manwinder singh giaspura – D5 News https://punjabi.newsd5.in Truth Seeking News Network. Fri, 08 Apr 2022 15:33:10 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png manwinder singh giaspura – D5 News https://punjabi.newsd5.in 32 32 ਸੋਨੀਆ ਗਾਂਧੀ ਸੁਨੀਲ ਜਾਖੜ ਦੇ ਦਲਿਤ ਸਮਾਜ ਵਿਰੋਧੀ ਬਿਆਨ ’ਤੇ ਸਪੱਸ਼ਟੀਕਰਨ ਦੇਵੇ: ਆਮ ਆਦਮੀ ਪਾਰਟੀ https://punjabi.newsd5.in/%e0%a8%b8%e0%a9%8b%e0%a8%a8%e0%a9%80%e0%a8%86-%e0%a8%97%e0%a8%be%e0%a8%82%e0%a8%a7%e0%a9%80-%e0%a8%b8%e0%a9%81%e0%a8%a8%e0%a9%80%e0%a8%b2-%e0%a8%9c%e0%a8%be%e0%a8%96%e0%a9%9c-%e0%a8%a6%e0%a9%87/ Fri, 08 Apr 2022 15:33:10 +0000 https://punjabi.newsd5.in/?p=152226 ਕਾਂਗਰਸ ਦਲਿਤ ਸਮਾਜ ਦੇ ਸਿਰ ’ਤੇ ਰਾਜਨੀਤੀ ਚਲਾਉਂਦੀ ਹੈ, ਪਰ ਕਾਂਗਰਸ ਨੂੰ ਦਲਿਤ ਸਮਾਜ ਦੇ ਮਾਣ- ਸਨਮਾਨ ਦੀ ਕੋਈ ਚਿੰਤਾ ਨਹੀਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾਂ ਗਾਂਧੀ ਨੂੰ ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਵਿਰੋਧੀ ਕੀਤੀ ਟਿੱਪਣੀ ਬਾਰੇ ਆਪਣੀ ਸਥਿਤੀ ਸਪਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ। ਇਹ ਚੁਣੌਤੀ ਦਿੰਦਿਆਂ ‘ਆਪ’ ਦੇ ਵਿਧਾਇਕ ਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਜੇ ਕਾਂਗਰਸ ਹਾਈਕਮਾਂਡ ਨੇ ਸੁਨੀਲ ਜਾਖੜ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਜਾਂ ਹਾਈਕਮਾਂਡ ਸਮੇਤ ਸੁਨੀਲ ਜਾਖੜ ਨੇ ਮੁਆਫੀ ਨਾ ਮੰਗੀ ਤਾਂ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਕਾਨੂੰਨੀ ਕਾਰਵਾਈ ਕਰੇਗੀ।

 

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ, ‘‘ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਆਪਣੀ ਗੰਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਿਆਂ ਦਲਿਤ ਸਮਾਜ ਦਾ ਅਪਮਾਨ ਕੀਤਾ ਹੈ, ਪਰ ਸੋਨੀਆ ਗਾਂਧੀ ਅਤੇ ਕਾਂਗਰਸ ਹਾਈਕਮਾਂਡ ਨੇ ਸੁਨੀਲ ਜਾਖੜ ਖਿਲਾਫ਼ ਕਾਰਵਾਈ ਕਰਨ ਦੀ ਥਾਂ ਚੁੱਪ ਰਹਿ ਕੇ ਸੁਨੀਲ ਜਾਖੜ ਦੀ ਪਿੱਠ ਥਾਪੜੀ ਹੈ। ਕਾਂਗਰਸ ਹਾਈਕਮਾਂਡ ਦੀ ਚੁੱਪ ਅਤੇ ਸੁਨੀਲ ਜਾਖੜ ਵੱਲੋਂ ਦਲਿਤ ਸਮਾਜ ਕੋਲੋਂ ਮੁਆਫ਼ੀ ਨਾ ਮੰਗਣ ਤੋਂ ਸਿੱਧ ਹੁੰਦਾ ਹੈ ਕਿ ਕਾਂਗਰਸ ਦੀਆਂ ਨਜ਼ਰਾਂ ’ਚ ਦਲਿਤ ਸਮਾਜ ਦੀ ਕੋਈ ਇੱਜਤ ਨਹੀਂ।’’

