Manish Sisodiya – D5 News https://punjabi.newsd5.in Truth Seeking News Network. Thu, 13 Oct 2022 10:33:55 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Manish Sisodiya – D5 News https://punjabi.newsd5.in 32 32 ‘ਆਪ’ ਪਾਰਟੀ ਦੇ ਗੁਜਰਾਤ ਮੁਖੀ ਗੋਪਾਲ ਇਟਾਲੀਆ ਪੁਲਿਸ ਹਿਰਾਸਤ ‘ਚ https://punjabi.newsd5.in/%e0%a8%86%e0%a8%aa-%e0%a8%aa%e0%a8%be%e0%a8%b0%e0%a8%9f%e0%a9%80-%e0%a8%a6%e0%a9%87-%e0%a8%97%e0%a9%81%e0%a8%9c%e0%a8%b0%e0%a8%be%e0%a8%a4-%e0%a8%ae%e0%a9%81%e0%a8%96%e0%a9%80-%e0%a8%97%e0%a9%8b/ Thu, 13 Oct 2022 10:33:55 +0000 https://punjabi.newsd5.in/?p=180364 ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਗੁਜਰਾਤ ਮੁਖੀ ਨੂੰ ਅੱਜ ਦੁਪਹਿਰ ਇੱਕ ਵਿਵਾਦਤ ਵੀਡੀਓ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਿਆਂ ਸੁਣਿਆ ਗਿਆ ਸੀ, ਨੂੰ ਲੈ ਕੇ ਅੱਜ ਦੁਪਹਿਰ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਦਿੱਲੀ ਦਫ਼ਤਰ ਤੋਂ ਹਿਰਾਸਤ ਵਿੱਚ ਲਿਆ ਗਿਆ। ਗੋਪਾਲ ਇਟਾਲੀਆ ਇਸ ਮਾਮਲੇ ਵਿੱਚ ਸੰਮਨ ਦੇ ਜਵਾਬ ਵਿੱਚ ਇਕ ਦਿਨ ਪਹਿਲਾਂ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋਏ ਸਨ। ਐਨਸੀਡਬਲਿਊ ਮੁਖੀ ਰੇਖਾ ਸ਼ਰਮਾ ਨੇ ਉਸ ਨੂੰ ਜੇਲ੍ਹ ਭੇਜਣ ਦੀ ਧਮਕੀ ਦੇਣ ਦਾ ਦਾਅਵਾ ਕਰਨ ਤੋਂ ਕੁਝ ਮਿੰਟਾਂ ਬਾਅਦ ਹੀ ਉਨ੍ਹਾਂ ਨੂੰ ਪੁਲਿਸ ਕਾਰ ਵਿੱਚ ਲਿਜਾਇਆ ਗਿਆ।

Batala Park News Today : ਕਸੂਤੀਆਂ ਫਸੀਆਂ ਮਹਿਲਾ ਮੁਲਾਜ਼ਮ, ਪਾਰਕ ‘ਚ ਜਾਣਾ ਪਿਆ ਮਹਿੰਗਾ | D5 Channel Punjabi

ਸ਼੍ਰੀਮਤੀ ਇਟਾਲੀਆ ਦਾ ਇਹ ਦੋਸ਼ ਸ਼੍ਰੀਮਤੀ ਸ਼ਰਮਾ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ‘ਤੇ ਉਨ੍ਹਾਂ ਦੇ ਦਫਤਰ ਦੇ ਬਾਹਰ ਹੰਗਾਮਾ ਕਰਨ ਦਾ ਦੋਸ਼ ਲਗਾਉਣ ਦੇ ਲਗਭਗ ਇਕ ਘੰਟੇ ਬਾਅਦ ਆਇਆ ਹੈ। ਇਸ ਨਾਲ ‘ਆਪ’ ਅਤੇ ਭਾਜਪਾ ਵਿਚਾਲੇ ਇਕ ਹੋਰ ਝੜਪ ਸ਼ੁਰੂ ਹੋ ਗਈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਭਾਜਪਾ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਸ੍ਰੀ ਇਟਾਲੀਆ ਨੂੰ ਇਸ ਲਈ ਹਿਰਾਸਤ ਵਿੱਚ ਲਿਆ ਗਿਆ ਸੀ ਕਿਉਂਕਿ ਉਹ ਇੱਕ ਅਜਿਹੀ ਪਾਰਟੀ ਨਾਲ ਸਬੰਧਤ ਸੀ ਜੋ ਸਕੂਲ ਬਣਾਉਣਾ ਜਾਣਦੀ ਹੈ। “ਉਹ ਨਹੀਂ ਜਾਣਦੇ ਕਿ ਲੋਕਾਂ ਨੂੰ ਕਿਵੇਂ ਸਿੱਖਿਅਤ ਕਰਨਾ ਹੈ ਅਤੇ ਸਕੂਲਾਂ ਵਿੱਚ ਸੁਧਾਰ ਕਰਨਾ ਹੈ।”

