Minister for Social Security – D5 News https://punjabi.newsd5.in Truth Seeking News Network. Thu, 13 Oct 2022 13:51:15 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Minister for Social Security – D5 News https://punjabi.newsd5.in 32 32 ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ ਕੀਤਾ ਗਿਆ ਸਰਵੇ https://punjabi.newsd5.in/%e0%a8%a1%e0%a8%be-%e0%a8%ac%e0%a8%b2%e0%a8%9c%e0%a9%80%e0%a8%a4-%e0%a8%95%e0%a9%8c%e0%a8%b0-%e0%a8%a6%e0%a9%87-%e0%a8%b9%e0%a9%81%e0%a8%95%e0%a8%ae%e0%a8%be%e0%a8%82-%e0%a8%a4%e0%a9%87-%e0%a8%b8/ Thu, 13 Oct 2022 13:51:15 +0000 https://punjabi.newsd5.in/?p=180405 ਜ਼ਿਲ੍ਹਾ ਅਧਿਕਾਰੀਆਂ ਨੂੰ 21 ਅਕਤੂਬਰ 2022 ਤੱਕ ਅਣਵੰਡੀ ਰਾਸ਼ੀ ਖਜ਼ਾਨੇ ‘ਚ ਜਮ੍ਹਾਂ ਕਰਵਾਉਣ ਦੇ ਹੁਕਮ
ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਮੇਰੇ ਹੁਕਮਾਂ ਅਨੁਸਾਰ ਸਰਵੇ ਕੀਤਾ ਗਿਆ ਹੈ।  ਉਕਤ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ  ਵਲੋਂ ਕੀਤਾ ਗਿਆ। ਸਰਵੇ ਸਬੰਧੀ ਕੁਝ ਅਖਬਾਰਾਂ ਵਿੱਚ ਛਪੀਆਂ ਖਬਰਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ  ਡਾ. ਬਲਜੀਤ ਕੌਰ ਨੇ ਦੱਸਿਆ ਕਿ  04 ਅਗਸਤ 2022 ਨੂੰ ਉਨ੍ਹਾਂ ਨੇ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਉਨ੍ਹਾਂ  ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਬੁਢਾਪਾ ਪੈਨਸ਼ਨ, ਵਿਧਵਾ ਅਤੇ ਨਿਆਸ਼ਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਜਨਾ ਲਈ ਵਿੱਤੀ ਸਹਾਇਤਾ ਸਕੀਮ ਦੇ ਮੌਤ ਹੋ ਚੁੱਕੇ ਲਾਭਪਾਤਰੀਆਂ ਦੀ ਸਨਾਖਤ ਕੀਤੀ ਜਾਵੇ।
ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਮ੍ਰਿਤਕ ਲਾਭਪਾਤਰੀ ਦੇ ਖਾਤੇ ਵਿੱਚ ਪੈਨਸ਼ਨ ਨਾ ਭੇਜੀ ਜਾਵੇ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਮੌਜੂਦਾ ਲਾਭਪਾਤਰੀਆਂ ਦਾ ਸਰਵੇ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਹ ਸਰਵੇ ਮੁਕੰਮਲ ਹੋਣ ਉਪਰੰਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਕੀਤੀ ਗਈ ਹੈ। ਮ੍ਰਿਤਕ ਲਾਭਪਾਤੀਆਂ ਦੇ ਖਾਤਿਆਂ ਵਿੱਚ ਅਗੋਂ ਤੋਂ ਪੈਨਸ਼ਨ ਦੀ ਰਾਸ਼ੀ ਭੇਜਣੀ ਬੰਦ ਕਰ ਦਿੱਤੀ ਗਈ ਹੈ। ਇਹਨਾਂ ਲਾਭਪਾਤਰੀਆਂ ਦੇ ਖਾਤੇ ਤੁਰੰਤ ਬੰਦ ਕਰਕੇ ਅਤੇ ਇਹਨਾਂ ਖਾਤਿਆਂ ਵਿਚ ਪਈ ਅਣਵੰਡੀ ਰਾਸ਼ੀ ਮਿਤੀ 21 ਅਕਤੂਬਰ 2022 ਤੱਕ ਵਾਪਸ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਆਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਕਰਕੇ ਇਹਨਾਂ ਦੇ ਖਾਤਿਆਂ ਵਿੱਚ ਪਈ ਰਾਸ਼ੀ ਨੂੰ ਵਾਪਸ ਪ੍ਰਾਪਤ ਕਰਨ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਰੋਕਿਆ ਜਾ ਸਕੇਗਾ ਅਤੇ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾ ਸਕੇਗੀ।
]]>