 

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ’ਚ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਦਲਿਤ ਸਮਾਜ ਦੇ ਆਗੂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਤਾਂ ਜ਼ਰੂਰ ਬਣਾਇਆ ਸੀ, ਪਰ ਕਾਂਗਰਸ ਦੇ ਪੰਜਾਬੀ ਅਤੇ ਕੌਮੀ ਆਗੂਆਂ ਦੀ ਮਾਨਸਿਕਤਾ ਵਿੱਚ ਦਲਿਤ ਅਤੇ ਗਰੀਬ ਸਮਾਜ ਪ੍ਰਤੀ ਨਫ਼ਰਤ ਭਰੀ ਪਈ ਹੈ। ਜਿਸ ਦਾ ਪ੍ਰਗਟਾਵਾ ਸੁਨੀਲ ਜਾਖੜ ਦਲਿਤ ਸਮਾਜ ਵਿਰੋਧੀ ਬਿਆਨ ਰਾਹੀਂ ਕੀਤਾ ਗਿਆ ਹੈ। ਵਿਧਾਇਕ ਗਿਆਸਪੁਰਾ ਨੇ ਅੱਗੇ ਕਿਹਾ ਕਿ ਕਾਂਗਰਸ ਨੇ ਸੰਨ 1984 ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਸੀ ਅਤੇ ਇਸ ਕਤਲੇਆਮ ਦੀ ਮੁਆਫ਼ੀ ਵੀ ਸਿੱਖ ਆਗੂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਹੀ ਮੰਗੀ ਸੀ।

 

ਇਹੋ ਵਰਤਾਰਾ ਹੁਣ ਕਾਂਗਰਸ ਜਮਾਤ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਸੁਨੀਲ ਜਾਖੜ ਦੇ ਬਿਆਨ ਬਾਰੇ ਅਖਤਿਆਰ ਕਰੇਗੀ। ਇਸੇ ਲਈ ਗਾਂਧੀ ਪਰਿਵਾਰ ਚੁੱਪ ਧਾਰੀ ਬੈਠਾ ਹੈ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ, ‘‘ਸੁਨੀਲ ਜਾਖੜ ਦਾ ਬਿਆਨ ਪੰਜਾਬੀ ਸਮਾਜ ਅਤੇ ਮਾਨਵਤਾ ਵਿਰੋਧੀ ਹੈ। ਕਾਂਗਰਸ ਲੰਮਾ ਸਮਾਂ ਦਲਿਤ ਸਮਾਜ ਦੇ ਸਿਰ ’ਤੇ ਆਪਣੀ ਰਾਜਨੀਤੀ ਚਲਾਉਂਦੀ ਰਹੀ ਹੈ, ਪਰ ਕਾਂਗਰਸ ਨੂੰ ਦਲਿਤ ਸਮਾਜ ਦੇ ਮਾਣ ਸਨਮਾਨ ਦੀ ਕੋਈ ਚਿੰਤਾ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਸ਼ਿਕਾਇਤ ਕਰਨ ਦੇ ਬਾਵਜੂਦ ਕਾਂਗਰਸ ਹਾਈਕਮਾਂਡ ਨੇ ਨਾ ਤਾਂ ਸੁਨੀਲ ਜਾਖੜ ਖਿਲਾਫ਼ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਸੁਨੀਲ ਜਾਖੜ ਨੇ ਦਲਿਤ ਸਮਾਜ ਕੋਲੋਂ ਮੁਆਫ਼ੀ ਮੰਗੀ ਹੈ।

 

