Lok Sabha Member Raja Warring – D5 News https://punjabi.newsd5.in Truth Seeking News Network. Thu, 02 Jun 2022 13:51:14 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Lok Sabha Member Raja Warring – D5 News https://punjabi.newsd5.in 32 32 ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%aa%e0%a9%8d%e0%a8%b0%e0%a8%a6%e0%a9%87%e0%a8%b6-%e0%a8%95%e0%a8%be%e0%a8%82%e0%a8%97%e0%a8%b0%e0%a8%b8-%e0%a8%aa%e0%a8%be%e0%a8%b0%e0%a8%9f/ Thu, 02 Jun 2022 13:46:17 +0000 https://punjabi.newsd5.in/?p=161186 ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕੱਠੀਆਂ ਹੋਣ। ਵੜਿੰਗ ਨੇ ਪੰਜਾਬ ‘ਚ ਵਧੀ ਹੋਈ ਅਸੁਰੱਖਿਅਤ ਦੀ ਭਾਵਨਾ ਦੇ ਮੱਦੇਨਜ਼ਰ ਇਹ ਗੱਲ ਕਹੀ ਹੈ।

ਵੜਿੰਗ ਨੇ ਵਿਰੋਧੀ ਧਿਰਾਂ ਨੂੰ ਬੇਨਤੀ ਕੀਤੀ ਹੈ ਕਿ ਸਾਰੀਆਂ ਪਾਰਟੀਆਂ ਸਿਆਸੀ ਮੱਤਭੇਦ ਭੁੱਲ ਜਾਣ ਅਤੇ ਇੱਕ ਪਲੇਟਫਾਰਮ ‘ਤੇ ਇਕੱਠੇ ਹੋਈਏ ਅਤੇ ਪੰਜਾਬ ਨੂੰ ਬਚਾਉਣ ਲਈ ਰਣਨੀਤੀ ਤਿਆਰ ਕਰੀਏ।ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਪਹਿਲ ਕਰਦਿਆਂ ਸਭ ਨਾਲ ਗੱਲਬਾਤ ਕਰੇਗੀ।

 

]]>
Amrinder Singh Raja Warring ਨੇ ਅੰਮਿ੍ਤਸਰ ਦੌਰੇ ‘ਤੇ ਆਏ Kejriwal ਨੂੰ ਬਾਦਲਾਂ ਦੀਆਂ ਬੱਸਾਂ ਦੇ ਮੁੱਦੇ ‘ਤੇ ਘੇਰਿਆ https://punjabi.newsd5.in/amrinder-singh-raja-warring-%e0%a8%a8%e0%a9%87-%e0%a8%85%e0%a9%b0%e0%a8%ae%e0%a8%bf%e0%a9%8d%e0%a8%a4%e0%a8%b8%e0%a8%b0-%e0%a8%a6%e0%a9%8c%e0%a8%b0%e0%a9%87-%e0%a8%a4%e0%a9%87-%e0%a8%86%e0%a8%8f-kej/ Sat, 25 Dec 2021 13:31:21 +0000 https://punjabi.newsd5.in/?p=139445 ਅੰਮਿ੍ਤਸਰ/ਚੰਡੀਗੜ: ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. Amrinder Singh Raja Warring ਜਿੰਨਾ ਨੇ ਕੱਲ ਦਿੱਲੀ ਦੇ ਮੁੱਖ ਮੰਤਰੀ ਸ੍ਰੀ Arvind Kejriwal ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ, ਅੱਜ ਉਨ੍ਹਾਂ ਨੂੰ ਮਿਲਣ ਅੰਮਿ੍ਤਸਰ ਪੁੱਜ ਗਏ। ਸਥਾਨਕ ਪੰਜ ਤਾਰਾ ਹੋਟਲ ਹਯਾਤ ਜਿੱਥੇ ਕਿ ਸ੍ਰੀ Kejriwal ਠਹਿਰੇ ਸਨ, ਵਿਖੇ ਸ੍ਰੀ Warring ਨੇ ਉਨ੍ਹਾਂ ਨੂੰ ਮੀਡੀਆ ਸਾਹਮਣੇ ਮਿਲਣ ਦੀ ਮੰਗ ਰੱਖੀ ਅਤੇ ਕਈ ਘੰਟੇ ਬਾਹਰ ਉਡੀਕ ਕਰਦੇ ਰਹੇ। ਆਖਿਰ ਸ੍ਰੀ Kejriwal ਜਦੋਂ ਆਪਣੇ ਸਥਾਨਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਨਿਕਲੇ ਤਾਂ ਸ੍ਰੀ Raja Warring ਨੇ Kejriwal ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।

