Nagar Kirtan – D5 News https://punjabi.newsd5.in Truth Seeking News Network. Fri, 30 Sep 2022 05:01:02 +0000 en-US hourly 1 https://wordpress.org/?v=7.1.3 https://punjabi.newsd5.in/wp-content/uploads/2023/03/cropped-cropped-logo-final-32x32.png Nagar Kirtan – D5 News https://punjabi.newsd5.in 32 32 ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਤਲਗੋਂਬੈਰਤੋ ਵਿਖੇ ਸਜਾਇਆ ਗਿਆ ਨਗਰ ਕੀਰਤਨ  https://punjabi.newsd5.in/%e0%a8%a7%e0%a9%b0%e0%a8%a8-%e0%a8%a7%e0%a9%b0%e0%a8%a8-%e0%a8%b6%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%97%e0%a9%8d%e0%a8%b0%e0%a9%b0%e0%a8%a5-%e0%a8%b8%e0%a8%be/ Fri, 30 Sep 2022 05:01:02 +0000 https://punjabi.newsd5.in/?p=178074 ਮਿਲਾਨ(ਇਟਲੀ) : (ਦਲਜੀਤ ਮੱਕੜ) : ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਂਬੈਰਤੋ (ਵਿਚੈਂਸਾ) ਵੱਲੋਂ ਕਸਤਲਗੋਂਬੈਰਤੋ ਵਿਖੇ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਤੇ ਜਾਹੋ ਜਲਾਲ ਨਾਲ ਸਜਾਇਆ ਗਿਆ। ਇਸ ਮੌਕੇ ਤੇ ਸਿੱਖ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਵੇਖਿਆ ਹੀ ਬਣਦਾ ਸੀ। ਇਟਲੀ ਦੇ ਵੱਖ ਵੱਖ ਹਿੱਸਿਆ ਤੋਂ ਪੁੱਜੀਆਂ ਸੰਗਤਾਂ ਦੇ ਚਿਹਰਿਆ ਤੇ ਚੜ੍ਹੇ ਨੂਰ ਤੋ ਖਾਲਸੇ ਦੀ ਚੜ੍ਹਦੀ ਕਲ੍ਹਾਂ ਦੀ ਦਿੱਖ ਆਪ ਮੂਹਰੇ ਨਜਰੀ ਪੈ ਰਹੀ ਸੀ। ਇਹ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਦੇ ਹੇਠ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਕਸਤਲਗੋਂਬੈਰਤੋ (ਵਿਚੈਂਸਾ) ਤੋਂ ਅਰਦਾਸ ਉਪਰੰਤ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ ਅਤੇ ਸਿੱਖੀ ਪਰੰਪਰਾਵਾਂ ਤਹਿਤ ਆਰੰਭ ਹੋਇਆ।

ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ, ਦੇਸ਼ਾਂ-ਵਿਦੇਸ਼ਾਂ ਤੱਕ ਚਰਚਾ ! D5 Channel Punjabi

ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਵੱਖ ਵੱਖ ਗੁਰੂਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ ਵੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਤਰਾਂ ਦੇ ਲੰਗਰ ਲਗਾਏ ਗਏ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਗੱਤਕਾ ਅਕੈਦਮੀ ਬਨਿਅੋਲੋ ਮੇਲਾ ਦੇ ਸਿੰਘਾ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਸ਼ਾਮ ਨੂੰ ਸਮਾਪਤੀ ਤੇ ਪੰਡਾਲ ਸਜਾਇਆ ਗਿਆ।ਜਿੱਥੇ ਭਾਈ ਤਰਲੋਚਨ ਸਿੰਘ ਭੁਮੱਦੀ ਵਾਲਿਆ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਗੁਰਦਆਰਾ ਪ੍ਰਬੰਧਕ ਕਮੇਟੀ ਕਸਤਲਗੋਂਬੈਰਤੋ ਵੱਲੋਂ ਕਸਤਲਗੋਂਬੈਰਤੋੋ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਅਤੇ ਵੱਖ ਵੱਖ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।ਅੰਤ ਵਿੱਚ ਗੁਰਦਆਰਾ ਸਿੰਘ ਸਭਾ ਕਸਤਲਗੋਂਬੈਰਤੋ ਦੇ ਪ੍ਰਬੰਧਕਾਂ ਵੱਲੋਂ ਵੱਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।