]]>
ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨ ਤੋਂ 24 ਘੰਟੇ ਬਾਅਦ ਵੀ ਪੰਜਾਬ ਦੇ ਸਿੱਖਿਆ ਮੰਤਰੀ ਨੇ ਜਾਰੀ ਨਹੀਂ ਕੀਤੀ ਪੰਜਾਬ ਦੇ ਸਕੂਲਾਂ ਦੀ ਸੂਚੀ https://punjabi.newsd5.in/%e0%a8%ae%e0%a8%a8%e0%a9%80%e0%a8%b6-%e0%a8%b8%e0%a8%bf%e0%a8%b8%e0%a9%8b%e0%a8%a6%e0%a9%80%e0%a8%86-%e0%a8%b5%e0%a9%b1%e0%a8%b2%e0%a9%8b%e0%a8%82-%e0%a8%a6%e0%a8%bf%e0%a9%b1%e0%a8%b2%e0%a9%80/ Mon, 29 Nov 2021 13:56:07 +0000 https://punjabi.newsd5.in/?p=134981 ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਦੇ 250 ਚੰਗੇ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨ ਦੇ 24 ਘੰਟੇ ਬਾਅਦ ਵੀ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੇ ਚੰਗੇ ਸਕੂਲਾਂ ਦੀ ਸੂਚੀ ਜਾਰੀ ਨਹੀਂ ਕੀਤੀ। ਇਸ ਸੰਬੰਧ ਵਿੱਚ ਸੋਮਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ, ‘‘ਪੰਜਾਬ ਦੇ ਸਿੱਖਿਆ ਮੰਤਰੀ ਮੈਦਾਨ ਛੱਡ ਕੇ ਭੱਜ ਰਹੇ ਹਨ। ਪਰਗਟ ਸਿੰਘ ਤਾਂ ਸੂਚੀ ਜਾਰੀ ਨਹੀਂ ਕਰ ਪਾਏ। ਲੇਕਿਨ ਮੈਨੂੰ ਉਮੀਦ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਸੂਬੇ ਦੇ ਸਭ ਤੋਂ ਚੰਗੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨਗੇ।’’ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਜਾਨਣ ਦਾ ਹੱਕ ਹੈ ਕਿ ਕਾਂਗਰਸ ਸਰਕਾਰ ਨੇ ਪਿੱਛਲੇ 5 ਸਾਲਾਂ ਦੌਰਾਨ ਰਾਜ ਵਿੱਚ ਸਿੱਖਿਆ ਲਈ ਕੀ ਕੰਮ ਕੀਤਾ ਹੈ? ਦੋਵਾਂ ਰਾਜਾਂ ਦੇ ਸਕੂਲਾਂ ਦੀ ਤੁਲਨਾ ਤੋਂ ਭੱਜਣਾ ਇਹ ਸਿੱਧ ਕਰਦਾ ਹੈ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਬਾਰੇ ਕੋਈ ਕੰਮ ਨਹੀਂ ਕੀਤਾ ਹੈ। ਦੂਜੇ ਪਾਸੇ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਸਿੱਖਿਆ ਖੇਤਰ ਵਿੱਚ ਜਬਰਦਸਤ ਕੰਮ ਕੀਤਾ ਹੈ, ਜਿਸ ਕਾਰਨ ਦਿੱਲੀ ਦੇ ਸਿੱਖਿਆ ਮਾਡਲ ਦੀ ਚਰਚਾ ਅੱਜ ਪੂਰੇ ਸੰਸਾਰ ਵਿੱਚ ਹੋ ਰਹੀ ਹੈ।

Kisan Bill 2020: Delhi ਤੋਂ ਆਈ ਖੁਸ਼ਖਬਰੀ, Parliament‘ਚ ਖੇਤੀ ਕਾਨੂੰਨਾਂ ਸਬੰਧੀ ਬਿੱਲ ਪਾਸ| D5 Channel Punjabi