Punjab Election: 32 Kisan ਜਥੇਬੰਦੀਆਂ ਦਾ ‘AAP’ ਨਾਲ ਗਠਜੋੜ? Kisan ਆਗੂ ਹੋਵੇਗਾ CM Face| D5 Channel Punjabi

ਸ੍ਰੀ Raja Warring ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਤਾਂ Indira Gandhi ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਿਆ ਹੋਇਆ ਹੈ ਜਦ ਕਿ ਅਸੀਂ ਕੇਵਲ 1200 ਰੁਪਏ ਕਿਰਾਇਆ ਲੈਂਦੇ ਹਾਂ, ਪਰ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰ ਜਿੰਨਾ ਦੇ ਮੁੱਖੀ ਬਾਦਲ ਪਰਿਵਾਰ ਹੈ, ਨੂੰ ਹਰ ਤਰਾਂ ਦੀ ਇਜਾਜ਼ਤ ਦਿੱਤੀ ਹੋਈ ਹੈ ਅਤੇ ਉਹ ਪ੍ਤੀ ਸਵਾਰੀ 3000 ਤੋਂ 3500 ਰੁਪਏ ਵਸੂਲ ਕਰਕੇ ਸਾਡੇ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਤੁਸੀਂ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫੀਏ ਦਾ ਸਾਥ ਦੇ ਰਹੇ ਹੋ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਸੀ ਕਿ ਕੱਲ ਤੁਸੀਂ ਪੰਜਾਬ ਜਾਣ ਤੋਂ ਪਹਿਲਾਂ ਮੈਨੂੰ ਦਿੱਲੀ ਜ਼ਰੂਰ ਮਿਲੋਗੇ, ਪਰ ਤੁਹਾਡੇ ਵੱਲੋਂ ਉਥੇ ਸਮਾਂ ਨਾ ਦੇਣ ਕਾਰਨ ਮੈਂ ਰਾਤੋ ਰਾਤ ਤੁਹਾਡੇ ਮਗਰ ਅੰਮਿ੍ਤਸਰ ਆ ਗਿਆ।

Ludhiana Blast ਦਾ ਸੱਚ, Drug Case ਨਾਲ ਜੁੜੇ ਤਾਰ! ਪੁਲਿਸ ਮੁਲਾਜ਼ਮ ਨਿਕਲਿਆ ਮਾਸਟਰਮਾਈਂਡ | D5 Channel Punjabi

ਉਨ੍ਹਾਂ ਕਿਹਾ ਕਿ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ ਮੈਂ 7 ਅਕਤੂਬਰ, 2021 ਨੂੰ ਮੈਂ ਤੁਹਾਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਮੇਰੇ ਤੋਂ ਪਹਿਲਾਂ ਪਿਛਲੇ ਟਰਾਂਸਪੋਰਟ ਮੰਤਰੀ Razia Sultana ਨੇ ਵੀ ਤਹਾਨੂੰ ਇਸ ਬਾਬਤ ਪੱਤਰ ਲਿਖੇ ਅਤੇ ਹੁਣ ਤੱਕ 13 ਚਿੱਠੀਆਂ ਮੈਂ ਤਹਾਨੂੰ ਲਿਖ ਚੁੱਕਾ ਹਾਂ ਅਤੇ ਤੁਸੀਂ ਅਜੇ ਤੱਕ ਇਸ ਮੁੱਦੇ ਉਤੇ ਆਪਣੇ ਆਪ ਨੂੰ ਅਣਜਾਣ ਦੱਸ ਰਹੇ ਹੋ। ਉਨ੍ਹਾਂ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ K. Sivaprasad ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਹੈ, ਪਰ ਤੁਹਾਡੇ ਵੱਲੋਂ ਨਾ ਤਾਂ ਇਨ੍ਹਾਂ ਬੱਸਾਂ ਨੂੰ ਰੋਕਿਆ ਗਿਆ ਅਤੇ ਨਾ ਹੀ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਦਿੱਤੀ ਗਈ।

Drug Case : Majithia ਦੇ ਪਰਚੇ ਨੂੰ ਲੈ ਵੱਡੀ ਖ਼ਬਰ! ਗਿਆ ਫੜਿਆ? ਹੁਣੇ ਮਾਮਲੇ ਨੂੰ ਲੈ ਵੱਡੇ ਖੁਲਾਸੇ

