Member of the Lok Sabha – D5 News https://punjabi.newsd5.in Truth Seeking News Network. Mon, 14 Mar 2022 17:26:03 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Member of the Lok Sabha – D5 News https://punjabi.newsd5.in 32 32 ਭਗਵੰਤ ਮਾਨ ਵੱਲੋਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦਾ ਸੱਦਾ https://punjabi.newsd5.in/%e0%a8%ad%e0%a8%97%e0%a8%b5%e0%a9%b0%e0%a8%a4-%e0%a8%ae%e0%a8%be%e0%a8%a8-%e0%a8%b5%e0%a9%b1%e0%a8%b2%e0%a9%8b%e0%a8%82-%e0%a8%b2%e0%a9%8b%e0%a8%95%e0%a8%be%e0%a8%82-%e0%a8%a8%e0%a9%82%e0%a9%b0-16/ Sun, 13 Mar 2022 15:58:13 +0000 https://punjabi.newsd5.in/?p=149095 ਇਸ ਦਾ ਉਦੇਸ਼ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਾ

ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਦੇ ਨਾਲ ਸਾਫ-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਦਾ ਵਾਅਦਾ ਕੀਤਾ

ਅੰਮ੍ਰਿਤਸਰ ‘ਚ ਕੇਜਰੀਵਾਲ ਤੇ ਮਾਨ ਦੀ ਅਗਵਾਈ ‘ਚ ‘ਆਪ’ ਦੇ ਰੋਡ ਸ਼ੋਅ ਮੌਕੇ ਜਨ ਸੈਲਾਬ ਉਮੜਿਆ

ਅੰਮ੍ਰਿਤਸਰ: ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ 16 ਮਾਰਚ, 2022 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੋਡ ਸ਼ੋਅ ਦੌਰਾਨ ਆਪਣੇ ਸੰਬੋਧਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਨਵੀਂ ਚੁਣੀ ਸਰਕਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਪੂਰਨ ਵਿਸ਼ਵਾਸ ਅਤੇ ਭਰੋਸਾ ਰੱਖਣ ਵਾਲੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਮਾਨ ਨੇ ਲੋਕਾਂ ਨੂੰ ਇਸ ਇਤਿਹਾਸਕ ਦਿਨ ਮੌਕੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਪ੍ਰਣ ਲੈਣ ਲਈ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ।

Gurmeet Khudian ਦਾ ਐਲਾਨ, ਖੁੱਲ੍ਹੇਗਾ 32 ਸਾਲ ਪੁਰਾਣਾ ਕੇਸ! ਪਿਤਾ ਦੇ ਕਾਤਲ ਜਾਣਗੇ ਜੇਲ੍ਹ! | D5 Channel Punjabi

ਉਨ੍ਹਾਂ ਕਿਹਾ ਕਿ ਇਹ ‘ਆਪ’ ਹੀ ਹੈ, ਜਿਸ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕਰਵਾ ਕੇ ਰੀਤ ਨੂੰ ਤੋੜਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਰਾਜ ਭਵਨ ਵਿਖੇ ਅਜਿਹੇ ਸਮਾਗਮ ਕਰਵਾਏ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਉਹ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਦਫਤਰਾਂ ਵਿੱਚ ਪਿਛਲੀ ਪ੍ਰਥਾ ਦੇ ਅਨੁਸਾਰ ਹੁਣ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ ਅਤੇ ਹੁਣ ਸਿਰਫ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਹੀ ਲਗਾਈਆਂ ਜਾਣਗੀਆਂ।

ਦਿੱਲੀ ਤੋਂ ‘SKM’ ਦਾ ਐਲਾਨ, ਮੁੜ ਕੱਢਣਗੇ ਟਰੈਕਟਰ ਮਾਰਚ, ਰਾਜੇਵਾਲ ਨੂੰ ਦਿੱਤਾ ਝਟਕਾ | D5 Channel Punjabi

ਲੋਕਾਂ ਦਾ ਧੰਨਵਾਦ ਕਰਦਿਆਂ ਮਾਨ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ‘ਆਪ’ ਦੀ ਅਹਿਮੀਅਤ ਨੂੰ ਘਟਾ ਕੇ ਨਵੀਂ ਸਰਕਾਰ ਬਣਾਉਣ ਲਈ ਕਮਰ ਕੱਸ ਰਹੀਆਂ ਸਨ ਪਰ ਲੋਕਾਂ ਦੀ ਏਕਤਾ ਨੇ ‘ਆਪ’ ਦੇ ਹੱਕ ‘ਚ 92 ਸੀਟਾਂ ਦੇ ਵੱਡੇ ਫਤਵੇ ਨਾਲ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। 122 ਸਿਆਸੀ ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦਾ ਜ਼ਿਕਰ ਕਰਦਿਆਂ ਮਾਨ ਨੇ ਕਿਹਾ ਕਿ 27 ਪੁਲਿਸ ਵਾਹਨਾਂ ਨੂੰ ਵਾਪਸ ਲੈਣ ਸਮੇਤ 403 ਸੁਰੱਖਿਆ ਕਰਮਚਾਰੀ ਨੂੰ ਥਾਣਿਆਂ ਵਿੱਚ ਮੁੜ ਤਾਇਨਾਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਪੁਲਿਸ ਮੁਲਾਜ਼ਮ ਥਾਣਿਆਂ ਵਿੱਚ ਅਮਨ-ਕਾਨੂੰਨ ਨਾਲ ਸਬੰਧਤ ਡਿਊਟੀਆਂ ਨਿਭਾਉਣ ਲਈ ਪੇਸ਼ੇਵਰ ਢੰਗ ਨਾਲ ਕੰਮ ਕਰਨਗੇ।

‘Bhagwant Mann’ ਨੇ ਖੁਲ੍ਹਵਾ ਲਏ ਪੁਰਾਣੇ ਕੇਸ, ਪਾਰਟੀਆਂ ‘ਚ ਪਿਆ ਵੱਡਾ ਕਲੇਸ਼, Badal-Sidhu ਨਾਲ ਹੋ ਗਈ ਮਾੜੀ!

ਉਨ੍ਹਾਂ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਪਿੰਡਾਂ/ਮੁਹੱਲਿਆਂ ਵਿੱਚ ਆਪਣੇ ਤੌਰ ‘ਤੇ ਠੀਕਰੀ ਪਹਿਰੇ (ਰਾਤ ਦੀ ਚੌਕਸੀ) ਲਾਉਣ ਲਈ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਜਦੋਂ ਕਿ ਇਹ ਪੁਲਿਸ ਕਰਮੀ ਉਹਨਾਂ ਦੀ ਰਿਹਾਇਸ਼ ਦੇ ਬਾਹਰ ਲੱਗੇ ਟੈਂਟਾਂ ਵਿੱਚ ਠਹਿਰੇ ਹੋਏ ਸਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਦੌਰਾਨ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਨੂੰ ਲੰਮੇ ਸਮੇਂ ਬਾਅਦ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ, ਜੋ ਸਾਫ਼-ਸੁਥਰੀ ਅਤੇ ਪਾਰਦਰਸ਼ੀ ਸਰਕਾਰ ਨੂੰ ਯਕੀਨੀ ਬਣਾਏਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਾ ਕੋਈ ਵੀ ਮੰਤਰੀ ਅਤੇ ਵਿਧਾਇਕ ਦੁਰਵਿਵਹਾਰ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੇਲ੍ਹ ਭੇਜਿਆ ਜਾਵੇਗਾ।

‘Bhagwant Mann’ ਦਾ ਐਕਸ਼ਨ ਤਿਆਰ! ਖੁੱਲ੍ਹਣੀਆਂ ਬੰਦ ਫਾਇਲਾਂ! ਕਈ ਲੀਡਰਾਂ ਫਸਣਗੇ ਪੁੱਠਾ? | D5 Channel Punjabi

ਕੇਜਰੀਵਾਲ ਨੇ ਅੱਗੇ ਕਿਹਾ ਕਿ ਇਹ ਇੱਕ ਸਥਾਪਿਤ ਤੱਥ ਹੈ ਕਿ ਪੰਜਾਬੀਆਂ ਨੂੰ ਕ੍ਰਾਂਤੀ ਲਿਆਉਣ ਲਈ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਨੇ ਸੱਚਮੁੱਚ ਇੱਕ ਮਹਾਨ ਕ੍ਰਾਂਤੀ ਲਿਆ ਕੇ ਅਜਿਹਾ ਕੀਤਾ ਹੈ। ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕੇਜਰੀਵਾਲ ਨੇ ਕਿਹਾ, ”ਤੁਸੀ ਕਮਾਲ ਕਰ ਦਿੱਤਾ ਹੈ, ਮੈਂ ਪੰਜਾਬ ਨੂੰ ਪਿਆਰ ਕਰਦਾ ਹਾਂ” ਕਿਉਂਕਿ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਅਕਾਲੀ ਦਲ ਅਤੇ ਕਾਂਗਰਸ ਦੇ ਦਿੱਗਜ ਆਗੂ ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਹਾਰ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਦੋਵਾਂ ਦਾ ਸਫਾਇਆ ਕਰਨ ਵਰਗਾ ਕੰਮ ਪੰਜਾਬੀਆਂ ਤੋਂ ਇਲਾਵਾ ਕੋਈ ਨਹੀਂ ਕਰ ਸਕਦਾ।

‘Bhagwant Maan’ ਦੀ ਸਰਕਾਰ ਬਣਦਿਆਂ ਸਿੱਖਾਂ ਨੂੰ ਤੋਹਫਾ,ਜੜ੍ਹੋਂ ਪੱਟੇ ਅਕਾਲੀ-ਕਾਂਗਰਸੀ, ਖੁੱਲ੍ਹਣਗੀਆਂ ਬੰਦ ਰਿਪੋਰਟਾਂ

