Management – D5 News https://punjabi.newsd5.in Truth Seeking News Network. Sat, 24 Sep 2022 11:14:30 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Management – D5 News https://punjabi.newsd5.in 32 32 ਕੇਂਦਰ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਆਵਾਜ਼ਾ ਰਾਸ਼ੀ ਦੇਵੇ: ਮੀਤ ਹੇਅਰ https://punjabi.newsd5.in/%e0%a8%95%e0%a9%87%e0%a8%82%e0%a8%a6%e0%a8%b0-%e0%a8%aa%e0%a8%b0%e0%a8%be%e0%a8%b2%e0%a9%80-%e0%a8%aa%e0%a9%8d%e0%a8%b0%e0%a8%ac%e0%a9%b0%e0%a8%a7%e0%a8%a8-%e0%a8%b2%e0%a8%88-%e0%a8%95%e0%a8%bf/ Sat, 24 Sep 2022 11:14:30 +0000 https://punjabi.newsd5.in/?p=177262 ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ, ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਵੇ
ਪਰਾਲੀ ਪ੍ਰਬੰਧਨ ਲਈ 90,422 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉਤੇ ਵੰਡੀਆ, 32,100 ਹੋਰ ਮਸ਼ੀਨਾਂ ਦੇਣ ਦਾ ਟੀਚਾ
ਕੌਮੀ ਕਾਨਫਰੰਸ ’ਚ ਵਾਤਾਵਰਣ ਮੰਤਰੀ ਨੇ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਆਰਜ਼ੀ ਤੇ ਪੱਕੇ ਪ੍ਰਬੰਧਾਂ ਦੀ ਕੀਤੀ ਵਕਾਲਤ
ਏਕਤਾ ਨਗਰ (ਗੁਜਰਾਤ)/ਚੰਡੀਗੜ੍ਹ :  ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪਰਾਲੀ ਪ੍ਰਬੰਧਨ ਵਾਸਤੇ ਕੇਂਦਰ ਸਰਕਾਰ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਵਾਤਾਵਰਣ ਬਾਰੇ ਦੇਸ਼ ਦੇ ਸਮੂਹ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਆਪਣਾ ਹਿੱਸਾ ਪਾਉਣ ਨੂੰ ਤਿਆਰ ਹੈ ਅਤੇ ਹੁਣ ਕੇਂਦਰ ਵੀ ਕਿਸਾਨਾਂ ਲਈ ਵੱਡਾ ਦਿਲ ਦਿਖਾਉਦੇ ਹੋਏ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ।
ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦਾ ਪ੍ਰਦੂਸ਼ਣ ਇਕੱਲੇ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਸਮੱਸਿਆ ਹੈ। ਉਨਾਂ ਕਿਹਾ ਕਿ ਲੋੜ ਪੈਣ ਉਤੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅਨਾਜ ਭੰਡਾਰ ਭਰਦਿਆਂ ਦੇਸ਼ ਨੂੰ ਅੰਨ ਸੰਕਟ ਵਿੱਚੋਂ ਕੱਢਿਆ ਅਤੇ ਹੁਣ ਕੇਂਦਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲ ਨਾ ਸਾੜਨ ਲਈ ਪ੍ਰੇਰਨ ਲਈ ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਵਿੱਢ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨਾਲ ਮੀਟਿੰਗ ਕਰਕੇ ਵਿਦਿਆਰਥੀਆਂ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰ ਰਹੀ ਹੈ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਲਈ ਆਰਜ਼ੀ ਤੇ ਪੱਕੇ ਦੋਵੇਂ ਤਰਾਂ ਦੇ ਪ੍ਰਬੰਧ ਕਰ ਰਹੀ ਹੈ। ਇਸ ਦੇ ਨਾਲ ਹੀ ਪਰਾਲੀ ਨੂੰ ਧਰਤੀ ਵਿੱਚ ਹੀ ਗਾਲ ਕੇ ਖਪਤ ਲਈ ਇਨ-ਸੀਟੂ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਬਾਲਣ ਵਜੋਂ ਇਸਤੇਮਾਲ ਕਰਨ ਦੇ ਐਕਸ-ਸੀਟੂ ਪ੍ਰਬੰਧਾਂ ਉਤੇ ਵੀ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਹੁਣ ਤੱਕ 90,422 ਮਸ਼ੀਨਾਂ ਵੱਡੀ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ। ਸਰਕਾਰ ਵੱਲੋਂ 32,100 ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਹੈ ਜਿਸ ਵਿੱਚੋਂ 21,000 