ਵਿਧਾਇਕ ਹੈਪੀ ਨੇ ਕਿਹਾ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਕੇਵਲ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਦਲਿਤ ਸਮਾਜ ਦੇ ਸਵੈਮਾਨ ਨੂੰ ਗਹਿਰੀ ਸੱਟ ਲੱਗੀ ਹੈ। ਪੰਜਾਬ ਦੇ ਲੋਕ ਅਜਿਹੀ ਘਟੀਆ ਮਾਨਸਿਕਤਾ ਨੂੰ ਕਦੇ ਸਵੀਕਾਰ ਨਹੀਂ ਕਰਨਗੇ ਅਤੇ ਦੇਸ਼ ਦਾ ਦਲਿਤ ਸਮਾਜ ਕਾਂਗਰਸ ਕੋਲੋਂ ਆਪਣੇ ਅਪਮਾਨ ਦਾ ਬਦਲਾ ਜ਼ਰੂਰ ਲਵੇਗਾ। ‘ਆਪ’ ਵਿਧਾਇਕਾਂ ਨੇ ਕਿਹਾ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾਂ ਗਾਂਧੀ ਸਮੇਤ ਸੁਨੀਲ ਜਾਖੜ ਨੂੰ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਜੇ ਕਾਂਗਰਸੀ ਆਗੂਆਂ ਨੇ ਮੁਆਫ਼ੀ ਨਾ ਮੰਗੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਲਿਤ ਸਮਾਜ ਦੇ ਸੰਗਠਨਾਂ ਦੀ ਮੰਗ ਅਨੁਸਾਰ ਸੁਨੀਲ ਜਾਖੜ ਖਿਲਾਫ਼ ਐਸ.ਸੀ/ ਐਸ.ਟੀ ਐਕਟ ਤਹਿਤ ਕਾਰਵਾਈ ਕਰੇਗੀ।

]]>
ਸਰਕਾਰਾਂ ਨੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਲਈ ਮਿੱਥ ਕੇ ਤਬਾਹ ਕੀਤੀ ਉ੍ੱਚ ਸਿੱਖਿਆ: ਮਨਵਿੰਦਰ ਸਿੰਘ ਗਿਆਸਪੁਰਾ https://punjabi.newsd5.in/%e0%a8%b8%e0%a8%b0%e0%a8%95%e0%a8%be%e0%a8%b0%e0%a8%be%e0%a8%82-%e0%a8%a8%e0%a9%87-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a8%a8%e0%a9%8c%e0%a8%9c%e0%a8%b5%e0%a8%be/ Wed, 21 Jul 2021 14:07:17 +0000 https://punjabi.newsd5.in/?p=113289 ਉੱਚ ਸਿੱਖਿਆ ਲਈ ਰੂਸਾ ਅਧੀਨ ਕਾਲਜਾਂ ਲਈ ਆਏ ਫੰਡਾਂ ‘ਚ 108 ਕਰੋੜ ਦੇ ਘੋਟਾਲੇ ਦਾ ਦੋਸ਼
ਢਾਈ ਦਹਾਕਿਆਂ ਤੋਂ  ਜਾਣ ਬੁੱਝ ਕੇ ਸਰਕਾਰੀ ਕਾਲਜਾਂ ‘ਚ ਨਹੀਂ ਕੀਤੀ ਭਰਤੀ
ਕਾਲਜਾਂ ਦੇ ਰੂਸਾ ਫੰਡ ਘੁਟਾਲੇ ਦੀ ਹਾਈਕੋਰਟ ਦੀ ਨਿਗਰਾਨੀ ਥੱਲੇ ਸਮਾਂਬੱਧ ਜਾਂਚ ਮੰਗੀ