ਕੇਜਰੀਵਾਲ ਨੇ ਦੁਹਰਾਇਆ ਕਿ ਅਸੀਂ ਜਲਦੀ ਹੀ ਭ੍ਰਿਸ਼ਟਾਚਾਰ ਦੀ ਅਲਾਮਤ ਤੋਂ ਮੁਕਤ ਪੰਜਾਬ (ਰੰਗਲਾ ਪੰਜਾਬ) ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਬੇਈਮਾਨ ਅਤੇ ਦਾਗੀ ਸਿਆਸਤਦਾਨਾਂ ਤੋਂ ਛੁਟਕਾਰਾ ਮਿਲੇਗਾ, ਜੋ ਸੂਬੇ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ। ਕੇਜਰੀਵਾਲ ਨੇ ਲੋਕਾਂ ਨੂੰ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਮੌਕੇ ਖਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਛੋਟੇ ਭਰਾ ਭਗਵੰਤ ਮਾਨ ਹੀ ਨਹੀਂ, ਸਗੋਂ ਸਾਰੇ ਪੰਜਾਬ ਵਾਸੀ ਵੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਹੁਣ ਤੋਂ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇਗਾ, ਇਸ ਤੋਂ ਇਲਾਵਾ ਸਾਰੀਆਂ ਗਾਰੰਟੀਆਂ/ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕੀਤਾ ਜਾਵੇਗਾ।

Sukhbir Badal ਦਊ ਪ੍ਰਧਾਨਗੀ ਤੋਂ ਅਸਤੀਫ਼ਾ ? ਚੋਣਾਂ ‘ਚ ਵੱਡੀ ਹਾਰ ਦਾ ਨਿਕਲਿਆ ਇਹ ਨਤੀਜਾ! | D5 Channel Punjabi

ਹਾਲਾਂਕਿ ਉਨ੍ਹਾਂ ਕਿਹਾ ਕਿ ਕੁਝ ਗਰੰਟੀਆਂ ਸਰਕਾਰ ਬਣਨ ਤੋਂ ਤੁਰੰਤ ਬਾਅਦ ਲਾਗੂ ਹੋ ਜਾਣਗੀਆਂ ਜਦਕਿ ਬਾਕੀਆਂ ਨੂੰ ਸਮਾਂ ਲੱਗ ਸਕਦਾ ਹੈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ, ਨਵੇਂ ਚੁਣੇ ਗਏ ਵਿਧਾਇਕ, ਸੀਨੀਅਰ ਆਗੂ ਅਤੇ ਵਲੰਟੀਅਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। ਰੋਡ ਸ਼ੋਅ ਦੌਰਾਨ ਉਮੜਿਆ ਜਨ ਸੈਲਾਬ: ਵਿਧਾਨ ਸਭਾ ਚੋਣਾਂ-2022 ਦੌਰਾਨ ਹਾਲ ਹੀ ਵਿੱਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੱਢੇ ਗਏ ਰੋਡ ਸ਼ੋਅ ਦੌਰਾਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀਆਂ ਸੜਕਾਂ ‘ਤੇ ਜਨ ਸੈਲਾਬ ਉਮੜਿਆ।

BIG Breaking : ਬਿਨਾਂ Security ਘਰ ਪਰਤਿਆ Bhagwant Mann, ਸਾਰੇ ਦੇਖ ਰਹਿ ਗਏ ਹੈਰਾਨ, | D5 Channel Punjabi

ਸੜਕਾਂ ਦੇ ਦੋਵੇਂ ਪਾਸੇ ਖੜ੍ਹੇ ਲੋਕ ਫੁੱਲਾਂ ਦੀ ਵਰਖਾ ਕਰ ਰਹੇ ਸਨ ਅਤੇ ਜੋਸ਼ ਨਾਲ ‘ਇਨਕਲਾਬ ਜ਼ਿੰਦਾਬਾਦ, ਭਾਰਤ ਮਾਤਾ ਦੀ ਜੈ ਅਤੇ ਬੋਲੇ ਸੋ ਨਿਹਾਲ…’ ਦੇ ਨਾਅਰੇ ਲਗਾਉਂਦੇ ਹੋਏ ਤਖ਼ਤੀਆਂ, ਝੰਡੇ ਅਤੇ ਤਿਰੰਗੇ ਫੜ ਕੇ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਦੋਵਾਂ ਆਗੂਆਂ ਨੇ ‘ਆਪ’ ਨੂੰ ਇੰਨਾ ਵੱਡਾ ਫਤਵਾ ਦੇ ਕੇ ਸੂਬੇ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਏ ਲਿਖਣ ਵਿਚ ਉਨ੍ਹਾਂ ਦੇ ਭਰਵੇਂ ਸਹਿਯੋਗ ਲਈ ਹੱਥ ਹਿਲਾ ਕੇ ਲੋਕਾਂ ਦਾ ਧੰਨਵਾਦ ਕੀਤਾ। ਦੇਸ਼ ਭਗਤੀ ਦਾ ਗੀਤ ‘ਰੰਗ ਦੇ ਬਸੰਤੀ ਚੋਲਾ’ ਵਜਾਉਂਦੇ ਸਾਊਂਡ ਸਿਸਟਮ ਨਾਲ ਲਗਾਏ ਹੋਏ ਫੁੱਲਾਂ ਨਾਲ ਸਜੇ ਵਾਹਨਾਂ ਦੇ ਕਾਫਲੇ ਦੇ ਰੂਪ ਵਿਚ ਕੱਢੇ ਗਏ ਰੋਡ ਸ਼ੋਅ ਨੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਲੋਕਾਂ ਵਿਚ ਭਾਰੀ ਉਤਸ਼ਾਹ ਭਰਿਆ। ਸਥਾਨਕ ਕਚਹਿਰੀ ਚੌਕ ਤੋਂ ਸ਼ੁਰੂ ਹੋਏ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਖੁੱਲ੍ਹੇ ਵਾਹਨ ਵਿੱਚ ਸਵਾਰ ਹੋਏ ਅਤੇ ਇਹ ਰੋਡ ਸ਼ੋਅ 4-ਐੱਸ ਚੌਕ ਵਿਖੇ ਸਮਾਪਤ ਹੋਇਆ।

]]>
ਪੰਜਾਬ ਦੀ ਖੁਸ਼ਹਾਲੀ ਲਈ ਗੁਰੂ ਕੀ ਨਗਰੀ ‘ਚ ਨਤਮਸਤਕ ਹੋਈ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%a6%e0%a9%80-%e0%a8%96%e0%a9%81%e0%a8%b6%e0%a8%b9%e0%a8%be%e0%a8%b2%e0%a9%80-%e0%a8%b2%e0%a8%88-%e0%a8%97%e0%a9%81%e0%a8%b0%e0%a9%82-%e0%a8%95/ Sun, 13 Mar 2022 15:47:09 +0000 https://punjabi.newsd5.in/?p=149088 ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤੀ ਪ੍ਰਾਰਥਨਾ

ਸ੍ਰੀ ਅੰਮ੍ਰਿਤਸਰ /ਚੰਡੀਗੜ: ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਮਿਲੇ ਵੱਡੇ ਫ਼ਤਵੇ ਲਈ ਪ੍ਰਮਾਤਮਾ ਦਾ ਸ਼ੁ੍ਰੱਕਰਾਨਾ ਕਰਨ ਲਈ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਵਿੱਚ ਪਹੁੰਚੇ। ਦੋਵਾਂ ਆਗੂਆਂ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ ਮੰਦਰ ਅਤੇ ਦੁਰਗਿਆਣਾ ਮੰਦਰ ਵਿੱਚ ਨੱਤਮਸਤਕ ਹੋ ਕੇ ਪੰਜਾਬ ਸਮੇਤ ਦੁਨੀਆਂ ਦੀ ਖੁਸ਼ਹਾਲੀ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਪ੍ਰਾਰਥਨਾ ਕੀਤੀ।

ਕਬੱਡੀ ਖਿਡਾਰੀ ਸੰਦੀਪ ਨੰਗਲ ਦਾ ਕਤਲ,LIVE ਵੀਡੀਓ ਆਈ ਸਾਹਮਣੇ, ਲੋਕਾਂ ਨੂੰ ਪਈਆਂ ਭਾਜੜਾਂ| D5 Channel Punjabi

ਐਤਵਾਰ ਨੂੰ ਸਵੇਰੇ ਸ੍ਰੀ ਅੰਮ੍ਰਿਤਸਰ ਪਹੁੰਚੇ ‘ਆਪ’ ਆਗੂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਨੱਤਮਸਤਕ ਹੋਏ ਅਤੇ ਉਨਾਂ ਪੰਜਾਬ ‘ਚ ਵਿਧਾਨ ਸਭਾ ਚੋਣਾ ਵਿੱਚ ‘ਆਪ’ ਨੂੰ ਮਿਲੀ ਵੱਡੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਸੂਬਾ ਬਣਾਉਣ ਲਈ ਅਸ਼ੀਰਵਾਦ ਲਿਆ। ‘ਆਪ’ ਆਗੂਆਂ ਨੇ ਹਰਿਮੰਦਰ ਸਾਹਿਬ ‘ਚ ਪੰਜਾਬ, ਪੰਜਾਬੀਅਤ ਅਤੇ ਸਮੁੱਚੀ ਲੋਕਾਈ ਦੀ ਤਰੱਕੀ, ਖੁਸ਼ਹਾਲੀ, ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਪ੍ਰਾਰਥਨਾ ਕੀਤੀ ਅਤੇ ਪੰਜਾਬ ਦੀ ਬਹੁਪੱਖੀ ਖੁਸ਼ਹਾਲੀ ਲਈ ਬੱਲ ਬਖਸ਼ਣ ਦੀ ਦੁਆ ਕੀਤੀ।

Sukhbir Badal ਖ਼ਿਲਾਫ਼ ਵੱਡੀ ਬਗਾਵਤ, ਖੋਲ੍ਹਿਆ ਪੱਕਾ ਮੋਰਚਾ,ਪ੍ਰਧਾਨਗੀ ਤੋਂ ਉੱਤਾਰਿਆ ਜਾਵੇਗਾ? | D5 Channel Punjabi