ਸ੍ਰੀ Warring ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦੇਣੀ ਤਾਂ ਤੁਸੀਂ ਦਿੱਲੀ ਸਰਕਾਰ ਦੀਆਂ ਬੱਸਾਂ ਹਵਾਈ ਅੱਡੇ ਤੋਂ ਪੰਜਾਬ ਲਈ ਚਾਲੂ ਕਰ ਦਿਉ, ਅਸੀਂ ਨਹੀਂ ਰੋਕਾਂਗੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ Jyotiraditya Scindia ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਪਕ ਉਥੋਂ ਵੀ ਕੋਈ ਜਵਾਬ ਨਹੀਂ ਆਇਆ। ਸ੍ਰੀ Warring ਨੇ ਕਿਹਾ ਕਿ ਇੰਡੋ ਕੈਨੇਡੀਅਨ ਟੈਕਸੀ ਵਾਂਗ ਕੇਵਲ ਇਕ ਅੱਡੇ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਸਕਦੀ ਹੈ, ਅਜਿਹੀ ਉਨ੍ਹਾਂ ਨੂੰ ਪਰਮਿਟ ਆਗਿਆ ਦਿੰਦਾ ਹੈ, ਪਰ ਉਹ ਹਰੇਕ ਸ਼ਹਿਰ ਵਿਚੋਂ ਸਵਾਰੀਆਂ ਨਾ ਚੁੱਕ ਸਕਦੇ ਹਨ ਅਤੇ ਨਾ ਉਤਾਰ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਇਸ ਲਈ ਆਰਬਿਟ ਨੂੰ 7 ਦਿਨ ਦਾ ਨੋਟਿਸ ਦਿੱਤਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨੋਂ ਨਾ ਹਟੇ ਤਾਂ ਇੰਡੋ ਕਨੇਡੀਅਨ ਦੇ ਅਜਿਹੇ ਸਾਰੇ ਪਰਮਿਟ ਰੱਦ ਕਰ ਦਿੱਤੇ ਜਾਣਗੇ। ਸ੍ਰੀ Kejriwal ਨੇ ਸਾਰੀ ਗਲਬਾਤ ਸੁੱਣ ਕੇ ਸ੍ਰੀ Warringਨੂੰ ਅਗਲੇ ਹਫ਼ਤੇ ਤੱਕ ਸਮਾਂ ਦੇਣ ਦੀ ਹਾਮੀ ਭਰੀ ।

]]>
Kejriwal ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਭਾਈਵਾਲ: Raja Warring https://punjabi.newsd5.in/kejriwal-%e0%a8%aa%e0%a9%b0%e0%a8%9c%e0%a8%be%e0%a8%ac-%e0%a8%a8%e0%a9%82%e0%a9%b0-%e0%a8%b2%e0%a9%81%e0%a9%b1%e0%a8%9f%e0%a8%a3-%e0%a8%b5%e0%a8%be%e0%a8%b2%e0%a9%87-%e0%a8%9f%e0%a8%b0%e0%a8%be/ Fri, 24 Dec 2021 14:19:44 +0000 https://punjabi.newsd5.in/?p=139272 ਨਵੀਂ ਦਿੱਲੀ/ਚੰਡੀਗੜ: ਦਿੱਲੀ ਵਿੱਚ ਕਈ ਸਾਲਾਂ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸਰਵਿਸ ਨੂੰ ਚਲਾਉਣ ਲਈ ਵੱਖ-ਵੱਖ ਸਮਿਆਂ ’ਤੇ ਲਿਖੇ ਕਈ ਪੱਤਰਾਂ ਦਾ ਜਾਣਬੁੱਝ ਕੇ ਜਵਾਬ ਨਾ ਦੇਣ ਦੇ ਰੋਸ ਵਜੋਂ ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. Amrinder Singh Raja Warring ਨੇ Arvind Kejriwal ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਾਇਆ। ਧਰਨੇ ਦੀ ਅਗਵਾਈ ਕਰਦਿਆਂ Raja Warring ਨੇ Kejriwal ਨੂੰ ਵੰਗਾਰਿਆ ਕਿ ਉਹ ਔਰਬਿਟ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਲਈ ਬਾਦਲਾਂ ਨਾਲ ਕੀਤੀ ਗੰਢਤੁੱਪ ਅਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।

ਬੇਅਦਬੀ ਮਾਮਲੇ ‘ਚ ਨਵਾਂ ਮੋੜ, ਕਿਸਾਨਾਂ ਲਈ CM ਚੰਨੀ ਦਾ ਐਲਾਨ, ਸਿੱਧੂ ਨੇ ਘੇਰਿਆ ਕੇਜਰੀਵਾਲ, ਹੋਰ ਫਸਿਆ ਮਜੀਠੀਆ