]]>
Shri Guru Nanak Dev Ji ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਰਵਾਨਾ https://punjabi.newsd5.in/shri-guru-nanak-dev-ji-%e0%a8%a6%e0%a9%87-%e0%a8%b5%e0%a8%bf%e0%a8%86%e0%a8%b9-%e0%a8%aa%e0%a9%81%e0%a8%b0%e0%a8%ac-%e0%a8%a8%e0%a9%82%e0%a9%b0-%e0%a8%b8%e0%a8%ae%e0%a8%b0%e0%a8%aa%e0%a8%bf%e0%a8%a4/ Fri, 02 Sep 2022 04:13:49 +0000 https://punjabi.newsd5.in/?p=174041 ਕਪੂਰਥਲਾ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਅਲੌਕਿਕ ਨਗਰ ਕੀਰਤਨ ਬਟਾਲਾ ਲਈ ਰਵਾਨਾ ਹੋਇਆ।

ਸਵੇਰੇ-ਸਵੇਰੇ ਆਈ ਵੱਡੀ ਖ਼ਬਰ, ਬਿਸ਼ਨੋਈ ਤੇ ਉਸ ਦੇ ਸਾਥੀ ’ਤੇ ਪੁਲਿਸ ਦੀ ਵੱਡੀ ਕਾਰਵਾਈ, ਮੂਸੇਵਾਲਾ ਦੇ ਫੈਨ ਹੋਏ ਖ਼ੁਸ਼

ਇਹ ਨਗਰ ਕੀਰਤਨ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਸੈਫਲਾਬਾਦ ਆਦਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਬਟਾਲਾ ਪੁੱਜੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੱਤੀਆਂ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਰਧਾਲੂਆਂ ਵਲੋਂ ਥਾਂ ਥਾਂ ‘ਤੇ ਸੰਗਤਾਂ ਲਈ ਵੱਖ-ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ ਸਨ।

]]>
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਨਗਰ ਕੀਰਤਨ ਸਜਾਇਆ https://punjabi.newsd5.in/%e0%a8%9b%e0%a9%87%e0%a8%b5%e0%a9%87%e0%a8%82-%e0%a8%aa%e0%a8%be%e0%a8%a4%e0%a8%b6%e0%a8%be%e0%a8%b9-%e0%a8%b5%e0%a9%b1%e0%a8%b2%e0%a9%8b%e0%a8%82-%e0%a8%aa%e0%a8%b9%e0%a8%bf%e0%a8%b2%e0%a9%80/ Fri, 10 Jun 2022 10:30:05 +0000 https://punjabi.newsd5.in/?p=162351 12 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਹੋਣਗੇ ਗੁਰਮਤਿ ਸਮਾਗਮ
 
ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 12 ਜੂਨ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਸਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਸੁਖਰਾਜ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਵਿਚ ਨਿਹੰਗ ਸਿੰਘ ਹਾਥੀ ਤੇ ਘੋੜਿਆਂ ਸਮੇਤ ਸ਼ਾਮਲ ਹੋਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਸਨ। ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 12 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਗਿਆਨੀ ਸੁਰਜੀਤ ਸਿੰਘ ਸਭਰਾਅ, ਮੈਨੇਜਰ ਸ. ਨਰਿੰਦਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ, ਸ. ਜਗਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
]]>
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%a4%e0%a9%87%e0%a8%97-%e0%a8%ac%e0%a8%b9%e0%a8%be%e0%a8%a6%e0%a8%b0-%e0%a8%b8%e0%a8%be%e0%a8%b9%e0%a8%bf%e0%a8%ac-17/ Wed, 20 Apr 2022 10:25:10 +0000 https://punjabi.newsd5.in/?p=153798 400 ਸਾਲਾ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਸਬੰਧੀ ਸਮਾਗਮ ’ਚ ਭਰਵੀਂ ਸ਼ਮੂਲੀਅਤ ਕਰਨ ਸੰਗਤਾਂ- ਐਡਵੋਕੇਟ ਧਾਮੀ