ਸਿਸੋਦੀਆ ਨੇ ਕਿਹਾ ਕਿ ਹੁਣ ਪਰਗਟ ਸਿੰਘ ਤੁਲਨਾ ਕਰਨ ਦੀ ਥਾਂ ਮੈਦਾਨ ਛੱਡ ਕੇ ਭੱਜ ਰਹੇ ਹਨ, ਕਿਉਂਕਿ ਉਨ੍ਹਾਂ ਦੇ ਸਿੱਖਿਆ ਮਾਡਲ ਵਿੱਚ ਦਿਖਾਉਣ ਲਈ ਕੁੱਝ ਨਹੀਂ ਹੈ। ਅਸਲੀਅਤ ਇਹ ਹੈ ਕਿ ਕਾਂਗਰਸ ਨੇ ਪਿੱਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ ਅਤੇ ਸਿੱਖਿਆ ਦੇ ਖੇਤਰ ਵਿੱਚ ਤਾਂ ਪੰਜਾਬ ’ਚ ਸਿਫ਼ਰ ਕੰਮ ਹੋਇਆ ਹੈ। ਪੰਜਾਬ ਦੀ ਜਨਤਾ ਨੇ ਬਹੁਤ ਉਮੀਦਾਂ ਨਾਲ ਕਾਂਗਰਸ ਦੀ ਸਰਕਾਰ ਚੁਣੀ ਸੀ, ਲੇਕਿਨ ਕਾਂਗਰਸ ਜਨਤਾ ਦੀ ਉਮੀਦਾਂ ’ਤੇ ਖ਼ਰੀ ਨਹੀਂ ਉਤਰੀ ਅਤੇ ਪੰਜਾਬ ਦੀ ਜਨਤਾ ਨਾਲ ਧੋਖ਼ਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਇਹ ਜਾਨਣ ਦਾ ਹੱਕ ਕਿ ਕੀ ਪੰਜਾਬ ਸਰਕਾਰ ਕੋਲ ਅਜਿਹੇ 250 ਸਕੂਲ ਵੀ ਨਹੀਂ ਹਨ, ਜਿੱਥੇ ਦਿੱਲੀ ਦੇ ਸਕੂਲਾਂ ਦੀ ਤਰ੍ਹਾਂ ਪਿੱਛਲੇ 5 ਸਾਲਾਂ ਵਿੱਚ ਵਿਸ਼ਵ ਪੱਧਰੀ ਢਾਂਚਾ ਤਿਆਰ ਕੀਤਾ ਹੋਵੇ, ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਸਿਖਲਾਈ ਦਿਵਾਈ ਗਈ ਹੋਵੇ, ਨਤੀਜੇ ਚੰਗੇ ਹੋਣ, ਬੱਚੇ ਆਈਆਈਟੀ ਅਤੇ ਜੇਈਈ ਲਈ ਚੁਣੇ ਜਾ ਰਹੇ ਹੋਣ।

   Kisan Bill 2020 : Session ਤੋਂ ਪਹਿਲਾਂ ਕਿਸਾਨਾਂ ਨੇ ਰੱਖਤੀ ਨਵੀਂ ਮੰਗ, ਪੈ ਗਿਆ ਪੰਗਾ || D5 Channel Punjabi

ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, ‘‘ਮੈਨੂੰ ਉਮੀਦ ਹੈ ਕਿ ਚੰਨੀ ਸਾਬ ਮੈਦਾਨ ਛੱਡ ਕੇ ਭੱਜਣਗੇ ਨਹੀਂ ਅਤੇ ਅੱਜ ਸ਼ਾਮ ਤੱਕ ਪੰਜਾਬ ਦੇ 250 ਸਕੂਲਾਂ ਦੀ ਸੂਚੀ ਜਾਰੀ ਕਰਨਗੇ। ਜੇਕਰ ਉਹ ਸੂਚੀ ਜਾਰੀ ਨਹੀਂ ਕਰਦੇ ਤਾਂ ਸਰਵਜਨਕ ’ਤੇ ਇਹ ਮੰਨ ਲੈਣ ਕਿ ਪਿੱਛਲੇ 5 ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਠੀਕ ਕਰਨ ਲਈ ਕੋਈ ਕੰਮ ਨਹੀਂ ਕੀਤਾ ਗਿਆ।’’ ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਦਿੱਲੀ ਦੇ 250 ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਕੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਦਿੱਲੀ ਆ ਕੇ ਸਕੂਲ ਦੇਖਣ ਦਾ ਸੱਦਾ ਦਿੱਖਾ ਸੀ। ਨਾਲ ਹੀ ਪੰਜਾਬ ਦੇ 250 ਸਕੂਲਾਂ ਦੀ ਸੂਚੀ ਵੀ ਜਾਰੀ ਕਰਨ ਲਈ ਕਿਹਾ ਸੀ, ਤਾਂਕਿ ਦੋਵਾਂ ਰਾਜਾਂ ਦੇ ਸਕੂਲਾਂ ਦੇ ਢਾਂਚੇ, ਟੀਚਰ ਟਰੇਨਿੰਗ, ਨਤੀਜਿਆਂ ’ਚ ਸੁਧਾਰ ਅਤੇ ਸਾਰੀ ਸਿਖਿਆ ਵਿਵਸਥਾ ਦੀ ਤੁਲਨਾ ਕੀਤੀ ਜਾ ਸਕੇ। ਪੰਜਾਬ ਦੀ ਜਨਤਾ ਇਹ ਸਮਝ ਸਕੇ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਸ਼ਾਨਦਾਰ ਹੈ ਜਾਂ ਪੰਜਾਬ ਵਿੱਚ ਕਾਂਗਰਸ ਦਾ ਸਿੱਖਿਆ ਮਾਡਲ ਚੰਗਾ ਹੈ।