ਪੰਜਾਬ ਸਰਕਾਰ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b2%e0%a8%be%e0%a8%ad%e0%a8%aa%e0%a8%be%e0%a8%a4%e0%a8%b0%e0%a9%80%e0%a8%86%e0%a8%82-%e0%a8%a8/ Mon, 05 Sep 2022 14:15:44 +0000 https://punjabi.newsd5.in/?p=174505 ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਵਿਰੋਧੀ ਲੀਡਰਾਂ ਵੱਲੋਂ ਦਿੱਤੇ ਗਏ ਬੇਬੁਨਿਆਦ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ  ਰੋਟੀਆਂ ਸੇਕਣ ਵਾਲੇ ਲੋਕ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਤੇ ਆਸ਼ਰਿਤ ਬੱਚੇ ਸ਼ਾਮਲ ਹਨ। ਇਨ੍ਹਾਂ  ਲਾਭਪਾਤਰੀਆਂ ਨੂੰ ਜੁਲਾਈ 2022 ਮਹੀਨੇ ਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਲਾਭਪਾਤਰੀਆਂ ਨੂੰ ਸਮੇੰ ਸਿਰ ਪੈਨਸ਼ਨ ਦੇਣ ਲਈ ਮਹੀਨਾ ਅਗਸਤ 2022 ਦੇ ਪੈਨਸ਼ਨ ਦੇ ਬਿੱਲ ਆਨਲਾਈਨ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੁੱਖਿਆਂ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਬੇਬੁਨਿਆਦ ਬਿਆਨ ਦੇਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋੰ ਉਹ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
]]>
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਜੁਲਾਈ ਮਹੀਨੇ ਤੱਕ 9.89 ਲੱਖ ਲਾਭਪਾਤਰੀਆਂ ਨੂੰ 717 ਕਰੋੜ ਰੁਪਏ ਪੈਨਸ਼ਨ ਦੀ ਵੰਡ: ਡਾ. ਬਲਜੀਤ ਕੌਰ https://punjabi.newsd5.in/%e0%a8%aa%e0%a9%b0%e0%a8%9c%e0%a8%be%e0%a8%ac-%e0%a8%b8%e0%a8%b0%e0%a8%95%e0%a8%be%e0%a8%b0-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%b1%e0%a8%96-%e0%a8%b5%e0%a9%b1%e0%a8%96-3/ Fri, 26 Aug 2022 13:40:52 +0000 https://punjabi.newsd5.in/?p=173180 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਜੁਲਾਈ, 2022 ਤੱਕ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚਿਆਂ ਨੂੰ 717.41 ਕਰੋੜ ਰੁਪਏ ਪੈਨਸ਼ਨ ਦੀ ਵੰਡ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਪੈਨਸ਼ਨ ਲੈ ਰਹੇ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਪੈਨਸ਼ਨ ਸਕੀਮਾਂ ਅਧੀਨ ਕੁੱਲ 9,89,041 ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚੇ ਲਾਭਪਾਤਰੀ ਹਨ, ਜਿਨ੍ਹਾਂ ਨੂੰ ਜੁਲਾਈ ਮਹੀਨੇ ਤੱਕ 717.41 ਕਰੋੜ ਰੁਪਏ ਦੀ ਪੈਨਸ਼ਨ ਵੰਡੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 4647.82 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਹੈ, ਜਿਸ ਵਿੱਚੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵਿਧਵਾ ਤੇ ਬੇਸਹਾਰਾ ਮਹਿਲਾਵਾਂ ਅਤੇ ਦਿਵਿਆਂਗ ਤੇ ਆਸ਼ਰਿਤ ਬੱਚਿਆਂ ਦੀ ਪੈਨਸ਼ਨ ਲਈ 1547.55 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ 58 ਸਾਲ ਤੋਂ ਘੱਟ ਉਮਰ ਦੀਆਂ ਵਿਧਵਾ ਅਤੇ ਬੇਸਹਾਰਾ ਮਹਿਲਾਵਾਂ, 21 ਸਾਲ ਤੋਂ ਘੱਟ ਉਮਰ ਦੇ ਬੇਸਹਾਰਾ ਬੱਚੇ ਅਤੇ 50 ਫੀਸਦੀ ਤੇ ਇਸ ਤੋਂ ਵੱਧ ਅਪੰਗਤਾ ਵਾਲੇ ਵਿਅਕਤੀ ਲਈ ਕੋਈ ਉਮਰ ਸੀਮਾ ਨਹੀਂ ਹੈ। ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਉਹ ਉਪਰੋਕਤ ਪੈਨਸ਼ਨ ਸਕੀਮ ਦਾ ਲਾਭ ਲੈਣ ਦੇ ਯੋਗ ਹਨ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ, ਜਿਸ ਲਈ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਪੈਨਸ਼ਨ ਹਾਸਲ ਕਰਨ ਵਾਲੇ 96 ਫੀਸਦੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਿਆ ਹੈ।
]]>