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।

Rajoana ਦੀ ਰਿਹਾਈ ’ਤੇ ਲੱਗ ਸਕਦੀ ਹੈ ਮੋਹਰ! ਸਿੱਖ ਭਾਈਚਾਰੇ ’ਚ ਖੁਸ਼ ਦੀ ਲਹਿਰ! | D5 Channel Punjabi

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਗੁਰੂ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸੀ ਅਤੇ ਇਸ ਵਾਰ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸ਼੍ਰੋਮਣੀ ਕਮੇਟੀ ਪੰਥਕ ਰਵਾਇਤਾਂ ਅਨੁਸਾਰ ਮਨਾ ਰਹੀ ਹੈ। ਇਸ ਸਬੰਧ ਵਿਚ ਭਲਕੇ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ, ਜਿਸ ਵਿਚ ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਸੰਗਤ ਨੂੰ ਇਸ ਸਮਾਗਮ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ।

BIG News : ਅੱਧੀ ਰਾਤ ਨੂੰ ਘਰ ‘ਚ ਆਈ ਅਜਿਹੀ ਸ਼ੈਅ! ਚੱਕ ਕੇ ਲੈ ਗਈ ਸੱਤ ਬੰਦੇ! | D5 Channel Punjabi

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਣ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਤੋਂ ਪ੍ਰੇਰਣਾ ਲੈ ਕੇ ਕੋਈ ਅਜਿਹਾ ਕਾਨੂੰਨ ਬਣਾਉਣ, ਜੋ ਕਿਸੇ ਦੀ ਧਾਰਮਿਕ ਅਜ਼ਾਦੀ ’ਤੇ ਹਮਲਾ ਕਰਨ ਵਾਲੇ ਅਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਸਕੇ।

‘Punjab Police’ ਨੇ Delhi ਮਾਰੀ ਰੇਡ,ਚੱਕਿਆ Bhagwant Mann ਦਾ ਖਾਸ | D5 Channel Punjabi

ਨਗਰ ਕੀਰਤਨ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਇਕਬਾਲ ਸਿੰਘ ਮੁਖੀ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ ਨੇ ਵੀ ਹਾਜ਼ਰੀ ਭਰੀ।

Kisan News : ਕਿਸਾਨਾਂ ਖ਼ਿਲਾਫ਼ ਸਰਕਾਰ ਦਾ ਸਖ਼ਤ ਐਕਸ਼ਨ, ਜਲਦ ਹੋ ਸਕਦੀ ਹੈ ਗ੍ਰਿਫ਼ਤਾਰੀ | D5 Channel Punjabi

ਸ਼ਸਤਰਾਂ ਵਾਲੀ ਬੱਸ ਸੰਗਤਾਂ ਲਈ ਬਣੀ ਖਿੱਚ ਦਾ ਕੇਂਦਰ
ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਸਬੰਧੀ ਉਲੀਕੇ ਗਏ ਪ੍ਰੋਗਰਾਮਾਂ ਤਹਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰ ਗੁਰੂ ਸਾਹਿਬ ਦੇ ਸ਼ਸਤਰਾਂ ਬਸਤਰਾਂ ਵਾਲੀ ਵਿਸ਼ੇਸ਼ ਬੱਸ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਰਹੀ। ਇਸ ਬੱਸ ਵਿਚ ਨੌਵੇਂ ਅਤੇ ਦਸਵੇਂ ਪਾਤਸ਼ਾਹ ਜੀ ਨਾਲ ਸਬੰਧਤ ਸ਼ਸਤਰ ਅਤ ਹੋਰ ਨਿਸ਼ਾਨੀਆਂ ਸੁਸ਼ੋਭਿਤ ਹਨ, ਜਿਨ੍ਹਾਂ ਦੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਦਰਸ਼ਨ ਕੀਤੇ। ਦੱਸਣਯੋਗ ਹੈ ਕਿ ਇਹ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ੇਸ਼ ਤੌਰ ’ਤੇ ਇਥੇ ਲਿਆਂਦੀ ਗਈ ਹੈ।