]]>
ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ https://punjabi.newsd5.in/%e0%a8%ae%e0%a8%a8%e0%a9%80%e0%a8%b6-%e0%a8%b8%e0%a8%bf%e0%a8%b8%e0%a9%8b%e0%a8%a6%e0%a9%80%e0%a8%86-%e0%a8%a8%e0%a9%87-%e0%a8%95%e0%a9%80%e0%a8%a4%e0%a8%be-%e0%a8%9f%e0%a8%b5%e0%a9%80%e0%a8%9f/ Sun, 28 Nov 2021 07:52:12 +0000 https://punjabi.newsd5.in/?p=134720 ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਦਿੱਲੀ ਦੇ ਸਿੱਖਿਆ ਮਾਡਲ ਤੇ ਬਹਿਸ ਬਣੀ ਹੋਈ ਹੈ। ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਸਿੱਖਿਆ ਪ੍ਰਬੰਧਕਾਂ ਨੂੰ ਲੈ ਕੇ ਇੱਕ ਦੂਜੇ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਟਵੀਟ ਕੀਤਾ ਹੈ ਉਨ੍ਹਾਂ ਟਵੀਟ ਵਿੱਚ ਲਿਖਿਆ ਹੈ ਕਿ ਚੋਣਾਂ ਤੋਂ ਪਹਿਲਾਂ ਦਿੱਲੀ ਤੇ ਪੰਜਾਬ ਦੇ ਸਿੱਖਿਆ ਮਾਡਲ ਤੇ ਬਹਿਸ ਹੋਣੀ ਹੈ। ਦੱਸ ਦਈਏ ਦਿੱਲੀ ਅਤੇ ਪੰਜਾਬ ਸਰਕਾਰ ਦੋਵੇਂ ਇੱਕ ਦੂਜੇ ਦੇ ਸਿੱਖਿਆ ਸੁਧਾਰਾਂ ਨੂੰ ਦੇਖਣਾ ਚਾਹੁੰਦੇ ਹਨ

]]>
ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਹੁਣ ਇਸ ਉਮਰ ਵਿੱਚ ਬੇਰੁਜ਼ਗਾਰ ਨਾ ਕਰੇ ਚੰਨੀ ਸਰਕਾਰ – ਮਨੀਸ਼ ਸਿਸੋਦਿਆ https://punjabi.newsd5.in/%e0%a8%97%e0%a9%88%e0%a9%b1%e0%a8%b8%e0%a8%9f-%e0%a8%ab%e0%a9%88%e0%a8%95%e0%a8%b2%e0%a8%9f%e0%a9%80-%e0%a8%b8%e0%a8%b9%e0%a8%be%e0%a8%87%e0%a8%95-%e0%a8%aa%e0%a9%8d%e0%a8%b0%e0%a9%8b%e0%a8%ab/ Wed, 24 Nov 2021 12:20:17 +0000 https://punjabi.newsd5.in/?p=133967 ਕਿਹਾ, ਗੈੱਸਟ ਫੈਕਲਟੀ ਪ੍ਰੋਫੈਸਰਾਂ ਦੀ ਹਰ ਹਾਲ ਵਿੱਚ ਜਾਰੀ ਰੱਖੀਆਂ ਜਾਣ  ਸੇਵਾਵਾਂ

ਸਾਲ 2002 ਤੋਂ ਪੰਜਾਬ ਦੀ ਉੱਚ ਸਿੱਖਿਆ ਵਿਵਸਥਾ ਦੀ ਬਿਹਤਰੀ ਲਈ ਦੇ ਰਹੇ ਹਨ ਸੇਵਾਵਾਂ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਆਗੂ, ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੇ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਸਰਕਾਰ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਉੱਚ ਸਿੱਖਿਆ ਵਿਵਸਥਾ ਨੂੰ ਸਾਲਾਂ ਤੋਂ ਸੰਭਾਲ ਰਹੇ ਕਰੀਬ ਇੱਕ ਹਜ਼ਾਰ ਗੈੱਸਟ-ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬੇਰੁਜ਼ਗਾਰ ਨਾ ਕੀਤੇ ਜਾਣ ਦੀ ਅਪੀਲ ਕੀਤੀ ਹੈ। ਸਿਸੋਦਿਆ ਨੇ ਕਿਹਾ ਕਿ ਸਾਲ 2002 ਤੋਂ ਜਿਨਾਂ ਸਹਾਇਕ ਪ੍ਰੋਫੈਸਰਾਂ ਨੇ ਰੈਗੂਲਰ ਅਤੇ ਪਾਰਟ ਟਾਈਮ ਪ੍ਰੋਫੈਸਰਾਂ ਦੀ ਤਰਾਂ ਮਿਹਨਤ ਨਾਲ ਸਿੱਖਿਆ ਵਿਵਸਥਾ ਦੀ ਮਜ਼ਬੂਤੀ ਲਈ ਨਿਗੂਣੇ ਤਨਖ਼ਾਹ ਉੱਤੇ ਕੰਮ ਕੀਤਾ, ਚੰਨੀ ਸਰਕਾਰ ਉਨਾਂ ਨਾਲ ਵਿਸ਼ਵਾਸਘਾਤ ਕਰਕੇ ਹੁਣ ਉਨਾਂ ਨੂੰ ਘਰ ਬਿਠਾਉਣ ਉੱਤੇ ਤੁਲੀ ਹੋਈ ਹੈ,  ਜਿਨਾਂ ਵਿਚੋਂ ਕਈਆਂ ਦੀ ਨੌਕਰੀ ਲਈ ਨਿਰਧਾਰਿਤ ਉਮਰ ਸੀਮਾ ਵੀ ਲੰਘ ਚੁੱਕੀ ਹੈ।

ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖ਼ਬਰ, SIT ਦੀ ਕਾਰਵਾਈ || D5 Channel Punjabi

ਮਨੀਸ਼ ਸਿਸੋਦਿਆ ਨੇ ਆਪਣੇ ਪੰਜਾਬ ਦੌਰੇ ਦੇ ਦੌਰਾਨ ਪੰਜਾਬ ਦੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦੇ ਪ੍ਰਤੀ ਕਾਂਗਰਸ ਸਰਕਾਰ ਦੇ ਰਵੱਇਏ ਨੂੰ ਅਣਮਨੁੱਖੀ ਅਤੇ ਬੇਇਨਸਾਫ਼ੀ ਦਾ ਅੰਤ ਕਰਾਰ ਦਿੱਤਾ ਹੈ ।ਪੰਜਾਬ ਦੇ ਸਿੱਖਿਆ ਵਿਭਾਗ ਉੱਤੇ ਮੰਡਰਾਏ ਸੰਕਟ ਉੱਤੇ ਮਨੀਸ਼ ਸਿਸੋਦਿਆ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਵਾਅਦੇ ਉੱਤੇ ਸਵਾਲ ਖੜੇ ਕੀਤੇ। ਉਨਾਂ ਨੇ ਕਿਹਾ ਕਿ ਇਹ ਵਾਅਦਾ ਉਦੋਂ ਪੂਰਾ ਹੋਵੇਗਾ, ਜਦੋਂ ਪੰਜਾਬ ਦੀ ਚੰਨੀ ਸਰਕਾਰ ਪਹਿਲ ਦੇ ਆਧਾਰ ਉੱਤੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਸੇਵਾਵਾਂ ਦੇ ਰਹੇ 906 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਬਿਨਾਂ ਕਿਸੇ ਟੈੱਸਟ-ਸ਼ਰਤ ‘ਡਾਇੰਗ ਕੇਡਰ’  ਦੇ ਆਧਾਰ ਉੱਤੇ ਵਨ-ਟਾਈਮ ਸੈਟਲਮੈਂਟ ਕਰਕੇ ਸੇਵਾਮੁਕਤੀ ਤੱਕ ਉਨਾਂ ਦੀ ਨੌਕਰੀਆਂ ਪੱਕੀ ਕਰੇ। ਸਿਸੋਦਿਆ ਨੇ ਕਿਹਾ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀ ਕੈਪਟਨ ਸਰਕਾਰ ਅਤੇ ਹੁਣ ਚੰਨੀ ਸਰਕਾਰ ਨੇ ਕਰੀਬ 15 ਸਾਲ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਕੋਈ ਸੁੱਧ ਨਹੀਂ ਲਈ।

ਹੁਣੇ ਕੇਬਲ ਆਪ੍ਰੇਟਰਾਂ ਨੇ ਕੀਤਾ ਵੱਡਾ ਐਲਾਨ! ਨਹੀਂ ਹੋਵੇਗਾ 100 ਰੁਪਏ ਰੇਟ || D5 Channel Punjabi