ਮਸ਼ੀਨਾਂ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਕਿਸਾਨ ਨੂੰ ਵਿਅਕਤੀਗਤ ਤੌਰ ਉਤੇ 50 ਫੀਸਦੀ ਸਬਸਿਡੀ ਅਤੇ ਪੰਚਾਇਤਾਂ ਜਾਂ ਸੁਸਾਇਟੀਆਂ ਨੂੰ ਸਾਂਝੀ ਮਸ਼ੀਨ ਲਈ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਮੀਤ ਹੇਅਰ ਨੇ ਕਿਹਾ ਕਿ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਕੇ ਇਸ ਤੋਂ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਤ ਕਰਨ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਨਾਲ ਪਰਾਲੀ ਕਿਸਾਨਾਂ ਲਈ ਆਮਦਨ ਦਾ ਸਾਧਨ ਵੀ ਬਣਦੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਤਾਂ ਹੀ ਸਫਲ ਹੋਣਗੀਆਂ ਜੇ ਕੇਂਦਰ ਮੁਆਵਜ਼ਾ ਰਾਸ਼ੀ ਦੇਵੇ।
]]>
NGT ਨੇ ਲਗਾਇਆ ਪੰਜਾਬ ਸਰਕਾਰ ‘ਤੇ 2 ਹਜ਼ਾਰ ਕਰੋੜ ਦਾ ਜੁਰਮਾਨਾ https://punjabi.newsd5.in/ngt-%e0%a8%a8%e0%a9%87-%e0%a8%b2%e0%a8%97%e0%a8%be%e0%a8%87%e0%a8%86-%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%a4%e0%a9%87-2-%e0%a8%b9/ Fri, 23 Sep 2022 08:57:29 +0000 https://punjabi.newsd5.in/?p=177106 ਨਵੀਂ ਦਿੱਲੀ : ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਤੋਂ ਵੱਡਾ ਝਟਕਾ ਲੱਗਾ ਹੈ। ਐੱਨ.ਜੀ.ਟੀ. ਨੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਬੰਧਨ ਨਾ ਕਰਨ ਲਈ ਪੰਜਾਬ ਸੂਬੇ ‘ਤੇ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ। ਇਕ ਨਿਊਜ਼ ਏਜੰਸੀ ਅਨੁਸਾਰ,”ਐੱਨ.ਜੀ.ਟੀ. ਨੇ ਪੰਜਾਬ ਸੂਬੇ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਸਹੀ ਪ੍ਰਬੰਧਨ ਲਈ ਵਾਤਾਵਰਣ ਸਬੰਧੀ ਮੁਆਵਜ਼ੇ ਦੇ ਰੂਪ ‘ਚ 2 ਹਜ਼ਾਰ ਕਰੋੜ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ।

Political Battle : Shiromani Committee ਨੇ ਕੀਤੇ ਵੱਡੇ ਖੁਲਾਸੇ Badal ਪਰਿਵਾਰ ਦੀ ਮਾੜੀ ਸਿਆਸਤ ਨੇ ਪਵਾਏ ਪੁਆੜੇ

ਐੱਨ.ਜੀ.ਟੀ. ਪ੍ਰਧਾਨ ਜੱਜ ਆਦਰਸ਼ ਕੁਮਾਰ ਗੋਇਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਹ ਆਦੇਸ਼ ਜਾਰੀ ਕੀਤਾ ਹੈ। ਐੱਨ.ਜੀ.ਟੀ. ਨੇ ਕਿਹਾ ਕਿ ਇਸ ਮਾਮਲੇ ‘ਚ ਵਾਰ-ਵਾਰ ਆਦੇਸ਼ ਜਾਰੀ ਕਰਨ ਦੇ ਬਾਵਜੂਦ ਵੀ ਪੰਜਾਬ ‘ਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੀ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੋਈ ਵੱਡਾ ਕਦਮ ਨਹੀਂ ਉਠਾਇਆ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਹਫ਼ਤੇ ਐੱਨ.ਜੀ.ਟੀ. ਨੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਕੂੜੇ ਦੇ ਸਹੀ ਪ੍ਰਬੰਧਨ ਲਈ ਵਾਤਾਵਰਣ ਸਬੰਧੀ ਮੁਆਵਜ਼ੇ ਵਜੋਂ 3 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਸੀ।

]]>
ਮੁੱਖ ਮੰਤਰੀ ਵੱਲੋਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਵਿਸਥਾਰ ਲਈ ਪੂਰਨ ਸਹਿਯੋਗ ਦਾ ਭਰੋਸਾ https://punjabi.newsd5.in/%e0%a8%ae%e0%a9%81%e0%a9%b1%e0%a8%96-%e0%a8%ae%e0%a9%b0%e0%a8%a4%e0%a8%b0%e0%a9%80-%e0%a8%b5%e0%a9%b1%e0%a8%b2%e0%a9%8b%e0%a8%82-%e0%a8%97%e0%a9%81%e0%a8%b0%e0%a9%82-%e0%a8%97%e0%a9%8b%e0%a8%ac/ Sat, 03 Sep 2022 06:06:53 +0000 https://punjabi.newsd5.in/?p=174197 ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ ਸਰਕਾਰ