 

]]>
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ https://punjabi.newsd5.in/%e0%a8%b6%e0%a8%b9%e0%a9%80%e0%a8%a6-%e0%a8%ac%e0%a8%be%e0%a8%ac%e0%a8%be-%e0%a8%a6%e0%a9%80%e0%a8%aa-%e0%a8%b8%e0%a8%bf%e0%a9%b0%e0%a8%98-%e0%a8%9c%e0%a9%80-%e0%a8%a6%e0%a9%87-%e0%a8%9c%e0%a8%a8/ Wed, 26 Jan 2022 11:14:23 +0000 https://punjabi.newsd5.in/?p=143063 ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ
ਅੰਮ੍ਰਿਤਸਰ : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ, ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ, ਉਥੇ ਹੀ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ। ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।
]]>
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ https://punjabi.newsd5.in/%e0%a8%ac%e0%a8%be%e0%a8%ac%e0%a8%be-%e0%a8%a6%e0%a9%80%e0%a8%aa-%e0%a8%b8%e0%a8%bf%e0%a9%b0%e0%a8%98-%e0%a8%9c%e0%a9%80-%e0%a8%a6%e0%a9%87-%e0%a8%9c%e0%a8%a8%e0%a8%ae-%e0%a8%a6%e0%a8%bf%e0%a8%b9/ Tue, 25 Jan 2022 10:07:22 +0000 https://punjabi.newsd5.in/?p=142912 ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ :  ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਮਨਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਅੱਜ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ ਜਿਸ ਦਾ ਭੋਗ 27 ਜਨਵਰੀ ਨੂੰ ਪਵੇਗਾ। ਇਸ ਸਬੰਧੀ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਜ਼ਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ 27 ਜਨਵਰੀ ਨੂੰ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਸ. ਰਮਦਾਸ ਨੇ ਦੱਸਿਆ ਕਿ 27 ਜਨਵਰੀ ਨੂੰ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।
]]>
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ  https://punjabi.newsd5.in/%e0%a8%b8%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%b0%e0%a8%be%e0%a8%ae%e0%a8%a6%e0%a8%be%e0%a8%b8-%e0%a8%9c%e0%a9%80-%e0%a8%a6%e0%a9%87-%e0%a8%aa%e0%a9%8d%e0%a8%b0-6/ Thu, 21 Oct 2021 10:57:22 +0000 https://punjabi.newsd5.in/?p=128266 ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ। ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਸਮੇਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਪੁਲਿਸ ਪਾਰਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਹਵਾਈ ਜਹਾਜ਼ ਦੁਆਰਾ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਅਤੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਵੱਖ-ਵੱਖ ਥਾਵਾਂ ’ਤੇ ਲੰਗਰਾਂ ਦੁਆਰਾ ਸੇਵਾ ਕਰਕੇ ਸੰਗਤਾਂ ਨੇ ਸ਼ਰਧਾ ਪ੍ਰਗਟਾਈ। ਦੱਸਣਯੋਗ ਹੈ ਕਿ ਇਸ ਵਾਰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।
ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਤੁਗਲਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਮੁੰਬਈ ਨਿਵਾਸੀ ਭਾਈ ਇਕਬਾਲ ਸਿੰਘ, ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਿਮਰਜੀਤ ਸਿੰਘ ਕੰਗ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸ. ਗੁਰਮੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਤੇ ਡਾ. ਸੁਖਬੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ ਤੇ ਸ. ਪਲਵਿੰਦਰ ਸਿੰਘ ਚਿੱਟਾ, ਸਾਬਕਾ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਗਤਾਰ ਸਿੰਘ, ਸ. ਇਕਬਾਲ ਸਿੰਘ ਮੁਖੀ ਆਦਿ ਮੌਜੂਦ ਸਨ।
 