ਮਨੀਸ਼ ਸਿਸੋਦਿਆ ਨੇ ਕਿਹਾ ਕਿ ਕਾਂਗਰਸ ਸਰਕਾਰ 15-20 ਸਾਲਾਂ ਤੋਂ ਅਸਥਾਈ ਰੂਪ ਵਿਚ ਸੇਵਾਵਾਂ ਦੇ ਰਹੇ ਸੈਂਕੜਿਆਂ-ਹਜ਼ਾਰਾਂ ਲੋਕਾਂ ਦਾ ਨਾ-ਮਾਤਰ (ਖਾਨਾਪੂਰਤੀ) ਦਾ ਰੋਜ਼ਗਾਰ ਵੀ ਖੋਹ ਰਹੀ ਹੈ । ਸਰਕਾਰੀ ਕਾਲਜਾਂ ਵਿੱਚ ਬਤੌਰ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਇਸ ਦੀ ਤਾਜ਼ਾ ਮਿਸਾਲ ਹਨ ।
ਸਿਸੋਦਿਆ ਨੇ ਕਿਹਾ ਕਿ ਜੇਕਰ ਚੰਨੀ ਸਰਕਾਰ ਸਹਾਇਕ ਪ੍ਰੋਫੈਸਰਾਂ ਨੂੰ ਰਾਹਤ ਪ੍ਰਦਾਨ ਨਹੀਂ ਕਰਦੀ ਤਾਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਉੱਤੇ ਸਾਰੇ ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਪਹਿਲ ਦੇ ਆਧਾਰ ਉੱਤੇ ਸੁਰੱਖਿਅਤ ਕੀਤੀ ਜਾਵੇਗੀ ।ਇਸ ਤੋਂ ਪਹਿਲਾਂ ਗਵਰਨਮੈਂਟ ਕਾਲਜ ਗੈੱਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਆਪਣੇ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਸਮੇਤ ਮਨੀਸ਼ ਸਿਸੋਦਿਆ ਨੂੰ ਮੰਗ ਪੱਤਰ ਸੌਂਪਿਆ। ਐਸੋਸੀਏਸ਼ਨ ਨੇ ਸਿਸੋਦਿਆ ਨਾਲ ਉਨਾਂ ਦੇ  ਭਵਿੱਖ ਨਾਲ ਕੀਤੇ ਜਾਣ ਵਾਲੇ ਖਿਲਵਾੜ ਤੋਂ ਉਨਾਂ ਨੂੰ ਬਚਾਉਣ ਦੀ ਗੁਹਾਰ ਲਗਾਈ ।

CM ਚੰਨੀ ਸਾਹਮਣੇ ਕਾਂਗਰਸੀ MLA ਬੋਲਿਆ ਪੁੱਠਾ! ਹੋ ਗਿਆ ਸਿੱਧਾ || D5 Channel Punjabi

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਵਿੱਚ 300 ਰੈਗੂਲਰ ਪ੍ਰੋਫੈਸਰ 1.50 ਤੋਂ 2 ਲੱਖ ਰੁਪਏ ਮਾਸਿਕ ਤਨਖ਼ਾਹ ਉੱਤੇ ਕੰਮ ਕਰ ਰਹੇ ਹਨ ਅਤੇ 225 ਪਾਰਟ ਟਾਈਮ ਪ੍ਰੋਫੈਸਰ ਕਰੀਬ 60 ਹਜ਼ਾਰ ਰੁਪਏ ਮਾਸਿਕ ਤਨਖ਼ਾਹ ਉੱਤੇ ਹਨ , ਜਦੋਂ ਕਿ ਠੇਕੇ ਉੱਤੇ 11 ਪ੍ਰੋਫੈਸਰ ਸੇਵਾਵਾਂ ਦੇ ਰਹੇ ਹਨ ।  ਇਨਾਂ ਤੋਂ ਇਲਾਵਾ 906 ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਸਿਰਫ਼ 21,600 ਰੁਪਏ ਮਾਸਿਕ ਤਨਖ਼ਾਹ ਉੱਤੇ ਸੇਵਾਵਾਂ ਦੇ ਰਹੇ ਹਨ ਅਤੇ ਉਨਾਂ ਨੂੰ ਮਿਲਣ ਵਾਲੀ ਤਨਖ਼ਾਹ ਵੀ ਦੋ ਹਿੱਸੀਆਂ ਵਿੱਚ ਵੰਡੀ ਹੋਈ ਹੈ । ਤਨਖ਼ਾਹ ਦੇ 11,600 ਰੁਪਏ ਪੀਟੀਏ ਫ਼ੰਡ ਤੋਂ ਅਤੇ 10 ਹਜ਼ਾਰ ਰੁਪਏ ਸਰਕਾਰੀ ਕੋਸ਼ ਤੋਂ ਜਾਰੀ ਕੀਤੇ ਜਾਂਦੇ ਹਨ ।