ਚੰਡੀਗੜ੍ਹ:‘ਪੰਜਾਬ ਉਤੇ ਰਾਜ ਕਰਨ ਵਾਲੀਆਂ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਨੇ ਸੂਬੇ ਦੀ ਨੌਜਵਾਨੀ ਨੂੰ ਬਰਬਾਦ ਕਰਨ ਲਈ ਗਿਣਮਿੱਥ ਕੇ ਸਰਕਾਰੀ ਉੱਚ ਸਿੱਖਿਆ ਪ੍ਰਣਾਲੀ ਨੂੰ ਤਬਾਹ ਕੀਤਾ ਹੈ ਤਾਂ ਕਿ ਸੂਬੇ ‘ਚ ਡਰੱਗ ਮਾਫੀਆ ਅਤੇ ਪ੍ਰਾਈਵੇਟ ਸਿੱਖਿਆ ਮਾਫੀਆ ਸਥਾਪਤ ਕੀਤਾ ਜਾ ਸਕੇ।’ ਇਹ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਸਰਕਾਰ ‘ਤੇ ਕੇਂਦਰ ਸਰਕਾਰ ਵੱਲੋਂ ਉਚ ਸਿੱਖਿਆ ਦੇ ਵਿਕਾਸ ਲਈ ਭੇਜੇ 108 ਕਰੋੜ ਤੋਂ ਜ਼ਿਆਦਾ ਰੁਪਏ ਦੇ ਘੋਟਾਲੇ ਦਾ ਦੋਸ਼ ਲਾਇਆ ਅਤੇ ਇਸ ਦੀ ਹਾਈਕੋਰਟ ਦੀ ਨਿਗਰਾਨੀ ਹੇਠ ਸਮਾਂਬੱਧ ਜਾਂਚ ਮੰਗੀ।ਬੁੱਧਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਉੱਚ ਸਿੱਖਿਆ ਪ੍ਰਣਾਲੀ ਦੀ ਤਬਾਹੀ ਦਾ ਪ੍ਰਗਟਾਵਾ ਕਰਦਿਆਂ ਦੇ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਖੁਲਾਸਾ ਕੀਤਾ ਕਿ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਸਮੇਤ ਭਾਜਪਾ ਦੀਆਂ ਸਰਕਾਰਾਂ ਨੇ ਸੂਬੇ ‘ਚ ਉਚ ਸਿੱਖਿਆ ਦੇ ਵਿਕਾਸ ਲਈ ਨਹੀਂ ਸਗੋਂ ਵਿਨਾਸ਼ ਲਈ ਕੰਮ ਕੀਤਾ। ਉਨਾਂ ਕਿਹਾ ਕੇਂਦਰ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਦੇ ਵਿਕਾਸ ਅਤੇ ਉਚ ਸਿੱਖਿਆ ਲਈ ਭੇਜੇ 108.60 ਕਰੋੜ ਤੋਂ ਜ਼ਿਆਦਾ ਰੁਪਏ ਦਾ ਘੋਟਾਲਾ ਕੀਤਾ ਹੈ।

ਨਵਜੋਤ ਸਿੱਧੂ ਦਾ ਕੈਪਟਨ ਨੂੰ ਝਟਕਾ! ਕਾਂਗਰਸ ਦੇ ਪੱਟੇ 77 ਚੋਂ 62 MLA || D5 Channel Punjabi