ਇਸ ਮੌਕੇ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰਾਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪ੍ਰਸਿੱਧ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ‘ਚ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਪ੍ਰਬੰਧਕਾਂ ਵੱਲੋਂ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੰਗੇ ਆਜ਼ਾਦੀ ਦੇ ਸ਼ਹੀਦਾਂ ਦੇ ਖੂਨ ਨਾਲ ਸੰਜੋਏ ਜੱਲਿਆਂ ਵਾਲੇ ਬਾਗ ਪਹੁੰਚੇ ਅਤੇ ਉਨਾਂ ਸ਼ਹੀਦੀ ਸਮਾਰਕ ‘ਤੇ ਫੁੱਲ ਅਰਪਣ ਕਰਕੇ ਜੰਗੇ ਆਜ਼ਾਦੀ ਦੇ ਯੋਧਿਆਂ ਨੂੰ ਸਰਧਾਂਜਲੀ ਭੇਂਟ ਕੀਤੀ।

ਕੇਂਦਰ ਦਾ ਵੱਡਾ ਫੈਸਲਾ, ਸਿੱਖਾਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ, ਸਿੱਖੀ ਖ਼ਿਲਾਫ਼ ਬਣਿਆ ਕਾਨੂੰਨ ਰੱਦ! D5 Channel Punjabi

ਜੱਲਿਆਂ ਵਾਲੇ ਬਾਗ ‘ਚ ‘ਆਪ’ ਆਗੂਆਂ ਨੇ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਅਤੇ ਇਨਕਲਾਬ ਦੀ ਲੋਅ ਨੂੰ ਹੋਰ ਬੁਲੰਦ ਕਰਨ ਦਾ ਅਹਿਦ ਲਿਆ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ, ਨਵੇਂ ਚੁਣੇ ਪਾਰਟੀ ਵਿਧਾਇਕ, ਸੀਨੀਅਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

]]>
ਮੋਦੀ ਸਰਕਾਰ ਲਗਾਤਾਰ ਪੰਜਾਬ ਦੇ ਹੱਕ ਖੋਹ ਕੇ ਲੋਕਾਂ ਨੂੰ ਉਕਸਾਅ ਅਤੇ ਭੜਕਾਅ ਰਹੀ ਹੈ : ਭਗਵੰਤ ਮਾਨ https://punjabi.newsd5.in/%e0%a8%ae%e0%a9%8b%e0%a8%a6%e0%a9%80-%e0%a8%b8%e0%a8%b0%e0%a8%95%e0%a8%be%e0%a8%b0-%e0%a8%b2%e0%a8%97%e0%a8%be%e0%a8%a4%e0%a8%be%e0%a8%b0-%e0%a8%aa%e0%a9%b0%e0%a8%9c%e0%a8%be%e0%a8%ac-%e0%a8%a6/ Sun, 06 Mar 2022 12:43:44 +0000 https://punjabi.newsd5.in/?p=148134 ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲਾਗੂ ਕਰਕੇ ਸੂਬੇ ਦੇ ਲੋਕਾਂ ਨੂੰ ਉਕਸਾਉਣ ਅਤੇ ਭੜਕਾਉਣ ਦੇ ਯਤਨ ਕਰ ਰਹੀ ਹੈ। ਜਿਸ ਦੀ ਤਾਜ਼ਾ ਮਿਸਾਲ ਸੂਬੇ ਦੀ ਰਾਜਧਾਨੀ ਚੰਡੀਗੜ ਦੇ ਕਾਰੋਬਾਰੀ ਅਦਾਰੇ ‘ਚੰਡੀਗੜ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਕੇ ਪੇਸ਼ ਕੀਤੀ ਗਈ ਹੈ। ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕਰਨਾ ਬੰਦ ਕਰਨ ਅਤੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਦੇ ਯਤਨਾਂ ਤੋਂ ਗਰੇਜ ਕਰਨ, ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਲੋਕਾਂ ਨੇ ਲੰਮਾ ਸਮਾਂ ਵਧੀਕੀਆਂ ਦਾ ਸੰਤਾਪ ਹੰਢਾਇਆ ਹੈ।

Farmers Protest News: ਕਿਸਾਨਾਂ ਦਾ ਤਕੜਾ ਐਲਾਨ, ਹਿੱਲੇਗੀ ਮੁੜ ਮੋਦੀ ਦੀ ਸਰਕਾਰ! ਦਿੱਲੀ ਵਰਗਾ ਲੱਗੇਗਾ ਮੁੜ ਮੋਰਚਾ?

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੇ ਪਰਦੇ ’ਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਾਗੂ ਕੀਤੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਮੋਦੀ ਸਰਕਾਰ ਖ਼ਿਲਾਫ਼ ਅਸੰਤੋਸ਼ ਪੈਦਾ ਹੋ ਰਿਹਾ ਹੈ। ਮਾਨ ਨੇ ਕਿਹਾ, ‘‘ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਧਰਤੀ ’ਤੇ ਬਣੇ ਭਾਖੜਾ ਬਿਆਸ ਡੈਮ ਅਤੇ ਰਾਜਧਾਨੀ ਚੰਗੀਗੜ ਵਿਚੋਂ ਸੂਬੇ ਦੀ ਹਿੱਸੇਦਾਰੀ ਅਤੇ ਦਾਅਵੇਦਾਰੀ ਖ਼ਤਮ ਕਰ ਰਹੀ ਹੈ। ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐੱਮ.ਬੀ) ਵਿਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰਨ ਅਤੇ ਡੈਮਾਂ ਦੀ ਸੁਰੱਖਿਆ ਤੋਂ ਪੰਜਾਬ ਪੁਲੀਸ ਨੂੰ ਹਟਾਉਣ ਤੋਂ ਬਾਅਦ ਹੁਣ ਮੋਦੀ ਸਰਕਾਰ ਨੇ ‘ਚੰਡੀਗੜ ਇੰਡਸਟਰੀਅਲ ਤੇ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ’ (ਸਿਟਕੋ) ਦੇ ਮੈਨੇਜਿੰਗ ਡਾਇਰੈਕਟਰ ਦਾ ਅਹੁਦਾ ਵੀ ਪੰਜਾਬ ਕੋਲੋਂ ਖੋਹ ਲਿਆ ਹੈ, ਜਦੋਂ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਦੇ ਕਰੀਬ 112 ਡਾਕਟਰਾਂ ਨੂੰ ਚੰਡੀਗੜ ਦੇ ਸਿਹਤ ਵਿਭਾਗ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।’’

CITCO MD Issue : ਮੋਦੀ ਦਾ ਪੰਜਾਬ ਨਾਲ ਨਵਾਂ ਧੱਕਾ, ਖੋਹਿਆ ਇੱਕ ਹੋਰ ਅਧਿਕਾਰ, ਪੈ ਗਿਆ ਰੌਲਾ | D5 Channel Punjabi

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ ਵਿੱਚ ਹਰ ਤਰਾਂ ਦੀਆਂ ਸੇਵਾਵਾਂ ਅਤੇ ਪ੍ਰਬੰਧਨ ਵਿੱਚ ਪੰਜਾਬ ਦਾ 60 ਫ਼ੀਸਦੀ ਹਿੱਸਾ ਰਾਖਵਾਂ ਕੀਤਾ ਗਿਆ ਸੀ, ਜਿਸ ਦੇ ਤਹਿਤ ਚੰਡੀਗੜ ਦੇ ਅਫ਼ਸਰਾਂ, ਪੁਲੀਸ, ਸਕੂਲਾਂ, ਹਸਪਤਾਲਾਂ ਅਤੇ ਹੋਰ ਸੇਵਾਵਾਂ ਵਿੱਚ ਪੰਜਾਬ ਤੋਂ ਆਈ.ਏ.ਐਸ, ਆਈ.ਪੀ.ਐਸ, ਪੁਲੀਸ ਮੁਲਾਜ਼ਮ, ਅਧਿਆਪਕ, ਡਾਕਟਰ ਅਤੇ ਹੋਰ ਮੁਲਾਜ਼ਮ ਡੈਪੂਟੇਸ਼ਨ ’ਤੇ ਲਏ ਜਾਂਦੇ ਸਨ। ਉਨਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਪੰਜਾਬ ਵਿਚੋਂ ਲਏ ਜਾਂਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਡੈਪੂਟੇਸ਼ਨ ਜਬਰਦਸਤੀ ਖ਼ਤਮ ਕਰ ਰਹੀ ਹੈ, ਇਸੇ ਲਈ ਮੋਦੀ ਸਰਕਾਰ ਨੇ ਸਿਟਕੋ ਦੇ ਐਮ.ਡੀ ਦੇ ਅਹੁਦੇ ’ਤੇ ਨਿਯੁਕਤ ਪੰਜਾਬ ਕੇਡਰ ਦੀ ਅਧਿਕਾਰੀ ਜਸਵਿੰਦਰ ਕੌਰ ਨੂੰ ਹਟਾ ਕੇ ਕੇਂਦਰੀ ਕੇਡਰ ਦੀ ਅਧਿਕਾਰੀ ਪੂਰਵਾ ਗਰਗ ਨੂੰ ਨਿਯੁਕਤ ਕਰ ਦਿੱਤਾ ਹੈ। ਜੋ ਸਰਾਸਰ ਪੰਜਾਬ ਨਾਲ ਧੱਕਾ ਅਤੇ ਵਧੀਕੀ ਹੈ।

ਕੇਂਦਰ ਦਾ Punjab ਨੂੰ ਝਟਕਾ, ਜੇਲ੍ਹ ’ਚ Majithia ’ਤੇ ਵੱਡਾ ਐਕਸ਼ਨ, Kisan Morcha ਦਾ ਐਲਾਨ| D5 Channel Punjabi