ਪ੍ਰੋਜੈਕਟ ਦੀ ਸਥਾਪਨਾ ਨਾਲ ਪੈਟਰੋਕੈਮੀਕਲ ਹੱਬ ਵਜੋਂ ਉਭਰੇਗਾ ਪੰਜਾਬ

ਪੰਜਾਬ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਮਾਹੌਲ ਖਰਾਬ ਕਰਨ ਦੀ ਤਾਕ ਵਿੱਚ

ਪਵਿੱਤਰ ਨਗਰੀ ਤਲਵੰਡੀ ਸਾਬੋ ਦਾ ਸਰਬਪੱਖੀ ਵਿਕਾਸ ਕਰਨ ਦਾ ਐਲਾਨ

ਤਲਵੰਡੀ ਸਾਬੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ, ਬਠਿੰਡਾ ਦੇ ਪ੍ਰਬੰਧਕਾਂ ਨੂੰ ਇਸ ਵੱਕਾਰੀ ਪ੍ਰੋਜੈਕਟ ਦੇ ਵਿਸਥਾਰ ਲਈ ਪੂਰਨ ਸਹਿਯੋਗ ਤੇ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਅੱਜ ਇੱਥੇ ਰਿਫਾਇਨਰੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਪ੍ਰਾਜੈਕਟ ਦੇ ਹੋਰ ਵਿਸਥਾਰ ਵਿੱਚ ਸਹਿਯੋਗ ਦੇਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਨੂੰ ਤਰੱਕੀ ਦੀਆਂ ਸਿਖਰਾਂ ਉਤੇ ਲਿਜਾਣ ਲਈ ਬਹੁਤ ਅਹਿਮੀਅਤ ਰੱਖਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਪਲਾਸਟਿਕ ਪਾਰਕ ਸਥਾਪਤ ਕਰਨ ਲਈ ਵਿਚਾਰ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਦੂਜੇ ਸੂਬਿਆਂ ਤੋਂ ਪਲਾਸਟਿਕ ਦੀ ਦਰਾਮਦ ਨੂੰ ਰੋਕਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ ਦੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਪੈਦਾ ਕਰਨ ਵਿੱਚ ਵੀ ਸਹਾਈ ਹੋਵੇਗਾ।

Bharat Bhushan Ashu ਨੂੰ ਲੈਕੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਕਾਂਗਰਸੀ ਹੋਏ ਹੈਰਾਨ | D5 Channel Punjabi

ਮੁੱਖ ਮੰਤਰੀ ਨੇ ਸੰਤੁਸ਼ਟੀ ਜ਼ਾਹਰ ਕਰਿਦਆਂ ਕਿਹਾ ਕਿ ਐਚ.ਐਮ.ਈ.ਐਲ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਪੰਜਾਬ ਵਿੱਚ ਸਥਾਪਤ ਹੋਣ ਵਾਲਾ ਪਹਿਲਾ ਤੇਲ ਤੇ ਗੈਸ ਪ੍ਰੋਜੈਕਟ ਹੈ ਅਤੇ ਇਕੋ ਥਾਂ ‘ਤੇ ਪੂੰਜੀ ਨਿਵੇਸ਼ ਕਰਨ ਨਾਲ ਇਹ ਸੂਬੇ ਦੀ ਸਭ ਤੋਂ ਵੱਡੀ ਕੰਪਨੀ ਹੈ। ਉਨ੍ਹਾਂ ਕਿਹਾ ਕਿ ਰਿਫਾਇਨਰੀ ਭਾਰਤ ਪੜਾਅ-VI ਦੇ ਅਨੁਕੂਲ ਆਵਾਜਾਈ ਫਿਊਲਜ਼ ਜਿਵੇਂ ਮੋਟਰ ਸਪਿਰਟ ਅਤੇ ਹਾਈ-ਸਪੀਡ ਡੀਜ਼ਲ ਆਦਿ ਦਾ ਉਤਪਾਦਨ ਕਰਦੀ ਹੈ ਅਤੇ ਇਸਨੂੰ ਉੱਤਰੀ ਭਾਰਤ ਦੀ ਊਰਜਾ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਕ ਹੋਰ ਗੁਰੂ ਗੋਬਿੰਦ ਸਿੰਘ ਪੋਲੀਮਰ ਪ੍ਰਾਜੈਕਟ ਸ਼ੁਰੂ ਹੋਣ ਨਾਲ ਸੂਬੇ ਨੂੰ ਪੈਟਰੋ ਕੈਮੀਕਲ ਹੱਬ ਵਜੋਂ ਸਥਾਪਿਤ ਕਰੇਗਾ ਅਤੇ ਪੰਜਾਬ ਅਤੇ ਖਾਸ ਕਰਕੇ ਬਠਿੰਡਾ ਖੇਤਰ ਨੂੰ ਹੋਰ ਸਮਾਜਿਕ-ਆਰਥਿਕ ਲਾਭ ਪ੍ਰਦਾਨ ਕਰੇਗਾ।

MLA Baljinder Kaur ਨੂੰ ਇਨਸਾਫ਼, ਮਹਿਲਾ ਕਮਿਸ਼ਨ ਨੇ ਲਿਆ ਵੱਡਾ ਐਕਸ਼ਨ! | D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਰਿਫਾਇਨਰੀ ਸੂਬੇ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਖੇਤਰ ਦੇ ਵਿਕਾਸ ਵਿਚ ਅਹਿਮ ਭੂਮਿਕਾ ਅਦਾ ਕਰਦੀ ਹੈ। ਉਨ੍ਹਾਂ ਨੇ ਰਿਫਾਈਨਰੀ ਦੇ ਪ੍ਰਬੰਧਕਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਆਖਿਆ ਕਿ ਨੌਕਰੀਆਂ ਜ਼ਿਆਦਾਤਰ ਸਥਾਨਕ ਨੌਜਵਾਨਾਂ ਨੂੰ ਦਿੱਤੀਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਿਫਾਇਨਰੀ ਨੂੰ ਸੂਬੇ ਵਿੱਚ ਯੋਗ ਹੁਨਰਮੰਦ ਨੌਜਵਾਨਾਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨੂੰ ਸੂਬਾ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਜੋ ਪੰਜਾਬ ਹੁਨਰ ਵਿਕਾਸ ਮਿਸ਼ਨ ਰਾਹੀਂ ਇਸ ਦੀ ਵਿਵਸਥਾ ਕਰਵਾਏਗੀ।

Canaad Punjabi News: ਪੰਜਾਬਣ ਦੀ ਬਹਾਦਰੀ, ਅੱਗੇ – ਅੱਗੇ ਭਜਾਏ ਹਮਲਾਵਰ, ਇਕੱਲੀ ਪੈ ਗਈ ਮਗਰ | D5 Channel Punjabi

