ਇਸ ਲਈ ਇੱਥੋਂ ਦੇ ਵੋਟਰਾਂ ਨੇ ਵੀ ਆਪਣਾ ਆਗੂ ਅਤੇ ਸਰਕਾਰ ਬਦਲਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਚੰਨੀ ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਚੋਣ ਹਾਰੇਗਾ।

]]>