ਮਾਨ ਨੇ ਕਿਹਾ ਕਿ ਪਹਿਲਾਂ ਇਹ ਧੱਕਾ ਕੇਂਦਰ ’ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਭਾਜਪਾ ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ’ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ। ਭਗਵੰਤ ਮਾਨ ਨੇ ਪੰਜਾਬ ਨਾਲ ਹੋ ਰਹੀਆਂ ਵਧੀਕੀਆਂ ਲਈ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਦੱਸਿਆ, ਜਿਨਾਂ ਨੇ ਪੰਜਾਬ ਦੇ ਹੱਕਾਂ ’ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਆਵਾਜ਼ ਬੁਲੰਦ ਹੀ ਨਹੀਂ ਕੀਤੀ। ਉਨਾਂ ਭਾਜਪਾ ਨਾਲ ਚੋਣ ਗੱਠਜੋੜ ਕਾਰਨ ਵਾਲੀ ਸਾਬਕਾ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਮੌਜੂਦਾ ਧਿਰਾਂ ਸੁਖਦੇਵ ਸਿੰਘ ਢੀਂਡਸਾ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਕਿ ਮੋਦੀ ਸਰਕਾਰ ਨੂੰ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਤੋਂ ਰੋਕਣ।

Khabran Da Sira : ਕੇਂਦਰ ਦਾ Punjab ਨੂੰ ਝਟਕਾ, ਜੇਲ੍ਹ ’ਚ ਮਜੀਠੀਆ ’ਤੇ ਵੱਡਾ ਐਕਸ਼ਨ, ਹਿੱਲੀ ਸਰਕਾਰ

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਦੀ ਸੁਰੱਖਿਆ ਅਤੇ ਬਹਾਲੀ ਲਈ ਵਚਨਬੱਧ ਹੈ ਅਤੇ 10 ਮਾਰਚ ਨੂੰ ਬਣਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਅਤੇ ਸੁਪਰੀਮ ਕੋਰਟ ਤੱਕ ਲੜਾਈ ਲੜੇਗੀ।

]]>
ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ: ਭਗਵੰਤ ਮਾਨ https://punjabi.newsd5.in/%e0%a8%af%e0%a9%81%e0%a9%b1%e0%a8%a7-%e0%a8%97%e0%a9%8d%e0%a8%b0%e0%a8%b8%e0%a8%bf%e0%a8%a4-%e0%a8%af%e0%a9%82%e0%a8%95%e0%a8%b0%e0%a9%87%e0%a8%a8-%e0%a8%b5%e0%a8%bf%e0%a9%b1%e0%a8%9a-%e0%a8%ab/ Wed, 02 Mar 2022 15:14:15 +0000 https://punjabi.newsd5.in/?p=147660 ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖਾਰਕੀਵ ਵਿੱਚ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਯੁੱਧ ਗ੍ਰਸਿਤ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਭਾਰਤੀ ਦੂਤਾਵਾਸ ਦੀ ਅਸਪੱਸ਼ਟ ਸਲਾਹ ਕਿਸੇ ਕੰਮ ਦੀ ਨਹੀਂ ਹੈ। ਦੂਤਾਵਾਸ ਦੀ ਅਸਪੱਸ਼ਟ ਸਲਾਹ ਅਤੇ ਮੋਦੀ ਸਰਕਾਰ ਦਾ ਢਿੱਲਾ ਰਵਈਆ ਫਸੇ ਵਿਦਿਆਰਥੀਆਂ ਨੂੰ ਮਹਿੰਗਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਇਹ ਸਮਾਂ ਵਾਹੋ- ਵਾਹੀ ਅਤੇ ਰਾਜਨੀਤੀ ਕਰਨ ਦਾ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲਾ ਅਤੇ ਭਾਰਤੀ ਦੂਤਾਵਾਸ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਚਾਹੀਦਾ ਅਤੇ ਫਸੇ ਵਿਦਿਆਰਥੀਆਂ ਨੂੰ ਯੂਕਰੇਨ ਦੇ ਪੜੌਸੀ ਦੇਸ਼ਾਂ ਦੀਆਂ ਸਰਹੱਦਾਂ ਤੱਕ ਪਹੁੰਚਣ ਲਈ ਸਪੱਸ਼ਟ ਸਲਾਹ ਅਤੇ ਸਾਧਨ ਪ੍ਰਦਾਨ ਕਰਨੇ ਚਾਹੀਦੇ ਹਨ।

BIG News (Kisan Andolan) : ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਕਿਸਾਨ ਕਰਤੇ ਬਾਗੋ- ਬਾਗ | D5 Channel Punjabi

ਭਗਵੰਤ ਮਾਨ ਨੇ ਕਿਹਾ ਕਿ ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਫਸੇ ਵਿਦਿਆਰਥੀਆਂ ਲਈ ਪੱਛਮੀ ਸਰਹੱਦਾਂ ਤੱਕ ਪਹੁੰਚਣਾ ਅਸੰਭਵ ਹੈ। ਖਾਰਕੀਵ ਅਤੇ ਸੂਮੀ ਜਿਹੇ ਸ਼ਹਿਰ ਰੂਸੀ ਸੀਮਾ ਪਾਸ ਹੈ, ਇਸ ਲਈ ਭਾਰਤ ਸਰਕਾਰ ਰੂਸ ਨੂੰ ਯੁੱਧ ਰੋਕਣ ਦੀ ਅਪੀਲ ਕਰੇ ਅਤੇ ਵਿਦਿਆਰਥੀਆਂ ਨੂੰ ਕੱਢਣ ਲਈ ਗੱਲਬਾਤ ਕਰਕੇ ਠੋਸ ਰਸਤਾ ਖੋਜੇ। ਮਾਨ ਨੇ ਕਿਹਾ ਕਿ ਫਸੇ ਵਿਦਿਆਰਥੀਆਂ ਨੂੰ ਬੇਹੱਦ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ। ਰੋਮਾਨੀਆਂ, ਪੋਲੈਂਡ, ਹੰਗਰੀ ਅਤੇ ਸਲੋਵਾਕੀਆ ਦੀਆਂ ਸਰਹੱਦਾਂ ਤੱਕ ਪਹੁੰਚਣ ਲਈ ਕੋਈ ਸਾਧਨ ਨਹੀਂ ਮਿਲ ਰਿਹਾ ਹੈ। ਯੂ.ਐਨ.ਐਸ.ਸੀ ‘ਚ ਭਾਰਤ ਦੇ ਰੁੱਖ ਕਾਰਨ ਹੁਣ ਵਿਦਿਆਰਥੀਆਂ ਨੂੰ ਸਥਾਨਕ ਲੋਕਾਂ ਦੇ ਭੇਦਭਾਵ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾ ਦਾ ਪ੍ਰਚਾਰ ਛੱਡ ਕੇ ਆਪਣਾ ਧਿਆਨ ਯੂਕਰੇਨ ‘ਚ ਫਸੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ‘ਤੇ ਕੰਮ ਕਰਨਾ ਚਾਹੀਦਾ ਹੈ।

BBMB Issue : ਮੋਦੀ ਸਰਕਾਰ ਦਾ ਪੰਜਾਬੀਆਂ ਨਾਲ ਧੋਖਾ, Ukraine ਹੋਇਆ ਮਜ਼ਬੂਤ, Russia ਨੂੰ ਪਈ ਬਿਪਤਾ!

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੁੱਧ ਸ਼ੁਰੂ ਹੋਣ ਅਤੇ ਰੂਸੀ ਹਮਲੇ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਭਾਰਤੀ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਆਉਣ ਦੀ ਅਪੀਲ ਕਰਦੀ ਰਹੀ ਹੈ। ਪਰ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੇ ਸਾਰੇ ਵੱਡੇ ਆਗੂ ਇਸ ਮੁੱਦੇ ਨੂੰ ਹੱਲ ਕਰਨ ਦੀ ਥਾਂ ਯੂ.ਪੀ. ਵਿਧਾਨ ਸਭਾ ਦੇ ਚੋਣ ਪ੍ਰਚਾਰ ‘ਚ ਮਸਤ ਹਨ। ਭਾਜਪਾ ਆਗੂਆਂ ਨੇ 20 ਹਜ਼ਾਰ ਵਿਦਿਆਰਥੀਆਂ ਦੇ ਜੀਵਨ ਨੂੰ ਦਾਅ ‘ਤੇ ਲਾ ਕੇ ਚੋਣ ਪ੍ਰਚਾਰ ਨੂੰ ਪ੍ਰਮੁੱਖਤਾ ਦਿੱਤੀ ਹੈ। ‘ਆਪ’ ਆਗੂ ਨੇ ਕਿਹਾ ਕਿ ਭਾਰਤੀ ਵਿਦਿਆਰਥੀਆਂ ਲਈ ਯੂਕਰੇਨ ਛੱਡਣ ਦੀ ਪਹਿਲੀ ਆਇਡਵਾਇਜ਼ਰੀ ਵੀ ਬਹੁਤ ਦੇਰ ਨਾਲ ਆਈ। ਫਿਰ ਨਿੱਜੀ ਜਹਾਜ ਕੰਪਨੀਆਂ ਨੇ ਕਿਰਾਇਆ ਤਿੰਨ ਗੁਣਾ ਵਧਾ ਦਿੱਤਾ, ਪਰ ਮੋਦੀ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਰਹੀ। ਜਦੋਂ ਮਾਮਲਾ ਹੱਥਾਂ ਤੋਂ ਬਾਹਰ ਹੋ ਗਿਆ ਤਾਂ ਵਾਹੋ ਵਾਹ ਖੱਟਣ ਲਈ ਮੋਦੀ ਸਰਕਾਰ ਨਿਕਾਸੀ ਮੁਹਿੰਮ ਦਾ ਨਾਂ ‘ਮਿਸ਼ਨ ਗੰਗਾ’ ਦੇ ਕੇ ਇਸ ਮਾਮਲੇ ਦਾ ਰਾਜਨੀਤਿਕ ਲਾਭ ਚੁੱਕਣ ਲੱਗੀ ਹੈ। ਮੋਦੀ ਸਰਕਾਰ ਦਾ ਇਹ ਰਵਈਆ ਬੇਹੱਦ ਮਾੜਾ ਅਤੇ ਨਿਰਾਸ਼ਾਜਨਕ ਹੈ।