ਗਿਆਸਪੁਰਾ ਨੇ ਕੇਂਦਰੀ ਫੰਡਾਂ ਬਾਰੇ ਦੱਸਿਆ ਕਿ ਸਾਲ 2000 ਵਿੱਚ ਕੇਂਦਰ ਸਰਕਾਰ ਨੇ ਦੇਸ਼ ਵਿੱਚ ਉਚ ਸਿੱਖਿਆ ਦੇ ਮਿਆਰ ਵਿੱਚ ਗੁਣਾਤਮਿਕ ਸੁਧਾਰ ਕਰਨ ਲਈ ‘ਰਾਸ਼ਟਰੀ ਉਚਤਰ ਸਿੱਖਿਆ ਅਭਿਆਨ’ (ਰੂਸਾ) ਸ਼ਰੂ ਕੀਤਾ ਸੀ, ਜਿਸ ਅਧੀਨ ਸਰਕਾਰੀ ਕਾਲਜਾਂ ਦੇ ਨਵਨਿਰਮਾਣ ਤੇ ਉਚ ਸਿੱਖਿਆ ਦਾ ਪੱਧਰ ਉਪਰ ਚੁੱਕਣ ਲਈ 60 ਫ਼ੀਸਦੀ ਰਕਮ ਕੇਂਦਰ ਸਰਕਾਰ ਅਤੇ 40 ਫ਼ੀਸਦੀ ਰਕਮ ਸੂਬਾ ਸਰਕਾਰ ਨੇ ਦੇਣੀ ਸੀ। ਉਨਾਂ ਦੋਸ਼ ਲਾਇਆ ਕਿ ਪੰਜਾਬ ਦੀਆਂ ਕੈਪਟਨ ਅਤੇ ਬਾਦਲ ਸਰਕਾਰਾਂ ਨੇ 13 ਸਾਲ ਇਸ ਅਭਿਆਨ ਤਹਿਤ ਆਪਣੇ ਹਿੱਸੇ ਦੀ ਰਕਮ ਦਿੱਤੀ ਹੀ ਨਹੀਂ, ਸਿੱਟੇ ਵਜੋਂ ਲੱਖਾਂ ਵਿਦਿਆਰਥੀਆਂ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਲਈ ਸਰਕਾਰੀ ਕਾਲਜਾਂ ਦੇ ਬੂਹੇ ਬੰਦ ਹੋ ਗਏ।ਗਿਆਸਪੁਰਾ ਨੇ ਅੱਗੇ ਖੁਲਾਸਾ ਕੀਤਾ ਕਿ ਸਾਲ 2019-20 ਤੱਕ ਕੇਂਦਰ ਸਰਕਾਰ ਨੇ ਰਾਸ਼ਟਰੀ ੳੁੱਚਤਰ ਸਿੱਖਿਆ ਅਭਿਆਨ-1 (ਰੂਸਾ) ਤਹਿਤ 124.32 ਕਰੋੜ ਪੰਜਾਬ ਸਰਕਾਰ ਨੂੰ ਜਾਰੀ ਕੀਤਾ, ਜਿਸ ਵਿਚ ਪੰਜਾਬ ਸਰਕਾਰ ਨੇ 86 ਕਰੋੜ ਦਾ ਹਿੱਸਾ ਪਾਉਣਾ ਸੀ, ਪਰ ਸਰਕਾਰ ਨੇ ਕੇਵਲ 36 ਕਰੋੜ ਰੁਪਏ ਦਾ ਹੀ ਹਿੱਸਾ ਦਿੱਤਾ।