ਸਿਧਾਣਾ ਦੀ ਗ੍ਰਿਫਤਾਰੀ ਤੋਂ ਬਾਅਦ ਭਖਿਆ ਮਾਹੌਲ! ਹੋਊ ਚੱਕਾ ਜਾਮ || D5 Channel Punjabi

ਗੈੱਸਟ-ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦਿਆ ਨੂੰ ਦੱਸਿਆ ਕਿ ਪੰਜਾਬ ਉੱਚ ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ 2021 ਨੂੰ ਕੁੱਲ 1158 ਅਹੁਦੇ ਉੱਤੇ ਭਰਤੀ ਦਾ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਇਆ ਗਿਆ ਹੈ । ਉਨਾਂ ਨੇ ਕਿਹਾ ਕਿ ਇਸ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 10 ਤੋਂ 20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਸਾਰੇ ਗੈੱਸਟ-ਫੈਕਲਟੀ ਸਹਾਇਕ ਪ੍ਰੋਫੈਸਰ ਬੇਰੁਜ਼ਗਾਰ ਹੋ ਜਾਣਗੇ । ਇਸ ਚਿੰਤਾ ਨੂੰ ਜ਼ਾਹਿਰ ਕਰਨ ਦੇ ਨਾਲ ਹੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਉੱਚ ਸਿੱਖਿਆ ਵਿਭਾਗ ਦੇ ਖ਼ਾਲੀ ਪਏ ਕਰੀਬ 591 ਅਹੁਦਿਆਂ ਲਈ ਹੀ ਲਿਖਤੀ ਟੈੱਸਟ ਲਿਆ ਜਾਵੇ ,  ਨਾਲ ਹੀ ਹਰਿਆਣਾ ਅਤੇ ਹੋਰ ਰਾਜਾਂ ਦੀ ਤਰਾਂ ਪੰਜਾਬ  ਦੇ ਨੌਜਵਾਨਾਂ ਲਈ ਕੋਟਾ ਨਿਰਧਾਰਿਤ ਕੀਤਾ ਜਾਵੇ ।

ਦਿੱਲੀ ਤੋਂ ਆਈ ਵੱਡੀ ਖ਼ਬਰ, ਪ੍ਰਧਾਨ ਮੰਤਰੀ ਦਾ ਨਵਾਂ ਤੋਹਫਾ || D5 Channel Punjabi

ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੇ ਖ਼ੁਦ ਦੀ ਅਣਹੋਂਦ ਖ਼ਤਰੇ ਵਿੱਚ ਪਾਉਣ ਦੀ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ 10 ਅਗਸਤ 2021 ਨੂੰ ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਖੋਲੇ ਗਏ 16 ਨਵੇਂ ਕਾਲਜਾਂ ਵਿੱਚ ਤਬਾਦਲਾ ਕਰ ਦਿੱਤਾ ਗਿਆ ਹੈ । ਅਜਿਹੇ ਵਿੱਚ ਨਿਗੂਣੇ ਤਨਖ਼ਾਹ ਉੱਤੇ ਉਨਾਂ  ਲਈ ਦੂਰ-ਦਰਾਜ਼ ਕਾਲਜਾਂ ਵਿੱਚ ਜਾਣਾ,  ਉੱਥੇ ਰਹਿਣਾ ਅਤੇ ਘਰ ਦਾ ਗੁਜ਼ਰ-ਬਸਰ ਕਰਨਾ ਕਾਫ਼ੀ ਮੁਸ਼ਕਲ ਹੈ ।

]]>
ਪੰਜਾਬ ਦੀ ਖ਼ੁਸ਼ਹਾਲੀ ਲਈ ਸ੍ਰੀ ਰਾਮ ਤੀਰਥ ਧਾਮ ਹੋਏ ਨਤਮਸਤਕ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a9%99%e0%a9%81%e0%a8%b6%e0%a8%b9%e0%a8%be%e0%a8%b2%e0%a9%80-%e0%a8%b2%e0%a8%88-%e0%a8%b8%e0%a9%8d%e0%a8%b0%e0%a9%80-%e0%a8%b0/ Sat, 16 Oct 2021 12:43:25 +0000 https://punjabi.newsd5.in/?p=127510 ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ:  ਮੁਨੀਸ਼ ਸਿਸੋਦੀਆ

ਪੰਜਾਬ ਦੌਰੇ ‘ਤੇ ਆਏ ਸਿਸੋਦੀਆ ਦਾ ਹਰਪਾਲ ਸਿੰਘ ਚੀਮਾ, ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਹੋਰ ਆਗੂਆਂ ਨੇ ਕੀਤਾ ਸਵਾਗਤ

ਸ੍ਰੀ ਅੰਮ੍ਰਿਤਸਰ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਪੰਜਾਬ ਦੌਰੇ ਦੌਰਾਨ ਅੱਜ ਸ੍ਰਿਸ਼ਟੀਕਰਤਾ ਅਤੇ ਪਵਿੱਤਰ ਰਮਾਇਣ ਦੇ ਰਚਨਹਾਰ ਭਗਵਾਨ ਵਾਲਮੀਕਿ ਜੀ ਦੇ ਅਸਥਾਨ ਸ੍ਰੀ ਰਾਮ ਤੀਰਥ ਧਾਮ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਭਗਵਾਨ ਵਾਲਮੀਕੀ ਜੀ ਦਾ ਅਸ਼ੀਰਵਾਦ ਲਿਆ।ਸ਼ਨੀਵਾਰ ਸਵੇਰੇ ਮੁਨੀਸ਼ ਸਿਸੋਦੀਆ ਦਿੱਲੀ ਤੋਂ ਅੰਮ੍ਰਿਤਸਰ ਪਹੁੰਚੇ ਸਨ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਾਬਕਾ ਡੀ.ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ, ਸੂਬਾ ਸੰਯੁਕਤ ਸਕੱਤਰ ਅਸ਼ੋਕ ਤਲਵਾੜ, ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਜੀਵਨਜੋਤ ਕੌਰ ਅਤੇ ਹੋਰ ਸਥਾਨਕ ਆਗੂਆਂ ਨਾਲ ਮੁਨੀਸ਼ ਸਿਸੋਦੀਆ ਦਾ ਅੰਮ੍ਰਿਤਸਰ ਏਅਰਪੋਰਟ ‘ਤੇ ਸਵਾਗਤ ਕੀਤਾ, ਜਿੱਥੋਂ ਉਹ ਰਾਮ ਤੀਰਥ ਧਾਮ ਵਿਖੇ ਪੁੱਜੇ।