Raja Warring ਨੇ Kejriwal ’ਤੇ ਵਰਦਿਆਂ ਉਸ ਨੂੰ ਆਦਤ ਤੋਂ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਣ ਤੇ ਉਨਾਂ ਨੂੰ ਸਿਰਫ਼ ਆਈ.ਐਸ.ਬੀ.ਟੀ. ਤੱਕ ਮਹਿਦੂਦ ਕਰਨ ਅਤੇ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਹਰ ਤਰਾਂ ਦੀ ਇਜਾਜ਼ਤ ਦੇ ਕੇ ਜਿਥੇ Kejriwal ਦਾ ਦੋਗਲਾ ਕਿਰਦਾਰ ਸਾਹਮਣੇ ਆਇਆ ਹੈ, ਉਥੇ ਉਸ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ ਜਿਸ ਵਿੱਚ ਉਸ ਨੇ ਪੰਜਾਬ ’ਚ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਦੀ ਗੱਲ ਕਹੀ ਹੈ।

Majithia Case ‘ਤੇ ਅਕਾਲੀਆਂ ਦਾ ਐਕਸ਼ਨ ਚੁੱਕਿਆ, ਵੱਡਾ ਕਦਮ, ਫਸੀ Channi ਸਰਕਾਰ | D5 Channel Punjabi

ਦਿੱਲੀ ਵਿਖੇ ਮੁੱਖ ਮੰਤਰੀ Kejriwal ਦੇ ਨਿਵਾਸ ਦੇ ਬਾਹਰ ਸਵੇਰ ਵੇਲੇ ਪਹੁੰਚੇ Raja Warring ਨੇ ਇਸ ਨਾਜ਼ੁਕ ਮੁੱਦੇ ’ਤੇ ਗੱਲ ਕਰਦਿਆਂ ਕਿਹਾ, “Kejriwal ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫ਼ੀਆ ਦਾ ਹਿੱਸਾ ਹੈ।’’ ਉਨਾਂ ਕਿਹਾ ਕਿ ਇਹ ਪਤਾ ਲੱਗਣ ’ਤੇ ਕਿ ਮੈਂ ਇੱਥੇ ਆ ਰਿਹਾ ਹਾਂ, Kejriwal ਸੁਵਖਤੇ ਹੀ ਭੱਜ ਨਿਕਲਿਆ ਜਦਕਿ ਉਸ ਦਾ ਸਟਾਫ਼ ਉਸ ਦੀ ਮੌਜੂਦਗੀ ਬਾਰੇ ਝੂਠ ਬੋਲਦਾ ਰਿਹਾ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਜਾਣ ਤੋਂ ਪਹਿਲਾਂ ਉਨਾਂ ਨੂੰ ਜ਼ਰੂਰ ਮਿਲਣਗੇ, ਜਿਥੇ ਜਾ ਕੇ ਉਹ ਟਰਾਂਸਪੋਰਟ ਮਾਫ਼ੀਆ ਨੂੰ ਖ਼ਤਮ ਕਰਨ ਲਈ ਕਈ ਨਵੀਆਂ ‘ਗਾਰੰਟੀਆਂ’ ਪੇਸ਼ ਕਰਨਗੇ।

Sidhu Moose Wala ਦਾ ਵਿਰੋਧ ਨਾਲ ਜੁੜਿਆ ਨਾਤਾ, ਵਿਰੋਧੀਆਂ ਨੂੰ Moose Wala ਦਾ ਕਰਾਰਾ ਜਵਾਬ | D5 Channel Punjabi

Warring ਨੇ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ 7 ਅਕਤੂਬਰ, 2021 ਨੂੰ Kejriwal ਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਵਿਭਾਗ ਦੇ ਬੁਲਾਰੇ ਮੁਤਾਬਕ ਇਹ ਪੱਤਰ ਪਿਛਲੇ ਟਰਾਂਸਪੋਰਟ ਮੰਤਰੀ Razia Sultana ਵੱਲੋਂ 29-11-2019, 16-3-2020 ਅਤੇ 24-2-2021 ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਇਸ ਮੁੱਦੇ ’ਤੇ ਲਿਖੇ ਤਿੰਨ ਪੱਤਰਾਂ ਦੀ ਲਗਾਤਾਰਤਾ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ K Siva Prasad ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਸੀ।ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ Jyotiraditya Scindia ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ।

]]>