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਮਨਸੂਬੇ ਘੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਇਸ ਨੂੰ ਭੰਗ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ ਪਰ ਸੂਬਾ ਸਰਕਾਰ ਵੱਲੋਂ ਅਜਿਹੇ ਕਿਸੇ ਵੀ ਨਾਪਾਕ ਇਰਾਦੇ ਨੂੰ ਸਫਲ ਨਹੀਂ ਹੋਣ ਦੇਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ ਜਿਸ ਕਰਕੇ ਝੂਠੇ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Khabran Da Sira : Sukhbir ਨੇ ਛੱਡੀ ਪ੍ਰਧਾਨਗੀ! ਨਵੇਂ ਪ੍ਰਧਾਨ ਦੀ ਚੋਣ! Congress ਲਈ ਮੁਸੀਬਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਪਰ ਵਿਰੋਧੀ ਧਿਰ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਮਨ-ਸ਼ਾਂਤੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਆਪਣੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਜਾਰੀ ਰੱਖੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਯਤਨ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਦੇ ਸਰਬਪੱਖੀ ਵਿਕਾਸ ਲਈ ਮੁਕੰਮਲ ਯੋਜਨਾ ਉਲੀਕੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਵਿਧਾਇਕ ਜਗਰੂਪ ਸਿੰਘ ਗਿੱਲ, ਅਮਿਤ ਰਤਨ, ਪ੍ਰੋ: ਬਲਜਿੰਦਰ ਕੌਰ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ ਮਾਈਸਰਖਾਨਾ, ਜਗਸੀਰ ਸਿੰਘ, ਪ੍ਰਿੰਸੀਪਲ ਬੁੱਧ ਰਾਮ, ਗੁਰਪ੍ਰੀਤ ਸਿੰਘ ਬਣਾਂਵਾਲੀ ਆਦਿ ਹਾਜ਼ਰ ਸਨ।

]]>
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਵੰਡੀਆਂ ਮਸ਼ੀਨਾ ਵਿਚ 150 ਕੋਰੜ ਰੁਪਏ ਦੇ ਘਪਲੇ ਸਬੰਧੀ ਵਿਜੀਲੈਂਸ ਜਾਂਚ ਦੇ ਹੁਕਮ ਦਿੱਤੇ https://punjabi.newsd5.in/%e0%a8%96%e0%a9%87%e0%a8%a4%e0%a9%80%e0%a8%ac%e0%a8%be%e0%a9%9c%e0%a9%80-%e0%a8%ae%e0%a9%b0%e0%a8%a4%e0%a8%b0%e0%a9%80-%e0%a8%95%e0%a9%81%e0%a8%b2%e0%a8%a6%e0%a9%80%e0%a8%aa-%e0%a8%b8%e0%a8%bf/ Wed, 17 Aug 2022 11:56:05 +0000 https://punjabi.newsd5.in/?p=171962 ਵਿਭਾਗੀ ਜਾਂਚ ਦੌਰਾਨ ਵੰਡੀਆਂ ਗਈਆਂ 90422 ਮਸ਼ੀਨਾਂ ਵਿਚੋਂ 13 ਫੀਸਦੀ ਤੋਂ ਵੱਧ ਲਾਭਪਾਤਰੀਆਂ ਕੋਲ ਮਸ਼ੀਨਾਂ ਨਹੀਂ ਮਿਲੀਆਂ
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਸਾਫ ਸੁਥਰਾ ਪ੍ਰਸਾਸ਼ਨ ਦੇਣ ਲਈ ਪਹਿਲੇ ਦਿਨ ਤੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਜਿਸ ਦੇ ਚਲਦਿਆਂ ਪਹਿਲੀਆਂ ਸਰਕਾਰਾਂ ਵਿਚ ਲੋਕਾਂ ਦੇ ਪੈਸੇ ਦੀ ਲੁੱਟ ਖਸੁੱਟ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਅਤੇ ਰਾਜਸੀ ਅਗੂਆਂ ਖਿਲਾਫ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ।ਇਸੇ ਮੁਹਿੰਮ ਦੇ ਤਹਿਤ ਖੇਤੀਬਾੜੀ ਵਿਭਾਗ ਵਲੋਂ ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾ ਦੀ ਵੰਡ ਵਿਚ ਮੁਢਲੇ ਤੌਰ ‘ਤੇ 150 ਕੋਰੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ।ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ।