]]>
ਹੱਕਾਂ ‘ਤੇ ਡਾਕਾ ਹੈ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਅਹਿਮੀਅਤ ਘਟਾਉਣਾ: ਭਗਵੰਤ ਮਾਨ https://punjabi.newsd5.in/%e0%a8%b9%e0%a9%b1%e0%a8%95%e0%a8%be%e0%a8%82-%e0%a8%a4%e0%a9%87-%e0%a8%a1%e0%a8%be%e0%a8%95%e0%a8%be-%e0%a8%b9%e0%a9%88-%e0%a8%ac%e0%a9%80-%e0%a8%ac%e0%a9%80-%e0%a8%90%e0%a9%b1%e0%a8%ae-%e0%a8%ac/ Fri, 25 Feb 2022 12:38:52 +0000 https://punjabi.newsd5.in/?p=147130 ਕੇਂਦਰ ਦੇ ਹਮਲਿਆਂ ਲਈ ਪੰਜਾਬ ਦੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਸਰਕਾਰਾਂ ਬਰਾਬਰ ਜ਼ਿੰਮੇਵਾਰ – ਮਾਨ

ਮੋਦੀ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੀ ਕਿਸਾਨ ਅੰਦੋਲਨ ਦੌਰਾਨ ਬਣੀ ਪੰਜਾਬ ਅਤੇ ਹਰਿਆਣਾ ਦੀ ਭਾਈਚਾਰਕ ਸਾਂਝ: ਭਗਵੰਤ ਮਾਨ

ਪ੍ਰਧਾਨ ਮੰਤਰੀ ਤੱਕ ਉਠਾਵਾਂਗੇ ਬੀ.ਬੀ.ਐੱਮ.ਬੀ. ਸਮੇਤ ਪੰਜਾਬ ਦੇ ਹੱਕ-ਹਕੂਕਾਂ ਵਾਲੇ ਸਾਰੇ ਮਸਲੇ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ ਪੰਜਾਬ ਦੇ ਹੱਕਾਂ ਉੱਤੇ ਇੱਕ ਹੋਰ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ, ਸੰਸਦ ਮੈਂਬਰ ਅਤੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਤੋਂ ਵੀ ਕਈ ਕਦਮ ਅੱਗੇ ਜਾ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੋਦੀ ਸਰਕਾਰ ਰਾਜਾਂ ਦੇ ਅਧਿਕਾਰਾਂ ‘ਤੇ ਡਾਕੇ ਮਾਰਨ ‘ਚ ਜੁਟੀ ਹੋਈ ਹੈ, ਜੋ ਭਾਰਤ ਦੀ ਸੰਘੀ (ਫੈਡਰਲ) ਵਿਵਸਥਾ ਉੱਤੇ ਵੀ ਸਿੱਧੀ ਸੱਟ ਹੈ।

Hijab Row (Amiteshwar): ਦਸਤਾਰ ਉਤਾਰਨ ਦੀ ਗੱਲ ਦਾ ਮਾਮਲਾ ਭੱਖਿਆ,Sikh ਸੰਗਤ ’ਚ ਭਾਰੀ ਰੋਸ | D5 Channel Punjabi

ਭਗਵੰਤ ਮਾਨ ਨੇ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਗਿਣਮਿਥ ਕੇ ਘਟਾਈ ਜਾ ਰਹੀ ਅਹਿਮੀਅਤ ਵਾਲੀ ਕੇਂਦਰੀ ਕਾਰਵਾਈ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਤਾਜ਼ਾ ਫ਼ੈਸਲੇ ਸਮੇਤ ਪਹਿਲਾਂ ਲਏ ਗਏ ਸਾਰੇ ਪੰਜਾਬ ਵਿਰੋਧੀ ਫ਼ੈਸਲਿਆਂ ‘ਤੇ ਨਜ਼ਰਸਾਨੀ ਕਰਨ ਅਤੇ ਪੰਜਾਬ ਦੇ ਹੱਕ-ਹਕੂਕ ਬਹਾਲ ਕਰਨ। ਭਗਵੰਤ ਮਾਨ ਅਨੁਸਾਰ, “ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਦੇ ਨਿਯਮਾਂ (ਰੂਲਜ਼) ‘ਚ ਮਨਮਾਨੇ ਫ਼ੈਸਲੇ ਲੈਣ ਤੋਂ ਗੁਰੇਜ਼ ਕਰੇ ਅਤੇ ਪਹਿਲਾਂ ਹੀ ਦੋਵੇਂ ਹੱਥੀਂ ਲੁੱਟੇ ਗਏ ਪੰਜਾਬ ਨਾਲ ਖੁੰਦਕੀ ਅਤੇ ਮਤਰੇਈ ਮਾਂ ਵਾਲਾ ਵਤੀਰਾ ਤਿਆਗੇ।” ਮਾਨ ਨੇ ਕਿਹਾ, “ਬੀ.ਬੀ.ਐੱਮ.ਬੀ. ਪੰਜਾਬ ਦੀ ਸਰਜਮੀਂ ‘ਤੇ ਖੜਾ ਹੋਇਆ ਉਹ ਪ੍ਰਬੰਧਨ ਹੈ, ਜਿਸ ‘ਚੋਂ ਪੰਜਾਬ ਨੂੰ ਹੀ ਆਊਟ ਕਰਨ ਦੀਆਂ ਸਾਜਿਸ਼ਾਂ ਹੋਈਆਂ।

Ukraine ‘ਤੇ ਹੋਏ ਹਮਲੇ ਦਾ ਸੇਕ ਪਹੁੰਚਿਆ ਭਾਰਤ, ਆਮ ਲੋਕਾਂ ‘ਤੇ ਪਵੇਗੀ ਭਾਰੀ ਮਾਰ, ਲੋਕਾਂ ਦਾ ਰੋ-ਰੋ ਬੁਰਾ ਹਾਲ!

ਪਹਿਲਾਂ ਇਹ ਧੱਕਾ ਕੇਂਦਰ ‘ਚ ਕਾਬਜ਼ ਕਾਂਗਰਸ ਦੀਆਂ ਸਰਕਾਰਾਂ ਕਰਦੀਆਂ ਸਨ, ਹੁਣ ਉਹੋ ਰਾਹ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਨੇ ਫੜ ਲਿਆ ਹੈ। ਜੋ ਪੰਜਾਬ ਦੀ ਦੁਖਦੀ ਰਗ ਨੂੰ ਜਾਣਬੁੱਝ ਕੇ ਦਬਾਏ ਜਾਣ ਵਾਲੀ ਕੋਝੀ ਸ਼ਰਾਰਤ ਹੈ।” ਭਗਵੰਤ ਮਾਨ ਨੇ ਕਿਹਾ ਕਿ ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਬੁੱਕਤ ਘਟਣ ਪਿੱਛੇ ਸਿਰਫ਼ ਕੇਂਦਰ ਦੀਆਂ ਭਾਜਪਾ ਅਤੇ ਕਾਂਗਰਸੀ ਸਰਕਾਰਾਂ ਹੀ ਇੱਕਲੀਆਂ ਜ਼ਿੰਮੇਵਾਰ ਨਹੀਂ, ਇਸ ਲਈ ਪੰਜਾਬ ਦੀ ਸੱਤਾ ਭੋਗਦੀਆਂ ਆ ਰਹੀਆਂ ਕਾਂਗਰਸ-ਕੈਪਟਨ ਅਤੇ ਬਾਦਲ-ਭਾਜਪਾ ਵਾਲੀਆਂ ਸੂਬਾ ਸਰਕਾਰਾਂ ਵੀ ਬਰਾਬਰ ਦੀਆਂ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਪੰਜਾਬ ਦੇ ਹੱਕਾਂ ‘ਤੇ ਵੱਜਦੇ ਡਾਕਿਆਂ ਵਿਰੁੱਧ ਕਦੇ ਚੂੰ ਹੀ ਨਹੀਂ ਕੀਤੀ, ਕਿਉਂਕਿ ਇਹਨਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫ਼ਾਦ ਹਮੇਸ਼ਾ ਵੱਧ ਕੇ ਰਹੇ, ਜਿਸਦਾ ਖਮਿਆਜ਼ਾ ਅੱਜ ਪੰਜਾਬ ਅਤੇ ਪੰਜਾਬੀ ਭੁਗਤ ਰਹੇ ਹਨ।

Ukraine ’ਚ ਹਲਾਤ ਹੋਰ ਹੋਏ ਮਾੜੇ, Student ਪਹੁੰਚੇ ਭਾਰਤੀ ਰਾਜਦੂਤ ਦੇ ਘਰ, ਭਾਰਤੀ ਰਾਜਦੂਤ ਨੇ ਫੜ੍ਹੀ ਬਾਂਹ

ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਜੁੜਿਆ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਲੈ ਕੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਹੱਕ ‘ਚ ਦਿੱਤੇ ਗਏ ਫਤਵੇ ਦਾ 10 ਮਾਰਚ ਨੂੰ ਐਲਾਨ ਹੋਣ ਤੋਂ ਬਾਅਦ ਪੰਜਾਬ ਦੇ ਹੱਕ-ਹਕੂਕਾਂ ਨਾਲ ਜੁੜੇ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਪੰਜਾਬ ਦੇ ਹਿੱਤਾਂ ਦੀ ਹਰ ਪੱਖੋਂ ਰਾਖੀ ਲਈ ਪੂਰੀ ਵਾਹ ਲਗਾਈ ਜਾਵੇਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਬਣੀ ਪੰਜਾਬ ਅਤੇ ਹਰਿਆਣਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਪੰਜਾਬ ਅਤੇ ਹਰਿਆਣਾ ਨੂੰ ਆਪਸ ‘ਚ ਉਲਝਾਉਣ ਲਈ ਅਨੇਕਾਂ ਤਰ੍ਹਾਂ ਦੀਆਂ ਸਾਜਿਸ਼ਾਂ ਹੋ ਰਹੀਆਂ ਹਨ, ਬੀ.ਬੀ.ਐੱਮ.ਬੀ. ਦੇ ਪ੍ਰਬੰਧਨ ‘ਚ ਪੰਜਾਬ ਦੀ ਪੱਕੀ ਨੁਮਾਇੰਦਗੀ ਖ਼ਤਮ ਕਰਨਾ ਵੀ ਇਸੇ ਸਾਜਿਸ਼ ਦਾ ਹਿੱਸਾ ਹੈ, ਜਿਸ ਬਾਰੇ ਜਨਤਾ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।