ਆਹ ਜਥੇਦਾਰ ਤੋਂ ਖੋਹਿਆ ਮਾਇਕ, ਫੇਰ ਮਾਰਿਆ ਧੱਕਾ,ਗਿਰਿਆ ਥੱਲੇ || D5 Channel Punjabi

ਰਾਮ ਤੀਰਥ ਧਾਮ ਪਹੁੰਚ ਕੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਅੱਗੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ,  ਸੁੱਖ- ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ, ”ਭਗਵਾਨ ਵਾਲਮੀਕਿ ਜੀ ਗਿਆਨ ਦੇ ਅਥਾਹ ਗਿਆਤਾ ਸਨ, ਜਿਨ੍ਹਾਂ ਤ੍ਰੇਤਾ ਦੇ ਅਵਤਾਰ ਰਾਮ ਚੰਦਰ ਜੀ ਦੇ ਜੀਵਨ ਅਤੇ ਇਤਿਹਾਸ ਨੂੰ ਕਲਮਬੰਧ ਕੀਤਾ ਹੈ। ਉਨ੍ਹਾਂ ਇਸ ਪਵਿੱਤਰ ਅਸਥਾਨ ‘ਤੇ ਆ ਕੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅਰਦਾਸ ਕੀਤੀ ਹੈ।”

Kisan Andolan : Akali Dal ਦੀ ਪ੍ਰੋਗਰਾਮ ‘ਚ ਵੜ੍ਹਗੇ Kisan, ਫੇਰ ਘਰ ਲਈ ਬਾਦਲਾਂ ਦੀ ਨੂੰਹ | D5 Channel Punjabi

ਇਸ ਮੌਕੇ ਘੱਟਗਿਣਤੀ ਵਿੰਗ ਦੇ ਸੂਬਾ ਪ੍ਰਧਾਨ ਪਦਮ ਐਂਟੋਨੀ, ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਸੂਬਾ ਸੰਯੁਕਤ ਸਕੱਤਰ  ਬਲਜੀਤ ਸਿੰਘ ਖਹਿਰਾ, ਇੰਚਾਰਜ ਲੋਕ ਸਭਾ ਹਲਕਾ ਅੰਮ੍ਰਿਤਸਰ ਇਕਬਾਲ ਸਿੰਘ ਭੁੱਲਰ, ਸੰਯੁਕਤ ਸਕੱਤਰ ਐਕਸ ਸਰਵਿਸਮੈਨ ਵਿੰਗ ਰਾਕੇਸ਼ ਕੁਮਾਰ ਸਾਬਕਾ ਏ.ਡੀ.ਸੀ, ਜ਼ਿਲ੍ਹਾ ਸਕੱਤਰ ਪ੍ਰਭਬੀਰ ਬਰਾੜ, ਡਾ. ਇੰਦਰਪਾਲ, ਓਮ ਪ੍ਰਕਾਸ਼ ਗੱਬਰ, ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਧਾਲੀਵਾਲ, ਮਨਦੀਪ ਸਿੰਘ ਮੋਂਗਾ, ਦਲਬੀਰ ਸਿੰਘ ਟੋਂਗ, ਸੁਰਜੀਤ ਸਿੰਘ ਕੰਗ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।

]]>
Manish Sisodia on Sukhpal Khaira | ਹੰਕਾਰਿਆ ਹੈ ਸੁਖਪਾਲ ਖਹਿਰਾ? ਆਹ ਸੁਣੋ ਮਨੀਸ਼ ਸਿਸੋਦੀਆ ਦਾ ਬਿਆਨ https://punjabi.newsd5.in/manish-sisodia-on-sukhpal-khaira-%e0%a8%b9%e0%a9%b0%e0%a8%95%e0%a8%be%e0%a8%b0%e0%a8%bf%e0%a8%86-%e0%a8%b9%e0%a9%88-%e0%a8%b8%e0%a9%81%e0%a8%96%e0%a8%aa%e0%a8%be%e0%a8%b2-%e0%a8%96%e0%a8%b9%e0%a8%bf/ Sun, 06 Jan 2019 13:25:56 +0000 https://punjabi.newsd5.in/?p=40811

]]>