ਖੇਤੀਬਾੜੀ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਪੰਜਾਬ ਸਰਕਾਰ ਵਲੋਂ ਸਾਲ 2018-19 ਤੋਂ ਸਾਲ 2021-22 ਤੱਕ ਸੈਂਟਰਲ ਸੈਕਟਰ ਸਕੀਮ ਪ੍ਰਮੋਸ਼ਨ ਆਫ ਐਗਰੀਕਲਚਰ ਮੈਕਨਾਈਜੇਸ਼ਨ ਫਾਰ ਇਨਸਿਟੂ ਮੈਨੇਜਮੈਂਟ ਆਫ ਕਰਾਪ ਰੈਜੀਡਿਊ (ਸੀ.ਆਰ.ਐਮ) ਲਾਗੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਾਲ 2018-19 ਤੋਂ ਸਾਲ 2021-22 ਤੱਕ ਦੌਰਾਨ ਲਾਭਪਾਤਰੀ ਕਿਸਾਨਾਂ/ ਰਜਿਸਟਰਡ ਕਿਸਾਨ ਸਮੂਹਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ ਅਤੇ ਪੰਚਾਇਤਾਂ ਨੂੰ ਕੁੱਲ 90422 ਵੱਖ-ਵੱਖ ਮਸ਼ੀਨਾਂ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ। ਇਹਨਾਂ ਮਸ਼ੀਨਾਂ ਵਿੱਚੋਂ 83986 ਮਸ਼ੀਨਾਂ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ ਅਤੇ ਬਾਕੀ ਰਹਿੰਦੀਆਂ ਮਸ਼ੀਨਾਂ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਸਨ।
ਕੁਲਦੀਪ ਸਿੰਘ ਧਾਲੀਵਲ ਨੇ ਦੱਸਿਆ ਕਿ ਸਕੀਮ ਅਧੀਨ ਫੀਲਡ ਵਿੱਚੋਂ ਕਈ ਥਾਵਾਂ ਤੋਂ ਇਹ ਰਿਪੋਰਟ ਮਿਲਣ ਉਪਰੰਤ ਕਿ ਸਕੀਮ ਅਧੀਨ ਸਬਸਿਡੀ ਤੇ ਮੁਹੱਈਆ ਕਰਵਾਏ ਗਏ ਸੰਦ ਫੀਲਡ ਵਿੱਚ ਉਪਲੱਬਧ ਨਹੀਂ ਹਨ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਵੱਲੋਂ ਸਾਲ 2018-19 ਤੋਂ ਸਾਲ 2021-22 ਤੱਕ ਸਕੀਮ ਅਧੀਨ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਦੀ ਲਾਭਪਾਤਰੀਆਂ ਦੇ ਕੋਲ ਹੋਣ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦਾ ਫੈਸਲਾ ਲਿਆ ਗਿਆ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ। ਇਹਨਾਂ ਵੈਰੀਫਾਈ ਕੀਤੀਆਂ ਗਈਆਂ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਮਸ਼ੀਨਾਂ ਲਾਭਪਾਤਰੀਆਂ ਕੋਲ ਉਪਲੱਬਧ ਨਹੀਂ ਹਨ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ‘ਤੇ ਕੀਤੀ ਗਈ ਝਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।
]]>
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਪਵਿੱਤਰ ਚੰਦੋਆ ਸਾਹਿਬ ਬਾਰੇ ਤੱਥਹੀਣ ਇਲਜ਼ਾਮ ਲਗਾਉਣ ਦਾ ਮਾਮਲਾ https://punjabi.newsd5.in/%e0%a8%b8%e0%a9%b1%e0%a8%9a%e0%a8%96%e0%a9%b0%e0%a8%a1-%e0%a8%b8%e0%a9%8d%e0%a8%b0%e0%a9%80-%e0%a8%b9%e0%a8%b0%e0%a8%bf%e0%a8%ae%e0%a9%b0%e0%a8%a6%e0%a8%b0-%e0%a8%b8%e0%a8%be%e0%a8%b9%e0%a8%bf-16/ Sat, 02 Apr 2022 11:09:31 +0000 https://punjabi.newsd5.in/?p=151418 ਸ਼੍ਰੋਮਣੀ ਕਮੇਟੀ ਨੇ ਪ੍ਰਾਈਮ ਏਸ਼ੀਆ ਟੀ.ਵੀ. ਵਿਰੁੱਧ ਸਖ਼ਤ ਕਾਰਵਾਈ ਲਈ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ
295-ਏ, 500, 120ਬੀ, ਆਈਪੀਸੀ 66-ਏ ਆਈਟੀ ਐਕਟ ਤਹਿਤ ਮੰਗੀ ਕਾਰਵਾਈ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੇ ਪ੍ਰੋਗਰਾਮਾਂ ਵਿਚ ਜਾਣਬੁਝ ਕੇ ਬਦਨਾਮ ਕਰਨ ਦੇ ਮਾਮਲੇ ’ਚ ਪ੍ਰਾਈਮ ਏਸ਼ੀਆ ਟੀ.ਵੀ. ਕੈਨੇਡਾ ਦੇ ਮਾਲਕ ਸ੍ਰੀ ਅਮਨ ਖਟਕੜ, ਉਸ ਦੇ ਪੱਤਰਕਾਰ ਸ੍ਰੀ ਜਤਿੰਦਰ ਪੰਨੂ, ਸ੍ਰੀ ਗੁਰਪ੍ਰੀਤ ਸੰਧਾਵਾਲੀਆ, ਕੈਮਰਾਮੈਨ ਅਤੇ ਟੈਲੀਕਾਸਟਰ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਪੱਤਰ ਦਿੱਤਾ ਗਿਆ। ਪੁਲਿਸ ਕਮਿਸ਼ਨਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਵੱਲੋਂ ਸ਼ਿਕਾਇਤ ਪੱਤਰ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਮੌਜੂਦ ਸਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ ਨੇ ਮੰਗ ਪੱਤਰ ਪ੍ਰਾਪਤ ਕਰਕੇ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਪੁਲਿਸ ਕਮਿਸ਼ਨਰ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਬੀਤੇ ਦਿਨੀਂ ਪ੍ਰਾਈਮ ਏਸ਼ੀਆ ਟੀ.