]]>
ਯੂਕਰੇਨ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ https://punjabi.newsd5.in/%e0%a8%af%e0%a9%82%e0%a8%95%e0%a8%b0%e0%a9%87%e0%a8%a8-%e0%a8%9a-%e0%a8%ab%e0%a8%b8%e0%a9%87-%e0%a8%aa%e0%a9%b0%e0%a8%9c%e0%a8%be%e0%a8%ac%e0%a9%80%e0%a8%86%e0%a8%82-%e0%a8%a6%e0%a9%80-%e0%a8%ae/ Fri, 25 Feb 2022 12:14:28 +0000 https://punjabi.newsd5.in/?p=147127 ‘ਆਪ’ ਸੰਸਦ ਨੇ ਜਾਰੀ ਕੀਤਾ ਵਟਸਐੱਪ ਨੰਬਰ

ਸਾਰੇ ਫਸੇ ਭਾਰਤੀਆਂ ਦੀ ਸੁਰੱਖਿਅਤ ਅਤੇ ਮੁਫ਼ਤ ਘਰ ਵਾਪਸੀ ਯਕੀਨੀ ਬਣਾਏ ਮੋਦੀ ਸਰਕਾਰ: ਭਗਵੰਤ ਮਾਨ

ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

Ukraine ਤੇ Russia ਦੀ ਲੜਾਈ ਦਾ ਅਸਰ, ਭਾਰਤ ’ਚ ਵਧਣ ਲੱਗੀ ਮਹਿੰਗਾਈ, ਵਪਾਰੀਆਂ ਦਾ ਹੋ ਸਕਦਾ ਹੈ ਵੱਡਾ ਨੁਕਸਾਨ

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਤੋਂ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ। ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਨ। ਭਗਵੰਤ ਮਾਨ ਨੇ ਪਹਿਲਾ ਵੀ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਉਹ ਯੂਕਰੇਨ ਵਿੱਚ ਫਸੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਵਾਪਿਸ ਲਿਆਉਣ।

ਆਂ ਦਾ ਹੋ ਸਕਦਾ ਹੈ ਵੱਡਾ ਨੁਕਸਾਨ

Bhagwant Mann said that students from different districts of Punjab were studying in Ukraine and their parents were concerned about the safety of their children. Russia’s invasion of Ukraine has left more than 18,000 Indians stranded, and most of them are students. Bhagwant Mann had earlier demanded from the Modi government to bring back all the students stranded in Ukraine free and safe.

Political Battle : Russia-Ukraine ਨੇ ਮਚਾਈ ਤਬਾਹੀ! Majithia ’ਤੇ ਵੱਡਾ ਫੈਸਲਾ? | Russia-Ukrain Conflict

ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵਈਆ ਨਿਰਾਸ਼ ਕਰਨ ਵਾਲਾ ਹੈ, ਪਹਿਲਾਂ ਮਾਪਿਆਂ ਵੱਲੋਂ ਅੰਬੈਸੀ ਦਾ ਸਹਿਯੋਗ ਨਾ ਮਿਲਣ ਦੀਆਂ ਸ਼ਿਕਾਇਤਾਂ ਅਤੇ ਫਿਰ ਪ੍ਰਾਈਵੇਟ ਏਅਰਲਾਈਨਜ਼ ਵੱਲੋਂ ਏਅਰ ਟਿਕਟਾਂ ਦੇ ਤਿੰਨ-ਗੁਣਾਂ ਕਿਰਾਏ ਕਾਰਨ ਅੱਜ ਐਨੀ ਵੱਡੀ ਗਿਣਤੀ ਵਿੱਚ ਭਾਰਤੀ ਉੱਥੇ ਫਸੇ ਹੋਏ ਹਨ।

]]>
ਅਮਨ-ਅਮਾਨ ਨਾਲ ਵੋਟਾਂ ਭੁਗਤਾਉਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ: ਭਗਵੰਤ ਮਾਨ https://punjabi.newsd5.in/%e0%a8%85%e0%a8%ae%e0%a8%a8-%e0%a8%85%e0%a8%ae%e0%a8%be%e0%a8%a8-%e0%a8%a8%e0%a8%be%e0%a8%b2-%e0%a8%b5%e0%a9%8b%e0%a8%9f%e0%a8%be%e0%a8%82-%e0%a8%ad%e0%a9%81%e0%a8%97%e0%a8%a4%e0%a8%be%e0%a8%89/ Mon, 21 Feb 2022 15:24:27 +0000 https://punjabi.newsd5.in/?p=146711 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪੰਜਾਬ ਦੇ ਵੋਟਰਾਂ ਨੂੰ ਸੂਬੇ ਭਰ ਵਿੱਚ ਅਮਨ ਸ਼ਾਂਤੀ ਨਾਲ ਵੋਟਾਂ ਭੁਗਤਾਉਣ ਲਈ ਧੰਨਵਾਦ ਕੀਤਾ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਬਦਲਾਅ ਲਈ ਅਤੇ ਸੂਬੇ ਵਿੱਚ ਇਮਾਨਦਾਰ ਸਰਕਾਰ ਲਿਆਉਣ ਲਈ ਵੱਡੀ ਗਿਣਤੀ ਵਿੱਚ ਮਤਦਾਨ ਕੀਤਾ ਹੈ।

BJP ਮੰਤਰੀ ਦਾ ਮੁੰਡਾ ਫਸੇਗਾ ਕਸੂਤਾ, Supreme Court ਤੱਕ ਪਹੁੰਚਿਆ ਕੇਸ, ਹੁਣ ਮਿਲੇਗਾ ਇਨਸਾਫ਼ | D5 Channel Punjabi

ਸੋਮਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ, “ਪੰਜਾਬ ਦੇ ਲੋਕ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਆਪਣੇ ਲੋਕਤੰਤਰਿਕ ਫ਼ਰਜ਼ ਨੂੰ ਇਮਾਨਦਾਰੀ ਨਾਲ ਨਿਭਾਇਆ ਹੈ। ਪੰਜਾਬ ਭਰ ਵਿੱਚ ਅਮਨ-ਅਮਾਨ ਨਾਲ ਨੇਪਰੇ ਚੜੀਆਂ ਚੋਣਾਂ ਇਸ ਗੱਲ ਦੀ ਗਵਾਹੀ ਭਰਦੀਆਂ ਹਨ ਕਿ ਪੰਜਾਬੀਆਂ ਨੇ ਆਪਣੇ ਹੱਕ ਦਾ ਇਸਤੇਮਾਲ ਇੱਕ ਚੰਗੇ ਬਦਲਾਅ ਲਈ ਕੀਤਾ ਹੈ।” ਉਹਨਾਂ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰਜ਼ ਅਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਤਨ-ਮਨ ਨਾਲ ਸੇਵਾ ਨਿਭਾਉਣ ਵਾਲੇ ਹਰ ਵਲੰਟੀਅਰ ਦੀ ਪਾਰਟੀ ਰਿਣੀ ਹੈ।

]]>
ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਨਰੇਸ਼ ਕਟਾਰੀਆ ਲਈ ਕੀਤਾ ਚੋਣ ਪ੍ਰਚਾਰ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b5%e0%a8%be%e0%a8%b8%e0%a9%80-%e0%a8%9d%e0%a8%be%e0%a9%9c%e0%a9%82-%e0%a8%a8%e0%a9%82%e0%a9%b0-%e0%a8%b5%e0%a9%8b%e0%a8%9f%e0%a8%be%e0%a8%82-2/ Tue, 15 Feb 2022 12:42:55 +0000 https://punjabi.newsd5.in/?p=145784 ਜ਼ੀਰਾ (ਫਿਰੋਜ਼ਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਨਰੇਸ਼ ਕਟਾਰੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ,”ਪੰਜਾਬ ‘ਚੋਂ 70 ਸਾਲਾਂ ਦੇ ਸਿਆਸੀ ਭ੍ਰਿਸ਼ਟਾਚਾਰ ਨੂੰ ਝਾੜੂ ਨਾਲ ਸਾਫ਼ ਕਰਨ ਦਾ ਮੌਕਾ ਆ ਗਿਆ ਹੈ। ਸਾਰੇ ਪੰਜਾਬ ਵਾਸੀ ਆਪਣੀ ਇੱਕ- ਇੱਕ ਵੋਟ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਪਾ ਕੇ ਪੰਜਾਬ ਵਿੱਚੋਂ ਸਿਆਸੀ ਭ੍ਰਿਸ਼ਟਾਚਾਰ ਨੂੰ ਸਾਫ਼ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇੇ।”

Sukhbir Badal ਦਾ ਵੱਡਾ ਸਿਆਸੀ ਦਾਅ, ਮੋਦੀ ਦੇ ਮੁੜਦੇ ਸਾਰ Akali-BSP ਦਾ ਧਮਾਕਾ, ਖੁਲ੍ਹੇਗਾ ਵਾਅਦਿਆਂ ਦਾ ਪਿਟਾਰਾ!