ਪਾਰਲੀਮੈਂਟ ਘੇਰਨ ਤੋਂ ਪਹਿਲਾਂ ਡੱਲੇਵਾਲ ਦਾ ਵੱਡਾ ਐਲਾਨ || D5 Channel Punjabi

ਉਨਾਂ ਕਿਹਾ ਕਿ ਇਸ 160 ਕਰੋੜ ਰੁਪਏ ਦੀ ਰਕਮ ਵਿੱਚੋਂ ਪੰਜਾਬ ਸਰਕਾਰ ਨੇ ਕੇਵਲ 80 ਕਰੋੜ ਰੁਪਏ ਵਰਤੇ ਜਾਣ ਦਾ ਸਰਟੀਫ਼ਿਕੇਟ ਜਾਰੀ ਕੀਤਾ ਹੈ, ਜਦੋਂ ਕਿ ਬਾਕੀ 80 ਕਰੋੜ ਤੋਂ ਜ਼ਿਆਦਾ ਦੀ ਰਕਮ ਖੁਰਦ-ਬੁਰਦ ਕਰ ਦਿੱਤੀ, ਜੋ ਜਾਂਚ ਦਾ ਵਿਸ਼ਾ ਹੈ।ਉਨਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਨੇ ਰੂਸਾ-2 ਦੇ ਤਹਿਤ ਸਰਕਾਰੀ ਕਾਲਜਾਂ ‘ਚ ਖੋਜ-ਕਾਰਜਾਂ, ਪ੍ਰਯੋਗਸ਼ਾਲਾਵਾਂ ਅਤੇ ਲਾਇਬਰੇਰੀਆਂ ਲਈ 28.60 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਜਾਰੀ ਕੀਤੇ, ਪਰ ਪੰਜਾਬ ਸਰਕਾਰ ਨੇ ਆਪਣੇ ਹਿੱਸੇ ਦੀ ਰਕਮ ਤਾਂ ਕੀ ਦੇਣੀ ਸੀ, ਸਗੋਂ ਕੇਂਦਰ ਵੱਲੋਂ ਆਏ ਇਸ 28.60 ਕਰੋੜ ਨੂੰ ਵੀ ਗੋਲ਼ ਕਰ ਦਿੱਤਾ, ਤਾਂ ਹੀ ਰੂਸਾ-2 ਦੇ ਤਹਿਤ ਆਈ ਰਕਮ ਦਾ ਵਰਤੋਂ ਸਰਟੀਫ਼ਿਕੇਟ (ਯੂ.ਸੀ) ਹੀ ਨਹੀਂ ਦਿੱਤਾ। ਜਿਸ ਨਾਲ ਘੋਟਾਲੇ ਦੀ ਕੁੱਲ ਰਾਸ਼ੀ 108 ਕਰੋੜ ਨੂੰ ਪਾਰ ਕਰ ਗਈ।
ਗਿਆਸਪੁਰਾ ਨੇ ਗੁਆਂਢੀ ਸੂਬੇ ਹਰਿਆਣਾ ਅਤੇ ਹਿਮਾਚਲ ਪਦੇਸ਼ ਦੀ ਤੁਲਨਾ ‘ਚ ਪੰਜਾਬ ਦੇ ਸਰਕਾਰੀ ਕਾਲਜਾਂ ਦੀ ਗਿਣਤੀ ਅਤੇ ਉੱਚ ਸਿੱਖਿਆ ਦੀ ਅੰਕੜਿਆਂ ਨਾਲ ਤਰਸਯੋਗ ਤਸਵੀਰ ਪੇਸ਼ ਕਰਦਿਆਂ ਦੱਸਿਆ ਕਿ ਢਾਈ ਦਹਾਕਿਆਂ ਤੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ (ਟੀਚਿੰਗ)  ਅਤੇ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਹੀ ਨਹੀਂ ਕੀਤੀ।

ਨਵਜੋਤ ਸਿੱਧੂ ਦੀ MLA ਨਾਲ ਗੁਪਤ ਮੀਟਿੰਗ ਦੀ ਵੀਡੀਓ ਵਾਇਰਲ || D5 Channel Punjabi

ਜਿਸ ਕਾਰਨ ਸਰਕਾਰੀ ਕਾਲਜਾਂ ਵਿਚ ਲੈਕਚਰਾਰ ਅਤੇ ਪ੍ਰੋਫੈਸਰ ਹੀ ਨਹੀਂ ਬਚੇ ਅਤੇ ਸਰਕਾਰੀ ਕਾਲਜ ਦਿਨ-ਬ-ਦਿਨ ਦਮ ਤੋੜ ਦੇ ਜਾ ਰਹੇ ਹਨ। ਦੂਜੇ ਪਾਸੇ ਪ੍ਰਾਈਵੇਟ ਸਿੱਖਿਆ ਮਾਫੀਆ ਤਰੱਕੀ ਕਰ ਰਿਹਾ ਹੈ। ਨਤੀਜੇ ਵਜੋਂ ਪੰਜਾਬ ਦੇ ਨੌਜਵਾਨ ਨਿਰਾਸ਼ ਅਤੇ ਬੇਰੁਜ਼ਗਾਰ ਹੋ ਕੇ ਨਸ਼ਿਆਂ ਵਿੱਚ ਗ੍ਰਸਤ ਹੋ ਰਹੇ ਹਨ ਜਾਂ ਵਿਦੇਸ਼ ਜਾਣ ਦੀ ਦੌੜ ‘ਚ ਹਨ।ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਦੇ ਨਵਨਿਰਮਾਣ ਅਤੇ ਉੱਚ ਸਿੱਖਿਆ ਦੇ ਵਿਕਾਸ ਲਈ ਕੇਂਦਰ ਵੱਲੋਂ ਜਾਰੀ ਕੀਤੇ ਫੰਡਾਂ ਦੀ ਹਾਈਕੋਰਟ ਦੀ ਨਿਗਰਾਨੀ ਵਿੱਚ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ।ਉਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਰਕਾਰੀ ਕਾਲਜਾਂ ਦਾ ਕਾਇਆ-ਕਲਪ ਕਰਕੇ ਵਿਸ਼ਵ ਪੱਧਰੀ ੳੁੱਚ ਸਿੱਖਿਆ ਮੁੱਹਈਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਿਛਲੇ ਸਮੇਂ ਦੌਰਾਨ ਫੰਡਾਂ ਵਿੱਚ ਹੋਏ ਘੋਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਮੰਤਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