ਵੀ. ’ਤੇ ਇਕ ਵੀਡੀਓ ਰਾਹੀਂ ਸ਼੍ਰੋਮਣੀ ਕਮੇਟੀ ਵਿਰੁੱਧ ਬੇਬੁਨਿਆਦ ਦੋਸ਼ ਲਗਾਏ ਹਨ ਅਤੇ ਝੂਠਾ ਪ੍ਰਾਪੇਗੰਡਾ ਕਰਕੇ ਸੰਸਥਾ ਦੇ ਅਕਸ ਨੂੰ ਵੱਡੀ ਸੱਟ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਟੀ.ਵੀ. ਚੈੱਨਲ ਵੱਲੋਂ ਆਪਣੇ ਪ੍ਰੋਗਰਾਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਾਂਦੇ ਪਵਿੱਤਰ ਚੰਦੋਆ ਸਾਹਿਬ ਨੂੰ ਵੇਚਣ ਅਤੇ ਫਿਰ ਉਹ ਚੰਦੋਆ ਸਾਹਿਬ ਵਾਪਸ ਸੰਗਤਾਂ ਰਾਹੀਂ ਮੰਗਵਾ ਕੇ ਸਜਾਉਣ ਦਾ ਝੂਠਾ ਇਲਜ਼ਾਮ ਲਗਾਇਆ ਗਿਆ ਹੈ, ਜਦਕਿ ਸਚਾਈ ਇਹ ਹੈ ਕਿ ਸ਼੍ਰੋਮਣੀ ਕਮੇਟੀ ਬਕਾਇਦਾ ਨਿਯਮਾਂ ਤਹਿਤ ਸਾਰਾ ਕਾਰਜ ਕਰਦੀ ਹੈ ਅਤੇ ਇਕ ਵਾਰ ਸਜਾਇਆ ਗਿਆ ਚੰਦੋਆ ਸਾਹਿਬ ਕਦੀ ਵੀ ਦੁਬਾਰਾ ਨਹੀਂ ਲਗਾਇਆ ਜਾਂਦਾ। ਗੁਰੂ ਸਾਹਿਬ ਦੇ ਪਾਵਨ ਅਸਥਾਨ ’ਤੇ ਸਜਾਉਣ ਮਗਰੋਂ ਹਰ ਰੋਜ਼ ਚੰਦੋਆ ਸਾਹਿਬ ਸਤਿਕਾਰ ਸਹਿਤ ਰੱਖਿਆ ਜਾਂਦਾ ਹੈ ਅਤੇ ਇਹ ਵਿਸ਼ਵ ਭਰ ਦੀਆਂ ਸੰਗਤਾਂ ਦੀ ਮੰਗ ’ਤੇ ਪ੍ਰਧਾਨ ਸਾਹਿਬ ਦੀ ਆਗਿਆ ਅਨੁਸਾਰ ਨਿਯਮਾਂ ਤਹਿਤ ਵੱਖ-ਵੱਖ ਗੁਰੂ ਘਰਾਂ ਲਈ ਦਿੱਤਾ ਜਾਂਦਾ ਹੈ। ਇਸ ਦਾ ਬਕਾਇਦਾ ਰਿਕਾਰਡ ਰੱਖਿਆ ਜਾਂਦਾ ਹੈ, ਜਦਕਿ ਉਕਤ ਟੀ.ਵੀ. ਚੈੱਨਲ ਨੇ ਬਿਨਾ ਸਚਾਈ ਜਾਣਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਨੂੰ ਦੁਨੀਆਂ ਭਰ ਵਿਚ ਬਦਨਾਮ ਕਰਨ ਦਾ ਕੋਝਾ ਯਤਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੁਕੰਮਲ ਜਾਣਕਾਰੀ ਸ਼੍ਰੋਮਣੀ ਕਮੇਟੀ ਨੇ ਇਕ ਵੀਡੀਓ ਜਾਰੀ ਕਰਕੇ ਸੰਗਤ ਨੂੰ ਦਿੱਤੀ ਹੈ, ਪਰ ਚੈੱਨਲ ਦੀ ਹਰਕਤ ਕਰਕੇ ਦੇਸ਼ ਦੁਨੀਆਂ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਕਈ ਬੇਬੁਨਿਆਦ ਗੱਲਾਂ ਕਰਕੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਇਸ ਚੈੱਨਲ ਨੇ ਬਦਨਾਮ ਕੀਤਾ ਹੈ। ਲਿਹਾਜ਼ਾ ਚੈੱਨਲ ਦੇ ਮਾਲਕ ਸ੍ਰੀ ਅਮਨ ਖਟਕੜ, ਐਂਕਰ ਤੇ ਪੱਤਰਕਾਰ ਸ੍ਰੀ ਗੁਰਪ੍ਰੀਤ ਸੰਧਾਵਾਲੀਆ, ਸ੍ਰੀ ਜਤਿੰਦਰ ਪੰਨੂ ਤੇ ਹੋਰਾਂ ਖਿਲਾਫ ਬਣਦੀਆਂ ਧਾਰਾਵਾਂ 295-ਏ, 500, 120ਬੀ, ਆਈਪੀਸੀ 66-ਏ ਆਈਟੀ ਐਕਟ ਅਧੀਨ ਪਰਚੇ ਦਰਜ ਕੀਤੇ ਜਾਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਚੈੱਨਲ ਅਤੇ ਖਾਸਕਰ ਸ੍ਰੀ ਜਤਿੰਦਰ ਪੰਨੂ ਪਹਿਲਾਂ ਵੀ ਕਈ ਵਾਰ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨੂੰ ਬਦਨਾਮ ਕਰਨ ਵਾਲੀਆਂ ਤੱਥਹੀਣ ਗੱਲਾਂ ਕਰ ਚੁੱਕੇ ਹਨ, ਜਿਸ ਕਰਕੇ ਸੰਗਤਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਜਿਹੇ ਲੋਕ ਜਾਣਬੁਝ ਕੇ ਸਿੱਖ ਸੰਸਥਾ ਵਿਰੁੱਧ ਭੰਡੀ ਪ੍ਰਚਾਰ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਕਿਸੇ ਵੀ ਨੂੰ ਵੀ ਅਜਿਹਾ ਕਰਨ ਦੀ ਖੁੱਲ੍ਹ ਨਹੀਂ ਦੇਵੇਗੀ। ਜੇਕਰ ਕੋਈ ਬਿਨਾ ਵਜ੍ਹਾ ਅਤੇ ਬਿਨਾ ਤੱਥਾਂ ਦੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰੇਗਾ, ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
]]>
ਗੁਰੂ ਘਰਾਂ ਦੇ ਪ੍ਰਬੰਧਕੀ ਤੇ ਵਿੱਤੀ ਮਾਮਲਿਆਂ ਸਬੰਧੀ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਮੈਨੇਜਰਾਂ ਨਾਲ ਕੀਤੀ ਬੈਠਕ https://punjabi.newsd5.in/%e0%a8%97%e0%a9%81%e0%a8%b0%e0%a9%82-%e0%a8%98%e0%a8%b0%e0%a8%be%e0%a8%82-%e0%a8%a6%e0%a9%87-%e0%a8%aa%e0%a9%8d%e0%a8%b0%e0%a8%ac%e0%a9%b0%e0%a8%a7%e0%a8%95%e0%a9%80-%e0%a8%a4%e0%a9%87-%e0%a8%b5/ Fri, 04 Mar 2022 10:20:47 +0000 https://punjabi.newsd5.in/?p=147880 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਮਾਝਾ ਖੇਤਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਸਬੰਧੀ ਸਮੀਖਿਆ ਕੀਤੀ ਅਤੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਕਾਰਜਾਂ ਨੂੰ ਪਹਿਲ ਦੇ ਅਧਾਰ ’ਤੇ ਲੈਣ ਲਈ ਕਿਹਾ। ਇਸ ਦੇ ਨਾਲ ਹੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਇਜਲਾਸ ਨੂੰ ਲੈ ਕੇ ਗੁਰਦੁਆਰਾ ਸਾਹਿਬਾਨ ਦੇ ਵਿੱਤੀ ਹਾਲਾਤਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਮੈਨੇਜਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਗੁਰੂ ਘਰਾਂ ਦੇ ਪ੍ਰਬੰਧਾਂ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਸੰਗਤ ਦੀ ਸਹੂਲਤ ਦਾ ਹਰ ਪੱਖ ਤੋਂ ਖਿਆਲ ਰੱਖਿਆ ਜਾਵੇ।
ਉਨ੍ਹਾਂ ਮੈਨੇਜਰਾਂ ਨੂੰ ਗੁਰਦੁਆਰਾ ਸਾਹਿਬਾਨ ਅੰਦਰ ਚੱਲ ਰਹੀਆਂ ਕਾਰ ਸੇਵਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵੀ ਵਿਸ਼ੇਸ਼ ਤਵੱਜੋਂ ਦੇਣ ਲਈ ਵੀ ਕਿਹਾ। ਗੁਰਦੁਆਰਾ ਸਾਹਿਬਾਨ ਦੇ ਪਿਛਲੇ ਵਿੱਤੀ ਵਰ੍ਹੇ ਦਾ ਆਡਿਟ ਮੁਕੰੰਮਲ ਕਰਨ ਲਈ ਪ੍ਰੇਰਿਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਤਰ੍ਹਾਂ ਦੇ ਹੋਣ ਵਾਲੇ ਖਰਚਿਆਂ ਨੂੰ ਵਿਧੀਵਤ ਢੰਗ ਨਾਲ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਯਤਨ ਕੀਤਾ ਜਾਵੇ ਕਿ ਬੇਲੋੜੇ ਖਰਚੇ ਨਾ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਸੰਗਤ ਨੂੰ ਗੁਰਦੁਆਰਾ ਪ੍ਰਬੰਧਾਂ ਲਈ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਗੁਰਦੁਆਰਾ ਸਾਹਿਬਾਨ ਦਾ ਇਤਿਹਾਸ ਵਧੀਆ ਢੰਗ ਨਾਲ ਗੁਰਦੁਆਰਾ ਸਾਹਿਬਾਨ ਅੰਦਰ ਪ੍ਰਦਰਸ਼ਤ ਕੀਤਾ ਜਾਵੇ, ਤਾਂ ਜੋ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਸਬੰਧਤ ਗੁਰਦੁਆਰੇ ਦੇ ਇਤਿਹਾਸਕ ਮਹੱਤਵ ਤੋਂ ਜਾਣੂ ਹੋ ਸਕਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮਾਝਾ ਖੇਤਰ ਨਾਲ ਸਬੰਧਤ ਮੈਂਬਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੀ ਬੇਹਤਰੀ ਲਈ ਸੁਝਾਅ ਦਿੱਤੇ।
ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੈਈਂਪੂਈਂ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਨਾਮ ਸਿੰਘ ਜੱਸਲ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਬੀਬੀ ਸਵਰਣ ਕੌਰ ਤੇੜਾ, ਬੀਬੀ ਹਰਜਿੰਦਰ ਕੌਰ, ਸ. ਰਤਨ ਸਿੰਘ ਜਫ਼ਰਵਾਲ, ਸ. ਕੁਲਦੀਪ ਸਿੰਘ ਤੇੜਾ, ਬੀਬੀ ਹਰਜਿੰਦਰ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਓਐਸਡੀ. ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਵੱਖ-ਵੱਖ ਗੁਰਦੁਆਰਿਆਂ ਦੇ ਮੈਨੇਜਰ ਹਾਜ਼ਰ ਸਨ।
]]>
ਸੀ.ਆਈ.ਜੀ ਅਤੇ ਪੰਜਾਬ ਸਰਕਾਰ ਨੇ ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਪਸਾਰ ਲਈ ਸਾਂਝਾ ਪ੍ਰੋਗਰਾਮ ਚਲਾਇਆ https://punjabi.newsd5.in/%e0%a8%b8%e0%a9%80-%e0%a8%86%e0%a8%88-%e0%a8%9c%e0%a9%80-%e0%a8%85%e0%a8%a4%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%a8%e0%a9%87/ Fri, 19 Mar 2021 11:19:19 +0000 https://punjabi.newsd5.in/?p=96320 ਚੰਡੀਗੜ੍ਹ : ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ ਅਤੇ ਪ੍ਰਬੰਧਨ ਦੇ ਮੱਦੇਨਜ਼ਰ  ਸਿੰਗਾਪੁਰ ਦੇ ਚੈਂਡਲਰ ਇੰਸਟੀਚਿਊਟ ਆਫ ਗਵਰਨੈਂਸ (ਸੀ.