ਮੰਗਲਵਾਰ ਨੂੰ ਭਗਵੰਤ ਮਾਨ ਨੇ ਪਾਰਟੀ ਉਮੀਦਵਾਰ ਨਰੇਸ਼ ਕਟਾਰੀਆ ਦੇ ਹੱਕ ਵਿੱਚ ਚੋਣ ਮਾਰਚ ਕੀਤਾ ਅਤੇ ਵੱਖ- ਵੱਖ ਥਾਂਵਾਂ ‘ਤੇ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ,”20 ਫਰਵਰੀ ਦੀ ਤਰੀਕ ਨੂੰ ਪੰਜਾਬ ਵਿੱਚ ਨਵਾਂ ਇਤਿਹਾਸ ਸਿਰਜਣ ਦਾ ਮੌਕਾ ਹੈ, ਪੰਜਾਬ ਵਿੱਚ ਨਵੀਂ ਸਵੇਰ ਲਿਆਉਣ ਲਈ।” ਉਨਾਂ ਕਿਹਾ ਕਿ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੇ ਆਗੂ ਵਾਰੀ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ ਅਤੇ ਕੁੱਟਦੇ ਵੀ ਆ ਰਹੇ ਹਨ।

ਚੋਣਾਂ ਤੋਂ ਪਹਿਲਾਂ ਕਿਸਾਨਾਂ ‘ਤੇ ਮਾਮਲਾ ਦਰਜ,Navjot Sidhu ‘ਤੇ ਹੋਵੇਗੀ ਕਾਰਵਾਈ! Modi ਦੇ ਬਿਆਨ ਨੇ ਭਖਾਈ ਸਿਆਸਤ

ਇਨਾਂ ਰਿਵਾਇਤੀ ਸਿਆਸੀ ਪਾਰਟੀਆਂ ਦੀ ਗਲਤ ਨੀਤੀਆਂ ਅਤੇ ਅਮੀਰ ਹੋਣ ਦੀ ਲਾਲਸਾ ਕਾਰਨ ਅੱਜ ਪੰਜਾਬ 3 ਲੱਖ ਕਰੋੜ ਤੋਂ ਜ਼ਿਆਦਾ ਦਾ ਕਰਜਦਾਰ ਹੈ। ਮਾਨ ਨੇ ਦੱਸਿਆ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਸਰਕਾਰ ਦਾ ਖ਼ਜ਼ਾਨਾ ਪੈਸੇ ਨਾਲ ਭਰਿਆ ਰਹਿੰਦਾ ਸੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਪੰਜਾਬ ਸਰਕਾਰ ਕੋਲ ਪੈਸਾ ਬਚਇਆ ਰਹਿੰਦਾ ਸੀ। ਪਰ ਹੁਣ ਪੰਜਾਬ ਸਰਕਾਰ ਦਾ ਖਜ਼ਾਨਾ ਭਰਨ ਲਈ ਵੀ ਕਰਜਾ ਲੈਣਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਪੰਜਾਬ ਦੇ ਸਾਧਨਾਂ ‘ਤੇ ਕਬਜਾ ਕਰ ਰੱਖਿਆ ਹੈ, ਜਿਸ ਕਾਰਨ ਸਰਕਾਰ ਨੂੰ ਕੋਈ ਆਮਦਨ ਨਹੀਂ ਹੋ ਰਹੀ, ਸਗੋਂ ਪੰਜਾਬ ਦੀ ਆਮਦਨ ਸਿਆਸੀ ਆਗੂਆਂ ਦੇ ਘਰਾਂ ਦੀ ਤਿਜੌਰੀ ਵਿੱਚ ਬੰਦ ਹੋ ਰਹੀ ਹੈ।

Akali Dal BSP Manifesto : Akali Dal – BSP ਨੇ ਖੋਲ੍ਹਿਆ ਵਾਅਦਿਆਂ ਦਾ ਪਿਟਾਰਾ, ਜਾਰੀ ਕੀਤਾ ਚੋਣ ਮੈਨੀਫੈਸਟੋ,

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਆਮਦਨ ਵਧਾਉਣ ਲਈ ਜ਼ਰੂਰੀ ਹੈ ਕਿ ਆਮਦਨ ਦੇ ਸਾਧਨਾਂ ਨੂੰ ਬਾਦਲਾਂ, ਕਾਂਗਰਸੀਆਂ ਅਤੇ ਭਾਜਪਾਈਆਂ ਤੋਂ ਆਜ਼ਾਦ ਕਰਾਇਆ ਜਾਵੇ। ਜਿਸ ਦੇ ਲਈ ਪੰਜਾਬ ਦੀ ਸਰਕਾਰ ਬਦਲਣੀ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ 20 ਫਰਵਰੀ ਨੂੰ ਪੰਜਾਬ ਦੀ ਸਰਕਾਰ ਬਦਲਣ ਦਾ ਸੁਨਿਹਰਾ ਮੌਕਾ ਹੈ। ਇਸ ਲਈ ਸਾਰੇ ਵੋਟਰ ਆਪਣੀ ਕੀਮਤੀ ਵੋਟ ‘ਝਾੜੂ’ ਦੇ ਨਿਸ਼ਾਨ ‘ਤੇ ਪਾਉਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਪੰਜਾਬ ਵਿੱਚ ਇੱਕ ਇਮਾਨਦਾਰ ਅਤੇ ਲੋਕ ਹਿਤੈਸ਼ੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਉਮੀਦਵਾਰ ਨਰੇਸ਼ ਕਟਾਰੀਆ ਨੇ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਉਹ ਜ਼ੀਰਾ ਹਲਕੇ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

]]>
ਪਰਲ ਅਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਲੋਕਾਂ ਦਾ ਪੈਸਾ ਵਾਪਸ ਕਰਾਂਗੇ : ਭਗਵੰਤ ਮਾਨ https://punjabi.newsd5.in/%e0%a8%aa%e0%a8%b0%e0%a8%b2-%e0%a8%85%e0%a8%a4%e0%a9%87-%e0%a8%95%e0%a8%b0%e0%a8%be%e0%a8%8a%e0%a8%a8-%e0%a8%b5%e0%a8%b0%e0%a8%97%e0%a9%80%e0%a8%86%e0%a8%82-%e0%a8%95%e0%a9%b0%e0%a8%aa%e0%a8%a8/ Sat, 12 Feb 2022 12:49:41 +0000 https://punjabi.newsd5.in/?p=145330 ਭਗਵੰਤ ਮਾਨ ਅਤੇ ਕਰਮਜੀਤ ਅਨਮੋਲ ਨੇ ਸੰਤ ਰਾਮ ਉਦਾਸੀ ਦਾ ਗੀਤ ਗਾ ਕੇ ਵੋਟਾਂ ਪਾਉਣ ਦੀ ਅਪੀਲ
ਧੂਰੀ ਦੇ ਲੋਕ ਜਿੱਤ ਦੀ ਟਰਾਫੀ ਭਗਵੰਤ ਮਾਨ ਨੂੰ ਹੀ ਦੇਣਗੇ: ਕਰਮਜੀਤ ਅਨਮੋਲ

ਧੂਰੀ (ਸੰਗਰੂਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ- ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚੋਂ ਮਾਫੀਆ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਚਿਟਫੰਡ ਕੰਪਨੀਆਂ (ਪਰਲ ਅਤੇ ਕਰਾਊਨ) ਤੋਂ ਲੋਕਾਂ ਦਾ ਪੈਸਾ ਵਾਪਸ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਸ਼ਨੀਵਾਰ ਨੂੰ ਧੂਰੀ ਵਿੱਚ ਚੋਣ ਪ੍ਰਚਾਰ ਦੌਰਾਨ ਵੱਖ- ਵੱਖ ਥਾਂਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਸਾਥੀ ਤੇ ਅਦਾਕਾਰ ਕਰਮਜੀਤ ਅਨਮੋਲ ਨਾਲ ਲੋਕ ਕਵੀ ਸੰਤ ਰਾਮ ਉਦਾਸੀ ਦਾ ਵਿਸ਼ਵ ਪ੍ਰਸਿੱਧ ਗੀਤ  ‘ਚੜਦਾ ਰਹੀ ਵੇ ਸੂਰਜਾ ਕੰਮੀਆਂ ਦੇ ਵੇਹੜੇ’ ਗਾ ਕੇ ਲੋਕਾਂ ਨੂੰ ਪੰਜਾਬ ‘ਚ 10 ਮਾਰਚ ਨੂੰ ‘ਨਵਾਂ ਸੂਰਜ’ (ਆਮ ਆਦਮੀ ਪਾਰਟੀ ਦੀ ਸਰਕਾਰ) ਦਾ ਚੜਾਉਣ ਦੀ ਅਪੀਲ ਕੀਤੀ।

Political Controversy : CM Channi ਨੇ Kejriwal ਦੀ ਪਤਨੀ ਬਾਰੇ ਕਹੀ ਅਜਿਹੀ ਗੱਲ, ਮਾਨ ਸਣੇ ਮਜੀਠੀਆ, ਵੀ ਹੈਰਾਨ

ਮਾਨ ਨੇ ਸੰਬੋਧਨ ਕਰਦਿਆਂ ਕਿਹਾ, ”10 ਮਾਰਚ ਨੂੰ ਪੰਜਾਬ ਵਿੱਚ ਅਹਿਜਾ ਸੂਰਜ ਚੜੇਗਾ, ਜਿਹੜਾ ਹਰ ਘਰ ਵਿੱਚ ਚਾਨਣ ਕਰੇੇਗਾ। ਭ੍ਰਿਸ਼ਟਾਚਾਰ ਅਤੇ ਮਾਫੀਆ ਖ਼ਤਮ ਕਰੇਗਾ। ਹਰ ਨੌਜਵਾਨ ਨੂੰ ਰੋਜ਼ਗਾਰ ਦੇਵੇਗਾ। ਹਰ ਘਰ ਵਿੱਚ ਸੁੱਖਾਂ ਦਾ ਪ੍ਰਸਾਰਾ ਕਰੇਗਾ।” ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ ਕਿਹਾ ਕਿ ਇਸ ਇਲਾਕੇ ਨੇ ਪੰਜਾਬ ਸਰਕਾਰ ਦਾ ਧੁਰਾ ਬਣਨਾ ਹੈ। ਪੰਜਾਬ ਦੀ ਸਰਕਾਰ ਧੂਰੀ ਦੇ ਲੋਕਾਂ ਦੁਆਲੇ ਘੁੰਮੇਗੀ। ਇਸ ਲਈ 20 ਫਰਵਰੀ ਦੀ ਤਰੀਕ ਨਵੀਂ ਕਿਸਮਤ ਲਿਖਣ ਦਾ ਮੌਕਾ ਹੈ। ਜਿਨਾਂ ਨੂੰ ਲੋਕਾਂ ਨੇ ਪਹਿਲਾਂ ਲਿਖ ਕੇ ਆਪਣੀ ਕਿਸਮਤ ਦਿੱਤੀ ਸੀ, ਉਨਾਂ ਨੇ ਆਪਣੇ ਮਹਿਲ ਉਸਾਰ ਲਏ। ਕਈ- ਕਈ ਪੁਸ਼ਤਾਂ ਲਈ ਜਾਇਦਾਦ ਇੱਕਠੀ ਕਰ ਲਈ, ਪਰ ਆਮ ਲੋਕ ਗਰੀਬ ਹੋ ਗਏ। ਮਾਨ ਨੇ ਕਿਹਾ ਕਿ ਪੰਜਾਬ ਦੀ ਹਾਲਤ ਇਹ ਹੈ, ”ਜੇ ਘਰ ਵਿੱਚ ਚੁੱਲਾ ਹੈ ਤਾਂ ਅੱਗ ਨਹੀਂ, ਜੇ ਪਰਾਤ ਹੈ ਤਾਂ ਆਟਾ ਨਹੀਂ। ਸੋ ਵੀਰੋ ਚੁੱਲਿਆਂ ਵਿੱਚ ਅੱਗ ਬਾਲਣੀ ਹੈ ਅਤੇ ਸਿਵਿਆਂ ਦੀ ਅੱਗ ਠਾਰਨੀ ਹੈ।”

ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਅਤੇ ਕਰਾਊਨ ਜਿਹੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇੱਕ- ਇੱਕ ਪੈਸਾ ਉਨਾਂ ਨੂੰ ਵਾਪਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਆਮ ਲੋਕ ਆਪਣੇ ਪੈਸੇ  ਨੂੰ ਦੁਗਣਾ ਕਰਾਉਣ ਲਈ ਚਿੱਟਫੰਡ ਕੰਪਨੀਆਂ ਕੋਲ ਫਸ ਜਾਂਦੇ ਹਨ ਅਤੇ ਇਹ ਕੰਪਨੀਆਂ ਲੋਕਾਂ ਦਾ ਪੈਸਾ ਲੈ ਕੇ ਭੱਜ ਜਾਂਦੀਆਂ ਹਨ। ਮਾਨ ਨੇ ਹਾਮੀ ਭਰੀ ਕਿ ਉਹ ਆਮ ਲੋਕਾਂ ਦਾ ਪੈਸਾ ਦੁਗਣਾ- ਤਿੱਗਣਾ ਕਰਕੇ ਦੇਵੇਗਾ।

ਉਨਾਂ ਕਿਹਾ ਕਿ ਚੰਗੀ ਸਿੱਖਿਆ ਤੇ ਇਲਾਜ, ਸਸਤੀ ਬਿਜਲੀ, ਮੁਫ਼ਤ ਪਾਣੀ, ਬੀਬੀਆਂ-  ਭੈਣਾਂ ਲਈ ਮਹੀਨਾਵਾਰ ਭੱਤੇ ਜਿਹੀਆਂ ਸਹੂਲਤਾਂ ਦੇ ਕੇ ਹਰ ਘਰ ਵਿੱਚ ਪੈਸੇ ਦੀ ਬੱਚਤ ਹੋਵੇਗੀ ਅਤੇ ਲੋਕਾਂ ਦਾ ਪੈਸਾ ਦੁੱਗਣਾ- ਤਿੱਗਣਾ ਹੋ ਜਾਵੇਗਾ। ਇਸ ਮੌਕੇ ਉਘੇ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਲੋਕਾਂ ਨੂੰ ਆਪਣੀ ਇੱਕ- ਇੱਕ ਵੋਟ ਭਗਵੰਤ ਮਾਨ ਨੂੰ ਪਾਉਣ ਦੀ ਅਪੀਲ ਕੀਤੀ। ਅਨਮੋਲ ਨੇ ਕਿਹਾ ਕਿ ਕਾਲਜਾਂ ਦੇ ਮੁਕਾਬਲਿਆਂ ਵਿੱਚ ਮਾਨ ਅਤੇ ਕਰਮਜੀਤ ਨੇ ਬਹੁਤ ਸਾਰੀਆਂ ਟਰਾਫੀਆਂ ਜਿੱਤੀਆਂ ਹਨ, ਪਰ ਧੂਰੀ ਦੇ ਲੋਕ ਜਿੱਤ ਦੀ ਟਰਾਫੀ ਭਗਵੰਤ ਮਾਨ ਨੂੰ ਹੀ ਦੇਣਗੇ।

]]>
ਮਿਸ਼ਨ 2022: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਆਉਣਗੇ ਤੁਹਾਡੇ ਵਿਹੜੇ https://punjabi.newsd5.in/%e0%a8%ae%e0%a8%bf%e0%a8%b8%e0%a8%bc%e0%a8%a8-2022-%e0%a8%85%e0%a8%b0%e0%a8%b5%e0%a8%bf%e0%a9%b0%e0%a8%a6-%e0%a8%95%e0%a9%87%e0%a8%9c%e0%a8%b0%e0%a9%80%e0%a8%b5%e0%a8%be%e0%a8%b2-%e0%a8%85%e0%a8%a4/ Thu, 10 Feb 2022 15:04:00 +0000 https://punjabi.newsd5.in/?p=145049 ਕੈਂਪੇਨ ਦੇ ਤਹਿਤ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਪੰਜਾਬ ਦੇ 11 ਮੁੱਦਿਆਂ ‘ਤੇ ਸਿੱਧੇ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਕਰ ਸਕਦੇ ਹਨ ਸਵਾਲ

20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਤਕਦੀਰ ਬਦਲਣ ਲਈ ਪਾਉਣਗੇ ਵੋਟ -ਭਗਵੰਤ ਮਾਨ

ਅੰਮ੍ਰਿਤਸਰ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਲਾਂਚ ਕੀਤਾ ਹੈ। ਵੀਰਵਾਰ ਨੂੰ ਮਾਨ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡਿਜੀਟਲ ਕੈਂਪੇਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਜਾਂ ਵੈੱਬਸਾਈਟ ‘ਤੇ ਕਲਿੱਕ ਕਰਕੇ ਸਿੱਧੇ ਮੈਨੂੰ ਅਤੇ ‘ਆਪ’ ਸੁਪਰੀਮੋ ਕੇਜਰੀਵਾਲ ਤੋਂ ਪੰਜਾਬ ਦੇ 11 ਅਹਿਮ ਮੁੱਦਿਆਂ ‘ਤੇ ਸਵਾਲ ਕਰ ਸਕਦੇ ਹਨ।

Punjab Election : Hans Raj Hans ਦੇ ਮੂੰਹੋਂ ਨਿਕਲਿਆ ਸੱਚ! ਚੋਣਾਂ ਤੋਂ ਪਹਿਲਾਂ ਵੱਡਾ ਬਿਆਨ, ਹਿੱਲੀ ਸਿਆਸਤ!

ਇਸ ਡਿਜੀਟਲ ਮੁਹਿੰਮ ਤਹਿਤ ਨੰਬਰ ‘ਤੇ ਮਿਸ ਕਾਲ ਕਰਨ ਤੋਂ ਬਾਅਦ ਮੋਬਾਈਲ ‘ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਮੈਸੇਜ ਆਵੇਗਾ। ਉਸ ‘ਤੇ ਕਲਿੱਕ ਕਰਨ ਨਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਡਿਜੀਟਲ ਤੌਰ ‘ਤੇ ਉਨਾਂ ਦਾ ਬੂਹਾ ਖੜਕਾਉਣਗੇ। ਘਰ ਦੇ ਅੰਦਰ ਵੜਕੇ ਉਨਾਂ ਦੇ ਸਵਾਲ ਜਾਣਨਗੇ। ਲੋਕ ਪੰਜਾਬ ਨਾਲ ਸਬੰਧਤ 11 ਅਹਿਮ ਮੁੱਦਿਆਂ ਜਿਵੇਂ ਕਿ ਸਿੱਖਿਆ, ਸਿਹਤ, ਬਿਜਲੀ, ਐਸਸੀ ਭਾਈਚਾਰਾ, ਔਰਤਾਂ ਦੀ ਸੁਰੱਖਿਆ, ਅਮਨ-ਕਾਨੂੰਨ, ਖੇਤੀਬਾੜੀ, ਨਸਾ ਮੁਕਤ ਪੰਜਾਬ, ਰੁਜਗਾਰ, ਵਪਾਰ ਅਤੇ ਭ੍ਰਿਸਟਾਚਾਰ ਤੋਂ ਮੁਕਤੀ ‘ਤੇ ਸਵਾਲ ਪੁੱਛ ਸਕਦੇ ਹਨ।

Bhagwant Mann ਨੇ ਛੱਡਿਆ ਚੋਣ ਪ੍ਰਚਾਰ, ਗਰਜਿਆ ਲੋਕ ਸਭਾ ’ਚ, ਕਿਸਾਨਾਂ ਦਾ ਹੁਣ ਮਿਲੂ ਬਕਾਇਆ | D5 Channel Punjabi

ਮਾਨ ਅਤੇ ਕੇਜਰੀਵਾਲ ਦੋਵੇਂ ਹੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਦਲਾਅ ਲਈ ਲੋਕਾਂ ਦੀ ਇੱਕੋ ਇੱਕ ਪਸੰਦ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਜਾਣਨ ਵਾਲੇ, ਪੜੇ-ਲਿਖੇ, ਯੋਗ ਅਤੇ ਆਮ ਘਰਾਂ ਨਾਲ ਸਬੰਧ ਰੱਖਣ ਵਾਲੇ ਉਮੀਦਵਾਰ ਖੜੇ ਕੀਤੇ ਹਨ।

Punjab ਫੇਰੀ ਤੋਂ ਪਹਿਲਾਂ Modi ਹੋਇਆ Live, ਵੇਖੋ ਕੀ ਦਿੱਤੀ ਲੋਕਾਂ ਨੂੰ ਸੌਗਾਤ | D5 Channel Punjabi

20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਕਿਸਮਤ ਲਿਖਣਗੇ। ਲੋਕ ਇਸ ਵਾਰ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ।

]]>