]]>
SHO Baljinder Singh | ਅਕਾਲੀ ਲੀਡਰਾਂ ‘ਤੇ ਸਵਾਲ | Khanna https://punjabi.newsd5.in/sho-baljinder-singh-%e0%a8%85%e0%a8%95%e0%a8%be%e0%a8%b2%e0%a9%80-%e0%a8%b2%e0%a9%80%e0%a8%a1%e0%a8%b0%e0%a8%be%e0%a8%82-%e0%a8%a4%e0%a9%87-%e0%a8%b8%e0%a8%b5%e0%a8%be%e0%a8%b2-khanna/ Mon, 06 Jul 2020 07:39:08 +0000 https://punjabi.newsd5.in/?p=70370 ਖੰਨਾ : ਖੰਨਾ ਥਾਣੇ ‘ਚ ਐੱਸ.ਐੱਚ.ਓ. ਰਹਿ ਚੁੱਕੇ ਬਲਜਿੰਦਰ ਸਿੰਘ ਖਿਲਾਫ਼ ਐਫਆਈਆਰ ਤਾਂ ਦਰਜ ਹੋ ਚੁੱਕੀ ਹੈ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ। ਲੋਕ ਇਨਸਾਫ਼ ਪਾਰਟੀ ਦੇ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਸਾਥੀਆਂ ਸਮੇਤ ਮਿਲ ਕੇ ਥਾਣੇ ਦੇ ਬਾਹਰ ਇਨਸਾਫ਼ ਲਈ ਪ੍ਰਦਰਸ਼ਨ ਕੀਤਾ ਸੀ।

ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ, ਫੀਸ ਭਰਨ ਤੋਂ ਪਹਿਲਾਂ ਆਹ ਸੁਣੋ | Private School Fees | High Court

ਥਾਣੇਦਾਰ ਨੇ ਅੰਮ੍ਰਿਤਧਾਰੀ ਪਿਓ ਪੁੱਤ ਤੇ ਦਲਿਤ ਸੀਰੀ ਨੂੰ ਨੰਗਾ ਕਰਕੇ ਅਸ਼ਲੀਲ ਵੀਡੀਓ ਬਣਾਈ ਸੀ ਤੇ ਰੋਸ ਵੱਜੋਂ ਗਿਆਸਪੁਰਾ ਨੇ ਵੀ ਕੱਪੜੇ ਉਤਾਰ ਕੇ ਥਾਣੇਦਾਰ ਖਿਲਾਫ਼ ਆਵਾਜ਼ ਬੁਲੰਦ ਕੀਤੀ ਸੀ। ਹੁਣ ਮਨਵਿੰਦਰ ਸਿੰਘ ਗਿਆਸਪੁਰਾ ਦਾ ਕਹਿਣਾ ਹੈ ਕਿ ਜੰਗ ਹਾਲੇ ਖ਼ਤਮ ਨਹੀਂ ਹੋਈ। ਗਿਆਸਪੁਰਾ ਨੇ ਕੁਝ ਅਕਾਲੀ ਆਗੂਆਂ ‘ਤੇ ਉਂਗਲ ਚੁੱਕੀ ਹੈ। ਅਗਲੇ ਸਮੇਂ ‘ਚ ਲੋਕ ਇਨਸਾਫ਼ ਪਾਰਟੀ ਕੀ ਐਕਸ਼ਨ ਲੈਂਦੀ ਹੈ ਇਸ ‘ਤੇ ਸਭ ਦੀ ਨਜ਼ਰ ਹੈ।

]]>