ਬੀਬੀ ਜਗੀਰ ਕੌਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਵ ਦੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਹਰ ਪੱਖ ਤੋਂ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਦੀ ਸਿੱਖ ਧਰਮ ਨੂੰ ਦੇਣ ਵੀ ਲਾਸਾਨੀ ਹੈ। ਗੁਰੂ ਸਾਹਿਬ ਵੱਲੋਂ ਵਸਾਇਆ ਗਿਆ ਸ੍ਰੀ ਅੰਮ੍ਰਿਤਸਰ ਸ਼ਹਿਰ ਅੱਜ ਪੂਰੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸੁਸ਼ੋਭਿਤ ਹਨ। ਬੀਬੀ ਜਗੀਰ ਕੌਰ ਨੇ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦਾ ਭਾਵ ਪੈਦਾ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸਿਧਾਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ।
]]>
Shri Guru Ramdas Ji ਦੇ ਪ੍ਰਕਾਸ਼ ਪੁਰਬ ‘ਤੇ Amritsar ‘ਚ ਸਜਾਇਆ ਜਾਵੇਗਾ Nagar Kirtan https://punjabi.newsd5.in/shri-guru-ramdas-ji-%e0%a8%a6%e0%a9%87-%e0%a8%aa%e0%a9%8d%e0%a8%b0%e0%a8%95%e0%a8%be%e0%a8%b6-%e0%a8%aa%e0%a9%81%e0%a8%b0%e0%a8%ac-%e0%a8%a4%e0%a9%87-amritsar-%e0%a8%9a-%e0%a8%b8%e0%a8%9c%e0%a8%be/ Thu, 21 Oct 2021 05:12:33 +0000 https://punjabi.newsd5.in/?p=128201 ਅੰਮ੍ਰਿਤਸਰ : ਚੌਥੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਨਗਰ ਕੀਰਤਨ ਸ਼੍ਰੀ ਹਰਮੰਦਿਰ ਸਾਹਿਬ ‘ਚ ਸਜਾਇਆ ਜਾਵੇਗਾ। ਸ਼੍ਰੀ ਅਕਾਲ ਤਖ਼ਤ ਤੋਂ ਸੁੰਦਰ ਪਾਲਕੀ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁਸ਼ੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ‘ਚ ਇਹ ਨਗਰ ਕੀਰਤਨ ਸ਼ਹਿਰ ਦੇ ਬਾਹਰ ਹੁੰਦਾ ਹੋਇਆ ਵਾਪਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਪੰਨ ਹੋਵੇਗਾ।

Sangrur News : Police ਨੇ ਚੱਕਿਆ ਨੌਜਵਾਨ, ਖਾਲਿਸਤਾਨੀਆਂ ਨਾਲ ਸਬੰਧ ਦੇ ਲੱਗੇ ਇਲਜ਼ਾਮ || D5 Channel Punjabi

ਦੂਜੇ ਪਾਸੇ ਐਸਜੀਪੀਸੀ ਨੇ ਨਗਰ ਕੀਰਤਨ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸੁਰੱਖਿਆ ਨੂੰ ਦੇਖਦੇ ਹੋਏ ਪੁਲਿਸ ਤਾਇਨਾਤ ਕੀਤੀ ਗਈ ਹੈ।ਕੱਲ੍ਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਹੈ ਸ੍ਰੀ ਹਰਿਮੰਦਰ ਸਾਹਿਬ ‘ਚ ਸੁੰਦਰ ਫੁੱਲ ਸਜਾਏ ਜਾਣਗੇ ਅਤੇ ਦੇਰ ਸ਼ਾਮ ਆਤਿਸ਼ਬਾਜੀ ਵੀ ਕੀਤੀ ਜਾਵੇਗੀ।ਦੇਸ਼-ਵਿਦੇਸ਼ ਤੋਂ ਸੰਗਤ ਗੁਰਪੂਰਬ ‘ਤੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਵਿਖੇ ਪਹੁੰਚ ਰਹੀ ਹੈ।

 