ਆਈ.ਜੀ.)  ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਵੱਲੋਂ ਸਾਂਝੇ ਤੌਰ ਤੇ ਕਰਵਾਇਆ ਪ੍ਰੋਗਰਾਮ ਹਾਲ ਹੀ ਵਿੱਚ ਸਫਲਤਾਪੂਰਵਕ ਮੁਕੰਮਲ ਹੋਇਆ।   ਆਨਲਾਈਨ  ਢੰਗ ਨਾਲ ਆਯੋਜਿਤ ਕੀਤੇ ਇਸ ਪ੍ਰੋਗਰਾਮ ਨੇ  ਉਦਯੋਗਿਕ ਪਾਰਕਾਂ ਦੀ ਯੋਜਨਾਬੰਦੀ, ਵਿਕਾਸ, ਅਤੇ ਪ੍ਰਬੰਧਨ ਸਬੰਧੀਆ ਰਣਨੀਤੀਆਂ ਦੇ ਪਸਾਰ ਅਤੇ ਸੂਬੇ ਵਿਚ ਆਸਾਨੀ ਨਾਲ ਕਾਰੋਬਾਰ ਕਰਨ ਅਤੇ ਰੋਜ਼ਗਾਰ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ  ਕੀਤੀ। ਇਸ ਸਿਖਲਾਈ ਪ੍ਰੋਗਰਾਮ ਨੇ  ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ ਨੂੰ ਉਦਯੋਗਿਕ ਪਾਰਕਾਂ ਦੇ ਵਿਕਾਸ ਲਈ ਲੋੜੀਂਦੇ ਹੁਨਰਾਂ ਅਤੇ ਯੋਗਤਾਵਾਂ ਨਾਲ ਲੈਸ ਕੀਤਾ, ਜਿਸ ਵਿੱਚ ਵੀਜ਼ਨਿੰਗ, ਵਿਹਾਰਕਤਾ ਅਤੇ ਯੋਜਨਾਬੰਦੀ ,ਅਸਟੇਟ ਪ੍ਰਬੰਧਨ, ਮਾਰਕੀਟਿੰਗ ਤੇ ਨਿਵੇਸ਼ ਨੂੰ ਉਤਸ਼ਾਹ ਅਤੇ ਅੰਤਰ-ਏਜੰਸੀ ਤਾਲਮੇਲ ਸ਼ਾਮਲ ਹੈ।
ਇਸ ਦੌਰਾਨ ਅਧਿਕਾਰੀਆਂ ਨੇ ਸੀ.ਆਈ.ਜੀ. ਦੇ ਸਰੋਤ ਮਾਹਰ ਸ੍ਰੀ ਲਿਮ ਚਿਨ ਚੋਂਗ ਤੋਂ ਉਦਯੋਗਿਕ ਪਾਰਕ ਦੇ ਵਿਕਾਸ ਸਬੰਧੀ ਅੰਦਰੂਨੀ ਅਤੇ ਅੰਤਰ-ਰਾਸ਼ਟਰੀ ਨੁਕਤਿਆਂ ਬਾਰੇ ਜਾਣਕਾਰੀ ਹਾਸਲ ਕੀਤੀ।  ਇਸ ਤੋਂ ਪਹਿਲਾਂ ਸ੍ਰੀ ਲਿਮ ਨੇ ਸਿੰਗਾਪੁਰ ਵਿੱਚ ਜੇ.ਟੀ.ਸੀ. ਕਾਰਪੋਰੇਸ਼ਨ ਵਿਖੇ ਏਸ਼ੀਆ ਭਰ ਵਿੱਚ ਉਦਯੋਗਿਕ ਪਾਰਕ ਵਿਕਾਸ ਪ੍ਰਾਜੈਕਟਾਂ ਵਿੱਚ ਆਪਣੇ ਦਹਾਕਿਆਂ ਦੇ ਤਜਰਬੇ ਸਾਂਝੇ ਕੀਤੇ। ਸਮਾਪਤੀ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟਾਉਂਦਿਆਂ ਪੀ.ਐਸ.ਆਈ.ਈ.ਸੀ. ਦੇ ਤਕਨੀਕੀ ਸਲਾਹਕਾਰ ਸ੍ਰੀ ਜੇ.ਐਸ. ਭਾਟੀਆ ਨੇ ਸੀ.ਆਈ.ਜੀ. ਦੇ ਇਸ ਸਹਿਯੋਗ ਲਈ ਧੰਨਵਾਦ ਕੀਤਾ:
ਤਕਨੀਕੀ ਸਲਾਹਕਾਰ ਸ੍ਰੀ ਜੇ.ਐਸ. ਭਾਟੀਆ ਨੇ ਕਿਹਾ “ ਪੀ.ਐਸ.ਆਈ.ਈ.ਸੀ.  ਵਲੋਂ ਹੁਣ ਹਾਈ – ਟੈਕ ਸਾਈਕਲ ਵੈਲੀ, ਇੰਟੀਗਰੇਟਡ ਫਾਰਮਾਸੂਟੀਕਲ ਪਾਰਕ ਅਤੇ ਇਲੈਕਟ੍ਰਾਨਿਕਸ ਸਿਸਟਮ ਡਿਜ਼ਾਈਨ ਮੈਨੂਫੈਕਚਰਿੰਗ ਪਾਰਕ ਬਣਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ। ਮੈਨੂੰ ਯਕੀਨ ਹੈ ਕਿ ਇਨਾਂ ਸਿਖਲਾਈ ਸੈਸ਼ਨਾਂ ਤੋਂ ਪ੍ਰਾਪਤ ਗਿਆਨ ਨਾਲ  ਸਾਡੇ ਇੰਜੀਨੀਅਰਾਂ ਅਤੇ ਜਾਇਦਾਦ ਪ੍ਰਬੰਧਨ ਪੇਸ਼ੇਵਰ ਇਨਾਂ ਪ੍ਰਾਜੈਕਟਾਂ ਨੂੰ ਕਾਮਯਾਬ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣਗੇ।’’ ਸੀ.ਆਈ.ਜੀ.  ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਵੂ ਵੀ ਨੇਂਗ,  ਨੇ ਸੀਆਈਜੀ ਵਲੋਂ ਸਰਕਾਰਾਂ ਪ੍ਰਤੀ ਸਮਰਪਣ ਭਾਵਨਾ ਉੱਤੇ ਜੋਰ ਦਿੱਤਾ। ਉਹਨਾਂ ਕਿਹਾ “ਸੀ.ਆਈ.ਜੀ. ਇੱਕ ਗੈਰ-ਮੁਨਾਫਾ ਸੰਗਠਨ ਹੈ ਜੋ ਮਹੱਤਵਪੂਰਣ ਕੰਮਾਂ ਵਿੱਚ ਸਰਕਾਰਾਂ ਦਾ ਸਮਰਥਨ ਕਰਨ ਲਈ  ਪੂਰੀ ਤਰਾਂ ਸਮਰਪਿਤ ਹੈ । ਇਹ ਪ੍ਰੋਗਰਾਮ ਪੀ.ਐਸ.ਆਈ.ਈ.ਸੀ  ਦੇ ਯੋਗਦਾਨ, ਸਮਰਪਣ ਅਤੇ ਭਾਗੀਦਾਰੀ ਤੋਂ ਬਗੈਰ ਸੰਭਵ ਨਹੀਂ ਸੀ ਹੋ ਸਕਦਾ।’’
ਚਾਂਡਲਰ ਇੰਸਟੀਚਿਊਟ ਆਫ ਗਵਰਨੈਂਸ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਵੂ ਵੀ ਨੇਂਗ ਨੇ ਕਿਹਾ ਕਿ ਇਹ ਉਦਘਾਟਨੀ ਵਰਚੁਅਲ ਪ੍ਰੋਗਰਾਮ ਸੀ.ਆਈ.ਜੀ. ਅਤੇ ਪੀ.ਐਸ.ਆਈ.ਈ.ਸੀ. ਵਿਚਕਾਰ ਹੋਏ ਮੈਮੋਰੈਂਡਮ ਆਫ ਅੰਡਰਸਟੈਂਡਿੰਗ (ਸਮਝੌਤੇ) ਤਹਿਤ ਆਉਂਦਾ ਹੈ।
ਇਸ ਸਿਖਲਾਈ ਪ੍ਰੋਗਰਾਮ ਨੂੰ ਆਯੋਜਿਤ ਕਰਵਾਉਣ ਵਿੱਚ ਸਹਿਯੋਗ ਦੇਣ ਵਾਲੀ ਅਤੇ ਸੀ.ਆਈ.ਜੀ.ਨਾਲ ਕੰਮ ਕਰਨ ਵਾਲੀ , ਪੰਜਾਬ ਸਰਕਾਰ  ਦੀ ਗਵਰਨੈਂਸ ਫੈਲੋ ਸ੍ਰੀਮਤੀ ਤਪਿੰਦਰ ਕੌਰ ਘੁੰਮਣ  ਨੇ ਪੀ.ਐਸ.ਆਈ.ਈ.ਸੀ  ਦੇ  ਅਧਿਕਾਰੀਆਂ ਦੀ ਸਮਰੱਥਾ ਵਧਾਉਣ ਵਿੱਚ ਸਹਿਯੋਗ  ਦੇਣ ਅਤੇ ਪੂਰੇ ਤਾਲਮੇਲ ਨਾਲ  ਕੰਮ ਕਰਨ ਲਈ ਸੀ.ਆਈ.ਜੀ. ਦਾ ਧੰਨਵਾਦ ਕੀਤਾ।
]]>