]]>
ਗੁਰਦੁਆਰਾ ਡੇਰਾ ਸਾਹਿਬ ਬਟਾਲਾ ਤੋਂ ਸ਼ੁਰੂ ਹੋਇਆ ਬਾਬੇ ਨਾਨਕ ਦਾ ਬਰਾਤ ਰੂਪੀ ਨਗਰ ਕੀਰਤਨ https://punjabi.newsd5.in/%e0%a8%97%e0%a9%81%e0%a8%b0%e0%a8%a6%e0%a9%81%e0%a8%86%e0%a8%b0%e0%a8%be-%e0%a8%a1%e0%a9%87%e0%a8%b0%e0%a8%be-%e0%a8%b8%e0%a8%be%e0%a8%b9%e0%a8%bf%e0%a8%ac-%e0%a8%ac%e0%a8%9f%e0%a8%be%e0%a8%b2/ Mon, 13 Sep 2021 05:55:05 +0000 https://punjabi.newsd5.in/?p=121332 ਅਮ੍ਰਿੰਤਸਰ : ਅਣਗਿਣਤ ਸਾਲਾਂ ਤੋਂ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਬੀਬੀ ਸੁਲੱਖਣੀ ਦਾ ਵਿਆਹ ਪੁਰਬ ਮਨਾਉਣ ਦੀ ਪਰੰਪਰਾ ਚੱਲੀ ਆ ਰਹੀ ਹੈ। ਇਸ ਵਾਰ ਵੀ ਪੂਰੀ ਸ਼ਰਧਾ ਦੇ ਨਾਲ ਇਹ ਪੁਰਬ ਮਨਾਇਆ ਜਾ ਰਿਹਾ ਹੈ।

ਜਥੇਬੰਦੀਆਂ ਨੇ ਘੇਰਿਆ ਪਰਗਟ ਸਿੰਘ, ਆਇਆ ਵੱਡਾ ਬਿਆਨ, ਕੈਪਟਨ ਸਣੇ ਹਾਈਕਮਾਨ ਹੈਰਾਨ ! D5 Channel Punjabi

ਬਾਬੇ ਨਾਨਕ ਜੀ ਦੇ ਵਿਆਹ ਪੁਰਬ ‘ਤੇ ਇੱਕ ਨਗਰ ਕੀਰਤਨ ਗੁਰਦੁਆਰਾ ਡੇਰਾ ਸਾਹਿਬ ਬਟਾਲਾ ਤੋਂ ਸ਼ੁਰੂ ਹੋਇਆ। ਇਹ ਨਗਰ ਕੀਰਤਨ ਸ਼ਹਿਰ ਦੇ ਅਲੱਗ – ਅਲੱਗ ਹਿੱਸਿਆਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਕੰਧ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ।

]]>
ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ Shri Harmandir Sahib ਲਈ ਰਵਾਨਾ https://punjabi.newsd5.in/%e0%a8%b6%e0%a9%8d%e0%a8%b0%e0%a9%80-%e0%a8%97%e0%a9%81%e0%a8%b0%e0%a9%82-%e0%a8%97%e0%a9%8d%e0%a8%b0%e0%a9%b0%e0%a8%a5-%e0%a8%b8%e0%a8%be%e0%a8%b9%e0%a8%bf%e0%a8%ac-%e0%a8%a6%e0%a9%87-%e0%a8%aa/ Tue, 07 Sep 2021 05:09:09 +0000 https://punjabi.newsd5.in/?p=120263 ਅੰਮ੍ਰਿਤਸਰ : ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਗੁਰਦੁਆਰਾ ਰਾਮਸਰ ਤੋਂ ਸ਼੍ਰੀ ਹਰਮੰਦਿਰ ਸਾਹਿਬ ਲਈ ਰਵਾਨਾ ਹੋਇਆ।

🔴LIVE : ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ! ਕਿਸਾਨਾਂ ਦੇ ਹੱਕ ’ਚ ਫੈਸਲਾ, ਰਾਤੋ-ਰਾਤ ਹਰਿਆਣਾ ਪਹੁੰਚੇ ਹਜ਼ਾਰਾਂ ਕਿਸਾਨ!

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਸ਼੍ਰੀ ਹਰਮੰਦਿਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸੇਵਾ ਨਿਭਾ ਰਹੇ ਹਨ। ਉਥੇ ਹੀ ਲੱਖਾਂ ਦੀ ਗਿਣਤੀ ‘ਚ ਸੰਗਤ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀ ਹੈ।

]]>